ਤਾਜਾ ਖ਼ਬਰਾਂ


ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਐਡਵੋਕੇਟ ਧਾਮੀ
. . .  8 minutes ago
ਅੰਮ੍ਰਿਤਸਰ, 2 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀਆਂ ਮਨਘੜਤ ਟਿੱਪਣੀਆਂ 'ਤੇ ਸਖ਼ਤ ਪ੍ਰਤੀਕਿਰਿਆ ...
1983 ਕ੍ਰਿਕਟ ਵਿਸ਼ਵ ਕੱਪ ਜੇਤੂ ਟੀਮ ਆਈ ਪਹਿਲਵਾਨਾਂ ਦੇ ਹੱਕ ਵਿਚ
. . .  48 minutes ago
ਨਵੀਂ ਦਿੱਲੀ, 2 ਜੂਨ- 1983 ਕ੍ਰਿਕੇਟ ਵਿਸ਼ਵ ਕੱਪ ਜੇਤੂ ਟੀਮ ਨੇ ਪਹਿਲਵਾਨਾਂ ਦੇ ਵਿਰੋਧ ’ਤੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਚੈਂਪੀਅਨ ਪਹਿਲਵਾਨਾਂ ਨਾਲ ਛੇੜਛਾੜ ਕੀਤੇ ਜਾਣ ਵਾਲੇ ਅਜੀਬ ਦ੍ਰਿਸ਼ਾਂ ਤੋਂ....
ਕਟਾਰੂਚੱਕ ਵੀਡੀਓ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ
. . .  53 minutes ago
ਚੰਡੀਗੜ੍ਹ, 2 ਜੂਨ- ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਨਾਮ ਇਕ ਪੱਤਰ ਲਿਖਿਆ ਗਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ...
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  59 minutes ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਰਾਹੁਲ ਗਾਂਧੀ ਲਗਾਤਾਰ ਚਲਾ ਰਹੇ ਹਨ ਹੇਟ ਇੰਡੀਆ ਮੁਹਿੰਮ- ਅਨਿਲ ਵਿੱਜ
. . .  about 1 hour ago
ਅੰਬਾਲਾ, 2 ਜੂਨ- ਮੁਸਲਿਮ ਲੀਗ ’ਤੇ ਰਾਹੁਲ ਗਾਂਧੀ ਦੇ ਬਿਆਨ ’ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਅੰਬਾਲਾ ’ਚ ਕਿਹਾ ਕਿ ਰਾਹੁਲ ਗਾਂਧੀ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਭਾਰਤ ਆਜ਼ਾਦ ਹੋ ਗਿਆ.....
ਦਿੱਲੀ ਆਬਕਾਰੀ ਮਾਮਲਾ: ਦਿੱਲੀ ਹਾਈ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 2 hours ago
ਨਵੀਂ ਦਿੱਲੀ, 2 ਜੂਨ- ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਿਤ ਈ.ਡੀ. ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ....
ਭਾਰਤ ਤੇ ਨਿਪਾਲ ਪ੍ਰਾਚੀਨ ਤੇ ਮਹਾਨ ਰਾਸ਼ਟਰ- ਸ਼ਿਵਰਾਜ ਸਿੰਘ ਚੌਹਾਨ
. . .  about 3 hours ago
ਭੋਪਾਲ, 2 ਜੂਨ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ ਦਾ ਇੰਦੌਰ ਪਹੁੰਚਣ ’ਤੇ ਸਵਾਗਤ ਕੀਤਾ। ਇਸ ਮੌਕੇ ਗੱਲ ਕਰਦਿਆਂ ਮੁੱਖ ਮੰਤਰੀ.....
ਬੀ.ਸੀ.ਸੀ.ਆਈ. ਨੇ ਮਹਿਲਾ ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਕੀਤਾ ਐਲਾਨ
. . .  about 4 hours ago
ਨਵੀਂ ਦਿੱਲੀ, 2 ਜੂਨ- ਅਖਿਲ ਭਾਰਤੀ ਮਹਿਲਾ ਚੋਣ ਕਮੇਟੀ ਨੇ ਅੱਜ ਆਗਾਮੀ ਏ.ਸੀ.ਸੀ. ਮਹਿਲਾ ਏਸ਼ੀਆ ਕੱਪ 2023 ਲਈ ਭਾਰਤ ‘ਏ’ (ਉਭਰਦੀ) ਟੀਮ ਦਾ ਐਲਾਨ ਕਰ ਦਿੱਤਾ। ਦੱਸ ਦਈਏ ਕਿ ਇਹ....
ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਕੀਤੀ ਮੁਲਤਵੀ
. . .  about 4 hours ago
ਨਵੀਂ ਦਿੱਲੀ, 2 ਜੂਨ- ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ 5 ਜੂਨ ਤੋਂ ਹੋਣ ਵਾਲੀ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਨੂੰ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਨੇ ਖ਼ੁਦ ਇਸ ਦੀ.....
ਸਰਹੱਦੀ ਪਿੰਡ ਤੋਂ 2 ਕਿੱਲੋ ਹੈਰੋਇਨ ਬਰਾਮਦ
. . .  about 4 hours ago
ਜਲਾਲਾਬਾਦ, 2 ਜੂਨ (ਜਤਿੰਦਰ ਪਾਲ ਸਿੰਘ)- ਸਪੈਸ਼ਲ ਸਟੇਟ ਓਪਰੇਸ਼ਨ ਸੈੱਲ ਫ਼ਾਜ਼ਿਲਕਾ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਐਸ. ਐਸ. ਓ. ਸੀ. ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਜਲਾਲਾਬਾਦ ਵਲੋਂ ਬੀਤੀ....
ਕੌਂਸਲਰਾਂ ਵਲੋਂ ਸ਼ਹਿਰ ਵਿਚ ਵਿਕਾਸ ਦੇ ਕੰਮ ਨਾ ਹੋਣ ਕਾਰਨ ਭੁੱਖ ਹੜਤਾਲ ਸ਼ੁਰੂ
. . .  about 4 hours ago
ਖਰੜ, 2 ਜੁਨ (ਗੁਰਮੁੱਖ ਸਿੰਘ ਮਾਨ - ਨਗਰ ਕੌਂਸਲ ਖਰੜ ਦੇ ਮਿਊਂਪਲ ਕੌਂਸਲਰਾਂ ਵਲੋਂ ਵਿਕਾਸ ਅਤੇ ਸ਼ਹਿਰ ਦੇ ਕੰਮ ਨਾ ਹੋਣ ਕਾਰਨ ਰੋਸ ਵਜੋਂ ਨਗਰ ਕੌਂਸਲ ਪ੍ਰਧਾਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ....
4 ਆਈ.ਏ.ਐਸ. ਤੇ 34 ਪੀ.ਸੀ.ਐਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 4 hours ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਨੇ ਵੱਡਾ ਫ਼ੇਰਬਦਲ ਕਰਦਿਆਂ ਰਾਜ ਦੇ 4 ਆਈ.ਏ.ਐਸ. ਅਤੇ 34 ਪੀ.ਸੀ.ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਹੈ।
1984 ਸਿੱਖ ਵਿਰੋਧੀ ਦੰਗੇ- ਜਗਦੀਸ਼ ਟਾਈਟਲਰ ਦਾ ਕੇਸ ਵਿਸ਼ੇਸ਼ ਸੰਸਦ ਮੈਂਬਰ ਅਦਾਲਤ ’ਚ ਤਬਦੀਲ
. . .  about 6 hours ago
ਨਵੀਂ ਦਿੱਲੀ, 2 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਕਾਂਗਰਸ ਦੇ....
ਨਰਿੰਦਰ ਮੋਦੀ ਨੇ ਤੇਲੰਗਨਾ ਦਿਵਸ ’ਤੇ ਰਾਜ ਦੇ ਲੋਕਾਂ ਨੂੰ ਦਿੱਤੀ ਵਧਾਈ
. . .  about 6 hours ago
ਨਵੀਂ ਦਿੱਤੀ, 2 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਥਾਪਨਾ ਦਿਵਸ ’ਤੇ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ...
ਯੂ.ਪੀ- ਅਫ਼ਰੀਕੀ ਮੂਲ ਦੇ 16 ਨਾਗਰਿਕ ਬਿਨਾਂ ਪਾਸਪੋਰਟ-ਵੀਜ਼ਾ ਦੇ ਗਿ੍ਫ਼ਤਾਰ
. . .  about 7 hours ago
ਲਖਨਊ, 2 ਜੂਨ- ਮੀਡੀਆ ਸੈਲ ਗੌਤਮ ਬੁੱਧ ਨਗਰ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਸਥਾਨਕ ਪੁਲਿਸ ਵਲੋਂ ਕੁਝ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਦੀ ਮਿਆਦ ਦੀ ਚੈਕਿੰਗ ਕੀਤੀ ਗਈ ਤਾਂ....
ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਅੱਤਵਾਦੀ ਢੇਰ
. . .  about 7 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਵਿਚ ਰਾਜੌਰੀ ਦੇ ਦਾਸਲ ਜੰਗਲੀ ਖ਼ੇਤਰ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਇਸ ਸੰਬੰਧੀ ਫ਼ਿਲਹਾਲ ਤਲਾਸ਼ੀ ਮੁਹਿੰਮ ਚੱਲ ਰਹੀ....
ਸਾਕਸ਼ੀ ਕਤਲ ਕੇਸ: ਪੁਲਿਸ ਨੇ ਹੱਤਿਆ ਲਈ ਵਰਤਿਆ ਚਾਕੂ ਕੀਤਾ ਬਰਾਮਦ
. . .  about 7 hours ago
ਨਵੀਂ ਦਿੱਲੀ, 2 ਜੂਨ- ਡੀ. ਸੀ. ਪੀ. ਆਊਟਰ ਨਾਰਥ ਰਵੀ ਕੁਮਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ਪੁਲਿਸ ਨੇ ਸਾਕਸ਼ੀ ਕਤਲ ਕੇਸ ਵਿਚ ਵਰਤਿਆ ਗਿਆ ਚਾਕੂ ਪੁਲਿਸ ਨੇ ਬਰਾਮਦ ਕਰ ਲਿਆ....
ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ- ਰਾਹੁਲ ਗਾਂਧੀ
. . .  about 7 hours ago
ਵਾਸ਼ਿੰਗਟਨ, 2 ਜੂਨ- ਕਾਂਗਰਸ ਨੇਤਾ ਰਾਹੁਲ ਗਾਂਧੀ ਅਮਰੀਕਾ ਦੇ ਦੌਰੇ ’ਤੇ ਹਨ। ਵਾਸ਼ਿੰਗਟਨ ਡੀ.ਸੀ. ਵਿਚ ਉਨ੍ਹਾਂ ਕਿਹਾ ਕਿ ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ ਹੈ, ਜੋ ਕਿਸੇ ਤੋਂ ਲੁਕੀ ਨਹੀਂ ਹੈ....
ਰਾਜੌਰੀ: ਦਾਸਲ ਜੰਗਲੀ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ
. . .  about 8 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਹ ਮੁੱਠਭੇੜ...
⭐ਮਾਣਕ-ਮੋਤੀ⭐
. . .  about 8 hours ago
⭐ਮਾਣਕ-ਮੋਤੀ⭐
ਬ੍ਰਿਕਸ ਐਫਐਮਜ਼ ਦੀ ਮੀਟਿੰਗ : ਜੈਸ਼ੰਕਰ, ਰੂਸੀ ਹਮਰੁਤਬਾ ਲਾਵਰੋਵ ਨੇ ਦੁਵੱਲੇ ਏਜੰਡੇ ਦੇ ਮੁੱਦਿਆਂ 'ਤੇ ਚਰਚਾ ਕੀਤੀ
. . .  1 day ago
ਇਮਰਾਨ ਖਾਨ ਦੀ ਪਾਰਟੀ ਦੇ ਪ੍ਰਧਾਨ ਪਰਵੇਜ਼ ਇਲਾਹੀ ਨੂੰ ਲਾਹੌਰ ਸਥਿਤ ਉਨ੍ਹਾਂ ਦੇ ਘਰ ਦੇ ਬਾਹਰੋਂ ਕੀਤਾ ਗ੍ਰਿਫ਼ਤਾਰ
. . .  1 day ago
ਭਾਰਤ ਮੌਸਮ ਵਿਗਿਆਨ ਵਿਭਾਗ ਦੇ ਡਾਇਰੈਕਟਰ ਜਨਰਲ, ਮ੍ਰਿਤਯੂੰਜਯ ਮਹਾਪਾਤਰਾ ਨੂੰ ਵਿਸ਼ਵ ਮੌਸਮ ਵਿਗਿਆਨ ਸੰਗਠਨ ਦਾ ਤੀਜਾ ਉਪ-ਪ੍ਰਧਾਨ ਚੁਣਿਆ
. . .  1 day ago
ਭਗਵੰਤ ਮਾਨ ਸਰਕਾਰ ਦੀ 'ਅਜੀਤ' ਨੂੰ ਦਬਾਉਣ ਦੀ ਨੀਤੀ ਦੀ ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਵਿਚ ਸਖ਼ਤ ਨਿਖੇਧੀ
. . .  1 day ago
ਸ੍ਰੀ ਮੁਕਤਸਰ ਸਾਹਿਬ ,1 ਜੂਨ (ਰਣਜੀਤ ਸਿੰਘ ਢਿੱਲੋਂ)-ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੀ ਸਮਾਜ ਸੇਵੀ ਸੰਸਥਾ ਵਿਕਾਸ ਮਿਸ਼ਨ ਦੀ ਮੀਟਿੰਗ ਜਗਦੀਸ਼ ਰਾਏ ਢੋਸੀਵਾਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿਚ ਭਗਵੰਤ ਮਾਨ ...
ਡਾ: ਬਰਜਿੰਦਰ ਸਿੰਘ ਹਮਦਰਦ ਦੇ ਹੱਕ ‘ਚ ਹਾਈਕੋਰਟ ਦੇ ਆਏ ਫ਼ੈਸਲੇ ਨਾਲ ਮਾਨ ਸਰਕਾਰ ਦੀਆਂ ਵਧੀਕੀਆਂ ਦਾ ਮਿਲਿਆ ਜਵਾਬ-ਕੰਵਰਪ੍ਰਤਾਪ ਸਿੰਘ ਅਜਨਾਲਾ
. . .  1 day ago
ਅਜਨਾਲਾ, 1 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਹੱਕ-ਸੱਚ ਦੀ ਆਵਾਜ਼ ਰੋਜ਼ਾਨਾਂ ‘ਅਜੀਤ’ ਦੇ ਮੁੱਖ ਸੰਪਾਦਕ ਸਤਿਕਾਰਯੋਗ ਭਾਅਜੀ ਡਾ: ਬਰਜਿੰਦਰ ਸਿੰਘ ਹਮਦਰਦ ਨਾਲ ਨਿੱਜੀ ਕਿੜ ਕੱਢਦਿਆਂ ਉਨ੍ਹਾਂ ਨੂੰ ਬੇਵਜ੍ਹਾ ਤੰਗ ਪ੍ਰੇਸ਼ਾਨ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮਾਘ ਸੰਮਤ 554

ਮੋਗਾ

ਕਿਸਾਨ ਮਜ਼ਦੂਰ ਜਥੇਬੰਦੀ ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਮੋਗਾ, 2 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪੇਸ਼ ਕੀਤੇ ਗਏ ਆਮ ਬਜਟ ਵਿਚੋਂ ਕਿਸਾਨਾਂ ਮਜ਼ਦੂਰਾਂ ਨੂੰ ਪੂਰੇ ਤਰੀਕੇ ਨਾਲ ਅੱਖੋਂ-ਪਰੋਖੇ ਕੀਤਾ ਗਿਆ ਹੈ ਅਤੇ ਲੱਗਦਾ ਹੈ ਕਿ ਸਰਕਾਰ ਦਿੱਲੀ ਮੋਰਚੇ ਤੋਂ ਮਿਲੀ ਸ਼ਿਕਸਤ ਤੋਂ ਅੱਜ ਵੀ ਬੁਖਲਾਈ ਹੋਈ ਹੈ ਅਤੇ ਬਦਲੇ ਦੀ ਭਾਵਨਾ ਨਾਲ ਕਿਸਾਨ ਨੂੰ ਬਜਟ 'ਚੋਂ ਅਣਦੇਖਿਆ ਕੀਤਾ ਹੈ, ਜਦੋਂ ਕਿ ਪਿਛਲੇ ਬਜਟ ਵਿਚ 3.84 ਖੇਤੀ ਸਕੀਮਾਂ ਸੀ, ਪਰ ਇਸ ਬਜਟ ਵਿਚ 3.20 ਕੀਤਾ ਗਿਆ ਹੈ, ਪਰ ਕਾਰਪੋਰੇਟ 'ਤੇ ਕੋਈ ਟੈਕਸ ਨਹੀਂ ਵਧਾਇਆ ਗਿਆ | ਕੇਂਦਰ ਦੀਆਂ ਕੁੱਲ ਸਕੀਮਾਂ 17 ਫ਼ੀਸਦੀ ਹਨ ਤੇ ਕੇਂਦਰ ਦੇ ਕੁੱਲ ਖ਼ਰਚੇ ਤੇ ਵਿਆਜ ਦਰ 20 ਫ਼ੀਸਦੀ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਕੋਰ ਕਮੇਟੀ ਮੈਂਬਰ ਰਾਣਾ ਰਣਬੀਰ ਸਿੰਘ ਨੇ ਮੋਗਾ ਡੀ. ਸੀ. ਕੰਪਲੈਕਸ ਅੱਗੇ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਮਜ਼ਦੂਰਾਂ ਦੀ ਹਾਜ਼ਰੀ ਵਿਚ ਮੋਦੀ ਸਰਕਾਰ ਦਾ ਪੁਤਲਾ ਫੂਕਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਕੀਤਾ | ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਭਰ ਵਿਚ 40 ਥਾਵਾਂ 'ਤੇ ਪੁਤਲਾ ਫ਼ੂਕ ਕੇ ਵਿਰੋਧ ਦਰਜ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਦੇਸ਼ ਦਾ ਖੇਤੀ ਸੈਕਟਰ ਪਹਿਲਾਂ ਸਰਕਾਰਾਂ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਰ ਕੇ ਬੁਰੇ ਹਾਲਾਤਾਂ ਦਾ ਸ਼ਿਕਾਰ ਹੈ ਤੇ ਖ਼ਾਸ ਕਰ ਕੇ ਪੰਜਾਬ ਵਿਚ ਝੋਨੇ ਦੀ ਫ਼ਸਲ ਦੀਆਂ ਬਦਲਵੀਂਆਂ ਅਤੇ 23 ਫ਼ਸਲਾਂ 'ਤੇ ਐੱਮ. ਐੱਸ. ਪੀ. ਲਈ ਬਜਟ ਨਾ ਰੱਖਣਾ ਸਰਕਾਰ ਦੇ ਖੇਤੀ ਸੈਕਟਰ ਲਈ ਉਦਾਸੀਨ ਰਵੱਈਏ ਨੂੰ ਉਜਾਗਰ ਕਰਦਾ ਹੈ | ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਘੱਟ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਬਜਟ ਵਧਾਉਣ ਦੀ ਜਗ੍ਹਾ ਘੱਟ ਕਰ ਦਿੱਤਾ ਗਿਆ ਹੈ | ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਿਕ ਭਾਅ ਨਾ ਦੇਣ ਦੀ ਨੀਅਤ ਦਾ ਪ੍ਰਗਟਾਵਾ ਸਰਕਾਰ ਨੇ ਇਸ ਸਬੰਧੀ ਕੋਈ ਬਜਟ ਨਾ ਰੱਖ ਕੇ ਕਰ ਦਿੱਤਾ ਹੈ | ਮਨਰੇਗਾ ਵਰਗੀ ਸਕੀਮ ਵਿਚ ਮਜ਼ਦੂਰਾਂ ਨੂੰ ਕੰਮ ਦੇਣ ਲਈ ਜ਼ਰੂਰੀ ਬਜਟ 7.5 ਲੱਖ ਕਰੋੜ ਦਾ ਹੋਣਾ ਚਾਹੀਦਾ ਹੈ, ਪਰ ਪਿਛਲੇ ਸਾਲ ਦੇ 73 ਹਾਜ਼ਰ ਕਰੋੜ ਤੋਂ ਵੀ ਘਟਾ ਕੇ ਇਸ ਨੂੰ 60 ਹਜ਼ਾਰ ਕਰੋੜ ਕਰ ਦਿੱਤਾ ਗਿਆ ਹੈ | ਸਿਹਤ ਬਜਟ ਵਿਚ 3 ਹਜ਼ਾਰ ਕਰੋੜ, ਸਿੰਚਾਈ ਬਜਟ ਵਿਚ 2 ਹਜ਼ਾਰ ਕਰੋੜ, ਸਿੱਖਿਆ ਬਜਟ ਵਿਚ 600 ਕਰੋੜ, ਪੀ. ਐੱਮ. ਸਿਹਤ ਸੁਰੱਖਿਆ ਸਕੀਮ ਵਿਚ 7 ਹਜ਼ਾਰ ਕਰੋੜ ਸਮੇਤ ਪੇਂਡੂ ਵਿਕਾਸ ਯੋਜਨਾ ਦੇ ਬਜਟ ਵਿਚ ਕਟੌਤੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਇਨਕਮ ਟੈਕਸ 'ਤੇ ਨਵੇਂ ਟੈਕਸ ਸਿਸਟਮ ਹੇਠ ਅੰਕੜਿਆਂ ਦੀ ਖੇਡ ਨਾਲ ਜਨਤਾ ਨੂੰ ਠੱਗਣ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਨਵੇਂ ਦੇ ਮੁਕਾਬਲੇ ਪੁਰਾਣੇ ਟੈਕਸ ਸਿਸਟਮ ਵਿਚ ਜਨਤਾ ਦੇ ਜ਼ਿਆਦਾ ਪੈਸੇ ਬਚ ਰਹੇ ਸਨ | ਇਸ ਮੌਕੇ ਸੀਨੀਅਰ ਆਗੂ ਸੁਖਮੰਦਰ ਸਿੰਘ ਕਿਸ਼ਨਪੁਰਾ, ਹਰਬੰਸ ਸਿੰਘ ਸ਼ਾਹ ਵਾਲਾ, ਜ਼ਿਲ੍ਹਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਧਰਮ ਸਿੰਘ ਵਾਲਾ, ਬਲਜਿੰਦਰ ਸਿੰਘ ਖੰਬੇ, ਕੁਲਵਿੰਦਰ ਸਿੰਘ ਫ਼ੌਜੀ, ਜਸਬੀਰ ਸਿੰਘ ਦੌਲੇਵਾਲਾ, ਸੂਰਤ ਸਿੰਘ, ਰਾਕੇਸ਼, ਜਰਨੈਲ ਸਿੰਘ ਮੋਗਾ ਤੇ ਲਖਵੀਰ ਸਿੰਘ ਆਦਿ ਹਾਜ਼ਰ ਸਨ |

ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦੇ ਇਤਿਹਾਸਕ ਗੁਪਤ ਟਿਕਾਣੇ ਨੂੰ ਸਾਂਭਣ ਦੀ ਮੰਗ

ਮੋਗਾ, 2 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ਹੀਦ ਭਗਤ ਸਿੰਘ ਤੇ ਉਸ ਦੇ ਸਾਥੀਆਂ ਦਾ ਗੁਪਤ ਟਿਕਾਣਾ ਜੋ ਫ਼ਿਰੋਜ਼ਪੁਰ ਤੂੜੀ ਬਾਜ਼ਾਰ ਵਿਚ ਹੈ ਅਤੇ ਰੀਗਲ ਸਿਨੇਮਾ ਮੋਗਾ ਦੀ ਇਤਿਹਾਸਕ ਇਮਾਰਤ ਨੂੰ ਬਚਾਉਣ ਅਤੇ ਪੰਜਾਬ ਸਰਕਾਰ ਵਲੋਂ ਪੀ.ਐੱਚ.ਸੀ. ਸੈਂਟਰਾਂ ...

ਪੂਰੀ ਖ਼ਬਰ »

ਪੰਪ 'ਤੇ ਤੇਲ ਪਵਾਉਣ ਆਇਆ ਵਿਅਕਤੀ ਸੇਲਜ਼ਮੈਨ ਦੇ ਹੱਥ 'ਚੋ ਪੈਸੇ ਖੋਹ ਕੇ ਭੱਜਿਆ

ਮੋਗਾ, 2 ਫਰਵਰੀ (ਗੁਰਤੇਜ ਸਿੰਘ)-ਮੋਗਾ ਦੇ ਅੰਮਿ੍ਤਸਰ ਰੋਡ 'ਤੇ ਜ਼ਿਮੀਂਦਾਰਾ ਭੰਡਾਰ ਦੇ ਨਾਂਅ ਦੇ ਪੈਟਰੋਲ ਪੰਪ 'ਤੇ ਤੇਲ ਪਵਾਉਣ ਆਏ ਇਕ ਵਿਅਕਤੀ ਨੇ ਪੈਟਰੋਲ ਪੰਪ 'ਤੇ ਕੰਮ ਕਰਦੇ ਸੇਲਜ਼ਮੈਨ ਤੋਂ ਤੇਲ ਦੇ ਬਹਾਨੇ ਉਸ ਦੇ ਹੱਥ ਵਿਚ ਫੜੀ ਨਕਦੀ ਝਪਟ ਮਾਰ ਕੇ ਫ਼ਰਾਰ ਹੋ ...

ਪੂਰੀ ਖ਼ਬਰ »

ਬਜਟ 'ਚ ਕਿਸਾਨਾਂ ਲਈ ਕੋਈ ਪੈਕੇਜ ਨਹੀ ਦਿੱਤਾ- ਦੌਲਤਪੁਰਾ, ਢਿੱਲੋਂ

ਮੋਗਾ, 2 ਫਰਵਰੀ (ਜਸਪਾਲ ਸਿੰਘ ਬੱਬੀ)-ਕੇਂਦਰ ਸਰਕਾਰ ਨੇ ਪੰਜਵਾਂ ਤੇ ਆਖ਼ਰੀ 2023 ਦਾ ਬਜਟ ਪੇਸ਼ ਕੀਤਾ ਹੈ ਉਸ ਵਿਚ ਦੇਸ਼ ਦੇ ਕਿਸਾਨਾਂ ਤੇ ਪੰਜਾਬ ਨਾਲ ਵੱਡਾ ਧੋਖਾ ਕੀਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੇ ...

ਪੂਰੀ ਖ਼ਬਰ »

ਬੀ. ਕੇ. ਯੂ. ਏਕਤਾ ਉਗਰਾਹਾਂ ਦਾ ਵਫ਼ਦ ਡੀ. ਸੀ. ਤੇ ਐੱਸ. ਐੱਸ. ਪੀ. ਨੂੰ ਮਿਲਿਆ

ਮੋਗਾ, 2 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦਾ ਵਫ਼ਦ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਤੇ ਐੱਸ. ਐੱਸ. ਪੀ. ਮੋਗਾ ਨੂੰ ਮਿਲਿਆ | ਵਫ਼ਦ ਵਲੋਂ ...

ਪੂਰੀ ਖ਼ਬਰ »

ਯੂਨੀਅਨ ਮੈਂਬਰ 10 ਨੂੰ ਵਿਧਾਇਕ ਮੋਗਾ ਦੇ ਦਫ਼ਤਰ ਅੱਗੇ ਪਹੁੰਚਣ- ਪ੍ਰਧਾਨ ਮੇਜਰ ਕਾਲੇਕੇ

ਬਾਘਾ ਪੁਰਾਣਾ, 2 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਘੋਲੀਆ ਕਲਾਂ ਵਿਖੇ ਜਨਤਕ ਇਕੱਠ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਮਜ਼ਦੂਰ ਆਦਮੀ ਅਤੇ ਔਰਤਾਂ ਸ਼ਾਮਲ ਹੋਏ | ਇਕੱਠ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਆਗੂ ਮੇਜਰ ਸਿੰਘ ...

ਪੂਰੀ ਖ਼ਬਰ »

ਕੁਸ਼ਟ ਰੋਗ ਬਾਰੇ ਆਸ਼ਾ ਵਰਕਰ ਨੂੰ ਦਿੱਤੀ ਟੇ੍ਰਨਿੰਗ

ਮੋਗਾ, 2 ਫਰਵਰੀ (ਗੁਰਤੇਜ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਤੇ ਡਾਕਟਰ ਰੁਪਿੰਦਰ ਕੌਰ ਗਿੱਲ ਸਿਵਲ ਸਰਜਨ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਹਾਤਮਾ ਗਾਂਧੀ ਨੂੰ ਸਮਰਪਿਤ ਜ਼ਿਲ੍ਹੇ ਅੰਦਰ ਕੁਸ਼ਟ ਰੋਗ ਵਿਰੋਧੀ ਜਾਗਰੂਕਤਾ ਪੰਦ੍ਹਰਵਾੜਾ ਮਨਾਇਆ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਾਈਬਰ ਕੈਫ਼ੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ

ਮੋਗਾ, 2 ਫਰਵਰੀ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੁਭਾਸ਼ ਚੰਦਰ ਨੇ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਆਦੇਸ਼ 31 ਮਾਰਚ 2023 ਤੱਕ ਲਾਗੂ ...

ਪੂਰੀ ਖ਼ਬਰ »

ਦਰਿਆ ਸਤਲੁਜ 'ਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿਚੋਂ ਰੇਤਾ ਤੇ ਮਿੱਟੀ ਦੀ ਨਿਕਾਸੀ 'ਤੇ ਪਾਬੰਦੀ ਦੇ ਹੁਕਮ

ਮੋਗਾ, 2 ਫਰਵਰੀ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੁਭਾਸ਼ ਚੰਦਰ ਨੇ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਆਦੇਸ਼ 31 ਮਾਰਚ 2023 ਤੱਕ ...

ਪੂਰੀ ਖ਼ਬਰ »

ਮੈਕਰੋ ਗਲੋਬਲ ਕੈਨੇਡਾ ਸਟੱਡੀ ਵੀਜ਼ਾ ਸੇਵਾਵਾਂ 'ਚ ਮੋਹਰੀ- ਡੱਲਾ

ਮੋਗਾ, 2 ਫਰਵਰੀ (ਸੁਰਿੰਦਰਪਾਲ ਸਿੰਘ)-ਆਈਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ, ਉੱਥੇ ਹੀ ਆਪਣੀਆਂ ਸੇਵਾਵਾਂ ਦੇ ਨਾਲ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨ ਨੇ ਏਸ਼ਵੀਨ ਕੌਰ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 2 ਫਰਵਰੀ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ. ਟੀ. ਰੋਡ 'ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਵਲੋਂ ਵਿਦਿਆਰਥਣ ਏਸ਼ਵੀਨ ਕੌਰ ਬਾਸੀ ਪੁੱਤਰੀ ਜਗਸੀਰ ਸਿੰਘ ਬਾਸੀ ...

ਪੂਰੀ ਖ਼ਬਰ »

ਵਿਵੇਕ ਆਸ਼ਰਮ ਖਾਈ ਵਿਖੇ ਬਰਸੀ ਸਮਾਗਮ ਕਰਵਾਇਆ

ਸਮਾਧ ਭਾਈ/ਨਿਹਾਲ ਸਿੰਘ ਵਾਲਾ, 2 ਫਰਵਰੀ (ਜਗਰੂਪ ਸਿੰਘ ਸਰੋਆ, ਪਲਵਿੰਦਰ ਸਿੰਘ ਟਿਵਾਣਾ)-ਵਿਵੇਕ ਆਸ਼ਰਮ ਖਾਈ ਵਿਚ ਬਾਬਾ ਸਾਧੂ ਰਾਮ ਦੀ ਅਗਵਾਈ ਹੇਠ ਸੰਤ ਕਰਨੈਲ ਦਾਸ ਜਲਾਲ ਵਾਲੇ ਅਤੇ ਬਾਬਾ ਸੇਵਾ ਦਾਸ ਧੂੜਕੋਟ ਵਾਲਿਆਂ ਦੀ ਯਾਦ ਨੂੰ ਸਮਰਪਿਤ 17ਵਾਂ ਬਰਸੀ ਸਮਾਗਮ ...

ਪੂਰੀ ਖ਼ਬਰ »

ਬਲੌਜ਼ਮਜ਼ ਸਕੂਲ ਵਲੋਂ ਬੱਚਿਆਂ ਲਈ ਧਾਰਮਿਕ ਅਸਥਾਨ ਦੀ ਯਾਤਰਾ

ਕਿਸ਼ਨਪੁਰਾ ਕਲਾਂ, 2 ਫਰਵਰੀ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਲੋਂ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਬੱਚਿਆਂ ਲਈ ਇਕ ਧਾਰਮਿਕ ਯਾਤਰਾ ਕਰਵਾਈ ਗਈ, ਜਿਸ ਵਿਚ ਬੱਚਿਆਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਲਿਜਾਇਆ ਗਿਆ, ਜਿੱਥੇ ਬੱਚਿਆਂ ਵਲੋਂ ਆਪਣੇ ...

ਪੂਰੀ ਖ਼ਬਰ »

ਰਾਈਟਵੇ ਏਅਰਲਿੰਕਸ ਨੇ ਆਸਟ੍ਰੇਲੀਆ ਦੇ ਸਟੱਡੀ, ਡਿਪੈਂਡੈਂਟ ਤੇ ਵਿਜ਼ਟਰ ਵੀਜ਼ੇ ਲਗਾਏ

ਮੋਗਾ, 2 ਫਰਵਰੀ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਇਮੀਗ੍ਰੇਸ਼ਨ ਅਤੇ ਆਈਲਟਸ ਸੰਸਥਾ ਜੋ ਪੰਜਾਬ ਦੇ ਇਲਾਵਾ ਪੂਰੇ ਭਾਰਤ ਵਿਚ ਕੰਮ ਕਰ ਰਹੀ ਹੈ | ਸੰਸਥਾ ਨੇ ਹਜ਼ਾਰਾਂ ਹੀ ਵਿਦਿਆਰਥੀਆਂ ਦੇ ਵਿਦੇਸ਼ 'ਚ ਪੜ੍ਹਾਈ ਕਰਨ ਦੇ ਸੁਪਨਿਆਂ ਨੂੰ ਪੂਰਾ ਕੀਤਾ ਹੈ | ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਭਲਕੇ

ਮੋਗਾ, 2 ਫਰਵਰੀ (ਸੁਰਿੰਦਰਪਾਲ ਸਿੰਘ)-ਡਾ. ਐੱਸ. ਪੀ. ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਅਤੇ ਲੈਨਜ ਕੈਂਪ ਮਿਤੀ 4 ਫਰਵਰੀ ਦਿਨ ਸਨਿੱਚਰਵਾਰ ਨੂੰ ਗੁਰਦੁਆਰਾ ਜ਼ਫ਼ਰਨਾਮਾ ਸਾਹਿਬ ਪਿੰਡ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਮੋਗਾ ਨੇ ਚੁੱਕਿਆ ਦੋ ਬੱਚਿਆਂ ਦੀ ਪੜ੍ਹਾਈ ਦਾ ਖਰਚਾ

ਮੋਗਾ, 2 ਫਰਵਰੀ (ਅਸ਼ੋਕ ਬਾਂਸਲ)-ਭਾਰਤ ਵਿਕਾਸ ਪ੍ਰੀਸ਼ਦ ਮੋਗਾ ਸ਼ਾਖਾ ਵਲੋਂ ਦੇਵ ਸਮਾਜ ਪਬਲਿਕ ਹਾਈ ਸਕੂਲ ਦੇ ਦੋ ਬੱਚਿਆਂ ਨੂੰ ਗੋਦ ਲੈ ਕੇ ਉਨ੍ਹਾਂ ਦੀ ਪੂਰੇ ਸਾਲ ਦੀ ਪੜ੍ਹਾਈ, ਕਿਤਾਬਾਂ ਤੇ ਹੋਰ ਅਧਿਐਨ ਸਮਗਰੀ ਦਾ ਖਰਚਾ ਚੁੱਕਿਆ ਹੈ | ਇਸ ਪ੍ਰਾਜੈਕਟ ਵਿਚ ਪ੍ਰੀਸ਼ਦ ...

ਪੂਰੀ ਖ਼ਬਰ »

ਭਾਜਪਾ ਔਰਤਾਂ ਤੇ ਨੌਜਵਾਨਾਂ ਨੂੰ ਮਾਣ ਸਨਮਾਨ ਦੇਣ ਵਾਲੀ ਪਾਰਟੀ- ਡਾ. ਸੀਮਾਂਤ ਗਰਗ

ਮੋਗਾ, 2 ਫਰਵਰੀ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਔਰਤਾਂ ਅਤੇ ਨੌਜਵਾਨ ਵਰਕਰਾਂ ਨੂੰ ਮਾਣ ਸਨਮਾਨ ਦੇਣ ਵਾਲੀ ਪਾਰਟੀ ਹੀ ਉਚਾਈਆਂ ਨੂੰ ਹਾਸਲ ਕਰਦੀ ਹੈ | ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਜਵਾਹਰ ਨਗਰ ਸਥਿਤ ਸ਼ਬਨਮ ਮੰਗਲਾ ਦੇ ਨਿਵਾਸ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਸਕੂਲ 'ਚ ਅਥਲੈਟਿਕਸ ਮੀਟ ਕਰਵਾਈ

ਬਾਘਾਪੁਰਾਣਾ, 2 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਸ੍ਰੀ ਗੁਰੂ ਅਮਰਦਾਸ ਪਬਲਿਕ ਹਾਈ ਸਕੂਲ ਘੋਲੀਆ ਖ਼ੁਰਦ ਵਿਖੇ ਅਥਲੈਟਿਕਸ ਮੀਟ ਕਰਵਾਈ ਗਈ | ਇਸ ਮੌਕੇ ਸਕੂਲ ਸਰਪ੍ਰਸਤ ਜੋਗਿੰਦਰ ਕੌਰ ਘੋਲੀਆ ਖ਼ੁਰਦ ਨੇ ਦੱਸਿਆ ਕਿ ਹਰ ਸਾਲ ਵਾਂਗ ਇਸ ਸਾਲ ਵੀ ਸਕੂਲ 'ਚ ਪੜ੍ਹਾਈ ਦੇ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਬੀ. ਬੀ. ਐੱਸ. ਫਾੳਾੂਡੇਸ਼ਨ ਡੇ ਮਨਾਇਆ

ਮੋਗਾ, 2 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬਲੂਮਿੰਗ ਬਡਜ਼ ਸਕੂਲ ਸੰਸਥਾ ਦੇ ਨੀਂਹ ਪੱਥਰ ਰੱਖੇ ਨੂੰ 21 ਸਾਲ ਪੂਰੇ ਹੋਣ 'ਤੇ ਸਕੂਲ ਵਿਚ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸਕੂਲ ਦਾ ਫਾਊਾਡੇਸ਼ਨ ਡੇ ਮਨਾਇਆ ...

ਪੂਰੀ ਖ਼ਬਰ »

ਗਲੋਬਲ ਸਕੂਲ ਦੇ ਵਿਦਿਆਰਥੀ ਅਖਿਲ ਭਾਰਤੀ ਨਾਗਰਿਕ ਵਿਕਾਸ ਕੇਂਦਰ ਵਲੋਂ ਸਨਮਾਨਿਤ

ਧਰਮਕੋਟ, 2 ਜਨਵਰੀ (ਪਰਮਜੀਤ ਸਿੰਘ)-ਗਲੋਬਲ ਵਿਜ਼ਡਮ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਅਖਿਲ ਭਾਰਤੀ ਨਾਗਰਿਕ ਵਿਕਾਸ ਕੇਂਦਰ ਵਲੋਂ ਰਾਸ਼ਟਰੀ ਪੱਧਰ 'ਤੇ ਉਲੀਕੇ ਚਿੱਤਰਕਾਰੀ, ਸੁੰਦਰ ਲਿਖਾਈ ਤੇ ਲੇਖ ਮੁਕਾਬਲੇ ਵਿਚ ਪੁਰਸਕਾਰ ਹਾਸਲ ਕੀਤੇ | ਇਹ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਵਿਜ਼ਟਰ ਵੀਜ਼ੇ ਲਗਵਾਉਣ 'ਚ ਮਾਹਿਰ

ਬਾਘਾ ਪੁਰਾਣਾ, 2 ਫਰਵਰੀ (ਕਿ੍ਸ਼ਨ ਸਿੰਗਲਾ)-ਇਲਾਕੇ ਦੀ ਨਾਮਵਰ ਸੰਸਥਾ ਗੋਲਡਨ ਐਜੂਕੇਸ਼ਨ ਵਲੋਂ ਬਹੁਤ ਸਾਰੇ ਵਿਜ਼ਟਰ ਵੀਜ਼ੇ ਤੇ ਸਟੂਡੈਂਟ ਵੀਜ਼ੇ ਲਗਵਾ ਕੇ ਦਿੱਤੇ ਜਾ ਰਹੇ ਹਨ ਅਤੇ ਆਪਣੀ ਇਸ ਕਾਮਯਾਬੀ ਦੀ ਲੜੀ ਨੂੰ ਜਾਰੀ ਰੱਖਦਿਆਂ ਇਸ ਵਾਰ ਸੰਸਥਾ ਨੇ ਰਾਜਮਹਿੰਦਰ ...

ਪੂਰੀ ਖ਼ਬਰ »

ਜੀ. ਟੀ. ਯੂ. ਵਲੋਂ ਤਨਖ਼ਾਹਾਂ ਲਈ ਬਜਟ ਜਾਰੀ ਕਰਨ ਦੀ ਮੰਗ

ਮੋਗਾ, 2 ਫਰਵਰੀ (ਸੁਰਿੰਦਰਪਾਲ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਅਮੀਂਵਾਲ, ਮੋਗਾ ਜ਼ਿਲ੍ਹਾ ਪ੍ਰਧਾਨ ਜੱਜਪਾਲ ਬਾਜੇਕੇ, ਵਿੱਤ ਸਕੱਤਰ ਕੁਲਦੀਪ ਸਿੰਘ, ਜਨਰਲ ਸਕੱਤਰ ਗੁਰਮੀਤ ਸਿੰਘ ਮੋਗਾ, ਸਰਪ੍ਰਸਤ ਕੇਵਲ ਸਿੰਘ ਰਹਿਲ, ...

ਪੂਰੀ ਖ਼ਬਰ »

'ਆਪ' ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁਖੀ- ਗੋਲਡੀ

ਮੋਗਾ, 2 ਫਰਵਰੀ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਮੀਨੀ ਹਕੀਕਤ ਤੋਂ ਜਾਣ ਬੁੱਝ ਕੇ ਅਣਜਾਣ ਬਣ ਕੇ ਦਿਨੋਂ-ਦਿਨ ਫੋਕੀ ਸ਼ੁਹਰਤ ਲਈ ਫ਼ੋਟੋਆਂ ਤੇ ਇਸ਼ਤਿਹਾਰਾਂ ਦੇ ਜ਼ਰੀਏ ਖ਼ਾਸ ਬਣਦੀ ਜਾ ਰਹੀ ਹੈ, ਜਿਸ ਕਰ ਕੇ ਮੁੱਖ ...

ਪੂਰੀ ਖ਼ਬਰ »

ਖ਼ੂਨਦਾਨ ਕਰਕੇ ਜਨਮ ਦਿਨ ਮਨਾਇਆ

ਮੋਗਾ, 2 ਫਰਵਰੀ (ਅਸ਼ੋਕ ਬਾਂਸਲ)-ਰਾਜਪਾਲ ਕੌਰ ਸੀ.ਐੱਚ.ਓ. ਜੋ ਕਿ ਆਪਣੇ ਪਤੀ ਨਾਲ ਆਪਣੀ ਹਰ ਵਰ੍ਹੇਗੰਢ ਅਤੇ ਜਨਮ ਦਿਨ 'ਤੇ ਲਗਾਤਾਰ ਖ਼ੂਨਦਾਨ ਕਰ ਰਹੀ ਹੈ ਤੇ ਸਟੇਟ ਐਵਾਰਡ ਪ੍ਰਾਪਤ ਕਰ ਚੁੱਕੀ ਹੈ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਦੇ ਭਤੀਜਿਆਂ ਨੇ ਵੀ ਸਿਵਲ ਹਸਪਤਾਲ ...

ਪੂਰੀ ਖ਼ਬਰ »

ਪਾਥਵੇਅਜ਼ ਨੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਕੋਟ ਈਸੇ ਖਾਂ, 2 ਫਰਵਰੀ (ਨਿਰਮਲ ਸਿੰਘ ਕਾਲੜਾ)-ਪਾਥਵੇਅਜ਼ ਗਲੋਬਲ ਸਕੂਲ ਜੋ ਪਿਛਲੇ ਕਈ ਸਾਲਾਂ ਤੋਂ ਇਲਾਕੇ ਦਾ ਅੱਵਲ ਦਰਜੇ ਦਾ ਨਰਸਰੀ ਤੋਂ ਬਾਰ੍ਹਵੀਂ ਤੱਕ ਮਾਨਤਾ ਪ੍ਰਾਪਤ ਸਕੂਲ ਹੈ ਅਤੇ ਵਿਦਿਆ ਦੇ ਖੇਤਰ ਵਿਚ ਬੁਲੰਦੀਆਂ ਨੂੰ ਛੂਹ ਰਿਹਾ ਹੈ ਵਿਖੇ 'ਸਫ਼ਾਈ ...

ਪੂਰੀ ਖ਼ਬਰ »

ਧਰਮ ਰਕਸ਼ਾ ਸੇਵਾ ਮੰਚ ਵਲੋਂ ਸ਼ੁਰੂ ਕੀਤੀ ਚਾਹ ਸੇਵਾ ਰਹੇਗੀ ਜਾਰੀ- ਸੋਨੂੰ ਅਰੋੜਾ

ਮੋਗਾ, 2 ਫਰਵਰੀ (ਅਸ਼ੋਕ ਬਾਂਸਲ)-ਧਰਮ ਰਕਸ਼ਾ ਸੇਵਾ ਮੰਚ ਵਲੋਂ ਸਰਦੀਆਂ ਦੇ ਵਿਚ ਚਲਾਈ ਜਾ ਰਹੀ ਚਾਹ ਸੇਵਾ ਦੂਸਰੇ ਮਹੀਨੇ ਵੀ ਲਗਾਤਾਰ ਚਲ ਰਹੀ ਹੈ | ਇਸ ਮੌਕੇ ਸ਼ਹਿਰ ਦੀ ਪ੍ਰਮੁੱਖ ਸੰਸਥਾ ਖੱਤਰੀ ਸਭਾ ਨੇ ਚਾਹ, ਬਿਸਕੁਟ ਤੇ ਸਮੋਸੇ ਦੀ ਸੇਵਾ ਅਪਣੇ ਵਲੋਂ ਸਿਵਲ ਹਸਪਤਾਲ, ...

ਪੂਰੀ ਖ਼ਬਰ »

ਵਿਜੇ ਅਰੋੜਾ ਦੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਉਪ ਪ੍ਰਧਾਨ ਬਣਨ 'ਤੇ ਰਿੰਪੀ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ

ਮੋਗਾ, 2 ਫਰਵਰੀ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸੰਸਥਾਵਾਂ ਤੇ ਸਮਾਜ ਸੁਧਾਰਕ ਸੰਸਥਾਵਾਂ ਨਾਲ ਜੁੜੇ ਹੋਏ ਵਿਜੇ ਅਰੋੜਾ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਉਪ ਪ੍ਰਧਾਨ ਵਜੋਂ ਚੁਣ ਲਿਆ ਗਿਆ ਹੈ | ਵਿਜੇ ਅਰੋੜਾ ਪਹਿਲਾਂ ਹੀ ਭਾਰਤ ਮਾਤਾ ਮੰਦਰ ਦੇ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਕਰ ਰਿਹੈ ਤਰੱਕੀ ਦੀਆਂ ਮੰਜ਼ਿਲਾਂ ਸਰ

ਮੋਗਾ, 2 ਫਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਕਿੰਡਰਗਾਰਟਨ ਸਕੂਲ ਵਿਖੇ ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਤੇ ਸਕੂਲ ਪਿ੍ੰਸੀਪਲ ਸ਼ਿਵਾਨੀ ਅਰੋੜਾ ਦੀ ਅਗਵਾਈ ਹੇਠ ਤਰੱਕੀ ਦੇ ਰਾਹ 'ਤੇ ਅੱਗੇ ਵੱਧ ਰਿਹਾ ਹੈ | ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦਾ ਧਾਰਮਿਕ ਜੋੜ ਮੇਲਾ ਮਨਾਇਆ

ਕੋਟ ਈਸੇ ਖਾਂ, 2 ਫਰਵਰੀ (ਨਿਰਮਲ ਸਿੰਘ ਕਾਲੜਾ)-ਸੰਤ ਬਾਬਾ ਤੁਲਸੀ ਦਾਸ ਝੁੱਗੀ ਵਾਲਿਆਂ ਦੀ ਯਾਦ 'ਚ ਹਰ ਮਹੀਨੇ ਉਨ੍ਹਾਂ ਦੇ ਤਪ ਅਸਥਾਨ ਦੌਲੇਵਾਲਾ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਤਪ ਅਸਥਾਨ ਦੇ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ਫ਼ੌਜੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਐੱਸ. ਡੀ. ਕਾਲਜ ਫ਼ਾਰ ਵੋਮੈਨ ਵਿਖੇ ਬਿਜ਼ਨੈੱਸ ਗਤੀਵਿਧੀਆਂ ਕਰਵਾਈਆਂ

ਮੋਗਾ, 2 ਫਰਵਰੀ (ਜਸਪਾਲ ਸਿੰਘ ਬੱਬੀ)-ਐੱਸ. ਡੀ. ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਬੀ. ਵਾਕ ਫੂਡ ਪ੍ਰੋਸੈਸਿੰਗ ਐਂਡ ਕੁਆਲਿਟੀ ਮੈਨੇਜਮੈਂਟ ਵਿਭਾਗ ਨੇ ਮਹਾਤਮਾਂ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜੂਕੇਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਣੇ ਐੱਸ. ਈ. ਅੱੈਸ-ਆਰ. ਈ. ...

ਪੂਰੀ ਖ਼ਬਰ »

ਸੰਗਤ ਨਾਲ ਭਰੀ ਬੱਸ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ

ਸਮਾਧ ਭਾਈ/ਨਿਹਾਲ ਸਿੰਘ ਵਾਲਾ, 2 ਫਰਵਰੀ (ਜਗਰੂਪ ਸਿੰਘ ਸਰੋਆ, ਪਲਵਿੰਦਰ ਸਿੰਘ ਟਿਵਾਣਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਮੁਤਾਬਿਕ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਭਾਈ ਦਰਸ਼ਨ ਸਿੰਘ ਘੋਲੀਆ ਪਰਿਵਾਰ ਵਲੋਂ ਪਿੰਡ ...

ਪੂਰੀ ਖ਼ਬਰ »

ਜੇ. ਐੱਮ. ਐੱਸ. ਇਮੀਗੇ੍ਰਸ਼ਨ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਬਾਘਾ ਪੁਰਾਣਾ, 2 ਫਰਵਰੀ (ਕਿ੍ਸ਼ਨ ਸਿੰਗਲਾ)-ਸਥਾਨਕ ਸੰਸਥਾ ਜੇ. ਐੱਮ. ਐੱਸ. ਇਮੀਗੇ੍ਰਸ਼ਨ ਬਹੁਤ ਹੀ ਘੱਟ ਸਮੇਂ ਵਿਚ ਬੱਚਿਆਂ ਦੇ ਬਾਹਰ ਜਾ ਕੇ ਪੜ੍ਹਾਈ ਕਰਨ ਦੇ ਸੁਪਨੇ ਅਤੇ ਲੋਕਾਂ ਦੇ ਬਾਹਰ ਜਾ ਕੇ ਘੁੰਮਣ ਦੇ ਸੁਪਨੇ ਪੂਰੇ ਕਰਦੀ ਹੈ | ਇਸੇ ਲੜੀ ਤਹਿਤ ਨਵਜੋਤ ਕੌਰ ...

ਪੂਰੀ ਖ਼ਬਰ »

ਮਿਡ-ਡੇ-ਮੀਲ 'ਚ ਆਂਡੇ ਨੂੰ ਭੋਜਨ ਵਜੋਂ ਸ਼ਾਮਿਲ ਕਰੇ ਪੰਜਾਬ ਸਰਕਾਰ- ਡਾ. ਹਰਗੁਰਪ੍ਰਤਾਪ ਸਿੰਘ

ਨਿਹਾਲ ਸਿੰਘ ਵਾਲਾ, 2 ਫ਼ਰਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਮਿਡ-ਡੇ-ਮੀਲ 'ਚ ਭੋਜਨ 'ਚ ਉੱਬਲੇ ਆਂਡੇ ਪਰੋਸਣ ਦਾ ਪ੍ਰਬੰਧ ਕਰੇ ਅਤੇ ਆਂਡੇ ਵੀ ਦੇਸੀ ਮੁਰਗੀ ਦੇ ਅਤੇ ਸਥਾਨਕ ਛੋਟੇ ਉਤਪਾਦਕਾਂ ਤੋਂ ਖ਼ਰੀਦਣ ਦਾ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਮੀਟਿੰਗ

ਬਾਘਾ ਪੁਰਾਣਾ, 2 ਫਰਵਰੀ (ਕਿ੍ਸ਼ਨ ਸਿੰਗਲਾ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਘੋਲੀਆ ਕਲਾਂ ਵਿਖੇ ਜਨਤਕ ਇਕੱਠ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਮਜ਼ਦੂਰ ਆਦਮੀ ਅਤੇ ਔਰਤਾਂ ਸ਼ਾਮਲ ਹੋਏ | ਇਕੱਠ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਆਗੂ ਮੇਜਰ ਸਿੰਘ ਕਾਲੇਕੇ ...

ਪੂਰੀ ਖ਼ਬਰ »

ਤਹਿਸੀਲਦਾਰ ਪਵਨ ਕੁਮਾਰ ਗੁਲਾਟੀ ਨੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ

ਬਾਘਾ ਪੁਰਾਣਾ, 2 ਫਰਵਰੀ (ਕਿ੍ਸ਼ਨ ਸਿੰਗਲਾ)-ਪੰਜਾਬ ਦੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰ ਤੋਂ ਸਕੂਲ ਤੱਕ ਸੁਰੱਖਿਅਤ ਲੈ ਕੇ ਆਉਣ ਲਈ ਲਗਾਏ ਗਏ ਵੱਖ-ਵੱਖ ਵਾਹਨਾਂ ਦੀ ਚੈਕਿੰਗ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਾਰੀ ਹਦਾਇਤਾਂ 'ਤੇ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਦੀ ਦਾਖ਼ਲਾ ਪ੍ਰੀਖਿਆ ਦੀ ਆਖ਼ਰੀ ਮਿਤੀ 8 ਤੱਕ ਵਧਾਈ

ਮੋਗਾ, 2 ਫਰਵਰੀ (ਸੁਰਿੰਦਰਪਾਲ ਸਿੰਘ)-ਕੇਂਦਰ ਸਰਕਾਰ ਦੀ ਸੰਸਥਾ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ (ਮੋਗਾ) ਲਈ ਛੇਵੀਂ ਜਮਾਤ 'ਚ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਆਖ਼ਰੀ ਮਿਤੀ 31 ਜਨਵਰੀ ਸੀ, ਹੁਣ ਇਸ ਆਖ਼ਰੀ ਮਿਤੀ ਵਿਚ 8 ਫਰਵਰੀ ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਰਾਸ਼ਟਰੀ ਵੈਕਟਰ ਬੋਰਨ ਡਿਮੀਜ਼ ਕੰਟਰੋਲ ਪ੍ਰੋਗਰਾਮ ਅਧੀਨ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 2 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੀ ਅਗਵਾਈ ਵਿਚ ਜ਼ਿਲ੍ਹੇ ਅਧੀਨ ਕੰਮ ਕਰਦੇ ਮਲਟੀਪਰਪਜ਼ ਹੈਲਥ ਸੁਪਰਵਾਇਜ਼ਰ ਮੇਲ ਅਤੇ ਮੈਡੀਕਲ ਲੈਬ ਟੈਕਨੀਸ਼ੀਅਨਾਂ ਦੀ ...

ਪੂਰੀ ਖ਼ਬਰ »

ਵਿਨੋਦ ਬਾਗੜੀ ਅੰਤਰਰਾਸ਼ਟਰੀ ਧਾਨਕ ਸਮਾਜ ਸੰਗਠਨ ਮਲੋਟ ਦੇ ਪ੍ਰਧਾਨ ਬਣੇ

ਮਲੋਟ, 2 ਫ਼ਰਵਰੀ( ਪਾਟਿਲ)-ਸ੍ਰੀ ਧਾਨਕ ਧਰਮਸ਼ਾਲਾ ਬਿਰਲਾ ਰੋਡ ਮਲੋਟ ਵਿਖੇ ਅੰਤਰਰਾਸ਼ਟਰੀ ਧਾਨਕ ਸਮਾਜ ਸੰਗਠਨ ਮਲੋਟ ਦੇ ਪ੍ਰਧਾਨ ਦੀ ਨਿਯੁਕਤੀ ਲਈ ਮੀਟਿੰਗ ਹੋਈ, ਜਿਸ ਵਿਚ ਵਿਨੋਦ ਬਾਗੜੀ ਨੂੰ ਸਰਬਸੰਮਤੀ ਨਾਲ ਅੰਤਰਰਾਸ਼ਟਰੀ ਧਾਨਕ ਸਮਾਜ ਸੰਗਠਨ ਮਲੋਟ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX