ਤਾਜਾ ਖ਼ਬਰਾਂ


ਬਿਜ਼ਲੀ ਮੁਲਾਜ਼ਮਾਂ ਨਾਲ ਕੰਮ ਕਰਾ ਰਹੇ ਵਿਅਕਤੀ ਉੱਪਰ ਡਿੱਗਿਆ ਖੰਭਾਂ, ਹਾਲਤ ਗੰਭੀਰ
. . .  12 minutes ago
ਸ਼ੇਰਪੁਰ, 2 ਜੂਨ (ਮੇਘ ਰਾਜ ਜੋਸ਼ੀ)- ਕਸਬਾ ਸ਼ੇਰਪੁਰ ਵਿਖੇ ਇਕ ਵਿਅਕਤੀ ਦੇ ਬਿਜਲੀ ਵਾਲੇ ਖੰਭੇ ਥੱਲੇ ਆਉਣ ਕਾਰਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ, ਖੇੜੀ ਰੋਡ ਤੇ ਬਿਜਲੀ ਸਪਲਾਈ ਲਈ...
ਜੱਫੀ ਤੋਂ ਬਾਅਦ ਬਿਕਰਮ ਮਜੀਠੀਆ ਨੇ ਨਵਜੋਤ ਕੌਰ ਲਈ ਕੀਤੀ ਅਰਦਾਸ
. . .  23 minutes ago
ਚੰਡੀਗੜ੍ਹ, 2 ਜੂਨ- ਲੰਬੇ ਸਮੇਂ ਤੋਂ ਸਿਆਸੀ ਵਿਰੋਧੀ ਰਹੇ ਬਿਕਰਮ ਸਿੰਘ ਮਜੀਠੀਆ ਤੇ ਨਵਜੋਤ ਸਿੰਘ ਸਿੱਧੂ ਨੇ ਇਕ ਦੂਜੇ ਨਾਲ ਹੱਥ ਮਿਲਾ ਕੇ ਤੇ ਜੱਫੀ ਪਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ...
ਨੈਸ਼ਨਲ ਐੱਸ.ਸੀ. ਕਮਿਸ਼ਨ ਦੀ ਟੀਮ ਪਹੁੰਚੀ ਪਿੰਡ ਕਾਨਿਆਂਵਾਲੀ, ਮਾਮਲਾ ਪਿੰਡ 'ਚ ਪੁਲਿਸ ਕੁੱਟਮਾਰ ਦੀ ਘਟਨਾ ਦਾ
. . .  40 minutes ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਬਲਕਰਨ ਸਿੰਘ ਖਾਰਾ)-ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂਵਾਲੀ ਵਿਖੇ ਪੁਲਿਸ ਨਾਲ ਮਾਰਕੁੱਟ ਦੀ ਘਟਨਾ ਦੇ ਮਾਮਲੇ ਵਿਚ ਪਿੰਡ ਵਾਸੀਆਂ ਵਲੋਂ ਕਿਸਾਨ ਮਜ਼ਦੂਰ ਜਥੇਬੰਦੀਆਂ...
ਦਰਬਾਰਾ ਸਿੰਘ ਗੁਰੂ ਦੀ ਅਕਾਲੀ ਦਲ 'ਚ ਵਾਪਸੀ,ਸੁਖਬੀਰ ਸਿੰਘ ਬਾਦਲ ਘਰ ਪਹੁੰਚ ਕਰਵਾਉਣਗੇ ਦਲ 'ਚ ਸ਼ਮੂਲੀਅਤ
. . .  55 minutes ago
ਖਮਾਣੋਂ, 2 ਜੂਨ (ਮਨਮੋਹਨ ਸਿੰਘ ਕਲੇਰ)- ਹਲਕਾ ਬੱਸੀ ਪਠਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਜਿਹੜੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ...
ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਐਡਵੋਕੇਟ ਧਾਮੀ
. . .  about 1 hour ago
ਅੰਮ੍ਰਿਤਸਰ, 2 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀਆਂ ਮਨਘੜਤ ਟਿੱਪਣੀਆਂ 'ਤੇ ਸਖ਼ਤ ਪ੍ਰਤੀਕਿਰਿਆ ...
1983 ਕ੍ਰਿਕਟ ਵਿਸ਼ਵ ਕੱਪ ਜੇਤੂ ਟੀਮ ਆਈ ਪਹਿਲਵਾਨਾਂ ਦੇ ਹੱਕ ਵਿਚ
. . .  about 1 hour ago
ਨਵੀਂ ਦਿੱਲੀ, 2 ਜੂਨ- 1983 ਕ੍ਰਿਕੇਟ ਵਿਸ਼ਵ ਕੱਪ ਜੇਤੂ ਟੀਮ ਨੇ ਪਹਿਲਵਾਨਾਂ ਦੇ ਵਿਰੋਧ ’ਤੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਚੈਂਪੀਅਨ ਪਹਿਲਵਾਨਾਂ ਨਾਲ ਛੇੜਛਾੜ ਕੀਤੇ ਜਾਣ ਵਾਲੇ ਅਜੀਬ ਦ੍ਰਿਸ਼ਾਂ ਤੋਂ....
ਕਟਾਰੂਚੱਕ ਵੀਡੀਓ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ
. . .  about 1 hour ago
ਚੰਡੀਗੜ੍ਹ, 2 ਜੂਨ- ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਨਾਮ ਇਕ ਪੱਤਰ ਲਿਖਿਆ ਗਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ...
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  about 1 hour ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਰਾਹੁਲ ਗਾਂਧੀ ਲਗਾਤਾਰ ਚਲਾ ਰਹੇ ਹਨ ਹੇਟ ਇੰਡੀਆ ਮੁਹਿੰਮ- ਅਨਿਲ ਵਿੱਜ
. . .  about 2 hours ago
ਅੰਬਾਲਾ, 2 ਜੂਨ- ਮੁਸਲਿਮ ਲੀਗ ’ਤੇ ਰਾਹੁਲ ਗਾਂਧੀ ਦੇ ਬਿਆਨ ’ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਅੰਬਾਲਾ ’ਚ ਕਿਹਾ ਕਿ ਰਾਹੁਲ ਗਾਂਧੀ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਭਾਰਤ ਆਜ਼ਾਦ ਹੋ ਗਿਆ.....
ਦਿੱਲੀ ਆਬਕਾਰੀ ਮਾਮਲਾ: ਦਿੱਲੀ ਹਾਈ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 3 hours ago
ਨਵੀਂ ਦਿੱਲੀ, 2 ਜੂਨ- ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਿਤ ਈ.ਡੀ. ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ....
ਭਾਰਤ ਤੇ ਨਿਪਾਲ ਪ੍ਰਾਚੀਨ ਤੇ ਮਹਾਨ ਰਾਸ਼ਟਰ- ਸ਼ਿਵਰਾਜ ਸਿੰਘ ਚੌਹਾਨ
. . .  about 4 hours ago
ਭੋਪਾਲ, 2 ਜੂਨ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ ਦਾ ਇੰਦੌਰ ਪਹੁੰਚਣ ’ਤੇ ਸਵਾਗਤ ਕੀਤਾ। ਇਸ ਮੌਕੇ ਗੱਲ ਕਰਦਿਆਂ ਮੁੱਖ ਮੰਤਰੀ.....
ਬੀ.ਸੀ.ਸੀ.ਆਈ. ਨੇ ਮਹਿਲਾ ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਕੀਤਾ ਐਲਾਨ
. . .  about 5 hours ago
ਨਵੀਂ ਦਿੱਲੀ, 2 ਜੂਨ- ਅਖਿਲ ਭਾਰਤੀ ਮਹਿਲਾ ਚੋਣ ਕਮੇਟੀ ਨੇ ਅੱਜ ਆਗਾਮੀ ਏ.ਸੀ.ਸੀ. ਮਹਿਲਾ ਏਸ਼ੀਆ ਕੱਪ 2023 ਲਈ ਭਾਰਤ ‘ਏ’ (ਉਭਰਦੀ) ਟੀਮ ਦਾ ਐਲਾਨ ਕਰ ਦਿੱਤਾ। ਦੱਸ ਦਈਏ ਕਿ ਇਹ....
ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਕੀਤੀ ਮੁਲਤਵੀ
. . .  about 5 hours ago
ਨਵੀਂ ਦਿੱਲੀ, 2 ਜੂਨ- ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ 5 ਜੂਨ ਤੋਂ ਹੋਣ ਵਾਲੀ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਨੂੰ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਨੇ ਖ਼ੁਦ ਇਸ ਦੀ.....
ਸਰਹੱਦੀ ਪਿੰਡ ਤੋਂ 2 ਕਿੱਲੋ ਹੈਰੋਇਨ ਬਰਾਮਦ
. . .  about 5 hours ago
ਜਲਾਲਾਬਾਦ, 2 ਜੂਨ (ਜਤਿੰਦਰ ਪਾਲ ਸਿੰਘ)- ਸਪੈਸ਼ਲ ਸਟੇਟ ਓਪਰੇਸ਼ਨ ਸੈੱਲ ਫ਼ਾਜ਼ਿਲਕਾ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਐਸ. ਐਸ. ਓ. ਸੀ. ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਜਲਾਲਾਬਾਦ ਵਲੋਂ ਬੀਤੀ....
ਕੌਂਸਲਰਾਂ ਵਲੋਂ ਸ਼ਹਿਰ ਵਿਚ ਵਿਕਾਸ ਦੇ ਕੰਮ ਨਾ ਹੋਣ ਕਾਰਨ ਭੁੱਖ ਹੜਤਾਲ ਸ਼ੁਰੂ
. . .  about 5 hours ago
ਖਰੜ, 2 ਜੁਨ (ਗੁਰਮੁੱਖ ਸਿੰਘ ਮਾਨ - ਨਗਰ ਕੌਂਸਲ ਖਰੜ ਦੇ ਮਿਊਂਪਲ ਕੌਂਸਲਰਾਂ ਵਲੋਂ ਵਿਕਾਸ ਅਤੇ ਸ਼ਹਿਰ ਦੇ ਕੰਮ ਨਾ ਹੋਣ ਕਾਰਨ ਰੋਸ ਵਜੋਂ ਨਗਰ ਕੌਂਸਲ ਪ੍ਰਧਾਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ....
4 ਆਈ.ਏ.ਐਸ. ਤੇ 34 ਪੀ.ਸੀ.ਐਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 5 hours ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਨੇ ਵੱਡਾ ਫ਼ੇਰਬਦਲ ਕਰਦਿਆਂ ਰਾਜ ਦੇ 4 ਆਈ.ਏ.ਐਸ. ਅਤੇ 34 ਪੀ.ਸੀ.ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਹੈ।
1984 ਸਿੱਖ ਵਿਰੋਧੀ ਦੰਗੇ- ਜਗਦੀਸ਼ ਟਾਈਟਲਰ ਦਾ ਕੇਸ ਵਿਸ਼ੇਸ਼ ਸੰਸਦ ਮੈਂਬਰ ਅਦਾਲਤ ’ਚ ਤਬਦੀਲ
. . .  about 7 hours ago
ਨਵੀਂ ਦਿੱਲੀ, 2 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਕਾਂਗਰਸ ਦੇ....
ਨਰਿੰਦਰ ਮੋਦੀ ਨੇ ਤੇਲੰਗਨਾ ਦਿਵਸ ’ਤੇ ਰਾਜ ਦੇ ਲੋਕਾਂ ਨੂੰ ਦਿੱਤੀ ਵਧਾਈ
. . .  about 7 hours ago
ਨਵੀਂ ਦਿੱਤੀ, 2 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਥਾਪਨਾ ਦਿਵਸ ’ਤੇ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ...
ਯੂ.ਪੀ- ਅਫ਼ਰੀਕੀ ਮੂਲ ਦੇ 16 ਨਾਗਰਿਕ ਬਿਨਾਂ ਪਾਸਪੋਰਟ-ਵੀਜ਼ਾ ਦੇ ਗਿ੍ਫ਼ਤਾਰ
. . .  about 8 hours ago
ਲਖਨਊ, 2 ਜੂਨ- ਮੀਡੀਆ ਸੈਲ ਗੌਤਮ ਬੁੱਧ ਨਗਰ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਸਥਾਨਕ ਪੁਲਿਸ ਵਲੋਂ ਕੁਝ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਦੀ ਮਿਆਦ ਦੀ ਚੈਕਿੰਗ ਕੀਤੀ ਗਈ ਤਾਂ....
ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਅੱਤਵਾਦੀ ਢੇਰ
. . .  about 8 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਵਿਚ ਰਾਜੌਰੀ ਦੇ ਦਾਸਲ ਜੰਗਲੀ ਖ਼ੇਤਰ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਇਸ ਸੰਬੰਧੀ ਫ਼ਿਲਹਾਲ ਤਲਾਸ਼ੀ ਮੁਹਿੰਮ ਚੱਲ ਰਹੀ....
ਸਾਕਸ਼ੀ ਕਤਲ ਕੇਸ: ਪੁਲਿਸ ਨੇ ਹੱਤਿਆ ਲਈ ਵਰਤਿਆ ਚਾਕੂ ਕੀਤਾ ਬਰਾਮਦ
. . .  about 8 hours ago
ਨਵੀਂ ਦਿੱਲੀ, 2 ਜੂਨ- ਡੀ. ਸੀ. ਪੀ. ਆਊਟਰ ਨਾਰਥ ਰਵੀ ਕੁਮਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ਪੁਲਿਸ ਨੇ ਸਾਕਸ਼ੀ ਕਤਲ ਕੇਸ ਵਿਚ ਵਰਤਿਆ ਗਿਆ ਚਾਕੂ ਪੁਲਿਸ ਨੇ ਬਰਾਮਦ ਕਰ ਲਿਆ....
ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ- ਰਾਹੁਲ ਗਾਂਧੀ
. . .  about 8 hours ago
ਵਾਸ਼ਿੰਗਟਨ, 2 ਜੂਨ- ਕਾਂਗਰਸ ਨੇਤਾ ਰਾਹੁਲ ਗਾਂਧੀ ਅਮਰੀਕਾ ਦੇ ਦੌਰੇ ’ਤੇ ਹਨ। ਵਾਸ਼ਿੰਗਟਨ ਡੀ.ਸੀ. ਵਿਚ ਉਨ੍ਹਾਂ ਕਿਹਾ ਕਿ ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ ਹੈ, ਜੋ ਕਿਸੇ ਤੋਂ ਲੁਕੀ ਨਹੀਂ ਹੈ....
ਰਾਜੌਰੀ: ਦਾਸਲ ਜੰਗਲੀ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ
. . .  about 9 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਹ ਮੁੱਠਭੇੜ...
⭐ਮਾਣਕ-ਮੋਤੀ⭐
. . .  about 9 hours ago
⭐ਮਾਣਕ-ਮੋਤੀ⭐
ਬ੍ਰਿਕਸ ਐਫਐਮਜ਼ ਦੀ ਮੀਟਿੰਗ : ਜੈਸ਼ੰਕਰ, ਰੂਸੀ ਹਮਰੁਤਬਾ ਲਾਵਰੋਵ ਨੇ ਦੁਵੱਲੇ ਏਜੰਡੇ ਦੇ ਮੁੱਦਿਆਂ 'ਤੇ ਚਰਚਾ ਕੀਤੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮਾਘ ਸੰਮਤ 554

ਖੰਨਾ / ਸਮਰਾਲਾ

ਖੱਟੜਾ ਚੁਹਾਰਮ ਵਿਖੇ ਪਿਛਲੇ 5 ਦਹਾਕਿਆਂ ਤੋਂ ਚੱਲਦੀ ਡਿਸਪੈਂਸਰੀ ਨੂੰ ਬੰਦ ਕਰਕੇ ਸਿਆੜ ਵਿਖੇ ਖੋਲਿ੍ਹਆ ਆਮ ਆਦਮੀ ਕਲੀਨਿਕ

ਮਲੌਦ, 2 ਫਰਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਪਿਛਲੇ ਦਿਨੀਂ ਜੋ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਉਸ ਦੇ ਮੱਦੇਨਜ਼ਰ ਚੱਲਦਿਆਂ ਲਾਗਲੇ ਪਿੰਡ ਖੱਟੜਾ ਚੁਹਾਰਮ ਵਿਖੇ ਲਗਭਗ ਪਿਛਲੇ 5 ਦਹਾਕਿਆਂ ਤੋਂ ਆਪਣੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਵਾ ਰਹੀ ਸਰਕਾਰੀ ਡਿਸਪੈਂਸਰੀ ਨੂੰ ਬੰਦ ਕਰਕੇ ਪਿੰਡ ਸਿਆੜ ਵਿਖੇ 27 ਜਨਵਰੀ ਨੂੰ ਆਮ ਆਦਮੀ ਕਲੀਨਿਕ ਖੋਲਿ੍ਹਆ ਗਿਆ¢ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਖੱਟੜਾ ਵਿਖੇ ਡਿਸਪੈਂਸਰੀ ਵਿੱਚ ਤਾਇਨਾਤ ਸਟਾਫ਼ ਨੂੰ ਪਿੰਡ ਸਿਆੜ੍ਹ ਦੇ ਆਮ ਆਦਮੀ ਕਲੀਨਿਕ ਵਿਚ ਭੇਜਿਆ ਗਿਆ, ਜਦੋਂ ਕਿ ਪਿੰਡ ਸਿਆੜ ਵਿਖੇ ਪਹਿਲਾਂ ਤੋਂ ਹੀ ਪ੍ਰਾਇਮਰੀ ਹੈਲਥ ਸੈਂਟਰਾਂ ਦੀ ਸਰਕਾਰੀ ਸਿਹਤ ਸੇਵਾਵਾਂ ਵਾਲੀ ਸੰਸਥਾ ਚੱਲ ਰਹੀ ਸੀ, ਜਿਸ ਵਿੱਚ ਇੱਕ ਫਾਰਮਾਸਿਸਟ ਪਹਿਲਾਂ ਤੋਂ ਹੀ ਮੌਜੂਦ ਸੀ ਅਤੇ ਜੋ ਡਾਕਟਰ ਤਾਇਨਾਤ ਸੀ | ਉਹ ਆਪਣੀ ਟਰੇਨਿੰਗ ਲਈ ਛੁੱਟੀ 'ਤੇ ਗਿਆ ਹੋਇਆ ਹੈ¢ ਦੱਸਣਯੋਗ ਹੈ ਕਿ ਕਈ ਮਰੀਜ਼ਾਂ ਦਾ ਚੈੱਕਅਪ ਆਮ ਆਦਮੀ ਕਲੀਨਿਕ ਵਿੱਚ ਕੀਤਾ ਗਿਆ ਤੇ ਲੈਬਾਰਟਰੀ ਟੈਕਨੀਸ਼ੀਅਨ ਨਾ ਹੋਣ ਕਾਰਨ ਟੈਸਟ ਕਰਨ ਦਾ ਕੋਈ ਪੁਖ਼ਤਾ ਪ੍ਰਬੰਧ ਨਹੀਂ ਹੈ | ਤਾਇਨਾਤ ਸਟਾਫ਼ ਵਿੱਚ ਇੱਕ ਡਾਕਟਰ, ਫਾਰਮਾਸਿਸਟ ਤੇ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਕਰਨ ਸਮੇਤ ਕੁੱਲ 3 ਸਟਾਫ਼ ਮੈਂਬਰ ਤਾਇਨਾਤ ਹਨ¢ ਦੱਸਣਯੋਗ ਹੈ ਕਿ 85 ਤਰ੍ਹਾਂ ਦੀਆਂ ਦਵਾਈਆਂ ਭਾਵੇਂ ਪੰਜਾਬ ਸਰਕਾਰ ਵਲੋਂ ਭੇਜੀਆਂ ਗਈਆਂ ਹਨ ਜੋ ਕਲੀਨਿਕ ਵਿੱਚ ਉਪਲਬਧ ਹਨ¢ ਪਰ ਲੋਕਾਂ ਦਾ ਕਹਿਣਾ ਹੈ ਕਿ ਜਿੱਥੇ ਪਹਿਲਾਂ ਹੀ ਸਿਹਤ ਸਹੂਲਤਾਂ ਦਾ ਪ੍ਰਬੰਧ ਸੀ, ਉਸ ਵਿੱਚ ਹੋਰ ਸੁਧਾਰ ਤਾਂ ਕੀਤਾ ਜਾ ਸਕਦਾ ਸੀ, ਸਗੋਂ ਸਿਹਤ ਸੇਵਾਵਾਂ ਪ੍ਰਦਾਨ ਕਰਵਾਉਣ ਵਾਲੀਆਂ ਸੰਸਥਾਵਾਂ ਦਾ ਮਿਆਰ ਉੱਚਾ ਚੁੱਕਣ ਦੀ ਬਜਾਏ ਘਟਾਇਆ ਗਿਆ ਹੈ¢

ਖੰਨਾ ਦਾ ਦੂਜਾ ਆਮ ਆਦਮੀ ਕਲੀਨਿਕ ਸਰਕਾਰੀ ਡਿਸਪੈਂਸਰੀ ਬੰਦ ਕਰਕੇ ਬਣਾਇਆ

ਖੰਨਾ, 2 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਆਮ ਆਦਮੀ ਕਲੀਨਿਕ ਇਕ ਤਰ੍ਹਾਂ ਨਾਲ ਲੋਕਾਂ ਨਾਲ ਧੋਖੇ ਤੋਂ ਵੱਧ ਕੋਈ ਮਤਲਬ ਨਹੀ ਰੱਖਦਾ, ਕਿਉਂਕਿ ਵਾਰਡ ਨੰਬਰ 2 ਦੇ ਸਮਰਾਲਾ ਰੋਡ ਸਥਿਤ ਮਾਡਲ ਟਾਊਨ ਵਿਚ ਪਹਿਲਾਂ ਇਕ ਸਰਕਾਰੀ ਡਿਸਪੈਂਸਰੀ ਸੀ, ਪਰ ਉਸ ਡਿਸਪੈਂਸਰੀ ...

ਪੂਰੀ ਖ਼ਬਰ »

ਸਰਕਾਰੀ ਪਾਣੀ ਦੀ ਸਪਲਾਈ ਬੰਦ ਹੋਣ ਕਾਰਨ 2 ਪਿੰਡਾਂ ਦੇ ਵਸਨੀਕ ਪਾਣੀ ਨੂੰ ਤਰਸੇ

ਸਮਰਾਲਾ, 2 ਫਰਵਰੀ (ਗੋਪਾਲ ਸੋਫਤ)-ਇੱਥੋਂ ਨਜ਼ਦੀਕੀ ਪਿੰਡ ਗਹਿਲੇਵਾਲ ਤੇ ਬੌਂਦਲੀ ਦੇ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਬੰਦ ਹੋ ਜਾਣ ਕਾਰਨ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਵਿਚ ਹਾਹਾਕਾਰ ਮੱਚੀ ਹੋਈ ਹੈ ਤੇ ਲੰਬੀ ਵਿਭਾਗੀ ਕਾਰਵਾਈ ਪੂਰੀ ਕਰਦਿਆਂ ਪਾਣੀ ਦੀ ...

ਪੂਰੀ ਖ਼ਬਰ »

5 ਕਿੱਲੋ 800 ਗਰਾਮ ਚਰਸ ਸਮੇਤ ਕਾਬੂ-ਮਾਮਲਾ ਦਰਜ

ਖੰਨਾ, 2 ਫਰਵਰੀ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ-2 ਖੰਨਾ ਪੁਲਿਸ ਨੇ 5 ਕਿੱਲੋ 800 ਗਰਾਮ ਚਰਸ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਸਿਟੀ-2 ਖੰਨਾ ਦੇ ਐੱਸ.ਐੱਚ.ਓ ਇੰਸਪੈਕਟਰ ਸਿਕੰਦਰ ਸਿੰਘ ਚੀਮਾ ਨੇ ਦੱਸਿਆ ਕਿ ਏ.ਐੱਸ.ਆਈ ਸੁਖਵਿੰਦਰ ਸਿੰਘ ਪੁਲਿਸ ਪਾਰਟੀ ...

ਪੂਰੀ ਖ਼ਬਰ »

ਰਿਟਾਇਰਮੈਂਟ ਉਮਰ 60 ਤੋਂ 58 ਸਾਲ ਕਰਨ ਦੇ ਵਿਰੋਧ 'ਚ ਲੁਧਿਆਣਾ ਦੇ ਕਾਲਜ 2 ਘੰਟੇ ਲਈ ਹੋਣਗੇ ਬੰਦ

ਖੰਨਾ, 2 ਫਰਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਦੇ ਸਿੱਖਿਆ ਪ੍ਰਤੀ ਅੜੀਅਲ ਰਵੱਈਏ ਨੂੰ ਵੇਖਦੇ ਹੋਏ ਪੰਜਾਬ ਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੇ ਨਿਰਦੇਸ਼ਾਂ 'ਤੇ 3 ਫਰਵਰੀ 2023 ਨੂੰ ਦੁਬਾਰਾ ਫਿਰ ਪੂਰੇ ਪੰਜਾਬ 'ਚ 11 ਵਜੇ ਤੋਂ ਲੈ ਕੇ 1 ਵਜੇ ਤੱਕ ਕਾਲਜ ਬੰਦ ...

ਪੂਰੀ ਖ਼ਬਰ »

ਬੱਸ-ਸਕੂਟਰੀ ਦੀ ਟੱਕਰ 'ਚ ਬਜ਼ੁਰਗ ਔਰਤ ਦੀ ਮੌਤ

ਖੰਨਾ, 2 ਫਰਵਰੀ (ਮਨਜੀਤ ਸਿੰਘ ਧੀਮਾਨ)-ਬੱਸ ਦੀ ਲਪੇਟ 'ਚ ਆਉਣ ਕਾਰਨ ਐਕਟਿਵਾ ਸਕੂਟਰੀ ਦੇ ਪਿੱਛੇ ਬੈਠੀ ਬਜ਼ੁਰਗ ਔਰਤ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਔਰਤ ਦੀ ਪਹਿਚਾਣ ਸ਼ਾਂਤੀ ਦੇਵੀ 60 ਸਾਲ ਵਾਸੀ ਚਾਂਦਲਾ ਮਾਰਕੀਟ ਖੰਨਾ ਵਜੋਂ ਹੋਈ | ਘਟਨਾ ਦੀ ਸੂਚਨਾ ਮਿਲਣ 'ਤੇ ...

ਪੂਰੀ ਖ਼ਬਰ »

ਇਕ ਕਿੱਲੋ ਅਫ਼ੀਮ ਸਣੇ ਕਾਬੂ

ਦੋਰਾਹਾ, 2 ਫ਼ਰਵਰੀ (ਮਨਜੀਤ ਸਿੰਘ ਗਿੱਲ)-ਦੋਰਾਹਾ ਪੁਲਿਸ ਨੇ ਇਕ ਕਿੱਲੋ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਐੱਸ. ਐੱਚ. ਓ. ਵਿਜੇ ਕੁਮਾਰ ਨੇ ਦੱਸਿਆ ਕਿ ਸਬ ਇੰਸਪੈਕਟਰ ਸੰਤੋਖ ਸਿੰਘ ਸਮੇਤ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ...

ਪੂਰੀ ਖ਼ਬਰ »

ਵਿਧਾਇਕ ਦੇ ਪਿਤਾ ਸੌਂਦ ਨੇ ਮੁਸ਼ਕਿਲਾਂ ਸੁਣੀਆਂ

ਜੌੜੇਪੁਲ ਜਰਗ, 2 ਫਰਵਰੀ (ਪਾਲਾ ਰਾਜੇਵਾਲੀਆ)-ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦੇ ਪਿਤਾ ਭੁਪਿੰਦਰ ਸਿੰਘ ਸੌਂਦ ਨੇ ਪਿੰਡ ਰਾਜੇਵਾਲ ਦੇ ਭਗਤ ਪੂਰਨ ਸਿੰਘ ਸਮਾਰਕ ਵਿਖੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਕਈ ਮੁਸ਼ਕਲਾਂ ਦੇ ਹੱਲ ਵੀ ਕੀਤੇ | ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਝਾਂਸਾ ਦੇਣ, ਧੋਖਾਧੜੀ ਕਰਨ ਦੇ ਦੋਸ਼ 'ਚ 3 ਖ਼ਿਲਾਫ਼ ਮਾਮਲਾ ਦਰਜ

ਖੰਨਾ, 2 ਫਰਵਰੀ (ਮਨਜੀਤ ਸਿੰਘ ਧੀਮਾਨ)-ਰੇਲਵੇ ਵਿਭਾਗ 'ਚ ਭਰਤੀ ਕਰਵਾਉਣ ਬਦਲੇ ਨਕਲੀ ਪੁਲਿਸ ਅਫ਼ਸਰ ਬਣ ਕੇ 9 ਲੱਖ 60 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ 'ਚ ਥਾਣਾ ਸਦਰ ਖੰਨਾ ਪੁਲਿਸ ਨੇ 3 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਦਰ ਦੇ ਏ.ਐੱਸ.ਆਈ ...

ਪੂਰੀ ਖ਼ਬਰ »

ਡਿਊਟੀ 'ਚ ਕੁਤਾਹੀ ਵਰਤਣ ਦੇ ਦੋਸ਼ 'ਚ ਸਰਪੰਚ ਮੁਅੱਤਲ

ਖੰਨਾ, 2 ਫਰਵਰੀ (ਮਨਜੀਤ ਸਿੰਘ ਧੀਮਾਨ)-ਪਿੰਡ ਅਲੌੜ ਦੇ ਸਰਪੰਚ ਨੂੰ ਡਿਊਟੀ ਵਿਚ ਕੁਤਾਹੀ ਵਰਤਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ ਹੈ¢ ਇਹ ਕਾਰਵਾਈ ਪਿੰਡ ਦੀ ਸ਼ਾਮਲਾਤ ਜ਼ਮੀਨ ਵਿਚ ਇਕ ਵਿਅਕਤੀ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਕਾਰਨ ਕੀਤੀ ਗਈ ਹੈ¢ ਮਿਲੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਇੰਗਲਿਸ਼ ਡੈਕਲਾਮੇਸ਼ਨ ਮੁਕਾਬਲਿਆਂ 'ਚ ਘੰੁਗਰਾਲੀ ਰਾਜਪੂਤਾਂ ਦਾ ਸ਼ਾਨਦਾਰ ਪ੍ਰਦਰਸ਼ਨ

ਬੀਜਾ, 2 ਫ਼ਰਵਰੀ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗਲੀ)-ਬੀਤੇ ਦਿਨੀਂ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ 'ਚ ਪੜ੍ਹ ਰਹੇ ਵਿਦਿਆਰਥੀਆਂ 'ਚ ਇੰਗਲਿਸ਼ ਵਿਸ਼ੇ ਵਿਚ ਰੁਝਾਨ ਮਜ਼ਬੂਤ ਕਰਨ ਹਿੱਤ ਬਲਾਕ ਪੱਧਰੀ ਇੰਗਲਿਸ਼ ਡੈਕਲਾਮੇਸ਼ਨ ...

ਪੂਰੀ ਖ਼ਬਰ »

ਕੇਂਦਰੀ ਬਜਟ ਲੋਕ ਵਿਰੋਧੀ ਤੇ ਕਾਰਪੋਰੇਟ ਘਰਾਣਿਆਂ ਪੱਖੀ-ਐੱਮ.ਸੀ.ਪੀ.ਆਈ (ਯੂ) ਆਗੂ

ਦੋਰਾਹਾ, 2 ਫਰਵਰੀ (ਜਸਵੀਰ ਝੱਜ)-ਮਾਰਕਸਿਸਟ ਕਮਿਊਨਿਸਟ ਪਾਰਟੀ ਆਫ਼ ਇੰਡੀਆ (ਯੂਨਾਈਟਿਡ) ਦੇ ਕੌਮੀ ਜਨਰਲ ਸਕੱਤਰ ਕਾ. ਕੁਲਦੀਪ ਸਿੰਘ ਤੇ ਸੂਬਾ ਕਮੇਟੀ ਸਕੱਤਰ ਪਵਨ ਕੁਮਾਰ ਕੌਸ਼ਲ ਨੇ ਲੋਕ ਸਭਾ 'ਚ ਸਾਲ 2023-24 ਲਈ ਪੇਸ਼ ਕੀਤੇ ਬਜਟ ਉੱਪਰ ਆਪਣੀ ਪ੍ਰਤੀਕਿ੍ਆ ਪ੍ਰਗਟ ਕਰਦੇ ...

ਪੂਰੀ ਖ਼ਬਰ »

ਸਿਹੌੜਾ ਕਬੱਡੀ ਕੱਪ ਸ਼ਾਨੋ ਸ਼ੌਕਤ ਨਾਲ ਸ਼ੁਰੂ

ਮਲੌਦ, 2 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ਼ਹੀਦ ਪ੍ਰੇਮ ਸਿੰਘ ਸਪੋਰਟਸ ਕਲੱਬ ਸਿਹੌੜਾ, ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ ਤੇ ਪ੍ਰਵਾਸੀ ਭਾਰਤੀ ਭਰਾਵਾਂ ਦੇ ਸਹਿਯੋਗ ਸਦਕਾ ਸਵ. ਮਨਜੀਤ ਸਿੰਘ ਕੈਨੇਡਾ ਕਬੱਡੀ ਕੱਪ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਬਿੱਟੂ ...

ਪੂਰੀ ਖ਼ਬਰ »

20 ਬਿਸਤਰਿਆਂ ਦੇ ਪੁਰਾਣੇ ਹਸਪਤਾਲ ਨੂੰ ਆਮ ਆਦਮੀ ਕਲੀਨਿਕ 'ਚ ਕੀਤਾ ਤਬਦੀਲ

ਈਸੜੂ, 2 ਫਰਵਰੀ (ਬਲਵਿੰਦਰ ਸਿੰਘ)-ਈਸੜੂ ਵਿਖੇ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ 20 ਬਿਸਤਰਿਆਂ ਦੇ ਹਸਪਤਾਲ ਨੂੰ ਪੰਜਾਬ ਸਰਕਾਰ ਵਲੋਂ ਆਮ ਆਦਮੀ ਕਲੀਨਿਕ 'ਚ ਤਬਦੀਲ ਕਰ ਦਿੱਤਾ ਗਿਆ ਹੈ¢ ਇਸ ਹਸਪਤਾਲ ਦਾ ਉਦਘਾਟਨ 1982 ਨੂੰ ਉਸ ਸਮੇਂ ਦੇ ਰਾਜਪਾਲ ਡਾ. ਐਮ. ਚੈਨਾ ਰੈਡੀ ...

ਪੂਰੀ ਖ਼ਬਰ »

11ਵੀਂ 4 ਰੋਜ਼ਾ ਇੰਨਟੈਕਸ ਪ੍ਰਦਰਸ਼ਨੀ ਦੀ ਸ਼ੁਰੂਆਤ ਅੱਜ ਤੋਂ

ਲੁਧਿਆਣਾ, 2 ਫ਼ਰਵਰੀ (ਪੁਨੀਤ ਬਾਵਾ)-ਉਡਾਨ ਮੀਡੀਆ ਐਂਡ ਕਮਿਊਨੀਕੇਸ਼ਨ ਪ੍ਰਾਈਵੇਟ ਲਿਮਟਿਡ ਵਲੋਂ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ, ਆਈ. ਸੀ. ਸੀ. ਟੀ. ਏ. ਐਸ., ਕੌਂਸਲ ਆਫ਼ ਇੰਜੀਨੀਅਰਜ਼ ਐਂਡ ਵੈਲਯੂਅਰਜ਼, ਕਲੱਬ ਐਨ.ਪੀ.ਸੀ. ਇੰਡੀਆ, ਕ੍ਰੇਡਾਈ ਪੰਜਾਬ, ਖੰਕਲ ...

ਪੂਰੀ ਖ਼ਬਰ »

ਸਰਕਾਰ ਆਮ ਆਦਮੀ ਪਾਰਟੀ ਦੀ ਪਰ ਧਮਕੀਆਂ ਲੋਕ ਇਨਸਾਫ਼ ਪਾਰਟੀ ਦੇ ਆਗੂ ਦੀਆਂ-ਗਿੱਲ ਬੇਰਕਲਾਂ

ਮਲੌਦ, 2 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬਲਾਕ ਕਾਂਗਰਸ ਪਾਰਟੀ ਮਲੌਦ ਦੇ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਕਿਹਾ ਕਿ ਪਾਇਲ ਹਲਕੇ ਵਿਚ ਬਹੁਤ ਲੀਡਰ ਆਏ ਤੇ ਗਏ, ਪਰ ਕਿਸੇ ਲੀਡਰ ਦੇ ਸਮੇਂ ਇਹ ਵੇਖਣ ਨੂੰ ਨਹੀਂ ਮਿਲਿਆ ਕਿ ...

ਪੂਰੀ ਖ਼ਬਰ »

ਪਿੰਡ ਮੋਰਾਂਵਾਲੀ ਵਿਖੇ ਦਲਿਤ ਬੱਚੇ 'ਤੇ ਤਸ਼ੱਦਦ ਦੀ ਬਸਪਾ ਮਲੌਦ ਵਲੋਂ ਨਿਖੇਧੀ

ਮਲੌਦ, 2 ਫਰਵਰੀ (ਦਿਲਬਾਗ ਸਿੰਘ ਚਾਪੜਾ)-ਬਹੁਜਨ ਸਮਾਜ ਪਾਰਟੀ ਦੇ ਜ਼ੋਨ ਇੰਚਾਰਜ ਕੁਲਵੰਤ ਸਿੰਘ ਰੋੜੀਆ, ਸਾਬਕਾ ਕੌਂਸਲਰ ਰਛਪਾਲ ਸਿੰਘ ਤੇ ਹੋਰਨਾਂ ਆਗੂਆਂ ਨੇ ਨਜ਼ਦੀਕੀ ਪਿੰਡ ਮੋਰਾਂਵਾਲੀ ਵਿਖੇ ਬੇਰਹਿਮੀ ਨਾਲ ਕੁੱਟਮਾਰ ਕਰਕੇ ਕੀਤੇ ਗਏ ਤਸ਼ੱਦਦ ਦੀ ਕਰੜੇ ਸ਼ਬਦਾਂ ...

ਪੂਰੀ ਖ਼ਬਰ »

ਸਿੱਖਿਆ ਬਲਾਕ ਖੰਨਾ-2 ਵਲੋਂ ਸਕੂਲਾਂ ਵਿਚ ਦਾਖਲਾ ਮੁਹਿੰਮ 2023-24 ਦਾ ਆਗਾਜ਼

ਖੰਨਾ, 2 ਫਰਵਰੀ (ਹਰਜਿੰਦਰ ਸਿੰਘ ਲਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿਚ ਸਾਲ 2023-24 ਦੇ ਦਾਖ਼ਲੇ ਲਈ ਤਿਆਰੀਆਂ ਜ਼ੋਰ-ਸ਼ੋਰ ਨਾਲ ਆਰੰਭ ਕਰ ਦਿੱਤੀਆਂ ਗਈਆਂ ਹਨ¢ ਇਸੇ ਸਬੰਧ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਲਹੇੜੀ ਵਿਖੇ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਲੋੜ-ਸਾਬਕਾ ਵਿਧਾਇਕ ਲੱਖਾ ਪਾਇਲ

ਮਲੌਦ, 2 ਫਰਵਰੀ (ਦਿਲਬਾਗ ਸਿੰਘ ਚਾਪੜਾ)-ਪਿੰਡ ਬੇਰਕਲਾਂ ਵਿਖੇ ਰਵਿਦਾਸ ਭਾਈਚਾਰੇ ਵਲੋਂ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਤੇ ਬਲਾਕ ਸੰਮਤੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ ਅੱਜ ਤੋਂ

ਦੋਰਾਹਾ, 2 ਫਰਵਰੀ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ, ਮੁਹੱਲਾ ਜ਼ੈਲਦਾਰ ਦੋਰਾਹਾ ਪ੍ਰਬੰਧਕ ਕਮੇਟੀ ਤੇ ਸ੍ਰੀ ਗੁਰੂ ਰਵਿਦਾਸ ਦੀ ਵੈੱਲਫੇਅਰ ਕਮੇਟੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ...

ਪੂਰੀ ਖ਼ਬਰ »

ਮੁਸਕਾਨ ਰਘੂਵੰਸ਼ੀ ਨੇ ਜੰਮੂ ਤੋਂ 15 ਕਿੱਲੋਮੀਟਰ ਦੂਰ ਸਿੰਧਰਾਂ ਤੋਂ ਸ਼ੁਰੂ ਕੀਤੀ ਸਾਈਕਲ ਯਾਤਰਾ

ਸਾਹਨੇਵਾਲ, 2 ਫਰਵਰੀ (ਹਨੀ ਚਾਠਲੀ/ਅਮਰਜੀਤ ਸਿੰਘ ਮੰਗਲੀ)-ਮੱਧ ਪ੍ਰਦੇਸ਼ ਦੇ ਅਸ਼ੋਕ ਨਗਰ ਜ਼ਿਲ੍ਹਾ ਦੀ ਰਹਿਣ ਵਾਲੀ ਮੁਸਕਾਨ ਰਘੂਵੰਸ਼ੀ ਦੇਸ਼ ਦੀਆਂ ਲੜਕੀਆਂ ਨੂੰ ਜਾਗਰੂਕ ਕਰਨ ਲਈ ਆਪਣੇ ਸਾਈਕਲ 'ਤੇ ਯਾਤਰਾ ਕਰਦੀ ਹੋਈ ਜਦੋਂ ਅੱਜ ਸਾਹਨੇਵਾਲ ਵਿਖੇ ਪੁੱਜਣ 'ਤੇ ਉਸ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕੇਂਦਰੀ ਬਜਟ ਦਾ ਅਧਿਐਨ ਕਰਵਾਇਆ

ਦੋਰਾਹਾ, 2 ਫਰਵਰੀ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ)-ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਅਰਥ-ਸ਼ਾਸਤਰ ਤੇ ਰਾਜਨੀਤੀ ਸ਼ਾਸਤਰ ਵਿਭਾਗ ਨੇ ਸਾਂਝੇ ਤੌਰ 'ਤੇ ਵਿਦਿਆਰਥੀਆਂ ਨੂੰ ਕੇਂਦਰੀ ਬਜਟ-2023 ਦਿਖਾਉਣ ਤੇ ਇਸ ਦਾ ਅਧਿਐਨ ਕਰਵਾਉਣ ਦਾ ਉਪਰਾਲਾ ਕੀਤਾ | ਜਿਸ 'ਚ ਮੁੱਖ ...

ਪੂਰੀ ਖ਼ਬਰ »

ਵਿਸ਼ਵ ਜਲਗਾਹ ਦਿਵਸ ਮਨਾਇਆ

ਖੰਨਾ, 2 ਫਰਵਰੀ (ਹਰਜਿੰਦਰ ਸਿੰਘ ਲਾਲ)-ਰਘਵੀਰ ਸਿੰਘ ਫਰੀਡਮ ਫਾਈਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਰੋਡ, ਖੰਨਾ ਵਿਖੇ ਸੰਸਥਾ ਮੁਖੀ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ਵ ਜਲਗਾਹ ਦਿਵਸ ਮਨਾਇਆ ਗਿਆ¢ ਇਸ ਮੌਕੇ ਬਲਾਕ ਸਾਇੰਸ ਮੈਂਟਰ ਬਲਾਕ ਖੰਨਾ-1 ...

ਪੂਰੀ ਖ਼ਬਰ »

ਕਾਲਜ 'ਚ ਕਿੱਤਾ ਮੁਖੀ ਨਿਪੁੰਨਤਾ ਨਾਲ ਸੰਬੰਧਿਤ ਵਰਕਸ਼ਾਪ ਲਗਾਈ

ਖੰਨਾ, 2 ਫਰਵਰੀ (ਹਰਜਿੰਦਰ ਸਿੰਘ ਲਾਲ)-ਏ. ਐੱਸ. ਕਾਲਜ ਖੰਨਾ ਵਲੋਂ ਕੇਂਦਰੀ ਸਿੱਖਿਆ ਮੰਤਰਾਲਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਕਾਲਜ ਦੇ ਪੇਂਡੂ ਸ਼ਮੂਲੀਅਤ ਸੈਬਲ ਵਲੋਂ ਕਿੱਤਾ-ਮੁਖੀ ਨਿਪੁੰਨਤਾ ਨਾਲ ਸਬੰਧਿਤ ਵਰਕਸ਼ਾਪ ਤੇ ਪ੍ਰਦਰਸ਼ਨੀ ਲਗਾਈ ਗਈ ¢ ਇਸ ...

ਪੂਰੀ ਖ਼ਬਰ »

ਬਜਟ ਮੱਧ ਵਰਗ, ਕਿਸਾਨਾਂ ਤੇ ਉਦਯੋਗਾਂ ਲਈ ਸੰਜੀਵਨੀ ਬੂਟੀ -ਐਡਵੋਕੇਟ ਘਈ

ਖੰਨਾ, 2 ਫਰਵਰੀ (ਹਰਜਿੰਦਰ ਸਿੰਘ ਲਾਲ)-ਕਈ ਸਾਲਾਂ ਬਾਅਦ ਬਜਟ ਵਿੱਚ ਸਿੱਧੇ ਟੈਕਸ ਤੇ ਆਮਦਨ ਕਰ ਰਾਹੀਂ ਮੱਧ ਵਰਗ ਤੇ ਨੌਕਰੀ ਪੇਸ਼ਾ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ¢ ਐੱਮ. ਐੱਸ. ਐੱਮ. ਈ. ਤੇ ਹੋਰ ਛੋਟੇ ਉਦਯੋਗਾਂ ਸਾਈਕਲ, ਆਟੋ ਮੋਬਾਈਲ, ਬੱਚਿਆਂ ਦੇ ਖਿਡੌਣੇ ਤੇ ...

ਪੂਰੀ ਖ਼ਬਰ »

ਸ਼ਹੀਦਾਂ ਸਿੰਘਾਂ ਦੀ ਯਾਦ ਨੂੰ ਸਮਰਪਿਤ ਕੈਂਪ

ਈਸੜੂ, 2 ਫਰਵਰੀ (ਬਲਵਿੰਦਰ ਸਿੰਘ)-ਗੁਰਦੁਆਰਾ ਸ਼ਹੀਦਗੜ ਸਾਹਿਬ ਫਤਿਹਪੁਰ ਵਿਖੇ ਸਿੰਘਾਂ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਿਟੀ ਪੈੱ੍ਰਸ ਕਲੱਬ ਪਾਇਲ ਦੇ ਉੱਦਮ ਸਦਕਾ ਹੱਡੀਆਂ, ਜੋੜਾਂ ਅਤੇ ਜਨਰਲ ਬਿਮਾਰੀਆਂ ਦਾ ਮੁਫ਼ਤ ਕੈਂਪ ਲਗਾਇਆ ਗਿਆ¢ ਇਸ ਮੌਕੇ ਸ਼ਹੀਦਾਂ ...

ਪੂਰੀ ਖ਼ਬਰ »

ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਦਲਜੀਤ ਸਿੰਘ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ

ਖੰਨਾ, 2 ਫਰਵਰੀ (ਹਰਜਿੰਦਰ ਸਿੰਘ ਲਾਲ)-ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਆਪਣੀ 37 ਸਾਲ ਦੀ ਨੌਕਰੀ ਕਰਕੇ 31 ਜਨਵਰੀ ਨੂੰ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋ ਗਏ ਹਨ | ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਤੇ ਅਹੁਦੇਦਾਰਾਂ ਨੇ ਉਨ੍ਹਾਂ ਦਾ ਸਨਮਾਨ ਕੀਤਾ | ਉਨ੍ਹਾਂ ਨੇ ਆਪਣੀ ...

ਪੂਰੀ ਖ਼ਬਰ »

ਬੀ. ਕੇ. ਯੂ. ਕਾਦੀਆਂ ਵਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਮੁਸ਼ਕਾਬਾਦ ਇਕਾਈ ਦਾ ਗਠਨ

ਸਮਰਾਲਾ, 2 ਫਰਵਰੀ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਮੀਟਿੰਗ ਮੁਸ਼ਕਾਬਾਦ ਦੇ ਗੁਰਦੁਆਰਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ 'ਚ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਇਕਾਈ ਪਿੰਡ ...

ਪੂਰੀ ਖ਼ਬਰ »

ਗੁੱਜਰਵਾਲ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ 5 ਨੂੰ

ਜੋਧਾਂ, 2 ਫਰਵਰੀ (ਗੁਰਵਿੰਦਰ ਸਿੰਘ ਹੈਪੀ)-ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਗੁਰਦੁਆਰਾ ਭਾਈ ਕਾ ਡੇਰਾ ਸਾਹਿਬ ਗੁੱਜਰਵਾਲ ਵਿਖੇ ਧਾਰਮਿਕ ਸਮਾਗਮ 5 ਫਰਵਰੀ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਸਮਾਗਮ ਦੀ ਰੂਪ ਰੇਖਾ ਤਿਆਰ ਕਰਨ ਸਬੰਧੀ ਮੀਟਿੰਗ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਫੈਕਲਟੀ ਚੋਣਾਂ 'ਚ ਏ.ਐੱਸ. ਕਾਲਜ ਦਾ ਦਬਦਬਾ

ਖੰਨਾ, 2 ਫਰਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਨੀਵਰਸਿਟੀ 2023-25 ਦੇ ਵੱਖ-ਵੱਖ ਫੈਕਲਟੀ ਚੋਣਾਂ ਵਿਚ ਏ.ਐੱਸ ਕਾਲਜ ਖੰਨਾ ਦੇ ਪ੍ਰੋਫੈਸਰਾਂ ਨੇ ਬਾਜੀ ਮਾਰ ਲਈ ਹੈ | ਖੰਨਾ ਦੇ ਫੈਕਲਟੀ ਆਫ਼ ਬਿਜ਼ਨੈੱਸ, ਮੈਨੇਜਮੈਂਟ ਤੇ ਕਾਮਰਸ ਵਿਚ ਕਾਲਜ ਦੇ ਪ੍ਰੋ. ਮੋਹਿਤ ਕੁਮਾਰ ਤੇ ਡਾ. ...

ਪੂਰੀ ਖ਼ਬਰ »

ਸਰਸਵਤੀ ਮਾਡਲ ਸੀ.ਸੈ.ਸਕੂਲ ਦੋਰਾਹਾ 'ਚ ਖੇਡ ਮੇਲਾ ਕਰਵਾਇਆ

ਦੋਰਾਹਾ, 2 ਫਰਵਰੀ (ਜਸਵੀਰ ਝੱਜ)-ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ 'ਚ ਸਾਲਾਨਾ ਖੇਡ ਮੇਲਾ ਕਰਵਾਇਆ ਗਿਆ¢ ਖੇਡ ਮੇਲੇ ਦੀ ਸ਼ੁਰੂਆਤ ਫਲੈਗ ਮਾਰਚ ਤੋਂ ਕੀਤੀ ਗਈ¢ ਨਰਸਰੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਬੱਚਿਆਂ ਨੇ ਬੜੇ ਹੀ ਜੋਸ਼ ਨਾਲ ਫਲੈਗ ...

ਪੂਰੀ ਖ਼ਬਰ »

ਪਾਣੀ ਤੇ ਸੀਵਰੇਜ ਦੇ ਬਕਾਇਆ ਬਿੱਲਾਂ ਦੀ ਅਦਾਇਗੀ ਲਈ ਵਿਭਾਗ ਨੇ ਮੁਹਿੰਮ ਚਲਾਈ

ਮਲੌਦ, 2 ਫਰਵਰੀ (ਦਿਲਬਾਗ ਸਿੰਘ ਚਾਪੜਾ)-ਵਾਟਰ ਸਪਲਾਈ ਤੇ ਸੀਵਰੇਜ ਵਿਭਾਗ ਵਲੋਂ ਖਪਤਕਾਰਾਂ ਵਲੋਂ ਰਹਿੰਦੇ ਬਿੱਲਾਂ ਦੀ ਅਦਾਇਗੀ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਆਰੰਭੀ ਗਈ ਹੈ, ਜਿਸ ਤਹਿਤ ਮਲੌਦ ਵਿਖੇ ਜੇ. ਈ. ਸੁਖਦੇਵ ਸਿੰਘ ਦੀ ਅਗਵਾਈ ਹੇਠ ਵਿਭਾਗ ਦੀ ਟੀਮ ਵਲੋਂ ...

ਪੂਰੀ ਖ਼ਬਰ »

ਬੀ. ਕੇ. ਯੂ. ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਰੋਹਲੇ 'ਚ ਕਰਨਗੇ ਸ਼ਿਰਕਤ- ਗਿਆਸਪੁਰਾ

ਸਮਰਾਲਾ, 2 ਫਰਵਰੀ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਪਿੰਡ ਰੋਹਲਾ ਤਹਿਸੀਲ ਸਮਰਾਲਾ ਵਿਖੇ 4 ਫਰਵਰੀ ਨੂੰ 11 ਵਜੇ ਪਹੁੰਚ ਰਹੇ ਹਨ | ਇੱਥੇ ਉਹ ਵੱਖ-ਵੱਖ ਕਿਸਾਨੀ ਤੇ ਸਮਾਜਿਕ ਮੁੱਦਿਆਂ ਤੇ ਕਿਸਾਨਾਂ ਨਾਲ ...

ਪੂਰੀ ਖ਼ਬਰ »

'ਭਾਰਤ ਜੋੜੋ ਯਾਤਰਾ' ਨਾਲ ਕਾਂਗਰਸ ਦਾ ਹਰ ਵਰਗ ਉਤਸ਼ਾਹਿਤ ਹੋਇਆ-ਗਰੇਵਾਲ/ਅਖਾੜਾ

ਜਗਰਾਉਂ, 2 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਵਲੋਂ ਸ਼ੁਰੂ ਕੀਤੀ 'ਭਾਰਤ ਜੋੜੋ ਯਾਤਰਾ' ਨੂੰ ਦੇਸ਼ ਭਰ 'ਚ ਲੋਕਾਂ ਦਾ ਭਰਵਾਂ ਸਮਰਥਨ ਮਿਲਿਆ ਹੈ, ਜਿਸ ਨਾਲ ਜਿੱਥੇ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਈ ਹੈ, ਉੱਥੇ ਪਾਰਟੀ ਦਾ ਹਰ ...

ਪੂਰੀ ਖ਼ਬਰ »

ਪਿੰਡ ਕੋਟ ਪਨੈਚ ਵਿਖੇ ਸ਼ਹੀਦ ਸਿੰਘਾਂ ਦੀ ਯਾਦ 'ਚ ਗੁਰਮਤਿ ਸਮਾਗਮ

ਬੀਜਾ, 2 ਫ਼ਰਵਰੀ (ਅਵਤਾਰ ਸਿੰਘ ਜੰਟੀ ਮਾਨ)-ਗੁਰਦੁਆਰਾ ਸਾਹਿਬ ਪਿੰਡ ਕੋਟ ਪਨੈਚ ਵਿਖੇ ਸ਼ਹੀਦਾਂ ਸਿੰਘਾਂ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਗੁ. ਸ਼੍ਰੀ ਮੰਜੀ ਸਾਹਿਬ ਕੋਟਾਂ ਦੇ ਹਜ਼ੂਰੀ ਰਾਗੀ ਭਾਈ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਰਾਏਕੋਟ, 2 ਫ਼ਰਵਰੀ (ਸੁਸ਼ੀਲ)-ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨੇੜਲੇ ਪਿੰਡ ਜੌਹਲਾਂ ਵਿਖੇ ਗੁਰਦੁਆਰਾ ਰਵਿਦਾਸ ਭਗਤ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ

ਜਗਰਾਉਂ, 2 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੁਰੂ ਰਾਮ ਦਾਸ ਅਗਵਾੜ੍ਹ ਗੁੱਜ਼ਰਾਂ (ਜਗਰਾਉਂ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਕੀਰਤਨ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ

ਜਗਰਾਉਂ, 2 ਫਰਵਰੀ (ਗੁਰਦੀਪ ਸਿੰਘ ਮਲਕ)-ਜਗਰਾਉਂ ਪੁਲਿਸ ਵਲੋਂ ਇਕ ਕਥਿਤ ਦੋਸ਼ੀ ਨੂੰ ਵੱਡੀ ਗਿਣਤੀ 'ਚ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਅਮਰਜੀਤ ਸਿੰਘ ਸੁਧਾਰ ਨੇ ਦੱਸਿਆ ਕਿ ਪੁਲਿਸ ਨੂੰ ਮੁਖ਼ਬਰ ਤੋਂ ਇਤਲਾਹ ਮਿਲੀ ਕਿ ਪਿੰਡ ਗਗੜਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਤਿਉਹਾਰ ਵਾਂਗ ਮਨਾਈਏ-ਤਲਵੰਡੀ

ਮੁੱਲਾਂਪੁਰ-ਦਾਖਾ, 2 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਫਰਵਰੀ 21 ਸੰਸਾਰ ਪੱਧਰ 'ਤੇ ਅੰਤਰ-ਰਾਸ਼ਟਰੀ ਭਾਸ਼ਾ ਦਿਵਸ ਵਜੋਂ ਮਨਾਇਆ ਜਾਂਦਾ, ਆਓ ਆਪਾਂ ਵੀ ਪੰਜਾਬੀ ਨੂੰ ਹੋਰ ਪ੍ਰਫ਼ੁੱਲਿਤ ਕਰਨ ਅਤੇ ਇਹ ਦਿਨ ਮਨਾਉਣ ਲਈ ਹੁਣ ਤੋਂ ਹੀ ਤਿਆਰੀਆਂ ਅਰੰਭ ਦੇਈਏ, ਇਹ ਸੱਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX