ਤਾਜਾ ਖ਼ਬਰਾਂ


ਰਣਜੇਤ ਬਾਠ ਕਲਾਨੌਰ ਤੇ ਜਗਜੀਤ ਕਾਹਲੋਂ ਡੇਰਾ ਬਾਬਾ ਨਾਨਕ ਮਾਰਕਿਟ ਕਮੇਟੀ ਦੇ ਚੇਅਰਮੈਨ ਨਾਮਜ਼ਦ
. . .  1 minute ago
ਕਲਾਨੌਰ, 1 ਜੂਨ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਮਾਰਕਿਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਇਸ ਦੌਰਾਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੀਆਂ...
ਬਿਜ਼ਲੀ ਮੁਲਾਜ਼ਮਾਂ ਨਾਲ ਕੰਮ ਕਰਾ ਰਹੇ ਵਿਅਕਤੀ ਉੱਪਰ ਡਿੱਗਿਆ ਖੰਭਾਂ, ਹਾਲਤ ਗੰਭੀਰ
. . .  33 minutes ago
ਸ਼ੇਰਪੁਰ, 2 ਜੂਨ (ਮੇਘ ਰਾਜ ਜੋਸ਼ੀ)- ਕਸਬਾ ਸ਼ੇਰਪੁਰ ਵਿਖੇ ਇਕ ਵਿਅਕਤੀ ਦੇ ਬਿਜਲੀ ਵਾਲੇ ਖੰਭੇ ਥੱਲੇ ਆਉਣ ਕਾਰਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ, ਖੇੜੀ ਰੋਡ ਤੇ ਬਿਜਲੀ ਸਪਲਾਈ ਲਈ...
ਜੱਫੀ ਤੋਂ ਬਾਅਦ ਬਿਕਰਮ ਮਜੀਠੀਆ ਨੇ ਨਵਜੋਤ ਕੌਰ ਲਈ ਕੀਤੀ ਅਰਦਾਸ
. . .  44 minutes ago
ਚੰਡੀਗੜ੍ਹ, 2 ਜੂਨ- ਲੰਬੇ ਸਮੇਂ ਤੋਂ ਸਿਆਸੀ ਵਿਰੋਧੀ ਰਹੇ ਬਿਕਰਮ ਸਿੰਘ ਮਜੀਠੀਆ ਤੇ ਨਵਜੋਤ ਸਿੰਘ ਸਿੱਧੂ ਨੇ ਇਕ ਦੂਜੇ ਨਾਲ ਹੱਥ ਮਿਲਾ ਕੇ ਤੇ ਜੱਫੀ ਪਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ...
ਨੈਸ਼ਨਲ ਐੱਸ.ਸੀ. ਕਮਿਸ਼ਨ ਦੀ ਟੀਮ ਪਹੁੰਚੀ ਪਿੰਡ ਕਾਨਿਆਂਵਾਲੀ, ਮਾਮਲਾ ਪਿੰਡ 'ਚ ਪੁਲਿਸ ਕੁੱਟਮਾਰ ਦੀ ਘਟਨਾ ਦਾ
. . .  1 minute ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਬਲਕਰਨ ਸਿੰਘ ਖਾਰਾ)-ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂਵਾਲੀ ਵਿਖੇ ਪੁਲਿਸ ਨਾਲ ਮਾਰਕੁੱਟ ਦੀ ਘਟਨਾ ਦੇ ਮਾਮਲੇ ਵਿਚ ਪਿੰਡ ਵਾਸੀਆਂ ਵਲੋਂ ਕਿਸਾਨ ਮਜ਼ਦੂਰ ਜਥੇਬੰਦੀਆਂ...
ਦਰਬਾਰਾ ਸਿੰਘ ਗੁਰੂ ਦੀ ਅਕਾਲੀ ਦਲ 'ਚ ਵਾਪਸੀ,ਸੁਖਬੀਰ ਸਿੰਘ ਬਾਦਲ ਘਰ ਪਹੁੰਚ ਕਰਵਾਉਣਗੇ ਦਲ 'ਚ ਸ਼ਮੂਲੀਅਤ
. . .  about 1 hour ago
ਖਮਾਣੋਂ, 2 ਜੂਨ (ਮਨਮੋਹਨ ਸਿੰਘ ਕਲੇਰ)- ਹਲਕਾ ਬੱਸੀ ਪਠਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਜਿਹੜੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ...
ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਐਡਵੋਕੇਟ ਧਾਮੀ
. . .  about 1 hour ago
ਅੰਮ੍ਰਿਤਸਰ, 2 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀਆਂ ਮਨਘੜਤ ਟਿੱਪਣੀਆਂ 'ਤੇ ਸਖ਼ਤ ਪ੍ਰਤੀਕਿਰਿਆ ...
1983 ਕ੍ਰਿਕਟ ਵਿਸ਼ਵ ਕੱਪ ਜੇਤੂ ਟੀਮ ਆਈ ਪਹਿਲਵਾਨਾਂ ਦੇ ਹੱਕ ਵਿਚ
. . .  about 2 hours ago
ਨਵੀਂ ਦਿੱਲੀ, 2 ਜੂਨ- 1983 ਕ੍ਰਿਕੇਟ ਵਿਸ਼ਵ ਕੱਪ ਜੇਤੂ ਟੀਮ ਨੇ ਪਹਿਲਵਾਨਾਂ ਦੇ ਵਿਰੋਧ ’ਤੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਚੈਂਪੀਅਨ ਪਹਿਲਵਾਨਾਂ ਨਾਲ ਛੇੜਛਾੜ ਕੀਤੇ ਜਾਣ ਵਾਲੇ ਅਜੀਬ ਦ੍ਰਿਸ਼ਾਂ ਤੋਂ....
ਕਟਾਰੂਚੱਕ ਵੀਡੀਓ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ
. . .  about 2 hours ago
ਚੰਡੀਗੜ੍ਹ, 2 ਜੂਨ- ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਨਾਮ ਇਕ ਪੱਤਰ ਲਿਖਿਆ ਗਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ...
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  about 2 hours ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਰਾਹੁਲ ਗਾਂਧੀ ਲਗਾਤਾਰ ਚਲਾ ਰਹੇ ਹਨ ਹੇਟ ਇੰਡੀਆ ਮੁਹਿੰਮ- ਅਨਿਲ ਵਿੱਜ
. . .  about 3 hours ago
ਅੰਬਾਲਾ, 2 ਜੂਨ- ਮੁਸਲਿਮ ਲੀਗ ’ਤੇ ਰਾਹੁਲ ਗਾਂਧੀ ਦੇ ਬਿਆਨ ’ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਅੰਬਾਲਾ ’ਚ ਕਿਹਾ ਕਿ ਰਾਹੁਲ ਗਾਂਧੀ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਭਾਰਤ ਆਜ਼ਾਦ ਹੋ ਗਿਆ.....
ਦਿੱਲੀ ਆਬਕਾਰੀ ਮਾਮਲਾ: ਦਿੱਲੀ ਹਾਈ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 3 hours ago
ਨਵੀਂ ਦਿੱਲੀ, 2 ਜੂਨ- ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਿਤ ਈ.ਡੀ. ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ....
ਭਾਰਤ ਤੇ ਨਿਪਾਲ ਪ੍ਰਾਚੀਨ ਤੇ ਮਹਾਨ ਰਾਸ਼ਟਰ- ਸ਼ਿਵਰਾਜ ਸਿੰਘ ਚੌਹਾਨ
. . .  about 4 hours ago
ਭੋਪਾਲ, 2 ਜੂਨ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ ਦਾ ਇੰਦੌਰ ਪਹੁੰਚਣ ’ਤੇ ਸਵਾਗਤ ਕੀਤਾ। ਇਸ ਮੌਕੇ ਗੱਲ ਕਰਦਿਆਂ ਮੁੱਖ ਮੰਤਰੀ.....
ਬੀ.ਸੀ.ਸੀ.ਆਈ. ਨੇ ਮਹਿਲਾ ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਕੀਤਾ ਐਲਾਨ
. . .  about 5 hours ago
ਨਵੀਂ ਦਿੱਲੀ, 2 ਜੂਨ- ਅਖਿਲ ਭਾਰਤੀ ਮਹਿਲਾ ਚੋਣ ਕਮੇਟੀ ਨੇ ਅੱਜ ਆਗਾਮੀ ਏ.ਸੀ.ਸੀ. ਮਹਿਲਾ ਏਸ਼ੀਆ ਕੱਪ 2023 ਲਈ ਭਾਰਤ ‘ਏ’ (ਉਭਰਦੀ) ਟੀਮ ਦਾ ਐਲਾਨ ਕਰ ਦਿੱਤਾ। ਦੱਸ ਦਈਏ ਕਿ ਇਹ....
ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਕੀਤੀ ਮੁਲਤਵੀ
. . .  about 5 hours ago
ਨਵੀਂ ਦਿੱਲੀ, 2 ਜੂਨ- ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ 5 ਜੂਨ ਤੋਂ ਹੋਣ ਵਾਲੀ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਨੂੰ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਨੇ ਖ਼ੁਦ ਇਸ ਦੀ.....
ਸਰਹੱਦੀ ਪਿੰਡ ਤੋਂ 2 ਕਿੱਲੋ ਹੈਰੋਇਨ ਬਰਾਮਦ
. . .  about 6 hours ago
ਜਲਾਲਾਬਾਦ, 2 ਜੂਨ (ਜਤਿੰਦਰ ਪਾਲ ਸਿੰਘ)- ਸਪੈਸ਼ਲ ਸਟੇਟ ਓਪਰੇਸ਼ਨ ਸੈੱਲ ਫ਼ਾਜ਼ਿਲਕਾ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਐਸ. ਐਸ. ਓ. ਸੀ. ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਜਲਾਲਾਬਾਦ ਵਲੋਂ ਬੀਤੀ....
ਕੌਂਸਲਰਾਂ ਵਲੋਂ ਸ਼ਹਿਰ ਵਿਚ ਵਿਕਾਸ ਦੇ ਕੰਮ ਨਾ ਹੋਣ ਕਾਰਨ ਭੁੱਖ ਹੜਤਾਲ ਸ਼ੁਰੂ
. . .  about 6 hours ago
ਖਰੜ, 2 ਜੁਨ (ਗੁਰਮੁੱਖ ਸਿੰਘ ਮਾਨ - ਨਗਰ ਕੌਂਸਲ ਖਰੜ ਦੇ ਮਿਊਂਪਲ ਕੌਂਸਲਰਾਂ ਵਲੋਂ ਵਿਕਾਸ ਅਤੇ ਸ਼ਹਿਰ ਦੇ ਕੰਮ ਨਾ ਹੋਣ ਕਾਰਨ ਰੋਸ ਵਜੋਂ ਨਗਰ ਕੌਂਸਲ ਪ੍ਰਧਾਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ....
4 ਆਈ.ਏ.ਐਸ. ਤੇ 34 ਪੀ.ਸੀ.ਐਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 6 hours ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਨੇ ਵੱਡਾ ਫ਼ੇਰਬਦਲ ਕਰਦਿਆਂ ਰਾਜ ਦੇ 4 ਆਈ.ਏ.ਐਸ. ਅਤੇ 34 ਪੀ.ਸੀ.ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਹੈ।
1984 ਸਿੱਖ ਵਿਰੋਧੀ ਦੰਗੇ- ਜਗਦੀਸ਼ ਟਾਈਟਲਰ ਦਾ ਕੇਸ ਵਿਸ਼ੇਸ਼ ਸੰਸਦ ਮੈਂਬਰ ਅਦਾਲਤ ’ਚ ਤਬਦੀਲ
. . .  about 7 hours ago
ਨਵੀਂ ਦਿੱਲੀ, 2 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਕਾਂਗਰਸ ਦੇ....
ਨਰਿੰਦਰ ਮੋਦੀ ਨੇ ਤੇਲੰਗਨਾ ਦਿਵਸ ’ਤੇ ਰਾਜ ਦੇ ਲੋਕਾਂ ਨੂੰ ਦਿੱਤੀ ਵਧਾਈ
. . .  about 8 hours ago
ਨਵੀਂ ਦਿੱਤੀ, 2 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਥਾਪਨਾ ਦਿਵਸ ’ਤੇ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ...
ਯੂ.ਪੀ- ਅਫ਼ਰੀਕੀ ਮੂਲ ਦੇ 16 ਨਾਗਰਿਕ ਬਿਨਾਂ ਪਾਸਪੋਰਟ-ਵੀਜ਼ਾ ਦੇ ਗਿ੍ਫ਼ਤਾਰ
. . .  about 8 hours ago
ਲਖਨਊ, 2 ਜੂਨ- ਮੀਡੀਆ ਸੈਲ ਗੌਤਮ ਬੁੱਧ ਨਗਰ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਸਥਾਨਕ ਪੁਲਿਸ ਵਲੋਂ ਕੁਝ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਦੀ ਮਿਆਦ ਦੀ ਚੈਕਿੰਗ ਕੀਤੀ ਗਈ ਤਾਂ....
ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਅੱਤਵਾਦੀ ਢੇਰ
. . .  about 8 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਵਿਚ ਰਾਜੌਰੀ ਦੇ ਦਾਸਲ ਜੰਗਲੀ ਖ਼ੇਤਰ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਇਸ ਸੰਬੰਧੀ ਫ਼ਿਲਹਾਲ ਤਲਾਸ਼ੀ ਮੁਹਿੰਮ ਚੱਲ ਰਹੀ....
ਸਾਕਸ਼ੀ ਕਤਲ ਕੇਸ: ਪੁਲਿਸ ਨੇ ਹੱਤਿਆ ਲਈ ਵਰਤਿਆ ਚਾਕੂ ਕੀਤਾ ਬਰਾਮਦ
. . .  about 9 hours ago
ਨਵੀਂ ਦਿੱਲੀ, 2 ਜੂਨ- ਡੀ. ਸੀ. ਪੀ. ਆਊਟਰ ਨਾਰਥ ਰਵੀ ਕੁਮਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ਪੁਲਿਸ ਨੇ ਸਾਕਸ਼ੀ ਕਤਲ ਕੇਸ ਵਿਚ ਵਰਤਿਆ ਗਿਆ ਚਾਕੂ ਪੁਲਿਸ ਨੇ ਬਰਾਮਦ ਕਰ ਲਿਆ....
ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ- ਰਾਹੁਲ ਗਾਂਧੀ
. . .  about 9 hours ago
ਵਾਸ਼ਿੰਗਟਨ, 2 ਜੂਨ- ਕਾਂਗਰਸ ਨੇਤਾ ਰਾਹੁਲ ਗਾਂਧੀ ਅਮਰੀਕਾ ਦੇ ਦੌਰੇ ’ਤੇ ਹਨ। ਵਾਸ਼ਿੰਗਟਨ ਡੀ.ਸੀ. ਵਿਚ ਉਨ੍ਹਾਂ ਕਿਹਾ ਕਿ ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ ਹੈ, ਜੋ ਕਿਸੇ ਤੋਂ ਲੁਕੀ ਨਹੀਂ ਹੈ....
ਰਾਜੌਰੀ: ਦਾਸਲ ਜੰਗਲੀ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ
. . .  about 9 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਹ ਮੁੱਠਭੇੜ...
⭐ਮਾਣਕ-ਮੋਤੀ⭐
. . .  about 10 hours ago
⭐ਮਾਣਕ-ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮਾਘ ਸੰਮਤ 554

ਬਰਨਾਲਾ

ਪੰਚਾਇਤਾਂ ਤੇ ਪਿੰਡਾਂ ਦੇ ਲੋਕ ਪੁਲਿਸ ਦਾ ਸਾਥ ਦੇ ਕੇ ਨਸ਼ੇ ਵਰਗੀ ਅਲਾਮਤ ਨੂੰ ਦੂਰ ਕਰਨ ਲਈ ਯੋਗਦਾਨ ਪਾਉਣ-ਐਸ.ਐਸ.ਪੀ.

ਟੱਲੇਵਾਲ, 2 ਫਰਵਰੀ (ਸੋਨੀ ਚੀਮਾ)-ਪਿੰਡਾਂ ਦੀਆਂ ਪੰਚਾਇਤਾਂ ਅਤੇ ਪਿੰਡਾਂ ਦੇ ਲੋਕ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਅਲਾਮਤ ਤੋਂ ਬਚਾਉਣ ਲਈ ਜਿੱਥੇ ਪੁਲਿਸ ਦਾ ਸਾਥ ਦੇਣ, ੳੱੁਥੇ ਪਿੰਡਾਂ ਵਿਚ ਵਧੀਆ ਖੇਡ ਸਹੂਲਤਾਂ ਮੁਹੱਈਆ ਕਰਵਾ ਕੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ | ਇਹ ਸ਼ਬਦ ਐਸ.ਐਸ.ਪੀ. ਸ੍ਰੀ ਸੰਦੀਪ ਕੁਮਾਰ ਮਲਿਕ ਨੇ ਪੱਖੋਕੇ ਦੇ ਕਰਤਾਰ ਪੈਲੇਸ ਵਿਖੇ ਜ਼ਿਲੇ੍ਹ ਦੀਆਂ ਪੰਚਾਇਤਾਂ ਨਾਲ ਰੱਖੀ ਗਈ ਪੁਲਿਸ ਪਬਲਿਕ ਮਿਲਣੀ ਦੌਰਾਨ ਸੰਬੋਧਨ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਇਕੱਲਾ ਪੁਲਿਸ ਪ੍ਰਸ਼ਾਸਨ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸਮਾਜ ਵਿਚ ਫੈਲੀਆਂ ਅਲਾਮਤਾ ਨਹੀਂ ਮੁਕਾ ਸਕਦਾ, ਕਿਉਂਕਿ ਜੋ ਸ਼ੀਸ਼ਾ ਲੋਕਾਂ ਨੇ ਦਿਖਾਉਣਾ ਹੁੰਦਾ ਹੈ | ਉਹ ਅਸੀਂ ਦਫ਼ਤਰਾਂ ਵਿਚ ਬੈਠ ਕੇ ਨਹੀਂ ਦੇਖ ਸਕਦੇ | ਇਸ ਲਈ ਲੋਕ ਸਾਨੂੰ ਨਸ਼ਿਆਂ ਦੇ ਵਪਾਰੀਆਂ ਜਾਂ ਹੋਰ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਵਿਚ ਸਹਿਯੋਗ ਕਰਨ, ਤਾਂ ਕਿ ਅਮਨ ਸ਼ਾਂਤੀ ਬਣਾਏ ਰੱਖੇ ਜਾਣ ਤੋਂ ਇਲਾਵਾ ਅਸੀਂ ਆਪਣੀ ਜਵਾਨੀ ਨੂੰ ਬਚਾ ਸਕੀਏ | ਐਸ.ਐਸ.ਪੀ ਸ੍ਰੀ ਸੰਦੀਪ ਮਲਿਕ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵਲੋਂ ਪਿਛਲੇ ਥੋੜੇ੍ਹ ਸਮੇਂ ਵਿਚ ਹੀ 300 ਦੇ ਕਰੀਬ ਵੱਖ-ਵੱਖ ਕ੍ਰਾਈਮ ਸਬੰਧੀ ਐਫ.ਆਈ.ਆਰ ਦਰਜ ਕਰਨ ਤੋਂ ਇਲਾਵਾ 300 ਦੇ ਕਰੀਬ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਗਿਆ ਹੈ | ਉਨ੍ਹਾਂ ਪੰਚਾਇਤੀ ਆਗੂਆਂ ਅਤੇ ਹੋਰਨਾਂ ਨੂੰ ਸਾਈਬਰ ਕ੍ਰਾਈਮ ਸੰਬੰਧੀ ਵੀ ਜਾਗਰੂਕ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਕੈਨੇਡੀਅਨ ਜੀਵਨ ਸ਼ਰਮਾ ਨੇ ਕਿਹਾ ਕਿ ਅੱਜ ਦੀ ਇਹ ਤਰਾਸਦੀ ਹੈ ਕਿ ਨੌਜਵਾਨ 70 ਫ਼ੀਸਦੀ ਨਸ਼ਾ ਅਤੇ 17 ਫ਼ੀਸਦੀ ਲੜਕੀਆਂ ਵੀ ਨਸ਼ੇ ਦੀ ਲਤ ਲਗਾ ਚੱੁਕੀਆਂ ਹਨ | ਜਿਨ੍ਹਾਂ ਨੂੰ ਬਚਾਉਣ ਲਈ ਸਾਨੂੰ ਉਨ੍ਹਾਂ ਦੇ ਦੁਸ਼ਮਣ ਨਹੀਂ ਦੋਸਤ ਬਣਨਾ ਚਾਹੀਦਾ ਹੈ | ਇਸ ਮੌਕੇ ਸਰਪੰਚ ਹਰਸ਼ਰਨ ਸਿੰਘ ਧਾਲੀਵਾਲ ਟੱਲੇਵਾਲ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਸੇਖੋਂ, ਸਰਪੰਚ ਰਣਧੀਰ ਸਿੰਘ ਦੀਵਾਨਾ ਬਲਾਕ ਪ੍ਰਧਾਨ ਮਹਿਲ ਕਲਾਂ, ਸੁਖਵਿੰਦਰ ਸਿੰਘ ਕਲਕੱਤਾ, ਸਰਪੰਚ ਤਰਨਜੀਤ ਸਿੰਘ ਦੱੁਗਲ ਆਦਿ ਨੇ ਕਿਹਾ ਕਿ ਪੰਚਾਇਤਾਂ ਵਲੋਂ ਪਿਛਲੇ ਸਮੇਂ ਦੌਰਾਨ ਵੀ ਪੁਲਿਸ ਪ੍ਰਸ਼ਾਸਨ ਦੇ ਆਦੇਸ਼ਾਂ ਤਹਿਤ ਆਪਣੀ ਬਣਦੀ ਜ਼ੰੁਮੇਵਾਰੀ ਨਿਭਾਈ ਅਤੇ ਅੱਜ ਵੀ 30 ਦੇ ਕਰੀਬ ਹਾਜ਼ਰ ਪੰਚਾਇਤਾਂ ਨੇ ਮਤੇ ਪਾ ਕ ਦਿੱਤੇ ਹਨ, ਕਿ ਕੋਈ ਵੀ ਪੰਚਾਇਤੀ ਆਗੂ ਪਿੰਡ ਵਿਚ ਨਸ਼ਾ ਵੇਚਣ ਵਾਲੇ ਦੇ ਹੱਕ ਵਿਚ ਨਾ ਖੜੇਗਾ ਅਤੇ ਨਾ ਹੀ ਉਸ ਦੇ ਪਿੱਛੇ ਥਾਣਾ ਆਦਿ ਵਿਖੇ ਜਾਇਆ ਜਾਵੇਗਾ | ਇਸ ਮੌਕੇ ਐਸ.ਐੈਸ.ਪੀ ਸ੍ਰੀ ਸੰਦੀਪ ਕੁਮਾਰ ਮਲਿਕ ਨੇ ਅਸਪਾਲ ਕਲਾਂ ਵਿਖੇ ਪੰਚਾਇਤਾਂ ਵਲੋਂ ਕਰਵਾਏ ਜਾ ਰਹੇ ਟੂਰਨਾਮੈਂਟ ਸੰਬੰਧੀ ਪੋਸਟਰ ਵੀ ਜਾਰੀ ਕੀਤਾ | ਇਸ ਮੌਕੇ ਪਿੰਡਾਂ ਦੇ ਲੋਕਾਂ ਨੇ ਇਲਾਕੇ ਵਿਚ ਚੋਰੀ ਹੋ ਰਹੇ ਟਰਾਂਸਫਾਰਮਾਂ ਅਤੇ ਕੇਬਲ ਤਾਰਾਂ ਸੰਬੰਧੀ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਿਸ 'ਤੇ ਐਸ.ਐਸ.ਪੀ ਬਰਨਾਲਾ ਵਲੋਂ ਜਲਦ ਟੀਮ ਬਣਾ ਕੇ ਚੋਰ ਗਰੋਹ ਨੂੰ ਕਾਬੂ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਐਸ.ਪੀ.ਡੀ ਸ੍ਰੀ ਰਮਨੀਸ ਚੌਧਰੀ, ਡੀ.ਐਸ.ਪੀ ਸਤਵੀਰ ਸਿੰਘ, ਬਲਜੀਤ ਸਿੰਘ ਚੀਮਾ ਇੰਚਾਰਜ ਸੀ.ਆਈ.ਏ, ਇੰਸਪੈਕਟਰ ਕਮਲਜੀਤ ਸਿੰਘ ਗਿੱਲ, ਐਸ.ਐਚ.ਓ ਜਗਦੇਵ ਸਿੰਘ, ਐਸ.ਐਚ.ਓ ਸਦਰ ਗੁਰਤਾਰ ਸਿੰਘ, ਚੌਕੀ ਇੰਚਾਰਜ ਬਲਵਿੰਦਰ ਸਿੰਘ, ਸਰਪੰਚ ਰਾਜਵਿੰਦਰ ਸਿੰਘ ਰਾਜਾ ਰਾਮਗੜ੍ਹ, ਸਰਪੰਚ ਸੁਰਜੀਤ ਸਿੰਘ ਸੀਤਾ ਬਲਾਕ ਪ੍ਰਧਾਨ, ਸਰਪੰਚ ਬਲਵੀਰ ਸਿੰਘ ਬੀਰਾ ਬਲਾਕ ਪ੍ਰਧਾਨ, ਸਰਪੰਚ ਸੁਖਵਿੰਦਰ ਸਿੰਘ ਕਾਕਾ ਗਿੱਲ ਪੱਤੀ, ਸਰਪੰਚ ਸਾਉਣ ਸਿੰਘ ਨਾਮਧਾਰੀ, ਸਰਪੰਚ ਤੇਜਿੰਦਰ ਸਿੰਘ ਨਰੈਣਗੜ੍ਹ ਸੋਹੀਆ, ਸਰਪੰਚ ਮੁਕੰਦ ਸਿੰਘ ਪੂਨੀਆ, ਸਰਪੰਚ ਰਾਮ ਸਿੰਘ ਦੱੁਲਮਸਰ, ਸਰਪੰਚ ਬਲਵੀਰ ਸਿੰਘ ਜੰਡਸਰ, ਸਰਪੰਚ ਕੁਲਵੀਰ ਸਿੰਘ ਧੂਰਕੋਟ, ਸਰਪੰਚ ਸੁਖਮਿੰਦਰ ਸਿੰਘ ਚੀਮਾ, ਸਰਪੰਚ ਰੂਪ ਸਿੰਘ ਮਕਸੂਥਾਂ, ਸਰਪੰਚ ਹਰਜਿੰਦਰ ਸਿੰਘ ਪੱਖੋਕੇ, ਨਾਹਰ ਸਿੰਘ ਕਰਤਾਰ ਪੈਲੇਸ ਵਾਲੇ, ਜਗਸੀਰ ਸਿੰਘ ਚੀਮਾ, ਜਸਵੀਰ ਸਿੰਘ ਚੀਮਾ, ਭਿੰਦਾ ਸਿੰਘ ਚੀਮਾ, ਡਾ: ਬਸੰਤ ਕਾਲੀਆ, ਦਲਜੀਤ ਸਿੰਘ ਮਾਨ, ਲਵਪ੍ਰੀਤ ਸਿੰਘ ਨਿੰਮਵਾਲਾ, ਸਰਪੰਚ ਪਰਮਿੰਦਰ ਸਿੰਘ ਸੱਦੋਵਾਲ, ਸੁਖਵਿੰਦਰ ਸਿੰਘ ਧਾਲੀਵਾਲ, ਬੂਟਾ ਸਿੰਘ ਆੜ੍ਹਤੀਆ, ਮਲਕੀਤ ਸਿੰਘ ਤੁੰਗ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪੰਚ ਚਮਕੌਰ ਸਿੰਘ, ਜੱਗਾ ਸਿੰਘ ਗਿੱਲ, ਕ੍ਰਿਪਾਲ ਸਿੰਘ, ਵਿੱਕੀ ਸੁਖਪੁਰਾ, ਸੁਖਵਿੰਦਰ ਸਿੰਘ ਪੰਚ, ਵਤਨਪ੍ਰੀਤ ਸਿੰਘ, ਸਰਬਾ ਸਿੰਘ ਸਰਪੰਚ ਕੋਟਦੱੁਨਾ, ਕਾਲਾ ਸਿੰਘ ਸਰਪੰਚ ਭੂਰੇ ਕੁੱਬੇ, ਪਿ੍ਤਪਾਲ ਸਿੰਘ ਅਸਪਾਲ ਕਲਾਂ, ਗੁਰਮੁਖ ਸਿੰਘ ਸਰਪੰਚ ਛੰਨਾ ਭੈਣੀ, ਸੁਖਵਿੰਦਰ ਸਿੰਘ ਗੋਰਾ ਪੰਚ ਆਦਿ ਤੋਂ ਇਲਾਵਾ ਪਿੰਡਾਂ ਦੇ ਪੰਚ ਵੀ ਹਾਜ਼ਰ ਸਨ |

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਪੱਧਰੀ ਮੀਟਿੰਗ - ਚਾਰ ਆਗੂਆਂ ਨੂੰ ਜਥੇਬੰਦੀ ਚੋਂ ਕੀਤਾ ਬਾਹਰ

ਬਰਨਾਲਾ, 2 ਫਰਵਰੀ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਪ੍ਰਧਾਨਗੀ ਹੇਠ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ | ਜਿਸ ਵਿਚ 16 ਜ਼ਿਲਿ੍ਹਆਂ ਦੇ ਨੁਮਾਇੰਦਿਆਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਵਿਧਾਇਕ ਲਾਭ ਸਿੰਘ ਉਗੋਕੇ ਵਲੋਂ ਤਲਖ਼ ਕਲਾਮੀ ਤੋਂ ਬਾਅਦ ਸ਼ਹਿਣਾ ਦੇ ਰੁਕੇ ਕੰਮ ਸ਼ੁਰੂ

ਸ਼ਹਿਣਾ, 2 ਫਰਵਰੀ (ਸੁਰੇਸ਼ ਗੋਗੀ)- ਆਮ ਆਦਮੀ ਪਾਰਟੀ ਦੇ ਸ਼ਹਿਣਾ ਵਰਕਰਾਂ ਵਲੋਂ ਸ਼ਹਿਣਾ ਦੇ ਸ਼ਹੀਦ ਕਰਮ ਸਿੰਘ ਮੱਲੀ ਪਰਮਵੀਰ ਚੱਕਰ ਜੇਤੂ ਖੇਡ ਸਟੇਡੀਅਮ ਲਈ 50 ਲੱਖ 40 ਹਜ਼ਾਰ ਰੁਪਏ ਦੀ ਗ੍ਰਾਂਟ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਜਾਣ ਦਾ ਸੋਸ਼ਲ ਮੀਡੀਆ ਰਾਹੀਂ ਜ਼ੋਰ ...

ਪੂਰੀ ਖ਼ਬਰ »

ਅਣਅਧਿਕਾਰਤ ਕਾਲੋਨੀਆਂ ਰੈਗੂਲਰ ਕਰਨ ਸੰਬੰਧੀ ਨਵੀਆਂ ਅਰਜ਼ੀਆਂ ਨਹੀਂ ਲਈਆਂ ਜਾਣਗੀਆਂ-ਵਧੀਕ ਡਿਪਟੀ ਕਮਿਸ਼ਨਰ

ਬਰਨਾਲਾ, 2 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਲਵਜੀਤ ਕਲਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿਖੇ ਸਾਲ 2018 ਦੀ ਪਾਲਸੀ ਅਨੁਸਾਰ ਅਣਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰਨ ਲਈ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਖੁੱਡੀ ਕਲਾਂ ਵਿਖੇ ਪਸ਼ੂ ਡਿਸਪੈਂਸਰੀ ਬੰਦ ਪਈ ਰਹਿਣ ਕਰ ਕੇ ਪਸ਼ੂ ਪਾਲਕਾਂ 'ਚ ਸਰਕਾਰ ਪ੍ਰਤੀ ਰੋਸ

ਹੰਡਿਆਇਆ, 2 ਫਰਵਰੀ (ਗੁਰਜੀਤ ਸਿੰਘ ਖੁੱਡੀ)-ਪਿੰਡ ਖੁੱਡੀ ਕਲਾਂ ਵਿਖੇ ਪਸ਼ੂ ਡਿਸਪੈਂਸਰੀ ਬੰਦ ਪਈ ਰਹਿਣ ਕਰ ਕੇ ਪਸ਼ੂ ਪਾਲਕਾਂ 'ਚ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ | ਇਸ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਇਕਾਈ ਪ੍ਰਧਾਨ ਗੁਰਜੰਟ ਸਿੰਘ ਬਾਜਵਾ, ਬਲਾਕ ...

ਪੂਰੀ ਖ਼ਬਰ »

ਵਾਈ.ਐਸ. ਪਬਲਿਕ ਸਕੂਲ ਵਿਖੇ ਸਕੂਲ ਸੇਫ ਵਾਹਨ ਪਾਲਿਸੀ ਤਹਿਤ ਮੀਟਿੰਗ

ਬਰਨਾਲਾ, 2 ਫਰਵਰੀ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਵਿਖੇ ਸਕੂਲ ਸੇਫ ਵਾਹਨ ਪਾਲਿਸੀ ਤਹਿਤ ਮੀਟਿੰਗ ਹੋਈ | ਮੀਟਿੰਗ ਦੌਰਾਨ ਏ.ਐੱਸ.ਆਈ. ਜਗਪਾਲ ਸਿੰਘ ਤੇ ਹੈਡ ਕਾਂਸਟੇਬਲ ਗੁਰਚਰਨ ਸਿੰਘ ਨੇ ਡਰਾਈਵਰਾਂ ਨੂੰ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਨ ਲਈ, ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਮੀਤ ਹੇਅਰ ਵਲੋਂ ਅਨਾਜ ਮੰਡੀ ਦੇ ਸ਼ੈੱਡਾਂ ਤੇ ਚਾਰਦੀਵਾਰੀ ਦਾ ਰਸਮੀ ਆਰੰਭ

ਧਨÏਲਾ, 2 ਫਰਵਰੀ (ਜਤਿੰਦਰ ਸਿੰਘ ਧਨÏਲਾ)-ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਨਾਜ ਮੰਡੀ ਧਨÏਲਾ ਪੁੱਜ ਕੇ ਅਨਾਜ ਮੰਡੀ ਦੇ ਸ਼ੈਡ ਅਤੇ ਚਾਰ ਦੀਵਾਰੀ ਦਾ ਰਸਮੀਂ ਤÏਰ 'ਤੇ ਆਰੰਭ ਕੀਤਾ¢ ਪ੍ਰਾਪਤ ਜਾਣਕਾਰੀ ਅਨੁਸਾਰ ਚਾਰਦੀਵਾਰੀ ਤੇ ਗੇਟਾਂ ਦੀ ਉਸਾਰੀ ਲਈ 94.29 ...

ਪੂਰੀ ਖ਼ਬਰ »

13 ਬੋਤਲਾਂ ਸ਼ਰਾਬ ਸਮੇਤ 1 ਕਾਬੂ

ਤਪਾ ਮੰਡੀ, 2 ਫਰਵਰੀ (ਪ੍ਰਵੀਨ ਗਰਗ)-ਤਪਾ ਪੁਲਿਸ ਨੇ 13 ਬੋਤਲਾਂ ਸ਼ਰਾਬ ਸਣੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਨਿਰਮਲਜੀਤ ਸਿੰਘ ਸੰਧੂ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਗੁਰਦਿੱਤ ਸਿੰਘ ਉਰਫ਼ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੇ ਅਹੁਦੇਦਾਰਾਂ ਦੀ ਚੋਣ

ਮਹਿਲ ਕਲਾਂ, 2 ਫਰਵਰੀ (ਅਵਤਾਰ ਸਿੰਘ ਅਣਖੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੀ ਅਹਿਮ ਮੀਟਿੰਗ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਜ਼ਿਲ੍ਹਾ ਆਗੂ ਬਖ਼ਸ਼ੀਸ਼ ਸਿੰਘ, ਮਨੋਹਰ ਲਾਲ, ਕਰਮਜੀਤ ਸਿੰਘ, ਹਰਬੰਸ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਦੁਕਾਨ 'ਚ ਪਾੜ ਲਗਾ ਕੇ ਨਗਦੀ ਚੋਰੀ ਕਰਨ ਵਾਲੇ ਨਾਮਾਲੂਮ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 2 ਫਰਵਰੀ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਪੁਲਿਸ ਵਲੋਂ ਦੁਕਾਨ 'ਚ ਪਾੜ ਲਗਾ ਕੇ ਗੱਲੇ 'ਚੋਂ ਨਗਦੀ ਚੋਰੀ ਕਰਨ ਵਾਲੇ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਮੱੁਦਈ ...

ਪੂਰੀ ਖ਼ਬਰ »

ਨਗਰ ਕੌਂਸਲ ਤਪਾ ਵਿਖੇ ਕਾਰਜ ਸਾਧਕ ਅਫ਼ਸਰ ਸੁਖਦੀਪ ਸਿੰਘ ਕੰਬੋਜ ਨੇ ਸੰਭਾਲਿਆ ਅਹੁਦਾ

ਤਪਾ ਮੰਡੀ, 2 ਫਰਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਨਗਰ ਕੌਂਸਲ ਤਪਾ ਵਿਖੇ ਕਾਰਜ ਸਾਧਕ ਅਫ਼ਸਰ ਸੁਖਦੀਪ ਸਿੰਘ ਕੰਬੋਜ ਨੇ ਅਹੁਦਾ ਸੰਭਾਲ ਲਿਆ ਹੈ¢ ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦÏਰਾਨ ਕਿਹਾ ਕਿ ਉਹ ਸ਼ਹਿਰ ਵਾਸੀਆਂ ਨੂੰ ਕੋਈ ਵੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ 'ਚ ਕਿ੍ਸ਼ਨ ਕੁਮਾਰ ਨੇ ਲਿਆ ਪਹਿਲਾ ਸਥਾਨ

ਬਰਨਾਲਾ, 2 ਫਰਵਰੀ (ਅਸ਼ੋਕ ਭਾਰਤੀ)-ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਕਰਵਾਈ ਗਈ ਜ਼ਿਲ੍ਹਾ ਯੂਥ ਪਾਰਲੀਮੈਂਟ ਵਿਚ ਨੌਜਵਾਨਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਜ਼ਿਲ੍ਹਾ ਯੂਥ ਅਫ਼ਸਰ ਮੈਡਮ ਓਮਕਾਰ ਸਵਾਮੀ ...

ਪੂਰੀ ਖ਼ਬਰ »

ਭੋਲੂ ਰਾਮ ਨੂੰ ਸਫ਼ਾਈ ਸੇਵਕ ਯੂਨੀਅਨ ਤਪਾ ਦਾ ਪ੍ਰਧਾਨ ਥਾਪਿਆ

ਤਪਾ ਮੰਡੀ, 2 ਫਰਵਰੀ (ਪ੍ਰਵੀਨ ਗਰਗ)-ਨਗਰ ਕੌਂਸਲ ਤਪਾ ਵਿਖੇ ਸਫ਼ਾਈ ਸੇਵਕ ਯੂਨੀਅਨ ਦੀ ਇਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਰਾਜ ਕੁਮਾਰ (ਰਫੀ) ਦੀ ਅਗਵਾਈ ਹੇਠ ਹੋਈ | ਜਿਸ ਵਿਚ ਸਮੂਹ ਸਫ਼ਾਈ ਸੇਵਕਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਸਮੂਹ ਸਫ਼ਾਈ ਸੇਵਕਾਂ ਨੇ ...

ਪੂਰੀ ਖ਼ਬਰ »

ਪਿੰਡ ਚੀਮਾ ਦੇ ਧਾਰਮਿਕ ਸਥਾਨ ਕੁਟੀਆਂ ਦੇ ਪ੍ਰਬੰਧਾਂ ਨੂੰ ਚਲਾਉਣ ਹਿਤ ਨੌਜਵਾਨਾਂ ਦੀ ਕਮੇਟੀ ਕੀਤੀ ਗਠਿਤ

ਟੱਲੇਵਾਲ, 2 ਜਨਵਰੀ (ਸੋਨੀ ਚੀਮਾ)-ਪਿੰਡ ਚੀਮਾ ਦੇ ਸਭ ਤੋਂ ਪੁਰਾਣੇ ਧਾਰਮਿਕ ਸਥਾਨ ਕੁਟੀਆ ਵਿਖੇ ਪਿੰਡ ਦੇ ਨੌਜਵਾਨਾਂ ਦੀ ਮੀਟਿੰਗ ਅਧਿਕਾਰਤ ਸਰਪੰਚ ਸੁਖਮਿੰਦਰ ਸਿੰਘ ਦੀ ਮੌਜੂਦਗੀ ਵਿਚ ਹੋਈ | ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਮੂਲੀਅਤ ਕਰ ਕੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਹੰਡਿਆਇਆ, 2 ਫਰਵਰੀ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਸੰਗਤ ਸਿੰਘ ਜੀ ਪਿੰਡ ਖੁੱਡੀ ਕਲਾਂ ਵਿਖੇ ਗੁਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸਾਬਕਾ ਫÏਜੀਆਂ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਬਰਨਾਲਾ, 2 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਜ਼ਿਲ੍ਹੇ ਨਾਲ ਸੰਬੰਧਤ ਸਾਬਕਾ ਸੈਨਿਕਾਂ ਦਾ ਵਫ਼ਦ ਇੰਜ: ਗੁਰਜਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕÏਰ ਨੂੰ ਮਿਲਿਆ | ਇੰਜ: ਸਿੱਧੂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਨੂੰ ...

ਪੂਰੀ ਖ਼ਬਰ »

ਗੁਰਦੀਪ ਸਿੰਘ ਬਾਠ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਬਰਨਾਲਾ, 2 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਨਰਿੰਦਰ ਅਰੋੜਾ)-ਜ਼ਿਲ੍ਹਾ ਯੋਜਨਾ ਕਮੇਟੀ ਬਰਨਾਲਾ ਦੇ ਨਵਨਿਯੁਕਤ ਚੇਅਰਮੈਨ ਸ: ਗੁਰਦੀਪ ਸਿੰਘ ਬਾਠ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਕੈਬਨਿਟ ਮੰਤਰੀ ਚੇਤਨ ...

ਪੂਰੀ ਖ਼ਬਰ »

ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ 7 ਨੂੰ ਖੜਕਾਇਆ ਜਾਵੇਗਾ ਮੁੱਖ ਮੰਤਰੀ ਦੀ ਕੋਠੀ ਦਾ ਦਰਵਾਜ਼ਾ-ਆਗੂ

ਮਹਿਲ ਕਲਾਂ, 2 ਫਰਵਰੀ (ਅਵਤਾਰ ਸਿੰਘ ਅਣਖੀ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਬ ਡਵੀਜ਼ਨ ਦੀ ਮੀਟਿੰਗ ਸਬ ਡਵੀਜ਼ਨ ਦੇ ਮੀਤ ਪ੍ਰਧਾਨ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੋਲਦਿਆਂ ਸਬ-ਡਵੀਜ਼ਨ ਪ੍ਰਧਾਨ ਸੰਤੋਖ ਸਿੰਘ, ਸੀਨੀਅਰ ਮੀਤ ...

ਪੂਰੀ ਖ਼ਬਰ »

45ਵਾਂ ਸਰਵ ਭਾਰਤੀ ਇਕਾਂਗੀ ਨਾਟ ਮੇਲਾ ਅੱਜ ਤੋਂ

ਬਰਨਾਲਾ, 2 ਫਰਵਰੀ (ਅਸ਼ੋਕ ਭਾਰਤੀ)-45ਵਾਂ ਸਰਵ ਭਾਰਤੀ ਇਕਾਂਗੀ ਨਾਟ ਮੇਲਾ 2023 ਸ੍ਰੀ ਮਹਾਂ ਸਕਤੀ ਕਲਾ ਮੰਦਰ ਬਰਨਾਲਾ ਵਲੋਂ 3 ਤੋਂ 5 ਫਰਵਰੀ ਤੱਕ ਸਕਤੀ ਕਲਾ ਮੰਦਰ ਦੇ ਖੱੁਲ੍ਹੇ ਮੰਚ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਮੰਚ ਦੇ ਪ੍ਰਧਾਨ ਜਿੰਮੀ ਮਿੱਤਲ, ਜਥੇਬੰਦਕ ...

ਪੂਰੀ ਖ਼ਬਰ »

ਮਾੜੇ ਅਨਸਰਾਂ ਪ੍ਰਤੀ ਲੋਕ ਹਮੇਸ਼ਾ ਪੁਲਿਸ ਦਾ ਸਹਿਯੋਗ ਕਰਨ-ਥਾਣਾ ਮੁਖੀ

ਭਦੌੜ, 2 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਮਾਜ ਵਿਰੋਧੀ ਅਨਸਰਾਂ ਨਾਲ ਪੁਲਿਸ ਸਖ਼ਤੀ ਨਾਲ ਨਿਪਟਣ ਲਈ ਵਚਨਬੱਧ ਹੈ | ਐਸ.ਐਸ.ਪੀ. ਬਰਨਾਲਾ ਸੰਦੀਪ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐਸ.ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਨਸ਼ਾ ਤਸਕਰਾ ਅਤੇ ਗੈਰ ...

ਪੂਰੀ ਖ਼ਬਰ »

ਪਿੰਡ ਪੰਡੋਰੀ ਵਿਖੇ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਹਿਲ ਕਲਾਂ, 2 ਫਰਵਰੀ (ਅਵਤਾਰ ਸਿੰਘ ਅਣਖੀ)-ਪਿੰਡ ਪੰਡੋਰੀ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ¢ ਇਸ ਮÏਕੇ ਰਾਗੀ ਜਥਿਆਂ ਨੇ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ¢ ਇਸ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸ਼ਹਿਣਾ, 2 ਫਰਵਰੀ (ਸੁਰੇਸ਼ ਗੋਗੀ)-ਗੁਰੂ ਰਵਿਦਾਸ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਤੋਂ ਅਰਦਾਸ ਕਰਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਨੂੰ ਮੁਅੱਤਲ ਅਤੇ ਤਿੰਨ ਹੋਰ ਆਗੂਆਂ ਨੂੰ ਬਰਖ਼ਾਸਤ ਕਰਨ ਦੀ ਨਿਖੇਧੀ

ਬਰਨਾਲਾ, 2 ਫਰਵਰੀ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਤਰਕਸ਼ੀਲ ਭਵਨ ਬਰਨਾਲਾ ਵਿਖੇ ਐਸ.ਕੇ.ਐਮ ਵਲੋਂ ਬੂਟਾ ਸਿੰਘ ਬੁਰਜਗਿੱਲ ਨੂੰ ਕੇਂਦਰੀ ਸਰਕਾਰ ਅਤੇ ਉਸ ਦੀਆਂ ਏਜੰਸੀਆਂ ਨਾਲ ਮਿਲ ਕੇ ਗੈਰ-ਅਸੂਲੀ ਸਮਝੌਤਾ ਕਰਨ ਅਤੇ ਸੰਯੁਕਤ ਕਿਸਾਨ ...

ਪੂਰੀ ਖ਼ਬਰ »

ਆਰਗੈਨਿਕ ਸਾਮਾਨ ਦੀ ਵਧ ਰਹੀ ਮੰਗ 'ਤੇ ਹੁਣ ਐਤਵਾਰ ਦੇ ਨਾਲ-ਨਾਲ ਹਰ ਵੀਰਵਾਰ ਵੀ ਸ਼ੁਰੂ ਹੋਈ ਪਹਿਲ ਮੰਡੀ

ਸੰਗਰੂਰ, 2 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਐਤਵਾਰ ਨੂੰ ਸਿਟੀ ਪਾਰਕ ਵਿਖੇ ਲਗਾਈ ਜਾਣ ਵਾਲੀ ਪਹਿਲ ਮੰਡੀ ਨੂੰ ਲੋਕਾਂ ਵਲੋਂ ਮਿਲ ਰਹੇ ਭਰਵੇਂ ਹੁੰਗਾਰੇ ਨੂੰ ਦੇਖਦਿਆਂ ਹੁਣ ਹਰ ਵੀਰਵਾਰ ਵੀ ਅਕਾਲ ਡਿਗਰੀ ਕਾਲਜ ਫ਼ਾਰ ਵੁਮੈਨ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX