ਸ੍ਰੀ ਮੁਕਤਸਰ ਸਾਹਿਬ, 2 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮੱਛੀ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਪ੍ਰਧਾਨ ਮੰਤਰੀ ਮੱਤਸਯ ਸੰਪਦਾ ਯੋਜਨਾ ਤਹਿਤ ਸਾਲ 2023-24 ਲਈ ਤਜਵੀਜ ਕੀਤੇ 781.50 ਲੱਖ ਰੁਪਏ ਦੇ ਪ੍ਰਾਜੈਕਟਾਂ ਸੰਬੰਧੀ ਐਕਸ਼ਨ ਪਲਾਨ ਪ੍ਰਵਾਨ ਕਰਵਾਉਣ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੇ ਹਿੱਸਾ ਲਿਆ | ਮੀਟਿੰਗ ਦੌਰਾਨ ਮੱਛੀ ਪਾਲਣ ਸੰਬੰਧੀ ਵੱਖ-ਵੱਖ ਪ੍ਰਾਜੈਕਟਾਂ ਨੂੰ ਮਨਜੂਰੀ ਦਿੱਤੀ ਗਈ | ਡਿਪਟੀ ਕਮਿਸ਼ਨਰ ਨੇ ਕਮੇਟੀ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਝੀਂਗਾ ਪਾਲਣ ਵਿਚ ਪੰਜਾਬ ਦੇ ਸਾਰਿਆਂ ਜ਼ਿਲਿ੍ਹਆਂ 'ਚੋਂ ਮੋਹਰੀ ਬਣ ਚੁੱਕਾ ਹੈ | ਸਾਲ 2016-17 ਵਿਚ ਜਿੱਥੇ ਜ਼ਿਲ੍ਹੇ ਵਿਚ 1 ਏਕੜ ਰਕਬੇ 'ਚ ਝੀਂਗਾ ਪਾਲਣ ਦੀ ਸ਼ੁਰੂਆਤ ਕੀਤੀ ਗਈ, ਉੱਥੇ ਹੀ ਇਹ ਰਕਬਾ ਸਾਲ 2022-23 ਤੱਕ 600 ਏਕੜ ਦੇ ਕਰੀਬ ਪਹੁੰਚ ਚੁੱਕਾ ਹੈ ਅਤੇ ਆਉਣ ਵਾਲੇ ਸਾਲਾਂ ਵਿਚ ਝੀਂਗਾ ਪਾਲਣ ਅਧੀਨ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਵਿਭਾਗ ਵਲੋਂ ਜੰਗੀ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ | ਡਿਪਟੀ ਕਮਿਸ਼ਨਰ ਨੇ ਇਸ ਸਾਲ ਕਿਸਾਨਾਂ ਨੂੰ ਮੱਛੀ ਅਤੇ ਝੀਂਗਾ ਪਾਲਣ ਦੀਆਂ ਰਿਵਾਇਤੀ ਤਕਨੀਕਾਂ ਦੇ ਨਾਲ-ਨਾਲ ਨਵੀਆਂ ਤਕਨੀਕਾਂ ਜਿਵੇਂ ਰੀਸਰਕੂਲੇਟਰੀ ਐਕਵਾਕਲਚਰ ਸਿਸਟਮ (ਆਰ. ਏ. ਐੱਸ.) ਅਤੇ ਬਾਇਓਫਲਾਕ ਕਲਚਰ ਸਿਸਟਮ ਨਾਲ ਜੁੜਨ ਦੀ ਸਲਾਹ ਦਿੱਤੀ | ਇਸ ਤੋਂ ਬਿਨਾਂ ਪੋਸਟ ਹਾਰਵੈਸਟ ਮੈਨੇਜਮੈਂਟ ਅਧੀਨ ਤਾਜਾ ਮੱਛੀ/ਝੀਂਗੇ ਦੀ ਸੇਲ ਲਈ ਸਬਸਿਡੀ 'ਤੇ ਮਿਲਣ ਵਾਲੇ ਵਾਹਨਾਂ ਜਿਵੇਂ ਕਿ ਸਕੂਟਰੀ, ਮੋਟਰਸਾਈਕਲ, ਈ-ਰਿਕਸ਼ਾ, ਰੈਫਰੀਜਰੇਟਡ ਵਹੀਕਲ ਆਦਿ ਦੀ ਖ਼ਰੀਦ ਕਰਕੇ ਆਪਣੇ ਲਈ ਸਵੈ-ਰੁਜ਼ਗਾਰ ਦੇ ਮੌਕੇ ਵਧਾਉਣ ਦੀ ਅਪੀਲ ਕੀਤੀ | ਸਾਲ 2022-23 ਦੇ ਝੀਂਗਾ ਪਾਲਕਾਂ ਨੂੰ ਵਿੱਤੀ ਸਹਾਇਤਾ ਦੇ ਤੌਰ 'ਤੇ ਲਗਪਗ 1 ਕਰੋੜ ਰਾਸ਼ੀ ਦੇ ਮਨਜੂਰੀ ਪੱਤਰਾਂ ਦੀ ਵੰਡ ਕੀਤੀ | ਪਿਛਲੇ ਸਾਲ ਦੌਰਾਨ ਝੀਂਗਾ ਵੇਚਣ ਸੰਬੰਧੀ ਝੀਂਗਾ ਪਾਲਕਾਂ ਨੂੰ ਆਈਆ ਮੁਸ਼ਕਿਲਾਂ ਦੇ ਹੱਲ ਲਈ ਜ਼ਿਲ੍ਹੇ ਵਿਚ ਉਸਾਰੀ ਅਧੀਨ ਕੋਲਡ ਸਟੋਰ/ਆਈਸ ਪਲਾਂਟ ਜਿਸ ਨੂੰ ਪਹਿਲਾਂ ਹੀ ਪ੍ਰਵਾਨ ਕੀਤਾ ਜਾ ਚੁੱਕਾ ਹੈ, ਇਸ ਸਾਲ ਤੋਂ ਚਾਲੂ ਕਰਨ ਦਾ ਭਰੋਸਾ ਦਿਵਾਇਆ | ਸਹਾਇਕ ਡਾਇਰੈਕਟਰ ਮੱਛੀ ਪਾਲਣ ਵਲੋਂ ਚੇਅਰਮੈਨ, ਸਮੂਹ ਜ਼ਿਲ੍ਹਾ ਪੱਧਰੀ ਕਮੇਟੀ ਮੈਂਬਰ ਅਤੇ ਝੀਂਗਾ ਪਾਲਣ ਕਿੱਤੇ ਨਾਲ ਜੁੜੇ ਸਮੂਹ ਸੰਸਥਾਵਾਂ, ਕਾਸ਼ਤਕਾਰਾਂ ਅਤੇ ਵਪਾਰੀਆਂ ਨੂੰ 17 ਫ਼ਰਵਰੀ 2023 ਨੂੰ ਡੀ. ਐੱਫ਼. ਟੀ. ਸੀ. ਈਨਾਖੇੜਾ ਦਫ਼ਤਰ ਵਿਖੇ ਕਰਵਾਏ ਜਾ ਰਹੇ ਸੂਬਾ ਪੱਧਰੀ ਝੀਂਗਾ ਪਾਲਣ ਸੈਮੀਨਾਰ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਸੱਦਾ ਦਿੱਤਾ |
ਸ੍ਰੀ ਮੁਕਤਸਰ ਸਾਹਿਬ, 2 ਫ਼ਰਵਰੀ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਸ਼ਹਿਰ ਅੰਦਰ ਬੂੜਾ ਗੁੱਜਰ ਰੋਡ 'ਤੇ ਰੇਲਵੇ ਫਾਟਕ ਪਿਛਲੇ 25 ਸਾਲਾਂ ਤੋਂ ਹਰ ਰੋਜ਼ ਟ੍ਰੈਫ਼ਿਕ ਜਾਮ ਦੀ ਸਮੱਸਿਆ ਪੈਦਾ ਕਰ ਰਿਹਾ ਹੈ | 1995 ਤੋਂ ਰੇਲਵੇ ਵਲੋਂ ਬਰਾਡ ਗਰੇਜ਼ ਲਾਈਨ ਕਰਨ ਸਮੇਂ ਇਹ ...
ਲੰਬੀ, 2 ਫ਼ਰਵਰੀ (ਮੇਵਾ ਸਿੰਘ)-ਥਾਣਾ ਲੰਬੀ ਦੀ ਪੁਲਿਸ ਵਲੋਂ ਐੱਸ. ਐੱਚ. ਓ. ਮਨਿੰਦਰ ਸਿੰਘ ਦੀ ਅਗਵਾਈ ਵਿਚ ਪਿੰਡ ਲੰਬੀ ਦੇ ਓਵਰਬਿ੍ਜ ਥੱਲਿਉਂ ਫ਼ਲਾਂ ਤੇ ਸਬਜ਼ੀ ਵਾਲਿਆਂ ਦੀਆਂ ਰੇਹੜੀਆਂ ਨੂੰ ਸਖ਼ਤੀ ਨਾਲ ਹਟਾ ਦਿੱਤਾ ਗਿਆ | ਐੱਸ. ਐੱਚ. ਓ. ਨੇ ਪ੍ਰੈੱਸ ਨਾਲ ਗੱਲਬਾਤ ...
ਸ੍ਰੀ ਮੁਕਤਸਰ ਸਾਹਿਬ, 2 ਫ਼ਰਵਰੀ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਸ਼ਹਿਰ ਅੰਦਰ ਬੂੜਾ ਗੁੱਜਰ ਰੋਡ 'ਤੇ ਰੇਲਵੇ ਫਾਟਕ ਪਿਛਲੇ 25 ਸਾਲਾਂ ਤੋਂ ਹਰ ਰੋਜ਼ ਟ੍ਰੈਫ਼ਿਕ ਜਾਮ ਦੀ ਸਮੱਸਿਆ ਪੈਦਾ ਕਰ ਰਿਹਾ ਹੈ | 1995 ਤੋਂ ਰੇਲਵੇ ਵਲੋਂ ਬਰਾਡ ਗਰੇਜ਼ ਲਾਈਨ ਕਰਨ ਸਮੇਂ ਇਹ ...
ਸ੍ਰੀ ਮੁਕਤਸਰ ਸਾਹਿਬ, 2 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਕਿਡਜ਼ ਪੈਰਾਡਾਈਜ਼ ਸਕੂਲ ਵਿਖੇ ਪੁਸਤਕ ਮੇਲਾ ਪਿ੍ੰਸੀਪਲ ਸ਼ਮਿੰਦਰ ਸਿੰਘ ਠਾਕੁਰ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸ਼ਮਿੰਦਰ ਠਾਕੁਰ ਨੇ ...
ਗਿੱਦੜਬਾਹਾ, 2 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਗਿੱਦੜਬਾਹਾ ਦੇ ਜਲ ਸਪਲਾਈ ਤੇ ਸੀਵਰੇਜ਼ 'ਤੇ ਲੱਖਾਂ ਰੁਪਏ ਖ਼ਰਚ ਕੇ ਕੀਤੇ ਗਏ ਨਵੀਨੀਕਰਨ ਦੀ ਜਾਂਚ ਦਾ ਮਾਮਲਾ ਹੁਣ ਤੂਲ ਫੜ੍ਹਦਾ ਜਾ ਰਿਹਾ ਹੈ | ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਕੁਲਵੰਤ ਸਿੰਘ ਮਾਨ ਵਲੋਂ ਪੰਜਾਬ ਦੇ ...
ਮਲੋਟ, 2 ਫ਼ਰਵਰੀ (ਪਾਟਿਲ)-ਸਾਬਕਾ ਵਿਧਾਇਕ ਬਲਦੇਵ ਸਿੰਘ ਬੱਲਮਗੜ੍ਹ ਨੇ ਆਪਣੇ ਸਾਥੀਆਂ ਸਮੇਤ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਇਸ ਮੌਕੇ ਆਰ. ਐੱਮ. ਪੀ. ਆਈ. ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਨੇ ...
ਸ੍ਰੀ ਮੁਕਤਸਰ ਸਾਹਿਬ, 2 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ 21 ਫ਼ਰਵਰੀ ਤੱਕ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ, ਅਦਾਰਿਆਂ, ਸੰਸਥਾਵਾਂ, ਵਿੱਦਿਅਕ ਅਦਾਰਿਆਂ, ...
ਲੰਬੀ, 2 ਫ਼ਰਵਰੀ (ਮੇਵਾ ਸਿੰਘ)-ਥਾਣਾ ਲੰਬੀ ਦੀ ਪੁਲਿਸ ਨੇ ਖੇਤਾਂ ਵਿਚੋਂ ਕਿਸਾਨਾਂ ਦੀਆਂ ਟਰਾਲੀਆਂ ਸਮੇਤ ਸਮਾਨ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ 2 ਮੈਂਬਰਾਂ ਨੂੰ ਕਾਬੂ ਕੀਤਾ ਹੈ | ਸੁਖਮੰਦਰ ਸਿੰਘ ਪੁੱਤਰ ਕੁਲਤਾਰ ਸਿੰਘ ਵਾਸੀ ਭੀਟੀਵਾਲਾ ਨੇ ਪੁਲਿਸ ...
ਮਲੋਟ, 2 ਫ਼ਰਵਰੀ (ਅਜਮੇਰ ਸਿੰਘ ਬਰਾੜ)-ਜਸਵੀਰ ਸਿੰਘ ਬਰਾੜ ਪਿੰਡ ਮਲੋਟ ਮੁਲਾਜ਼ਮ ਵੇਅਰ ਹਾਊਸ ਨੂੰ ਇਕ ਕੀਮਤੀ ਮੋਬਾਈਲ ਮਿਲਿਆ | ਸ: ਬਰਾੜ ਨੇ ਇਹ ਮੋਬਾਈਲ ਫ਼ੋਨ ਜੋ ਵਰਿੰਦਰ ਸਿੰਘ ਪੁੱਤਰ ਗੁਰਸੇਵਕ ਸਿੰਘ ਵਾਸੀ ਪੱਟੀ ਸਦੀਕ ਦਾ ਸੀ, ਨੂੰ ਵਾਪਸ ਕਰਕੇ ਇਮਾਨਦਾਰੀ ਦੀ ...
ਸ੍ਰੀ ਮੁਕਤਸਰ ਸਾਹਿਬ, 2 ਫ਼ਰਵਰੀ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸੱਟਾ ਲਗਵਾਉਂਦੇ ਹੋਏ ਕਾਬੂ ਕਰਕੇ ਉਸ ਪਾਸੋਂ 550 ਰੁਪਏ ਬਰਾਮਦ ਕੀਤੇ ਹਨ | ਮਾਮਲੇ ਦੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਗੁਰਾਦਿੱਤਾ ਸਿੰਘ ਨੇ ...
ਸ੍ਰੀ ਮੁਕਤਸਰ ਸਾਹਿਬ, 2 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸੁਤੰਤਰਤਾ ਸੈਨਾਨੀਆਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਵਿਚ ਰੱਖੇ ਗਏ ਕੇਵਲ ਇਕ ਪ੍ਰਤੀਸ਼ਤ ਰਾਖਵੇਂਕਰਨ ਨੂੰ ਵੀ ਅੱਖੋਂ-ਪਰੋਖੇ ਕਰਨ 'ਤੇ ਪਰਿਵਾਰਾਂ ਵਿਚ ਸਖ਼ਤ ਰੋਸ ਪਾਇਆ ਜਾ ...
ਸ੍ਰੀ ਮੁਕਤਸਰ ਸਾਹਿਬ, 2 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੀ ਅਗਵਾਈ ਵਿਚ ਜ਼ਿਲ੍ਹੇ ਅਧੀਨ ਕੰਮ ਕਰਦੇ ਮਲਟੀਪਰਪਜ਼ ਹੈਲਥ ਸੁਪਰਵਾਇਜ਼ਰ ਮੇਲ ਅਤੇ ਮੈਡੀਕਲ ਲੈਬ ਟੈਕਨੀਸ਼ੀਅਨਾਂ ਦੀ ...
ਮੰਡੀ ਬਰੀਵਾਲਾ, 2 ਫ਼ਰਵਰੀ (ਨਿਰਭੋਲ ਸਿੰਘ)-ਰੇਲਵੇ ਫਾਟਕ ਵੜਿੰਗ ਤੋਂ ਸਰਾਏਨਾਗਾ ਦੇ ਫਾਟਕ ਤੱਕ ਰਸਤਾ ਬਿਲਕੁਲ ਕੱਚਾ ਹੈ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਬਰੀਵਾਲਾ ਦੇ ਆਸਪਾਸ ਦੇ ਪਿੰਡਾਂ ਦੇ ਲੋਕਾਂ ਨੇ ਬਰੀਵਾਲਾ ਤੋਂ ਹੀ ਆ ...
ਸ੍ਰੀ ਮੁਕਤਸਰ ਸਾਹਿਬ, 2 ਫ਼ਰਵਰੀ (ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਕਪਤਾਨ ਉਪਿੰਦਰਜੀਤ ਸਿੰਘ ਘੁੰਮਣ ਦੀ ਸੇਵਾ ਮੁਕਤੀ ਮੌਕੇ ਉਨ੍ਹਾਂ ਨੂੰ ਜ਼ਿਲ੍ਹੇ ਵਿਚ ਕੀਤੇ ਕਾਰਜਾਂ ਨੂੰ ਦੇਖਦੇ ਹੋਏ ਪਤਵੰਤੇ ਸ਼ਹਿਰੀਆਂ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ...
ਸ੍ਰੀ ਮੁਕਤਸਰ ਸਾਹਿਬ, 2 ਫ਼ਰਵਰੀ (ਹਰਮਹਿੰਦਰ ਪਾਲ)-ਪੰਜਾਬ ਪੁਲਿਸ ਵਿਚ 37 ਸਾਲ ਬੇਦਾਗ਼ ਨੌਕਰੀ ਕਰਨ ਤੋਂ ਬਾਅਦ ਸੇਵਾਮੁਕਤ ਹੋਣ 'ਤੇ ਕਲਰਕ ਇੰਸਪੈਕਟਰ ਅਮਰ ਚੰਦ ਦੇ ਸਨਮਾਨ ਵਿਚ ਪੁਲਿਸ ਵਿਭਾਗ ਵਲੋਂ ਸਥਾਨਕ ਪੁਲਿਸ ਲਾਇਨ ਵਿਖੇ ਵਿਦਾਇਗੀ ਸਮਾਰੋਹ ਕਰਵਾਇਆ ਗਿਆ | ਇਸ ...
ਸ੍ਰੀ ਮੁਕਤਸਰ ਸਾਹਿਬ, 2 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿਚ ਕਈ ਦਿਨ ਰੁਝੇਵਿਆਂ ਵਿਚ ਰਹੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਆਪਣੇ ਗ੍ਰਹਿ ਸ੍ਰੀ ਮੁਕਤਸਰ ਸਾਹਿਬ ਵਿਖੇ ...
ਮਲੋਟ, 2 ਫ਼ਰਵਰੀ (ਪਾਟਿਲ)-ਦਿਵਿਆ ਜਯੋਤੀ ਜਾਗਰਤੀ ਸੰਸਥਾਨ ਦੁਆਰਾ 5 ਦਿਨਾਂ ਭਗਵਾਨ ਸ਼ਿਵ ਕਥਾ 15 ਫ਼ਰਵਰੀ ਤੋਂ 19 ਫ਼ਰਵਰੀ ਤੱਕ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਐਡਵਰਡਗੰਜ ਗੈਸਟ ਹਾਊਸ ਵਿਖੇ ਕਰਵਾਈ ਜਾਵੇਗੀ | ਇਹ ਜਾਣਕਾਰੀ ਸ੍ਰੀ ਬਾਲ ਕਿ੍ਸ਼ਨ ਦੇ ਘਰ ਸਤਿਸੰਗ ਵਿਚਾਰ ...
ਰੁਪਾਣਾ, 2 ਫ਼ਰਵਰੀ (ਜਗਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਪਾਣਾ ਵਿਖੇ ਸਵੇਰ ਦੀ ਸਭਾ ਮੌਕੇ ਪਿ੍ੰਸੀਪਲ ਪਰਸਾ ਸਿੰਘ ਦੀ ਅਗਵਾਈ ਹੇਠ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੀਨੀਅਰ ਕਾਂਗਰਸੀ ਆਗੂ ਸੁਖਰਾਜ ਸਿੰਘ ਖੋਸਾ ਅਤੇ ...
ਸ੍ਰੀ ਮੁਕਤਸਰ ਸਾਹਿਬ, 2 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵਲੋਂ ਗੁਰੂ ਰਵਿਦਾਸ ਜੈਅੰਤੀ ਮਨਾਈ ਗਈ | ਇਸ ਸੰਬੰਧੀ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ ਡੀ. ਐੱਸ. ਪੀ. ਜਗਦੀਸ਼ ਕੁਮਾਰ ਪੀ. ...
ਸ੍ਰੀ ਮੁਕਤਸਰ ਸਾਹਿਬ, 2 ਫ਼ਰਵਰੀ (ਹਰਮਹਿੰਦਰ ਪਾਲ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸ੍ਰੀ ਮੁਕਤਸਰ ਸਾਹਿਬ ਡੀਪੂ ਦੇ ਗੇਟ ਅੱਗੇ ਰੈਲੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਆਗੂ ਗੁਰਪ੍ਰੀਤ ਸਿੰਘ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX