ਤਾਜਾ ਖ਼ਬਰਾਂ


ਜੱਫੀ ਤੋਂ ਬਾਅਦ ਬਿਕਰਮ ਮਜੀਠੀਆ ਨੇ ਨਵਜੋਤ ਕੌਰ ਲਈ ਕੀਤੀ ਅਰਦਾਸ
. . .  10 minutes ago
ਚੰਡੀਗੜ੍ਹ, 2 ਜੂਨ- ਲੰਬੇ ਸਮੇਂ ਤੋਂ ਸਿਆਸੀ ਵਿਰੋਧੀ ਰਹੇ ਬਿਕਰਮ ਸਿੰਘ ਮਜੀਠੀਆ ਤੇ ਨਵਜੋਤ ਸਿੰਘ ਸਿੱਧੂ ਨੇ ਇਕ ਦੂਜੇ ਨਾਲ ਹੱਥ ਮਿਲਾ ਕੇ ਤੇ ਜੱਫੀ ਪਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ...
ਨੈਸ਼ਨਲ ਐੱਸ.ਸੀ. ਕਮਿਸ਼ਨ ਦੀ ਟੀਮ ਪਹੁੰਚੀ ਪਿੰਡ ਕਾਨਿਆਂਵਾਲੀ, ਮਾਮਲਾ ਪਿੰਡ 'ਚ ਪੁਲਿਸ ਕੁੱਟਮਾਰ ਦੀ ਘਟਨਾ ਦਾ
. . .  27 minutes ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਬਲਕਰਨ ਸਿੰਘ ਖਾਰਾ)-ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂਵਾਲੀ ਵਿਖੇ ਪੁਲਿਸ ਨਾਲ ਮਾਰਕੁੱਟ ਦੀ ਘਟਨਾ ਦੇ ਮਾਮਲੇ ਵਿਚ ਪਿੰਡ ਵਾਸੀਆਂ ਵਲੋਂ ਕਿਸਾਨ ਮਜ਼ਦੂਰ ਜਥੇਬੰਦੀਆਂ...
ਦਰਬਾਰਾ ਸਿੰਘ ਗੁਰੂ ਦੀ ਅਕਾਲੀ ਦਲ 'ਚ ਵਾਪਸੀ,ਸੁਖਬੀਰ ਸਿੰਘ ਬਾਦਲ ਘਰ ਪਹੁੰਚ ਕਰਵਾਉਣਗੇ ਦਲ 'ਚ ਸ਼ਮੂਲੀਅਤ
. . .  42 minutes ago
ਖਮਾਣੋਂ, 2 ਜੂਨ (ਮਨਮੋਹਨ ਸਿੰਘ ਕਲੇਰ)- ਹਲਕਾ ਬੱਸੀ ਪਠਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਜਿਹੜੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ...
ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਐਡਵੋਕੇਟ ਧਾਮੀ
. . .  55 minutes ago
ਅੰਮ੍ਰਿਤਸਰ, 2 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀਆਂ ਮਨਘੜਤ ਟਿੱਪਣੀਆਂ 'ਤੇ ਸਖ਼ਤ ਪ੍ਰਤੀਕਿਰਿਆ ...
1983 ਕ੍ਰਿਕਟ ਵਿਸ਼ਵ ਕੱਪ ਜੇਤੂ ਟੀਮ ਆਈ ਪਹਿਲਵਾਨਾਂ ਦੇ ਹੱਕ ਵਿਚ
. . .  about 1 hour ago
ਨਵੀਂ ਦਿੱਲੀ, 2 ਜੂਨ- 1983 ਕ੍ਰਿਕੇਟ ਵਿਸ਼ਵ ਕੱਪ ਜੇਤੂ ਟੀਮ ਨੇ ਪਹਿਲਵਾਨਾਂ ਦੇ ਵਿਰੋਧ ’ਤੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਚੈਂਪੀਅਨ ਪਹਿਲਵਾਨਾਂ ਨਾਲ ਛੇੜਛਾੜ ਕੀਤੇ ਜਾਣ ਵਾਲੇ ਅਜੀਬ ਦ੍ਰਿਸ਼ਾਂ ਤੋਂ....
ਕਟਾਰੂਚੱਕ ਵੀਡੀਓ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ
. . .  about 1 hour ago
ਚੰਡੀਗੜ੍ਹ, 2 ਜੂਨ- ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਨਾਮ ਇਕ ਪੱਤਰ ਲਿਖਿਆ ਗਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ...
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  about 1 hour ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਰਾਹੁਲ ਗਾਂਧੀ ਲਗਾਤਾਰ ਚਲਾ ਰਹੇ ਹਨ ਹੇਟ ਇੰਡੀਆ ਮੁਹਿੰਮ- ਅਨਿਲ ਵਿੱਜ
. . .  about 2 hours ago
ਅੰਬਾਲਾ, 2 ਜੂਨ- ਮੁਸਲਿਮ ਲੀਗ ’ਤੇ ਰਾਹੁਲ ਗਾਂਧੀ ਦੇ ਬਿਆਨ ’ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਅੰਬਾਲਾ ’ਚ ਕਿਹਾ ਕਿ ਰਾਹੁਲ ਗਾਂਧੀ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਭਾਰਤ ਆਜ਼ਾਦ ਹੋ ਗਿਆ.....
ਦਿੱਲੀ ਆਬਕਾਰੀ ਮਾਮਲਾ: ਦਿੱਲੀ ਹਾਈ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 3 hours ago
ਨਵੀਂ ਦਿੱਲੀ, 2 ਜੂਨ- ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਿਤ ਈ.ਡੀ. ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ....
ਭਾਰਤ ਤੇ ਨਿਪਾਲ ਪ੍ਰਾਚੀਨ ਤੇ ਮਹਾਨ ਰਾਸ਼ਟਰ- ਸ਼ਿਵਰਾਜ ਸਿੰਘ ਚੌਹਾਨ
. . .  about 4 hours ago
ਭੋਪਾਲ, 2 ਜੂਨ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ ਦਾ ਇੰਦੌਰ ਪਹੁੰਚਣ ’ਤੇ ਸਵਾਗਤ ਕੀਤਾ। ਇਸ ਮੌਕੇ ਗੱਲ ਕਰਦਿਆਂ ਮੁੱਖ ਮੰਤਰੀ.....
ਬੀ.ਸੀ.ਸੀ.ਆਈ. ਨੇ ਮਹਿਲਾ ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਕੀਤਾ ਐਲਾਨ
. . .  about 4 hours ago
ਨਵੀਂ ਦਿੱਲੀ, 2 ਜੂਨ- ਅਖਿਲ ਭਾਰਤੀ ਮਹਿਲਾ ਚੋਣ ਕਮੇਟੀ ਨੇ ਅੱਜ ਆਗਾਮੀ ਏ.ਸੀ.ਸੀ. ਮਹਿਲਾ ਏਸ਼ੀਆ ਕੱਪ 2023 ਲਈ ਭਾਰਤ ‘ਏ’ (ਉਭਰਦੀ) ਟੀਮ ਦਾ ਐਲਾਨ ਕਰ ਦਿੱਤਾ। ਦੱਸ ਦਈਏ ਕਿ ਇਹ....
ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਕੀਤੀ ਮੁਲਤਵੀ
. . .  about 5 hours ago
ਨਵੀਂ ਦਿੱਲੀ, 2 ਜੂਨ- ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ 5 ਜੂਨ ਤੋਂ ਹੋਣ ਵਾਲੀ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਨੂੰ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਨੇ ਖ਼ੁਦ ਇਸ ਦੀ.....
ਸਰਹੱਦੀ ਪਿੰਡ ਤੋਂ 2 ਕਿੱਲੋ ਹੈਰੋਇਨ ਬਰਾਮਦ
. . .  about 5 hours ago
ਜਲਾਲਾਬਾਦ, 2 ਜੂਨ (ਜਤਿੰਦਰ ਪਾਲ ਸਿੰਘ)- ਸਪੈਸ਼ਲ ਸਟੇਟ ਓਪਰੇਸ਼ਨ ਸੈੱਲ ਫ਼ਾਜ਼ਿਲਕਾ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਐਸ. ਐਸ. ਓ. ਸੀ. ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਜਲਾਲਾਬਾਦ ਵਲੋਂ ਬੀਤੀ....
ਕੌਂਸਲਰਾਂ ਵਲੋਂ ਸ਼ਹਿਰ ਵਿਚ ਵਿਕਾਸ ਦੇ ਕੰਮ ਨਾ ਹੋਣ ਕਾਰਨ ਭੁੱਖ ਹੜਤਾਲ ਸ਼ੁਰੂ
. . .  about 5 hours ago
ਖਰੜ, 2 ਜੁਨ (ਗੁਰਮੁੱਖ ਸਿੰਘ ਮਾਨ - ਨਗਰ ਕੌਂਸਲ ਖਰੜ ਦੇ ਮਿਊਂਪਲ ਕੌਂਸਲਰਾਂ ਵਲੋਂ ਵਿਕਾਸ ਅਤੇ ਸ਼ਹਿਰ ਦੇ ਕੰਮ ਨਾ ਹੋਣ ਕਾਰਨ ਰੋਸ ਵਜੋਂ ਨਗਰ ਕੌਂਸਲ ਪ੍ਰਧਾਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ....
4 ਆਈ.ਏ.ਐਸ. ਤੇ 34 ਪੀ.ਸੀ.ਐਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 5 hours ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਨੇ ਵੱਡਾ ਫ਼ੇਰਬਦਲ ਕਰਦਿਆਂ ਰਾਜ ਦੇ 4 ਆਈ.ਏ.ਐਸ. ਅਤੇ 34 ਪੀ.ਸੀ.ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਹੈ।
1984 ਸਿੱਖ ਵਿਰੋਧੀ ਦੰਗੇ- ਜਗਦੀਸ਼ ਟਾਈਟਲਰ ਦਾ ਕੇਸ ਵਿਸ਼ੇਸ਼ ਸੰਸਦ ਮੈਂਬਰ ਅਦਾਲਤ ’ਚ ਤਬਦੀਲ
. . .  about 7 hours ago
ਨਵੀਂ ਦਿੱਲੀ, 2 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਕਾਂਗਰਸ ਦੇ....
ਨਰਿੰਦਰ ਮੋਦੀ ਨੇ ਤੇਲੰਗਨਾ ਦਿਵਸ ’ਤੇ ਰਾਜ ਦੇ ਲੋਕਾਂ ਨੂੰ ਦਿੱਤੀ ਵਧਾਈ
. . .  about 7 hours ago
ਨਵੀਂ ਦਿੱਤੀ, 2 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਥਾਪਨਾ ਦਿਵਸ ’ਤੇ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ...
ਯੂ.ਪੀ- ਅਫ਼ਰੀਕੀ ਮੂਲ ਦੇ 16 ਨਾਗਰਿਕ ਬਿਨਾਂ ਪਾਸਪੋਰਟ-ਵੀਜ਼ਾ ਦੇ ਗਿ੍ਫ਼ਤਾਰ
. . .  about 8 hours ago
ਲਖਨਊ, 2 ਜੂਨ- ਮੀਡੀਆ ਸੈਲ ਗੌਤਮ ਬੁੱਧ ਨਗਰ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਸਥਾਨਕ ਪੁਲਿਸ ਵਲੋਂ ਕੁਝ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਦੀ ਮਿਆਦ ਦੀ ਚੈਕਿੰਗ ਕੀਤੀ ਗਈ ਤਾਂ....
ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਅੱਤਵਾਦੀ ਢੇਰ
. . .  about 8 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਵਿਚ ਰਾਜੌਰੀ ਦੇ ਦਾਸਲ ਜੰਗਲੀ ਖ਼ੇਤਰ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਇਸ ਸੰਬੰਧੀ ਫ਼ਿਲਹਾਲ ਤਲਾਸ਼ੀ ਮੁਹਿੰਮ ਚੱਲ ਰਹੀ....
ਸਾਕਸ਼ੀ ਕਤਲ ਕੇਸ: ਪੁਲਿਸ ਨੇ ਹੱਤਿਆ ਲਈ ਵਰਤਿਆ ਚਾਕੂ ਕੀਤਾ ਬਰਾਮਦ
. . .  about 8 hours ago
ਨਵੀਂ ਦਿੱਲੀ, 2 ਜੂਨ- ਡੀ. ਸੀ. ਪੀ. ਆਊਟਰ ਨਾਰਥ ਰਵੀ ਕੁਮਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ਪੁਲਿਸ ਨੇ ਸਾਕਸ਼ੀ ਕਤਲ ਕੇਸ ਵਿਚ ਵਰਤਿਆ ਗਿਆ ਚਾਕੂ ਪੁਲਿਸ ਨੇ ਬਰਾਮਦ ਕਰ ਲਿਆ....
ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ- ਰਾਹੁਲ ਗਾਂਧੀ
. . .  about 8 hours ago
ਵਾਸ਼ਿੰਗਟਨ, 2 ਜੂਨ- ਕਾਂਗਰਸ ਨੇਤਾ ਰਾਹੁਲ ਗਾਂਧੀ ਅਮਰੀਕਾ ਦੇ ਦੌਰੇ ’ਤੇ ਹਨ। ਵਾਸ਼ਿੰਗਟਨ ਡੀ.ਸੀ. ਵਿਚ ਉਨ੍ਹਾਂ ਕਿਹਾ ਕਿ ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ ਹੈ, ਜੋ ਕਿਸੇ ਤੋਂ ਲੁਕੀ ਨਹੀਂ ਹੈ....
ਰਾਜੌਰੀ: ਦਾਸਲ ਜੰਗਲੀ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ
. . .  about 9 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਹ ਮੁੱਠਭੇੜ...
⭐ਮਾਣਕ-ਮੋਤੀ⭐
. . .  about 9 hours ago
⭐ਮਾਣਕ-ਮੋਤੀ⭐
ਬ੍ਰਿਕਸ ਐਫਐਮਜ਼ ਦੀ ਮੀਟਿੰਗ : ਜੈਸ਼ੰਕਰ, ਰੂਸੀ ਹਮਰੁਤਬਾ ਲਾਵਰੋਵ ਨੇ ਦੁਵੱਲੇ ਏਜੰਡੇ ਦੇ ਮੁੱਦਿਆਂ 'ਤੇ ਚਰਚਾ ਕੀਤੀ
. . .  1 day ago
ਇਮਰਾਨ ਖਾਨ ਦੀ ਪਾਰਟੀ ਦੇ ਪ੍ਰਧਾਨ ਪਰਵੇਜ਼ ਇਲਾਹੀ ਨੂੰ ਲਾਹੌਰ ਸਥਿਤ ਉਨ੍ਹਾਂ ਦੇ ਘਰ ਦੇ ਬਾਹਰੋਂ ਕੀਤਾ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮਾਘ ਸੰਮਤ 554

ਕਪੂਰਥਲਾ / ਫਗਵਾੜਾ

ਮਿੱਡ-ਡੇ-ਮੀਲ ਵਰਕਰਾਂ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਸ ਮੁਜ਼ਾਹਰਾ

ਫਗਵਾੜਾ, 2 ਫਰਵਰੀ (ਹਰਜੋਤ ਸਿੰਘ ਚਾਨਾ)- ਮਿਡ ਡੇ ਮੀਲ ਵਰਕਰਜ਼ ਯੂਨੀਅਨ ਦੀ ਫਗਵਾੜਾ ਇਕਾਈ ਵਲੋਂ ਅੱਜ ਸਥਾਨਕ ਟਾਊਨ ਹਾਲ ਵਿਖੇ ਰੋਸ ਮੁਜ਼ਾਹਰਾ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਇਸ ਮੌਕੇ ਵੱਡੀ ਗਿਣਤੀ 'ਚ ਹਾਜ਼ਰ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਆਗੂ ਵਰਕਰਾਂ ਅਨੀਤਾ ਦੇਵੀ, ਰਾਜਵਿੰਦਰ ਕੌਰ, ਬਲਵਿੰਦਰ ਕੌਰ, ਮਨਜਿੰਦਰ ਕੌਰ ਨੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਨ੍ਹਾਂ ਨਾਲ਼ ਵਾਅਦਾ ਕੀਤਾ ਸੀ ਕਿ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਭਾਵ 6000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇਗਾ ਪਰ ਸਰਕਾਰ ਨੂੰ ਇੱਕ ਸਾਲ ਪੂਰਾ ਹੋਣ ਨੂੰ ਆ ਗਿਆ ਹੈ ਤੇ ਇਹ ਵਾਅਦਾ ਹਾਲੇ ਤੱਕ ਵੀ ਪੂਰਾ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕੁਝ ਇੱਕ ਸਕੂਲਾਂ 'ਚ ਮਿਡ ਡੇ ਮੀਲ ਵਰਕਰਾਂ ਕੋਲੋਂ ਖਾਣਾ ਬਣਾਉਣ ਤੋਂ ਇਲਾਵਾ ਸਾਰੇ ਕੰਪਲੈਕਸ ਤੇ ਪਖ਼ਾਨਿਆਂ ਆਦਿ ਦੀ ਸਫ਼ਾਈ ਤੱਕ ਦੇ ਵੀ ਵਾਧੂ ਕੰਮ ਜਬਰਨ ਲਏ ਜਾਂਦੇ ਹਨ, ਜੋ ਕਿ ਸਰਕਾਰ ਨੂੰ ਸਪਸ਼ਟ ਪੱਤਰ ਜਾਰੀ ਕਰਕੇ ਬੰਦ ਕਰਵਾਉਣੇ ਚਾਹੀਦੇ ਹਨ | ਕੁਝ ਇਕ ਸਕੂਲਾਂ 'ਚ ਰੋਜ਼ਾਨਾ ਮੀਨੂੰ ਵਾਲ਼ੇ ਖਾਣੇ ਤੋਂ ਇਲਾਵਾ ਸਟਾਫ਼ ਵੱਲੋਂ ਵਿਸ਼ੇਸ਼ ਖਾਣੇ ਬਣਾਉਣ ਲਈ ਵੀ ਦਬਾਅ ਪਾਇਆ ਜਾਂਦਾ ਹੈ ਜੋ ਕਿ ਸਰਾਸਰ ਧੱਕੇਸ਼ਾਹੀ ਹੈ | ਇਸ ਤੋਂ ਇਲਾਵਾ ਕੁੱਕ ਬੀਬੀਆਂ ਨੂੰ ਕੰਮ ਖ਼ਤਮ ਹੋਣ 'ਤੇ ਵੀ ਸਕੂਲ 'ਚ ਰੋਕੀ ਰੱਖਣਾ ਤੁਰੰਤ ਬੰਦ ਕਰਵਾਇਆ ਜਾਣਾ ਚਾਹੀਦਾ ਹੈ | ਡੀ.ਐੱਮ.ਐੱਫ. ਆਗੂ ਗੁਰਮੁਖ ਲੋਕਪ੍ਰੇਮੀ, ਡੀ.ਟੀ.ਐੱਫ. ਆਗੂ ਹਰਜਿੰਦਰ ਨਿਆਣਾ, ਸੁਖਵਿੰਦਰ ਲਾਲ ਤੇ ਪਰਮਿੰਦਰ ਪਾਲ ਸਿੰਘ ਨੇ ਕਿਹਾ ਕਿ ਇਨ੍ਹਾਂ ਵਰਕਰਾਂ 'ਤੇ ਘੱਟੋ ਘੱਟ ਉਜਰਤ ਕਾਨੂੰਨ ਤਹਿਤ 18 ਹਜ਼ਾਰ ਰੁਪਏ ਮਾਣ ਭੱਤਾ ਲਾਗੂ ਹੋਣਾ ਚਾਹੀਦਾ ਹੈ ਤੇ ਵਰਕਰਾਂ ਨੂੰ ਬਿਨਾਂ ਬਦਲਵਾਂ ਪ੍ਰਬੰਧ ਕਰਵਾਏ ਛੁੱਟੀ ਦੀ ਸਹੂਲਤ ਹੋਣੀ ਚਾਹੀਦੀ ਹੈ ਤੇ ਬੱਚਿਆਂ ਦੀ ਗਿਣਤੀ ਘਟਣ 'ਤੇ ਕੱੁਕ ਨੂੰ ਜਬਰਨ ਕੰਮ ਤੋਂ ਫ਼ਾਰਗ ਕਰਨਾ ਬੇਇਨਸਾਫ਼ੀ ਹੈ | ਉਨ੍ਹਾਂ ਜਾਣਕਾਰੀ ਦਿੱਤੀ ਕਿ ਜਥੇਬੰਦੀ ਵੱਲੋਂ 11 ਫਰਵਰੀ ਨੂੰ ਸੰਗਰੂਰ ਵਿਖੇ ਪੰਜਾਬ ਸਰਕਾਰ ਵਿਰੁੱਧ ਸੂਬਾ ਪੱਧਰੀ 'ਵਾਅਦਾ ਯਾਦ ਦਿਵਾਊ ਰੈਲੀ' ਕੀਤੀ ਜਾਵੇਗੀ ਜਿਸ ਵਿਚ ਫਗਵਾੜਾ ਤੋਂ ਵੱਡੀ ਗਿਣਤੀ 'ਚ ਵਰਕਰ ਜਾਣਗੇ |

ਕਪੂਰਥਲਾ, ਸੁਲਤਾਨਪੁਰ ਲੋਧੀ ਤੇ ਭੁਲੱਥ ਸਬ ਡਵੀਜ਼ਨਾਂ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਅੱਜ ਛੁੱਟੀ

ਕਪੂਰਥਲਾ, 2 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਵੱਖ-ਵੱਖ ਜਥੇਬੰਦੀਆਂ ਵਲੋਂ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਕਪੂਰਥਲਾ, ਸੁਲਤਾਨਪੁਰ ਲੋਧੀ ਤੇ ਭੁਲੱਥ ਸਬ ਡਵੀਜ਼ਨਾਂ ਵਿਚ ਸਜਾਏ ਜਾਣ ਵਾਲੇ ਨਗਰ ਕੀਰਤਨ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੋਸ ਪ੍ਰਦਰਸ਼ਨ

ਸੁਲਤਾਨਪੁਰ ਲੋਧੀ, 2 ਫਰਵਰੀ (ਨਰੇਸ਼ ਹੈਪੀ, ਥਿੰਦ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਕਪੂਰਥਲਾ ਵੱਲੋਂ ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਪੱਕੇ ਕੋਠੇ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਿਰੁੱਧ ਪੁਤਲਾ ਫੂਕਿਆ ਗਿਆ ਕਿਉਂਕਿ ਕੇਂਦਰ ਸਰਕਾਰ ਨੇ ...

ਪੂਰੀ ਖ਼ਬਰ »

ਸ਼ੋਭਾ ਯਾਤਰਾ ਸੰਬੰਧੀ ਫਗਵਾੜਾ ਪੁਲਿਸ ਵਲੋਂ ਆਵਾਜਾਈ ਤਬਦੀਲ

ਫਗਵਾੜਾ, 2 ਫਰਵਰੀ (ਹਰਜੋਤ ਸਿੰਘ ਚਾਨਾ)- ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਨੂੰ ਲੈ ਕੇ ਫਗਵਾੜਾ ਪੁਲਿਸ ਵਲੋਂ 4 ਫਰਵਰੀ ਲਈ ਆਵਾਜਾਈ ਤਬਦੀਲ ਕੀਤੀ ਗਈ ਹੈ | ਟ੍ਰੈਫ਼ਿਕ ਇੰਚਾਰਜ ਅਮਨ ਕੁਮਾਰ ਨੇ ਦੱਸਿਆ ਕਿ ਪੁਲਿਸ ਵਿਭਾਗ ...

ਪੂਰੀ ਖ਼ਬਰ »

ਨਿਗਮ ਦੇ ਲਾਇਸੰਸ ਵਿਭਾਗ ਵਲੋਂ ਵੱਖ-ਵੱਖ ਬਾਜ਼ਾਰਾਂ 'ਚ 10 ਦੁਕਾਨਦਾਰਾਂ ਨੂੰ ਨੋਟਿਸ ਜਾਰੀ

ਕਪੂਰਥਲਾ, 2 ਫਰਵਰੀ (ਅਮਨਜੋਤ ਸਿੰਘ ਵਾਲੀਆ)- ਨਗਰ ਨਿਗਮ ਦੇ ਕਮਿਸ਼ਨਰ ਅਨੂਪਮ ਕਲੇਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਨਗਰ ਨਿਗਮ ਦੇ ਲਾਇਸੰਸ ਵਿਭਾਗ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਬਿਨਾਂ ਪ੍ਰਵਾਨਗੀ ਤੋਂ ਲਾਏ ਗਏ ਐਲ.ਈ.ਡੀ. ਬੋਰਡਾਂ ਦੀ ਜਾਂਚ ਕੀਤੀ ਗਈ ਤੇ ...

ਪੂਰੀ ਖ਼ਬਰ »

ਵੱਖ-ਵੱਖ ਫੋਰਸਾਂ 'ਚ ਭਰਤੀ ਲਈ ਮੁਫ਼ਤ ਸਿਖਲਾਈ 6 ਤੋਂ-ਡੀ.ਸੀ.

ਕਪੂਰਥਲਾ, 2 ਫਰਵਰੀ (ਵਿ.ਪ੍ਰ.)- ਪੰਜਾਬ ਸਰਕਾਰ ਵਲੋਂ ਐੱਸ.ਐੱਸ.ਸੀ., ਪੰਜਾਬ ਪੁਲਿਸ ਤੇ ਫ਼ੌਜ ਵਿਚ ਭਰਤੀ ਲਈ ਮੁਫ਼ਤ ਸਿਖਲਾਈ 6 ਫਰਵਰੀ ਤੋਂ ਸੀ. ਪਾਈਟ ਕੈਂਪ ਨੇੜੇ ਮਾਡਰਨ ਜੇਲ੍ਹ ਥੇਹ ਕਾਂਜਲਾ ਵਿਖੇ ਸ਼ੁਰੂ ਕੀਤੀ ਜਾ ਰਹੀ ਹੈ | ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਫਗਵਾੜਾ, 2 ਫਰਵਰੀ (ਹਰਜੋਤ ਸਿੰਘ ਚਾਨਾ)- ਸਿਟੀ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਕੇ ਉਸ ਖਿਲਾਫ਼ ਕੇਸ ਦਰਜ ਕੀਤਾ ਹੈ | ਐਸ.ਐਚ.ਓ. ਸਿਟੀ ਅਮਨਦੀਪ ਨਾਹਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਬੇਦੀਆਂ ਮੁਹੱਲੇ ਲਾਗਿਉਂ ਇੱਕ ਵਿਅਕਤੀ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਕਰਵਾਏ ਅੰਤਰ ਸਕੂਲ ਧਾਰਮਿਕ ਮੁਕਾਬਲੇ

ਕਪੂਰਥਲਾ, 2 ਫਰਵਰੀ (ਅਮਰਜੀਤ ਕੋਮਲ)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਲੋਂ ਕਰਵਾਏ ਗਏ ਅੰਤਰ ਸਕੂਲ ਧਾਰਮਿਕ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਿਤ 10 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਮਾਗਮ ਵਿਚ ਬਾਬਾ ...

ਪੂਰੀ ਖ਼ਬਰ »

ਪੰਚਾਇਤ ਵਿਭਾਗ ਦੇ ਅਧਿਕਾਰੀ ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣ- ਵਿਸ਼ੇਸ਼ ਸਾਰੰਗਲ

ਕਪੂਰਥਲਾ, 2 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਉਣ ਦੇ ਨਾਲ-ਨਾਲ ਲੋੜਵੰਦ ਲੋਕਾਂ ਤੱਕ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਪਹੁੰਚਾਉਣ ...

ਪੂਰੀ ਖ਼ਬਰ »

ਸੰਸਦ 'ਚ ਪੰਜਾਬ ਦੇ ਸਾਰੇ ਐਮ.ਪੀ. ਧਰਤੀ ਹੇਠਲੇ ਡੂੰਘੇ ਹੁੰਦੇ ਜਾ ਰਹੇ ਪਾਣੀਆਂ ਦਾ ਮੁੱਦਾ ਗੰਭੀਰਤਾ ਨਾਲ ਉਠਾਉਣ- ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ, 2 ਫਰਵਰੀ (ਨਰੇਸ਼ ਹੈਪੀ, ਥਿੰਦ)-ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਸਾਰੇ ਪਾਰਲੀਮੈਂਟ ਦੇ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਕਜੁੱਟਤਾ ਦੇ ਨਾਲ ਧਰਤੀ ਹੇਠਲੇ ਡੂੰਘੇ ਹੁੰਦੇ ਜਾ ਰਹੇ ਪਾਣੀਆਂ ...

ਪੂਰੀ ਖ਼ਬਰ »

ਪਾਇਪ ਚੋਰੀ ਹੋਣ ਸਬੰਧੀ ਤਿੰਨ ਖਿਲਾਫ਼ ਕੇਸ ਦਰਜ

ਫਗਵਾੜਾ, 2 ਫਰਵਰੀ (ਹਰਜੋਤ ਸਿੰਘ ਚਾਨਾ)- ਪਿੰਡ ਪ੍ਰੇਮਪੁਰ ਤੋਂ ਲੋਹੇ ਦੇ ਪਾਇਪ ਚੋਰੀ ਕਰਨ ਦੇ ਸਬੰਧ 'ਚ ਰਾਵਲਪਿੰਡੀ ਪੁਲਿਸ ਨੇ ਦੋ ਵਿਅਕਤੀਆਂ ਤੇ ਇੱਕ ਅਣਪਛਾਤੇ ਖਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਮਾਨ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮਲਕਪੁਰ ਨੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਦੀ ਕੰਟਰੈਕਟ ਵਰਕਰ ਯੂਨੀਅਨ ਵਲੋਂ ਗੇਟ ਰੈਲੀ

ਕਪੂਰਥਲਾ, 2 ਫਰਵਰੀ (ਅਮਰਜੀਤ ਕੋਮਲ)- ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਕਪੂਰਥਲਾ ਡੀਪੂ ਦੇ ਗੇਟ ਮੂਹਰੇ ਰੈਲੀ ਕੀਤੀ ਗਈ | ਇਸ ਮੌਕੇ ਰੋਹ ਵਿਚ ਆਏ ਮੁਲਾਜ਼ਮਾਂ ਨੇ ਸਰਕਾਰ ਵਲੋਂ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਦਾ ਗੁਰਦੁਆਰਾ ਬੇਰ ਸਾਹਿਬ ਵਿਖੇ ਵਿਸ਼ੇਸ਼ ਸਨਮਾਨ

ਸੁਲਤਾਨਪੁਰ ਲੋਧੀ, 2 ਫਰਵਰੀ (ਨਰੇਸ਼ ਹੈਪੀ, ਥਿੰਦ)- ਸੰਪਰਦਾਇ ਬਾਬਾ ਬਿਧੀ ਚੰਦ ਸੁਰ ਸਿੰਘ ਵਾਲਿਆਂ ਦੇ ਬਾਰ੍ਹਵੇਂ ਮੁਖੀ ਸੰਤ ਬਾਬਾ ਅਵਤਾਰ ਸਿੰਘ ਆਪਣੇ ਆਸਟਰੇਲੀਆ ਦੌਰੇ ਲਈ ਰਵਾਨਾ ਹੋਣ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ...

ਪੂਰੀ ਖ਼ਬਰ »

ਰੇਹੜੀ ਵਾਲਿਆਂ 'ਤੇ ਕੀਤੀ ਕਾਰਵਾਈ ਦੇ ਵਿਰੋਧ 'ਚ ਨਿਗਮ ਦਫ਼ਤਰ ਦੇ ਬਾਹਰ ਧਰਨਾ

ਫਗਵਾੜਾ, 2 ਫਰਵਰੀ (ਹਰਜੋਤ ਸਿੰਘ ਚਾਨਾ)- ਨਗਰ ਨਿਗਮ ਵਲੋਂ ਰੇਹੜੀ ਫੜੀ ਵਾਲਿਆਂ 'ਤੇ ਕੀਤੀ ਗਈ ਕਾਰਵਾਈ ਦੇ ਵਿਰੋਧ 'ਚ ਅੱਜ ਲੋਕ ਹਿਤ ਸੰਘਰਸ਼ ਮੋਰਚਾ ਦੇ ਸੂਬਾ ਪ੍ਰਧਾਨ ਜਰਨੈਲ ਨੰਗਲ ਵਲੋਂ ਰੋਸ ਮਾਰਚ ਅਰਬਨ ਅਸਟੇਟ ਗੇਟ ਤੋਂ ਕੱਢਿਆ ਗਿਆ ਤੇ ਨਗਰ ਨਿਗਮ ਦਫ਼ਤਰ ਦੇ ਬਾਹਰ ...

ਪੂਰੀ ਖ਼ਬਰ »

ਸਮਾਜਿਕ ਆਗੂ ਅਸ਼ੋਕ ਪ੍ਰਾਸ਼ਰ ਨੂੰ ਸਦਮਾ, ਭਰਾ ਦਾ ਦਿਹਾਂਤ

ਫਗਵਾੜਾ, 2 ਫਰਵਰੀ (ਟੀ.ਡੀ. ਚਾਵਲਾ)- ਸਮਾਜਿਕ ਆਗੂ ਅਸ਼ੋਕ ਪ੍ਰਾਸ਼ਰ ਸਾਬਕਾ ਮੀਤ ਪ੍ਰਧਾਨ ਸਿਟੀ ਕਲੱਬ ਨੂੰ ਉਸ ਸਮੇਂ ਸਦਮਾ ਪੁੱਜਾ, ਜਦੋਂ ਉਸ ਦੇ ਵੱਡੇ ਭਰਾ ਮਹਿੰਦਰ ਪ੍ਰਾਸ਼ਰ ਦਾ ਬੀਤੇ ਦਿਨ ਦਿਹਾਂਤ ਹੋ ਗਿਆ | ਅਸ਼ੋਕ ਪ੍ਰਾਸ਼ਰ ਤੇ ਉਨ੍ਹਾਂ ਦੇ ਭਰਾ ਸੁਨੀਲ ...

ਪੂਰੀ ਖ਼ਬਰ »

ਵਿਦਿਆਰਥਣਾਂ ਰੁਜ਼ਗਾਰ ਤੇ ਸਵੈ-ਰੁਜ਼ਗਾਰ ਦੇ ਮੌਕਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ- ਵਿਸ਼ੇਸ਼ ਸਾਰੰਗਲ

ਕਪੂਰਥਲਾ, 2 ਫਰਵਰੀ (ਵਿ.ਪ੍ਰ.)- ਵਿਦਿਆਰਥਣਾਂ ਆਪਣੀ ਮਿਹਨਤ ਦੇ ਨਾਲ ਰੁਜ਼ਗਾਰ ਤੇ ਸਵੈ ਰੁਜ਼ਗਾਰ ਦੇ ਮੌਕਿਆਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਦੇਸ਼ ਦੀ ਤਰੱਕੀ ਵਿਚ ਬਣਦਾ ਯੋਗਦਾਨ ਪਾਉਣ | ਇਹ ਸ਼ਬਦ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਸਥਾਨਕ ਹਿੰਦੂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸੰਬੰਧੀ ਜ਼ਿਲ੍ਹਾ ਪੱਧਰੀ ਨਗਰ ਕੀਰਤਨ ਅੱਜ

ਕਪੂਰਥਲਾ, 2 ਫਰਵਰੀ (ਵਿ.ਪ੍ਰ.)- ਸ੍ਰੀ ਗੁਰੂ ਰਵਿਦਾਸ ਸਭਾ ਕਪੂਰਥਲਾ ਵਲੋਂ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ ਜ਼ਿਲ੍ਹਾ ਪੱਧਰੀ ਨਗਰ ਕੀਰਤਨ 3 ਫਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਸਤਿਗੁਰ ਰਵਿਦਾਸ ਭਵਨ ਕਪੂਰਥਲਾ ਤੋਂ ਆਰੰਭ ਹੋਵੇਗਾ ਜੋ ਸ਼ਹਿਰ ...

ਪੂਰੀ ਖ਼ਬਰ »

ਰਿਕਸ਼ੇ 'ਤੇ ਜਾ ਰਹੀ ਮਹਿਲਾ ਦਾ ਲੁਟੇਰਾ ਪਰਸ ਖੋਹ ਕੇ ਫ਼ਰਾਰ

ਫਗਵਾੜਾ, 2 ਫਰਵਰੀ (ਹਰਜੋਤ ਸਿੰਘ ਚਾਨਾ)- ਬੀਤੀ ਰਾਤ ਰਿਕਸ਼ੇ 'ਤੇ ਜਾ ਰਹੇ ਇੱਕ ਮਹਿਲਾ ਦਾ ਪਰਸ ਖੋਹ ਕੇ ਲੈ ਜਾਣ ਦਾ ਸਮਾਚਾਰ ਹੈ | ਪੀੜਤ ਮਹਿਲਾ ਰਾਧੀਕਾ ਸੋਨੀ ਪਤਨੀ ਕਮਲ ਸੋਨੀ ਵਾਸੀ ਪੁਰਾਣੀ ਤਹਿਸੀਲ ਨੇ ਦੱਸਿਆ ਕਿ ਉਹ ਆਪਣੇ ਭਾਣਜੇ ਦੇ ਦਿੱਲੀ ਵਿਖੇ ਹੋਏ ਵਿਆਹ ...

ਪੂਰੀ ਖ਼ਬਰ »

ਦੁਕਾਨ ਤੋਂ ਸਾਮਾਨ ਚੋਰੀ ਹੋਣ ਸੰਬੰਧੀ ਕੇਸ ਦਰਜ

ਫਗਵਾੜਾ, 2 ਫਰਵਰੀ (ਹਰਜੋਤ ਸਿੰਘ ਚਾਨਾ)- ਹੁਸ਼ਿਆਰਪੁਰ ਰੋਡ 'ਚ ਸਥਿਤ ਇੱਕ ਇਲੈਕਟਿ੍ਕਸ ਵਰਕਸ ਦੀ ਦੁਕਾਨ 'ਚੋਂ ਸਾਮਾਨ ਚੋਰੀ ਹੋਣ ਦੇ ਸਬੰਧ 'ਚ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐਸ.ਐਚ.ਓ. ਸਿਟੀ ਅਮਨਦੀਪ ਨੇ ਦੱਸਿਆ ਕਿ ਸ਼ਿਕਾਇਤ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ 5 ਨੂੰ

ਫਗਵਾੜਾ, 2 ਫਰਵਰੀ (ਹਰਜੋਤ ਸਿੰਘ ਚਾਨਾ)- ਪਿੰਡ ਡਾਕਟਰ ਅੰਬੇਡਕਰ ਨਗਰ ਢੱਡੇ ਵਿਖੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ 5 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ | ਜਾਣਕਾਰੀ ਮੁਤਾਬਿਕ 3 ...

ਪੂਰੀ ਖ਼ਬਰ »

ਦੋ ਵਿਅਕਤੀਆਂ ਦੀ ਮੌਤ ਦੇ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਭੁਲੱਥ, 2 ਫਰਵਰੀ (ਮੇਹਰ ਚੰਦ ਸਿੱਧੂ)- ਸੁਰਿੰਦਰ ਸਿੰਘ ਪੁੱਤਰ ਹਜ਼ਾਰਾ ਸਿੰਘ ਤੇ ਸੁਰਿੰਦਰ ਕੌਰ ਪਤਨੀ ਕੁਲਵਿੰਦਰ ਸਿੰਘ ਵਾਸੀ ਤਲਵਾੜਾ ਵੱਲੋਂ ਥਾਣਾ ਭੁਲੱਥ ਵਿਖੇ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ ਕਿ ਉਹਨਾਂ ਦੇ ਬੇਟੇ ਗੁਰਦੀਪ ਸਿੰਘ ਤੇ ਗੁਰਪ੍ਰੀਤ ਸਿੰਘ ਦੀਆਂ ...

ਪੂਰੀ ਖ਼ਬਰ »

ਲਾਹਣ ਤੇ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਕਪੂਰਥਲਾ, 2 ਫਰਵਰੀ (ਵਿ.ਪ੍ਰ.)- ਥਾਣਾ ਕੋਤਵਾਲੀ ਪੁਲਿਸ ਨੇ ਪਿੰਡ ਬੂਟ ਦੇ ਇਕ ਵਿਅਕਤੀ ਕੋਲੋਂ ਵੱਡੀ ਮਾਤਰਾ ਵਿਚ ਲਾਹਣ ਤੇ ਨਜਾਇਜ਼ ਸ਼ਰਾਬ ਬਰਾਮਦ ਕਰਨ ਦੇ ਕਥਿਤ ਦੋਸ਼ ਵਿਚ ਆਬਕਾਰੀ ਐਕਟ ਤਹਿਤ ਕੇਸ ਦਰਜ ਕਰਕੇ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਏ.ਐਸ.ਆਈ. ...

ਪੂਰੀ ਖ਼ਬਰ »

ਬਿ੍ਟਿਸ਼ ਵਿਕਟੋਰੀਆ ਦੇ ਵਿਦਿਆਰਥੀਆਂ ਨੇ ਚਾਈਨਾ ਡੋਰ ਦਾ ਬਾਈਕਾਟ ਕੀਤਾ

ਸੁਲਤਾਨਪੁਰ ਲੋਧੀ, 2 ਫਰਵਰੀ (ਨਰੇਸ਼ ਹੈਪੀ, ਥਿੰਦ)- ਬਾਬਾ ਸ੍ਰੀ ਚੰਦ ਜੀ ਐਜੂਕੇਸ਼ਨਲ ਸੋਸਾਇਟੀ ਵੱਲੋਂ ਚਲਾਏ ਜਾ ਰਹੇ ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਵਿਦਿਆਰਥੀਆਂ ਵੱਲੋਂ ਬੀਤੇ ਦਿਨੀ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਮੁਹਿੰਮ ਚਲਾਈ ਗਈ | ਸਕੂਲ ਦੇ ਸੀਨੀਅਰ ...

ਪੂਰੀ ਖ਼ਬਰ »

ਕਾਂਜਲੀ ਵੇਈਾ 'ਚੋਂ ਵਿਅਕਤੀ ਦੀ ਲਾਸ਼ ਬਰਾਮਦ

ਕਪੂਰਥਲਾ, 2 ਫਰਵਰੀ (ਅਮਨਜੋਤ ਸਿੰਘ ਵਾਲੀਆ)- ਕਾਂਜਲੀ ਨੇੜੇ ਵੇਈਾ ਵਿਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਜਿਸਦ ੀ ਪਹਿਚਾਣ ਉਸਦੇ ਪਰਿਵਾਰਕ ਮੈਂਬਰਾਂ ਵਲੋਂ ਸ਼ਿਵਮ ਪੁੱਤਰ ਕੱਲੂ ਰਾਮ ਵਾਸੀ ਪ੍ਰੀਤ ਨਗਰ ਨਜ਼ਦੀਕ ਪਾਲਕੀ ਪੈਲੇਸ ਵਜੋਂ ਕੀਤੀ ਗਈ | ਥਾਣਾ ਕੋਤਵਾਲੀ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਦੀ ਤਲਾਸ਼ੀ ਦੌਰਾਨ ਦੋ ਕੈਦੀਆਂ ਤੇ ਇਕ ਹਵਾਲਾਤੀ ਕੋਲੋਂ ਤਿੰਨ ਮੋਬਾਈਲ ਫ਼ੋਨ ਤੇ ਹੋਰ ਸਾਮਾਨ ਬਰਾਮਦ

ਕਪੂਰਥਲਾ, 2 ਫਰਵਰੀ (ਅਮਰਜੀਤ ਕੋਮਲ)- ਕੇਂਦਰੀ ਜੇਲ੍ਹ ਕਪੂਰਥਲਾ ਦੀ ਜੇਲ੍ਹ ਪ੍ਰਸ਼ਾਸਨ ਵਲੋਂ ਲਈ ਗਈ ਤਲਾਸ਼ੀ ਦੌਰਾਨ ਦੋ ਕੈਦੀਆਂ ਤੇ ਇਕ ਹਵਾਲਾਤੀ ਕੋਲੋਂ ਤਿੰਨ ਮੋਬਾਈਲ ਫ਼ੋਨ ਸਮੇਤ ਬੈਟਰੀ, ਸਿੰਮ, ਏਅਰਪੋਡ ਤੇ ਈਅਰ ਫ਼ੋਨ ਬਰਾਮਦ ਕਰਨ ਦੇ ਕਥਿਤ ਦੋਸ਼ ਵਿਚ ਥਾਣਾ ...

ਪੂਰੀ ਖ਼ਬਰ »

ਮੋਦੀ ਸਰਕਾਰ ਵਲੋਂ ਪੇਸ਼ ਕੀਤਾ ਬਜਟ ਦੇਸ਼ ਲਈ ਵਿਕਾਸ ਮੁਖੀ ਸਾਬਤ ਹੋਵੇਗਾ- ਆਹਲੀ

ਸੁਲਤਾਨਪੁਰ ਲੋਧੀ, 2 ਫਰਵਰੀ (ਥਿੰਦ, ਹੈਪੀ)- ਮੋਦੀ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਦੂਜੇ ਦੌਰ ਦੇ ਪੇਸ਼ ਕੀਤੇ ਗਏ ਆਖ਼ਰੀ ਬਜਟ ਨੂੰ ਦੇਸ਼ ਲਈ ਵਿਕਾਸਮੁਖੀ ਦੱਸਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਭਾਜਪਾ ਦੇ ਇੰਚਾਰਜ ਕਰਨਜੀਤ ਸਿੰਘ ਆਹਲੀ ਨੇ ਕਿਹਾ ਕਿ ...

ਪੂਰੀ ਖ਼ਬਰ »

ਬਜਟ 'ਚ ਪੰਜਾਬ ਨੂੰ ਕੋਈ ਪੈਕੇਜ ਨਾ ਦੇ ਕੇ ਮੋਦੀ ਸਰਕਾਰ ਨੇ ਧੋਖਾ ਕੀਤਾ- ਸੁੱਖ

ਸੁਲਤਾਨਪੁਰ ਲੋਧੀ, 2 ਫਰਵਰੀ (ਥਿੰਦ)- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਬਜਟ ਵਿਚ ਪੰਜਾਬ ਨੂੰ ਕੋਈ ਪੈਕੇਜ ਅਤੇ ਪ੍ਰੋਜੈਕਟ ਨਹੀਂ ਦਿੱਤਾ ਗਿਆ, ਜੋ ਪੰਜਾਬ ਦੇ ਲੋਕਾਂ ਨਾਲ ਕੇਂਦਰ ਸਰਕਾਰ ਨੇ ਧੋਖਾ ਕੀਤਾ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਜਾਰੀ ਬਜਟ ਕਿਸਾਨੀ ਨਾਲ ਕੋਝਾ ਮਜ਼ਾਕ- ਲਿੱਟਾਂ, ਧੀਰਪੁਰ

ਭੁਲੱਥ, 2 ਫਰਵਰੀ (ਮਨਜੀਤ ਸਿੰਘ ਰਤਨ)- ਕੇਂਦਰ ਸਰਕਾਰ ਵਲੋਂ ਜਾਰੀ ਕੀਤਾ ਬਜਟ ਕਿਸਾਨੀ ਨਾਲ ਕੋਝਾ ਮਜ਼ਾਕ ਹੈ | ਇਹਨਾਂ ਗੱਲਾਂ ਦਾ ਪ੍ਰਗਟਾਵਾ ਜਸਬੀਰ ਸਿੰਘ ਲਿੱਟਾਂ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਤੇ ਸਰਬਜੀਤ ਸਿੰਘ ਧੀਰਪੁਰ ਜ਼ਿਲ੍ਹਾ ਸਕੱਤਰ ...

ਪੂਰੀ ਖ਼ਬਰ »

ਸ੍ਰੀ ਸਨਾਤਨ ਧਰਮ ਸਭਾ ਮੰਦਰ ਦੀ ਪ੍ਰਬੰਧਕ ਕਮੇਟੀ ਨੇ ਮੂਰਤੀ ਸਥਾਪਨਾ ਸੰਬੰਧੀ ਕੱਢੀ ਸ਼ੋਭਾ ਯਾਤਰਾ

ਕਪੂਰਥਲਾ, 2 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਸ੍ਰੀ ਸਨਾਤਨ ਧਰਮ ਸਭਾ ਮੰਦਿਰ ਕਪੂਰਥਲਾ ਦੀ ਪ੍ਰਬੰਧਕ ਕਮੇਟੀ ਵਲੋਂ ਮਾਤਾ ਦੁਰਗਾ ਤੇ ਸ੍ਰੀ ਰਾਧਾ ਕ੍ਰਿਸ਼ਨ ਦੀ ਮੂਰਤੀ ਸਥਾਪਨਾ ਦੇ ਸਬੰਧ ਵਿਚ ਅੱਜ ਸ਼ੋਭਾ ਯਾਤਰਾ ਕੱਢੀ ਜੋ ਸ੍ਰੀ ਸਨਾਤਨ ਧਰਮ ਸਭਾ ਤੋਂ ਆਰੰਭ ਹੋ ਕੇ ...

ਪੂਰੀ ਖ਼ਬਰ »

ਪਿੰਡ ਪੰਡੋਰੀ ਵਿਖੇ ਕਰਵਾਇਆ ਬੈਂਸ ਗੋਤਰ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ

ਖਲਵਾੜਾ, 2 ਫਰਵਰੀ (ਮਨਦੀਪ ਸਿੰਘ ਸੰਧੂ)- ਬੈਂਸ ਗੋਤਰ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਪਿੰਡ ਪੰਡੋਰੀ ਤਹਿਸੀਲ ਫਗਵਾੜਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਬੈਂਸ ਪਰਿਵਾਰਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ 'ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਸਵੇਰੇ ਝੰਡੇ ਦੀ ਰਸਮ ...

ਪੂਰੀ ਖ਼ਬਰ »

ਕੁਦਰਤੀ ਸਰੋਤਾਂ ਦੀ ਰਾਖੀ ਤੇ ਜਲਗਾਹਾਂ ਦੀ ਬਹਾਲੀ ਲਈ ਸਾਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ- ਡਾ. ਭਾਰਤੀ

ਕਪੂਰਥਲਾ, 2 ਫਰਵਰੀ (ਅਮਰਜੀਤ ਕੋਮਲ)- ਕੁਦਰਤੀ ਸਰੋਤਾਂ ਦੀ ਰਾਖੀ ਤੇ ਆਪਣੀਆਂ ਅਗਲੀਆਂ ਪੀੜੀਆਂ ਨੂੰ ਅਨੂਕੁਲ ਵਾਤਾਵਰਣ ਦੇਣ ਲਈ ਜਲਗਾਹਾਂ ਦੀ ਬਹਾਲੀ ਲਈ ਸਾਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ: ਹਮਿੰਦਰ ਸਿੰਘ ਭਾਰਤੀ ...

ਪੂਰੀ ਖ਼ਬਰ »

ਗੋਪਾਲ ਪਾਰਕ 'ਚ ਅਧੂਰੇ ਕੰਮ ਛੱਡਣ ਵਾਲੇ ਠੇਕੇਦਾਰ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ

ਕਪੂਰਥਲਾ, 2 ਫਰਵਰੀ (ਵਿ.ਪ੍ਰ.)- ਜ਼ਿਲ੍ਹਾ ਕਾਂਗਰਸ ਕਮੇਟੀ ਦੇ ਐੱਸ.ਸੀ. ਸੈੱਲ ਦੇ ਚੇਅਰਮੈਨ ਤਜਿੰਦਰ ਸਿੰਘ ਭੰਡਾਰੀ ਤੇ ਵਾਰਡ 43 ਦੀ ਕੌਂਸਲਰ ਰੇਨੂੰ ਭੰਡਾਰੀ ਨੇ ਇਕ ਬਿਆਨ ਵਿਚ ਕਿਹਾ ਕਿ ਨਿਗਮ ਵਲੋਂ ਵਿਕਾਸ ਕਾਰਜਾਂ ਵਿਚ ਵਰਤੀ ਜਾ ਰਹੀ ਢਿੱਲਮੱਠ ਕਾਰਨ ਉਨ੍ਹਾਂ ਦੇ ...

ਪੂਰੀ ਖ਼ਬਰ »

ਜੈਕਾਰਿਆਂ ਦੀ ਗੂੰਜ 'ਚ ਸੰਤ ਨਿਰੰਜਨ ਦਾਸ ਦੀ ਅਗਵਾਈ ਹੇਠ ਬੇਗਮਪੁਰਾ ਐਕਸਪ੍ਰੈੱਸ ਜਲੰਧਰ ਤੋਂ ਵਾਰਾਣਸੀ ਲਈ ਰਵਾਨਾ

ਜਲੰਧਰ, 2 ਫਰਵਰੀ (ਜਸਪਾਲ ਸਿੰਘ, ਹਰਵਿੰਦਰ ਸਿੰਘ ਫੁੱਲ)-ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਸੀਰ ਗੋਵਰਧਨਪੁਰ ਕਾਂਸ਼ੀ ਵਿਖੇ ਉਨ੍ਹਾਂ ਦਾ ਜਨਮ ਦਿਹਾੜਾ ਮਨਾਉਣ ਲਈ ਡੇਰਾ ਸੱਚਖੰਡ ਬੱਲਾਂ ਦੇ ਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਸ਼ਰਧਾਲੂ ...

ਪੂਰੀ ਖ਼ਬਰ »

ਲੁੱਟਣ ਦੇ ਦੋਸ਼ ਵਿਚ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ

ਕਪੂਰਥਲਾ, 2 ਫਰਵਰੀ (ਵਿ.ਪ੍ਰ.)- ਥਾਣਾ ਸਦਰ ਪੁਲਿਸ ਨੇ ਸਥਾਨਕ ਜਲੰਧਰ ਰੋਡ 'ਤੇ ਇਕ ਪੈਲੇਸ ਵਿਚ ਵਿਆਹ ਸੰਬੰਧੀ ਸਮਾਗਮ 'ਚ ਸ਼ਾਮਲ ਹੋਣ ਆਏ ਦਸਮੇਸ਼ ਐਵਿਨਿਊ ਜਲੰਧਰ ਦੇ ਵਾਸੀ ਨਵਰਾਜ ਸਿੰਘ ਦੇ ਗਲ ਵਿਚ ਪਾਈ ਸੋਨੇ ਦੀ ਚੈਨ, ਹੱਥ ਵਿਚ ਪਾਇਆ ਕੜਾ ਤੇ ਉਂਗਲਾਂ ਵਿਚ ਪਾਈਆਂ ਦੋ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX