ਅੰਮਿ੍ਤਸਰ, 3 ਫ਼ਰਵਰੀ (ਜਸਵੰਤ ਸਿੰਘ ਜੱਸ)-ਸੱਤਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼ੋ੍ਰਮਣੀ ਕਮੇਟੀ ਤੇ ਸੰਗਤਾਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ | ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਾਮ ਨੂੰ ਪ੍ਰਕਾਸ਼ ਪੁਰਬ ਮੌਕੇ ਸੁੰਦਰ ਦੀਪਮਾਲਾ ਕੀਤੀ ਗਈ ਤੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਵੀ ਚਲਾਈ ਗਈ | ਵੱਡੀ ਗਿਣਤੀ ਵਿਚ ਸੰਗਤਾਂ ਨੇ ਦੀਪਮਾਲਾ ਤੇ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾ ਮਾਣਿਆ | ਖ਼ਾਲਸਾ ਕਾਲਜ ਵਿਦਿਅਕ ਸੰਸਥਾਵਾਂ ਨੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ | ਇਸੇ ਦੌਰਾਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਵਿਚ ਚੱਲ ਰਹੀਆਂ ਖ਼ਾਲਸਾ ਵਿਦਿਅਕ ਸੰਸਥਾਵਾਂ ਵਲੋਂ ਅੱਜ ਸੱਤਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ | ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ 'ਤੇ ਵਧਾਈ ਦਿੱਤੀ | ਇਸ ਮੌਕੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਅਤੇ ਸਿੱਖ ਚਿੰਤਕ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਸਾਹਿਬ ਦੇ ਜੀਵਨ ਫ਼ਲਸਫ਼ੇ ਸਬੰਧੀ ਜਾਣੂੰ ਕਰਵਾਇਆ ਤੇ ਕੌਂਸਲ ਦੇ ਮੈਂਬਰ ਲਖਵਿੰਦਰ ਸਿੰਘ ਢਿੱਲੋਂ ਨੇ ਖ਼ਾਲਸਾ ਕਾਲਜ ਦੇ ਪਿ੍ੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਕੌਂਸਲ ਮੈਂਬਰ ਸਰਬਜੀਤ ਸਿੰਘ ਹੁਸ਼ਿਆਰ ਨਗਰ, ਗੁਰਪ੍ਰੀਤ ਸਿੰਘ ਗਿੱਲ, ਪਿ੍ੰਸੀਪਲ ਡਾ. ਹਰਪ੍ਰੀਤ ਕੌਰ, ਪਿ੍ੰਸੀਪਲ ਡਾ. ਜਸਪਾਲ ਸਿੰਘ, ਪਿ੍ੰਸੀਪਲ ਡਾ. ਆਰ. ਕੇ. ਧਵਨ, ਪਿ੍ੰਸੀਪਲ ਡਾ. ਕੰਵਲਜੀਤ ਸਿੰਘ, ਕਾਰਜਕਾਰੀ ਪਿ੍ੰਸੀਪਲ ਡਾ. ਮਨਦੀਪ ਕੌਰ, ਪਿ੍ੰਸੀਪਲ ਨਾਨਕ ਸਿੰਘ, ਪਿ੍ੰਸੀਪਲ ਅਮਰਜੀਤ ਸਿੰਘ ਗਿੱਲ, ਪਿ੍ੰਸੀਪਲ ਨਿਰਮਲਜੀਤ ਕੌਰ, ਪਿ੍ੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਪਿ੍ੰਸੀਪਲ ਗੁਰਿੰਦਰਜੀਤ ਕੌਰ, ਅੰਡਰ ਸੈਕਟਰੀ ਕਮ-ਡਿਪਟੀ ਡਾਇਰੈਕਟਰ ਡੀ. ਐੱਸ. ਰਟੌਲ ਸਮੇਤ ਹੋਰ ਹਾਜ਼ਰ ਸਨ |
ਅੰਮਿ੍ਤਸਰ, 3 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਸੂਬੇ 'ਚ ਕਾਲਜ ਅਧਿਆਪਕਾਂ ਵਲੋਂ ਸੇਵਾ-ਮੁਕਤੀ ਦੀ ਉਮਰ ਘਟਾ ਕੇ 58 ਸਾਲ ਕਰਨ ਅਤੇ ਹੋਰ ਸੇਵਾ ਨਿਯਮਾਂ ਨੂੰ ਬਦਲਣ ਦੇ ਸੂਬਾ ਸਰਕਾਰ ਦੇ ਫ਼ੈਸਲੇ ਵਿਰੁੱਧ ਅੱਜ ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀ. ਸੀ. ਸੀ. ਟੀ. ...
ਅੰਮਿ੍ਤਸਰ, 3 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਕੰਨਫੈਡਰੇਸ਼ਨ ਆਫ਼ ਰੀਅਲ ਅਸਟੇਟ ਡਿਵੈਲਪਰਜ਼ ਐਸੋਸੀਏਸ਼ਨ ਆਫ਼ ਇੰਡੀਆ ਦੇ ਅੰਮਿ੍ਤਸਰ ਚੈਪਟਰ ਦੇ ਅਹੁਦੇਦਾਰਾਂ ਵਲੋਂ ਆਪਣੀਆਂ ਮੰਗਾਂ ਸੰਬੰਧੀ ਅੰਮਿ੍ਤਸਰ ਵਿਕਾਸ ਅਥਾਰਟੀ ਦੇ ਵਧੀਕ ਮੁੱਖ ਪ੍ਰਸ਼ਾਸਕ ਰਜਤ ਓਬਰਾਏ ...
ਅੰਮਿ੍ਤਸਰ, 3 ਫਰਵਰੀ (ਰੇਸ਼ਮ ਸਿੰਘ)-ਸੀ-ਪਾਈਟ ਕੈਂਪ ਰਣੀਕੇ ਅੰਮਿ੍ਤਸਰ ਵਲੋਂ ਸਾਲ 2023-24 'ਚ ਹੋ ਰਹੀ ਸੈਨਾ ਅਤੇ ਪੰਜਾਬ ਪੁਲਿਸ ਦੀ ਭਰਤੀ ਲਈ ਸਿਖਲਾਈ ਦੇ ਬੈਚ 6 ਤੋਂ ਸ਼ੁਰੂ ਕੀਤੇ ਜਾ ਰਹੇ ਹਨ | ਇਹ ਜਾਣਕਾਰੀ ਕੈਂਪ ਇੰਚਾਰਜ ਰਵਿੰਦਰ ਸਿੰਘ ਨੇ ਦਿੰਦਿਆਂ ਦਸਿਆ ਕਿ ਸਰਕਾਰ ...
ਸੁਲਤਾਨਵਿੰਡ, 3 ਫਰਵਰੀ (ਗੁਰਨਾਮ ਸਿੰਘ ਬੁੱਟਰ)-ਪੱਤੀ ਮਨਸੂਰ ਦੀ ਪਿੰਡ ਸੁਲਤਾਨਵਿੰਡ ਦੇ ਵਸਨੀਕ ਹਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਨੇ ਆਪਣੇ ਸਾਲੇ ਗੁਰਦੇਵ ਸਿੰਘ ਅਤੇ ਸਹੁਰੇ ਬਲਕਾਰ ਸਿੰਘ ਵਾਸੀ ਪੰਡੋਰੀ ਅਜਨਾਲਾ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਮੇਰੀ ...
ਅੰਮਿ੍ਤਸਰ, 3 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਪੀ. ਸੀ. ਸੀ. ਟੀ. ਯੂ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਦੇ ਯੂਨਿਟ ਵਲੋਂ ਪੰਜਾਬ ਸਰਕਾਰ ਵਲੋਂ ਜਾਰੀ ਅਧਿਆਪਕਾਂ ਦੀ ਸੇਵਾ ਮੁਕਤੀ ਦੀ ਉਮਰ 60 ਸਾਲ ਤੋਂ ਘੱਟ ਕਰਕੇ 58 ਸਾਲ ਕਰਨ ਦੇ ...
ਵੇਰਕਾ, 3 ਫਰਵਰੀ (ਪਰਮਜੀਤ ਸਿੰਘ ਬੱਗਾ)-ਥਾਣਾ ਵੱਲਾ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਉਸਦੇ ਕਬਜ਼ੇ 'ਚੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਹਿਰਾਸਤ ਵਿਚ ਲੈ ਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਐੱਸ. ਆਈ. ਜਸਬੀਰ ਸਿੰਘ ਪਵਾਰ ਨੇ ...
ਅੰਮਿ੍ਤਸਰ, 3 ਫਰਵਰੀ (ਰੇਸ਼ਮ ਸਿੰਘ)-ਪੁਲਿਸ ਵਲੋਂ ਅੱਜ 85 ਗ੍ਰਾਮ ਹੈਰੋਇਨ ਸਮੇਤ ਤਿੰਨ ਤਸਕਰਾਂ ਨੂੰ ਵੱਖਰੇ-ਵੱਖਰੇ ਮਾਮਲਿਆਂ 'ਚ ਗਿ੍ਫ਼ਤਾਰ ਕੀਤਾ ਹੈ | ਪਹਿਲਾ ਮਾਮਲਾ ਥਾਣਾ ਸਦਰ ਦਾ ਹੈ ਜਿਸ ਦੀ ਪੁਲਿਸ ਚੌਕੀ ਵਿਜੇ ਨਗਰ ਵਲੋਂ 65 ਗ੍ਰਾਮ ਹੈਰੋਇਨ 2500 ਰੁਪਏ ਡਰੱਗ ਮਨੀ ...
ਸੁਲਤਾਨਵਿੰਡ, 3 ਫਰਵਰੀ (ਗੁਰਨਾਮ ਸਿੰਘ ਬੁੱਟਰ)-ਵਿਧਾਨ ਸਭਾ ਹਲਕਾ ਦੱਖਣੀ ਦੇ ਪਿੰਡ ਸੁਲਤਾਨਵਿੰਡ ਦੀਆਂ ਵੱਖ-ਵੱਖ ਵਾਰਡਾਂ ਨਾਲ ਸੰਬੰਧਤ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਦੀ ਮੀਟਿੰਗ ਗੁਰਜੰਟ ਸਿੰਘ ਚਿੰਟੂ ਦੇ ਗ੍ਰਹਿ ਡਾਇਮੰਡ ਐਵੀਨਿਊ ਸੁਲਤਾਨਵਿੰਡ ...
ਅੰਮਿ੍ਤਸਰ, 3 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਗੁਰਦੀਪ ਸਿੰਘ ਬਾਜਵਾ, ਜਨਰਲ ਸਕੱਤਰ ਸੁੱਚਾ ਸਿੰਘ ਟਰਪਈ, ਸਰਪ੍ਰਸਤ ਮੰਗਲ ਸਿੰਘ ਟਾਂਡਾ, ਵਿੱਤ ਸਕੱਤਰ ...
ਅੰਮਿ੍ਤਸਰ, 3 ਫਰਵਰੀ (ਸੁਰਿੰਦਰ ਕੋਛੜ)- ਜਿੱਥੇ ਪੰਜਾਬ 'ਚ ਲਗਾਤਾਰ ਵੱਧ ਰਹੀ ਗੈਂਗਸਟਰਾਂ ਦੀ ਗੁੰਡਾਗਰਦੀ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਤੋਂ ਵਪਾਰੀ ਅਤੇ ਆਮ ਜਨਤਾ ਖੌਫ਼ਜ਼ਦਾ ਹੈ, ਉੱਥੇ ਹੀ ਹੁਣ ਘਰੇਲੂ ਤੇ ਬਜ਼ੁਰਗ ਬੀਬੀਆਂ ਨੇ ਸੂਬੇ ਦੀ 'ਆਪ' ਸਰਕਾਰ 'ਤੇ ਦੋਸ਼ ...
ਅੰਮਿ੍ਤਸਰ, 3 ਫ਼ਰਵਰੀ (ਰੇਸ਼ਮ ਸਿੰਘ)-ਅੰਮਿ੍ਤਸਰ ਦੇ ਥਾਣਾ ਗੇਟ ਹਕੀਮਾਂ ਅਧੀਨ ਪੈਂਦੇ ਇਲਾਕੇ ਅਮਨ ਐਵੀਨਿਊ ਵਿਖੇ ਅੱਜ ਸ਼ਾਮ ਇਕ ਆਟਾ ਚੱਕੀ ਦਾ ਕੰਮ ਕਰਦੇ ਵਿਅਕਤੀ 'ਤੇ ਗੋਲੀਆਂ ਮਾਰ ਕੇੇ ਜਖ਼ਮੀ ਕਰਨ ਦੀ ਖ਼ਬਰ ਮਿਲੀ ਹੈ | ਮਿਲੇ ਵੇਰਵਿਆਂ ਅਨੁਸਾਰ ਦੋ ਨੌਜਵਾਨ ਚੱਕੀ ...
ਅੰਮਿ੍ਤਸਰ, 3 ਫਰਵਰੀ (ਰੇਸ਼ਮ ਸਿੰਘ)-ਰੀੜ ਦੀ ਹੱਡੀ ਦੇ ਮਣਕੇ ਟੁੱਟਣ ਕਾਰਨ ਚੱਲਣ ਫਿਰਨ ਤੋਂ ਅਸਮਰਥ ਤੇ ਮੰਜੇ 'ਤੇ ਪੈ ਕੇ ਜ਼ਿੰਦਗੀ ਬਸਰ ਕਰ ਰਹੀ ਇਕ ਕੁੜੀ ਦੀ ਜ਼ਿੰਦਗੀ ਨਿਊਰੋ ਫਿਜ਼ੀਓਥੈਰੇਪੀ ਦੇ ਇਲਾਜ ਨੇ ਬਦਲ ਦਿੱਤੀ ਜਿਸ ਦੇ ਇਲਾਜ ਸਦਕਾ ਇਹ ਕੁੜੀ ਆਪਣੇ ਪੈਰਾਂ ...
ਅੰਮਿ੍ਤਸਰ, 3 ਫਰਵਰੀ (ਸੁਰਿੰਦਰ ਕੋਛੜ)-ਪੰਜਾਬ 'ਚ ਫੈਲੇ ਨਸ਼ਿਆਂ 'ਤੇ ਕਾਬੂ ਪਾਉਣ ਅਤੇ ਇਸ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਜਲਿ੍ਹਆਂਵਾਲਾ ਬਾਗ ਤੋਂ 'ਨਸ਼ਿਆਂ ਖ਼ਿਲਾਫ਼ ਇਕ ਜੰਗ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਦੀ ਅਗਵਾਈ ਸਮਾਜ ਸੇਵੀ ਸੰਸਥਾ ...
ਅੰਮਿ੍ਤਸਰ, 3 ਫਰਵਰੀ (ਹਰਮਿੰਦਰ ਸਿੰਘ)- ਖੋਜ ਸੰਸਥਾ ਨਾਦ ਪ੍ਰਗਾਸੁ ਵੱਲੋਂ ਖ਼ਾਲਸਾ ਕਾਲਜ ਫਾਰ ( ਇ) ਦੇ ਸਹਿਯੋਗ ਨਾਲ ਕਰਵਾਏ ਗਏ 8ਵੇਂ ਅੰਮਿ੍ਤਸਰ ਸਾਹਿਤ ਉਤਸਵ ਦਾ ਅੱਜ ਤੀਸਰਾ ਅਤੇ ਅੰਤਿਮ ਦਿਨ ਕਾਵਿ ਅਤੇ ਸੰਗੀਤ ਨੂੰ ਸਮਰਪਿਤ ਰਿਹਾ | ਜਿਸ ਦੌਰਾਨ ਚੜਿ੍ਹਆ ਬਸੰਤ ...
ਅੰਮਿ੍ਤਸਰ, 3 ਫਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਸਟਰੀਟ ਲਾਈਟ ਵਿਭਾਗ ਦੇ ਫਾਰਗ ਕੀਤੇ ਗਏ 130 ਮੁਲਾਜ਼ਮਾਂ ਵਲੋਂ ਆਪਣੀ ਬਹਾਲੀ ਦੀ ਮੰਗ ਨੂੰ ਲੈ ਕੇ ਨਗਰ ਨਿਗਮ ਦਫ਼ਤਰ ਦੇ ਬਾਹਰ ਲਗਾਇਆ ਗਿਆ ਧਰਨਾ ਅੱਜ ਵੀ ਜਾਰੀ ਰਿਹਾ | ਇਸ ਦੌਰਾਨ ਮੁਲਾਜ਼ਮਾਂ ਵਲੋਂ ਆਪਣੀ ਬਹਾਲੀ ...
ਅੰਮਿ੍ਤਸਰ, 3 ਫਰਵਰੀ (ਹਰਮਿੰਦਰ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਪੰਜਾਬ ਵਿਚ ਅੰਧ ਵਿਸ਼ਵਾਸ ਵਿਰੋਧੀ ਕਾਨੂੰਨ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮਿ੍ਤਸਰ ਇਕਾਈ ਦੇ ਵਫਦ ਵਲੋਂ ਅੰਮਿ੍ਤਸਰ ਕੇਂਦਰੀ ਹਲਕੇ ਦੇ ਵਿਧਾਇਕ ਡਾ:ਅਜੈ ...
ਵੇਰਕਾ, 3 ਫਰਵਰੀ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਨਾਲ ਸਬੰਧਿਤ ਬਲਾਕ ਕਾਂਗਰਸ ਕਮੇਟੀ ਵੇਰਕਾ ਦੇ ਨੁਮਾਇੰਦਿਆਂ ਦੀ ਵਿਸ਼ੇਸ਼ ਇਕੱਤਰਤਾ ਅੱਜ ਮੁੱਖ ਅੱਡਾ ਵੇਰਕਾ ਵਿਖੇ ਬੁਲਾਈ ਗਈ | ਇਸ ਮੀਟਿੰਗ ਦੀ ਅਗਵਾਈ ਬਲਾਕ ਪ੍ਰਧਾਨ ਤੇ ਮੌਜੂਦਾ ਕੌਸਲਰ ਨਵਦੀਪ ਸਿੰਘ ...
ਅੰਮਿ੍ਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਵਿੱਚ ਚੱਲ ਰਹੇ ਦੀਵਾਨ ਦੇ ਪ੍ਰਮੁੱਖ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਪ੍ਰੀ-ਪ੍ਰਾਇਮਰੀ ਵਿੰਗ ਦੇ ਬੱਚਿਆਂ ਦਾ ਅੱਜ ਸਲਾਨਾ ...
ਵੇਰਕਾ, 3 ਫਰਵਰੀ (ਪਰਮਜੀਤ ਸਿੰਘ ਬੱਗਾ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਪਿਛਲੇ ਸਾਲਾਂਬੱਧੀ ਤੋਂ ਬਤੌਰ ਇਨਲਿਸਟਮੈਂਟ ਅਤੇ ਆਊਟਸੋਰਸ ਅਧੀਨ ਸੇਵਾਵਾਂ ਦੇ ਰਹੇ ਵਰਕਰਾਂ ਨੂੰ ਤਜ਼ਰਬੇ ਦੇ ਆਧਾਰ 'ਤੇ ਵਿਭਾਗ 'ਚ ਸ਼ਾਮਲ ਕਰਕੇ ਪੱਕਾ ਰੁਜ਼ਗਾਰ ਕਰਵਾਉਣ ਸਮੇਤ ...
ਅੰਮਿ੍ਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)-ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ਼ ਕਾਮਰਸ ਫਾਰ ਵਿਮੈਨ ਮਾਲ ਰੋਡ ਵਿਖੇ ਕੈਰੀਅਰ ਕਾਊਾਸਲਿੰਗ ਅਤੇ ਬਿਜਨਸ ਤੇ ਅਕਾਊਾਟਿੰਗ ਟੇਲੰਟ ਸਰਚ ਪ੍ਰੀਖਿਆ ਦਾ ਸਨਮਾਨ ਸਮਾਰੋਹ ਕਰਵਾਇਆ ਗਿਆ | ਕਾਲਜ ਪਿ੍ੰਸੀਪਲ ਡਾ. ਨਵਦੀਪ ਕੌਰ ਨੇ ...
ਵੇਰਕਾ, 3 ਫਰਵਰੀ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦੀ ਵਾਰਡ ਨੰਬਰ 21 ਦੇ ਇਲਾਕੇ ਪੱਤੀ ਹਰਦਾਸ ਦੀ ਵੇਰਕਾ ਵਿਖੇ ਦਰਗਾਹ ਕਮੇਟੀ, 'ਆਪ' ਵਲੰਟੀਅਰਾਂ ਅਤੇ ਇਲਾਕਾ ਨਿਵਾਸੀਆਂ ਦੀ ਮੀਟਿੰਗ ਬੁਲਾਈ ਗਈ | ਇਸ ਮੀਟਿੰਗ ਦੌਰਾਨ ਹਲਕਾ ਵਿਧਾਇਕ ਮੈਡਮ ਜੀਵਨਜੋਤ ਕੌਰ ਵਲੋਂ ...
ਅੰਮਿ੍ਤਸਰ, 3 ਫਰਵਰੀ (ਵਰਪਾਲ)-ਚਿੱਟਫੰਡ ਕੰਪਨੀ ਪਰਲਜ਼ ਦੀ ਲੁੱਟ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਜਥੇਬੰਦੀ ਇਨਸਾਫ਼ ਦੀ ਆਵਾਜ਼ ਆਰਗੇਨਾਈਜੇਸ਼ਨ ਦੀ ਮੀਟਿੰਗ ਅੱਜ ਕੰਪਨੀ ਬਾਗ ਅੰਮਿ੍ਤਸਰ ਵਿਖੇ ਰਜਵੰਤ ਬਾਲਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਗੱਲਬਾਤ ਕਰਦਿਆਂ ...
ਅੰਮਿ੍ਤਸਰ, 3 ਫਰਵਰੀ (ਰੇਸ਼ਮ ਸਿੰਘ)-ਸੀ. ਆਈ.ਏ. ਸਟਾਫ਼ ਦੀ ਪੁਲਿਸ ਵਲੋਂ 2 ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਬਰਾਮਦ ਹੋਏ ਮੋਟਰਸਾਇਕਲਾਂ 'ਚ ਇਕ ਬੁਲੇਟ ਮੋਟਰਸਾਇਕਲ ਵੀ ਸ਼ਾਮਿਲ ਹੈ | ਗਿ੍ਫ਼ਤਾਰ ਕੀਤੇ ਨੌਜਵਾਨਾਂ ਦੀ ਸ਼ਨਾਖਤ ...
ਅੰਮਿ੍ਤਸਰ, 3 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਕੂਲ ਆਫ ਸੋਸ਼ਲ ਸਾਇੰਸ ਵਿਭਾਗ ਵਲੋਂ ਪਾਰਟੀਸ਼ਨ ਮਿਊਜ਼ੀਅਮ ਅੰਮਿ੍ਤਸਰ ਦੇ ਸਹਿਯੋਗ ਨਾਲ ਗੁਰੂ ਗ੍ਰੰਥ ਸਾਹਿਬ ਭਵਨ ਆਡੀਟੋਰੀਅਮ ਵਿਖੇ ਐਨੀਮੇਟਿਡ ਫਿਲਮ 'ਲੌਸਟ ...
ਅੰਮਿ੍ਤਸਰ, 3 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਗੱਲਾ ਆੜਤੀਆ ਐਸੋਸੀਏਸ਼ਨ ਦਾਣਾ ਮੰਡੀ ਭਗਤਾਂਵਾਲਾ ਦੇ ਪ੍ਰਧਾਨ ਅਮਨਦੀਪ ਸਿੰਘ ਛੀਨਾ ਦੀ ਅਗਵਾਈ ਹੇਠ ਵਫਦ ਵਲੋਂ ਡੀ. ਐੱਫ. ਐੱਸ. ਓ. ਅਮਨਜੀਤ ਸਿੰਘ ਨਾਲ ਮੁਲਾਕਾਤ ਕੀਤੀ ਗਈ | ਇਸ ਦੌਰਾਨ ਛੀਨਾ ਨੇ ਨਵਨਿਯੁਕਤ ...
ਅੰਮਿ੍ਤਸਰ, 3 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਰਾਜ ਵਿਚ ਖੇਤੀ ਰਹਿੰਦ-ਖੂੰਹਦ ਦੀ ਸੁਚੱਜੀ ਸੰਭਾਲ ਕਰਨ ਲਈ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਕਿਸਾਨਾਂ ਨੂੰ ਵੱਖ-ਵੱਖ ਖੇਤੀਬਾੜੀ ਮਸ਼ੀਨਾਂ ਤੇ ਸਬਸਿਡੀ ...
ਅੰਮਿ੍ਤਸਰ, 3 ਫਰਵਰੀ (ਰੇਸ਼ਮ ਸਿੰਘ)-ਆਈ.ਆਰ.ਆਈ.ਏ. ਇੰਡੀਅਨ ਰੇਡੀਓਲਾਜੀਕਲ ਐਂਡ ਇਮੇਜਿੰਗ ਐਸੋਸੀਏਸ਼ਨ ਦੀ 75ਵੀਂ ਸਾਲਾਨਾ ਕੌਮਾਂਤਰੀ ਕਾਨਫ਼ਰੰਸ ਦੇ ਸਾਲਾਨਾ ਸਮਾਗਮ ਦੇ ਦੂਜੇ ਦਿਨ ਅੱਜ ਇੱਥੇ ਰੇਡੀਓਲੋਜੀ ਦੇ ਪ੍ਰੋਫੈਸਰ ਡਾ: ਅਮਨਦੀਪ ਸਿੰਘ ਨੂੰ ਤਿੰਨ ਵਕਾਰੀ ...
ਛੇਹਰਟਾ, 3 ਫਰਵਰੀ (ਪੱਤਰ ਪ੍ਰੇਰਕ)-ਟੈਕਨੀਕਲ ਸਰਵਿਸ ਯੂਨੀਅਨ ਦੀ ਕਨਵੈਨਸ਼ਨ ਦਿਲਬਾਗ ਸਿੰਘ ਦੀ ਪ੍ਰਧਾਨਗੀ ਹੇਠ ਵੈਸਟ ਡਵੀਜ਼ਨ ਅੰਮਿ੍ਤਸਰ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਸਮੂਹ ਮੁਲਾਜ਼ਮਾਂ ਨੇ ਭਾਗ ਲਿਆ | ਸਾਬਕਾ ਸਟੇਟ ਪ੍ਰਧਾਨ ਮੁਖਤਾਰ ਸਿੰਘ ਮੁਹਾਵਾ ...
ਅੰਮਿ੍ਤਸਰ, 3 ਫਰਵਰੀ (ਵਿ:ਪ੍ਰ:)-ਹਲਕਾ ਦੱਖਣੀ 'ਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਭਾਜਪਾ ਦੇ ਸੀਨੀਅਰ ਆਗੂ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਦੀ ਪ੍ਰੇਰਣਾ ਸਦਕਾ ਕਾਂਗਰਸ ਪਾਰਟੀ ਦੇ ਸੀਨੀਅਰ ਵਰਕਰ ਗਗਨਦੀਪ ਸਿੰਘ ਅਰੋੜਾ, ਜਸਵਿੰਦਰ ਸਿੰਘ ...
ਅੰਮਿ੍ਤਸਰ, 3 ਫਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ਅਸਟੇਟ ਵਿਭਾਗ ਦੀ ਟੀਮ ਵਲੋਂ ਸੜਕ ਦੀ ਜਗ੍ਹਾ 'ਤੇ ਬਿਲਡਿੰਗ ਮਟੀਰਿਅਲ ਸੁੱਟ ਕੇ ਸ਼ਹਿਰ 'ਚ ਗੰਦਗੀ ਫੈਲਾਉਣ ਵਾਲੇ ਅਤੇ ਨਾਜਾਇਜ਼ ਕਬਜ਼ੇ ਕਰਨ ਵਾਲੇ ਬਿਲਡਿੰਗ ਮਟੀਰਿਅਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX