ਤਾਜਾ ਖ਼ਬਰਾਂ


ਅਸਾਮ ਦੇ ਤੇਜ਼ਪੁਰ 'ਚ ਆਇਆ ਭੂਚਾਲ
. . .  4 minutes ago
ਤੇਜ਼ਪੁਰ, 9 ਜੂਨ-ਅਸਾਮ ਦੇ ਤੇਜ਼ਪੁਰ ਤੋਂ 39 ਕਿਲੋਮੀਟਰ ਪੱਛਮ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
'ਪਹਿਲੀ ਜੰਗ ਪਹਿਲੀ ਫ਼ਤਹਿ' ਦਿਵਸ ਨੂੰ ਸਮਰਪਿਤ ਗੁ: ਸ਼ਹੀਦਗੰਜ ਸਾਹਿਬ ਤੋਂ ਗੁ: ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਨਗਰ ਕੀਰਤਨ
. . .  25 minutes ago
ਅੰਮ੍ਰਿਤਸਰ, 9 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਮੁਗ਼ਲ ਹਕੂਮਤ ਵਿਰੁੱਧ ਅੰਮ੍ਰਿਤਸਰ ਦੀ ਧਰਤੀ 'ਤੇ ਲੜੀ ਗਈ 'ਪਹਿਲੀ ਜੰਗ' ਵਿਚ ਪ੍ਰਾਪਤ ਕੀਤੀ 'ਪਹਿਲੀ ਫ਼ਤਹਿ' ਨੂੰ ਸਮਰਪਿਤ ਗੁ: ਕਿਲ੍ਹਾ ਸ੍ਰੀ ਲੋਹਗੜ੍ਹ੍ ਸਾਹਿਬ ਵਿਖੇ ਮਨਾਏ ਜਾ ਰਹੇ ਸਲਾਨਾ ਫ਼ਤਹਿ...
ਪਿੰਡ ਦੀਨਾਂ ਸਾਹਿਬ ਦੇ ਨੌਜਵਾਨ ਦੀ ਮਨੀਲਾ ਵਿਖੇ ਭੇਦਭਰੀ ਹਾਲਤ ਚ ਮੌਤ
. . .  about 1 hour ago
ਨਿਹਾਲ ਸਿੰਘ ਵਾਲਾ (ਮੋਗਾ), 9 ਜੂਨ (ਸੁਖਦੇਵ ਸਿੰਘ ਖ਼ਾਲਸਾ)-ਮੋਗਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਦੀਨਾਂ ਸਾਹਿਬ ਦੇ ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਵਿਖੇ ਗਏ ਨੌਜਵਾਨ ਪ੍ਰਦੀਪ ਸਿੰਘ (34) ਪੁੱਤਰ ਜਗਦੇਵ ਸਿੰਘ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦੀ ਖ਼ਬਰ ਮਿਲਣ 'ਤੇ ਪਰਿਵਾਰ ਡੂੰਘੇ ਸਦਮੇ...
ਭਾਰਤੀ ਹਵਾਈ ਫ਼ੌਜ ਦੇ ਲੜਾਕੂ ਜਹਾਜ਼ਾਂ ਨੇ ਹਿੰਦ ਮਹਾਸਾਗਰ ਖੇਤਰ ਚ ਅੱਠ ਘੰਟੇ ਲੰਬੇ ਮਿਸ਼ਨ ਨੂੰ ਦਿੱਤਾ ਅੰਜਾਮ
. . .  about 1 hour ago
ਨਵੀਂ ਦਿੱਲੀ, 9 ਜੂਨ-ਭਾਰਤੀ ਹਵਾਈ ਫ਼ੌਜ ਦੇ Su-30MKI ਲੜਾਕੂ ਜਹਾਜ਼ਾਂ ਨੇ ਹਿੰਦ ਮਹਾਸਾਗਰ ਖੇਤਰ ਵਿਚ ਅੱਠ ਘੰਟੇ ਲੰਬੇ ਮਿਸ਼ਨ ਨੂੰ ਅੰਜਾਮ ਦਿੱਤਾ।ਭਾਰਤੀ ਹਵਾਈ ਫ਼ੌਜ ਅਨੁਸਾਰ ਜਹਾਜ਼ਾਂ ਨੂੰ ਮੱਧ-ਹਵਾਈ ਰਿਫਿਊਲਿੰਗ ਏਅਰਕ੍ਰਾਫਟ ਦੁਆਰਾ...
ਦਿੱਲੀ:ਨਵਜੰਮੇ ਬੱਚਿਆਂ ਦੇ ਹਸਪਤਾਲ ਚ ਲੱਗੀ ਅੱਗ
. . .  about 1 hour ago
ਨਵੀਂ ਦਿੱਲੀ, 9 ਜੂਨ- ਵੈਸ਼ਾਲੀ ਕਾਲੋਨੀ ਵਿਚ ਨਵਜੰਮੇ ਬੱਚਿਆਂ ਦੇ ਹਸਪਤਾਲ ਵਿਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ 'ਤੇ ਪਹੁੰਚੀਆਂ। ਸਾਰੇ 20 ਨਵਜੰਮੇ ਬੱਚਿਆਂ ਨੂੰ ਦਿੱਲੀ ਫਾਇਰ...
ਬਾਰਾਮੂਲਾ ਪੁਲਿਸ ਨੇ ਬਚਾਏ ਕੇਬਲ ਕਾਰ ਚ ਫ਼ਸੇ 250 ਸੈਲਾਨੀ
. . .  about 1 hour ago
ਗੁਲਮਰਗ, 9 ਜੂਨ-ਰਾਤ ਭਰ ਦੀਆਂ ਕੋਸ਼ਿਸ਼ਾਂ ਵਿਚ, ਬਾਰਾਮੂਲਾ ਪੁਲਿਸ ਨੇ ਲਗਭਗ 250 ਸੈਲਾਨੀਆਂ ਨੂੰ ਬਚਾਇਆ, ਜੋ ਗੰਡੋਲਾ ਸੈਕਿੰਡ ਫੇਜ਼ ਅਫਾਰਵਾਟ ਸਟੇਸ਼ਨ ਲਈ ਗੰਡੋਲਾ ਰਾਈਡ ਲਈ ਗਏ ਸਨ ਅਤੇ ਕੇਬਲ ਕਾਰ...
ਟਰੰਪ ਨੂੰ ਕਲਾਸੀਫਾਈਡ ਦਸਤਾਵੇਜ਼ਾਂ ਦੇ ਮਾਮਲੇ 'ਚ ਠਹਿਰਾਇਆ ਗਿਆ ਦੋਸ਼ੀ
. . .  about 2 hours ago
ਨਿਊਯਾਰਕ, 9 ਜੂਨ -ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵ੍ਹਾਈਟ ਹਾਊਸ ਛੱਡਣ ਤੋਂ ਬਾਅਦ ਗੁਪਤ ਦਸਤਾਵੇਜ਼ਾਂ ਨਾਲ ਨਜਿੱਠਣ ਦੀ ਜਾਂਚ ਵਿਚ ਦੋਸ਼ੀ ਠਹਿਰਾਇਆ ਗਿਆ ਹੈ।ਟਰੰਪ ਨੇ ਟਰੂਥ ਸੋਸ਼ਲ 'ਤੇ ਪੋਸਟ ਕੀਤਾ ਕਿ ਉਨ੍ਹਾਂ ਨੂੰ ਮੰਗਲਵਾਰ ਦੁਪਹਿਰ...
ਕਿਊਬਾ ਨੇ ਚੀਨ ਨੂੰ ਟਾਪੂ 'ਤੇ ਜਾਸੂਸੀ ਕੇਂਦਰ ਬਣਾਉਣ ਦੀ ਦਿੱਤੀ ਇਜਾਜ਼ਤ- ਅਮਰੀਕੀ ਖੁਫੀਆ ਵਿਭਾਗ
. . .  about 2 hours ago
ਵਾਸ਼ਿੰਗਟਨ, 9 ਜੂਨ - ਅਮਰੀਕੀ ਖੁਫੀਆ ਵਿਭਾਗ ਨੇ ਸੂਤਰਾਂ ਦੇ ਹਵਾਲੇ ਤੋਂ ਕਿਹਾ ਕਿ ਕਿਊਬਾ ਨੇ ਚੀਨ ਨੂੰ ਇਸ ਟਾਪੂ 'ਤੇ ਇਕ ਨਿਗਰਾਨੀ ਕੇਂਦਰ ਬਣਾਉਣ ਦੀ ਇਜਾਜ਼ਤ ਦੇਣ ਲਈ ਸਹਿਮਤੀ ਦਿੱਤੀ ਹੈ ਜੋ ਚੀਨੀ ਲੋਕਾਂ...
ਸਾਰੇ ਮਾਮਲੇ ਅਦਾਲਤ ਦੇ ਸਾਹਮਣੇ ਹਨ, ਮੈਂ ਨਹੀਂ ਕਹਿ ਸਕਦਾ ਕੁਝ-ਬ੍ਰਿਜ ਭੂਸ਼ਣ
. . .  about 2 hours ago
ਨਵੀਂ ਦਿੱਲੀ, 9 ਜੂਨ-ਨਾਬਾਲਗ ਪੀੜਤਾ ਵਲੋਂ ਦਬਾਅ ਹੇਠ ਪੋਕਸੋ ਸ਼ਿਕਾਇਤ ਦਰਜ ਕਰਵਾਏ ਜਾਣ ਸੰਬੰਧੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ, "ਸਾਰੇ ਮਾਮਲੇ ਅਦਾਲਤ ਦੇ ਸਾਹਮਣੇ ਹਨ। ਸਰਕਾਰ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ 15 ਜੂਨ ਤੱਕ ਚਾਰਜਸ਼ੀਟ ਦਾਇਰ ਕਰ ਦਿੱਤੀ...
ਪਾਕਿਸਤਾਨੀ ਡਰੋਨ ਰਾਹੀਂ ਸੁੱਟੀ 5 ਕਿਲੋ ਹੈਰੋਇਨ ਬਰਾਮਦ
. . .  about 1 hour ago
ਚੋਗਾਵਾਂ, 9 ਜੂਨ (ਗੁਰਵਿੰਦਰ ਸਿੰਘ ਕਲਸੀ)- ਅੰਮਿ੍ਤਸਰ ਭਾਰਤ ਪਾਕਿਸਤਾਨ ਨੇੜੇ ਸਰਹੱਦੀ ਬੀ.ਓ.ਪੀ. ਰਾਮਕੋਟ ਦੇ ਜਵਾਨਾਂ ਅਤੇ ਲੋਪੋਕੇ ਪੁਲਿਸ ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ 5 ਕਿਲੋ ਹੈਰੋਇਨ ਬਰਾਮਦ ਕਰਨ ਦੀ ਖ਼ਬਰ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਫ਼ੋਨ 'ਤੇ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ , 8 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ । ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ਦੀ ਸਮੀਖਿਆ ਕੀਤੀ ...
ਬਾਲਾਸੋਰ (ਓਡੀਸ਼ਾ) : ਬਾਲਾਸੋਰ ਰੇਲ ਹਾਦਸੇ ਤੋਂ ਬਾਅਦ ਵਿਦਿਆਰਥੀ ਬਹਾਨਾਗਾ ਸਕੂਲ ਆਉਣ ਤੋਂ ਡਰ ਰਹੇ
. . .  1 day ago
ਬਾਲਾਸੋਰ (ਓਡੀਸ਼ਾ) , 8 ਜੂਨ- ਕਲੈਕਟਰ ਦੱਤਾਤ੍ਰੇਯ ਭਾਉਸਾਹਿਬ ਸ਼ਿੰਦੇ ਨੇ ਕਿਹਾ, "ਮੈਂ ਸਕੂਲ ਦਾ ਦੌਰਾ ਕੀਤਾ ਹੈ ਅਤੇ ਇਹ ਇਮਾਰਤ ਬਹੁਤ ਪੁਰਾਣੀ ਹੈ ਅਤੇ ਇਹ ਕਿਸੇ ਵੀ ਸਮੇਂ ਢਹਿ ਸਕਦੀ ਹੈ । ਇਸ ਇਮਾਰਤ ਨੂੰ ਬੈਕਅੱਪ ਕਰਨ ਲਈ ਇਕ...
ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ
. . .  1 day ago
ਨਵੀਂ ਦਿੱਲੀ , 8 ਜੂਨ-ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ । ਪਹਿਲੀ ਮਹਿਲਾ ਹੱਜ ਉਡਾਣ, IX 3025, 145 ਮਹਿਲਾ ਸ਼ਰਧਾਲੂਆਂ ਨੂੰ ਲੈ ...
ਮੱਧ ਪ੍ਰਦੇਸ਼ : ਬੋਰਵੈੱਲ 'ਚ ਫਸੀ ਲੜਕੀ ਨੂੰ ਬਚਾਇਆ ਨਹੀਂ ਜਾ ਸਕਿਆ
. . .  1 day ago
ਭੋਪਾਲ, 8 ਜੂਨ - ਸਿਹੋਰ ਦੇ ਐਸ.ਪੀ. ਮਯੰਕ ਅਵਸਥੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ ਅਤੇ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ । ਅਸੀਂ ਖੇਤ ਮਾਲਕ ਅਤੇ ਬੋਰ ਕਰਨ ਵਾਲੇ...
ਵਿਜੀਲੈਂਸ ਬਿਊਰੋ ਵਲੋਂ ਮਲੇਰਕੋਟਲਾ 'ਚ 35 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ
. . .  1 day ago
ਮਲੇਰਕੋਟਲਾ, 8 ਜੂਨ (ਪਰਮਜੀਤ ਸਿੰਘ ਕੁਠਾਲਾ)- ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਨੇੜੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਦਿਲਵਰ ਖਾਂ ਨੂੰ ਮੁਹੰਮਦ ਸਮੀਰ ...
ਦਿਨ ਦਿਹਾੜੇ ਹਥਿਆਰਾਂ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ 46 ਹਜ਼ਾਰ ਨਕਦ ਅਤੇ ਮੋਬਾਈਲ ਖੋਹਿਆ
. . .  1 day ago
ਮੰਡੀ ਲਾਧੂਕਾ, 8 ਜੂਨ (ਰਾਕੇਸ਼ ਛਾਬੜਾ)-ਪਿੰਡ ਗੰਧੜ ਦੇ ਨੇੜੇ ਮੰਡੀ ਦੀ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਤਿੰਨ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਇਕ ਮੋਬਾਈਲ ਅਤੇ 46 ਹਜ਼ਾਰ ਰੁਪਏ ਦੀ ...
ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ , 8 ਜੂਨ - ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰਪਤੀ ਲਈ ਵਰਕਿੰਗ ਲੰਚ ਦੀ ਮੇਜ਼ਬਾਨੀ ਕੀਤੀ ...
ਮਨੀ ਲਾਂਡਰਿੰਗ ਮਾਮਲੇ ’ਚ 4.49 ਕਰੋੜ ਰੁਪਏ ਦੀਆਂ ਤਿੰਨ ਅਚੱਲ ਜਾਇਦਾਦਾਂ ਨੂੰ ਕੀਤਾ ਜ਼ਬਤ
. . .  1 day ago
ਨਵੀਂ ਦਿੱਲੀ , 8 ਜੂਨ - ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੇਥਾਕੁਆਲੋਨ ਗੋਲੀਆਂ ਦੇ ਨਿਰਮਾਣ ਅਤੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਚਲਾਉਣ ਵਾਲੇ ਸੁਭਾਸ਼ ਦੁਡਾਨੀ ...
ਬਿਹਾਰ : ਖੰਭਿਆਂ ਵਿਚਕਾਰ ਫਸੇ 12 ਸਾਲ ਦੇ ਮਾਸੂਮ ਰੰਜਨ ਦੀ ਮੌਤ
. . .  1 day ago
ਪਟਨਾ, 8 ਜੂਨ - ਬਿਹਾਰ ਦੇ ਐਸ.ਡੀ.ਐਮ. ਉਪੇਂਦਰ ਪਾਲ ਨੇ ਦੱਸਿਆ ਕਿ 12 ਸਾਲ ਦੇ ਫਸੇ ਮਾਸੂਮ ਰੰਜਨ ਦੀ ਮੌਤ ਦੀ ਮੌਤ ਹੋ ਗਈ ਹੈ । ਐਨ. ਡੀ. ਆਰ. ਐਫ. ਟੀਮ ਨੇ 14 ਘੰਟੇ ਦੀ ਮਿਹਨਤ ਤੋਂ ਬਾਅਦ ਬੱਚੇ ਨੂੰ ਬਾਹਰ ...
ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਪੁਲਿਸ ਨੇ ਕੀਤੇ ਕਾਬੂ
. . .  1 day ago
ਮੋਗਾ, 8 ਜੂਨ- ਅੱਜ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ....
ਭਾਰਤ ਭਾਰਤੀ ਵਿਦਿਆਰਥੀਆਂ ਦੇ ਮਾਮਲੇ ’ਤੇ ਦਬਾਅ ਬਣਾਉਂਦਾ ਰਹੇਗਾ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਾਖ਼ਲਾ ਪੇਸ਼ਕਸ਼ ਪੱਤਰ ਦੇ ਕਾਰਨ ਦੇਸ਼ ਨਿਕਾਲੇ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ਦੇ ਵਿਚਕਾਰ, ਵਿਦੇਸ਼ ਮੰਤਰੀ ਐਸ. ਜੈਸ਼ੰਕਰ....
ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ
. . .  1 day ago
ਚੰਡੀਗੜ੍ਹ, 8 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਧਾਰਨ ਕਿਸਾਨ ਪਰਿਵਾਰ ਦੇ ਗਤੀਸ਼ੀਲ, ਤਜ਼ਰਬੇਕਾਰ ਅਤੇ ਮਿਹਨਤੀ ਨੌਜਵਾਨ.....
ਚੰਨੀ ਦਾ ਅਪਮਾਨ ਕਰਨ ਲਈ ਕੇਜਰੀਵਾਲ ਅਤੇ ਭਗਵੰਤ ਮਾਨ ਮੰਗੇ ਮੁਆਫ਼ੀ- ਪ੍ਰਤਾਪ ਸਿੰਘ ਬਾਜਵਾ
. . .  1 day ago
ਚੰਡੀਗੜ੍ਹ, 8 ਜੂਨ- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਧਾਨ ਸਭਾ ਚੋਣ....
ਸਾਥੀ ਵਲੋਂ ਲੜਕੀ ਦੇ ਕਤਲ ਮਾਮਲੇ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
. . .  1 day ago
ਨਵੀਂ ਦਿੱਲੀ, 8 ਜੂਨ- ਰਾਸ਼ਟਰੀ ਮਹਿਲਾ ਕਮਿਸ਼ਨ ਨੇ 32 ਸਾਲਾ ਔਰਤ ਦੀ ਉਸ ਦੇ ਲਿਵ-ਇਨ ਸਾਥੀ ਵਲੋਂ ਕੀਤੀ ਹੱਤਿਆ ਦਾ ਨੋਟਿਸ ਲੈਂਦਿਆਂ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮਾਘ ਸੰਮਤ 554

ਬਠਿੰਡਾ

ਸਿੱਖਿਆ ਮੰਤਰੀ ਦੀ ਯੂਨੀਵਰਸਿਟੀ 'ਚ ਆਮਦ ਮੌਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਕਰਿਆ ਇਕੱਠ, ਪਰ ਸਿੱਖਿਆ ਮੰਤਰੀ ਨਹੀਂ ਪਹੁੰਚੇ

-'ਆਪ' ਸਰਕਾਰ ਦਾ ਇਕ ਹੋਰ 'ਬਦਲਾਅ'-

ਬਠਿੰਡਾ, 3 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੂਬੇ ਦੀ 'ਆਪ' ਸਰਕਾਰ ਵਲੋਂ ਆਏ ਦਿਨ ਪੰਜਾਬ 'ਚ ਕੋਈ ਨਾ ਕੋਈ ਵੱਡਾ 'ਬਦਲਾਅ' ਕੀਤਾ ਜਾ ਰਿਹਾ, ਜੋ ਹੁਣ ਆਮ ਲੋਕਾਂ ਦੇ ਗਲ੍ਹੇ ਤੋਂ ਹੇਠਾਂ ਨਹੀਂ ਉਤਰ ਰਿਹਾ | ਅਜਿਹਾ ਹੀ ਇਕ ਬਦਲਾਅ ਸਿੱਖਿਆ ਵਿਭਾਗ 'ਚ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਬਠਿੰਡਾ ਦੀ ਇਕ ਯੂਨੀਵਰਸਿਟੀ 'ਚ ਆਮਦ ਮੌਕੇ ਜ਼ਿਲੇ੍ਹ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ 'ਚ ਇਕੱਠ ਲਾਜ਼ਮੀ ਕਰਨ ਲਈ ਸਿੱਖਿਆ ਵਿਭਾਗ ਵਲੋਂ ਜਾਰੀ ਕੀਤੇ ਗਏ 'ਨਾਦਰਸ਼ਾਹੀ ਫੁਰਮਾਨ' ਬਾਅਦ ਦੇਖਣ ਨੂੰ ਮਿਲਿਆ | ਜ਼ਿਲ੍ਹੇ ਦੇ ਹਰ ਸਕੂਲ ਮੁਖੀ ਨੂੰ 20 ਵਿਦਿਆਰਥੀ ਲਾਜ਼ਮੀ ਯੂਨੀਵਰਸਿਟੀ ਵਿਚ ਲਿਆਉਣ ਲਈ ਬਕਾਇਦਾ ਲਿਖਤੀ ਪੱਤਰ ਜਾਰੀ ਕੀਤਾ ਗਿਆ, ਜਿਸ ਲਈ ਸਕੂਲਾਂ ਨੂੰ 4 ਹਜ਼ਾਰ ਰੁਪਏ ਦੀ ਗ੍ਰਾਂਟ ਵੀ ਜਾਰੀ ਕੀਤੀ ਗਈ ਹੈ, ਜਦਕਿ ਇਮਤਿਹਾਨ ਸਿਰ 'ਤੇ ਹਨ | ਜਦਕਿ ਸਿੱਖਿਆ ਵਿਭਾਗ ਵਲੋਂ ਬੱਚਿਆਂ ਦੀ ਸ਼ਮੂਲੀਅਤ ਨੂੰ ਉਕਤ ਯੂਨੀਵਰਸਿਟੀ ਵਿਚ ਲਗਾਈ ਗਈ 'ਸਾਇੰਸ ਪ੍ਰਦਰਸ਼ਨੀ' ਅਤੇ 'ਹਾਇਰ ਇੰਸਟੀਚਿਊਟ' ਵਿਜ਼ਟ ਦੇ ਹਵਾਲੇ ਨਾਲ ਜੋੜਿਆ ਗਿਆ | ਠੰਡ ਦੇ ਮੌਸਮ 'ਚ ਦਿਨ ਚੜ੍ਹਦੇ ਹੀ ਵਿਦਿਆਰਥੀਆਂ ਨੂੰ ਯੂਨੀਵਰਸਿਟੀ 'ਚ ਲਿਆਂਦਾ ਗਿਆ ਜਦਕਿ ਸਿੱਖਿਆ ਮੰਤਰੀ ਖ਼ੁਦ ਪਹੁੰਚੇ ਹੀ ਨਹੀਂ | ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਨੂੰ ਬੀਤੀ 30 ਜਨਵਰੀ ਨੂੰ ਪੱਤਰ ਜਾਰੀ ਕੀਤਾ ਗਿਆ, ਜਿਸ ਵਿਚ ਹਵਾਲਾ ਦਿੱਤਾ ਗਿਆ ਕਿ ਅੱਜ (3 ਫਰਵਰੀ) ਨੂੰ ਬਠਿੰਡਾ ਦੀ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਵਿਖੇ 'ਸਾਇੰਸ ਪ੍ਰਦਰਸ਼ਨੀ' ਕਰਵਾਈ ਜਾ ਰਹੀ ਹੈ, ਜਿਸ ਵਿਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਮੁੱਖ ਤੌਰ 'ਤੇ ਪੁੱਜ ਰਹੇ ਹਨ | ਇਸ ਸੰਬੰਧੀ ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ 3 ਫਰਵਰੀ ਨੂੰ ਆਪਣੇ ਸਕੂਲ ਦੇ 9ਵੀਂ ਅਤੇ 11ਵੀਂ ਕਲਾਸ ਦੇ 20 ਵਿਦਿਆਰਥੀ ਲਾਜ਼ਮੀ ਲੈ ਕੇ ਆਉਣ, ਜਿਸ ਦੌਰਾਨ ਵਿਦਿਆਰਥੀਆਂ ਨੂੰ 'ਹਾਇਰ ਇੰਸਟੀਚਿਊਟ' ਵਿਜ਼ਟ ਕਰਵਾਈ ਜਾਵੇਗੀ | ਪੱਤਰ 'ਚ ਇਸ ਸੰਬੰਧੀ ਬਕਾਇਦਾ ਤੌਰ 'ਤੇ 4 ਹਜ਼ਾਰ ਰੁਪਏ ਗ੍ਰਾਂਟ ਵਜੋਂ ਜਾਰੀ ਕਰਨ ਦਾ ਵੀ ਦਾਅਵਾ ਕੀਤਾ ਗਿਆ | ਨਾਲ ਹੀ ਕਿਹਾ ਕਿ ਯੂਨੀਵਰਸਿਟੀ ਨੇੜੇ ਪੈਂਦੇ ਸੰਗਤ ਬਲਾਕ ਦੇ ਸਕੂਲ ਮੁਖੀ 20 ਤੋਂ ਵੱਧ ਵਿਦਿਆਰਥੀ ਵੀ ਲਿਆ ਸਕਦੇ ਹਨ, ਜਦਕਿ ਯੂਨੀਵਰਸਿਟੀ ਦੀ ਬੁੱਕਲ 'ਚ ਵਸੇ ਮੈਰੀਟੋਰੀਅਸ ਸਕੂਲ ਦੇ ਸਾਰੇ ਵਿਦਿਆਰਥੀਆਂ ਦੀ ਸ਼ਮੂਲੀਅਤ ਦੀ ਹਦਾਇਤ ਕੀਤੀ ਗਈ | ਇਸ ਤੋਂ ਇਲਾਵਾ 'ਪ੍ਰੀ ਬੋਰਡ' ਦੀ ਪ੍ਰੀਖਿਆ ਖ਼ਤਮ ਕਰਨ ਵਾਲੇ ਸਕੂਲਾਂ ਨੂੰ 10ਵੀਂ ਅਤੇ 12ਵੀਂ ਦੇ ਸਾਰੇ ਵਿਦਿਆਰਥੀ ਲਿਆਉਣ ਦਾ ਹੁਕਮ ਕੀਤਾ ਗਿਆ ਅਤੇ ਸਾਰੇ ਡੀ.ਐਮ. ਅਤੇ ਡੀ.ਐਮ. (ਸਾਇੰਸ) ਨੂੰ ਸਿੱਖਿਆ ਮੰਤਰੀ ਦੀ ਆਮਦ ਮੌਕੇ ਹਾਜ਼ਰ ਰਹਿਣ ਦੀ ਹਦਾਇਤ ਕੀਤੀ ਗਈ | ਸਿੱਖਿਆ ਵਿਭਾਗ ਵਲੋਂ ਆਪਣੇ ਫੁਰਮਾਨ ਨਾਲ ਯੂਨੀਵਰਸਿਟੀ ਦਾ 'ਸਾਇੰਸ ਪ੍ਰਦਰਸ਼ਨੀ' ਸੰਬੰਧੀ ਪੱਤਰ ਵੀ ਸਕੂਲ ਮੁਖੀਆਂ ਨੂੰ ਭੇਜਿਆ ਗਿਆ |

ਚੋਰੀ ਦੀਆਂ ਘਟਨਾਵਾਂ ਤੋਂ ਭੈਅਭੀਤ ਦੁਕਾਨਦਾਰਾਂ ਨੇ ਰੋਸ ਮਾਰਚ ਕੱਢਿਆ

ਬਠਿੰਡਾ, 3 ਫਰਵਰੀ (ਵੀਰਪਾਲ ਸਿੰਘ)- ਸ਼ਹਿਰ ਅੰਦਰ ਦਿਨ-ਬ-ਦਿਨ ਚੋਰੀ ਹੋਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀਆਂ ਫੁਟੇਜ਼ ਨਾਲ ਸਾਹਮਣੇ ਆਏ ਚੋਰਾਂ ਨੂੰ ਗਿ੍ਫ਼ਤਾਰੀ ਵਿਚ ਸਥਾਨਕ ਪੁਲਿਸ ਵਲੋਂ ਕੀਤੀ ਜਾ ਰਹੀ ਦੇਰੀ ਨੂੰ ਲੈ ਕੇ ਸਥਾਨਕ ਭਾਗੂ ...

ਪੂਰੀ ਖ਼ਬਰ »

ਲੜਕੀ ਅਤੇ ਉਸ ਦੇ ਸਹੁਰੇ 'ਤੇ ਗੋਲੀ ਚਲਾਉਣ ਵਾਲੇ ਤਿੰਨ ਕਥਿਤ ਦੋਸ਼ੀ ਕਾਬੂ

-ਮਾਮਲਾ 4 ਸਾਲ ਪਹਿਲਾਂ ਹੋਏ ਪ੍ਰੇਮ ਵਿਆਹ ਦਾ- ਤਲਵੰਡੀ ਸਾਬੋ, 3 ਫਰਵਰੀ (ਰਣਜੀਤ ਸਿੰਘ ਰਾਜੂ)- ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਤਿਉਣਾ ਪੁਜਾਰੀਆਂ ਵਿਚ ਪਿਛਲੇ ਦਿਨੀਂ ਘਰੇ ਦਾਖਿਲ ਹੋ ਕੇ ਇਕ ਲੜਕੀ 'ਤੇ ਕਥਿਤ ਗੋਲੀ ਚਲਾ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰਨ ਅਤੇ ਉਸ ...

ਪੂਰੀ ਖ਼ਬਰ »

ਵਿੱਦਿਆ ਦਾਨੀ ਜਥੇਦਾਰ ਸਵ: ਅਜੀਤ ਸਿੰਘ ਪੱਖੋ ਕਲਾਂ ਦੀ ਯਾਦ 'ਚ ਯਾਦਗਾਰੀ ਗੇਟ ਬਣਾਇਆ

ਚਾਉਕੇ, 3 ਫਰਵਰੀ (ਮਨਜੀਤ ਸਿੰਘ ਘੜੈਲੀ)- ਵਿੱਦਿਆ ਦਾਨੀ, ਉੱਘੇ ਸਮਾਜ ਸੇਵੀ ਸਵ: ਜਥੇਦਾਰ ਅਜੀਤ ਸਿੰਘ ਪੱਖੋ ਕਲਾਂ ਦੀ ਯਾਦ 'ਚ ਪੱਖੋ ਕਲਾਂ ਵਿਖੇ ਬਣਾਇਆ ਯਾਦਗਾਰੀ ਗੇਟ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਪੱਖੋ ਕਲਾਂ ਦੇ ਚੇਅਰਮੈਨ ...

ਪੂਰੀ ਖ਼ਬਰ »

ਦੋਧੀ ਡੇਅਰੀ ਯੂਨੀਅਨ ਵਲੋਂ ਮਿ੍ਤਕ ਦੋਧੀ ਅਮਰਜੀਤ ਸਿੰਘ ਖ਼ਾਲਸਾ ਦੇ ਪਰਿਵਾਰ ਦੀ ਵਿੱਤੀ ਸਹਾਇਤਾ

ਬਠਿੰਡਾ, 3 ਫਰਵਰੀ (ਸੱਤਪਾਲ ਸਿੰਘ ਸਿਵੀਆਂ)- ਦੋਧੀ ਡੇਅਰੀ ਯੂਨੀਅਨ ਬਠਿੰਡਾ ਸ਼ਹਿਰੀ ਵਲੋਂ ਆਪਣੇ ਮਿ੍ਤਕ ਇਕ ਦੋਧੀ ਸਾਥੀ ਦੀ ਹੋਈ ਬੇਵਕਤੀ ਮੌਤ ਕਾਰਨ ਉਨ੍ਹਾਂ ਦੇ ਪਰਿਵਾਰ ਦੀ ਬਾਂਹ ਫੜਦੇ ਹੋਏ ਆਰਥਿਕ ਸਹਾਇਤਾ ਕੀਤੀ ਗਈ | ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਰਾਮਾਂ ਮੰਡੀ ਘਰ 'ਚ ਲੱਗੀ ਭਿਆਨਕ ਅੱਗ, ਫਾਇਰ ਬਿ੍ਗੇਡ ਦੀ ਟੀਮ ਨੇ ਪਾਇਆ ਅੱਗ 'ਤੇ ਕਾਬੂ

ਰਾਮਾਂ ਮੰਡੀ, 3 ਫਰਵਰੀ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ)- ਸਥਾਨਕ ਸ਼ਹਿਰ ਦੇ ਗਊਸ਼ਾਲਾ ਦੇ ਨਜ਼ਦੀਕ ਘਰ ਵਿਚ ਅਚਾਨਕ ਭਿਆਨਕ ਅੱਗ ਲੱਗਣ ਗਈ | ਅੱਗ ਲੱਗਣ ਦੀ ਸੂਚਨਾ ਮਿਲਦੇ ਰਾਮਾਂ ਪੁਲਿਸ ਦੇ ਏ.ਐੱਸ.ਆਈ ਰੰਧਾਵਾ ਸਿੰਘ, ਹੌਲਦਾਰ ਸੁਖਰਾਜ ਸਿੰਘ ਅਤੇ ਹੈਲਪ ਲਾਇਨ ...

ਪੂਰੀ ਖ਼ਬਰ »

'ਆਪ' ਸਰਕਾਰ ਨੇ ਆਪਣੇ ਰਾਜ ਦੌਰਾਨ ਨਹੀਂ ਦਿੱਤੀ ਸ਼ਗਨ ਸਕੀਮ-ਐਡਵੋਕੇਟ ਜੱਸ ਸਿੱਧੂ

ਮਹਿਰਾਜ, 3 ਫਰਵਰੀ (ਸੁਖਪਾਲ ਮਹਿਰਾਜ)- 'ਆਪ' ਸਰਕਾਰ ਨੇ ਆਪਣੇ 10 ਮਹੀਨਿਆਂ ਦੇ ਕਾਰਜਕਾਲ ਦੌਰਾਨ ਕਿਸੇ ਵੀ ਲੋੜਵੰਦ ਧੀ ਨੂੰ ਸ਼ਗਨ ਸਕੀਮ ਦੀ ਰਾਸ਼ੀ ਜਾਰੀ ਨਹੀਂ ਕੀਤੀ ਅਤੇ ਲੋੜਵੰਦ ਧੀਆਂ ਪਰਿਵਾਰ ਸਮੇਤ ਦਫ਼ਤਰਾਂ ਦੇ ਚੱਕਰ ਕੱਟ ਰਹੀਆਂ ਹਨ | ਉਕਤ ਸ਼ਬਦਾਂ ਦਾ ...

ਪੂਰੀ ਖ਼ਬਰ »

'ਕੌਮੀ ਇਨਸਾਫ਼ ਮੋਰਚੇ' ਦੀ ਹਮਾਇਤ 'ਚ ਭਾਕਿਯੂ (ਸਿੱਧੂਪੁਰ) ਦੇ ਝੰਡੇ ਹੇਠ ਹਜ਼ਾਰਾਂ ਕਿਸਾਨਾਂ ਦਾ ਕਾਫ਼ਲਾ 6 ਨੂੰ ਪੁੱਜੇਗਾ ਚੰਡੀਗੜ੍ਹ

ਬਠਿੰਡਾ, 3 ਫਰਵਰੀ (ਸੱਤਪਾਲ ਸਿੰਘ ਸਿਵੀਆਂ)-ਚੰਡੀਗੜ੍ਹ ਵਿਖੇ 'ਬੰਦੀ ਸਿੰਘਾਂ ਦੀ ਰਿਹਾਈ' ਸਬੰਧੀ ਚੱਲ ਰਹੇ 'ਕੌਮੀ ਇਨਸਾਫ਼ ਮੋਰਚੇ' ਦੀ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਕੀਤੀ ਗਈ ਹਮਾਇਤ ਦੇ ਤਹਿਤ 6 ਫਰਵਰੀ ਨੂੰ ਪੰਜਾਬ ਭਰ 'ਚੋਂ ਹਜ਼ਾਰਾਂ ਕਿਸਾਨ ...

ਪੂਰੀ ਖ਼ਬਰ »

'ਆਪ' ਸਰਕਾਰ ਨੇ ਆਪਣੇ ਰਾਜ ਦੌਰਾਨ ਨਹੀਂ ਦਿੱਤੀ ਸ਼ਗਨ ਸਕੀਮ-ਐਡਵੋਕੇਟ ਜੱਸ ਸਿੱਧੂ

ਮਹਿਰਾਜ, 3 ਫਰਵਰੀ (ਸੁਖਪਾਲ ਮਹਿਰਾਜ)- 'ਆਪ' ਸਰਕਾਰ ਨੇ ਆਪਣੇ 10 ਮਹੀਨਿਆਂ ਦੇ ਕਾਰਜਕਾਲ ਦੌਰਾਨ ਕਿਸੇ ਵੀ ਲੋੜਵੰਦ ਧੀ ਨੂੰ ਸ਼ਗਨ ਸਕੀਮ ਦੀ ਰਾਸ਼ੀ ਜਾਰੀ ਨਹੀਂ ਕੀਤੀ ਅਤੇ ਲੋੜਵੰਦ ਧੀਆਂ ਪਰਿਵਾਰ ਸਮੇਤ ਦਫ਼ਤਰਾਂ ਦੇ ਚੱਕਰ ਕੱਟ ਰਹੀਆਂ ਹਨ | ਉਕਤ ਸ਼ਬਦਾਂ ਦਾ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਝੰਡੇ ਹੇਠ ਸੈਂਕੜੇ ਲੋਕਾਂ ਵਲੋਂ ਡੀ. ਸੀ. ਦਫ਼ਤਰ ਸਾਹਮਣੇ ਰੋਸ ਮੁਜ਼ਾਹਰਾ

ਬਠਿੰਡਾ, 3 ਫਰਵਰੀ (ਸੱਤਪਾਲ ਸਿੰਘ ਸਿਵੀਆਂ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਝੰਡੇ ਹੇਠ ਅੱਜ ਵੱਡੀ ਗਿਣਤੀ ਅÏਰਤਾਂ ਅਤੇ ਮਜ਼ਦੂਰਾਂ ਵਲੋਂ ਆਪਣੀਆਂ ਮੰਗਾਂ ਖਾਤਰ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਸਾਹਮਣੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ, ਜਿਸ ...

ਪੂਰੀ ਖ਼ਬਰ »

ਗੁਰੂ ਕਾਸ਼ੀ ਕੈਂਪਸ ਦਮਦਮਾ ਸਾਹਿਬ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਦੋ ਰੋਜ਼ਾ ਅੰਤਰ-ਕਾਲਜ ਗਤਕਾ ਚੈਂਪੀਅਨਸ਼ਿਪ ਸਮਾਪਤ

ਤਲਵੰਡੀ ਸਾਬੋ, 3 ਫਰਵਰੀ (ਰਵਜੋਤ ਸਿੰਘ ਰਾਹੀ) ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਸਥਾਨਕ ਗੁਰੂ ਕਾਸ਼ੀ ਕੈਂਪਸ ਦਮਦਮਾ ਸਾਹਿਬ ਵਿਖੇ ਦੋ ਰੋਜ਼ਾ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਗੱਤਕਾ ਚੈਂਪੀਅਨਸ਼ਿਪ (ਲੜਕੇ/ਲੜਕੀਆਂ) ਅੱਜ ਸਮਾਪਤ ਹੋ ਗਈ | ਚੈਂਪੀਅਨਸ਼ਿਪ ਦਾ ...

ਪੂਰੀ ਖ਼ਬਰ »

ਇਲਾਕੇ 'ਚ ਲੁੱਟਾਂ-ਖੋਹਾਂ ਚੋਰੀਆਂ ਜ਼ੋਰਾਂ 'ਤੇ ...

ਭਗਤਾ ਭਾਈਕਾ, 3 ਫਰਵਰੀ (ਸੁਖਪਾਲ ਸਿੰਘ ਸੋਨੀ)- ਸਥਾਨਕ ਇਲਾਕੇ ਅੰਦਰ ਦਿਨੋਂ-ਦਿਨ ਲੁੱਟਾਂ ਖੋਹਾਂ ਅਤੇ ਚੋਰੀਆਂ ਦਾ ਰੁਝਾਨ ਲਗਾਤਾਰ ਵੱਧ ਰਿਹਾ ਹੈ | ਘਟਨਾਵਾਂ ਨੂੰ ਦੇਖਦੇ ਹੋਏ ਜਿਥੇ ਹਰ ਵਰਗ ਦੇ ਲੋਕਾਂ ਵਿਚ ਸਹਿਮ ਪਾਇਆ ਜਾ ਰਿਹਾ ਹੈ, ਉਥੇ ਆਪ ਸਰਕਾਰ ਦੀ ਢਿੱਲੀ ...

ਪੂਰੀ ਖ਼ਬਰ »

ਬੀ.ਬੀ.ਐਸ. ਸੰਸਥਾ ਵਲੋਂ ਲੋੜਵੰਦਾਂ ਨੂੰ ਵੰਡਣ ਲਈ ਗਰਮ ਕੰਬਲ ਗੁਰੂ ਰਵਿਦਾਸ ਕਮੇਟੀ ਨੂੰ ਭੇਟ

ਭਗਤਾ ਭਾਈਕਾ, 3 ਫਰਵਰੀ (ਸੁਖਪਾਲ ਸਿੰਘ ਸੋਨੀ)- ਬੀ.ਬੀ.ਐਸ. ਆਈਲੈਟਸ ਗਰੁੱਪ ਆਫ਼ ਇੰਸਟੀਚਿਊਟ ਭਗਤਾ ਭਾਈਕਾ ਵਲੋਂ ਗੁਰੂ ਰਵਿਦਾਸ ਦੇ ਅਵਤਾਰ ਦਿਹਾੜੇ ਮÏਕੇ ਸਥਾਨਕ ਸ਼ਹਿਰ ਵਿਖੇ ਸਜਾਏ ਗਏ ਨਗਰ ਕੀਰਤਨ ਦੌਰਾਨ ਸੰਗਤਾਂ ਲਈ ਫਲਾਂ ਦਾ ਲੰਗਰ ਲਗਾਇਆ ਗਿਆ | ਇਸੇ ਦੌਰਾਨ ਹੀ ...

ਪੂਰੀ ਖ਼ਬਰ »

ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਰਾੜਵਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਚਾਉਕੇ, 3 ਫਰਵਰੀ (ਮਨਜੀਤ ਸਿੰਘ ਘੜੈਲੀ)- ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਮਿਸ. ਰਵਨੀਤ ਸਰਾਂ ਅਤੇ ਮਿਸ. ਯਾਦਵੀਰ ਸਿੱਧੂ ਸ਼ਾਮਿਲ ਹੋਏ | ਇਸ ਸਮਾਰੋਹ 'ਚ ਵਿਦਿਆਰਥੀਆਂ ਦੇ ਮਾਪਿਆਂ ...

ਪੂਰੀ ਖ਼ਬਰ »

ਸਿਲਵਰ ਓਕਸ ਸਕੂਲ ਵਿਖੇ 'ਆਰਟ ਆਫ਼ ਲਿਵਿੰਗ' ਦੇ ਅਧਿਆਪਕ ਵਲੋਂ 'ਤਣਾਅ-ਮੁਕਤ ਪ੍ਰੀਖਿਆ ਵਰਕਸ਼ਾਪ'

ਬਠਿੰਡਾ, 3 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੁਸ਼ਾਂਤ ਸਿਟੀ-2, ਬਠਿੰਡਾ ਵਿਖੇ ਸਿਲਵਰ ਓਕਸ ਸਕੂਲ 'ਚ ਆਰਟ ਆਫ਼ ਲਿਵਿੰਗ ਦੇ ਅਧਿਆਪਕ ਦੁਆਰਾ ਤਣਾਅ-ਮੁਕਤ ਪ੍ਰੀਖਿਆ ਵਰਕਸ਼ਾਪ ਕਰਵਾਈ ਗਈ, ਤਾਂ ਜੋ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਤੋਂ ਪਹਿਲਾਂ, ਦੌਰਾਨ ਅਤੇ ਬਾਅਦ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਰਾਮਪੁਰਾ ਫੂਲ, 3 ਫਰਵਰੀ (ਹੇਮੰਤ ਕੁਮਾਰ ਸ਼ਰਮਾ)- ਗੁਰੂ ਰਵਿਦਾਸ ਦੇ 646ਵੇਂ ਜਨਮ ਦਿਵਸ ਨੂੰ ਸਮਰਪਿਤ ਸ਼ਹਿਰ ਵਿਚ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸਤਿਗੁਰੂ ਰਵਿਦਾਸ ਮੰਦਿਰ ਗਾਂਧੀ ਨਗਰ ਤੋਂ ਰਵਾਨਾ ਹੋਇਆ | ਇਸ ਨਗਰ ਕੀਰਤਨ ਦੀ ਰਵਾਨਗੀ ਐਸ.ਡੀ.ਐਮ. ਫੂਲ ਓਮ ...

ਪੂਰੀ ਖ਼ਬਰ »

ਤਲਵੰਡੀ ਸਾਬੋ ਦੇ ਨੱਤ ਰੋਡ ਤੋਂ ਦੇਸੀ ਪਿਸਤੌਲ ਸਮੇਤ ਨੌਜਵਾਨ ਕਾਬੂ

ਤਲਵੰਡੀ ਸਾਬੋ, 3 ਫਰਵਰੀ (ਰਣਜੀਤ ਸਿੰਘ ਰਾਜੂ)- ਜ਼ਿਲ੍ਹਾ ਪੁਲਿਸ ਮੁਖੀ ਜੇ.ਏਲਨਚੇਲੀਅਨ ਦੇ ਨਿਰਦੇਸ਼ਾਂ 'ਤੇ ਤਲਵੰਡੀ ਸਾਬੋ ਪੁਲਿਸ ਵਲੋਂ ਬੀਤੇ ਦਿਨਾਂ ਤੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਦੋਂ ਇਕ ਹੋਰ ਸਫਲਤਾ ਮਿਲੀ ਜਦੋਂ ਪੁਲਿਸ ਨੇ ...

ਪੂਰੀ ਖ਼ਬਰ »

ਪੰਜਾਬ ਰਾਜ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਨੇ ਸਿਵਲ ਸਰਜਨ ਨੂੰ ਸੌਂਪਿਆ ਮੰਗ ਪੱਤਰ

ਬਠਿੰਡਾ, 3 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਰਾਜ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਵਲੋਂ ਆਮ ਆਦਮੀ ਮੁਹੱਲਾ ਕਲੀਨਿਕ ਸੰਬੰਧੀ ਆ ਰਹੀਆਂ ਮੁਸ਼ਕਲਾਂ ਦੇ ਸਬੰਧ ਵਿਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਦੇ ਨਾਂਅ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਰੈੱਡ ਕਰਾਸ ਬਠਿੰਡਾ ਨੇ ਸ਼ਹੀਦ ਭਗਤ ਸਿੰਘ ਲਾਇਬਰੇਰੀ ਨੂੰ 150 ਕਿਤਾਬਾਂ ਭੇਟ ਕੀਤੀਆਂ

ਬਠਿੰਡਾ, 3 ਫਰਵਰੀ (ਅਵਤਾਰ ਸਿੰਘ ਕੈਂਥ)- ਸ਼ਹੀਦ ਭਗਤ ਸਿੰਘ ਲਾਇਬਰੇਰੀ ਪੁਖਰਾਜ ਕਲੋਨੀ ਗਲੀ ਨੰਬਰ 5 ਦੇ ਸ਼ਹੀਦ ਭਗਤ ਸਿੰਘ ਪਾਰਕ ਵਿਚ ਮਿਨੋਚਾ ਕਲੋਨੀ ਅਤੇ ਪੁਖਰਾਜ ਕਲੋਨੀ ਦੇ ਵਸਨੀਕਾਂ ਵਲੋਂ ਗ਼ਰੀਬ ਤੇ ਲੋੜਵੰਦ ਬੱਚਿਆਂ ਲਈ ਐਲ. ਕੇ. ਜੀ. ਤੋਂ ਲੈ ਕੇ +2 ਦੀਆਂ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਉਪਰੰਤ ਸਿੱਖ ਪ੍ਰਚਾਰਕਾਂ ਦਾ ਸਨਮਾਨ

ਨਥਾਣਾ, 3 ਫਰਵਰੀ (ਗੁਰਦਰਸ਼ਨ ਲੁੱਧੜ)- ਪਿੰਡ ਗੰਗਾ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਰੋਜਾ ਗੁਰਮਤਿ ਸਮਾਗਮ ਕਰਵਾਏ ਗਏ | ਇਸ ਮੌਕੇ ਗੁਰਮਤਿ ਗਿਆਨ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਦੇ ਪ੍ਰਸਾਰ ਹਿੱਤ ਬਠਿੰਡਾ ਜ਼ਿਲ੍ਹੇ ਦੇ 56 ਪਿੰਡਾਂ 'ਚ ਕੱਢੀਆਂ ਜਾਗਰੂਕਤਾ ਰੈਲੀਆਂ

ਬਠਿੰਡਾ, 3 ਫ਼ਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਸ਼ਾ ਵਿਭਾਗ ਵਲੋਂ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਤੇ ਪੂਰਾ ਮਾਣ-ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ¢ ਇਹ ਜਾਗਰੂਕਤਾ ਰੈਲੀ ਪੰਜਾਬੀ ਭਾਸ਼ਾ ਨੂੰ ...

ਪੂਰੀ ਖ਼ਬਰ »

ਸੀਵਰੇਜ ਓਵਰਫ਼ਲੋ ਤੋਂ ਦੁਖੀ ਕਾਲੋਨੀ ਵਾਸੀਆਂ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਬਾਈਕਾਟ ਸੰਬੰਧੀ ਲਾਏ ਬੈਨਰ

ਤਲਵੰਡੀ ਸਾਬੋ, 3 ਫਰਵਰੀ (ਰਣਜੀਤ ਸਿੰਘ ਰਾਜੂ)- ਸੀਵਰੇਜ ਓਵਰਫ਼ਲੋ ਕਾਰਣ ਪੈਦਾ ਹੁੰਦੀ ਗੰਦਗੀ ਕਾਰਣ ਭਾਵੇਂ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਕਈ ਮਹੱਲਿਆਂ ਚ ਸਮੱਸਿਆ ਆ ਰਹੀ ਹੈ ਪਰ ਨਗਰ ਦੀ ਪ੍ਰੋਫੈਸਰ ਕਾਲੋਨੀ ਦੀ ਸੀਵਰੇਜ ਓਵਰਫ਼ਲੋ ਕਾਰਣ ਹੋਈ ਮੰਦੀ ਹਾਲਤ ਦਾ ...

ਪੂਰੀ ਖ਼ਬਰ »

ਛੋਲਿਆਂ ਦੀ ਫ਼ਸਲ 'ਤੇ ਸੁੰਡੀ ਦੇ ਹਮਲੇ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

ਬਠਿੰਡਾ, 3 ਫ਼ਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਡਾਇਰੈਕਟਰ ਖੇਤੀਬਾੜੀ (ਦਾਲਾਂ) ਡਾ: ਹਰਬੰਸ ਸਿੰਘ ਨੇ ਦੱਸਿਆ ਕਿ ਜਿੰਨ੍ਹਾਂ ਕਿਸਾਨਾਂ ਨੇ ਹਾੜ੍ਹੀ ਦੀਆਂ ਦਾਲਾਂ ਦੀ ਮੁੱਖ ਫ਼ਸਲ ਛੋਲੇ, ਕਾਬਲੀ ਛੋਲੇ, ਮਸਰ ਅਤੇ ਪਕਾਵੇਂ ਮਟਰ ਦੀ ਬਿਜਾਈ ਕੀਤੀ ਹੈ, ਉਨ੍ਹਾਂ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੀ ਇਸ ਹਫ਼ਤੇ ਹੋ ਸਕਦੀ ਐ ਰਿਹਾਈ

ਬਠਿੰਡਾ, 3 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪਟਿਆਲਾ ਦੀ ਜੇਲ੍ਹ 'ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਇਸ ਹਫ਼ਤੇ ਹੋਣ ਦੀ ਸੰਭਾਵਨਾ ਹੈ, ਕਿਉਂਕਿ ਕੇਂਦਰੀ ਮੰਤਰੀ ਮੰਡਲ ਨੇ ਪੰਜਾਬ ਦੀਆਂ ਜੇਲ੍ਹਾਂ 'ਚ ਬੰਦ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਬੱਚਿਆਂ ਦੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ

ਚਾਉਕੇ, 3 ਫਰਵਰੀ (ਮਨਜੀਤ ਸਿੰਘ ਘੜੈਲੀ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਸ੍ਰੀਮਤੀ ਬਬਲੀ ਖੀਪਲ ਦੀ ਅਗਵਾਈ ਹੇਠ ਛੋਟੇ ਬੱਚਿਆਂ ਦੇ ਬÏਧਿਕ ਅਤੇ ...

ਪੂਰੀ ਖ਼ਬਰ »

ਡਵੀਜ਼ਨ ਰਾਮਪੁਰਾ ਦੇ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪਾਵਰਕਾਮ ਮੈਨੇਜਮੈਂਟ ਚੇਅਰਮੈਨ ਦਾ ਪੁਤਲਾ ਸਾੜਿਆ

ਰਾਮਪੁਰਾ ਫੂਲ, 3 ਫਰਵਰੀ (ਹੇਮੰਤ ਕੁਮਾਰ ਸ਼ਰਮਾ)- ਪੈਨਸ਼ਨਰਜ਼ ਐਸੋਸੀਏਸ਼ਨ ਰਾਮਪੁਰਾ ਫੂਲ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਦੀ ਪ੍ਰਧਾਨਗੀ ਵਿਚ ਹੋਈ | ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸਟੇਟ ਕਮੇਟੀ ਦੀ ਕਾਲ ਨੂੰ ਸਵੀਕਾਰ ਕਰਦੇ ਹੋਏ ਹਰ ਸਰਕਲ ...

ਪੂਰੀ ਖ਼ਬਰ »

ਗੁਰਦੁਆਰਾ ਰਾਮਸਰਾ ਮੋੜੀਗੱਡ ਮਹਿਰਾਜ ਵਿਖ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ

ਮਹਿਰਾਜ, 3 ਫਰਵਰੀ (ਸੁਖਪਾਲ ਮਹਿਰਾਜ)- ਸਾਧ ਬਾਬਾ ਪ੍ਰੀਤਮ ਸਿੰਘ ਤੇ ਹੈੱਡ ਗ੍ਰੰਥ ਭਾਈ ਭੋਲਾ ਸਿੰਘ ਦੇ ਉਪਰਾਲੇ ਸਦਕਾ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਰਾਮਸਰਾ ਮੋੜੀਗੱਡ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਭੁੱਚੋ ਮੰਡੀ, 3 ਫਰਵਰੀ (ਬਿੱਕਰ ਸਿੰਘ ਸਿੱਧੂ)- ਪਿ੍ੰਸੀਪਲ ਜਸਵੀਰ ਸਿੰਘ ਬੇਗਾ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭੁੱਚੋ ਮੰਡੀ ਦੇ ਵਿਦਿਆਰਥੀਆਂ ਨੂੰ ਇਕ ਰੋਜਾ ਵਿੱਦਿਅਕ ਟੂਰ ਤੇ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਬਠਿੰਡਾ ਵਿਖੇ ...

ਪੂਰੀ ਖ਼ਬਰ »

ਪੰਜ ਪਿਆਰਿਆਂ, ਸ਼ਹੀਦਾਂ, ਜਰਨੈਲਾਂ ਯੋਧਿਆਂ ਦੇ ਨਾਂਅ 'ਤੇ ਬਣੇ ਸਿਹਤ ਕੇਂਦਰਾਂ ਨੂੰ ਬਚਾਉਣ ਲਈ ਸਮੂਹ ਪੰਜਾਬੀ ਇੱਕਜੁੱਟ ਹੋ ਕੇ ਸਰਕਾਰ ਦਾ ਵਿਰੋਧ ਕਰਨ- ਗਿੱਲ ਪੱਤੀ

ਬਠਿੰਡਾ, 3 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪਿਛਲੇ ਕਈ ਦਿਨਾਂ ਤੋਂ ਪੰਜਾਬ ਸਰਕਾਰ ਆਪਣੀ ਪਾਰਟੀ ਦਾ ਪ੍ਰਚਾਰ ਕਰਨ ਹਿਤ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਸਿਹਤ ਕੇਂਦਰਾਂ ਦੀ ਉਸਾਰੀ ਕਰਵਾ ਰਹੀ ਹੈ ਅਤੇ ਬੜੇ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਸ਼ਹੀਦਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX