ਨਵਾਂਸ਼ਹਿਰ, 4 ਫਰਵਰੀ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵਲੋਂ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ 'ਚ ਅਥਾਹ ਵਾਧਾ ਕਰਕੇ ਹਰ ਵਰਗ ਦਾ ਕਚੂੰਮਰ ਕੱਢਿਆ | ਸਰਕਾਰ ਨੇ 90 ਪੈਸੇ ਵੈਟ ਵਧਾ ਕੇ ਰਾਜ 'ਤੇ 480 ਕਰੋੜ ਦਾ ਹੋਰ ਬੋਝ ਪਾਇਆ | ਪੰਜਾਬ 'ਚ ਹੁਣ ਦੂਜਿਆਂ ਸੂਬਿਆਂ ਦੇ ਮੁਕਾਬਲੇ ਡੀਜਲ ਅਤੇ ਪੈਟਰੋਲ ਮਹਿੰਗਾ ਹੋ ਗਿਆ | ਲੋਕਾਂ ਨੂੰ ਸਹੂਲਤਾਂ ਦੇਣ ਦੀ ਬਜਾਏ ਪੰਜਾਬ ਸਰਕਾਰ ਨੇ ਹੋਰ ਬੋਝ ਪਾਉਣਾ ਸ਼ੁਰੂ ਕਰ ਦਿੱਤਾ ਹੈ | ਇਸ ਸਬੰਧੀ ਵੱਖ-ਵੱਖ ਵਰਗਾਂ ਦੇ ਆਗੂਆਂ ਨਾਲ ਗੱਲਬਾਤ ਕੀਤੀ ਗਈ ਜੋ 'ਅਜੀਤ' ਦੇ ਪਾਠਕਾਂ ਨਾਲ ਸਾਂਝੀ ਕਰ ਰਹੇ ਹਾਂ |
ਨਵਾਂਸ਼ਹਿਰ ਹਲਕੇ ਦੇ ਵਿਧਾਇਕ ਡਾ. ਨਛੱਤਰ ਪਾਲ ਨੇ ਆਖਿਆ ਕਿ ਰਾਜ ਭਰ 'ਚ ਪੰਜਾਬ ਸਰਕਾਰ ਵਲੋਂ ਪੈਟਰੋਲ ਅਤੇ ਡੀਜਲ 'ਤੇ 90 ਪੈਸੇ ਵੈਟ ਵਧਾਉਣ ਨਾਲ ਹਰ ਵਰਗ ਨੂੰ ਧੱਕਾ ਲੱਗਾ | ਇਸ ਨਾਲ ਜਿਥੇ ਮਹਿੰਗਾਈ ਵਧੇਗੀ ਉਥੇ ਆਵਾਜਾਈ ਟਰਾਂਸਪੋਰਟ ਵੀ ਮਹਿੰਗੀ ਹੋਵੇਗੀ | ਸਰਕਾਰ ਨੂੰ ਚਾਹੀਦਾ ਹੈ ਕਿ ਤੇਲ ਦੀਆਂ ਕੀਮਤਾਂ 'ਚ ਵਾਧਾ ਨਾ ਕੀਤਾ ਜਾਵੇ ਜੋ ਵੈਟ ਵਧਾਇਆ ਗਿਆ ਉਹ ਵਾਪਿਸ ਲਵੇ |
ਬੰਗਾ ਹਲਕੇ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਆਖਿਆ ਕਿ ਜਿਵੇਂ ਦੂਜੇ ਰਾਜਾਂ ਵਲੋਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਘੱਟ ਹਨ ਉਸੇ ਤਰ੍ਹਾਂ ਪੰਜਾਬ ਸਰਕਾਰ ਵਧਾਉਣ ਦੀ ਬਜਾਏ ਵੈਟ 'ਚ ਕੀਤਾ ਵਾਧਾ ਵਾਪਸ ਲਵੇ | ਲੋਕ ਤਾਂ ਪਹਿਲਾਂ ਹੀ ਆਰਥਿਕ ਮੰਦੀ ਦਾ ਸਾਹਮਣਾ ਕਰ ਰਹੇ ਹਨ | ਆਪ ਸਰਕਾਰ ਦੇ ਇਸ ਫੈਸਲੇ ਨਾਲ ਹਰ ਵਰਗ 'ਚ ਨਿਰਾਸ਼ਤਾ ਹੈ |
ਕਿਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਤਰਸੇਮ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਪੈਟਰੋਲ ਅਤੇ ਡੀਜਲ 'ਤੇ 90 ਪੈਸੇ ਵੈਟ ਦਾ ਵਾਧਾ ਕੀਤਾ ਹੈ ਇਸ ਨਾਲ ਕਿਰਤੀ ਕਾਮਿਆਂ, ਵਪਾਰੀਆਂ ਅਤੇ ਕਿਸਾਨਾਂ 'ਤੇ ਬੋਝ ਪਵੇਗਾ | ਉਨ੍ਹਾਂ ਕਿਹਾ ਖੇਤੀਬਾੜੀ ਧੰਦਾ ਤਾਂ ਪਹਿਲਾਂ ਹੀ ਘਾਟੇ 'ਚ ਜਾ ਰਿਹਾ ਹੈ ਹੁਣ ਡੀਜਲ ਦੀਆਂ ਵਧੀਆਂ ਕੀਮਤਾਂ ਕਾਰਨ ਕਿਸਾਨਾਂ ਨੂੰ ਬਿਜਾਈ, ਵਹਾਈ ਮਹਿੰਗੀ ਪਵੇਗੀ |
ਸਤਵੀਰ ਸਿੰਘ ਪੱਲੀ ਝਿੱਕੀ ਸੀਨੀਅਰ ਆਗੂ ਹਲਕਾ ਇੰਚਾਰਜ ਕਾਂਗਰਸ ਨੇ ਆਖਿਆ ਕਿ ਪੰਜਾਬ ਸਰਕਾਰ ਦੀ ਰਾਜ ਪ੍ਰਤੀ ਨੀਤੀ ਅਤੇ ਨੀਅਤ ਠੀਕ ਨਹੀਂ ਹੈ | ਜੋ ਤੇਲ ਕੀਮਤਾਂ 'ਤੇ 90 ਪੈਸੇ ਵੈਟ ਲਗਾਇਆ ਹੈ ਇਸ ਨਾਲ ਟਰਾਂਸਪੋਰਟ ਅਤੇ ਲੋਕਾਂ ਦੀ ਕਿੱਤਾ ਆਵਾਜਾਈ 'ਤੇ ਫਰਕ ਪਵੇਗਾ | ਸਰਕਾਰ ਇਹ ਵਾਧਾ ਤੁਰੰਤ ਵਾਪਸ ਲਵੇ | ਉਨ੍ਹਾਂ ਕਿਹਾ ਰਾਜ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਦੀ ਬਜਾਏ ਤੰਗ ਕਰਨ 'ਤੇ ਤੁਲੀ ਹੋਈ ਹੈ |
ਪੈਟਰੋਲ ਤੇ ਡੀਜ਼ਲ 'ਤੇ ਸੈੱਸ ਵਾਧੇ ਨਾਲ ਮਾਨ ਸਰਕਾਰ ਹੋਈ ਬੇਪਰਦ
ਨਵਾਂਸ਼ਹਿਰ, (ਗੁਰਬਖਸ਼ ਸਿੰਘ ਮਹੇ) -ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ 90 ਪੈਸੇ ਪ੍ਰਤੀ ਲੀਟਰ ਸੈੱਸ ਦਾ ਵਾਧਾ ਕਰ ਕੇ ਲੋਕਾਂ ਦੀਆਂ ਜੇਬਾਂ ਵਿਚੋਂ ਪੈਸਾ ਕੱਢਣ ਦਾ ਜੁਗਾੜ ਬਣਾ ਲਿਆ ਹੈ | ਜਿਸ ਨਾਲ ਲੋਕਾਂ ਉੱਤੇ 400 ਕਰੋੜ ਰੁਪਏ ਦਾ ਸਾਲਾਨਾ ਬੋਝ ਪਵੇਗਾ | ਮਾਨ ਸਰਕਾਰ ਦੇ ਇਸ ਫ਼ੈਸਲੇ ਦੀ ਤਿੱਖੀ ਅਲੋਚਨਾ ਹੋ ਰਹੀ ਹੈ | ਪੇਸ਼ ਹਨ ਇਸ ਸਬੰਧੀ ਵੱਖ-ਵੱਖ ਵਿਅਕਤੀਆਂ ਦੇ ਵਿਚਾਰ-
ਦਲਜੀਤ ਸਿੰਘ ਐਡਵੋਕੇਟ, ਸੂਬਾ ਕਨਵੀਨਰ ਡੈਮੋਕ੍ਰੇਟਿਕ ਲਾਇਰਜ਼ ਐਸੋਸੀਏਸ਼ਨ ਪੰਜਾਬ ਦਾ ਕਹਿਣਾ ਹੈ ਕਿ ਪੰਜਾਬ ਵਾਸੀਆਂ ਨੂੰ ਰਾਹਤਾਂ ਦੇਣ ਦੇ ਦਿਨ-ਰਾਤ ਗੀਤ ਗਾਉਣ ਵਾਲੀ ਮਾਨ ਸਰਕਾਰ ਨੇ ਪੈਟਰੋਲ ਡੀਜ਼ਲ ਦੇ ਸੈੱਸ ਵਿਚ 90 ਪੈਸੇ ਪ੍ਰਤੀ ਲੀਟਰ ਵਾਧਾ ਕਰ ਕੇ ਪੰਜਾਬੀਆਂ ਨੂੰ ਕਰੁਣਾਮਈ ਗੀਤ ਸੁਣਾਇਆ ਹੈ | ਇਹ ਮਾਨ ਸਰਕਾਰ ਦੇ ਵਾਅਦਿਆਂ ਅਤੇ ਦਾਅਵਿਆਂ ਦੇ ਉਲਟ ਹੈ |
ਵਪਾਰੀ ਬਲਦੇਵ ਸੈਣੀ ਦਾ ਕਹਿਣਾ ਹੈ ਕਿ ਮਾਨ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੇ ਸੈੱਸ ਵਿਚ ਕੀਤੇ ਗਏ ਵਾਧੇ ਨੇ ਮਾਨ ਸਰਕਾਰ ਦਾ ਅਸਲ ਚਿਹਰਾ ਨੰਗਾ ਕਰ ਦਿੱਤਾ ਹੈ | ਇਹ ਸਰਕਾਰ ਆਪਣੇ ਆਪ ਨੰੂ ਆਮ ਆਦਮੀ ਦੀ ਸਰਕਾਰ ਦੱਸਦੀ ਹੈ ਪਰ ਇਸ ਸਰਕਾਰ ਦਾ ਇਹ ਕੰਮ ਆਮ ਆਦਮੀ ਦੀ ਜੇਬ ਨੂੰ ਹੋਰ ਹਲਕੀ ਕਰੇਗਾ |
ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਨੇ ਆਖਿਆ ਕਿ ਸੈੱਸ ਵਿਚ ਕੀਤੇ ਇਸ ਵਾਧੇ ਨਾਲ ਕਿਸਾਨੀ ਉੱਤੇ ਬੋਝ ਵਧੇਗਾ | ਡੀਜ਼ਲ ਨਾਲ ਚੱਲਣ ਵਾਲੇ ਟਰੈਕਟਰ, ਸਿੰਚਾਈ ਲਈ ਵਰਤੇ ਜਾਂਦੇ ਟਿਊਬਵੈੱਲ ਇੰਜਣ ਅਤੇ ਹੋਰ ਮਸ਼ੀਨਰੀ ਦੇ ਖ਼ਰਚੇ ਵੱਧ ਜਾਣਗੇ | ਪਹਿਲਾਂ ਹੀ ਕਰਜ਼ੇ ਦੇ ਬੋਝ ਨਾਲ ਮਧੋਲੀ ਗਈ ਕਿਸਾਨੀ ਹੋਰ ਮਧੋਲੀ ਜਾਵੇਗੀ | ਕਿਰਤੀ ਕਿਸਾਨ ਯੂਨੀਅਨ ਮਾਨ ਸਰਕਾਰ ਦੇ ਇਸ ਕਦਮ ਦੀ ਤਿੱਖੀ ਆਲੋਚਨਾ ਕਰਦਿਆਂ ਇਸ ਵਾਧੇ ਨੂੰ ਫੌਰੀ ਵਾਪਸ ਲੈਣ ਦੀ ਮੰਗ ਕਰਦੀ ਹੈ |
ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫਟੂ) ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਜਸਬੀਰ ਦੀਪ ਨੇ ਕਿਹਾ ਕਿ ਮਾਨ ਸਰਕਾਰ ਦਾ ਬੈਂਗਣੀ ਰੰਗ ਦਿਨ-ਪ੍ਰਤੀ-ਦਿਨ ਉੱਘੜ ਰਿਹਾ ਹੈ | ਪਹਿਲਾਂ ਹੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਪੈਟਰੋਲ ਅਤੇ ਡੀਜ਼ਲ ਉੱਤੇ ਭਾਰੀ ਟੈਕਸ ਵਸੂਲ ਰਹੀਆਂ ਹਨ | ਕੇਂਦਰ ਸਰਕਾਰ ਵੈਟ, ਕੇਂਦਰੀ ਉਤਪਾਦ ਟੈਕਸ ਜਨਤਾ ਕੋਲੋਂ ਵਸੂਲ ਰਹੀ ਹੈ | ਪੰਜਾਬ ਸਰਕਾਰ ਪੈਟਰੋਲ ਅਤੇ ਡੀਜ਼ਲ 'ਤੇ ਅਰਬਨ ਟਰਾਂਸਪੋਰਟ ਫ਼ੰਡ, ਸਪੈਸ਼ਲ ਇਨਫਰਾਸਟਰਕਚਰ ਡਿਵੈਲਪਮੈਂਟ ਫੀਸ, ਐਡੀਸ਼ਨਲ ਟੈਕਸ ਵੈਟ ਆਦਿ ਮੋਟਾ ਟੈਕਸ ਵਸੂਲ ਰਹੀ ਹੈ | ਚਾਹੀਦਾ ਤਾਂ ਇਹ ਸੀ ਕਿ ਪੰਜਾਬ ਸਰਕਾਰ ਉਕਤ ਟੈੱਕਸ ਘਟਾਉਂਦੀ ਪਰ ਹੋਇਆ ਇਸ ਦੇ ਉਲਟ | ਇਸ ਨਾਲ ਢੋਆ-ਢੁਆਈ ਦੇ ਖ਼ਰਚੇ ਵਧਣ ਨਾਲ ਮਹਿੰਗਾਈ ਵਿਚ ਵਾਧਾ ਹੋਵੇਗਾ |
ਸਰਕਾਰ ਨੇ ਪੈਟਰੋਲ-ਡੀਜ਼ਲ ਦੇ ਭਾਅ ਵਧਾ ਕੇ ਲੋਕਾਂ ਨਾਲ ਵਾਅਦਾ ਖ਼ਿਲਾਫ਼ੀ ਕੀਤੀ-ਸਾਹਦੜਾ
ਮਜਾਰੀ/ਸਾਹਿਬਾ, (ਨਿਰਮਲਜੀਤ ਸਿੰਘ ਚਾਹਲ) - ਸੂਬੇ 'ਚ ਬਦਲਾਅ ਦੀਆਂ ਗੱਲਾਂ ਕਰਕੇ ਸੱਤਾ 'ਚ ਆਈ ਭਗਵੰਤ ਮਾਨ ਸਰਕਾਰ ਨੇ ਪੈਟਰੋਲ-ਡੀਜ਼ਲ ਦੇ ਭਾਅ ਵਧਾ ਕੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਹੈ | ਦੂਜੇ ਰਾਜਾਂ ਦੇ ਮੁਕਾਬਲੇ ਪੰਜਾਬ ਵਿਚ ਪਹਿਲਾਂ ਹੀ ਰੇਟ ਵੱਧ ਹਨ | ਜਦੋਂ ਕਿ ਲੋਕ ਇਸ ਸਰਕਾਰ ਤੋਂ ਰੇਟ ਘੱਟ ਕਰਨ ਦੀ ਆਸ ਲਗਾਈ ਬੈਠੇ ਸਨ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸਾਹਦੜਾ ਨੇ ਕਸਬਾ ਮਜਾਰੀ ਵਿਖੇ ਕੀਤਾ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਧੇ ਭਾਅ ਤੁਰੰਤ ਵਾਪਸ ਲਏ ਜਾਣ | ਇਸ ਮੌਕੇ ਉਨ੍ਹਾਂ ਨਾਲ ਗੁਰਦੀਪ ਸਿੰਘ ਬਕਾਪੁਰ, ਹਜ਼ੂਰਾ ਸਿੰਘ ਪੈਲੀ, ਜਥੇ. ਮੋਹਣ ਸਿੰਘ ਟੱਪਰੀਆਂ, ਸਤਨਾਮ ਸਿੰਘ ਸਹੂੰਗੜਾ ਤੇ ਅਜਮੇਰ ਸਿੰਘ ਭਾਰਾਪੁਰ ਹਾਜ਼ਰ ਸਨ |
ਬੰਗਾ, 4 ਫਰਵਰੀ (ਸੁਰਿੰਦਰ ਸਿੰਘ ਕਰਮ ਲਧਾਣਾ) - ਪਿੰਡ ਲਧਾਣਾ ਉੱਚਾ ਦੇ ਖੇਡ ਸਟੇਡੀਅਮ ਵਿਚ ਚੱਲ ਰਹੇ ਡਾ. ਸਾਧੂ ਸਿੰਘ ਹਮਦਰਦ ਯਾਦਗਾਰੀ ਛੇ ਰੋਜ਼ਾ ਫੁੱਟਬਾਲ ਟੂਰਨਾਮੈਂਟ ਦੇ ਤੀਜੇ ਦਿਨ ਜਿਥੇ ਪਿੰਡ ਪੱਧਰ ਦੇ 'ਏ' ਅਤੇ 'ਬੀ' ਕੈਟਾਗਰੀ ਦੇ ਖਿਡਾਰੀਆਂ ਦੇ ਮੈਚਾਂ ਨੇ ਰੰਗ ...
ਨਵਾਂਸ਼ਹਿਰ, 4 ਫਰਵਰੀ (ਗੁਰਬਖਸ਼ ਸਿੰਘ ਮਹੇ, ਜਸਬੀਰ ਸਿੰਘ ਨੂਰਪੁਰ) - ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨਸ਼ਾ ਪੀੜਤਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ | ਸਿਵਲ ਸਰਜਨ ਡਾ. ...
ਸਾਹਲੋਂ, 4 ਫਰਵਰੀ (ਜਰਨੈਲ ਸਿੰਘ ਨਿੱਘ੍ਹਾ)-ਦੋਆਬਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਾਹਲੋਂ ਵਿਖੇ ਧਾਰਮਿਕ ਪ੍ਰੀਖਿਆ 'ਚੋਂ ਅੱਵਲ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਡਾਇਰੈਕਟਰ ਮਨਦੀਪ ਸਿੰਘ ਗਰੇਵਾਲ ਨੇ ਦੱਸਿਆ ...
ਪੋਜੇਵਾਲ ਸਰਾਂ, 4 ਫਰਵਰੀ (ਨਵਾਂਗਰਾਈਾ) - ਹਲਕੇ ਵਿੱਚ ਸਿੱਖਿਆ ਸਹੂਲਤਾਂ ਦੀ ਕੋਈ ਵੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਲਾਚੌਰ ਤੋਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਇਸ ਮੌਕੇ ਕਿਹਾ ਕਿ ...
ਗੜ੍ਹਸ਼ੰਕਰ, 4 ਫਰਵਰੀ - (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਂਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਸਾਡੀ ਕੰਪਨੀ ਰਾਹੀਂ ਬਿਨ੍ਹਾਂ ਆਈਲਟਸ ਤੋਂ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ ਜਾ ...
ਦਸੂਹਾ, 4 ਫਰਵਰੀ (ਭੁੱਲਰ)- ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ 7 ਫਰਵਰੀ ਨੂੰ ਪੈਨਸ਼ਨਰ ਦਫ਼ਤਰ ਦਸੂਹਾ ਵਿਖੇ ਹੋਵੇਗੀ | ਇਸ ਸਬੰਧੀ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਦਲਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਮੌਕੇ ...
ਸੰਧਵਾਂ, 4 ਫਰਵਰੀ (ਪ੍ਰੇਮੀ ਸੰਧਵਾਂ) - ਕਿਸਾਨ ਯੂਨੀਅਨ ਹਲਕਾ ਬੰਗਾ ਦੇ ਪ੍ਰਧਾਨ ਤੇ ਅਗਾਂਹਵਧੂ ਕਿਸਾਨ ਸ. ਨਿਰਮਲ ਸਿੰਘ ਸੰਧੂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕੇਂਦਰੀ ਵਿੱਤ ਮੰਤਰੀ ਬੀਬੀ ਨਿਰਮਲਾ ਸੀਤਾਰਮਨ ਵਲੋਂ ਬਜਟ ਅਗਾਮੀ ਲੋਕ ਸਭਾ ਚੋਣਾਂ ਨੂੰ ਧਿਆਨ 'ਚ ...
ਮੁਕੰਦਪੁਰ, 4 ਫਰਵਰੀ (ਅਮਰੀਕ ਸਿੰਘ ਢੀਂਡਸਾ) - ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ. ਐਮ.ਓ. ਡਾ. ਰਵਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਦੌਰਾਨ ਮਾਹਿਰਾਂ ਦੁਆਰਾ ਹਾਜ਼ਰੀਨਾਂ ਨੂੰ ਕੈਂਸਰ ...
ਨਵਾਂਸ਼ਹਿਰ, 4 ਫਰਵਰੀ (ਗੁਰਬਖਸ਼ ਸਿੰਘ ਮਹੇ) - ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮੁੱਖ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਰਵਿਦਾਸ ਨਗਰ ਨਵਾਂਸ਼ਹਿਰ ਤੋਂ ਨਗਰ ਕੀਰਤਨ ਸਜਾਏ ਗਏ ਜਿਸ ਦੀ ਸ਼ੁਰੂਆਤ ਸੰਤ ਬਾਬਾ ਸ਼ਾਮ ਦਾਸ ਜੀ ਵਲੋਂ ਅਰਦਾਸ ...
ਬਹਿਰਾਮ, 4 ਫਰਵਰੀ (ਨਛੱਤਰ ਸਿੰਘ ਬਹਿਰਾਮ) - ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਸ੍ਰੀ ਗੁਰੂ ਰਵਿਦਾਸ ਮੰਦਰ ਜੀ. ਟੀ. ਰੋਡ ਚੱਕ ਹਕੀਮ ਤੋਂ ਸਜਾਈ ਸ਼ੋਭਾ ਯਾਤਰਾ ਦੇ ਸਹਿਯੋਗ ਲਈ ਸੰਗਤਾਂ ਦਾ ਧੰਨਵਾਦ ਕਰਦਿਆਂ ਪ੍ਰਧਾਨ ...
ਪੱਲੀ ਝਿੱਕੀ, 4 ਫਰਵਰੀ (ਕੁਲਦੀਪ ਸਿੰਘ ਪਾਬਲਾ) - ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਪੱਲੀ ਉੱਚੀ ਵਿਖੇ ਰਵਿਦਾਸ ਗੁਰਦੁਆਰਾ ਸਾਹਿਬ ਦੀ ਸਮੂਹ ਪ੍ਰਬੰਧਕ ਕਮੇਟੀ, ਨਗਰ ਨਿਵਾਸੀ, ਸੰਗਤਾਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ...
ਨਵਾਂਸ਼ਹਿਰ, 4 ਫਰਵਰੀ (ਗੁਰਬਖਸ਼ ਸਿੰਘ ਮਹੇ) - ਕੇਂਦਰ ਸਰਕਾਰ ਦੀਆਂ ਆਬਕਾਰੀ ਨੀਤੀਆਂ ਦਾ ਨੁਕਸਾਨ ਦੇਸ਼ ਦੀ ਜਨਤਾ ਨੂੰ ਭੁਗਤਣਾ ਪੈਂਦਾ ਹੈ | ਇਹੋ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਜੈ ਮੰਗੂਪੁਰ ਨੇ ਕੀਤਾ | ਪ੍ਰਧਾਨ ਮੰਤਰੀ ਨਰਿੰਦਰ ...
ਨਵਾਂਸ਼ਹਿਰ, 4 ਫਰਵਰੀ (ਨੂਰਪੁਰ) - ਮੱਲ੍ਹਾ ਯੂਥ ਸੇਵਾ ਐਂਡ ਵੈਲਫੇਅਰ ਸੁਸਾਇਟੀ ਮੱਲ੍ਹਾ ਸੋਢੀਆਂ ਵਲੋਂ ਪਿੰਡ ਮੱਲ੍ਹਾ ਸੋਢੀਆਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਜਿਸ ...
ਸਾਹਲੋਂ, 4 ਫਰਵਰੀ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਲੋਧੀਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀਆਂ ਤਿਆਰੀਆਂ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ | ਜਿਸ ਸਬੰਧੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਜੇਸ਼ ਕੁਮਾਰ ਨੇ ...
ਬਲਾਚੌਰ, 4 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)-ਦੇਰ ਸ਼ਾਮ ਭੱਦੀ ਰੋਡ ਬਲਾਚੌਰ ਵਿੱਖੇ ਇਕ ਨੌਜਵਾਨ ਅੱਖ ਵਿਚ ਪਟਾਕਾ ਲੱਗਣ ਕਾਰਨ ਉਸ ਵੇਲੇ ਗੰਭੀਰ ਰੂਪ ਵਿੱਚ ਜ਼ਖਮੀ ਗਿਆ,ਜੱਦੋਂ ਉਹ ਆਪਣੇ ਪਿੰਡ ਨੂੰ ਜਾ ਰਿਹਾ ਸੀ |ਪ੍ਰਾਪਤ ਜਾਣਕਾਰੀ ਮੁਤਾਬਕ ਸੇਠੀ ਪੁੱਤਰ ਪਰਮਾਨੰਦ ...
ਸੰਧਵਾਂ, 4 ਫਰਵਰੀ (ਪ੍ਰੇਮੀ ਸੰਧਵਾਂ) - ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਸੰੂਢ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ 5 ਫਰਵਰੀ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ...
ਬਹਿਰਾਮ, 4 ਫਰਵਰੀ (ਸਰਬਜੀਤ ਸਿੰਘ ਚੱਕਰਾਮੂੰ) - ਸਮਾਜ ਸੇਵੀ ਸ਼ਖ਼ਸੀਅਤ ਚਰਨਜੀਤ ਇਟਲੀ (65) ਪਿੰਡ ਸਰਹਾਲਾ ਰਾਣੂੰਆਂ ਅਚਾਨਕ ਇਸ ਫਾਨੀ ਸੰਸਾਰ ਨੂੰ ਛੱਡ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ | ਉਨ੍ਹਾਂ ਦੀ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਬੱਚਿਆਂ ਦਾ ...
ਜਾਡਲਾ, 4 ਫਰਵਰੀ (ਬੱਲੀ) - ਲਾਗਲੇ ਪਿੰਡ ਦੌਲਤਪੁਰ ਦੇ ਬੱਬਰ ਕਰਮ ਸਿੰਘ ਮੈਮੋਰੀਅਲ ਟਰੱਸਟ ਵਿਖੇ ਆਸਟ੍ਰੇਲੀਆ ਦੇ ਸਫ਼ਲ ਕਿਸਾਨ ਮਨਜਿੰਦਰ ਸਿੰਘ ਗਰੇਵਾਲ, ਜਗਦੀਪ ਸਿੰਘ ਰਾਏ ਅਤੇ ਅਮਨਦੀਪ ਕੌਰ ਰਾਏ ਨਿਊਜ਼ੀਲੈਂਡ ਦੇ ਨਾਲ ਪਹੁੰਚੇ | ਜਿਨ੍ਹਾਂ ਨੇ ਬੱਬਰਾਂ ਦੇ ...
ਮੁਕੰਦਪੁਰ, 4 ਫਰਵਰੀ (ਅਮਰੀਕ ਸਿੰਘ ਢੀਂਡਸਾ)-ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਤੇ ਮੈਪਲ ਬੀਅਰ ਕੈਨੇਡੀਅਨ ਸਕੂਲ ਮੁਕੰਦਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲ੍ਹੋਂ ...
ਬੰਗਾ, 4 ਫਰਵਰੀ (ਕਰਮ ਲਧਾਣਾ) - ਬੰਦੀ ਸਿੰਘਾਂ ਦੀ ਰਿਹਾਈ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, 328 ਲਾਪਤਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਖੀ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ...
ਸੰਧਵਾਂ, 4 ਫਰਵਰੀ (ਪ੍ਰੇਮੀ ਸੰਧਵਾਂ) - ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ ਪਿ੍ੰ. ਜਸਵਿੰਦਰ ਕੌਰ ਜਲੰਧਰ ਦੀ ਅਗਵਾਈ 'ਚ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ...
ਸੰਧਵਾਂ, 4 ਫਰਵਰੀ (ਪ੍ਰੇਮੀ ਸੰਧਵਾਂ) - ਪਿੰਡ ਫਰਾਲਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ...
ਔੜ, 4 ਫਰਵਰੀ (ਜਰਨੈਲ ਸਿੰਘ ਖੁਰਦ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਬਹਾਦਰ ਸਿੰਘ ਦੀ ਅਗਵਾਈ ਹੇਠ ਮੈਡੀਕਲ ਕੈਂਪ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਔੜ ਦੀ ਪ੍ਰਬੰਧਕ ਕਮੇਟੀ ਤੇ ਪਿੰਡ ਦੀਆਂ ਸ਼ਰਧਾਲੂ ਸੰਗਤਾਂ ਦੇ ...
ਬਹਿਰਾਮ, 4 ਫਰਵਰੀ (ਨਛੱਤਰ ਸਿੰਘ ਬਹਿਰਾਮ) - ਭਾਰਤ ਵਿਕਾਸ ਪ੍ਰੀਸ਼ਦ ਜੱਸੋਮਜਾਰਾ, ਸਮੂਹ ਐਨ.ਆਰ.ਆਈ. ਵੀਰਾਂ ਅਤੇ ਫਗਵਾੜਾ ਬ੍ਰਾਂਚ ਦੇ ਸਹਿਯੋਗ ਨਾਲ 14ਵਾਂ ਵਿਕਲਾਂਗ ਸਹਾਇਤਾ ਕੈਂਪ ਚਿਲਡਰਨ ਪਬਲਿਕ ਸਕੂਲ ਜੱਸੋਮਜਾਰਾ ਵਿਖੇ 9 ਫਰਵਰੀ ਦਿਨ ਵੀਰਵਾਰ ਨੂੰ ਲਗਾਇਆ ਜਾ ...
ਨਵਾਂਸ਼ਹਿਰ, 4 ਫਰਵਰੀ (ਗੁਰਬਖਸ਼ ਸਿੰਘ ਮਹੇ)-ਸਥਾਨਕ ਗੜ੍ਹਸ਼ੰਕਰ ਰੋਡ 'ਤੇ ਬਾਈਪਾਸ ਚੌਕ ਵਿਖੇ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਗੜ੍ਹਸ਼ੰਕਰ ਰੋਡ ਨਵਾਂਸ਼ਹਿਰ ਵਲੋਂ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਅੱਜ ਦੇ ਇਸ ...
ਬਹਿਰਾਮ, 4 ਫਰਵਰੀ (ਨਛੱਤਰ ਸਿੰਘ ਬਹਿਰਾਮ)-ਪੰਜਾਬ 'ਚ ਆਮ ਆਦਮੀ ਪਾਰਟੀ ਲੋਕ ਹਿੱਤਾਂ ਦੇ ਵਿਰੁੱਧ ਹੀ ਸਾਬਤ ਹੋਈ ਹੈ | ਇਹ ਸ਼ਬਦ ਜਥੇ. ਸੰਤੋਖ ਸਿੰਘ ਮੱਲ੍ਹਾ ਸਾਬਕਾ ਚੇਅਰਮੈਨ ਸ਼ੂਗਰ ਮਿੱਲ ਨਵਾਂਸ਼ਹਿਰ ਤੇ ਸੀਨੀਅਰ ਅਕਾਲੀ ਆਗੂ ਸ਼੍ਰੋਮਣੀ ਅਕਾਲੀ ਦਲ ਨੇ ਗੱਲਬਾਤ ...
ਬਹਿਰਾਮ, 4 ਫਰਵਰੀ (ਨਛੱਤਰ ਸਿੰਘ ਬਹਿਰਾਮ) - ਪ੍ਰਵਾਸੀ ਭਾਰਤੀ ਬੀਬੀ ਪਰਮਜੀਤ ਕੌਰ ਕੰਗ ਪੁੱਤਰੀ ਅਜੈਬ ਸਿੰਘ ਝੰਡੇਰ ਕਲਾਂ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਡੇਰ ਕਲਾਂ ਪਹੁੰਚਣ 'ਤੇ ਸਟਾਫ਼ ਵਲੋਂ ਸਨਮਾਨ ਕੀਤਾ ਗਿਆ | ਬੀਬੀ ਕੰਗ ਜੋ ਕੈਨੇਡਾ ਵਿਖੇ ਅਧਿਆਪਕ ...
ਨਵਾਂਸ਼ਹਿਰ, 4 ਫਰਵਰੀ (ਜਸਬੀਰ ਸਿੰਘ ਨੂਰਪੁਰ, ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਦਿਨ ਨੂੰ ਮਨਾਉਣ ...
ਮੁਕੰਦਪੁਰ, 4 ਫਰਵਰੀ (ਅਮਰੀਕ ਸਿੰਘ ਢੀਂਡਸਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਸਵੇਰ ਦੀ ਸਭਾ ਵਿੱਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਪਿ੍ੰਸੀਪਲ ਅਮਰਜੀਤ ਖਟਕੜ ਨੇ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸ਼ੁਰੂ ਤੋਂ ਹੀ ...
ਜਾਡਲਾ, 4 ਫਰਵਰੀ (ਬੱਲੀ) - ਲਾਗਲੇ ਪਿੰਡ ਗਰਲੇ ਢਾਹਾ ਦੀ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ 'ਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜੋ ...
ਨਵਾਂਸ਼ਹਿਰ, 4 ਫਰਵਰੀ (ਗੁਰਬਖਸ਼ ਸਿੰਘ ਮਹੇ) - ਗੁਰੂ ਰਾਮਦਾਸ ਇੰਟਰਨੈਸ਼ਨਲ ਸਕੂਲ ਮੱਲਪੁਰ ਵਿਖੇ ਸ਼ੋ੍ਰਮਣੀ ਭਗਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਸਮਾਗਮ ਦੀ ...
ਭੱਦੀ, 4 ਫਰਵਰੀ (ਨਰੇਸ਼ ਧੌਲ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ 'ਆਪ' ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰ ਕੇ ਸਮੁੱਚੇ ਪੰਜਾਬ ਵਾਸੀਆਂ ਨਾਲ ਵਿਸ਼ਵਾਸਘਾਤ ਕੀਤਾ ਗਿਆ ਹੈ | ਇਹ ਪ੍ਰਗਟਾਵਾ ਚੌਧਰੀ ਅਜੈ ਮੰਗੂਪੁਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX