ਲੁਧਿਆਣਾ 4 ਫਰਵਰੀ (ਕਵਿਤਾ ਖੁੱਲਰ/ਪੁਨੀਤ ਬਾਵਾ/ਭੁਪਿੰਦਰ ਸਿੰਘ ਬੈਂਸ/ਮਨਜੀਤ ਸਿੰਘ ਦੁੱਗਰੀ)-ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੈਟ 'ਚ 90 ਪੈਸੇ ਵਾਧਾ ਕਰਨ ਨਾਲ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸਨੂੰ ਮੁੱਖ ਰੱਖਦੇ ਹੋਏ 'ਅਜੀਤ' ਵਲੋਂ ਵੱਖ-ਵੱਖ ਵਰਗਾਂ ਦੇ ਪ੍ਰਤੀਨਿੱਧਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਵਿਚਾਰ ਲਏ ਗਏ, ਜੋ ਕਿ ਪਾਠਕਾਂ ਨਾਲ ਸਾਂਝੇ ਕੀਤੇ ਜਾ ਰਹੇ ਹਨ-
ਤੇਲ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਆਪ ਪਾਰਟੀ ਨੇ ਲੋਕਾਂ ਦਾ ਦਮ ਘੁੱਟਿਆ
ਸੂਬੇ ਵਿਚ ਨਿੱਤ ਨਵੇਂ ਬਦਲਾਅ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਆਪ ਹੀ ਪੰਜਾਬ ਵਿਰੋਧੀ ਆਪਣਾ ਚਿਹਰਾ ਬੇਨਕਾਬ ਕਰਨ ਵਿਚ ਲੱਗੀ ਹੋਈ ਹੈ | ਇਹ ਪ੍ਰਗਟਾਵਾ ਸਮਾਜ ਸੇਵਕ ਅਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਅਜੀਤਪਾਲ ਸਿੰਘ ਬਤਰਾ ਨੇ ਕਰਦਿਆਂ ਕਿਹਾ ਕਿ ਪਹਿਲਾਂ ਸਮਾਰਟ ਸਕੂਲ, ਮੁਹੱਲਾ ਕਲੀਨਿਕਾਂ ਦੇ ਨਾਮ 'ਤੇ ਪੰਜਾਬ ਦੇ ਲੋਕਾਂ ਵਲੋਂ ਟੈਕਸ ਦੇ ਰੂਪ ਵਿਚ ਦਿੱਤਾ ਰੁਪਈਆਂ ਬਰਬਾਦ ਕਰਕੇ ਲੋਕਾਂ ਨੂੰ ਗੁਮਰਾਹ ਕਰਨ ਤੋਂ ਬਾਅਦ ਹੁਣ ਤੇਲ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਇੱਕ ਵਾਰ ਫੇਰ ਸੂਬੇ ਦੀ ਜਨਤਾ 'ਤੇ ਵਾਧੂ ਬੋਝ ਪਾਇਆ ਹੈ, ਜਿਸ ਨੂੰ ਲੈਕੇ ਜਨਤਾ ਤ੍ਰਾਹ-ਤ੍ਰਾਹ ਕਰ ਰਹੀ ਹੈ |
ਪੈਟਰੋਲ-ਡੀਜ਼ਲ 'ਤੇ ਵੈਟ ਵਧਾਉਣ ਨਾਲ ਆਪ ਦਾ ਅਸਲੀ ਚੇਹਰਾ ਸਾਹਮਣੇ ਆਇਆ-ਨੂਰਜੋਤ ਮੱਕੜ
ਅਕਾਲੀ ਦਲ ਦੇ ਸੀਨੀਅਰ ਆਗੂ ਨੂਰਜੋਤ ਸਿੰਘ ਮੱਕੜ ਨੇ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਵਧਾਉਣ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਆਪਣੇ ਆਪ ਨੰੂ ਆਮ ਆਦਮੀ ਦੀ ਸਰਕਾਰ ਕਹਿਣ ਵਾਲੀ ਆਪ ਸਰਕਾਰ ਦਾ ਅਸਲੀ ਚੇਹਰਾ ਹੁਣ ਲੋਕਾਂ ਸਾਹਮਣੇ ਆ ਗਿਆ ਹੈ |
ਕਿਸਾਨ ਦੇ ਪੁੱਤ ਮਾਨ ਨੇ ਸਬਸਿਡੀ ਦੇਣ ਦੀ ਬਜਾਏ ਡੀਜ਼ਲ 'ਤੇ ਸੈਸ ਲਾਇਆ-ਕਾਦੀਆਂ
ਲੁਧਿਆਣਾ, (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਪੰਜਾਬ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਉਪਰ 90 ਪੈਸੇ ਪ੍ਰਤੀ ਲੀਟਰ ਸੈਸ ਲਗਾਉਣ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਆਪਣੇ ਆਪ ਨੂੰ ਕਿਸਾਨ ਦਾ ਪੁੱਤਰ ਕਹਾਉਣ ਵਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਏ ਡੀਜ਼ਲ ਤੇ ਸਬਸਿਡੀ ਲਗਾ ਕੇ ਕਿਸਾਨਾਂ ਨਾਲ ਧੋਖਾ ਕੀਤਾ ਹੈ |
'ਆਪ' ਸਰਕਾਰ ਨੇ ਪੈਟਰੋਲ-ਡੀਜ਼ਲ 'ਤੇ ਵੈਟ ਵਧਾ ਕੇ ਆਮ ਆਦਮੀ ਦੀ ਕਮਰ ਤੋੜੀ-ਡਾ. ਪ੍ਰਦੀਪ ਅਗਰਵਾਲ
ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਤੇ 90 ਪੈਸੇ ਲੀਟਰ ਵੈਟ ਵਧਾ ਕੇ ਆਮ ਆਦਮੀ ਦੀ ਕਮਰ ਹੀ ਤੋੜ ਕੇ ਰੱਖ ਦਿੱਤੀ ਗਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਪ੍ਰਦੀਪ ਅਗਰਵਾਲ ਨੇ ਕਰਦਿਆਂ ਕਿਹਾ ਕਿ ਸੂਬੇ ਵਿਚ ਆਪਣੀ ਸਰਕਾਰ ਬਣਨ ਤੋਂ ਪਹਿਲਾਂ ਆਪ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿਚ ਆਮ ਆਦਮੀ ਦੀ ਸਰਕਾਰ ਹੋਵੇਗੀ ਅਤੇ ਆਮ ਆਦਮੀ ਦੇ ਹਿਤਾਂ ਦਾ ਸਰਕਾਰ ਵਲੋਂ ਪੂਰਾ ਖ਼ਿਆਲ ਰੱਖਿਆ ਜਾਵੇਗਾ, ਲੇਕਿਨ ਹੁਣ ਆਪ ਸਰਕਾਰ ਆਪਣੇ ਕੀਤੇ ਵਾਅਦੇ ਤੋਂ ਭੱਜਦੀ ਹੋਈ ਨਜ਼ਰ ਆ ਰਹੀ ਹੈ | ਉਨ੍ਹਾਂ ਕਿਹਾ ਕਿ ਪੈਟਰੋਲ-ਡੀਜ਼ਲ ਦੇ ਰੇਟ ਵਧਣ ਨਾਲ ਖਾਣ ਪੀਣ ਦੀਆਂ ਅਤੇ ਹੋਰ ਚੀਜ਼ਾਂ ਦੇ ਰੇਟ ਵਧਣਗੇ, ਜਿਸਦਾ ਸਿੱਧਾ ਅਸਰ ਆਮ ਆਦਮੀ ਦੀ ਜੇਬ 'ਤੇ ਪਏਗਾ |
ਤੇਲ ਦੀਆਂ ਕੀਮਤਾਂ ਵਿਚ ਵਾਧਾ ਕਰ ਕੇ ਆਪ ਪਾਰਟੀ ਨੇ ਲੋਕਾਂ ਨੂੰ ਦਿੱਤਾ ਪਹਿਲਾ ਤੋਹਫ਼ਾ
ਫੁੱਲਾਂਵਾਲ, (ਮਨਜੀਤ ਸਿੰਘ ਦੁੱਗਰੀ)-ਪਹਿਲਾ ਤੋਂ ਮਹਿੰਗਾਈ ਦੀ ਮਾਰ ਝੱਲ ਰਹੀ ਪੰਜਾਬ ਦੀ ਜਨਤਾ ਨੂੰ ਤੇਲ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਬਦਲਾਅ ਦੇ ਨਾਅਰੇ ਹੇਠ ਤੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਦਲਾਅ ਦਾ ਪਹਿਲਾ ਤੋਹਫ਼ਾ ਦਿੱਤਾ ਹੈ | ਸੱਤਾ ਵਿਚ ਆਉਣ ਤੋਂ ਪਹਿਲਾਂ ਸਰਕਾਰ ਚਲਾ ਰਹੀਆਂ ਪਾਰਟੀਆਂ ਨੂੰ ਮਹਿੰਗਾਈ 'ਤੇ ਘੇਰਨ ਵਾਲੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਾਰਟੀ ਵਲੋਂ ਚੋਣਾ ਤੋਂ ਪਹਿਲਾਂ ਕੀਤੇ ਵਾਅਦੇ ਭੁੱਲ ਕੇ ਪਹਿਲੀਆਂ ਸਰਕਾਰਾਂ ਵਲੋਂ ਕੀਤੇ ਕੰਮਾਂ 'ਤੇ ਆਪਣੇ ਕੰਮਾਂ ਦਾ ਠੱਪਾ ਲਾ ਕੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਉੱਘੇ ਅਕਾਲੀ ਆਗੂ ਜੱਥੇਦਾਰ ਰਘਬੀਰ ਸਿੰਘ ਥਰੀਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਚੋਣਾਂ ਤੋਂ ਪਹਿਲਾ ਕੀਤੇ ਵਾਅਦੇ ਪੂਰੇ ਨਾ ਕਰਕੇ ਧੋਖਾ ਕੀਤਾ ਹੈ, ਜਿਸ ਦਾ ਸਬਕ ਸਿਖਾਉਣ ਲਈ ਲੋਕ ਤਿਆਰ ਬੈਠੇ ਹਨ ਅਤੇ ਇਸ ਦਾ ਖ਼ਮਿਆਜ਼ਾ ਇਸ ਨੂੰ ਆਉਣ ਵਾਲੀਆਂ ਚੋਣਾਂ ਦੌਰਾਨ ਭੁਗਤਣਾ ਪਵੇਗਾ |
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਹੋਟਲਾਂ 'ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦੇ ਮਾਮਲੇ ਵਿਚ ਢੁਕਵੀਂ ਕਾਰਵਾਈ ਨਾ ਕਰਨ ਕਰਕੇ ਪੁਲਿਸ ਕਮਿਸ਼ਨਰ ਵਲੋਂ ਅੱਜ ਸ਼ਾਮ ਸੀ.ਆਈ.ਏ. ਸਟਾਫ਼ ਅਤੇ ਚੌਕੀ ਇੰਚਾਰਜ ਨੂੰ ਮੁਅੱਤਲ ਕਰ ਦਿੱਤਾ ਹੈ ਤੇ ਇਨ੍ਹਾਂ ...
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ ਨਗਰ ਨਿਗਮ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨਾਲ ਕੁੱਟਮਾਰ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਖ਼ਾਸ ਗੱਲ ਇਹ ਹੈ ਕਿ ਇਹ ਘਟਨਾ 2 ਜੁਲਾਈ, 2021 ਦੀ ਹੈ, ਪਰ ਪੁਲਿਸ ਵਲੋਂ ਘਟਨਾ ...
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਜੀ.ਐਨ.ਆਈ.ਐਮ.ਟੀ.), ਮਾਡਲ ਟਾਊਨ ਦੇ ਵਿਦਿਆਰਥੀਆਂ ਦੇ ਦੋ ਗੁੱਟਾਂ 'ਚ ਕਾਲਜ ਦੇ ਬਾਹਰ ਕੋਈ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣ ਗਈ | ਲੜਾਈ ਦੌਰਾਨ ...
ਲੁਧਿਆਣਾ, 4 ਫਰਵਰੀ (ਪੁਨੀਤ ਬਾਵਾ)-ਈ.ਸੀ.ਜੀ.ਸੀ. ਲਿਮਟਿਡ ਨੇ ਮਹਾਰਾਜਾ ਰੀਜੈਂਸੀ ਲੁਧਿਆਣਾ ਵਿਖੇ ਆਟੋ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ (ਆਪਮਾ) ਤੇ ਫੀਓ ਦੇ ਸਹਿਯੋਗ ਨਾਲ ਇਕ ਐਕਸਪੋਰਟਰ ਮੀਟ ਦਾ ਆਯੋਜਨ ਕੀਤਾ ਗਿਆ | ਮੀਟਿੰਗ 'ਚ ਆਟੋ ਪਾਰਟਸ, ਹੌਜ਼ਰੀ, ਹੈਂਡ ...
ਲੁਧਿਆਣਾ, 4 ਫਰਵਰੀ (ਕਵਿਤਾ ਖੁੱਲਰ)-ਅੰਬੇਡਕਰ ਨਵਯੁਵਕ ਦਲ ਵਲੋਂ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਬਸਤੀ ਜੋਧੇਵਾਲ ਸ੍ਰੀ ਰਵਿਦਾਸ ਮੰਦਿਰ ਤੋਂ ਕੱਢੀ ਗਈ ਸ਼ੋਭਾ ਯਾਤਰਾ ਦੌਰਾਨ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਫ਼ਲਸਫ਼ੇ ਨੂੰ ਪੂਰੀ ਤਨਦੇਹੀ ਨਾਲ ...
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਹੈਬੋਵਾਲ ਪੁਲਿਸ ਨੇ 16 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮ ਤੇ ਲੜਕੀ ਇੱਕੋ ਲੇਬਰ ਕੁਆਰਟਰ ਵਿਚ ਰਹਿੰਦੇ ਹਨ | ਇਸ ਮਾਮਲੇ 'ਚ ਪੁਲਿਸ ਨੇ 16 ਸਾਲਾ ਲੜਕੀ ਦੀ ਮਾਂ ਦੀ ਸ਼ਿਕਾਇਤ ...
ਲੁਧਿਆਣਾ, 4 ਫਰਵਰੀ (ਕਵਿਤਾ ਖੁੱਲਰ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਧੀਮਾਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਦਫਤਰ ਘੰਟਾ ਘਰ ਵਿਖੇ ਪੰਜਾਬ ਭਾਜਪਾ ਦੇ ਖਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਦੀ ਮੌਜੂਦਗੀ 'ਚ ਸੈਂਕੜੇ ਵਰਕਰ ਹੋਰ ਪਾਰਟੀਆਂ ਛੱਡ ...
ਲੁਧਿਆਣਾ, 4 ਫਰਵਰੀ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਵਿਅਕਤੀ ਵੀ ਸ਼ਾਮਿਲ ਹੋਣਗੇ, ਜਿਹੜੇ ਆਪਣੀ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਮਹਿੰਗੀਆਂ ਕੰਨ ਮਸ਼ੀਨਾਂ ਖ਼ਰੀਦਣ ਤੋਂ ਅਸਮਰਥ ਹਨ ਜਾਂ ਉਨ੍ਹਾਂ ...
ਲੁਧਿਆਣਾ, 4 ਫਰਵਰੀ (ਕਵਿਤਾ ਖੁੱਲਰ)-ਸਪਰਿੰਗ ਡੇਲ ਪਬਲਿਕ ਸਕੂਲ ਸ਼ੇਰਪੁਰ ਰੋਡ ਲੁਧਿਆਣਾ ਵਿਖੇ ਬਾਰ੍ਹਵੀਂ ਕਲਾਸ ਦੇ ਬੱਚਿਆਂ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਵਿਦਾਇਗੀ ਪਾਰਟੀ ਦਾ ਆਰੰਭ ਸਕੂਲ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਦੇ ਆਗਮਨ ਨਾਲ ਹੋਇਆ | ...
ਲੁਧਿਆਣਾ, 4 ਫਰਵਰੀ (ਕਵਿਤਾ ਖੁੱਲਰ)-ਮੌਜੂਦਾ 300 ਬਿਸਤਰਿਆਂ ਵਾਲੇ ਈ.ਐਸ.ਆਈ. ਹਸਪਤਾਲ, ਲੁਧਿਆਣਾ ਨੂੰ ਭਵਿੱਖ 'ਚ 500 ਬਿਸਤਰਿਆਂ ਵਾਲੇ ਹਸਪਤਾਲ 'ਚ ਅੱਪਗ੍ਰੇਡ ਕੀਤਾ ਜਾਵੇਗਾ | ਕੇਂਦਰੀ ਕਿਰਤ ਤੇ ਰੁਜ਼ਗਾਰ ਮੰਤਰੀ ਭੂਪੇਂਦਰ ਯਾਦਵ ਨੇ ਲੁਧਿਆਣਾ ਤੋਂ ਆਮ ਆਦਮੀ ਪਾਰਟੀ ...
ਲੁਧਿਆਣਾ, 4 ਫਰਵਰੀ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ 7ਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ...
ਲੁਧਿਆਣਾ, 4 ਫਰਵਰੀ (ਪੁਨੀਤ ਬਾਵਾ)-ਸਕੱਤਰ ਖੇਤਰੀ ਟਰਾਂਸਪੋਰਟ ਅਥਾਰਿਟੀ ਲੁਧਿਆਣਾ ਡਾ. ਪੂਨਮ ਪ੍ਰੀਤ ਕੌਰ ਵਲੋਂ ਸ਼ੁੱਕਰਵਾਰ ਦੇਰ ਰਾਤ ਮਹਾਂਨਗਰ ਵਿਚ ਵੱਖ-ਵੱਖ ਥਾਈਾ ਨਾਕੇ ਲਗਾ ਕੇ ਅਚਨਚੇਤ ਚੈਕਿੰਗ ਕਰਦਿਆਂ ਨਿਯਮਾਂ ਵਿਰੁੱਧ ਚੱਲਣ ਵਾਲੇ ਵਾਹਨਾਂ ਖ਼ਿਲਾਫ਼ ...
ਲੁਧਿਆਣਾ, 4 ਫਰਵਰੀ (ਭੁਪਿੰਦਰ ਸਿੰਘ ਬੈਂਸ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਲੁਧਿਆਣਾ ਵਿਖੇ 12ਵੀਂ ਕਲਾਸ ਦੇ ਅੱਵਲ ਰਹੇ ਵਿਦਿਆਰਥੀਆਂ ਨੂੰ ਅਲਵਿਦਾ ਕਹਿਣ ਲਈ ਸਕੂਲ 'ਚ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ | ਸੀਨੀਅਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ...
ਲੁਧਿਆਣਾ, 4 ਫਰਵਰੀ (ਕਵਿਤਾ ਖੁੱਲਰ)-ਸੈਂਟਰਲ ਵਾਲਮੀਕਿ ਸਭਾ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦਿਹਾਤੀ ਦੇ ਮੀਤ ਪ੍ਰਧਾਨ ਕੇ. ਪੀ. ਰਾਣਾ ਕਾਂਗਰਸ ਨੂੰ ਅਲਵਿਦਾ ਕਹਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਟਿੰਕੂ, ...
ਲੁਧਿਆਣਾ, 4 ਫਰਵਰੀ (ਪੁਨੀਤ ਬਾਵਾ)-ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਦੇ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਸਮਾਜ ਸ਼ਾਸਤਰ ਵਿਭਾਗ ਨੇ ਕਾਲਜ ਕੈਂਪਸ 'ਚ 'ਲਿੰਗ ਸਮਾਵੇਸ਼ੀ ਵੱਲ ਲਿੰਗ ਦੇ ਆਲੇ-ਦੁਆਲੇ ਉਭਰਦੇ ਸਮਕਾਲੀ ਮੁੱਦੇ' ਵਿਸ਼ੇ 'ਤੇ ਕਾਲਜ ...
ਲੁਧਿਆਣਾ, 4 ਫਰਵਰੀ (ਕਵਿਤਾ ਖੁੱਲਰ)-ਸਮਾਰਟ ਸਕੂਲ ਮੋਤੀ ਨਗਰ, ਸੈਕਟਰ 39 ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ਇਸ ਮੌਕੇ ਸਕੂਲ ਮੁਖੀ ਸੁਖਧੀਰ ਸਿੰਘ ਸੇਖੋਂ ਨੇ ਦੱਸਿਆ ਕਿ ਜਸਵੀਰ ਸਿੰਘ ਗਿੱਲ, ਏ.ਸੀ.ਪੀ. ਮੁਰਾਦ ਜਸਵੀਰ ਸਿੰਘ ...
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬੱਸ ਸਟੈਂਡ ਦੇ ਬਾਹਰ ਸ਼ਰਾਬ ਪੀ ਰਹੇ ਇਕ ਪੁਲਿਸ ਮੁਲਾਜ਼ਮ ਦੀ ਵੀਡੀਓ ਵਾਇਰਲ ਹੋ ਗਈ, ਜੋ ਕਿ ਅੱਜ ਸ਼ਹਿਰ ਵਿਚ ਚਰਚਾ ਦਾ ਵਿਸ਼ਾ ਬਣੀ ਰਹੀ | ਜਾਣਕਾਰੀ ਅਨੁਸਾਰ ਇਹ ਵੀਡੀਉ ਇਕ ਕਿਸਾਨ ਆਗੂ ਵਲੋਂ ਬਣਾਈ ਗਈ ਦੱਸੀ ਜਾ ...
ਲੁਧਿਆਣਾ, 4 ਫਰਵਰੀ (ਕਵਿਤਾ ਖੁੱਲਰ)-ਕਲਗੀਧਰ ਖਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਮਰਾਨ ਰੋਡ ਵਿਖੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਜਿੱਥੇ ਪਿਛਲੇ ਦਿਨੀਂ ਆਰੰਭ ਕਰਵਾਏ ਗਏ ਸਹਿਜ ਪਾਠ ਜੀ ਦੀ ਸੰਪੂਰਨਤਾ ਦੇ ਭੋਗ ਪਾਏ, ਉੱਥੇ ਹੀ ਰਾਗੀ ਸਿੰਘਾਂ ਵਲੋਂ ਰੱਬੀ ...
ਲੁਧਿਆਣਾ, 4 ਫਰਵਰੀ (ਪੁਨੀਤ ਬਾਵਾ)-ਐਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ ਦੇ ਬੀ.ਏ. ਭਾਗ ਤੀਜਾ ਦੇ ਸਮੀਰ ਸੱਭਰਵਾਲ ਤੇ ਪ੍ਰਣਵ ਮਲਿਕ ਨੇ 25 ਜਨਵਰੀ ਤੋਂ 3 ਫਰਵਰੀ 2023 ਤੱਕ ਗੋਆ ਵਿਖੇ ਯੁਵਕ ਸੇਵਾਵਾਂ ਪੰਜਾਬ ਦੇ ਡਾਇਰੈਕਟੋਰੇਟ ਦੁਆਰਾ ਆਯੋਜਿਤ ਅੰਤਰ ਰਾਜ ਟੂਰ 'ਚ ਹਿੱਸਾ ...
ਲੁਧਿਆਣਾ, 4 ਫਰਵਰੀ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਸ਼ੁਮਾਰ ਮਨਪ੍ਰੀਤ ਸਿੰਘ ਬੰਟੀ, ਕਾਂਗਰਸੀ ਕੌਂਸਲਰ ਰਾਜੂ ਥਾਪਰ, ਬਲਜਿੰਦਰ ਸਿੰਘ ਸੰਧੂ ਅਤੇ ਅਕਾਲੀ ਦਲ ਦੇ ਸ਼ੈਂਕੀ ਬੇਦੀ ਨੇ ਵਿਧਾਇਕ ਮਦਨ ਲਾਲਾ ਬੱਗਾ, ਆਪ ਦੇ ਜ਼ਿਲ੍ਹਾ ਪ੍ਰਧਾਨ ...
ਲੁਧਿਆਣਾ, 4 ਫਰਵਰੀ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ | ਇਸ ਦੌਰਾਨ ਸ੍ਰੀ ਸੁਖਮਨੀ ਗੁਰਮਤਿ ਸੰਗੀਤ ਅਕੈਡਮੀ ਦੀ ਬੀਬੀਆਂ ਨੇ ਕੀਰਤਨ ਨਾਲ ਸੰਗਤ ਨੂੰ ...
ਲੁਧਿਆਣਾ, 4 ਫਰਵਰੀ (ਕਵਿਤਾ ਖੁੱਲਰ)-ਮਾਂ ਬਗਲਾਮੁਖੀ ਧਾਮ ਵਿਖੇ ਸ਼ੁਰੂ ਹੋਏ ਅਖੰਡ ਮਹਾਯੱਗ 'ਚ ਵੱਡੀ ਗਿਣਤੀ ਵਿਚ ਸ਼ਰਧਾਲੂ ਮਾਂ ਦੇ ਚਰਨਾਂ 'ਚ ਹਾਜ਼ਰੀ ਭਰ ਰਹੇ ਹਨ ਤੇ ਯੱਗ 'ਚ ਅਹੁੱਤੀਆਂ ਪਾ ਕੇ ਸੁੱਖ-ਸ਼ਾਂਤੀ ਦੀ ਕਾਮਨਾ ਕਰ ਰਹੇ ਹਨ | ਪੱਖੋਵਾਲ ਰੋਡ ਸਿੰਗਲਾ ...
ਲੁਧਿਆਣਾ, 4 ਫ਼ਰਵਰੀ (ਪੁਨੀਤ ਬਾਵਾ)-ਉਡਾਨ ਮੀਡੀਆ ਐਂਡ ਕਮਿਊਨੀਕੇਸ਼ਨ ਪ੍ਰਾਈਵੇਟ ਲਿਮਟਿਡ ਵਲੋਂ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ, ਕੌਂਸਲ ਆਫ਼ ਇੰਜੀਨੀਅਰਜ਼ ਐਂਡ ਵੈਲਯੂਅਰਜ਼, ਕਲੱਬ ਐਨ.ਪੀ.ਸੀ. ਇੰਡੀਆ, ਕ੍ਰੇਡਾਈ ਪੰਜਾਬ, ਲੁਧਿਆਣਾ ਸੈਨੇਟਰੀ ਐਂਡ ਪਾਈਪ ...
ਲੁਧਿਆਣਾ, 4 ਫਰਵਰੀ (ਕਵਿਤਾ ਖੁੱਲਰ/ਪੁਨੀਤ ਬਾਵਾ)-ਦੇਸ਼ ਭਗਤ ਪਰਿਵਾਰ ਨਾਲ ਸਬੰਧਤ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਸਨਤਕਾਰ ਹਰੀਸ਼ ਦੂਆ ਨੇ ਅੱਜ ਲੁਧਿਆਣਾ ਵਿਖੇ ਕਾਂਗਰਸ ਨੂੰ ਅਲਵਿਦਾ ਆਖ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ...
ਫੁੱਲਾਂਵਾਲ, 4 ਫਰਵਰੀ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਠੱਕਰਵਾਲ ਦੇ ਸਾਬਕਾ ਸਰਪੰਚ ਹਰਪ੍ਰੀਤ ਸਿੰਘ ਹੈਪੀ ਰਾਏ ਪਰਿਵਾਰ ਨੂੰ ਉਦੋਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਜਵਾਨ ਪੁੱਤਰ ਜਸਸਿਮਰਨ ਸਿੰਘ ਰਾਏ 25 ਸਾਲ ਦਾ ...
ਲੁਧਿਆਣਾ, 4 ਫਰਵਰੀ (ਕਵਿਤਾ ਖੁੱਲਰ)-ਸੀਨੀਅਰ ਕਾਂਗਰਸੀ ਆਗੂ ਕਿ੍ਸ਼ਨ ਕੁਮਾਰ ਬਾਵਾ ਸਾਬਕਾ ਚੇਅਰਮੈਨ ਪੀ.ਐਸ.ਆਈ.ਡੀ.ਸੀ. ਨੇ ਲਿਖਤੀ ਬਿਆਨ ਰਾਹੀਂ ਪੰਜਾਬ ਦੀ 'ਆਪ' ਸਰਕਾਰ ਵਲੋਂ 90 ਪੈਸੇ ਡੀਜ਼ਲ ਤੇ ਪੈਟਰੋਲ ਦੇ ਵਧਾਏ ਰੇਟਾਂ ਦੀ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ...
ਫੁੱਲਾਂਵਾਲ, 4 ਫਰਵਰੀ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਫੁੱਲਾਂਵਾਲ ਦੇ ਸਰਕਾਰੀ ਹਾਈ ਸਕੂਲ ਵਿਚ ਪੜ੍ਹਦੇ ਦਸਵੀਂ ਜਮਾਤ ਦੇ 102 ਵਿਦਿਆਰਥੀਆਂ ਦੀ ਬੋਰਡ ਦੀ ਫ਼ੀਸ ਸਕੂਲ ਦੇ ਇੰਚਾਰਜ ਰਹੇ ਅਧਿਆਪਕ ਰਛਪਾਲ ਸਿੰਘ ਵਲੋਂ ਸਮੇਂ ਸਿਰ ...
ਲੁਧਿਆਣਾ, 4 ਫਰਵਰੀ (ਕਵਿਤਾ ਖੁੱਲਰ)-ਜ਼ਿਲ੍ਹਾ ਲੁਧਿਆਣਾ ਦੇ ਪਿੰਡਾਂ ਦੇ ਵਸਨੀਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਸ ਦੇ ਤਹਿਤ ਪਿੰਡਾਂ ਵਿਚ ਸ਼ੁੱਧ ਪੀਣ ...
ਲੁਧਿਆਣਾ, 4 ਫਰਵਰੀ (ਕਵਿਤਾ ਖੁੱਲਰ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਭਾਜਪਾ ਦੇ ਜ਼ੋਨਲ ਇੰਚਾਰਜਾਂ ਦਾ ਐਲਾਨ ਕਰਦਿਆਂ ਆਪਣੇ ਤਿੰਨੋਂ ਜਨਰਲ ਸਕੱਤਰਾਂ ਨੂੰ ਦੋ-ਦੋ ਵਿਧਾਨ ਸਭਾ ਹਲਕਿਆਂ ਦਾ ਇੰਚਾਰਜ ਲਗਾਇਆ ਹੈ | ਇਨ੍ਹਾਂ ਵਿਚ ਮਹਾ ...
ਲੁਧਿਆਣਾ, 4 ਫਰਵਰੀ (ਕਵਿਤਾ ਖੁੱਲਰ)-ਜ਼ਿਲ੍ਹਾ ਲੁਧਿਆਣਾ ਦੇ ਪਿੰਡਾਂ ਦੇ ਵਸਨੀਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਸ ਦੇ ਤਹਿਤ ਪਿੰਡਾਂ ਵਿਚ ਸ਼ੁੱਧ ਪੀਣ ...
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਲੜਕੀਆਂ ਨਾਲ ਛੇੜਖ਼ਾਨੀ ਕਰਨ ਦੇ ਦੋਸ਼ ਤਹਿਤ 3 ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਲੜਕੀਆਂ ਦੀ ਮਾਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ...
ਲੁਧਿਆਣਾ, 4 ਫ਼ਰਵਰੀ (ਪੁਨੀਤ ਬਾਵਾ)-ਐਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ ਦੇ ਫਿਨਿਸ਼ਿੰਗ ਸਕੂਲ ਨੇ ਫਰੈਂਕਫਿਨ ਇੰਸਟੀਚਿਊਟ ਦੇ ਸਹਿਯੋਗ ਨਾਲ ਹਵਾਬਾਜ਼ੀ, ਪ੍ਰਾਹੁਣਚਾਰੀ ਤੇ ਸੈਰ-ਸਪਾਟਾ ਖੇਤਰ ਵਿਚ ਨੌਕਰੀ ਦੇ ਮੌਕੇ 'ਤੇ ਇੱਕ ਸੈਮੀਨਾਰ ਕਰਵਾਇਆ | ਰਿਸੋਰਸ ਪਰਸਨ ...
ਲੁਧਿਆਣਾ, 4 ਫ਼ਰਵਰੀ (ਪੁਨੀਤ ਬਾਵਾ)-ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਦੇ ਈਕੋ ਕਲੱਬ ਤੇ ਲੋਕ ਪ੍ਰਸ਼ਾਸਨ ਵਿਭਾਗ ਨੇ ਅੱਜ ਕਾਲਜ ਕੈਂਪਸ ਵਿਚ ਵਿਸ਼ਵ ਵੈਟਲੈਂਡਜ਼ ਦਿਵਸ ਮਨਾਇਆ | ਇਸ ਦਿਨ ...
ਲੁਧਿਆਣਾ, 4 ਫਰਵਰੀ (ਭੁਪਿੰਦਰ ਸਿੰਘ ਬੈਂਸ)-ਇਕ ਵਾਰ ਫਿਰ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਲੁਧਿਆਣਾ ਨੂੰ ਸਿੱਖਿਆ 'ਚ ਉੱਤਮਤਾ ਲਈ ਅੰਤਰਰਾਸ਼ਟਰੀ ਪੁਰਸਕਾਰ-2023 ਨਾਲ ਸਨਮਾਨਿਤ ਕੀਤਾ ਗਿਆ ਹੈ | ਇਹ ਵੱਕਾਰੀ ਪੁਰਸਕਾਰ 27 ਤੋਂ 30 ਜਨਵਰੀ, 2023 ਤੱਕ ਸ਼੍ਰੀਲੰਕਾ ਦੇ ...
ਲੁਧਿਆਣਾ, 4 ਫਰਵਰੀ (ਕਵਿਤਾ ਖੁੱਲਰ)-ਇੰਪਾਵਰਮੈਂਟ ਐਸੋਸੀਏਸ਼ਨ ਫ਼ਾਰ ਦਾ ਬਲਾਇੰਡ ਪੰਜਾਬ ਦੇ ਨੁਮਾਇੰਦਿਆਂ ਦੀ ਕਿਰਪਾ ਸਰੋਜ ਸ਼ੰਕਰ ਸਪੈਸ਼ਲ ਚੀਫ਼ ਸੈਕਟਰੀ ਸਮਾਜਿਕ ਸੁਰੱਖਿਆ ਵਿਭਾਗ, ਪੰਜਾਬ ਸਰਕਾਰ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਹੋਈ, ...
ਲੁਧਿਆਣਾ, 4 ਫਰਵਰੀ (ਕਵਿਤਾ ਖੁੱਲਰ)-ਗੁਰਦੁਆਰਾ ਪਾਤਸ਼ਾਹੀ ਛੇਵੀਂ ਗੁਰੂਸਰ ਗੁਜਰਵਾਲ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਵੈਲਫੇਅਰ ਕਮੇਟੀ ਪ੍ਰਧਾਨ ਜਥੇਦਾਰ ਜਗਰੂਪ ਸਿੰਘ ਗੁੱਜਰਵਾਲ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਹੋਈ ਅਤੇ ਬੰਦੀ ਸਿੰਘਾਂ ਦੀ ...
ਲੁਧਿਆਣਾ, 4 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਘਰ-ਘਰ ਰਸੋਈ ਗੈਸ ਦੀ ਡਿਲੀਵਰੀ ਦੇਣ ਵਾਲੇ ਅਨੇਕਾਂ ਹੀ ਰੇਹੜਾ ਚਾਲਕ ਬਿਨ੍ਹਾਂ ਵਰਦੀ ਤੋਂ ਰਸੋਈ ਗੈਸ ਦੀ ਸਪਲਾਈ ਦੇ ਰਹੇ ਹਨ | ਅਨੇਕਾਂ ਕੋਲ ਹੀ ਮੌਕੇ 'ਤੇ ਨਾਪ ਤੋਲ ਵਾਲਾ ਕੰਡਾ ਵੀ ...
ਲੁਧਿਆਣਾ, 4 ਫ਼ਰਵਰੀ (ਪਰਮਿੰਦਰ ਸਿੰਘ ਆਹੂਜਾ)-ਹੈਬੋਵਾਲ ਕਲਾਂ ਦੇ ਜੋਸ਼ੀ ਨਗਰ ਇਲਾਕੇ ਵਿੱਚ ਇੱਕ ਘਰ ਵਿੱਚ ਚੋਰੀ ਦੀ ਘਟਨਾ ਵਾਪਰੀ ਹੈ¢ ਇਸ ਘਟਨਾ ਦਾ ਪਤਾ ਪਰਿਵਾਰ ਵਾਲਿਆਂ ਨੂੰ ਉਦੋਂ ਲੱਗਾ ਜਦੋਂ ਸਨਿਚਰਵਾਰ ਰਾਤ ਪਰਿਵਾਰਕ ਮੈਂਬਰ ਘਰ ਪਹੁੰਚੇ¢ ਉਸ ਨੇ ਦੇਖਿਆ ਕਿ ...
ਲੁਧਿਆਣਾ, 4 ਫਰਵਰੀ (ਭੁਪਿੰਦਰ ਸਿੰਘ ਬੈਂਸ)-ਈ.ਟੀ.ਟੀ.ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਕੁਲਜਿੰਦਰ ਸਿੰਘ ਬਦੋਵਾਲ ਅਤੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਮਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਈ.ਟੀ.ਟੀ.ਅਧਿਆਪਕ ਯੂਨੀਅਨ ਪੰਜਾਬ ਵਲੋਂ ਪੰਜਾਬ ਭਰ ...
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਮਾਲਕਾਂ ਦਾ ਸਾਮਾਨ ਚੋਰੀ ਕਰਨ ਵਾਲੇ ਦੋ ਵਰਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਵਲੋਂ ਇਹ ਕਾਰਵਾਈ ਲਲਿਤ ਅਗਰਵਾਲ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਇਸ ...
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਵਾਲੇ ਨੌਜਵਾਨ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸ਼ਿਮਲਾਪੁਰੀ ਦੇ ਰਹਿਣ ਵਾਲੇ ਸੂਰਜ ...
ਲੁਧਿਆਣਾ, 4 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਘਰ-ਘਰ ਰਸੋਈ ਗੈਸ ਦੀ ਡਿਲੀਵਰੀ ਦੇਣ ਵਾਲੇ ਅਨੇਕਾਂ ਹੀ ਰੇਹੜਾ ਚਾਲਕ ਬਿਨ੍ਹਾਂ ਵਰਦੀ ਤੋਂ ਰਸੋਈ ਗੈਸ ਦੀ ਸਪਲਾਈ ਦੇ ਰਹੇ ਹਨ | ਅਨੇਕਾਂ ਕੋਲ ਹੀ ਮੌਕੇ 'ਤੇ ਨਾਪ ਤੋਲ ਵਾਲਾ ਕੰਡਾ ਵੀ ...
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ਜਸ਼ਨਦੀਪ ਸਿੰਘ ਵਾਸੀ ...
ਲੁਧਿਆਣਾ, 4 ਫ਼ਰਵਰੀ (ਪੁਨੀਤ ਬਾਵਾ)-ਸਥਾਨਕ ਸਰਕਾਰੀ ਕਾਲਜ ਲੜਕੀਆਂ ਵਿਖੇ ਬਸੰਤ ਪੰਚਮੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਕਾਲਜ ਦੇ ਪਿ੍ੰਸੀਪਲ ਸੁਮਨ ਲਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਪਿ੍ੰਸੀਪਲ ਸ਼੍ਰੀਮਤੀ ਲਤਾ ...
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਡਾਬਾ ਦੇ ਗੁਰੂ ਨਾਨਕ ਨਗਰ ਇਲਾਕੇ ਦੀ ਗਲੀ ਨੰਬਰ 4 'ਚ ਸਨਿਚਰਵਾਰ ਦੇਰ ਸ਼ਾਮ ਇਕ 40 ਸਾਲਾ ਵਿਅਕਤੀ ਨੇ ਬੀਮਾਰੀ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ¢ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਵਿਅਕਤੀ ਨੇ ਆਪਣੀ ਪਤਨੀ ...
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵਪਾਰ ਦੇ ਮਾਮਲੇ 'ਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਇੰਡਸਟਰੀ ਏਰੀਆ ਦੇ ਰਹਿਣ ਵਾਲੇ ਰਿਸ਼ੀ ਕਪੂਰ ਦੀ ਸ਼ਿਕਾਇਤ 'ਤੇ ...
ਲੁਧਿਆਣਾ, 4 ਫਰਵਰੀ (ਪੁਨੀਤ ਬਾਵਾ)-ਬਿਜਲੀ ਨਿਗਮ ਲਿਮਟਿਡ ਲੁਧਿਆਣਾ ਦੇ ਵੱਖ-ਵੱਖ 11 ਕੇ.ਵੀ. ਫੀਡਰਾਂ ਦੀ ਜ਼ਰੂਰੀ ਸਾਂਭ-ਸੰਭਾਲ ਤੇ ਮੁਰੰਮਤ ਲਈ 5 ਫ਼ਰਵਰੀ ਦਿਨ ਐਤਵਾਰ ਨੂੰ ਬਿਜਲੀ ਬੰਦ ਰਹੇਗੀ | ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੰਡੀਗੜ੍ਹ ਰੋਡ, ਸੁਵਿਧਾ, ਜੀ.ਐਸ., ...
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਚੋਰੀਸ਼ੁਦਾ ਵਾਹਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਗੁਰਜੰਟ ਸਿੰਘ ਪੁੱਤਰ ਪੁਸ਼ਪਿੰਦਰ ਸਿੰਘ ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX