ਤਾਜਾ ਖ਼ਬਰਾਂ


"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  42 minutes ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  about 2 hours ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਇੰਜਣ ਵਿਚ ਖਰਾਬੀ ਦੇ ਚੱਲਦਿਆਂ ਗੁਹਾਟੀ ਵੱਲ ਮੋੜੀ ਗਈ ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ
. . .  about 2 hours ago
ਗੁਹਾਟੀ, 4 ਜੂਨ-ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ ਨੂੰ ਗੁਹਾਟੀ ਦੇ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਇੰਟਰਨੈਸ਼ਨਲ ਵੱਲ ਮੋੜ ਦਿੱਤਾ ਗਿਆ, ਜਦੋਂ ਜਹਾਜ਼ ਦੇ ਪਾਇਲਟ ਨੇ ਜਹਾਜ਼ ਦੇ ਇੰਜਣ ਵਿਚ ਖਰਾਬੀ...
ਬਾਲਾਸੋਰ ਰੇਲ ਹਾਦਸਾ:ਰੇਲ ਮੰਤਰੀ ਨੂੰ ਲੈਣੀ ਚਾਹੀਦੀ ਹੈ ਜ਼ਿੰਮੇਵਾਰੀ-ਕਾਂਗਰਸ
. . .  about 3 hours ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਅਸੀਂ ਮਨੁੱਖੀ ਦੁਖਾਂਤ ਦੇ ਦੌਰਾਨ ਰਾਜਨੀਤੀ ਨਹੀਂ ਕਰਦੇ। ਮਾਧਵਰਾਓ ਸਿੰਧੀਆ, ਨਿਤੀਸ਼ ਕੁਮਾਰ ਅਤੇ ਲਾਲ ਬਹਾਦੁਰ ਸ਼ਾਸਤਰੀ...
ਓਡੀਸ਼ਾ ਰੇਲ ਹਾਦਸਾ: ਮੁੱਖ ਮੰਤਰੀ ਪਟਨਾਇਕ ਵਲੋਂ ਕੋਲਕਾਤਾ ਲਈ ਮੁਫ਼ਤ ਬੱਸ ਸੇਵਾਵਾਂ ਦਾ ਐਲਾਨ
. . .  about 3 hours ago
ਭੁਵਨੇਸ਼ਵਰ, 4 ਜੂਨ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਬਾਲਾਸੋਰ ਰੇਲ ਹਾਦਸੇ ਦੇ ਮੱਦੇਨਜ਼ਰ ਕੋਲਕਾਤਾ ਲਈ ਮੁਫ਼ਤ ਬੱਸ ਸੇਵਾ ਦਾ ਐਲਾਨ ਕੀਤਾ, ਜਿਸ 'ਚ 288 ਲੋਕਾਂ ਦੀ ਮੌਤ ਹੋ ਗਈ ਸੀ।ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਮੁਸਾਫ਼ਰਾਂ ਦੇ ਵੱਧ ਤੋਂ ਵੱਧ ਲਾਭ ਨੂੰ ਧਿਆਨ ਵਿੱਚ...
ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਜਾਣਿਆ ਬਾਲਾਸੋਰ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ
. . .  about 3 hours ago
ਬਾਲਾਸੋਰ, 4 ਜੂਨ-ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਰੇਲ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਭਦਰਕ ਦੇ ਸਰਕਾਰੀ ਹਸਪਤਾਲ...
ਘੱਲੂਘਾਰਾ ਦਿਵਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਬੰਧ -ਏ.ਡੀ.ਜੀ.ਪੀ. ਅਰਪਿਤ ਸ਼ੁਕਲਾ
. . .  about 3 hours ago
ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ)-ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਸ਼ਹਿਰ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਅਣਸੁਖਾਵੇ ਮਾਹੌਲ ਨਾਲ ਨਜਿੱਠਣ ਦੇ ਪੂਰੀ ਤਰ੍ਹਾਂ ਸਮਰੱਥ ਹੈ। ਇਹ ਪ੍ਰਗਟਾਵਾ...
ਕਲਾਨੌਰ ਤਹਿਸੀਲ ਟੁੱਟਣ ਨਹੀਂ ਦੇਵਾਂਗੇ, ਮਾਮਲਾ ਵਿਧਾਨ ਸਭਾ ’ਚ ਚੁੱਕਾਂਗੇ- ਵਿਧਾਇਕ ਰੰਧਾਵਾ
. . .  about 3 hours ago
ਕਲਾਨੌਰ, 4 ਜੂਨ (ਪੁਰੇਵਾਲ)-ਸੂਬੇ ਦੀ ਆਮ ਆਦਮੀਂ ਪਾਰਟੀ ਦੀ ਸਰਕਾਰ ਵਲੋਂ ਸਥਾਨਕ ਤਹਿਸੀਲ ਨੂੰ ਤੋੜਨ ਲਈ ਸ਼ੁਰੂ ਕੀਤੀ ਗਈ ਪੈਰਵਾਈ ’ਤੇ ਪ੍ਰਤੀਕਰਮ ਦਿੰਦਿਆਂ ਸਾਬਕਾ ਉੱਪ ਮੁੱਖ ਮੰਤਰੀ ਤੇ ਵਿਧਾਇਕ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਲਾਨੌਰ ਤਹਿਸੀਲ ਨੂੰ ਟੁੱਟਣ ਨਹੀਂ ਦਿੱਤਾ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ
. . .  about 4 hours ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਦੀ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੇ ਮਾਹਿਰ ਪੈਨਲ ਤੋਂ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ...
ਬਾਲਾਸੋਰ ਰੇਲ ਹਾਦਸੇ ਦੇ ਕਾਰਨਾਂ ਦੀ ਕਰ ਰਹੇ ਹਾਂ ਜਾਂਚ-ਅਨੁਰਾਗ ਠਾਕੁਰ
. . .  about 4 hours ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਅਸੀਂ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਾਂ, ਫਿਲਹਾਲ ਸਾਡਾ ਧਿਆਨ ਜ਼ਖਮੀਆਂ ਨੂੰ ਵਧੀਆ ਸੰਭਵ...
ਸੁੰਨੇ ਮਕਾਨ ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 5 hours ago
ਬਠਿੰਡਾ, 4 ਜੂਨ-ਬਠਿੰਡਾ ਵਿਖੇ ਬਾਦਲ ਮਾਰਗ ਅਤੇ ਮਲੋਟ ਮਾਰਗ ਨੂੰ ਮਿਲਾਉਣ ਵਾਲੇ ਰਿੰਗ ਮਾਰਗ 'ਤੇ ਨੰਨ੍ਹੀ ਛਾਂ ਚੌਂਕ ਦੇ ਨਜ਼ਦੀਕ ਖੇਤਾਂ ਵਿਚ ਸੁੰਨੇ ਮਕਾਨ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼...
ਹਾਦਸੇ ਦੀ ਜੜ੍ਹ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰ ਲਈ ਗਈ ਹੈ-ਓਡੀਸ਼ਾ ਰੇਲ ਹਾਦਸੇ ਤੇ ਰੇਲ ਮੰਤਰੀ
. . .  about 5 hours ago
ਬਾਲਾਸੋਰ, 4 ਜੂਨ - ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬਾਲਾਸੋਰ ਤੀਹਰੀ ਟਰੇਨ ਦੀ ਟੱਕਰ ਵਾਲੀ ਥਾਂ 'ਤੇ ਬਹਾਲੀ ਦੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ 288 ਯਾਤਰੀਆਂ ਦੀ ਜਾਨ ਲੈਣ ਵਾਲਾ ਹਾਦਸਾ ਇਲੈਕਟ੍ਰਾਨਿਕ ਇੰਟਰਲਾਕਿੰਗ...
ਓਡੀਸ਼ਾ ਰੇਲ ਹਾਦਸਾ: ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
. . .  about 5 hours ago
ਨਵੀਂ ਦਿੱਲੀ, 4 ਜੂਨ-ਭਾਰਤ ਵਿਚ ਸਿੰਗਾਪੁਰ ਦੇ ਹਾਈ ਕਮਿਸ਼ਨਰ ਸਾਈਮਨ ਵੋਂਗ ਨੇ ਕਿਹਾ ਕਿ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਹਸੀਨ ਲੂਂਗ ਨੇ ਓਡੀਸ਼ਾ ਰੇਲ ਹਾਦਸੇ'ਤੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ...
ਓਡੀਸ਼ਾ ਰੇਲ ਹਾਦਸਾ:ਮੁੱਖ ਮੰਤਰੀ ਨਵੀਨ ਪਟਨਾਇਕ ਵਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ
. . .  about 5 hours ago
ਭੁਵਨੇਸ਼ਵਰ, 4 ਜੂਨ- ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ...
ਪ੍ਰਧਾਨ ਮੰਤਰੀ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ 'ਤੇ ਮੌਜੂਦ ਰੇਲ ਮੰਤਰੀ ਨੂੰ ਕੀਤਾ ਫ਼ੋਨ
. . .  about 5 hours ago
ਨਵੀਂ ਦਿੱਲੀ, 4 ਜੂਨ-ਰੇਲਵੇ ਮੰਤਰਾਲੇ ਦੇ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਮੰਤਰੀ ਨੇ ਅਸ਼ਵਿਨੀ ਵੈਸ਼ਨਵ ਨੂੰ ਫ਼ੋਨ ਕੀਤਾ ਜੋ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ'ਤੇ ਮੌਜੂਦ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨੇ ਰੇਲ ਮੰਤਰੀ...
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਕਾਰਵਾਈ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਦਾ ਟਵੀਟ
. . .  about 6 hours ago
ਭੁਲੱਥ, 4 ਜੂਨ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕਿਹਾ ਕਿ ਭ੍ਰਿਸ਼ਟ ਅਫਸਰਾਂ, ਬਿਸ਼ਨੋਈ ਵਰਗੇ ਗੈਂਗਸਟਰਾਂ ਅਤੇ ਕਟਾਰੂਚੱਕ ਵਰਗੇ ਦਾਗੀ ਮੰਤਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਇ ਭਗਵੰਤ ਮਾਨ ਡਾ. ਬਰਜਿੰਦਰ ਸਿੰਘ ਹਮਦਰਦ ਵਰਗੇ ਸੁਤੰਤਰ ਪੱਤਰਕਾਰਾਂ ਨੂੰ ਸਿਰਫ਼ ਆਪਣੇ ਅਖ਼ਬਾਰ 'ਅਜੀਤ' ਦੀ ਲਕੀਰ 'ਤੇ ਨਹੀਂ ਚੱਲਣ ਦੇ ਕਾਰਨ ਠੱਗਣ...
ਟਿਪਰ ਵਲੋਂ ਟੱਕਰ ਮਾਰ ਦੇਣ ਮੋਟਰਸਾਈਕਲ ਸਵਾਰ ਦੀ ਮੌਤ, ਲੋਕਾਂ ਵਲੋਂ ਸੜਕ ਜਾਮ
. . .  about 5 hours ago
ਭਵਾਨੀਗੜ੍ਹ, 4 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਝਨੇੜੀ ਵਿਖੇ ਮੁਖ ਸੜਕ 'ਤੇ ਟਿਪਰ ਵਲੋਂ ਮੋਟਰਸਾਈਕਲ ਸਵਾਰ ਨੂੰ ਪਿਛੋਂ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਿਸ ਤੋਂ ਗੁੱਸੇ ਚ ਆਏ ਲੋਕਾਂ...
ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਫ਼ਰੀਦਕੋਟ ਜ਼ਿਲ੍ਹੇ ਵਿਚ ਚਲਾਇਆ ਗਿਆ ਸਰਚ ਅਭਿਆਨ
. . .  about 6 hours ago
ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-1 ਜੂਨ ਤੋਂ 6 ਜੂਨ ਤੱਕ ਚੱਲਣ ਵਾਲੇ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਹਰ ਜ਼ਿਲ੍ਹੇ ਵਿਚ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਦੇ ਚੱਲਦਿਆਂ ਅੱਜ ਏ.ਡੀ.ਜੀ.ਪੀ. ਸੁਰੱਖਿਆ ਐਸ.ਸ੍ਰੀਵਾਸਤਵ...
ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਆਰੰਭ
. . .  about 5 hours ago
ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)- ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦਾ ਭੋਗ 6 ਜੂਨ ਨੂੰ ਸਵੇਰੇ ਸੱਤ...
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸੂਰੀਨਾਮ ਦੌਰਾ ਅੱਜ ਤੋਂ ਸ਼ੁਰੂ
. . .  about 5 hours ago
ਨਵੀਂ ਦਿੱਲੀ, 4 ਜੂਨ -ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਸੂਰੀਨਾਮ ਯਾਤਰਾ ਅੱਜ ਤੋਂ ਸ਼ੁਰੂ ਹੋ ਰਹੀ ਹੈ। ਰਾਸ਼ਟਰਪਤੀ ਕੱਲ੍ਹ ਸੂਰੀਨਾਮ ਅਤੇ ਸਰਬੀਆ ਦੇ ਛੇ ਦਿਨਾਂ ਦੌਰੇ ਲਈ ਰਾਸ਼ਟਰੀ ਰਾਜਧਾਨੀ ਤੋਂ ਰਵਾਨਾ ਹੋਏ।ਇਹ ਰਾਸ਼ਟਰਪਤੀ ਦੀ ਸੂਰੀਨਾਮ ਦੀ...
ਏਮਜ਼ ਦਿੱਲੀ ਦੇ ਮਾਹਿਰ ਡਾਕਟਰਾਂ ਦੀ ਟੀਮ ਰੇਲ ਹਾਦਸੇ ਵਾਲੀ ਥਾਂ ਦਾ ਕਰੇਗੀ ਦੌਰਾ
. . .  about 7 hours ago
ਨਵੀਂ ਦਿੱਲੀ, 4 ਜੂਨ-ਸੂਤਰਾਂ ਅਨੁਸਾਰ ਏਮਜ਼ ਦਿੱਲੀ ਦੇ ਡਾਕਟਰੀ ਮਾਹਿਰਾਂ ਦੀ ਇਕ ਟੀਮ 1,000 ਤੋਂ ਵੱਧ ਜ਼ਖਮੀਆਂ ਅਤੇ 100 ਗੰਭੀਰ ਮਰੀਜ਼ਾਂ ਦਾ ਇਲਾਜ ਕਰਨ ਲਈ ਮੈਡੀਕਲ ਉਪਕਰਣਾਂ ਦੇ ਨਾਲ ਓਡੀਸ਼ਾ ਦੇ ਰੇਲ ਹਾਦਸੇ ਵਾਲੀ ਥਾਂ ਦਾ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੀਆਂ ਲੱਖਾਂ ਸੰਗਤਾਂ
. . .  about 5 hours ago
ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦਰਸ਼ਨ ਕਰਨ ਪੁੱਜ ਰਹੀਆਂ ਹਨ। ਜ਼ਿਕਰਯੋਗ ਹੈ ਕਿ ਸਕੂਲਾਂ ਵਿਚ ਗਰਮੀਆਂ ਦੀਆਂ ਸ਼ੁਰੂ ਹੋਈਆਂ ਛੁੱਟੀਆਂ ਕਾਰਨ...
ਓਡੀਸ਼ਾ: ਰੇਲ ਮੰਤਰੀ ਅਸ਼ਵਨੀ ਵੈਸ਼ਨਵ ਵਲੋਂ ਰੇਲ ਹਾਦਸੇ ਵਾਲੀ ਜਗ੍ਹਾ ਤੇ ਚੱਲ ਰਹੇ ਬਹਾਲੀ ਦੇ ਕੰਮ ਦਾ ਮੁਆਇਨਾ
. . .  about 7 hours ago
ਬਾਲਾਸੋਰ, 4 ਜੂਨ-ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਉਸ ਜਗ੍ਹਾ 'ਤੇ ਚੱਲ ਰਹੇ ਬਹਾਲੀ ਦੇ ਕੰਮ ਦਾ ਮੁਆਇਨਾ ਕੀਤਾ ਜਿਥੇ ਦੁਖਦਾਈ ਰੇਲ ਹਾਦਸਾ ਹੋਇਆ...
ਬਾਲਾਸੋਰ ਰੇਲ ਹਾਦਸਾ:ਕੁਝ ਸਮੇਂ ਚ ਟਰੈਕ ਨੂੰ ਕਰ ਦਿੱਤਾ ਜਾਵੇਗਾ ਸਾਫ਼-ਰੇਲਵੇ ਅਧਿਕਾਰੀ
. . .  about 8 hours ago
ਬਾਲਾਸੋਰ, 4 ਜੂਨ-ਦੱਖਣੀ ਪੂਰਬੀ ਰੇਲਵੇ ਦੇ ਸੀ.ਪੀ.ਆਰ.ਓ. ਅਦਿੱਤਿਆ ਚੌਧਰੀ ਨੇ ਕਿਹਾ ਕਿ ਜਿੰਨੇ ਵੀ ਡੱਬੇ ਪਲਟੇ ਸਨ, ਸਾਰਿਆਂ ਨੂੰ ਹਟਾ ਦਿੱਤਾ ਗਿਆ ਹੈ, ਜਦਕਿ ਮਾਲ ਗੱਡੀ ਦੇ 3 ਡੱਬਿਆਂ 'ਚੋਂ 2 ਡੱਬੇ ਹਟਾ ਦਿੱਤੇ ਗਏ ਹਨ ਤੇ ਤੀਜੇ ਨੂੰ...
ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਤੇ ਟ੍ਰੈਕ ਦੀ ਮੁਰੰਮਤ ਦਾ ਕੰਮ ਜਾਰੀ
. . .  about 5 hours ago
ਬਾਲਾਸੋਰ, 4 ਜੂਨ-ਓਡੀਸ਼ਾ ਦੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ 'ਤੇ ਟ੍ਰੈਕ ਦੀ ਮੁਰੰਮਤ ਦਾ ਕੰਮ ਜਾਰੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮਾਘ ਸੰਮਤ 554

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਬਜਟ ਦੇਸ਼ ਨੂੰ ਨਵੀਆਂ ਆਰਥਿਕ ਉਚਾਈਆਂ 'ਤੇ ਲੈ ਕੇ ਜਾਵੇਗਾ : ਧਰਮਿੰਦਰ ਪ੍ਰਧਾਨ

ਚੰਡੀਗੜ੍ਹ, 4 ਫਰਵਰੀ (ਨਵਿੰਦਰ ਸਿੰਘ ਬੜਿੰਗ)- ਕੇਂਦਰੀ ਸਿੱਖਿਆ, ਹੁਨਰ ਅਤੇ ਉੱਦਮਤਾ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਸਾਲ 2023-24 ਲਈ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਆਮ ਬਜਟ ਪ੍ਰਗਤੀਸ਼ੀਲ ਅਤੇ ਵਿਕਾਸ ਨੂੰ ਹੁਲਾਰਾ ਦੇਣ ਵਾਲਾ ਹੈ | ਇੱਥੇ ਚੰਡੀਗੜ੍ਹ ਭਾਜਪਾ ਦੇ ਸੂਬਾ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਇਸ ਸਾਲ ਦਾ ਬਜਟ ਅੰਮਿ੍ਤ ਕਾਲ ਵਿਚ ਸਪਤ ਰਿਸ਼ੀਆਂ ਵਾਂਗ ਸੱਤ ਤਰਜੀਹਾਂ 'ਤੇ ਆਧਾਰਿਤ ਹੈ | ਉਨ੍ਹਾਂ ਕਿਹਾ ਕਿ ਪਿਛਲੇ ਅੱਠ ਸਾਲਾਂ ਵਿਚ ਭਾਰਤ ਨੂੰ ਆਰਥਿਕ ਤੌਰ 'ਤੇ ਮਜ਼ਬੂਤ ??ਕਰਨ ਵਾਲੇ ਫ਼ੈਸਲੇ ਲੈ ਕੇ ਇਸ ਵਾਰ ਭਾਜਪਾ ਸਰਕਾਰ ਨੇ ਦੇਸ਼ ਦੇ ਹਰ ਵਰਗ ਲਈ ਰਾਹਤਾਂ ਦਾ ਡੱਬਾ ਖੋਲ੍ਹ ਦਿੱਤਾ ਹੈ | ਉਨ੍ਹਾਂ ਕਿਹਾ ਕਿ ਬਜਟ ਬਹੁਤ ਹੀ ਪ੍ਰਗਤੀਸ਼ੀਲ ਹੋਣ ਦੇ ਨਾਲ-ਨਾਲ ਸਮਾਵੇਸ਼ੀ ਅਤੇ ਸਰਬਪੱਖੀ ਹੈ, ਜਿਸ ਦੀ ਵਿਸ਼ਵ ਭਰ ਵਿਚ ਸ਼ਲਾਘਾ ਹੋਈ ਹੈ | ਬਜਟ ਨੇ ਖੇਤੀਬਾੜੀ ਸੈਕਟਰ ਲਈ ਕਰਜ਼ੇ ਦੀਆਂ ਸਹੂਲਤਾਂ ਦਾ ਵਿਸਤਾਰ ਕਰਨ ਅਤੇ ਕੇਂਦਰੀ ਅਤੇ ਰਾਜ ਦੋਵਾਂ ਪੱਧਰਾਂ 'ਤੇ ਪੂੰਜੀ ਖ਼ਰਚ ਵਧਾਉਣ ਦਾ ਰਾਹ ਪੱਧਰਾ ਕੀਤਾ ਹੈ, ਇਸ ਤੋਂ ਇਲਾਵਾ, ਸਰਕਾਰ ਨੇ ਸਿਹਤ ਅਤੇ ਸਿੱਖਿਆ ਖੇਤਰਾਂ ਲਈ ਫ਼ੰਡ ਅਲਾਟ ਕੀਤੇ ਹਨ | ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਸਿੱਖਿਆ ਦੇ ਖੇਤਰ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਨਵੀਂ ਸਿੱਖਿਆ ਨੀਤੀ ਲਾਗੂ ਕਰ ਦਿੱਤੀ ਗਈ ਹੈ | ਸਿੱਖਿਆ ਦੇ ਖੇਤਰ ਵਿਚ 12 ਫ਼ੀਸਦੀ ਦੇ ਵਾਧੇ ਨਾਲ 1 ਲੱਖ 12 ਹਜ਼ਾਰ ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ | ਪੈੱ੍ਰਸ ਕਾਨਫ਼ਰੰਸ ਤੋਂ ਬਾਅਦ ਉਨ੍ਹਾਂ ਪਾਰਟੀ ਦਫ਼ਤਰ ਕਮਲਮ ਦੇ ਆਡੀਟੋਰੀਅਮ ਵਿਚ ਸ਼ਹਿਰ ਦੇ ਜਾਗਰੂਕ ਨਾਗਰਿਕਾਂ ਅਤੇ ਵਰਕਰਾਂ ਨੂੰ ਵੀ ਸੰਬੋਧਨ ਕੀਤਾ | ਇਸ ਮੌਕੇ ਚੰਡੀਗੜ੍ਹ ਭਾਜਪਾ ਪ੍ਰਧਾਨ ਅਰੁਣ ਸੂਦ, ਜਨਰਲ ਸਕੱਤਰ ਰਾਮਵੀਰ ਭੱਟੀ, ਚੰਦਰਸ਼ੇਖਰ, ਮੇਅਰ ਅਨੂਪ ਗੁਪਤਾ, ਪ੍ਰੋਗਰਾਮ ਕੋਆਰਡੀਨੇਟਰ ਧਰਿੰਦਰਾ ਤਾਇਲ ਅਤੇ ਸੂਬਾਈ ਬੁਲਾਰੇ ਕੈਲਾਸ਼ ਚੰਦ ਜੈਨ ਤੋਂ ਇਲਾਵਾ ਸ਼ਹਿਰ ਦੇ ਜਾਗਰੂਕ ਨਾਗਰਿਕ ਅਤੇ ਸ਼ਹਿਰ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਭਾਜਪਾ ਵਰਕਰ ਹਾਜ਼ਰ ਸਨ |

ਵਿਸ਼ਵ ਕੈਂਸਰ ਦਿਵਸ ਮੌਕੇ ਸਿਵਲ ਹਸਪਤਾਲ 'ਚ ਲਗਾਇਆ ਜਾਗਰੂਕਤਾ ਕੈਂਪ

ਡੇਰਾਬੱਸੀ, 4 ਫਰਵਰੀ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਸਿਵਲ ਹਸਪਤਾਲ ਵਿਖੇ ਵਿਸ਼ਵ ਕੈਂਸਰ ਦਿਵਸ ਮੌਕੇ ਡਾ. ਧਰਮਿੰਦਰ ਸਿੰਘ ਸੀਨੀਅਰ ਮੈਡੀਕਲ ਅਫਸਰ ਸਬ ਡਵੀਜ਼ਨਲ ਹਸਪਤਾਲ ਡੇਰਾਬੱਸੀ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ | ਉਨ੍ਹਾਂ ਕੈਂਸਰ ਤੋਂ ਬਚਾਅ ...

ਪੂਰੀ ਖ਼ਬਰ »

ਖੁੰਬਾਂ ਦੀ ਕਾਸ਼ਤ ਨੂੰ ਪੰਜਾਬ 'ਚ ਕੀਤਾ ਜਾਵੇਗਾ ਹੋਰ ਉਤਸ਼ਾਹਿਤ-ਡਾਇਰੈਕਟਰ ਬਾਗਬਾਨੀ

ਐੱਸ. ਏ. ਐੱਸ. ਨਗਰ, 4 ਫਰਵਰੀ (ਕੇ. ਐੱਸ. ਰਾਣਾ)-ਸਹਾਇਕ ਧੰਦਿਆਂ ਵਿਚ ਖੁੰਬਾਂ ਦੀ ਕਾਸ਼ਤ ਪੰਜਾਬ ਦੇ ਕਿਸਾਨਾਂ ਲਈ ਕਾਫੀ ਲਾਹੇਵੰਦ ਧੰਦਾ ਹੋ ਸਕਦਾ ਹੈ | ਇਹ ਵਿਚਾਰ ਸੈਲਿੰਦਰ ਕੌਰ (ਆਈ. ਐਫ. ਐੱਸ.) ਡਾਇਰੈਕਟਰ ਬਾਗਬਾਨੀ ਵਿਭਾਗ ਪੰਜਾਬ ਨੇ ਜ਼ਿਲ੍ਹਾ ਐੱਸ. ਏ. ਐੱਸ. ਨਗਰ ਦੇ 50 ...

ਪੂਰੀ ਖ਼ਬਰ »

ਚੰਡੀਗੜ੍ਹ ਕਾਲਜਾਂ ਦੇ ਸਟਾਫ਼ ਵਲੋਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਸੰਘਰਸ਼ ਚੌਥੇ ਦਿਨ 'ਚ ਦਾਖ਼ਲ

ਚੰਡੀਗੜ੍ਹ, 4 ਫਰਵਰੀ (ਪ੍ਰੋ. ਅਵਤਾਰ ਸਿੰਘ) - ਚੰਡੀਗੜ੍ਹ ਵਿਚਲੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਵਲੋਂ ਬਣਾਈ ਸਾਂਝੀ ਐਕਸ਼ਨ ਕਮੇਟੀ ਵਲੋਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਵਿਰੁੱਧ 8 ਫਰਵਰੀ ਤਕ ਸ਼ੁਰੂ ਕੀਤੇ ਰੋਸ ...

ਪੂਰੀ ਖ਼ਬਰ »

ਹਰਿਆਣਾ ਵਿਚ ਕੈਂਸਰ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਇਕ ਖੋਜ ਪ੍ਰਕਿ੍ਆ ਸ਼ੁਰੂ ਕੀਤੀ ਜਾਵੇਗੀ - ਸਿਹਤ ਮੰਤਰੀ

ਚੰਡੀਗੜ੍ਹ, 4 ਫਰਵਰੀ (ਵਿਸ਼ੇਸ਼ ਪ੍ਰਤੀਨਿਧੀ) -ਹਰਿਆਣਾ ਵਿਚ ਕੈਂਸਰ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਇਕ ਖੋਜ ਪ੍ਰਕਿ੍ਆ ਨੂੰ ਸ਼ੁਰੂ ਕੀਤਾ ਜਾਵੇਗਾ ਅਤੇ ਇਸ ਦੇ ਲਈ ਅੱਜ ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੈਂਸਰ ਦੇ ਵੱਧਦੇ ਮਾਮਲਿਆਂ ...

ਪੂਰੀ ਖ਼ਬਰ »

ਅਕਾਲੀ ਦਲ ਨੇ ਐਨ.ਡੀ.ਏ ਸਰਕਾਰ ਵਲੋਂ ਘੱਟ ਗਿਣਤੀਆਂ ਲਈ ਸਕਾਲਰਸ਼ਿਪ ਬੰਦ ਕਰਨ ਦੇ ਫ਼ੈਸਲੇ ਦੀ ਕੀਤੀ ਨਿਖੇਧੀ

ਚੰਡੀਗੜ੍ਹ, 4 ਫਰਵਰੀ (ਅਜੀਤ ਬਿਊਰੋ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਨ.ਡੀ.ਏ ਸਰਕਾਰ ਵਲੋਂ ਪੀ.ਐਚ.ਡੀ ਅਤੇ ਪ੍ਰੀ-ਮੈਟਿ੍ਕ ਵਿਦਿਆਰਥੀਆਂ ਵਾਸਤੇ ਸਕਾਲਰਸ਼ਿਪ ਬੰਦ ਕਰਨ ਦੇ ਫ਼ੈਸਲੇ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਧਾਉਣ ਨਾਲ ਲੋਕਾਂ 'ਤੇ ਪਏਗਾ ਮਾਰੂ ਅਸਰ : ਚੰਦੂਮਾਜਰਾ

ਚੰਡੀਗੜ੍ਹ, 4 ਫਰਵਰੀ (ਪ੍ਰੋ. ਅਵਤਾਰ ਸਿੰਘ): ਭਗਵੰਤ ਮਾਨ ਸਰਕਾਰ ਵਲੋਂ ਡੀਜ਼ਲ ਤੇ ਪੈਟਰੋਲ 'ਤੇ 90 ਪੈਸੇ ਪ੍ਰਤੀ ਲੀਟਰ ਕੀਤਾ ਵਾਧਾ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ 'ਤੇ ਮਾਰੂ ਅਸਰ ਪਾਏਗਾ | ਇਹ ਵਿਚਾਰ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਲੋਕ ...

ਪੂਰੀ ਖ਼ਬਰ »

ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਨਵੇਂ ਜੁੜੇ ਆਗੂਆਂ ਦਾ ਪਾਰਟੀ 'ਚ ਕੀਤਾ ਰਸਮੀ ਸਵਾਗਤ

ਚੰਡੀਗੜ੍ਹ, 4 ਫਰਵਰੀ (ਅਜੀਤ ਬਿਊਰੋ)- ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਆਗੂਆਂ ਅਤੇ ਕੌਂਸਲਰਾਂ ਦਾ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ | ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਸ੍ਰੀ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਬਿਜਲੀ ਸਟੋਰ ਸੈਕਟਰ 39 ਦੇ ਸਾਹਮਣੇ ਪ੍ਰਸ਼ਾਸਨ ਦਾ ਫੂਕਿਆ ਪੁਤਲਾ

ਚੰਡੀਗੜ੍ਹ, 4 ਫਰਵਰੀ (ਨਵਿੰਦਰ ਸਿੰਘ ਬੜਿੰਗ)- ਕੋਆਰਡੀਨੇਸ਼ਨ ਕਮੇਟੀ ਆਫ਼ ਗੌਰਮਿੰਟ ਐਂਡ ਐਮ ਸੀ ਇੰਪਲਾਈਜ਼ ਐਂਡ ਵਰਕਰਜ਼ ਯੂ.ਟੀ ਚੰਡੀਗੜ੍ਹ ਦੇ ਸੱਦੇ 'ਤੇ ਇਲੈਕਟ੍ਰੀਕਲ ਸਿਟੀ ਇੰਪਲਾਈਜ਼ ਐਂਡ ਵਰਕਰਜ਼ ਯੂਨੀਅਨ ਐਮ.ਸੀ ਵਲੋਂ ਡੇਲੀਵੇਜ ਵਰਕਰਾਂ ਨੂੰ 6ਵੇਂ ਤਨਖ਼ਾਹ ...

ਪੂਰੀ ਖ਼ਬਰ »

ਡਾ. ਐਮ.ਐਸ ਰੰਧਾਵਾ ਕਲਾ ਉਤਸਵ ਦੇ ਤੀਸਰੇ ਦਿਨ ਕਲਾਕਾਰਾਂ ਵੱਲੋਂ ਲੋਕ ਕਲਾਵਾਂ ਦੀ ਪੇਸ਼ਕਾਰੀ

ਚੰਡੀਗੜ੍ਹ, 4 ਫਰਵਰੀ (ਨਵਿੰਦਰ ਸਿੰਘ ਬੜਿੰਗ) : ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਪੰਜਾਬ ਕਲਾ ਪਰਿਸ਼ਦ ਵਲੋਂ ਡਾ. ਐਮ.ਐਸ ਰੰਧਾਵਾ ਕਲਾ ਉਤਸਵ ਦੇ ਤੀਸਰੇ ਦਿਨ ਆਥਣੇ ਨੱਕਾਲ ਪਾਰਟੀ ਖ਼ੁਸ਼ੀ ਮੁਹੰਮਦ ਤੇ ਸਾਧੂ ਖਾਂ ਘਨੌਰ ਵਾਲਿਆਂ ਨੇ ਪੰਜਾਬ ਦੀ ਵਿਰਾਸਤੀ ਕਲਾ ਨਕਲਾਂ ...

ਪੂਰੀ ਖ਼ਬਰ »

ਐਂਟੀ ਟੈਰੋਰਿਸਟ ਫ਼ਰੰਟ ਵਲੋਂ ਅੰਮਿ੍ਤਪਾਲ ਸਿੰਘ ਵਿਰੁੱਧ ਰਾਜਪਾਲ ਨੂੰ ਸ਼ਿਕਾਇਤ

ਚੰਡੀਗੜ੍ਹ, 4 ਫਰਵਰੀ (ਪ੍ਰੋ. ਅਵਤਾਰ ਸਿੰਘ)-ਐਂਟੀ ਟੈਰੋਰਿਸਟ ਫ਼ਰੰਟ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਵਿਰੇਸ਼ ਸੰਡੇਲਿਆ ਨੇ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਮਿਲ ਕੇ ਇਕ ਮੰਗ ਪੱਤਰ ਦਿੱਤਾ ਤੇ ਮੰਗ ਕੀਤੀ ਕਿ ਅੰਮਿ੍ਤਪਾਲ ਸਿੰਘ ਦੇ ਨਾਲ ਚੱਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰਨਾ ਨਿੰਦਣਯੋਗ-ਸੁਭਾਸ਼ ਸ਼ਰਮਾ

ਐਸ. ਏ. ਐਸ. ਨਗਰ, 4 ਫਰਵਰੀ (ਕੇ. ਐਸ. ਰਾਣਾ)-ਪੰਜਾਬ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ 90 ਪੈਸੇ ਪ੍ਰਤੀ ਲੀਟਰ ਦਾ ਹੋਰ ਸੈਸ ਲਗਾ ਕੇ ਕੀਮਤਾਂ ਵਧਾਉਣ ਦੀ ਨਿੰਦਾ ਕਰਦੇ ਹੋਏ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸ਼ੁਭਾਸ ਸ਼ਰਮਾ ਨੇ ਕਿਹਾ ਕਿ ਭਾਜਪਾ ਦੀ ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਖਰੜ, 4 ਫਰਵਰੀ (ਗੁਰਮੁੱਖ ਸਿੰਘ ਮਾਨ)-ਸ਼ੋ੍ਰਮਣੀ ਭਗਤ ਰਵਿਦਾਸ ਦੇ ਆਗਮਨ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਗੁਰਸੇਵਕ ਸਾਹਿਬ ਖਾਨਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ...

ਪੂਰੀ ਖ਼ਬਰ »

ਆਰੀਆ ਸਮਾਜ ਖਰੜ ਵਲੋਂ ਵਿਸ਼ੇਸ਼ ਯੁਵਾ ਸੰਮੇਲਨ ਕਰਵਾਇਆ

ਖਰੜ, 4 ਫਰਵਰੀ (ਜੰਡਪੁਰੀ)-ਆਰੀਆ ਸਮਾਜ ਖਰੜ ਦੇ ਪ੍ਰੈੱਸ ਸਕੱਤਰ ਰੋਹਿਤ ਮਿਸ਼ਰਾ ਨੇ ਦੱਸਿਆ ਕਿ ਖਰੜ 'ਚ ਵਿਸ਼ੇਸ਼ ਯੁਵਾ ਸੰਮੇਲਨ ਕਰਵਾਇਆ ਗਿਆ | ਇਸ ਸੰਮੇਲਨ ਦੇ ਮੁੱਖ ਬੁਲਾਰੇ ਬਾਲ ਮਨੋਵਿਗਿਆਨੀ ਪ੍ਰਤਿਭਾ ਗੁਪਤਾ ਸਨ | ਜਿਨ੍ਹਾਂ ਨੇ ਕਿਸ਼ੋਰਾਂ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਬਾਈਪਾਸ ਲਈ ਪ੍ਰਾਪਤ ਕੀਤੀ ਜ਼ਮੀਨ ਦਾ ਕਬਜ਼ਾ ਪ੍ਰਸ਼ਾਸਨ ਵਲੋਂ ਨੈਸ਼ਨਲ ਹਾਈਵੇਅ ਅਥਾਰਟੀ ਨੂੰ ਦਿਵਾਇਆ ਗਿਆ-ਜਸਵਿੰਦਰ ਸਿੰਘ

ਖਰੜ, 4 ਫਰਵਰੀ (ਗੁਰਮੁੱਖ ਸਿੰਘ ਮਾਨ)-ਭਾਰਤ ਸਰਕਾਰ ਦੇ ਨੈਸ਼ਨਲ ਹਾਈਵੇਅ ਅਥਾਰਟੀ ਵਲੋਂ ਖਰੜ-ਬਨੂੜ ਸੜਕ 'ਤੇ ਸਥਿਤ ਤੰਗੋਰੀ ਆਈ.ਟੀ. ਪਾਰਕ ਤੋਂ ਲੈ ਕੇ ਕੁਰਾਲੀ ਤੱਕ ਬਣਾਏ ਜਾ ਰਹੇ ਬਾਈਪਾਸ ਲਈ ਪ੍ਰਾਪਤ ਕੀਤੀ ਗਈ ਜ਼ਮੀਨ ਦਾ ਕਬਜ਼ਾ ਸਬ ਡਵੀਜ਼ਨ ਪ੍ਰਸ਼ਾਸ਼ਨ ਖਰੜ ਵਲੋਂ ...

ਪੂਰੀ ਖ਼ਬਰ »

ਪਲਕਸ਼ਾ ਯੂਨੀਵਰਸਿਟੀ ਨੇ ਯੰਗ ਕਿ੍ਏਟਰਜ਼ ਲੀਗ ਕੀਤੀ ਲਾਂਚ

ਐਸ. ਏ. ਐਸ. ਨਗਰ, 4 ਫਰਵਰੀ (ਕੇ. ਐਸ. ਰਾਣਾ)-ਪਲਕਸ਼ਾ ਯੂਨੀਵਰਸਿਟੀ ਮੁਹਾਲੀ ਨੇ ਹਾਈ ਸਕੂਲ ਦੇ ਵਿਦਿਆਰਥੀਆਂ ਲਈ ਯੰਗ ਕਿ੍ਏਟਰਜ਼ ਲੀਗ-ਟੈਕ ਕੁਐਸਟ ਇਨੋਵੇਸ਼ਨ ਚੈਲੇਂਜ ਲਾਂਚ ਕੀਤਾ | ਇਹ ਆਯੋਜਨ ਯੂਨੀਵਰਸਿਟੀ ਦੇ ਮੁਹਾਲੀ ਕੈਂਪਸ ਵਿਚ ਹੋਇਆ ਸੀ ਅਤੇ ਇਸ ਵਿਚ ਭਾਰਤ ਦੇ 17 ...

ਪੂਰੀ ਖ਼ਬਰ »

ਜੀ.ਐਮ.ਐੱਸ.ਐੱਸ. ਸੈਕਟਰ-10 ਵਿਖੇ ਬਾਜਰੇ ਦੀ ਮਹੱਤਤਾ ਸੰਬੰਧੀ ਪ੍ਰੋਗਰਾਮ ਕਰਵਾਇਆ

ਚੰਡੀਗੜ 4 ਫਰਵਰੀ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਦੇ ਸੈਕਟਰ-10 ਸਥਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਜਰੇ ਦੀ ਮਹੱਤਤਾ ਸੰਬੰਧੀ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦਾ ਉਦਘਾਟਨ ਚੰਡੀਗੜ੍ਹ ਸਕੂਲ ਸਿੱਖਿਆ ਵਿਭਾਗ ਦੀ ਸਕੱਤਰ ਪੂਰਵਾ ਗਰਗ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਮੁਹਾਲੀ 'ਚ ਵਿਸ਼ਵ ਕੈਂਸਰ ਦਿਵਸ 'ਤੇ ਵੱਖ-ਵੱਖ ਪ੍ਰੋਗਰਾਮ ਕਰਵਾਏ

ਐੱਸ. ਏ. ਐੱਸ. ਨਗਰ, 4 ਫਰਵਰੀ (ਕੇ. ਐਸ. ਰਾਣਾ)-ਵਿਸ਼ਵ ਕੈਂਸਰ ਦਿਵਸ ਮਨਾਉਣ ਅਤੇ ਸ਼ਹਿਰ ਵਾਸੀਆਂ ਵਿਚ ਕੈਂਸਰ ਅਤੇ ਇਸ ਦੀਆਂ ਪੇਚੀਦਗੀਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕੈਂਸਰ ਸਪੋਰਟ ਗਰੁੱਪ-ਸਾਰਥਕ ਮੀਟ ਵਲੋਂ ਫੋਰਟਿਸ ਹਸਪਤਾਲ ਮੁਹਾਲੀ ਵਿਚ ਵੱਖ-ਵੱਖ ਪ੍ਰੋਗਰਾਮ ...

ਪੂਰੀ ਖ਼ਬਰ »

ਯੂਥ ਫਾਰ ਮੁਹਾਲੀ ਕਲੱਬ ਨੇ ਕਰਵਾਏ 5 ਲੋੜਵੰਦ ਧੀਆਂ ਦੇ ਵਿਆਹ

ਐਸ.ਏ.ਐਸ. ਨਗਰ, 4 ਫਰਵਰੀ (ਕੇ. ਐਸ. ਰਾਣਾ)-ਯੂਥ ਫਾਰ ਮੁਹਾਲੀ ਕਲੱਬ ਵਲਾੋ ਪੰਜ ਲੋੜਬੰਦ ਲੜਕੀਆਂ ਦੇ ਵਿਆਹ ਹਰਪ੍ਰੀਤ ਸਿੰਘ ਲਾਲਾ ਦੀ ਅਗਵਾਈ 'ਚ ਕੀਤੇ ਗਏ | ਜਿਸ ਯੂਥ ਫਾਰ ਮੁਹਾਲੀ ਕਲੱਬ ਵਲੋਂ ਪਹੁੰਚੇ ਬਰਾਤੀਆਂ ਦਾ ਸਵਾਗਤ ਕੀਤਾ ਗਿਆ | ਇਸ ਸਮਾਗਮ ਵਿਚ ਨਵਵਿਆਹੇ ਜੋੜਿਆਂ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਦੇ ਵਿਹੜੇ 'ਚ 'ਡਾ. ਐਮ. ਐਸ. ਰੰਧਾਵਾ ਕਲਾ ਉਤਸਵ' ਵਿਚ ਲੱਗੀਆਂ ਖ਼ੂਬ ਰੌਣਕਾਂ

ਚੰਡੀਗੜ੍ਹ, 4 ਫਰਵਰੀ (ਅਜਾਇਬ ਸਿੰਘ ਔਜਲਾ)-ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਵਲੋਂ ਡਾ. ਐਮ.ਐੱਸ. ਰੰਧਾਵਾ ਕਲਾ ਉਤਸਵ ਦੇ ਦੂਸਰੇ ਦਿਨ ਵੀ ਪੰਜਾਬ ਕਲਾ ਦੇ ਵਿਹੜੇ ਵਿਚ ਖੂਬ ਸਾਹਿਤਕ ਤੇ ਸਭਿਆਚਾਰਕ ਰੌਣਕਾਂ ਲੱਗੀਆਂ | ਦੁਪਹਿਰ ਨੂੰ ਹੋਏ ਸਾਹਿਤਕ ਸੈਮੀਨਾਰ ਵਿਚ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਦੇਵੇਗੀ ਅਨੁਸੂਚਿਤ ਜਾਤੀ ਦੇ ਕਰਮਚਾਰੀਆਂ ਨੂੰ ਪਦਉੱਨਤੀ ਵਿਚ ਰਾਖਵਾਂ-ਮੁੱਖ ਮੰਤਰੀ

ਚੰਡੀਗੜ੍ਹ, 4 ਫਰਵਰੀ (ਵਿਸ਼ੇਸ਼ ਪ੍ਰਤੀਨਿਧੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੰਤ ਸ਼ਿਰੋਮਣੀ ਗੁਰੂ ਰਵਿਦਾਸ ਦੀ 646ਵੀਂ ਜੈਯੰਤੀ ਦੇ ਮੌਕੇ ਵਿਚ ਨਰਵਾਨਾ ਵਿਚ ਰਾਜ ਪੱਧਰੀ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ | ਇਸ ਮੌਕੇ 'ਤੇ ਮੁੱਖ ਮੰਤਰੀ ਨੇ ...

ਪੂਰੀ ਖ਼ਬਰ »

ਭਗਵੰਤ ਮਾਨ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਆਇਆ ਸਾਹਮਣੇ-ਜੀਵਨ ਗੁਪਤਾ

ਚੰਡੀਗੜ੍ਹ, 4 ਫਰਵਰੀ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ 90 ਪੈਸੇ ਦਾ ਹੋਰ ਸੈੱਸ ਲਗਾ ਕੇ ਕੀਮਤਾਂ ਵਧਾਉਣ ਦੀ ਨਿੰਦਾ ਕਰਦੇ ਹੋਏ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਨੇ ਕੀਤਾ ਸਿਲਾਈ ਸੈਂਟਰ ਦਾ ਦੌਰਾ

ਐੱਸ. ਏ. ਐੱਸ. ਨਗਰ, 4 ਫਰਵਰੀ (ਕੇ. ਐਸ. ਰਾਣਾ)-ਭਾਈ ਘਨੱਈਆ ਜੀ ਕੇਅਰ ਸਰਵਿਸ ਐਡ ਵੈਲਫੇਅਰ ਸੁਸਾਇਟੀ ਮੁਹਾਲੀ ਵਲੋਂ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਬ੍ਰਾਂਚ ਮੁਹਾਲੀ ਦੇ ਸਹਿਯੋਗ ਨਾਲ ਚਲਾਏ ਜਾ ਰਬਹੇ ਕੰਪਿਊਟਰ ਸੈਂਟਰ, ਸਿਲਾਈ ਸੈਂਟਰ ਅਤੇ ਬਿਊਟੀ ...

ਪੂਰੀ ਖ਼ਬਰ »

ਹਲਕੇ 'ਚ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ: ਡਾ. ਚਰਨਜੀਤ ਸਿੰਘ

ਖਰੜ, 4 ਫਰਵਰੀ (ਜੰਡਪੁਰੀ)-ਆਉਣ ਵਾਲੇ ਦਿਨਾਂ ਦੌਰਾਨ ਹਲਕਾ ਸ੍ਰੀ ਚਮਕੌਰ ਸਾਹਿਬ ਵਿਚ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਹੋ ਜਾਵੇਗੀ ਅਤੇ ਆਪ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਇੱਕ ਇੱਕ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਰਿਆਤ ਬਾਹਰਾ ਡੈਂਟਲ ਕਾਲਜ ਤੇ ਹਸਪਤਾਲ ਨੇ ਮਨਾਇਆ ਪ੍ਰੋਸਥੋਡੋਨਟਿਸਟ ਦਿਵਸ

ਐਸ. ਏ. ਐਸ. ਨਗਰ, 4 ਫਰਵਰੀ (ਕੇ. ਐਸ. ਰਾਣਾ)-ਰਿਆਤ ਬਾਹਰਾ ਡੈਂਟਲ ਕਾਲਜ ਅਤੇ ਹਸਪਤਾਲ ਦੇ ਪ੍ਰੋਸਥੋਡੋਨਟਿਕਸ ਵਿਭਾਗ ਵਲੋਂ ਡਾਕਟਰ ਐਸ. ਐਸ. ਗਿੱਲ, ਡੀਨ ਮੈਡੀਕਲ ਸਾਇੰਸਜ਼ ਅਤੇ ਪ੍ਰੋਸਥੋਡੋਨਟਿਕਸ ਵਿਭਾਗ ਦੇ ਮੁਖੀ ਡਾ. ਮਨਦੀਪ ਦੀ ਅਗਵਾਈ ਹੇਠ ਹਫ਼ਤਾ ਭਰ ਚੱਲਣ ਵਾਲੇ ...

ਪੂਰੀ ਖ਼ਬਰ »

ਕੰਜਿਊਮਰਜ਼ ਪ੍ਰੋਟੈਕਸ਼ਨ ਫੈਡਰੇਸ਼ਨ ਵਲੋਂ ਪੈਟਰੋਲ ਅਤੇ ਡੀਜ਼ਲ 'ਤੇ ਸੈਸ ਲਗਾਉਣ ਦੀ ਨਿਖੇਧੀ

ਐੱਸ. ਏ. ਐੱਸ. ਨਗਰ, 4 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਕੰਜਿਊਮਰਜ਼ ਪ੍ਰੋਟੈਕਸ਼ਨ ਫੈਡਰੇਸ਼ਨ ਦੀ ਕਾਰਜਕਾਰਨੀ ਦੀ ਮੀਟਿੰਗ ਪ੍ਰਧਾਨ ਇੰਜ: ਪੀ. ਐਸ. ਵਿਰਦੀ ਦੀ ਪ੍ਰਧਾਨਗੀ ਵਿਚ ਫ਼ੇਜ਼ 1 ਵਿਖੇ ਹੋਈ | ਫੈਡਰੇਸ਼ਨ ਦੇ ਜਨਰਲ ਸਕੱਤਰ ਅਸ਼ੋਕ ਪਵਾਰ ਨੇ ਦੱਸਿਆ ਕਿ ਮੀਟਿੰਗ ...

ਪੂਰੀ ਖ਼ਬਰ »

ਜੂਆ ਖੇਡ ਰਹੇ 2 ਵਿਅਕਤੀ ਪਰਚੀਆਂ ਤੇ ਪੈਸਿਆਂ ਸਮੇਤ ਕਾਬੂ

ਐਸ. ਏ. ਐਸ. ਨਗਰ, 4 ਫਰਵਰੀ (ਕੇ. ਐਸ. ਰਾਣਾ)-ਸਥਾਨਕ ਫੇਜ਼ 8 ਦੀ ਪੁਲਿਸ ਨੇ ਜੂਆ ਖਿਡਾਉਣ ਦੇ ਦੋਸ਼ ਵਿਚ 2 ਵਿਅਕਤੀਆਂ ਖਿਲਾਫ਼ ਜੂਆ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ, ਦੀ ਪਛਾਣ ਲਵਕੁਸ਼ ਵਾਸੀ ਪਿੰਡ ਕੁੰਭੜਾ ਅਤੇ ਮੋਨੂੰ ਰਾਵਤ ਵਜੋਂ ਹੋਈ ਹੈ | ਜਾਂਚ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਵਾਧੇ ਦੀ ਨਿਖੇਧੀ

ਮਾਜਰੀ, 4 ਫਰਵਰੀ (ਕੁਲਵੰਤ ਸਿੰਘ ਧੀਮਾਨ)-ਪੰਜਾਬ ਸਰਕਾਰ ਵਲੋਂ ਪੈਟਰੋਲ ਡੀਜਲ ਦੀਆਂ ਕੀਮਤਾਂ 'ਚ ਵਾਧਾ ਕਰਕੇ ਗਰੀਬ ਵਰਗ ਦੇ ਲੋਕਾਂ ਦੀਆਂ ਜੇਬਾਂ 'ਤੇ ਬੋਝ ਪਾ ਕੇ ਘਰੇਲੂ ਬਜਟ ਨੂੰ ਹਿਲਾ ਦਿੱਤਾ ਗਿਆ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਸੰਮਤੀ ਮੈਂਬਰ ਤੇ ਲੋਕ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਖਰੜ੍ਹ, 4 ਫਰਵਰੀ (ਜੰਡਪੁਰੀ)-ਪੈਨਸ਼ਨਰਜ਼ ਵੈਲਫੇਅਰ ਐਸੋਸ਼ੀਏਸ਼ਨ ਪੰਜਾਬ ਯੂਨਿਟ ਖਰੜ ਦੀ ਮਹੀਨਾਵਾਰ ਮੀਟਿੰਗ ਹਰਬੰਸ ਸਿੰਘ ਭੱਟੀ ਪ੍ਰਧਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਦਸਮੇਸ਼ ਨਗਰ ਖਰੜ੍ਹ ਵਿਖੇ ਕੀਤੀ ਗਈ | ਮੀਟਿੰਗ ਦੀ ਕਾਰਵਾਈ ਜਾਰੀ ਕਰਦਿਆਂ ਬਾਬੂ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਮੋਟਰਸਾਈਕਲ ਚਾਲਕ ਨੇ ਫੁੱਟਪਾਥ 'ਤੇ ਖੇਡ ਰਹੇ ਬੱਚੇ ਨੂੰ ਮਾਰੀ ਟੱਕਰ, ਲੱਤ ਟੁੱਟੀ

ਐਸ. ਏ. ਐਸ. ਨਗਰ, 4 ਫਰਵਰੀ (ਕੇ. ਐਸ. ਰਾਣਾ)-ਪੀ. ਟੀ. ਯੂ. (ਪੰਜਾਬ ਟੈਕਨੀਕਲ ਯੂਨੀਵਰਸਿਟੀ) ਕੈਂਪਸ ਦੇ ਬਾਹਰ ਬਣੇ ਫੁੱਟਪਾਥ ਦੇ ਕੋਲ ਖੇਡ ਰਹੇ ਇਕ ਬੱਚੇ 'ਤੇ ਇਕ ਮੋਟਰਸਾਈਕਲ ਸਵਾਰ ਨੇ ਮੋਟਰਸਾਈਕਲ ਚੜ੍ਹਾਅ ਦਿੱਤਾ | ਹਾਦਸੇ ਵਿਚ ਬੱਚੇ ਦੀ ਸੱਜੀ ਲੱਤ ਟੁੱਟ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਸਕੱਤਰ ਯੂਨੀਅਨ ਦੀ ਮੀਟਿੰਗ ਹੋਈ

ਲਾਲੜੂ, 4 ਫਰਵਰੀ (ਰਾਜਬੀਰ ਸਿੰਘ)-ਡੇਰਾਬੱਸੀ ਬਲਾਕ ਦੇ ਸਹਿਕਾਰੀ ਖੇਤੀਬਾੜੀ ਸਕੱਤਰ ਯੂਨੀਅਨ ਦੀ ਇੱਕ ਮੀਟਿੰਗ ਇੱਥੇ ਬਲਾਕ ਪ੍ਰਧਾਨ ਅਜੈਬ ਸਿੰਘ ਦੱਪਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਚਰਨਜੀਤ ਸਿੰਘ ਸਾਬਕਾ ਸਕੱਤਰ ਨੂੰ ਯੂਨੀਅਨ ਦਾ ਸਰਪ੍ਰਸਤ ...

ਪੂਰੀ ਖ਼ਬਰ »

ਭਾਜਪਾ ਵਲੋਂ ਹਲਕਾ ਡੇਰਾਬੱਸੀ ਦੇ 7 ਮੰਡਲਾਂ ਦੀ ਕਾਰਜਕਾਰਨੀ ਦਾ ਐਲਾਨ

ਜ਼ੀਰਕਪੁਰ, 4 ਫਰਵਰੀ (ਹੈਪੀ ਪੰਡਵਾਲਾ)-ਭਾਜਪਾ ਜ਼ਿਲ੍ਹਾ ਮੁਹਾਲੀ ਦੇ ਇੰਚਾਰਜ ਕੇਵਲ ਸਿੰਘ ਢਿੱਲੋਂ ਨੇ ਡੇਰਾਬੱਸੀ ਵਿਧਾਨ ਸਭਾ ਹਲਕੇ ਦੇ 7 ਮੰਡਲ ਪ੍ਰਧਾਨਾਂ ਵਲੋਂ ਮੰਡਲ ਕਾਰਜਕਾਰਨੀ ਦੀ ਪ੍ਰਸਤਾਵਿਤ ਸੂਚੀ ਨੂੰ ਸਹਿਮਤੀ ਦੇ ਦਿੱਤੀ ਹੈ | ਦੂਜੇ ਪਾਸੇ ਲੋਕ ਸਭਾ ...

ਪੂਰੀ ਖ਼ਬਰ »

ਸਮੇਂ ਸਿਰ ਪਛਾਣ ਹੋਣ 'ਤੇ ਕੈਂਸਰ ਦਾ ਇਲਾਜ ਸੰਭਵ: ਸਿਵਲ ਸਰਜਨ

ਐੱਸ. ਏ. ਐੱਸ. ਨਗਰ, 4 ਫਰਵਰੀ (ਕੇ. ਐੱਸ. ਰਾਣਾ)-'ਤਮਾਕੂ, ਸਿਗਰਟ, ਪਾਨ ਗੁਟਖ਼ਾ, ਪਾਨ ਮਸਾਲਾ ਅਤੇ ਸੁਪਾਰੀ ਆਦਿ ਦੀ ਵਰਤੋਂ ਭਾਰਤ ਵਿਚ ਕੈਂਸਰ ਦਾ ਮੁੱਖ ਕਾਰਨ ਹੈ | ਕੈਂਸਰ ਜਿਹੀ ਨਾਮੁਰਾਦ ਬਿਮਾਰੀ ਦਾ ਇਲਾਜ ਸੰਭਵ ਹੈ ਪਰ ਇਸ ਦਾ ਸਮੇਂ ਸਿਰ ਪਤਾ ਲੱਗ ਜਾਣਾ ਚਾਹੀਦਾ ਹੈ ਤੇ ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ ਜਨਮ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਖਰੜ, 4 ਫਰਵਰੀ (ਗੁਰਮੁੱਖ ਸਿੰਘ ਮਾਨ)-ਭਗਤ ਰਵਿਦਾਸ ਦੇ ਆਗਮਨ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਖਰੜ ਅਤੇ ਸ੍ਰੀ ਗੁਰੂ ਰਵਿਦਾਸ ਸਭਾ ਖਰੜ ਵਲੋਂ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਖਰੜ ਤੋਂ ਅਰਦਾਸ ਕਰਨ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਰੋਸ ਪ੍ਰਦਰਸ਼ਨ 6 ਨੂੰ

ਐੱਸ. ਏ. ਐੱਸ. ਨਗਰ, 4 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀਆਂ ਤਨਖ਼ਾਹਾਂ ਦਾ ਬਜਟ ਜਾਰੀ ਨਾ ਕਰਨ ਅਤੇ ਜਨਵਰੀ ਮਹੀਨੇ ਦੀ ਤਨਖ਼ਾਹ 'ਚੋਂ ਮੋਬਾਈਲ ਭੱਤਾ ਕੱਟਣ ਖ਼ਿਲਾਫ਼ ਸਾਂਝਾ ਅਧਿਆਪਕ ਮੋਰਚਾ ਵਲੋਂ 6 ਫਰਵਰੀ ਨੂੰ ਰੋਸ ਮੁਜ਼ਾਹਰੇ ...

ਪੂਰੀ ਖ਼ਬਰ »

ਹਰਿਆਣਾ ਦੇ ਬਿਜਲੀ ਸੁਧਾਰਾਂ ਦੀ ਕੇਂਦਰ ਸਰਕਾਰ ਨੇ ਕੀਤੀ ਸ਼ਲਾਘਾ-ਬਿਜਲੀ ਮੰਤਰੀ

ਚੰਡੀਗੜ੍ਹ, 4 ਫਰਵਰੀ (ਵਿਸ਼ੇਸ਼ ਪ੍ਰਤੀਨਿਧੀ)-ਹਰਿਆਣਾ ਦੇ ਊਰਜਾ ਮੰਤਰੀ ਚੌਧਰੀ ਰਣਜੀਤ ਸਿੰਘ ਵਲੋਂ ਪਿਛਲੇ ਤਿੰਨ ਸਾਲਾਂ ਤੋਂ ਬਿਜਲੀ ਖੇਤਰ ਵਿਚ ਚੁੱਕੇ ਜਾ ਰਹੇ ਸੁਧਾਰਾਤਮਕ ਕਦਮਾਂ ਦੇ ਫਲਸਰੂਪ ਸੂਬੇ ਵਿਚ ਨਾ ਸਿਰਫ਼ ਲਾਇਨ ਲਾਸਿਸ ਵਿਚ ਕਮੀ ਆਈ ਹੈ, ਸਗੋਂ ਸੂਬੇ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਦਫ਼ਤਰ ਖਰੜ ਵਿਖੇ ਦੋ ਰੋਜ਼ਾ ਸਿਖਲਾਈ ਕੈਂਪ ਲਗਾਇਆ

ਖਰੜ, 4 ਫਰਵਰੀ (ਗੁਰਮੁੱਖ ਸਿੰਘ ਮਾਨ)-ਪੰਚਾਇਤਾਂ ਦਾ ਕੰਮ ਪਿੰਡਾਂ ਵਿਚ ਵਧੀਆ ਤਰੀਕੇ ਨਾਲ ਚਲਾਉਣ ਲਈ ਪੰਜਾਬ ਦੀ ਪ੍ਰਦੇਸ਼ਕ ਦਿਹਾਤੀ ਵਿਕਾਸ ਸੰਸਥਾ ਵਲੋਂ ਜ਼ਿਲ੍ਹਾ ਮੁਹਾਲੀ ਦੇ ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਅਤੇ ਡੀ.ਡੀ.ਪੀ.ਓ. ਅਮਰਿੰਦਰਪਾਲ ...

ਪੂਰੀ ਖ਼ਬਰ »

ਤੀਸਰਾ ਕੇਸਾਧਾਰੀ ਅੰਡਰ 19 ਗੋਲਡ ਕੱਪ ਹਾਕੀ ਟੂਰਨਾਮੈਂਟ 15 ਤੋਂ

ਐੱਸ. ਏ. ਐੱਸ. ਨਗਰ, 4 ਫਰਵਰੀ (ਰਾਣਾ)-ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵਲੋਂ ਤੀਸਰਾ ਕੇਸਾਧਾਰੀ ਅੰਡਰ 19 ਗੋਲਡ ਕੱਪ ਹਾਕੀ ਟੂਰਨਾਮੈਂਟ 15 ਫਰਵਰੀ ਤੋਂ 19 ਫਰਵਰੀ 2023 ਤੱਕ ਇੰਟਰਨੈਸ਼ਨਲ ਹਾਕੀ ਸਟੇਡੀਅਮ ਮੁਹਾਲੀ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦਾ ਜਨਮ ਦਿਵਸ ਸਮਾਗਮ 12 ਨੂੰ

ਐੱਸ. ਏ. ਐੱਸ. ਨਗਰ, 4 ਫਰਵਰੀ (ਕੇ. ਐੱਸ. ਰਾਣਾ)-ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਪੁੱਤਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ 12 ਫਰਵਰੀ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX