ਤਾਜਾ ਖ਼ਬਰਾਂ


"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  25 minutes ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  about 2 hours ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਇੰਜਣ ਵਿਚ ਖਰਾਬੀ ਦੇ ਚੱਲਦਿਆਂ ਗੁਹਾਟੀ ਵੱਲ ਮੋੜੀ ਗਈ ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ
. . .  about 2 hours ago
ਗੁਹਾਟੀ, 4 ਜੂਨ-ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ ਨੂੰ ਗੁਹਾਟੀ ਦੇ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਇੰਟਰਨੈਸ਼ਨਲ ਵੱਲ ਮੋੜ ਦਿੱਤਾ ਗਿਆ, ਜਦੋਂ ਜਹਾਜ਼ ਦੇ ਪਾਇਲਟ ਨੇ ਜਹਾਜ਼ ਦੇ ਇੰਜਣ ਵਿਚ ਖਰਾਬੀ...
ਬਾਲਾਸੋਰ ਰੇਲ ਹਾਦਸਾ:ਰੇਲ ਮੰਤਰੀ ਨੂੰ ਲੈਣੀ ਚਾਹੀਦੀ ਹੈ ਜ਼ਿੰਮੇਵਾਰੀ-ਕਾਂਗਰਸ
. . .  about 3 hours ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਅਸੀਂ ਮਨੁੱਖੀ ਦੁਖਾਂਤ ਦੇ ਦੌਰਾਨ ਰਾਜਨੀਤੀ ਨਹੀਂ ਕਰਦੇ। ਮਾਧਵਰਾਓ ਸਿੰਧੀਆ, ਨਿਤੀਸ਼ ਕੁਮਾਰ ਅਤੇ ਲਾਲ ਬਹਾਦੁਰ ਸ਼ਾਸਤਰੀ...
ਓਡੀਸ਼ਾ ਰੇਲ ਹਾਦਸਾ: ਮੁੱਖ ਮੰਤਰੀ ਪਟਨਾਇਕ ਵਲੋਂ ਕੋਲਕਾਤਾ ਲਈ ਮੁਫ਼ਤ ਬੱਸ ਸੇਵਾਵਾਂ ਦਾ ਐਲਾਨ
. . .  about 3 hours ago
ਭੁਵਨੇਸ਼ਵਰ, 4 ਜੂਨ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਬਾਲਾਸੋਰ ਰੇਲ ਹਾਦਸੇ ਦੇ ਮੱਦੇਨਜ਼ਰ ਕੋਲਕਾਤਾ ਲਈ ਮੁਫ਼ਤ ਬੱਸ ਸੇਵਾ ਦਾ ਐਲਾਨ ਕੀਤਾ, ਜਿਸ 'ਚ 288 ਲੋਕਾਂ ਦੀ ਮੌਤ ਹੋ ਗਈ ਸੀ।ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਮੁਸਾਫ਼ਰਾਂ ਦੇ ਵੱਧ ਤੋਂ ਵੱਧ ਲਾਭ ਨੂੰ ਧਿਆਨ ਵਿੱਚ...
ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਜਾਣਿਆ ਬਾਲਾਸੋਰ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ
. . .  about 3 hours ago
ਬਾਲਾਸੋਰ, 4 ਜੂਨ-ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਰੇਲ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਭਦਰਕ ਦੇ ਸਰਕਾਰੀ ਹਸਪਤਾਲ...
ਘੱਲੂਘਾਰਾ ਦਿਵਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਬੰਧ -ਏ.ਡੀ.ਜੀ.ਪੀ. ਅਰਪਿਤ ਸ਼ੁਕਲਾ
. . .  about 3 hours ago
ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ)-ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਸ਼ਹਿਰ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਅਣਸੁਖਾਵੇ ਮਾਹੌਲ ਨਾਲ ਨਜਿੱਠਣ ਦੇ ਪੂਰੀ ਤਰ੍ਹਾਂ ਸਮਰੱਥ ਹੈ। ਇਹ ਪ੍ਰਗਟਾਵਾ...
ਕਲਾਨੌਰ ਤਹਿਸੀਲ ਟੁੱਟਣ ਨਹੀਂ ਦੇਵਾਂਗੇ, ਮਾਮਲਾ ਵਿਧਾਨ ਸਭਾ ’ਚ ਚੁੱਕਾਂਗੇ- ਵਿਧਾਇਕ ਰੰਧਾਵਾ
. . .  about 3 hours ago
ਕਲਾਨੌਰ, 4 ਜੂਨ (ਪੁਰੇਵਾਲ)-ਸੂਬੇ ਦੀ ਆਮ ਆਦਮੀਂ ਪਾਰਟੀ ਦੀ ਸਰਕਾਰ ਵਲੋਂ ਸਥਾਨਕ ਤਹਿਸੀਲ ਨੂੰ ਤੋੜਨ ਲਈ ਸ਼ੁਰੂ ਕੀਤੀ ਗਈ ਪੈਰਵਾਈ ’ਤੇ ਪ੍ਰਤੀਕਰਮ ਦਿੰਦਿਆਂ ਸਾਬਕਾ ਉੱਪ ਮੁੱਖ ਮੰਤਰੀ ਤੇ ਵਿਧਾਇਕ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਲਾਨੌਰ ਤਹਿਸੀਲ ਨੂੰ ਟੁੱਟਣ ਨਹੀਂ ਦਿੱਤਾ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ
. . .  about 4 hours ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਦੀ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੇ ਮਾਹਿਰ ਪੈਨਲ ਤੋਂ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ...
ਬਾਲਾਸੋਰ ਰੇਲ ਹਾਦਸੇ ਦੇ ਕਾਰਨਾਂ ਦੀ ਕਰ ਰਹੇ ਹਾਂ ਜਾਂਚ-ਅਨੁਰਾਗ ਠਾਕੁਰ
. . .  about 4 hours ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਅਸੀਂ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਾਂ, ਫਿਲਹਾਲ ਸਾਡਾ ਧਿਆਨ ਜ਼ਖਮੀਆਂ ਨੂੰ ਵਧੀਆ ਸੰਭਵ...
ਸੁੰਨੇ ਮਕਾਨ ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 4 hours ago
ਬਠਿੰਡਾ, 4 ਜੂਨ-ਬਠਿੰਡਾ ਵਿਖੇ ਬਾਦਲ ਮਾਰਗ ਅਤੇ ਮਲੋਟ ਮਾਰਗ ਨੂੰ ਮਿਲਾਉਣ ਵਾਲੇ ਰਿੰਗ ਮਾਰਗ 'ਤੇ ਨੰਨ੍ਹੀ ਛਾਂ ਚੌਂਕ ਦੇ ਨਜ਼ਦੀਕ ਖੇਤਾਂ ਵਿਚ ਸੁੰਨੇ ਮਕਾਨ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼...
ਹਾਦਸੇ ਦੀ ਜੜ੍ਹ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰ ਲਈ ਗਈ ਹੈ-ਓਡੀਸ਼ਾ ਰੇਲ ਹਾਦਸੇ ਤੇ ਰੇਲ ਮੰਤਰੀ
. . .  about 5 hours ago
ਬਾਲਾਸੋਰ, 4 ਜੂਨ - ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬਾਲਾਸੋਰ ਤੀਹਰੀ ਟਰੇਨ ਦੀ ਟੱਕਰ ਵਾਲੀ ਥਾਂ 'ਤੇ ਬਹਾਲੀ ਦੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ 288 ਯਾਤਰੀਆਂ ਦੀ ਜਾਨ ਲੈਣ ਵਾਲਾ ਹਾਦਸਾ ਇਲੈਕਟ੍ਰਾਨਿਕ ਇੰਟਰਲਾਕਿੰਗ...
ਓਡੀਸ਼ਾ ਰੇਲ ਹਾਦਸਾ: ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
. . .  about 5 hours ago
ਨਵੀਂ ਦਿੱਲੀ, 4 ਜੂਨ-ਭਾਰਤ ਵਿਚ ਸਿੰਗਾਪੁਰ ਦੇ ਹਾਈ ਕਮਿਸ਼ਨਰ ਸਾਈਮਨ ਵੋਂਗ ਨੇ ਕਿਹਾ ਕਿ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਹਸੀਨ ਲੂਂਗ ਨੇ ਓਡੀਸ਼ਾ ਰੇਲ ਹਾਦਸੇ'ਤੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ...
ਓਡੀਸ਼ਾ ਰੇਲ ਹਾਦਸਾ:ਮੁੱਖ ਮੰਤਰੀ ਨਵੀਨ ਪਟਨਾਇਕ ਵਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ
. . .  about 5 hours ago
ਭੁਵਨੇਸ਼ਵਰ, 4 ਜੂਨ- ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ...
ਪ੍ਰਧਾਨ ਮੰਤਰੀ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ 'ਤੇ ਮੌਜੂਦ ਰੇਲ ਮੰਤਰੀ ਨੂੰ ਕੀਤਾ ਫ਼ੋਨ
. . .  about 5 hours ago
ਨਵੀਂ ਦਿੱਲੀ, 4 ਜੂਨ-ਰੇਲਵੇ ਮੰਤਰਾਲੇ ਦੇ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਮੰਤਰੀ ਨੇ ਅਸ਼ਵਿਨੀ ਵੈਸ਼ਨਵ ਨੂੰ ਫ਼ੋਨ ਕੀਤਾ ਜੋ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ'ਤੇ ਮੌਜੂਦ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨੇ ਰੇਲ ਮੰਤਰੀ...
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਕਾਰਵਾਈ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਦਾ ਟਵੀਟ
. . .  about 5 hours ago
ਭੁਲੱਥ, 4 ਜੂਨ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕਿਹਾ ਕਿ ਭ੍ਰਿਸ਼ਟ ਅਫਸਰਾਂ, ਬਿਸ਼ਨੋਈ ਵਰਗੇ ਗੈਂਗਸਟਰਾਂ ਅਤੇ ਕਟਾਰੂਚੱਕ ਵਰਗੇ ਦਾਗੀ ਮੰਤਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਇ ਭਗਵੰਤ ਮਾਨ ਡਾ. ਬਰਜਿੰਦਰ ਸਿੰਘ ਹਮਦਰਦ ਵਰਗੇ ਸੁਤੰਤਰ ਪੱਤਰਕਾਰਾਂ ਨੂੰ ਸਿਰਫ਼ ਆਪਣੇ ਅਖ਼ਬਾਰ 'ਅਜੀਤ' ਦੀ ਲਕੀਰ 'ਤੇ ਨਹੀਂ ਚੱਲਣ ਦੇ ਕਾਰਨ ਠੱਗਣ...
ਟਿਪਰ ਵਲੋਂ ਟੱਕਰ ਮਾਰ ਦੇਣ ਮੋਟਰਸਾਈਕਲ ਸਵਾਰ ਦੀ ਮੌਤ, ਲੋਕਾਂ ਵਲੋਂ ਸੜਕ ਜਾਮ
. . .  about 4 hours ago
ਭਵਾਨੀਗੜ੍ਹ, 4 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਝਨੇੜੀ ਵਿਖੇ ਮੁਖ ਸੜਕ 'ਤੇ ਟਿਪਰ ਵਲੋਂ ਮੋਟਰਸਾਈਕਲ ਸਵਾਰ ਨੂੰ ਪਿਛੋਂ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਿਸ ਤੋਂ ਗੁੱਸੇ ਚ ਆਏ ਲੋਕਾਂ...
ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਫ਼ਰੀਦਕੋਟ ਜ਼ਿਲ੍ਹੇ ਵਿਚ ਚਲਾਇਆ ਗਿਆ ਸਰਚ ਅਭਿਆਨ
. . .  about 5 hours ago
ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-1 ਜੂਨ ਤੋਂ 6 ਜੂਨ ਤੱਕ ਚੱਲਣ ਵਾਲੇ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਹਰ ਜ਼ਿਲ੍ਹੇ ਵਿਚ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਦੇ ਚੱਲਦਿਆਂ ਅੱਜ ਏ.ਡੀ.ਜੀ.ਪੀ. ਸੁਰੱਖਿਆ ਐਸ.ਸ੍ਰੀਵਾਸਤਵ...
ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਆਰੰਭ
. . .  about 4 hours ago
ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)- ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦਾ ਭੋਗ 6 ਜੂਨ ਨੂੰ ਸਵੇਰੇ ਸੱਤ...
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸੂਰੀਨਾਮ ਦੌਰਾ ਅੱਜ ਤੋਂ ਸ਼ੁਰੂ
. . .  about 4 hours ago
ਨਵੀਂ ਦਿੱਲੀ, 4 ਜੂਨ -ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਸੂਰੀਨਾਮ ਯਾਤਰਾ ਅੱਜ ਤੋਂ ਸ਼ੁਰੂ ਹੋ ਰਹੀ ਹੈ। ਰਾਸ਼ਟਰਪਤੀ ਕੱਲ੍ਹ ਸੂਰੀਨਾਮ ਅਤੇ ਸਰਬੀਆ ਦੇ ਛੇ ਦਿਨਾਂ ਦੌਰੇ ਲਈ ਰਾਸ਼ਟਰੀ ਰਾਜਧਾਨੀ ਤੋਂ ਰਵਾਨਾ ਹੋਏ।ਇਹ ਰਾਸ਼ਟਰਪਤੀ ਦੀ ਸੂਰੀਨਾਮ ਦੀ...
ਏਮਜ਼ ਦਿੱਲੀ ਦੇ ਮਾਹਿਰ ਡਾਕਟਰਾਂ ਦੀ ਟੀਮ ਰੇਲ ਹਾਦਸੇ ਵਾਲੀ ਥਾਂ ਦਾ ਕਰੇਗੀ ਦੌਰਾ
. . .  about 7 hours ago
ਨਵੀਂ ਦਿੱਲੀ, 4 ਜੂਨ-ਸੂਤਰਾਂ ਅਨੁਸਾਰ ਏਮਜ਼ ਦਿੱਲੀ ਦੇ ਡਾਕਟਰੀ ਮਾਹਿਰਾਂ ਦੀ ਇਕ ਟੀਮ 1,000 ਤੋਂ ਵੱਧ ਜ਼ਖਮੀਆਂ ਅਤੇ 100 ਗੰਭੀਰ ਮਰੀਜ਼ਾਂ ਦਾ ਇਲਾਜ ਕਰਨ ਲਈ ਮੈਡੀਕਲ ਉਪਕਰਣਾਂ ਦੇ ਨਾਲ ਓਡੀਸ਼ਾ ਦੇ ਰੇਲ ਹਾਦਸੇ ਵਾਲੀ ਥਾਂ ਦਾ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੀਆਂ ਲੱਖਾਂ ਸੰਗਤਾਂ
. . .  about 4 hours ago
ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦਰਸ਼ਨ ਕਰਨ ਪੁੱਜ ਰਹੀਆਂ ਹਨ। ਜ਼ਿਕਰਯੋਗ ਹੈ ਕਿ ਸਕੂਲਾਂ ਵਿਚ ਗਰਮੀਆਂ ਦੀਆਂ ਸ਼ੁਰੂ ਹੋਈਆਂ ਛੁੱਟੀਆਂ ਕਾਰਨ...
ਓਡੀਸ਼ਾ: ਰੇਲ ਮੰਤਰੀ ਅਸ਼ਵਨੀ ਵੈਸ਼ਨਵ ਵਲੋਂ ਰੇਲ ਹਾਦਸੇ ਵਾਲੀ ਜਗ੍ਹਾ ਤੇ ਚੱਲ ਰਹੇ ਬਹਾਲੀ ਦੇ ਕੰਮ ਦਾ ਮੁਆਇਨਾ
. . .  about 7 hours ago
ਬਾਲਾਸੋਰ, 4 ਜੂਨ-ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਉਸ ਜਗ੍ਹਾ 'ਤੇ ਚੱਲ ਰਹੇ ਬਹਾਲੀ ਦੇ ਕੰਮ ਦਾ ਮੁਆਇਨਾ ਕੀਤਾ ਜਿਥੇ ਦੁਖਦਾਈ ਰੇਲ ਹਾਦਸਾ ਹੋਇਆ...
ਬਾਲਾਸੋਰ ਰੇਲ ਹਾਦਸਾ:ਕੁਝ ਸਮੇਂ ਚ ਟਰੈਕ ਨੂੰ ਕਰ ਦਿੱਤਾ ਜਾਵੇਗਾ ਸਾਫ਼-ਰੇਲਵੇ ਅਧਿਕਾਰੀ
. . .  about 8 hours ago
ਬਾਲਾਸੋਰ, 4 ਜੂਨ-ਦੱਖਣੀ ਪੂਰਬੀ ਰੇਲਵੇ ਦੇ ਸੀ.ਪੀ.ਆਰ.ਓ. ਅਦਿੱਤਿਆ ਚੌਧਰੀ ਨੇ ਕਿਹਾ ਕਿ ਜਿੰਨੇ ਵੀ ਡੱਬੇ ਪਲਟੇ ਸਨ, ਸਾਰਿਆਂ ਨੂੰ ਹਟਾ ਦਿੱਤਾ ਗਿਆ ਹੈ, ਜਦਕਿ ਮਾਲ ਗੱਡੀ ਦੇ 3 ਡੱਬਿਆਂ 'ਚੋਂ 2 ਡੱਬੇ ਹਟਾ ਦਿੱਤੇ ਗਏ ਹਨ ਤੇ ਤੀਜੇ ਨੂੰ...
ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਤੇ ਟ੍ਰੈਕ ਦੀ ਮੁਰੰਮਤ ਦਾ ਕੰਮ ਜਾਰੀ
. . .  about 5 hours ago
ਬਾਲਾਸੋਰ, 4 ਜੂਨ-ਓਡੀਸ਼ਾ ਦੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ 'ਤੇ ਟ੍ਰੈਕ ਦੀ ਮੁਰੰਮਤ ਦਾ ਕੰਮ ਜਾਰੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮਾਘ ਸੰਮਤ 554

ਅੰਮ੍ਰਿਤਸਰ / ਦਿਹਾਤੀ

ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਅੰਮਿ੍ਤਸਰ ਵਿਖੇ ਰਾਸ਼ਟਰ ਪੱਧਰੀ ਇੰਡੀਅਨ ਸੁਸਾਇਟੀ ਫਾਰ ਸਟੱਡੀ ਆਫ਼ ਪੇਨ ਕਾਨਫਰੰਸ ਤੇ ਕਾਨਵੋਕੇਸ਼ਨ

ਨਵਾਂ ਪਿੰਡ, 4 ਫਰਵਰੀ (ਜਸਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਅੰਮਿ੍ਤਸਰ ਵਿਖੇ ਗੰਭੀਰ ਦਰਦ ਨਾਲ ਸੰਬੰਧਿਤ ਸਰੀਰਿਕ ਅਤੇ ਮਾਨਸਿਕ ਪੀੜਾ ਤੋਂ ਰਾਹਤ ਪਾਉਣ ਦੇ ਮਕਸਦ ਲਈ ਦਰਦ ਦੀ ਦਵਾਈ ਦੇ ਗਿਆਨ ਤੇ ਅਭਿਆਸ ਪ੍ਰਚਾਰ ਦੇ ਲਈ 3 ਦਿਨਾ 37ਵੀਂ ਸਾਲਾਨਾ ਰਾਸ਼ਟਰੀ ਕਾਨਫਰੰਸ ਆਫ ਪੇਨ ਮੈਡੀਸਨ ਆਈ. ਐੱਸ.ਐੱਸ.ਪੀ. ਸੀ. ਓ.ਐੱਨ. 2023 ਤੇ ਕਨਵੋਕੇਸ਼ਨ ਕਰਵਾਈ ਗਈ | ਸਮਾਗਮ ਦੇ ਕੱਲ੍ਹ ਸ਼ਾਮ ਹੋਏ ਉਦਘਾਟਨੀ ਸਮਾਰੋਹ 'ਚ ਡਾ. ਮਨਜੀਤ ਸਿੰਘ ਉੱਪਲ, ਵਾਈਸ ਚਾਂਸਲਰ, ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਅੰਮਿ੍ਤਸਰ ਮੁੱਖ ਮਹਿਮਾਨ ਤੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ, ਵੱਲ੍ਹਾ ਦੇ ਐਨਸਥੀਸੀਆ ਵਿਭਾਗ ਦੇ ਸੰਸਥਾਪਕ ਤੇ ਮੁੱਖੀ ਡਾ. ਐੱਸ.ਅੱੈਸ. ਵਾਲੀਆ ਵਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ | ਇਸ ਮੌਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਮਾਹਿਰਾਂ ਦੁਆਰਾ ਪੇਨ ਮੈਡੀਸਨ ਵਿਚ ਇੰਟਰਵੈਸ਼ਨਲ ਪ੍ਰੋਸੀਜਰ ਦੇ ਵੱਖ-ਵੱਖ ਵਿਸ਼ਿਆਂ ਦੀ ਪੜਚੋਲ ਕਰਨ ਲਈ ਪ੍ਰੀ-ਕਾਨਫਰੰਸ ਵਰਕਸ਼ਾਪਾਂ ਕੀਤੀਆਂ ਗਈਆਂ, ਜਿਸ 'ਚ 200 ਤੋਂ ਵੱਧ ਡੈਲੀਗੇਟਾਂ ਨੇ ਆਪਣੇ ਹੁਨਰ ਅਤੇ ਗਿਆਨ 'ਚ ਵਾਧਾ ਕੀਤਾ | ਇਸ ਮੌਕੇ ਪੇਨ ਫਿਜੀਸ਼ੀਅਨ ਦੇ ਖੇਤਰ ਵਿਚ ਤਿੰਨ ਦਹਾਕਿਆਂ ਤੋਂ ਸੇਵਾ ਨਿਭਾ ਰਹੇ ਡਾਕਟਰ ਗੁਰਪ੍ਰਦਾਸ ਦੁਰੇਜਾ (ਪੇਨ ਮੈਡੀਸਨ ਦੇ ਪਾਇਨੀਅਰ) ਨੂੰ ਲਾਈਫਟਾਈਮ ਅਚੀਵਮੈਂਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ | ਉਪਰੰਤ ਕਾਨਵੋਕੇਸ਼ਨ ਮੌਕੇ ਫੈਲੋਸ਼ਿਪ ਪ੍ਰਾਪਤ ਕਰਨ ਵਾਲੇ 27 ਫੈਲੋਜ਼ ਨੂੰ ਫੈਲੋਸ਼ਿਪ ਨਾਲ ਸਨਮਾਨਿਤ ਕਰਨ ਦੌਰਾਨ ਡਾ. ਉੱਪਲ ਵਲੋਂ ਫੈਲੋਜ਼ ਨੂੰ ਵਧਾਈ ਦਿੰਦੇ ਕਿਹਾ ਕਿ ਪੈਨ ਫਜੀਸ਼ੀਅਨ ਰਾਤੋ-ਰਾਤ ਉਪਲਬਧ ਨਹੀਂ ਹੋ ਸਕਦੇ, ਇਹ ਕਈ ਕਾਰਨਾਂ ਜਿਵੇਂਕਿ ਡਾਕਟਰੀ ਸਿੱਖਿਆ ਦੀਆਂ ਨਵੀਨਤਮ ਤਕਨੀਕਾਂ, 21ਵੀਂ ਸਦੀ ਦੀ ਪੇਸ਼ੇਵਰ ਮੁਹਾਰਤ ਅਤੇ ਸਭ ਤੋਂ ਵੱਧ ਕੇ ਐਨਸਥੀਸੀਓਲੋਜੀ ਅਭਿਆਸ ਕਰਨ ਦੇ ਜਨੂੰਨ ਨਾਲ ਬਣਦੇ ਹਨ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਇੱਕ ਵਿਸ਼ੇਸ਼ ਰਾਸ਼ਟਰੀ ਸਿਹਤ ਪ੍ਰਣਾਲੀ ਸਿਖਲਾਈ ਪ੍ਰੋਗਰਾਮ ਦੀ ਮੇਜ਼ਬਾਨੀ ਕਰ ਰਹੀ ਹੈ, ਜੋ ਪੋਸਟ-ਡਾਕਟੋਰੇਟ ਫੈਲੋਜ਼ ਨੂੰ ਸੀਨੀਅਰ ਡਾਕਟਰਾਂ ਨੂੰ ਰਵਾਇਤੀ ਅਕਾਦਮਿਕ ਮਾਰਗ ਤੋਂ ਪਰੇ ਆਪਣੇ ਕੈਰੀਅਰ ਦੀ ਸ਼ੁਰੂਆਤ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ | ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਅੰਤਰਰਾਸ਼ਟਰੀ ਮਾਪਦੰਡਾਂ ਨੂੰ ਪੂਰਾ ਕਰਨ ਵਾਲੀ ਮੈਡੀਕਲ ਸਿੱਖਿਆ ਪ੍ਰਦਾਨ ਕਰ ਰਹੀ ਹੈ | ਇਸ ਮੌਕੇ ਮੈਡੀਕਲ ਸਿੱਖਿਆ ਦੀ ਗੁਣਵੱਤਾ 'ਤੇ ਜ਼ੋਰ ਦਿੰਦਿਆਂ ਡਾ. ਐੱਸ.ਐੱਸ. ਵਾਲੀਆ ਨੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਐਥੀਕਲ ਢੰਗ ਨਾਲ ਮੈਡੀਸਨ ਦੀ ਪ੍ਰੈਕਟਿਸ ਕਰਨ, ਮਰੀਜ਼ਾਂ ਨਾਲ ਨਿਮਰਤਾ ਭਾਵ ਨਾਲ ਤਾਲਮੇਲ ਕਰਨ, ਉਨ੍ਹਾਂ ਦੀ ਗੱਲ ਸਹਿਜ ਨਾਲ ਸੁਨਣ ਤੇ ਆਪਣੀ ਗੱਲ ਦੱਸਣ ਦੀ ਸਿੱਖਿਆ ਦਿੱਤੀ | ਡਾ. ਏ. ਪੀ. ਸਿੰਘ, ਡੀਨ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਦੱਸਿਆ ਕਿ 2 ਫਰਵਰੀ ਤੋਂ ਆਰੰਭ ਹੋਈ ਇਹ ਕਾਨਫਰੰਸ 5 ਫਰਵਰੀ ਤੱਕ ਚੱਲੇਗੀ, ਜਿਸ 'ਚ ਕਿ ਵਿਸ਼ੇਸ਼ ਵਰਕਸ਼ਾਪ ਆਯੋਜਿਤ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਇਸ ਤਰੀਕੇ ਦੀ ਉੱਤਰੀ ਭਾਰਤ ਦੀ ਇੱਕ ਵੱਡੀ ਕਾਨਫਰੰਸ ਹੈ, ਜਿਸ 'ਚ ਵਿਸ਼ਵ ਭਰ ਤੋਂ 700 ਤੋਂ ਵੱਧ ਪੇਨ ਫਿਜੀਸ਼ੀਅਨ, ਡੈਲੀਗੇਟ, ਮੈਡੀਕਲ ਦੀ ਪੜ੍ਹਾਈ ਕਰ ਰਹੇ ਪੋਸਟ-ਗ੍ਰੈਜੂਏਟਸ ਵਿਦਿਆਰਥੀਆਂ ਨੇ ਹਿੱਸਾ ਲਿਆ | ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਨੇ ਇੱਕ ਵਾਰ ਫਿਰ ਦਿਖਾ ਦਿੱਤਾ ਹੈ ਕਿ ਅਜਿਹੇ ਸਮਾਗਮਾਂ ਕਰਕੇ ਯੂਨੀਵਰਸਿਟੀ ਡਾਕਟਰਾਂ ਦੇ ਗਿਆਨ ਅਤੇ ਹੁਨਰ ਨੂੰ ਹਮੇਸ਼ਾਂ ਵਧਾਉਂਦੀ ਆਈ ਹੈ ਤੇ ਅਗਾਂਹ ਵੀ ਵਧਾਉਂਦੀ ਰਹੇਗੀ | ਇਸ ਮੌਕੇ ਤੇ ਡਾ. ਪ੍ਰਦੀਪ ਜੈਨ, ਪ੍ਰਧਾਨ ਆਈ.ਐਸ.ਐਸ.ਪੀ., ਡਾ. ਪ੍ਰਵੇਸ਼ ਕਾਥੇਡ, ਆਈ.ਐਸ.ਐਸ.ਪੀ. ਆਨਰੇਰੀ ਸਕੱਤਰ, ਡਾ. ਜੀ.ਐਸ. ਚੰਨ, ਉਪ ਪ੍ਰਧਾਨ, ਡਾ. ਗੋਤਮ ਦਾਸ, ਆਈ.ਏ. ਪੀ.ਐਮ. ਡੀਨ, ਡਾ. ਦੇਬਜੋਤੀ ਦੱਤਾ, ਆਈ.ਏ.ਪੀ.ਐਮ. ਰਜਿਸ਼ਟਰਾਰ, ਡਾ. ਅਸ਼ੋਕ ਉੱਪਲ, ਮੈਂਬਰ ਪੀ.ਐਮ. ਸੀ., ਸਮਰਜੀਤ ਦੇ, ਹਿਤੇਸ਼ ਪਟੇਲ, ਮੁਰਲੀਧਰ ਜੋਸ਼ੀ, ਡਾ. ਰੁਚੀ ਗੁਪਤਾ, ਆਰਗਨਾਈਜਿੰਗ ਸਕੱਤਰ ਅਤੇ ਮੁੱਖ ਐਨਸਥੀਸੀਆ ਵਿਭਾਗ, ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐੱਡ ਰੀਸਰਚ, ਸ੍ਰੀ ਅੰਮਿ੍ਤਸਰ, ਪੂਰੇ ਭਾਰਤ 'ਚੋ ਆਏ ਡਾਕਟਰ ਸਾਹਿਬਾਨ, ਡੈਲੀਗੇਟਸ ਤੇ ਹੋਰ ਮੌਜੂਦ ਸਨ |

ਲੰਮੇ ਅਰਸੇ ਤੋਂ ਸਮੱਸਿਆਵਾਂ ਨਾਲ ਜੂਝ ਰਹੇ ਕਸਬਾ ਜੰਡਿਆਲਾ ਗੁਰੂ ਦੀ ਸਾਰ ਲੈਣ ਵਾਲਾ ਨਹੀਂ ਦੇ ਰਿਹਾ ਕੋਈ ਦਿਖਾਈ

ਰਣਜੀਤ ਸਿੰਘ ਜੋਸਨ ਜੰਡਿਆਲਾ ਗੁਰੂ-ਜੰਡਿਆਲਾ ਗੁਰੂ ਸ਼ਹਿਰ 'ਚ ਪਿਛਲੇ ਲੰਮੇ ਅਰਸੇ ਤੋਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਜਿਸ ਦੀ ਸਾਰ ਲੈਣ ਵਾਲਾ ਕੋਈ ਦਿਖਾਈ ਨਹੀਂ ਦੇ ਰਿਹਾ | ਜੰਡਿਆਲਾ ਗੁਰੂ ਵਾਸੀਆਂ ਦੀ ਵੱਡੀ ਤਰਾਸਦੀ ਹੈ ਕਿ ਪਿਛਲੀਆਂ ਸਰਕਾਰਾਂ ਸਰਬਪੱਖੀ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਕਰਮਜੋਤ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਧਾਰਮਿਕ ਸਮਾਗਮ

ਬਾਬਾ ਬਕਾਲਾ ਸਾਹਿਬ, 4 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਸੰਸਥਾ ਸੰਤ ਮਾਝਾ ਸਿੰਘ ਕਰਮਜੋਤ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਆ ਰਹੀਆਂ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਵਿਚ ਸਫਲਤਾ ਅਤੇ ਚੜ੍ਹਦੀ ਕਲਾ ਵਾਸਤੇ ਸ੍ਰੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੀ.ਐਸ.ਪੀ.ਸੀ.ਐਲ. ਦੀ ਹੋਈ ਮੀਟਿੰਗ

ਨਵਾਂ ਪਿੰਡ, 4 ਫਰਵਰੀ (ਜਸਪਾਲ ਸਿੰਘ)-ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ (ਪੰਜਾਬ) ਪਾਵਰਕਾਮ/ਟ੍ਰਾਂਸਕੋ ਦੀ ਹੰਗਾਮੀ ਮੀਟਿੰਗ ਰਣਜੀਤ ਸਿੰਘ ਤਲਵੰਡੀ ਪ੍ਰਧਾਨ ਸਬ ਅਰਬਨ ਸਰਕਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੂਬਾ ਪ੍ਰਧਾਨ ਬਾਬਾ ਅਮਰਜੀਤ ਸਿੰਘ ਤੇ ਖ਼ਜ਼ਾਨਚੀ ...

ਪੂਰੀ ਖ਼ਬਰ »

ਸੋਹੀਆਂ ਖੁਰਦ ਵਿਖੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਜੇਠੂਵਾਲ, 4 ਫਰਵਰੀ (ਮਿੱਤਰਪਾਲ ਸਿੰਘ ਰੰਧਾਵਾ)-ਗੁਰਦੁਆਰਾ ਬਾਬਾ ਜੀਵਨ ਸਿੰਘ ਸੋਹੀਆ ਖੁਰਦ ਵਿਖੇ ਅਮਰ ਸ਼ਹੀਦ ਸੂਰਬੀਰ ਯੋਧੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਪਿੰਡ ਸੋਹੀਆ ਖ਼ੁਰਦ ਵਿਖੇ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ | ਸ੍ਰੀ ਸਹਿਜ ਪਾਠ ...

ਪੂਰੀ ਖ਼ਬਰ »

ਸੰਨੀ ਨਿੱਜਰ ਅਜਨਾਲਾ ਦੇ ਮਾਤਾ ਕੁਲਵਿੰਦਰ ਕੌਰ ਨਿੱਜਰ ਨੂੰ ਸ਼ਰਧਾਂਜਲੀਆਂ ਭੇਟ

ਅਜਨਾਲਾ, 4 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਸਰਗਰਮ ਸਿਆਸੀ ਆਗੂ ਸੰਨੀ ਨਿੱਜਰ, ਗੁਰਤੇਜਬੀਰ ਸਿੰਘ ਨਿੱਜਰ ਅਤੇ ਗੁਰਨੇਕਬੀਰ ਸਿੰਘ ਨਿੱਜਰ ਦੇ ਸਤਿਕਾਰਯੋਗ ਮਾਤਾ ਕੁਲਵਿੰਦਰ ਕੌਰ ਨਿੱਜਰ ਪਤਨੀ ਕਸ਼ਮੀਰ ਸਿੰਘ ਨਿੱਜਰ ਜਿਨ੍ਹਾਂ ਦਾ ਪਿਛਲੇ ਦਿਨੀਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਨੇ ਦਾਣਾ ਮੰਡੀ ਅਵਾਣ 'ਚ ਬਣਾਏ ਜਾਣ ਵਾਲੇ 2 ਸ਼ੈੱਡ ਤੇ ਚਾਰਦੀਵਾਰੀ ਦਾ ਰੱਖਿਆ ਨੀਂਹ ਪੱਥਰ

ਰਮਦਾਸ, 4 ਫਰਵਰੀ (ਜਸਵੰਤ ਸਿੰਘ ਵਾਹਲਾ)-ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ, ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਦਾਣਾ ਮੰਡੀ ਅਵਾਣ ਵਿਖੇ 1 ਕਰੋੜ 70 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ 2 ਸ਼ੈੱਡਾਂ ਦਾ ਨੀਂਹ ਪੱਥਰ ...

ਪੂਰੀ ਖ਼ਬਰ »

ਬਾਬਾ ਬਕਾਲਾ ਪੁਲਿਸ ਵਲੋਂ ਹੈਰੋਇਨ ਤੇ ਡਰੱਗ ਮਨੀ ਬਰਾਮਦ, ਦੋਸ਼ੀ ਫ਼ਰਾਰ

ਬਾਬਾ ਬਕਾਲਾ ਸਾਹਿਬ, 4 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਐੱਸ.ਐੱਸ.ਪੀ. ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਤੇ ਡੀ.ਐੱਸ.ਪੀ. ਬਾਬਾ ਬਕਾਲਾ ਸਾਹਿਬ ਸ: ਹਰਕਿ੍ਸ਼ਨ ਸਿੰਘ ਦੀਆਂ ਹਿਦਾਇਤਾਂ ਦੇ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੀ ਪੁਲਿਸ ਵਲੋਂ ਸਮਾਜ ਵਿਰੋਧੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ, 3 ਗੰਭੀਰ ਜ਼ਖ਼ਮੀ

ਜੈਂਤੀਪੁਰ, 4 ਫਰਵਰੀ (ਭੁਪਿੰਦਰ ਸਿੰਘ ਗਿੱਲ)-ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਮਰੜੀ ਕਲਾਂ ਦੇ ਵਸਨੀਕ ਨੌਜਵਾਨ ਕਾਰ ਸਵਾਰ ਕਾਰ ਦੇ ਹਾਦਸਾਗ੍ਰਸਤ ਹੋਣ ਕਾਰਨ 2 ਦੀ ਮੋਕੇ ਤੇ ਹੀ ਮੌਤ ਹੋ ਗਈ ਅਤੇ 3 ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਇਸ ਮੌਕੇ ਇਕੱਤਰ ਕੀਤੀ ...

ਪੂਰੀ ਖ਼ਬਰ »

ਦੁਕਾਨਦਾਰ ਤੇ ਗਾਹਕ ਵਿਚਾਲੇ ਹੋਏ ਤਕਰਾਰ 'ਚ ਚੱਲੀ ਗੋਲੀ, ਇਕ ਜ਼ਖ਼ਮੀ

ਚੋਗਾਵਾਂ, 4 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਚੂਚਕਵਾਲ ਵਿਖੇ ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ 'ਚ ਚੱਲੀ ਗੋਲੀ 'ਚ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਰਾਮ ਤੀਰਥ, 4 ਫਰਵਰੀ (ਧਰਵਿੰਦਰ ਸਿੰਘ ਔਲਖ)-ਬਾਬਾ ਦੀਪ ਸਿੰਘ ਚੈਰੀਟੇਬਲ, ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਵਿਦਿਅਕ ਅਦਾਰਾ ਦਾਤਾ ਬੰਦੀ ਛੋੜ ਪਬਲਿਕ ਸਕੂਲ ਦੇ ਪਿ੍ੰਸੀਪਲ ਆਰਤੀ ਸੂਦ ਦੀ ਯੋਗ ਅਗਵਾਈ ਵਿਚ ਬਾਬਾ ਦੀਪ ਸਿੰਘ ...

ਪੂਰੀ ਖ਼ਬਰ »

ਰਾਜਾਸਾਂਸੀ ਹਲਕੇ ਅੰਦਰ ਚਲ ਰਹੇ ਵਿਕਾਸ ਕਾਰਜਾਂ ਦਾ ਕੈਬਨਿਟ ਮੰਤਰੀ ਨੇ ਲਿਆ ਜਾਇਜ਼ਾ

ਹਰਸਾ ਛੀਨਾ, 4 ਫਰਵਰੀ (ਕੜਿਆਲ)-ਵਿਧਾਨ ਸਭਾ ਰਾਜਾਸਾਂਸੀ ਅਤੇ ਅਜਨਾਲਾ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਵਿਕਾਸ ਪੱਖੋਂ ਸਰਹੱਦੀ ਹਲਕੇ ਸੂਬੇ ...

ਪੂਰੀ ਖ਼ਬਰ »

ਅਦਾਲਤ 'ਚ ਜਾਅਲੀ ਦਸਤਾਵੇਜ ਪੇਸ਼ ਕਰਕੇ ਜ਼ਮਾਨਤਾਂ ਕਰਵਾਉਣ ਵਾਲੇ ਗਰੋਹ ਦਾ ਇਕ ਹੋਰ ਮੈਂਬਰ ਕਾਬੂ

ਬਾਬਾ ਬਕਾਲਾ ਸਾਹਿਬ, 4 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਸਬ ਡਵੀਜ਼ਨ ਦੀ ਪੁਲਿਸ ਵਲੋਂ ਬੀਤੇ ਦਿਨੀਂ ਇਕ ਖਾਸ ਸੂਹ ਦੇ ਆਧਾਰ 'ਤੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਹੋ ਕੇ ਜਾਅਲੀ ਜ਼ਮਾਨਤਾਂ ਕਰਵਾਉਣ ਵਾਲੇ ਇਕ ਗਰੋਹ ...

ਪੂਰੀ ਖ਼ਬਰ »

ਮਜੀਠਾ ਵਿਖੇ ਸਾਲਾਨਾ ਮਹਾਨ ਕਥਾ ਕੀਰਤਨ ਸਮਾਗਮ 24 ਤੋਂ

ਮਜੀਠਾ, 4 ਫਰਵਰੀ (ਮਨਿੰਦਰ ਸਿੰਘ ਸੋਖੀ)-ਧੰਨ-ਧੰਨ ਬਾਬਾ ਦੀਪ ਸਿੰਘ ਜੀ ਨਿਸ਼ਕਾਮ ਸੇਵਾ ਸੁਸਾਇਟੀ ਅਤੇ ਸਮੂਹ ਧਾਰਮਿਕ ਸਭਾ ਸੁਸਾਇਟੀਆਂ ਵਲੋਂ ਸਮੂਹ ਸਾਧ ਸੰਗਤਾਂ ਦੇ ਸਹਿਯੋਗ ਨਾਲ ਮਜੀਠਾ ਵਿਖੇ ਤਿੰਨ ਰੋਜ਼ਾ 12ਵਾਂ ਸਾਲਾਨਾ ਮਹਾਨ ਕਥਾ ਕੀਰਤਨ ਸਮਾਗਮ ਬੜੀ ਸ਼ਰਧਾ ...

ਪੂਰੀ ਖ਼ਬਰ »

ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਦੀ ਹੋਈ ਮੀਟਿੰਗ

ਬਾਬਾ ਬਕਾਲਾ ਸਾਹਿਬ, 4 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪਾਵਰਕਾਮ ਐਂਡ ਟਰਾਂਸਕੋ ਯੂਨੀਅਨ ਦੀ ਮੀਟਿੰਗ ਸਾਥੀ ਸਤਨਾਮ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਬਾਬਾ ਬਕਾਲਾ ਸਾਹਿਬ ਵਿਖੇ ਹੋਈ, ਇਸ ਮੌਕੇ ਜਥੇਬੰਦੀ ਵਲੋਂ 200 ਰੁ: ਡਿਵੈਲਪਮੈਂਟ ਫੰਡ ਬੰਦ ਕਰਾਉਣ ...

ਪੂਰੀ ਖ਼ਬਰ »

ਸਠਿਆਲਾ 'ਚ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਸਠਿਆਲਾ, 4 ਫਰਵਰੀ (ਸਫਰੀ)-ਅੱਜ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ 'ਤੇ ਬਖ਼ਸ਼ੀਸ਼ ਫਰਨੀਚਰ ਹਾਊਸ ਸਠਿਆਲਾ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਉਣ ਉਪਰੰਤ ਅਰਦਾਸ ਗਿਆਨੀ ਰਾਜਿੰਦਰ ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਤੇ ਗਿਆਨੀ ਰਾਜਿੰਦਰ ਸਿੰਘ ਰਾਜ ਨੇ ...

ਪੂਰੀ ਖ਼ਬਰ »

ਗੁਰਮਤਿ ਵਿਦਿਆਲਾ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਅਜਨਾਲਾ ਤੇ ਹੋਰਾਂ ਨੇ ਮੁੱਖ ਮੰਤਰੀ ਤੇ ਡੀ.ਜੀ.ਪੀ. ਦਾ ਪੁਤਲਾ ਸਾੜਿਆ

ਅਜਨਾਲਾ, 4 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਜਬਰ ਜਨਾਹ ਦੇ ਕੇਸ 'ਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸਰਕਾਰ ਵਲੋਂ ਬਠਿੰਡਾ ਦੇ ਸਲਾਬਤਪੁਰਾ ਵਿਖੇ ਆਨਲਾਈਨ ਸਤਸੰਗ ਕਰਨ ਦੀ ਖੁੱਲ ਦੇਣ ਦੇ ਰੋਸ 'ਚ ਅੱਜ ਗੁਰਮਤਿ ਵਿਦਿਆਲਾ ਦਮਦਮੀ ਟਕਸਾਲ ਜਥਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX