ਤਾਜਾ ਖ਼ਬਰਾਂ


"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  34 minutes ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  about 2 hours ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਇੰਜਣ ਵਿਚ ਖਰਾਬੀ ਦੇ ਚੱਲਦਿਆਂ ਗੁਹਾਟੀ ਵੱਲ ਮੋੜੀ ਗਈ ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ
. . .  about 2 hours ago
ਗੁਹਾਟੀ, 4 ਜੂਨ-ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ ਨੂੰ ਗੁਹਾਟੀ ਦੇ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਇੰਟਰਨੈਸ਼ਨਲ ਵੱਲ ਮੋੜ ਦਿੱਤਾ ਗਿਆ, ਜਦੋਂ ਜਹਾਜ਼ ਦੇ ਪਾਇਲਟ ਨੇ ਜਹਾਜ਼ ਦੇ ਇੰਜਣ ਵਿਚ ਖਰਾਬੀ...
ਬਾਲਾਸੋਰ ਰੇਲ ਹਾਦਸਾ:ਰੇਲ ਮੰਤਰੀ ਨੂੰ ਲੈਣੀ ਚਾਹੀਦੀ ਹੈ ਜ਼ਿੰਮੇਵਾਰੀ-ਕਾਂਗਰਸ
. . .  about 3 hours ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਅਸੀਂ ਮਨੁੱਖੀ ਦੁਖਾਂਤ ਦੇ ਦੌਰਾਨ ਰਾਜਨੀਤੀ ਨਹੀਂ ਕਰਦੇ। ਮਾਧਵਰਾਓ ਸਿੰਧੀਆ, ਨਿਤੀਸ਼ ਕੁਮਾਰ ਅਤੇ ਲਾਲ ਬਹਾਦੁਰ ਸ਼ਾਸਤਰੀ...
ਓਡੀਸ਼ਾ ਰੇਲ ਹਾਦਸਾ: ਮੁੱਖ ਮੰਤਰੀ ਪਟਨਾਇਕ ਵਲੋਂ ਕੋਲਕਾਤਾ ਲਈ ਮੁਫ਼ਤ ਬੱਸ ਸੇਵਾਵਾਂ ਦਾ ਐਲਾਨ
. . .  about 3 hours ago
ਭੁਵਨੇਸ਼ਵਰ, 4 ਜੂਨ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਬਾਲਾਸੋਰ ਰੇਲ ਹਾਦਸੇ ਦੇ ਮੱਦੇਨਜ਼ਰ ਕੋਲਕਾਤਾ ਲਈ ਮੁਫ਼ਤ ਬੱਸ ਸੇਵਾ ਦਾ ਐਲਾਨ ਕੀਤਾ, ਜਿਸ 'ਚ 288 ਲੋਕਾਂ ਦੀ ਮੌਤ ਹੋ ਗਈ ਸੀ।ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਮੁਸਾਫ਼ਰਾਂ ਦੇ ਵੱਧ ਤੋਂ ਵੱਧ ਲਾਭ ਨੂੰ ਧਿਆਨ ਵਿੱਚ...
ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਜਾਣਿਆ ਬਾਲਾਸੋਰ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ
. . .  about 3 hours ago
ਬਾਲਾਸੋਰ, 4 ਜੂਨ-ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਰੇਲ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਭਦਰਕ ਦੇ ਸਰਕਾਰੀ ਹਸਪਤਾਲ...
ਘੱਲੂਘਾਰਾ ਦਿਵਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਬੰਧ -ਏ.ਡੀ.ਜੀ.ਪੀ. ਅਰਪਿਤ ਸ਼ੁਕਲਾ
. . .  about 3 hours ago
ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ)-ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਸ਼ਹਿਰ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਅਣਸੁਖਾਵੇ ਮਾਹੌਲ ਨਾਲ ਨਜਿੱਠਣ ਦੇ ਪੂਰੀ ਤਰ੍ਹਾਂ ਸਮਰੱਥ ਹੈ। ਇਹ ਪ੍ਰਗਟਾਵਾ...
ਕਲਾਨੌਰ ਤਹਿਸੀਲ ਟੁੱਟਣ ਨਹੀਂ ਦੇਵਾਂਗੇ, ਮਾਮਲਾ ਵਿਧਾਨ ਸਭਾ ’ਚ ਚੁੱਕਾਂਗੇ- ਵਿਧਾਇਕ ਰੰਧਾਵਾ
. . .  about 3 hours ago
ਕਲਾਨੌਰ, 4 ਜੂਨ (ਪੁਰੇਵਾਲ)-ਸੂਬੇ ਦੀ ਆਮ ਆਦਮੀਂ ਪਾਰਟੀ ਦੀ ਸਰਕਾਰ ਵਲੋਂ ਸਥਾਨਕ ਤਹਿਸੀਲ ਨੂੰ ਤੋੜਨ ਲਈ ਸ਼ੁਰੂ ਕੀਤੀ ਗਈ ਪੈਰਵਾਈ ’ਤੇ ਪ੍ਰਤੀਕਰਮ ਦਿੰਦਿਆਂ ਸਾਬਕਾ ਉੱਪ ਮੁੱਖ ਮੰਤਰੀ ਤੇ ਵਿਧਾਇਕ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਲਾਨੌਰ ਤਹਿਸੀਲ ਨੂੰ ਟੁੱਟਣ ਨਹੀਂ ਦਿੱਤਾ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ
. . .  about 4 hours ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਦੀ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੇ ਮਾਹਿਰ ਪੈਨਲ ਤੋਂ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ...
ਬਾਲਾਸੋਰ ਰੇਲ ਹਾਦਸੇ ਦੇ ਕਾਰਨਾਂ ਦੀ ਕਰ ਰਹੇ ਹਾਂ ਜਾਂਚ-ਅਨੁਰਾਗ ਠਾਕੁਰ
. . .  about 4 hours ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਅਸੀਂ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਾਂ, ਫਿਲਹਾਲ ਸਾਡਾ ਧਿਆਨ ਜ਼ਖਮੀਆਂ ਨੂੰ ਵਧੀਆ ਸੰਭਵ...
ਸੁੰਨੇ ਮਕਾਨ ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 5 hours ago
ਬਠਿੰਡਾ, 4 ਜੂਨ-ਬਠਿੰਡਾ ਵਿਖੇ ਬਾਦਲ ਮਾਰਗ ਅਤੇ ਮਲੋਟ ਮਾਰਗ ਨੂੰ ਮਿਲਾਉਣ ਵਾਲੇ ਰਿੰਗ ਮਾਰਗ 'ਤੇ ਨੰਨ੍ਹੀ ਛਾਂ ਚੌਂਕ ਦੇ ਨਜ਼ਦੀਕ ਖੇਤਾਂ ਵਿਚ ਸੁੰਨੇ ਮਕਾਨ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼...
ਹਾਦਸੇ ਦੀ ਜੜ੍ਹ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰ ਲਈ ਗਈ ਹੈ-ਓਡੀਸ਼ਾ ਰੇਲ ਹਾਦਸੇ ਤੇ ਰੇਲ ਮੰਤਰੀ
. . .  about 5 hours ago
ਬਾਲਾਸੋਰ, 4 ਜੂਨ - ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬਾਲਾਸੋਰ ਤੀਹਰੀ ਟਰੇਨ ਦੀ ਟੱਕਰ ਵਾਲੀ ਥਾਂ 'ਤੇ ਬਹਾਲੀ ਦੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ 288 ਯਾਤਰੀਆਂ ਦੀ ਜਾਨ ਲੈਣ ਵਾਲਾ ਹਾਦਸਾ ਇਲੈਕਟ੍ਰਾਨਿਕ ਇੰਟਰਲਾਕਿੰਗ...
ਓਡੀਸ਼ਾ ਰੇਲ ਹਾਦਸਾ: ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
. . .  about 5 hours ago
ਨਵੀਂ ਦਿੱਲੀ, 4 ਜੂਨ-ਭਾਰਤ ਵਿਚ ਸਿੰਗਾਪੁਰ ਦੇ ਹਾਈ ਕਮਿਸ਼ਨਰ ਸਾਈਮਨ ਵੋਂਗ ਨੇ ਕਿਹਾ ਕਿ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਹਸੀਨ ਲੂਂਗ ਨੇ ਓਡੀਸ਼ਾ ਰੇਲ ਹਾਦਸੇ'ਤੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ...
ਓਡੀਸ਼ਾ ਰੇਲ ਹਾਦਸਾ:ਮੁੱਖ ਮੰਤਰੀ ਨਵੀਨ ਪਟਨਾਇਕ ਵਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ
. . .  about 5 hours ago
ਭੁਵਨੇਸ਼ਵਰ, 4 ਜੂਨ- ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ...
ਪ੍ਰਧਾਨ ਮੰਤਰੀ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ 'ਤੇ ਮੌਜੂਦ ਰੇਲ ਮੰਤਰੀ ਨੂੰ ਕੀਤਾ ਫ਼ੋਨ
. . .  about 5 hours ago
ਨਵੀਂ ਦਿੱਲੀ, 4 ਜੂਨ-ਰੇਲਵੇ ਮੰਤਰਾਲੇ ਦੇ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਮੰਤਰੀ ਨੇ ਅਸ਼ਵਿਨੀ ਵੈਸ਼ਨਵ ਨੂੰ ਫ਼ੋਨ ਕੀਤਾ ਜੋ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ'ਤੇ ਮੌਜੂਦ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨੇ ਰੇਲ ਮੰਤਰੀ...
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਕਾਰਵਾਈ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਦਾ ਟਵੀਟ
. . .  about 5 hours ago
ਭੁਲੱਥ, 4 ਜੂਨ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕਿਹਾ ਕਿ ਭ੍ਰਿਸ਼ਟ ਅਫਸਰਾਂ, ਬਿਸ਼ਨੋਈ ਵਰਗੇ ਗੈਂਗਸਟਰਾਂ ਅਤੇ ਕਟਾਰੂਚੱਕ ਵਰਗੇ ਦਾਗੀ ਮੰਤਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਇ ਭਗਵੰਤ ਮਾਨ ਡਾ. ਬਰਜਿੰਦਰ ਸਿੰਘ ਹਮਦਰਦ ਵਰਗੇ ਸੁਤੰਤਰ ਪੱਤਰਕਾਰਾਂ ਨੂੰ ਸਿਰਫ਼ ਆਪਣੇ ਅਖ਼ਬਾਰ 'ਅਜੀਤ' ਦੀ ਲਕੀਰ 'ਤੇ ਨਹੀਂ ਚੱਲਣ ਦੇ ਕਾਰਨ ਠੱਗਣ...
ਟਿਪਰ ਵਲੋਂ ਟੱਕਰ ਮਾਰ ਦੇਣ ਮੋਟਰਸਾਈਕਲ ਸਵਾਰ ਦੀ ਮੌਤ, ਲੋਕਾਂ ਵਲੋਂ ਸੜਕ ਜਾਮ
. . .  about 5 hours ago
ਭਵਾਨੀਗੜ੍ਹ, 4 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਝਨੇੜੀ ਵਿਖੇ ਮੁਖ ਸੜਕ 'ਤੇ ਟਿਪਰ ਵਲੋਂ ਮੋਟਰਸਾਈਕਲ ਸਵਾਰ ਨੂੰ ਪਿਛੋਂ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਿਸ ਤੋਂ ਗੁੱਸੇ ਚ ਆਏ ਲੋਕਾਂ...
ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਫ਼ਰੀਦਕੋਟ ਜ਼ਿਲ੍ਹੇ ਵਿਚ ਚਲਾਇਆ ਗਿਆ ਸਰਚ ਅਭਿਆਨ
. . .  about 6 hours ago
ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-1 ਜੂਨ ਤੋਂ 6 ਜੂਨ ਤੱਕ ਚੱਲਣ ਵਾਲੇ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਹਰ ਜ਼ਿਲ੍ਹੇ ਵਿਚ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਦੇ ਚੱਲਦਿਆਂ ਅੱਜ ਏ.ਡੀ.ਜੀ.ਪੀ. ਸੁਰੱਖਿਆ ਐਸ.ਸ੍ਰੀਵਾਸਤਵ...
ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਆਰੰਭ
. . .  about 5 hours ago
ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)- ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦਾ ਭੋਗ 6 ਜੂਨ ਨੂੰ ਸਵੇਰੇ ਸੱਤ...
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸੂਰੀਨਾਮ ਦੌਰਾ ਅੱਜ ਤੋਂ ਸ਼ੁਰੂ
. . .  about 5 hours ago
ਨਵੀਂ ਦਿੱਲੀ, 4 ਜੂਨ -ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਸੂਰੀਨਾਮ ਯਾਤਰਾ ਅੱਜ ਤੋਂ ਸ਼ੁਰੂ ਹੋ ਰਹੀ ਹੈ। ਰਾਸ਼ਟਰਪਤੀ ਕੱਲ੍ਹ ਸੂਰੀਨਾਮ ਅਤੇ ਸਰਬੀਆ ਦੇ ਛੇ ਦਿਨਾਂ ਦੌਰੇ ਲਈ ਰਾਸ਼ਟਰੀ ਰਾਜਧਾਨੀ ਤੋਂ ਰਵਾਨਾ ਹੋਏ।ਇਹ ਰਾਸ਼ਟਰਪਤੀ ਦੀ ਸੂਰੀਨਾਮ ਦੀ...
ਏਮਜ਼ ਦਿੱਲੀ ਦੇ ਮਾਹਿਰ ਡਾਕਟਰਾਂ ਦੀ ਟੀਮ ਰੇਲ ਹਾਦਸੇ ਵਾਲੀ ਥਾਂ ਦਾ ਕਰੇਗੀ ਦੌਰਾ
. . .  about 7 hours ago
ਨਵੀਂ ਦਿੱਲੀ, 4 ਜੂਨ-ਸੂਤਰਾਂ ਅਨੁਸਾਰ ਏਮਜ਼ ਦਿੱਲੀ ਦੇ ਡਾਕਟਰੀ ਮਾਹਿਰਾਂ ਦੀ ਇਕ ਟੀਮ 1,000 ਤੋਂ ਵੱਧ ਜ਼ਖਮੀਆਂ ਅਤੇ 100 ਗੰਭੀਰ ਮਰੀਜ਼ਾਂ ਦਾ ਇਲਾਜ ਕਰਨ ਲਈ ਮੈਡੀਕਲ ਉਪਕਰਣਾਂ ਦੇ ਨਾਲ ਓਡੀਸ਼ਾ ਦੇ ਰੇਲ ਹਾਦਸੇ ਵਾਲੀ ਥਾਂ ਦਾ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੀਆਂ ਲੱਖਾਂ ਸੰਗਤਾਂ
. . .  about 5 hours ago
ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦਰਸ਼ਨ ਕਰਨ ਪੁੱਜ ਰਹੀਆਂ ਹਨ। ਜ਼ਿਕਰਯੋਗ ਹੈ ਕਿ ਸਕੂਲਾਂ ਵਿਚ ਗਰਮੀਆਂ ਦੀਆਂ ਸ਼ੁਰੂ ਹੋਈਆਂ ਛੁੱਟੀਆਂ ਕਾਰਨ...
ਓਡੀਸ਼ਾ: ਰੇਲ ਮੰਤਰੀ ਅਸ਼ਵਨੀ ਵੈਸ਼ਨਵ ਵਲੋਂ ਰੇਲ ਹਾਦਸੇ ਵਾਲੀ ਜਗ੍ਹਾ ਤੇ ਚੱਲ ਰਹੇ ਬਹਾਲੀ ਦੇ ਕੰਮ ਦਾ ਮੁਆਇਨਾ
. . .  about 7 hours ago
ਬਾਲਾਸੋਰ, 4 ਜੂਨ-ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਉਸ ਜਗ੍ਹਾ 'ਤੇ ਚੱਲ ਰਹੇ ਬਹਾਲੀ ਦੇ ਕੰਮ ਦਾ ਮੁਆਇਨਾ ਕੀਤਾ ਜਿਥੇ ਦੁਖਦਾਈ ਰੇਲ ਹਾਦਸਾ ਹੋਇਆ...
ਬਾਲਾਸੋਰ ਰੇਲ ਹਾਦਸਾ:ਕੁਝ ਸਮੇਂ ਚ ਟਰੈਕ ਨੂੰ ਕਰ ਦਿੱਤਾ ਜਾਵੇਗਾ ਸਾਫ਼-ਰੇਲਵੇ ਅਧਿਕਾਰੀ
. . .  about 8 hours ago
ਬਾਲਾਸੋਰ, 4 ਜੂਨ-ਦੱਖਣੀ ਪੂਰਬੀ ਰੇਲਵੇ ਦੇ ਸੀ.ਪੀ.ਆਰ.ਓ. ਅਦਿੱਤਿਆ ਚੌਧਰੀ ਨੇ ਕਿਹਾ ਕਿ ਜਿੰਨੇ ਵੀ ਡੱਬੇ ਪਲਟੇ ਸਨ, ਸਾਰਿਆਂ ਨੂੰ ਹਟਾ ਦਿੱਤਾ ਗਿਆ ਹੈ, ਜਦਕਿ ਮਾਲ ਗੱਡੀ ਦੇ 3 ਡੱਬਿਆਂ 'ਚੋਂ 2 ਡੱਬੇ ਹਟਾ ਦਿੱਤੇ ਗਏ ਹਨ ਤੇ ਤੀਜੇ ਨੂੰ...
ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਤੇ ਟ੍ਰੈਕ ਦੀ ਮੁਰੰਮਤ ਦਾ ਕੰਮ ਜਾਰੀ
. . .  about 5 hours ago
ਬਾਲਾਸੋਰ, 4 ਜੂਨ-ਓਡੀਸ਼ਾ ਦੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ 'ਤੇ ਟ੍ਰੈਕ ਦੀ ਮੁਰੰਮਤ ਦਾ ਕੰਮ ਜਾਰੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮਾਘ ਸੰਮਤ 554

ਮੋਗਾ

ਪੰਜਾਬ ਵਾਸੀਆਂ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਸਰਕਾਰ ਨੇ ਬਦਲਾਅ ਦੇ ਰੂਪ 'ਚ ਦਿੱਤਾ ਨਵਾਂ ਤੋਹਫ਼ਾ-ਆਗੂ

ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ
ਮੋਗਾ, 4 ਫਰਵਰੀ-ਭਾਵੇਂ ਕਿ ਸੂਬਾ ਸਰਕਾਰ ਵਲੋਂ ਅਗਲੇ ਮਹੀਨੇ ਬਜਟ ਪੇਸ਼ ਕੀਤਾ ਜਾਣਾ ਹੈ ਪਰ ਬਜਟ ਪਾਸ ਕਰਨ ਤੋਂ ਪਹਿਲਾਂ ਹੀ ਪੈਟਰੋਲ ਤੇ ਡੀਜ਼ਲ 'ਤੇ 90 ਪੈਸੇ ਪ੍ਰਤੀ ਲੀਟਰ ਵੈਟ ਲਗਾ ਕੇ 480 ਕਰੋੜ ਦਾ ਹੋਰ ਬੋਝ ਪਾ ਦਿੱਤਾ ਗਿਆ ਹੈ ਜਿਸ ਨਾਲ ਪੰਜਾਬ ਵਾਸੀਆਂ ਵਿਚ ਵੱਡੀ ਨਿਰਾਸ਼ਾ ਦਾ ਆਲਮ ਛਾ ਗਿਆ ਹੈ ਕਿਉਂਕਿ ਪੰਜਾਬ ਦੇ ਲੋਕ ਪਹਿਲਾਂ ਹੀ ਦਰਪੇਸ਼ ਮੁਸ਼ਕਲਾਂ ਨਾਲ ਜੂਝਦੇ ਮਹਿੰਗਾਈ ਦੀ ਵੱਡੀ ਮਾਰ ਝੱਲਦੇ ਆ ਰਹੇ ਹਨ ਤੇ ਹੁਣ ਪੈਟਰੋਲ ਤੇ ਡੀਜ਼ਲ ਦੀ ਕੀਮਤ ਵਧਣ ਨਾਲ ਉਨ੍ਹਾਂ ਦੀ ਜੇਬ 'ਤੇ ਆਪ ਸਰਕਾਰ ਵਲੋਂ ਇਕ ਹੋਰ ਡਾਕਾ ਮਾਰਿਆ ਗਿਆ ਹੈ | ਇਸ ਸਬੰਧੀ ਪੇਸ਼ ਹਨ ਵੱਖ-ਵੱਖ ਆਗੂਆਂ ਦੇ ਵਿਚਾਰ:-
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾਉਣਾ ਨਿੰਮ 'ਤੇ ਕਰੇਲਾ ਚਾੜ੍ਹਨ ਬਰਾਬਰ-ਬਰਜਿੰਦਰ ਸਿੰਘ ਮੱਖਣ ਬਰਾੜ
ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸੰਬੰਧੀ ਗੱਲਬਾਤ ਦੌਰਾਨ ਦੱਸਿਆ ਕਿ ਬੀਤੇ ਦਿਨੀਂ ਕੇਂਦਰ ਦੇ ਬਜਟ ਤੋਂ ਬਾਅਦ ਆਪ ਸਰਕਾਰ ਵਲੋਂ ਜੋ ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਗਿਆ ਹੈ ਉਹ ਨਿੰਮ 'ਤੇ ਕਰੇਲਾ ਚਾੜ੍ਹਨ ਬਰਾਬਰ ਸਾਬਤ ਹੋਇਆ ਹੈ | ਆਪ ਸਰਕਾਰ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ ਦਾਅਵੇ ਤੇ ਵਾਅਦੇ ਕਰ ਕੇ ਸੱਤਾ ਵਿਚ ਆਈ ਸੀ ਪਰ ਸੱਤਾ ਸਾਂਭਣ ਤੋਂ ਬਾਅਦ ਸਮੁੱਚੇ ਪੰਜਾਬ ਵਾਸੀਆਂ ਨੂੰ ਬੇਲਗ਼ਾਮ ਕਰ ਦਿੱਤਾ ਗਿਆ | ਜਿੱਥੇ ਪੰਜਾਬ ਦੇ ਲੋਕ ਆਪ ਸਰਕਾਰ ਦੀਆਂ ਨੀਤੀਆਂ ਤੋਂ ਨਾਖ਼ੁਸ਼ ਨਜ਼ਰ ਆ ਰਹੇ ਹਨ ਉੱਥੇ ਮਹਿੰਗਾਈ ਦੀ ਮਾਰ ਝੱਲਦੇ ਹੋਰ ਵੀ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਦੇ ਆ ਰਹੇ ਹਨ | ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਕਿਸਾਨ, ਮਜ਼ਦੂਰ, ਛੋਟੇ ਕਾਰੋਬਾਰੀ ਸਭ ਪਿਸਦੇ ਨਜ਼ਰ ਆਉਣਗੇ |
-ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾਉਣਾ ਮਹਿਜ਼ ਮਹਿੰਗਾਈ ਨੂੰ ਆਪ ਸਰਕਾਰ ਵਲੋਂ ਵੱਡਾ ਸੱਦਾ ਹੈ-ਡਾ. ਹਰਜੋਤ ਕਮਲ
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾਉਣਾ ਮਹਿਜ਼ ਮਹਿੰਗਾਈ ਨੂੰ ਆਪ ਸਰਕਾਰ ਵਲੋਂ ਵੱਡਾ ਸੱਦਾ ਹੈ ਕਿਉਂਕਿ ਪੈਟਰੋਲ ਤੇ ਡੀਜ਼ਲ ਦੇ ਨਾਲ ਕਿਸਾਨੀ ਤੋਂ ਲੈ ਕੇ ਹਰ ਵਰਗ ਜੁੜਿਆ ਹੁੰਦਾ ਹੈ ਤੇ ਨਿਸ਼ਚਿਤ ਤੌਰ 'ਤੇ ਹੀ ਇਸ ਤੋਂ ਹਰ ਵਰਗ ਪ੍ਰਭਾਵਿਤ ਹੋਵੇਗਾ | ਜਿੱਥੇ ਸੂਬੇ ਅੰਦਰ ਆਪ ਸਰਕਾਰ ਦੇ ਰਾਜ ਅੰਦਰ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਚਿੰਤਾਜਨਕ ਬਣੀ ਹੋਈ ਹੈ ਉੱਥੇ ਮਹਿੰਗਾਈ ਵੀ ਸੂਬੇ ਅੰਦਰ ਦਿਨੋਂ-ਦਿਨ ਵੱਧ ਰਹੀ ਹੈ ਜਿਸ ਨਾਲ ਖ਼ਾਸ ਕਰ ਕੇ ਮਜ਼ਦੂਰ ਵਰਗ ਤੇ ਮੱਧਵਰਗੀ ਪਰਿਵਾਰਾਂ ਦੇ ਚੁੱਲ੍ਹੇ ਮੁਸ਼ਕਿਲ ਨਾਲ ਤਪ ਰਹੇ ਹਨ | ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕਰ ਕੇ ਸੱਤਾ ਹਾਸਲ ਕੀਤੀ ਹੈ, ਸਰਕਾਰ ਨੂੰ ਚਾਹੀਦਾ ਤਾਂ ਇਹ ਸੀ ਕਿ ਉਹ ਲੋਕਾਂ ਦੇ ਹਿਤ ਪੂਰਦੀ |
-ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਪੰਜਾਬ ਦੇ ਲੋਕਾਂ ਨੂੰ ਹੋਰ ਮਾਰ ਪਵੇਗੀ-ਮਾਲਵਿਕਾ ਸੂਦ ਸੱਚਰ
ਪੰਜਾਬ ਦੇ ਲੋਕ ਪਹਿਲਾਂ ਹੀ ਆਰਥਿਕ ਤੌਰ 'ਤੇ ਬੇਹੱਦ ਟੁੱਟੇ ਹੋਏ ਹਨ ਤੇ ਅੱਜ ਹਾਲਾਤ ਇਹ ਹਨ ਕਿ ਆਪ ਸਰਕਾਰ ਨੂੰ ਚੁਣਨ ਵਾਲੇ ਸੂਬੇ ਦੇ ਲੋਕ ਹੁਣ ਖ਼ੁਦ ਹੀ ਪਛਤਾਵਾ ਕਰਦੇ ਨਜ਼ਰ ਆ ਰਹੇ ਹਨ ਕਿਉਂਕਿ ਸੂਬੇ ਵਿਚ ਅਰਥ-ਵਿਵਸਥਾ ਪੂਰੀ ਤਰ੍ਹਾਂ ਲੜਖੜਾ ਗਈ ਹੈ ਤੇ ਕੇਂਦਰ ਤੋਂ ਧੜਾਧੜ ਲਏ ਜਾ ਰਹੇ ਕਰਜ਼ ਨਾਲ ਸੂਬੇ ਨੂੰ ਚਲਾਇਆ ਜਾ ਰਿਹਾ ਹੈ ਜਦ ਕਿ ਸਰਕਾਰ ਨੇ ਕੋਈ ਵੀ ਆਮਦਨੀ ਦਾ ਸਰੋਤ ਪੈਦਾ ਨਹੀਂ ਕੀਤਾ ਜਿਸ ਨਾਲ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਨਾਲ ਨਿਵਾਜ ਕੇ ਵੱਡੀ ਰਾਹਤ ਦਿੱਤੀ ਜਾਵੇ ਪਰ ਰਾਹਤ ਦੇਣ ਦੀ ਬਜਾਏ ਆਪ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਪੰਜਾਬ ਦੇ ਲੋਕਾਂ ਨੂੰ ਵੱਡਾ ਝਟਕਾ ਮਾਰਿਆ ਹੈ | ਇਹ ਪ੍ਰਗਟਾਵਾ ਕਾਂਗਰਸ ਦੇ ਹਲਕਾ ਇੰਚਾਰਜ ਮੋਗਾ ਤੇ ਸੀਨੀਅਰ ਆਗੂ ਮਾਲਵਿਕਾ ਸੂਦ ਸੱਚਰ ਨੇ ਗੱਲਬਾਤ ਦੌਰਾਨ ਕੀਤਾ |
-ਆਪ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾਉਣਾ ਮਹਿੰਗਾਈ ਨੂੰ ਵੱਡਾ ਸੱਦਾ-ਪ੍ਰੇਮ ਚੰਦ ਚੱਕੀ ਵਾਲੇ
ਦੇਸ਼ ਦੇ ਉੱਤਰੀ ਭਾਰਤ ਨਾਲੋਂ ਪੰਜਾਬ ਵਿਚ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਸਭ ਤੋਂ ਵੱਧ ਹਨ ਤੇ ਹੁਣ ਸਰਕਾਰ ਨੇ ਪੈਟਰੋਲ ਤੇ ਡੀਜ਼ਲ 'ਤੇ 90 ਪੈਸੇ ਵੇਟ ਲਗਾ ਕੇ 480 ਕਰੋੜ ਦਾ ਜੋ ਬੋਝ ਪਾਇਆ ਹੈ ਉਸ ਨਾਲ ਸੂਬੇ ਦੇ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਮਹਿੰਗਾਈ ਨੂੰ ਸੱਦਾ ਦੇਣਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇ ਸਾਬਕਾ ਕੌਂਸਲਰ ਪ੍ਰੇਮ ਚੰਦ ਚੱਕੀ ਵਾਲੇ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਮਹਿੰਗਾਈ ਨੇ ਪਹਿਲਾਂ ਹੀ ਲੱਕ ਤੋੜ ਕੇ ਰੱਖਿਆ ਹੋਇਆ ਹੈ ਤੇ ਹੁਣ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਮਹਿੰਗਾਈ ਅਸਮਾਨ ਨੂੰ ਛੂਹੇਗੀ ਜਿਸ ਨਾਲ ਸੂਬੇ ਦੇ ਲੋਕਾਂ ਵਿਚ ਅਸਥਿਰਤਾ ਤਾਂ ਪੈਦਾ ਹੋਵੇਗੀ ਹੀ, ਸੂਬੇ ਦੇ ਲੋਕਾਂ ਨੂੰ ਵੱਡੀ ਮਹਿੰਗਾਈ ਦਾ ਸਾਹਮਣਾ ਵੀ ਕਰਨਾ ਪਵੇਗਾ |

ਆਮ ਆਦਮੀ ਕਲੀਨਿਕਾਂ 'ਚ ਖਾਮੀਆਂ ਨੂੰ ਲੈ ਕੇ ਵਿਰੋਧ 'ਚ ਉੱਤਰੇ ਫਾਰਮੇਸੀ ਅਫਸਰ

ਕੋਟ ਈਸੇ ਖਾਂ, 4 ਫਰਵਰੀ (ਗੁਰਮੀਤ ਸਿੰਘ ਖਾਲਸਾ)-ਵੱਖ ਵੱਖ ਥਾਵਾਂ 'ਤੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖ ਕੇ ਪਿਛਲੀਆਂ ਸਰਕਾਰਾਂ ਸਮੇਂ ਬਣੇ ਸੁਵਿਧਾ ਕੇਂਦਰਾਂ 'ਚ ਸੁਧਾਰ ਦੀ ਬਜਾਏ ਆਪਣੀ ਵਾਹ-ਵਾਹ ਖੱਟਣ ਲਈ ਜ਼ਿਆਦਾਤਰ ਸੁਵਿਧਾ ਕੇਂਦਰਾਂ ਅਤੇ ਪਹਿਲਾਂ ਤੋਂ ਚੱਲਦੇ ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬੱਧਨੀ ਕਲਾਂ, 4 ਫਰਵਰੀ (ਸੰਜੀਵ ਕੋਛੜ)-ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਭਗਤ ਰਵਿਦਾਸ ਪ੍ਰਬੰਧਕੀ ਕਮੇਟੀ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਹਰ ਸਾਲ ਦੀ ਤਰਾਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਯੋਗ ਅਗਵਾਈ ਅਤੇ ...

ਪੂਰੀ ਖ਼ਬਰ »

ਕੇਂਦਰ ਵਲੋਂ ਪਾਸ ਬਜਟ ਮਜ਼ਦੂਰ ਵਿਰੋਧੀ-ਮੰਗਾ ਸਿੰਘ ਵੈਰੋਕੇ

ਮੋਗਾ, 4 ਫਰਵਰੀ (ਗੁਰਤੇਜ ਸਿੰਘ)-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੌਰਾਨ ਪੇਸ਼ ਕੀਤੇ ਗਏ 10ਵੇਂ ਬਜਟ ਨੂੰ ਪੇਂਡੂ ਮਜ਼ਦੂਰ ਯੂਨੀਅਨ ਯੂਥ ਵਿੰਗ ਦੇ ਸੂਬਾ ਆਗੂ ਮੰਗਾ ਸਿੰਘ ਵੈਰੋਕੇ ਨੇ ਮਜ਼ਦੂਰ ਵਿਰੋਧੀ ਕਰਾਰ ਦਿੱਤਾ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਵਿਜ਼ਟਰ ਵੀਜ਼ਾ 'ਚ ਮਾਹਿਰ

ਮੋਗਾ, 4 ਫਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਮਾਲਵਾ ਖ਼ਿੱਤੇ ਦੀ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ ਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ | ਗੋਲਡਨ ਟਰੈਵਲ ਐਡਵਾਈਜ਼ਰ ਨੇ ਕਈ ਵਿਅਕਤੀਆਂ ...

ਪੂਰੀ ਖ਼ਬਰ »

ਬਾਰ ਪ੍ਰਧਾਨ ਐਡਵੋਕੇਟ ਸੁਨੀਲ ਗਰਗ ਦੀ ਅਗਵਾਈ 'ਚ ਚੱਲਿਆ ਸਫ਼ਾਈ ਅਭਿਆਨ

ਮੋਗਾ, 4 ਫਰਵਰੀ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਜੁਡੀਸ਼ੀਅਲ ਕੰਪਲੈਕਸ ਵਿਖੇ ਗੰਦਗੀ ਦੀ ਸਮੱਸਿਆ ਵਿਰੁੱਧ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਸਵੱਛਤਾ ਮੁਹਿੰਮ ਸ਼ੁਰੂ ਕੀਤੀ ਗਈ | ਸਵੱਛਤਾ ਮੁਹਿੰਮ ਦਾ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੁਲ ਕਸਾਨਾ, ਹਰਪਾਲ ਸਿੰਘ ...

ਪੂਰੀ ਖ਼ਬਰ »

2 ਸਾਲ ਦੇ ਗੈਪ ਨਾਲ ਬਲੂਬਰਡ ਸੰਸਥਾ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 4 ਫਰਵਰੀ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਜੋ ਮੋਗਾ ਦੇ ਮੇਨ ਬਾਜ਼ਾਰ ਵਿਚ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਸਥਿਤ ਹੈ | ਇਹ ਸੰਸਥਾ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਵਿਦੇਸ਼ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਅਤੇ ਸਪਾਊਸ ਕੇਸਾਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਦੀ ਮੀਟਿੰਗ

ਮੋਗਾ, 4 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਐਂਡ ਟਰਾਂਸਕੋ ਪੰਜਾਬ ਦੇ ਫ਼ੈਸਲੇ ਮੁਤਾਬਿਕ ਸੇਵਾ-ਮੁਕਤ ਪੈਨਸ਼ਨਰਜ਼ ਦੀਆਂ ਮੰਗਾਂ ਸੰਬੰਧੀ ਮੰਗ ਪੱਤਰ ਸਿਟੀ ਤੇ ਸਬ ਅਰਬਨ ਮੰਡਲ ਮੋਗਾ ਵਲੋਂ ਮੁੱਖ ਮੰਤਰੀ ਪੰਜਾਬ ਦੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਏਟਕ ਦੀ ਆਗੂ ਬਿਕਰਮਜੀਤ ਦੀ ਹੋਈ ਬੇਵਕਤੀ ਮੌਤ

ਮੋਗਾ, 4 ਫਰਵਰੀ (ਗੁਰਤੇਜ ਸਿੰਘ)-ਆਂਗਣਵਾੜੀ ਵਰਕਰ ਹੈਲਪਰ ਬਲਾਕ ਬਾਘਾ ਪੁਰਾਣਾ ਦੀ ਪ੍ਰਧਾਨ ਬਿਕਰਮਜੀਤ ਕੌਰ ਦੀ ਅਟੈਕ ਹੋਣ ਨਾਲ ਬੀਤੇ ਦਿਨੀਂ ਮੌਤ ਹੋ ਗਈ, ਜਿਸ ਨਾਲ ਸਾਰੇ ਪਰਿਵਾਰ ਨੂੰ ਘਾਟਾ ਹੋਇਆ ਹੈ ਉੱਥੇ ਜਥੇਬੰਦੀ ਨੂੰ ਵੀ ਇਕ ਸੂਝਵਾਨ ਦਾ ਕਦੇ ਵੀ ਨਾ ਪੂਰਾ ਹੋਣ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਸ ਸੰਸਥਾ ਲਗਾਤਾਰ ਲਗਵਾ ਰਹੀ ਵਿਜ਼ਟਰ ਵੀਜ਼ੇ

ਮੋਗਾ, 4 ਫਰਵਰੀ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਸ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕੀਟ ਵਿਚ ਸਥਿਤ ਹੈ | ਸੰਸਥਾ ਨੇ ਜਸਵਿੰਦਰਪਾਲ ਸਿੰਘ ਅਤੇ ਸੁਰਜੀਤ ਕੌਰ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ | ਸੰਸਥਾ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 4 ਫਰਵਰੀ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਜੋ ਕਿ ਵਿਦਿਆਰਥੀਆਂ ਨੂੰ ਆਇਲੈਟਸ ਦੀ ਪ੍ਰੀਖਿਆ ਸੰਬੰਧੀ ਸ਼ਾਨਦਾਰ ਕੋਚਿੰਗ ਦੇ ਰਹੀ ਹੈ ਅਤੇ ...

ਪੂਰੀ ਖ਼ਬਰ »

ਇਕ ਆਸ ਆਸ਼ਰਮ ਸੇਵਾ ਸੁਸਾਇਟੀ ਨੂੰ ਕੇ.ਐਨ.ਐਸ. ਸਪੋਰਟਸ ਕਲੱਬ ਨੇ 1 ਲੱਖ ਰੁਪਏ ਦੀ ਰਾਸ਼ੀ ਦਿੱਤੀ

ਮੋਗਾ, 4 ਫਰਵਰੀ (ਜਸਪਾਲ ਸਿੰਘ ਬੱਬੀ)-ਇਕ ਆਸ ਆਸ਼ਰਮ ਸੇਵਾ ਸੁਸਾਇਟੀ ਰਜਿ. ਬੇਸਹਾਰਾ ਤੇ ਮੰਦਬੁੱਧੀ ਵਿਅਕਤੀਆਂ ਲਈ ਰੌਲੀ ਰੋਡ ਵਿਖੇ ਬਣ ਰਹੀ ਨਵੀਂ ਇਮਾਰਤ ਲਈ ਕੇ.ਐਨ.ਐਸ. ਸਪੋਰਟਸ ਕਲੱਬ ਹਾਂਗਕਾਂਗ ਵਾਲਿਆਂ ਵਲੋਂ ਬਿਲਡਿੰਗ ਲਈ 1 ਲੱਖ ਰੁਪਏ ਦੇ ਮੈਟੀਰੀਅਲ ਦੀ ਸੇਵਾ ...

ਪੂਰੀ ਖ਼ਬਰ »

ਜਗਰੂਪ ਸਿੰਘ ਰੰਡਿਆਲਾ ਬੀ.ਕੇ.ਯੂ. ਬਹਿਰਾਮ ਕੇ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ-ਬਹਿਰਾਮਕੇ

ਧਰਮਕੋਟ, 4 ਫਰਵਰੀ (ਪਰਮਜੀਤ ਸਿੰਘ)-ਅੱਜ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਵਿਖੇ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਬਲਵੰਤ ਸਿੰਘ ਬਹਿਰਾਮ ਕੇ ਸੂਬਾ ਪ੍ਰਧਾਨ ਬੀ.ਕੇ.ਯੂ. ਬਹਿਰਾਮ ਕੇ, ਰਛਪਾਲ ਸਿੰਘ ਭਿੰਡਰ ਬਲਾਕ ਪ੍ਰਧਾਨ, ਸ਼ੇਰ ...

ਪੂਰੀ ਖ਼ਬਰ »

ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰ ਰਹੀ ਹੈ ਕੇਂਦਰ ਸਰਕਾਰ-ਕਾਲੇਕੇ

ਬਾਘਾ ਪੁਰਾਣਾ, 4 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਬਲਾਕ ਬਾਘਾ ਪੁਰਾਣਾ ਵਿਖੇ ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਸੁਰਜੀਤ ਸਿੰਘ ਵਿਰਕ, ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਅਤੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਦਿਵਿਆਂਗਤਾ ਸਹਾਇਤਾ ਸੰਬੰਧੀ ਕੈਂਪ 11 ਨੂੰ

ਮੋਗਾ, 4 ਫਰਵਰੀ (ਅਸ਼ੋਕ ਬਾਂਸਲ)-ਭਾਰਤ ਵਿਕਾਸ ਪ੍ਰੀਸ਼ਦ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਮਾਲਤੀ ਮੋਗਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ 11 ਫਰਵਰੀ ਨੂੰ ਲਗਾਏ ਜਾਣ ਵਾਲੇ ਦਿਵਿਆਂਗ ਸਹਾਇਤਾ ਕੈਂਪ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ¢ ਇਹ ਕੈਂਪ ਸਵੇਰੇ 10 ਵਜੇ ...

ਪੂਰੀ ਖ਼ਬਰ »

ਡਾ. ਸੀਮਾਂਤ ਗਰਗ ਦੀ ਅਗਵਾਈ ਹੇਠ ਭਾਜਪਾ 'ਚ ਔਰਤਾਂ ਹੋ ਰਹੀਆਂ ਹਨ ਸ਼ਾਮਿਲ-ਨੀਤੂ ਗੁਪਤਾ

ਮੋਗਾ, 4 ਫਰਵਰੀ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਦੀ ਮਿਹਨਤ ਅਤੇ ਪਾਰਟੀ ਦੇ ਪ੍ਰਤੀ ਸਮਪਰਨ ਨੂੰ ਲੈ ਕੇ ਅੱਜ ਮੋਗਾ ਹਲਕੇ ਵਿਚ ਲੋਕਾਂ ਵਲੋਂ ਭਾਜਪਾ ਵਿਚ ਸ਼ਾਮਿਲ ਹੋਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਪਾਥਵੇਅਜ ਗਲੋਬਲ ਸਕੂਲ ਪੰਜਾਬ ਦਾ ਪਹਿਲਾ 24__1MP__7 ਸਕੂਲ ਬਣਿਆ

ਕੋਟ ਈਸੇ ਖਾਂ, 4 ਫਰਵਰੀ (ਨਿਰਮਲ ਸਿੰਘ ਕਾਲੜਾ)-ਪਾਥਵੇਅਜ ਗਲੋਬਲ ਸਕੂਲ ਕੋਟ ਈਸੇ ਖਾਂ ਜੋ ਬਹੁਤ ਹੀ ਘੱਟ ਸਮੇਂ 'ਚ ਅਕੈਡਮਿਕ ਅਤੇ ਸਪੋਰਟਸ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਝੰਡੇ ਗੱਡ ਰਿਹਾ ਹੈ¢ ਪਾਥਵੇਅਜ ਨੇ ਅੱਜ ਅਕੈਡਮਿਕ ਦੇ ਖੇਤਰ 'ਚ ਸ਼ਾਨਦਾਰ ਪ੍ਰਾਪਤੀ ...

ਪੂਰੀ ਖ਼ਬਰ »

ਕੈਨੇਡਾ 'ਚ ਮਿ੍ਤਕ ਕਬੱਡੀ ਖਿਡਾਰੀ ਦੇ ਪਰਿਵਾਰ ਦੀ ਵਿੱਤੀ ਮਦਦ ਦੀ ਅਪੀਲ

ਸਮਾਧ ਭਾਈ, 4 ਫਰਵਰੀ (ਜਗਰੂਪ ਸਿੰਘ ਸਰੋਆ)-ਮਾਲਵੇ ਦੇ ਮਸ਼ਹੂਰ ਪਿੰਡ ਪੱਤੋ ਹੀਰਾ ਸਿੰਘ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਮਰਪ੍ਰੀਤ ਅਮਰੀ ਪੱਤੋ ਦੀ ਕੈਨੇਡਾ ਵਿਚ ਪਤਨੀ ਕੋਲ ਗਏ ਦੀ ਅਚਾਨਕ ਮੌਤ ਹੋ ਗਈ ਸੀ¢ ਉਸ ਦੀ ਮਿ੍ਤਕ ਦੇਹ ਕੈਨੇਡਾ ਵਿਚ ਰੱਖੀ ਹੋਈ ਹੈ ਅਤੇ ਉਸ ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਮਾਣੂੰਕੇ ਦੇ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦਾ ਦੌਰਾ

ਸਮਾਧ ਭਾਈ, 4 ਫਰਵਰੀ (ਜਗਰੂਪ ਸਿੰਘ ਸਰੋਆ)-ਡਾ. ਗੁਰਵਿੰਦਰ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਮਨਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਮੋਗਾ ਵਲੋਂ ਪਿੰਡ ਮਾਣੂੰਕੇ ਦੇ ਅਗਾਂਹਵਧੂ ਕਿਸਾਨ ਨਿਰਮਲ ਸਿੰਘ ...

ਪੂਰੀ ਖ਼ਬਰ »

ਪੈਨਸ਼ਨਰ 15 ਨੂੰ ਪੰਜਾਬ ਸਰਕਾਰ ਖ਼ਿਲਾਫ਼ ਰੋਹ ਭਰਪੂਰ ਲਾਉਣਗੇ ਧਰਨਾ-ਬਲੌਰ ਸਿੰਘ ਘਾਲੀ

ਮੋਗਾ, 4 ਫਰਵਰੀ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਸੂਬਾ ਕਮੇਟੀ ਦੇ ਫੈਸਲੇ ਨੂੰ ਲਾਗੂ ਕਰਨ ਲਈ ਮੋਗਾ ਜ਼ਿਲੇ੍ਹ ਦੇ ਆਗੂਆਂ ਦੀ ਮੀਟਿੰਗ ਬਲੌਰ ਸਿੰਘ ਘਾਲੀ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਟਰੇਡ ...

ਪੂਰੀ ਖ਼ਬਰ »

ਬਲਦੇਵ ਸਿੰਘ ਕੋਕਾ ਨੰਬਰਦਾਰ ਰੌਲੀ ਨੂੰ ਸਦਮਾ, ਪਿਤਾ ਦਾ ਦਿਹਾਂਤ

ਮੋਗਾ, 4 ਫਰਵਰੀ (ਗੁਰਤੇਜ ਸਿੰਘ)-ਬੀਤੇ ਦਿਨੀਂ ਬਲਦੇਵ ਸਿੰਘ ਕੋਕਾ ਨੰਬਰਦਾਰ ਸੁਖਦੇਵ ਸਿੰਘ ਪੰਜਾਬ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਹਰਪਾਲ ਸਿੰਘ ਨੰਬਰਦਾਰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਇਸ ਫ਼ਾਨੀ ਸੰਸਾਰ ਤੋਂ ਸਦਾ ਲਈ ਰੁਖ਼ਸਤ ਕਰ ...

ਪੂਰੀ ਖ਼ਬਰ »

ਕੁਲਬੀਰ ਸਿੰਘ ਢਿੱਲੋਂ (ਮੋਗਾ) ਨਾਲ ਦੁੱਖ ਦਾ ਪ੍ਰਗਟਾਵਾ

ਮੋਗਾ, 4 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਬੀਰ ਸਿੰਘ ਮੋਗਾ ਨੂੰ ਉਸ ਮੌਕੇ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਦਾਦੀ ਸਰਦਾਰਨੀ ਰਣਵੀਰ ਕੌਰ ਢਿੱਲੋਂ ਪਤਨੀ ਸਵ. ਸੂਬੇਦਾਰ ਇੰਦਰ ਸਿੰਘ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 4 ਫ਼ਰਵਰੀ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਮੋਟਰਸਾਈਕਲ ਚੋਰੀ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ਅਤੇ ਕਥਿਤ ਦੋਸ਼ੀ ਪਾਸੋਂ ਇਕ ਚੋਰੀ ਦਾ ਮੋਟਰਸਾਈਕਲ ਵੀ ਬਰਾਮਦ ...

ਪੂਰੀ ਖ਼ਬਰ »

ਭਾਜਪਾ ਵਲੋਂ ਭਗਵੰਤ ਮਾਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 4 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਭਗਵੰਤ ਮਾਨ ਸਰਕਾਰ ਖ਼ਿਲਾਫ਼ ਲੋਕਾਂ ਦਾ ਗ਼ੁੱਸਾ ਦਿਨੋਂ-ਦਿਨ ਵੱਧ ਰਿਹਾ ਹੈ ਅਤੇ ਹੁਣ ਤੇਲ 'ਤੇ ਵੈਟ ਦਰ ਵਧਾਉਣ ਵਿਰੁੱਧ ਰੋਸ ਪ੍ਰਦਰਸ਼ਨ ਹੋਣ ਲੱਗੇ ਹਨ | ਅੱਜ ਸਥਾਨਕ ਮੌੜ ਰੋਡ ਵਿਖੇ ਭਾਜਪਾ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬ ਕਾਨਵੈਂਟ ਸਕੂਲ ਵਿਖੇ ਦੂਸਰੇ ਦਿਨ ਅਥਲੈਟਿਕ ਮੀਟ 'ਚ ਵੱਡੀਆਂ ਜਮਾਤਾਂ ਦੇ ਬੱਚਿਆਂ ਨੇ ਕੀਤੀ ਸ਼ਮੂਲੀਅਤ

ਬਾਘਾ ਪੁਰਾਣਾ, 4 ਫਰਵਰੀ (ਕਿ੍ਸ਼ਨ ਸਿੰਗਲਾ)-ਇਲਾਕੇ ਵਿਚ ਵੱਖਰੀ ਪਹਿਚਾਣ ਬਣਾ ਚੁੱਕੀ ਵਿੱਦਿਅਕ ਸੰਸਥਾ ਪੰਜਾਬ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ ਅੱਜ ਦੂਜੇ ਦਿਨ ਦੀ ਅਥਲੈਟਿਕ ਮੀਟ ਕਰਵਾਈ ਗਈ | ਜਿਸ ਵਿਚ ਤੀਜੀ ਜਮਾਤ ਤੋਂ ਲੈ ਕੇ ਅੱਠਵੀਂ ...

ਪੂਰੀ ਖ਼ਬਰ »

ਮੋਗਾ ਟਰੈਫ਼ਿਕ ਪੁਲਿਸ ਦੇ ਸਬ ਇੰਸਪੈਕਟਰ ਹਰਜੀਤ ਸਿੰਘ ਤੇ ਕਾਂਸਟੇਬਲ ਗੁਰਭੇਜ ਸਿੰਘ ਸਨਮਾਨਿਤ

ਮੋਗਾ, 4 ਫਰਵਰੀ (ਗੁਰਤੇਜ ਸਿੰਘ ਬੱਬੀ)-ਮੋਗਾ ਟਰੈਫ਼ਿਕ ਪੁਲਿਸ ਵਿਖੇ ਤਾਇਨਾਤ ਹੌਲਦਾਰ ਗੁਰਭੇਜ ਸਿੰਘ ਵਲੋਂ ਮਹਿਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਰਾਹੀਂ ਲੋਕਾਂ ਨੂੰ ਟਰੈਫ਼ਿਕ ਦੇ ਨਿਯਮਾਂ ਦੇ ਪ੍ਰਤੀ ਜਾਗਰੂਕ ਕਰਨ ਦੀ ਵੀਡੀਓ ਦੀ ਹਰ ਪਾਸੇ ਪ੍ਰਸ਼ੰਸਾ ਹੋ ...

ਪੂਰੀ ਖ਼ਬਰ »

ਵਿਦਰਿੰਗ ਰੋਜਿਜ ਸਕੂਲ 'ਚ ਮਾਪੇ-ਅਧਿਆਪਕ ਮਿਲਣੀ ਹੋਈ

ਮੋਗਾ, 4 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਥਾਨਕ ਜ਼ੀਰਾ ਰੋਡ ਸਥਿਤ ਵਿਦਰਿੰਗ ਰੋਜਿਜ ਮੈਮੋਰੀਅਲ ਚਾਈਲਡ ਕੇਅਰ ਸਕੂਲ ਵਿਚ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ | ਸਕੂਲ ਸੰਚਾਲਕ ਕਮੇਟੀ ਦੇ ਪ੍ਰਧਾਨ ਤੁਸ਼ਾਰ ਗੋਇਲ, ਅੰਸ਼ੁਲ ਗਰਗ ਤੇ ਸਕੂਲ ਮੁੱਖ ...

ਪੂਰੀ ਖ਼ਬਰ »

ਐਲ. ਪੀ. ਜੀ. ਗੈਸ ਦੀ ਵਰਤੋਂ ਤੇ ਸੁਰੱਖਿਆ ਸੰਬੰਧੀ ਸੈਮੀਨਾਰ

ਮੋਗਾ, 4 ਫਰਵਰੀ (ਅਸ਼ੋਕ ਬਾਂਸਲ)-ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਮੋਗਾ ਗੈਸ ਸਰਵਿਸ ਰੇਲਵੇ ਰੋਡ ਵਲੋਂ ਮੋਗਾ ਐਲ.ਪੀ.ਜੀ. ਐਸੋਸੀਏਸ਼ਨ ਦੇ ਪ੍ਰਧਾਨ ਅਵਿਨਾਸ਼ ਗੁਪਤਾ ਦੀ ਅਗਵਾਈ ਹੇਠ ਗੈਸ ਦੀ ਸਹੀਂ ਵਰਤੋਂ ਅਤੇ ਗੈਸ ਦੀ ਵਰਤੋਂ ਕਰਦੇ ਸਮੇਂ ਸੁਰੱਖਿਆ ਦੇ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ ਓਵਰਆਲ 7 ਬੈਂਡ

ਮੋਗਾ, 4 ਫਰਵਰੀ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ ਜੋ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ | ਕਰੀਅਰ ਜੋਨ ਸੰਸਥਾ ਨੇ ਆਈਲਟਸ ਦੀ ਤਿਆਰੀ ਨੂੰ ਆਸਾਨ ਕਰਦੇ ਹੋਏ ਹੁਣ ਇਕ ਸਾਧਾਰਨ ...

ਪੂਰੀ ਖ਼ਬਰ »

ਐਂਟੀ ਨਾਰਕੋਟਿਕ ਡਰੱਗ ਸੈੱਲ ਮੋਗਾ ਵਲੋਂ 10 ਗਰਾਮ ਹੈਰੋਇਨ ਤੇ 170 ਨਸ਼ੀਲੀਆਂ ਗੋਲੀਆਂ ਸਮੇਤ ਦੋ ਕੀਤੇ ਗਿ੍ਫ਼ਤਾਰ

ਮੋਗਾ, 4 ਫਰਵਰੀ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਨਾ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜਿੱਥੇ ਪੁਲਿਸ ਵਲੋਂ ਜ਼ਿਲ੍ਹੇ ਵਿਚ ਵੱਡੇ ਪੱਧਰ 'ਤੇ ਨਸ਼ੇ ਦਾ ਧੰਦਾ ਕਰਨ ਵਾਲਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਉੱਥੇ ਐਂਟੀ ...

ਪੂਰੀ ਖ਼ਬਰ »

ਪੰਜਾਬ ਦੀ ਆਰਥਿਕਤਾ ਨੂੰ ਲੀਹ ਉੱਤੇ ਲਿਆਉਣ ਲਈ ਸਰਕਾਰ ਗੰਭੀਰਤਾ ਨਾਲ ਯਤਨਸ਼ੀਲ-ਵਿੱਤ ਮੰਤਰੀ ਹਰਪਾਲ ਸਿੰਘ

ਮੋਗਾ, 4 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਦਸਾਂ ਮਹੀਨਿਆਂ ਵਿਚ ਸੂਬੇ ਦੀ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਆਪਣੇ ਬਹੁਤ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ...

ਪੂਰੀ ਖ਼ਬਰ »

ਇੰਗਲਿਸ਼ ਹੈਲਪ ਲਾਇਨ ਨੇ ਯੂ.ਕੇ. ਦਾ ਸਪਾਊਸ ਵੀਜ਼ਾ ਲਵਾਇਆ

ਸਮਾਧ ਭਾਈ, 4 ਫਰਵਰੀ (ਜਗਰੂਪ ਸਿੰਘ ਸਰੋਆ)-ਇਲਾਕੇ ਦੀ ਪ੍ਰਸਿੱਧ ਆਇਲਟ ਸੰਸਥਾ ਇੰਗਲਿਸ਼ ਹੈਲਪ ਲਾਇਨ ਬਾਘਾ ਪੁਰਾਣਾ ਵਲੋਂ ਸੰਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪੰਜਗਰਾਈਾ ਖੁਰਦ ਦਾ ਯੂ.ਕੇ. ਦਾ ਸਪਾਊਸ ਵੀਜ਼ਾ ਲਗਾਇਆ¢ ਇਸ ਮੌਕੇ ਸੰਸਥਾ ਦੇ ਮੈਨੇਜਿੰਗ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਮਨਾਈ ਗੁਰੂ ਰਵਿਦਾਸ ਜੈਅੰਤੀ

ਮੋਗਾ, 4 ਫਰਵਰੀ (ਸੁਰਿੰਦਰਪਾਲ ਸਿੰਘ)-ਸਥਾਨਕ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਅਗਵਾਈ ਹੇਠ ਅੱਜ ਸਵੇਰ ਦੀ ਸਭਾ ਦੌਰਾਨ ਸ੍ਰੀ ਗੁਰੂ ਰਵਿਦਾਸ ਜੈਅੰਤੀ ਮਨਾਈ ਗਈ ...

ਪੂਰੀ ਖ਼ਬਰ »

ਅਜੀਤਵਾਲ ਕਾਲਜ ਵਿਚ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਅਜੀਤਵਾਲ, 4 ਫਰਵਰੀ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ਼ ਕਾਲਜਿਜ਼ ਅਜੀਤਵਾਲ ਵਿਖੇ ਗੁਰੂ ਰਵਿਦਾਸ ਭਗਤ ਜੀ ਦਾ ਜਨਮ ਦਿਹਾੜਾ ਮਨਾਉਂਦਿਆਂ ਸੰਸਥਾ ਦੇ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਗੁਰੂ ਰਵਿਦਾਸ ਜੀ ਦੀ ਤਸਵੀਰ ਉੱਪਰ ਫ਼ੁਲ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਉੱਤਮ-ਡੱਲਾ

ਮੋਗਾ, 4 ਫਰਵਰੀ (ਸੁਰਿੰਦਰਪਾਲ ਸਿੰਘ)-ਆਈਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ ਉੱਥੇ ਹੀ ਆਪਣੀਆਂ ਆਈਲਟਸ ਤੇ ਇਮੀਗ੍ਰੇਸ਼ਨ ਦੀਆਂ ਸੇਵਾਵਾਂ ਨਾਲ ਅਨੇਕਾਂ ਵਿਦਿਆਰਥੀਆਂ ...

ਪੂਰੀ ਖ਼ਬਰ »

ਪਿੰਡ ਖੋਸਾ ਰਣਧੀਰ ਸਕੂਲ ਦੇ ਵਿਦਿਆਰਥੀ ਨੇ ਸਕਿਨ ਮੁਕਾਬਲੇ 'ਚ ਦੂਸਰਾ ਸਥਾਨ ਪ੍ਰਾਪਤ ਕੀਤਾ

ਕੋਟ ਈਸੇ ਖਾਂ, 4 ਫਰਵਰੀ (ਨਿਰਮਲ ਸਿੰਘ ਕਾਲੜਾ)-ਬੀਤੇ ਦਿਨੀਂ ਸਰਕਾਰੀ ਸਮਾਰਟ ਸਕੂਲ ਡਾਲਾ ਵਿਖੇ ਜ਼ਿਲ੍ਹਾ ਪੱਧਰੀ ਨੈਸ਼ਨਲ ਸਕਿਲ ਕੁਆਲੀਫਿਕੇਸ਼ਨ ਫਰੇਮ ਵਰਕ ਮੁਕਾਬਲੇ ਹੋਏ ਜਿਨ੍ਹਾਂ 'ਚ ਵੱਖ-ਵੱਖ ਸਕੂਲਾਂ ਦੇ ਵੀਹ ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਵਿਚ ਸਰਕਾਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX