ਤਾਜਾ ਖ਼ਬਰਾਂ


1983 ਕ੍ਰਿਕਟ ਵਿਸ਼ਵ ਕੱਪ ਜੇਤੂ ਟੀਮ ਆਈ ਪਹਿਲਵਾਨਾਂ ਦੇ ਹੱਕ ਵਿਚ
. . .  25 minutes ago
ਨਵੀਂ ਦਿੱਲੀ, 2 ਜੂਨ- 1983 ਕ੍ਰਿਕੇਟ ਵਿਸ਼ਵ ਕੱਪ ਜੇਤੂ ਟੀਮ ਨੇ ਪਹਿਲਵਾਨਾਂ ਦੇ ਵਿਰੋਧ ’ਤੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਚੈਂਪੀਅਨ ਪਹਿਲਵਾਨਾਂ ਨਾਲ ਛੇੜਛਾੜ ਕੀਤੇ ਜਾਣ ਵਾਲੇ ਅਜੀਬ ਦ੍ਰਿਸ਼ਾਂ ਤੋਂ....
ਕਟਾਰੂਚੱਕ ਵੀਡੀਓ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ
. . .  30 minutes ago
ਚੰਡੀਗੜ੍ਹ, 2 ਜੂਨ- ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਨਾਮ ਇਕ ਪੱਤਰ ਲਿਖਿਆ ਗਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ...
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  36 minutes ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਰਾਹੁਲ ਗਾਂਧੀ ਲਗਾਤਾਰ ਚਲਾ ਰਹੇ ਹਨ ਹੇਟ ਇੰਡੀਆ ਮੁਹਿੰਮ- ਅਨਿਲ ਵਿੱਜ
. . .  about 1 hour ago
ਅੰਬਾਲਾ, 2 ਜੂਨ- ਮੁਸਲਿਮ ਲੀਗ ’ਤੇ ਰਾਹੁਲ ਗਾਂਧੀ ਦੇ ਬਿਆਨ ’ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਅੰਬਾਲਾ ’ਚ ਕਿਹਾ ਕਿ ਰਾਹੁਲ ਗਾਂਧੀ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਭਾਰਤ ਆਜ਼ਾਦ ਹੋ ਗਿਆ.....
ਦਿੱਲੀ ਆਬਕਾਰੀ ਮਾਮਲਾ: ਦਿੱਲੀ ਹਾਈ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 2 hours ago
ਨਵੀਂ ਦਿੱਲੀ, 2 ਜੂਨ- ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਿਤ ਈ.ਡੀ. ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ....
ਭਾਰਤ ਤੇ ਨਿਪਾਲ ਪ੍ਰਾਚੀਨ ਤੇ ਮਹਾਨ ਰਾਸ਼ਟਰ- ਸ਼ਿਵਰਾਜ ਸਿੰਘ ਚੌਹਾਨ
. . .  about 2 hours ago
ਭੋਪਾਲ, 2 ਜੂਨ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ ਦਾ ਇੰਦੌਰ ਪਹੁੰਚਣ ’ਤੇ ਸਵਾਗਤ ਕੀਤਾ। ਇਸ ਮੌਕੇ ਗੱਲ ਕਰਦਿਆਂ ਮੁੱਖ ਮੰਤਰੀ.....
ਬੀ.ਸੀ.ਸੀ.ਆਈ. ਨੇ ਮਹਿਲਾ ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਕੀਤਾ ਐਲਾਨ
. . .  about 3 hours ago
ਨਵੀਂ ਦਿੱਲੀ, 2 ਜੂਨ- ਅਖਿਲ ਭਾਰਤੀ ਮਹਿਲਾ ਚੋਣ ਕਮੇਟੀ ਨੇ ਅੱਜ ਆਗਾਮੀ ਏ.ਸੀ.ਸੀ. ਮਹਿਲਾ ਏਸ਼ੀਆ ਕੱਪ 2023 ਲਈ ਭਾਰਤ ‘ਏ’ (ਉਭਰਦੀ) ਟੀਮ ਦਾ ਐਲਾਨ ਕਰ ਦਿੱਤਾ। ਦੱਸ ਦਈਏ ਕਿ ਇਹ....
ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਕੀਤੀ ਮੁਲਤਵੀ
. . .  about 4 hours ago
ਨਵੀਂ ਦਿੱਲੀ, 2 ਜੂਨ- ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ 5 ਜੂਨ ਤੋਂ ਹੋਣ ਵਾਲੀ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਨੂੰ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਨੇ ਖ਼ੁਦ ਇਸ ਦੀ.....
ਸਰਹੱਦੀ ਪਿੰਡ ਤੋਂ 2 ਕਿੱਲੋ ਹੈਰੋਇਨ ਬਰਾਮਦ
. . .  about 4 hours ago
ਜਲਾਲਾਬਾਦ, 2 ਜੂਨ (ਜਤਿੰਦਰ ਪਾਲ ਸਿੰਘ)- ਸਪੈਸ਼ਲ ਸਟੇਟ ਓਪਰੇਸ਼ਨ ਸੈੱਲ ਫ਼ਾਜ਼ਿਲਕਾ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਐਸ. ਐਸ. ਓ. ਸੀ. ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਜਲਾਲਾਬਾਦ ਵਲੋਂ ਬੀਤੀ....
ਕੌਂਸਲਰਾਂ ਵਲੋਂ ਸ਼ਹਿਰ ਵਿਚ ਵਿਕਾਸ ਦੇ ਕੰਮ ਨਾ ਹੋਣ ਕਾਰਨ ਭੁੱਖ ਹੜਤਾਲ ਸ਼ੁਰੂ
. . .  about 4 hours ago
ਖਰੜ, 2 ਜੁਨ (ਗੁਰਮੁੱਖ ਸਿੰਘ ਮਾਨ - ਨਗਰ ਕੌਂਸਲ ਖਰੜ ਦੇ ਮਿਊਂਪਲ ਕੌਂਸਲਰਾਂ ਵਲੋਂ ਵਿਕਾਸ ਅਤੇ ਸ਼ਹਿਰ ਦੇ ਕੰਮ ਨਾ ਹੋਣ ਕਾਰਨ ਰੋਸ ਵਜੋਂ ਨਗਰ ਕੌਂਸਲ ਪ੍ਰਧਾਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ....
4 ਆਈ.ਏ.ਐਸ. ਤੇ 34 ਪੀ.ਸੀ.ਐਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 4 hours ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਨੇ ਵੱਡਾ ਫ਼ੇਰਬਦਲ ਕਰਦਿਆਂ ਰਾਜ ਦੇ 4 ਆਈ.ਏ.ਐਸ. ਅਤੇ 34 ਪੀ.ਸੀ.ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਹੈ।
1984 ਸਿੱਖ ਵਿਰੋਧੀ ਦੰਗੇ- ਜਗਦੀਸ਼ ਟਾਈਟਲਰ ਦਾ ਕੇਸ ਵਿਸ਼ੇਸ਼ ਸੰਸਦ ਮੈਂਬਰ ਅਦਾਲਤ ’ਚ ਤਬਦੀਲ
. . .  about 5 hours ago
ਨਵੀਂ ਦਿੱਲੀ, 2 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਕਾਂਗਰਸ ਦੇ....
ਨਰਿੰਦਰ ਮੋਦੀ ਨੇ ਤੇਲੰਗਨਾ ਦਿਵਸ ’ਤੇ ਰਾਜ ਦੇ ਲੋਕਾਂ ਨੂੰ ਦਿੱਤੀ ਵਧਾਈ
. . .  about 6 hours ago
ਨਵੀਂ ਦਿੱਤੀ, 2 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਥਾਪਨਾ ਦਿਵਸ ’ਤੇ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ...
ਯੂ.ਪੀ- ਅਫ਼ਰੀਕੀ ਮੂਲ ਦੇ 16 ਨਾਗਰਿਕ ਬਿਨਾਂ ਪਾਸਪੋਰਟ-ਵੀਜ਼ਾ ਦੇ ਗਿ੍ਫ਼ਤਾਰ
. . .  about 6 hours ago
ਲਖਨਊ, 2 ਜੂਨ- ਮੀਡੀਆ ਸੈਲ ਗੌਤਮ ਬੁੱਧ ਨਗਰ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਸਥਾਨਕ ਪੁਲਿਸ ਵਲੋਂ ਕੁਝ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਦੀ ਮਿਆਦ ਦੀ ਚੈਕਿੰਗ ਕੀਤੀ ਗਈ ਤਾਂ....
ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਅੱਤਵਾਦੀ ਢੇਰ
. . .  about 7 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਵਿਚ ਰਾਜੌਰੀ ਦੇ ਦਾਸਲ ਜੰਗਲੀ ਖ਼ੇਤਰ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਇਸ ਸੰਬੰਧੀ ਫ਼ਿਲਹਾਲ ਤਲਾਸ਼ੀ ਮੁਹਿੰਮ ਚੱਲ ਰਹੀ....
ਸਾਕਸ਼ੀ ਕਤਲ ਕੇਸ: ਪੁਲਿਸ ਨੇ ਹੱਤਿਆ ਲਈ ਵਰਤਿਆ ਚਾਕੂ ਕੀਤਾ ਬਰਾਮਦ
. . .  about 7 hours ago
ਨਵੀਂ ਦਿੱਲੀ, 2 ਜੂਨ- ਡੀ. ਸੀ. ਪੀ. ਆਊਟਰ ਨਾਰਥ ਰਵੀ ਕੁਮਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ਪੁਲਿਸ ਨੇ ਸਾਕਸ਼ੀ ਕਤਲ ਕੇਸ ਵਿਚ ਵਰਤਿਆ ਗਿਆ ਚਾਕੂ ਪੁਲਿਸ ਨੇ ਬਰਾਮਦ ਕਰ ਲਿਆ....
ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ- ਰਾਹੁਲ ਗਾਂਧੀ
. . .  about 7 hours ago
ਵਾਸ਼ਿੰਗਟਨ, 2 ਜੂਨ- ਕਾਂਗਰਸ ਨੇਤਾ ਰਾਹੁਲ ਗਾਂਧੀ ਅਮਰੀਕਾ ਦੇ ਦੌਰੇ ’ਤੇ ਹਨ। ਵਾਸ਼ਿੰਗਟਨ ਡੀ.ਸੀ. ਵਿਚ ਉਨ੍ਹਾਂ ਕਿਹਾ ਕਿ ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ ਹੈ, ਜੋ ਕਿਸੇ ਤੋਂ ਲੁਕੀ ਨਹੀਂ ਹੈ....
ਰਾਜੌਰੀ: ਦਾਸਲ ਜੰਗਲੀ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ
. . .  about 8 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਹ ਮੁੱਠਭੇੜ...
⭐ਮਾਣਕ-ਮੋਤੀ⭐
. . .  about 8 hours ago
⭐ਮਾਣਕ-ਮੋਤੀ⭐
ਬ੍ਰਿਕਸ ਐਫਐਮਜ਼ ਦੀ ਮੀਟਿੰਗ : ਜੈਸ਼ੰਕਰ, ਰੂਸੀ ਹਮਰੁਤਬਾ ਲਾਵਰੋਵ ਨੇ ਦੁਵੱਲੇ ਏਜੰਡੇ ਦੇ ਮੁੱਦਿਆਂ 'ਤੇ ਚਰਚਾ ਕੀਤੀ
. . .  1 day ago
ਇਮਰਾਨ ਖਾਨ ਦੀ ਪਾਰਟੀ ਦੇ ਪ੍ਰਧਾਨ ਪਰਵੇਜ਼ ਇਲਾਹੀ ਨੂੰ ਲਾਹੌਰ ਸਥਿਤ ਉਨ੍ਹਾਂ ਦੇ ਘਰ ਦੇ ਬਾਹਰੋਂ ਕੀਤਾ ਗ੍ਰਿਫ਼ਤਾਰ
. . .  1 day ago
ਭਾਰਤ ਮੌਸਮ ਵਿਗਿਆਨ ਵਿਭਾਗ ਦੇ ਡਾਇਰੈਕਟਰ ਜਨਰਲ, ਮ੍ਰਿਤਯੂੰਜਯ ਮਹਾਪਾਤਰਾ ਨੂੰ ਵਿਸ਼ਵ ਮੌਸਮ ਵਿਗਿਆਨ ਸੰਗਠਨ ਦਾ ਤੀਜਾ ਉਪ-ਪ੍ਰਧਾਨ ਚੁਣਿਆ
. . .  1 day ago
ਭਗਵੰਤ ਮਾਨ ਸਰਕਾਰ ਦੀ 'ਅਜੀਤ' ਨੂੰ ਦਬਾਉਣ ਦੀ ਨੀਤੀ ਦੀ ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਵਿਚ ਸਖ਼ਤ ਨਿਖੇਧੀ
. . .  1 day ago
ਸ੍ਰੀ ਮੁਕਤਸਰ ਸਾਹਿਬ ,1 ਜੂਨ (ਰਣਜੀਤ ਸਿੰਘ ਢਿੱਲੋਂ)-ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੀ ਸਮਾਜ ਸੇਵੀ ਸੰਸਥਾ ਵਿਕਾਸ ਮਿਸ਼ਨ ਦੀ ਮੀਟਿੰਗ ਜਗਦੀਸ਼ ਰਾਏ ਢੋਸੀਵਾਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿਚ ਭਗਵੰਤ ਮਾਨ ...
ਡਾ: ਬਰਜਿੰਦਰ ਸਿੰਘ ਹਮਦਰਦ ਦੇ ਹੱਕ ‘ਚ ਹਾਈਕੋਰਟ ਦੇ ਆਏ ਫ਼ੈਸਲੇ ਨਾਲ ਮਾਨ ਸਰਕਾਰ ਦੀਆਂ ਵਧੀਕੀਆਂ ਦਾ ਮਿਲਿਆ ਜਵਾਬ-ਕੰਵਰਪ੍ਰਤਾਪ ਸਿੰਘ ਅਜਨਾਲਾ
. . .  1 day ago
ਅਜਨਾਲਾ, 1 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਹੱਕ-ਸੱਚ ਦੀ ਆਵਾਜ਼ ਰੋਜ਼ਾਨਾਂ ‘ਅਜੀਤ’ ਦੇ ਮੁੱਖ ਸੰਪਾਦਕ ਸਤਿਕਾਰਯੋਗ ਭਾਅਜੀ ਡਾ: ਬਰਜਿੰਦਰ ਸਿੰਘ ਹਮਦਰਦ ਨਾਲ ਨਿੱਜੀ ਕਿੜ ਕੱਢਦਿਆਂ ਉਨ੍ਹਾਂ ਨੂੰ ਬੇਵਜ੍ਹਾ ਤੰਗ ਪ੍ਰੇਸ਼ਾਨ ...
ਜਸਪਾਲ ਸਿੰਘ ਪੰਧੇਰ ਕਾਹਨੂੰਵਾਨ ਮਾਰਕੀਟ ਕਮੇਟੀ ਅਤੇ ਮੋਹਨ ਸਿੰਘ ਬੋਪਾਰਾਏ ਕਾਦੀਆਂ ਮਾਰਕੀਟ ਕਮੇਟੀ ਦੇ ਚੇਅਰਮੈਨ ਕੀਤੇ ਨਿਯੁਕਤ
. . .  1 day ago
ਕਾਹਨੂੰਵਾਨ, 1 ਜੂਨ (ਕੁਲਦੀਪ ਸਿੰਘ ਜਾਫਲਪੁਰ)-ਪੰਜਾਬ ਸਰਕਾਰ ਵਲੋਂ ਵੀਰਵਾਰ ਨੂੰ ਜੋ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ ਉਸ ਤਰ੍ਹਾਂ ਮਾਰਕੀਟ ਕਮੇਟੀ ਕਾਹਨੂੰਵਾਨ ਦੇ ਚੇਅਰਮੈਨ ਵਜੋਂ ਡਾਕਟਰ ਜਸਪਾਲ ਸਿੰਘ ਪੰਧੇਰ ਲਾਧੂਪੁਰ ਨੂੰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮਾਘ ਸੰਮਤ 554

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਗੁਰੂ ਰਵਿਦਾਸ ਦੇ 646ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ

ਚੰਡੀਗੜ੍ਹ, 5 ਫਰਵਰੀ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਸਭਾ ਸੈਕਟਰ 30 ਚੰਡੀਗੜ੍ਹ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸੇ ਦੌਰਾਨ ਪ੍ਰਮੁੱਖ ਰਾਗੀ ਕੀਰਤਨੀ ਜਥਿਆਂ ਵਲੋਂ ਗੁਰ-ਸ਼ਬਦ ਦਾ ਜਪ ਕਰਦਿਆਂ ਸੰਗਤਾਂ ਨੂੰ ਨਿਹਾਲ ਕੀਤਾ | ਸਭਾ ਦੇ ਪ੍ਰਧਾਨ ਓਮ ਪ੍ਰਕਾਸ਼ ਚੋਪੜਾ, ਮੀਤ ਪ੍ਰਧਾਨ ਜੀਵਨ ਸਿੰਘ ਅਤੇ ਜਨਰਲ ਸਕੱਤਰ ਮਦਨ ਲਾਲ ਅਤੇ ਹੋਰ ਸਭਾ ਦੇ ਮੈਂਬਰਾਂ ਦੀ ਅਗਵਾਈ ਹੇਠ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਲਈ ਲੰਗਰ ਦੇ ਪ੍ਰਬੰਧ ਕੀਤੇ ਗਏ ਸਨ | ਇਸ ਸਮਾਗਮ ਦੌਰਾਨ ਕੀਰਤਨੀਏ ਜਥੇ ਭਾਈ ਕਮਲੇਸ਼ ਇੰਦਰ ਸਿੰਘ, ਭਾਈ ਮਲਕੀਤ ਸਿੰਘ ਜੰਡਿਆਲਾ, ਭਾਈ ਮਨਜਿੰਦਰ ਸਿੰਘ, ਭਾਈ ਨਿਸ਼ਾਨ ਸਿੰਘ ਚੰਡੀਗੜ੍ਹ ਵਾਲੇ, ਹਜ਼ੂਰੀ ਰਾਗੀ ਭਾਈ ਬੇਅੰਤ ਸਿੰਘ ਅਤੇ ਇਸਤਰੀ ਸਹਿਯੋਗ ਸਭਾ ਗੁਰਦੁਆਰਾ ਸਾਹਿਬ ਸੈਕਟਰ-30 ਚੰਡੀਗੜ੍ਹ ਵਲੋਂ ਆਪਣੇ ਕੀਰਤਨ ਦੇ ਨਾਲ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ ਗਿਆ | ਇਸ ਸਮਾਗਮ 'ਚ ਬੱਚੇ, ਨੌਜਵਾਨ, ਔਰਤਾਂ ਅਤੇ ਬਜ਼ੁਰਗਾਂ ਵਲੋਂ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ | ਮੁੱਖ ਮਹਿਮਾਨ ਵਜੋਂ ਓਾਕਾਰ ਨਾਥ ਵਧੀਕ ਡਿਪਟੀ ਕੰਪਟਰੋਲਰ ਅਤੇ ਆਡੀਟਰ ਜਨਰਲ (ਸੇਵਾਮੁਕਤ) | ਮੁੱਖ ਬੁਲਾਰੇ- ਪਿ੍ਥਵੀ ਰਾਜ ਕੁਮਾਰ ਮੁੱਖ ਪੋਸਟਮਾਸਟਰ ਜਨਰਲ (ਸੇਵਾ-ਮੁਕਤ), ਫਤਿਹਜੰਗ ਸਿੰਘ ਸੰਯੁਕਤ ਡਾਇਰੈਕਟਰ, ਐਜੂ. ਵਿਭਾਗ ਪੰਜਾਬ (ਸੇਵਾ-ਮੁਕਤ), ਲਖਵਿੰਦਰ ਪਾਲ (ਜਨਰਲ ਸੈਕਟਰੀ ਡਾ. ਬੀ. ਆਰ. ਅੰਬੇਡਕਰ ਮਿਸ਼ਨਰੀ ਵੈਲਫੇਅਰ ਐਸੋਸੀਏਸ਼ਨ, (ਮੋਹਾਲੀ) ਅਤੇ ਸੁਰਿੰਦਰਜੀਤ ਸਿੰਘ ਵਲੋਂ ਗੁਰੂ ਰਵਿਦਾਸ ਦੇ ਉਪਦੇਸ਼ਾਂ 'ਤੇ ਵੀ ਰੋਸ਼ਨੀ ਪਾਈ ਗਈ | ਸ਼੍ਰੀਮਤੀ ਗੁਰਬਖਸ਼ ਕੌਰ, ਪ੍ਰਧਾਨ ਇਸਤਰੀ ਸਤਿਸੰਗ ਸਭਾ, ਗੁਰੂ ਰਵਿਦਾਸ ਗੁਰਦੁਆਰਾ, ਸੈਕਟਰ-30 ਪ੍ਰਧਾਨ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਸਭਾ ਓ.ਪੀ. ਚੋਪੜਾ ਨੇ ਆਏ ਹੋਏ ਮਹਿਮਾਨਾਂ ਅਤੇ ਸਮੂਹ ਸੰਗਤਾਂ ਦੇ ਨਾਲ-ਨਾਲ ਮਲੂਕ ਸਿੰਘ ਜੰਡਿਆਲਾ ਅਤੇ ਹੁਕਮ ਚੰਦ ਵਲੰਟੀਅਰਾਂ ਦੀ ਸਮੁੱਚੀ ਟੀਮ ਲਈ ਰਸਮੀ ਧੰਨਵਾਦੀ ਸ਼ਬਦ ਕਹੇ | ਸਮਾਗਮ ਵਾਲੀ ਥਾਂ ਨੂੰ ਫੁੱਲਾਂ ਨਾਲ ਖ਼ੂਬ ਸਜਾਇਆ ਗਿਆ ਸੀ | ਇਸੇ ਦੌਰਾਨ ਗੁਰੂ ਰਵਿਦਾਸ ਬਾਰੇ ਪੁਸਤਕਾਂ ਦੀ ਵੀ ਪ੍ਰਦਰਸ਼ਨੀ ਲਗਾਈ ਗਈ | ਇਸੇ ਦੌਰਾਨ ਸ਼ਹੀਦ ਭਗਤ ਸਿੰਘ ਯੂਥ ਕਲੱਬ ਦੇ ਬਲਕਾਰ ਸਿੰਘ ਵਿਕਟਰ, ਬਲਬੀਰ ਸਿੰਘ, ਰਾਮਦਾਸ, ਸੰਜੇ ਨਾਗਪਾਲ ਅਤੇ ਮੌਲੀ ਜਾਗਰਾਂ ਨਿਵਾਸੀਆਂ ਵਲੋਂ ਵੀ ਗੁਰੂ ਰਵਿਦਾਸ ਦਾ ਪ੍ਰਕਾਸ਼ ਪੁਰਬ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਚੰਡੀਗੜ੍ਹ ਦੇ ਪ੍ਰਮੁੱਖ ਆਮ ਆਦਮੀ ਪਾਰਟੀ ਦੇ ਆਗੂ ਪ੍ਰਦੀਪ ਛਾਬੜਾ ਵਲੋਂ ਆਪਣੇ ਸਾਥੀਆਂ ਸਮੇਤ ਹਾਜ਼ਰੀਆਂ ਭਰੀਆਂ ਗਈਆਂ |

ਚੰਡੀਗੜ੍ਹ 'ਚ ਲੱਗੇ ਪੀ.ਐਚ.ਡੀ.ਸੀ.ਸੀ.ਆਈ. ਦੇ ਈ.ਵੀ. ਐਕਸਪੋ ਦੇ ਸਮਾਪਤੀ ਸਮਾਗਮ ਵਿਚ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਪੁੱਜੇ

ਚੰਡੀਗੜ੍ਹ, 5 ਫਰਵਰੀ (ਅਜਾਇਬ ਸਿੰਘ ਔਜਲਾ)-ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਅੱਜ ਇੱਥੇ ਕਿਹਾ ਕਿ ਇਲੈਕਟਿ੍ਕ ਵਾਹਨ ਸਾਡੇ ਭਵਿੱਖ ਦੇ ਵਾਹਨ ਹਨ, ਸਾਨੂੰ ਉਨ੍ਹਾਂ ਨੂੰ ਤਰਜੀਹ ਦੇਣੀ ਹੋਵੇਗੀ | ਰਾਜਪਾਲ ਚੰਡੀਗੜ੍ਹ ਵਿਚ ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਵਿਜ਼ੂਅਲ ਆਰਟ ਪ੍ਰਦਰਸ਼ਨੀ ਪ੍ਰਤੀ ਦਰਸ਼ਕਾਂ ਨੇ ਵਿਖਾਇਆ ਉਤਸ਼ਾਹ

ਚੰਡੀਗੜ੍ਹ, 5 ਫਰਵਰੀ, (ਅਜਾਇਬ ਸਿੰਘ ਔਜਲਾ)-ਨੈਕਸਸ ਏਲਾਂਤੇ ਵਿਜ਼ੂਅਲ ਆਰਟ ਪ੍ਰਦਰਸ਼ਨੀ ਦੀ ਮੇਜ਼ਬਾਨੀ ਤਹਿਤ ਅੱਜ 'ਅਰਮਾਨ ਆਰਟ, ਸ਼ੈਂਕੀ ਸਟੂਡੀਓ, ਸੋਸ਼ਲ ਸਬਸਟੈਂਸ, ਸਾਈ ਐਂਡ ਕਿ੍ਏਟਿਵ ਕਰਮਾ ਦੇ ਸਹਿਯੋਗ ਨਾਲ ਟਰਾਈਸਿਟੀ ਵਿਚ ਵਿਜ਼ੂਅਲ ਆਰਟਸ ਨੂੰ ਉਤਸ਼ਾਹਿਤ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ਼ ਦਾ ਕੀਤਾ ਸਮਰਥਨ

ਚੰਡੀਗੜ੍ਹ, 5 ਫਰਵਰੀ (ਅਜੀਤ ਬਿਊਰੋ)-ਵਿਦਿਆਰਥੀ ਜਥੇਬਦੀਆਂ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਪ੍ਰਾਈਵੇਟ ਤੌਰ 'ਤੇ ਪ੍ਰਬੰਧਿਤ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕਾਂ ਅਤੇ ਨਾਨ-ਟੀਚਿੰਗ-ਸਟਾਫ਼ ਦੀ ਹਮਾਇਤ ਕਰਦਿਆਂ ਡੀ.ਏ.ਵੀ ਕਾਲਜ ਸੈਕਟਰ-10 ਚੰਡੀਗੜ੍ਹ ...

ਪੂਰੀ ਖ਼ਬਰ »

ਡਾਇਰੈਕਟਰ ਟਰਾਂਸਪੋਰਟ (ਯੂ.ਟੀ.) ਵਲੋਂ ਸੀ.ਟੀ.ਯੂ ਰਿਟਾਇਰਡ ਵਰਕਰਜ਼ ਯੂਨੀਅਨ ਦਾ ਕੈਲੰਡਰ ਜਾਰੀ

ਚੰਡੀਗੜ੍ਹ, 5 ਫਰਵਰੀ (ਅਜਾਇਬ ਸਿੰਘ ਔਜਲਾ)-ਸੀ.ਟੀ.ਯੂ ਰਿਟਾਇਰਡ ਵਰਕਰਜ ਵੈਲਫੇਅਰ ਕਮੇਟੀ ਵਲੋਂ ਬੱਸ ਸਟੈਂਡ 17 ਵਿਚ ਅੱਜ ਮਹੀਨਾਵਾਰੀ ਮੀਟਿੰਗ ਦਾ ਆਯੋਜਨ ਕੀਤਾ ਗਿਆ | ਇਸ ਮੀਟਿੰਗ ਵਿਚ ਮੁੱਖ ਮਹਿਮਾਨ ਵਜੋਂ ਡਾਇਰੈਕਟਰ ਟਰਾਂਸਪੋਰਟ ਸ੍ਰੀ ਪਰਦੁਮਨ ਅਤੇ ਜਨਰਲ ...

ਪੂਰੀ ਖ਼ਬਰ »

ਹਿਮਾਚਲ ਦੇ ਉਪ ਮੁੱਖ ਮੰਤਰੀ ਨੇ ਕੀਤਾ ਈ.ਵੀ. ਐਕਸਪੋ ਦਾ ਦੌਰਾ

ਚੰਡੀਗੜ੍ਹ, 5 ਫਰਵਰੀ (ਅਜਾਇਬ ਸਿੰਘ ਔਜਲਾ)-ਹਿਮਾਚਲ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਕਿਹਾ ਕਿ ਹਿਮਾਚਲ ਸਰਕਾਰ ਇਕ ਮਹੀਨੇ ਦੇ ਅੰਦਰ ਆਪਣੀ ਇਲੈਕਟਿ੍ਕ ਵਾਹਨ ਨੀਤੀ ਲੈ ਕੇ ਆ ਰਹੀ ਹੈ | ਇਸ 'ਤੇ ਕੰਮ ਚੱਲ ਰਿਹਾ ਹੈ | ਅਗਨੀਹੋਤਰੀ ਅੱਜ ਇੱਥੇ ਪੀ.ਐਚ.ਡੀ ਚੈਂਬਰ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਡਾ. ਐਮ.ਐੱਸ. ਰੰਧਾਵਾ ਸਾਹਿਤ ਅਤੇ ਕਲਾ ਉਤਸਵ 'ਚ ਪੰਜਾਬੀ ਵਿਰਾਸਤ ਤੇ ਸੱਭਿਆਚਾਰ ਬਾਰੇ ਰਾਜ ਪੱਧਰੀ ਅੰਤਰ ਕਾਲਜ ਮੁਕਾਬਲੇ ਕਰਵਾਏ

ਚੰਡੀਗੜ੍ਹ, 5 ਫਰਵਰੀ (ਅਜਾਇਬ ਸਿੰਘ ਔਜਲਾ)-ਪੰਜਾਬ ਕਲਾ ਪਰਿਸ਼ਦ ਵਲੋਂ ਡਾ. ਸੁਰਜੀਤ ਪਾਤਰ ਦੀ ਸਰਪ੍ਰਸਤੀ ਅਤੇ ਡਾ. ਲਖਵਿੰਦਰ ਜੌਹਲ ਦੀ ਅਗਵਾਈ ਵਿਚ ਮਨਾਏ ਜਾ ਰਹੇ ਪੰਜ ਰੋਜ਼ਾ ਡਾ. ਮਹਿੰਦਰ ਸਿੰਘ ਰੰਧਾਵਾ ਸਾਹਿਤ ਅਤੇ ਕਲਾ ਉਤਸਵ ਦੌਰਾਨ ਅੱਜ ਪੰਜਾਬੀ ਵਿਰਾਸਤ ਅਤੇ ...

ਪੂਰੀ ਖ਼ਬਰ »

ਚੰਡੀਗੜ੍ਹ ਦੀ ਸੁਖਨਾ ਝੀਲ 'ਤੇ 'ਰਨ ਫਾਰ ਹੈਲਥ' ਮੈਰਾਥਨ ਵਿਚ ਅਭਿਨੇਤਾ ਮਿਿਲੰਦ ਸੋਮਨ ਨੇ ਵੀ ਲਿਆ

ਚੰਡੀਗੜ੍ਹ, 5 ਫਰਵਰੀ (ਅਜਾਇਬ ਸਿੰਘ ਔਜਲਾ)-ਭਾਰਤੀ ਸੁਪਰ ਮਾਡਲ, ਅਭਿਨੇਤਾ ਅਤੇ ਫਿਟਨੈਸ ਲਈ ਉਤਸ਼ਾਹੀ ਮਿਲਿੰਦ ਸੋਮਨ ਨੇ ਅੱਜ ਸੁਖਨਾ ਝੀਲ ਵਿਖੇ ਗਿਲਕੋ ਗਰੁੱਪ ਦੀ ਦੂਜੀ 'ਰਨ ਫਾਰ ਹੈਲਥ' ਮੈਰਾਥਨ ਵਿਚ ਹਿੱਸਾ ਲਿਆ | ਇਸ ਵਿਚ 5 ਕਿੱਲੋਮੀਟਰ, 10 ਕਿੱਲੋਮੀਟਰ ਅਤੇ 21 ...

ਪੂਰੀ ਖ਼ਬਰ »

ਬਿਜਲੀ ਕਰਮਚਾਰੀ 27 ਫਰਵਰੀ ਨੂੰ ਕਰਨਗੇ ਚੀਫ਼ ਇੰਜੀਨੀਅਰ ਦਫ਼ਤਰ ਦਾ ਘਿਰਾਓ

ਚੰਡੀਗੜ੍ਹ, 5 ਫਰਵਰੀ (ਮਨਜੋਤ ਸਿੰਘ ਜੋਤ)-ਇਲੈਕਟਰੀਕਲ ਵਰਕਮੈਨ ਯੂਨੀਅਨ ਦੀ ਵਰਕਿੰਗ ਕਮੇਟੀ ਦੀ ਬੈਠਕ ਵਰਿੰਦਰ ਬਿਸ਼ਟ ਦੀ ਪ੍ਰਧਾਨਗੀ ਹੇਠ ਸੈਕਟਰ-25 ਵਿਖੇ ਹੋਈ | ਬੈਠਕ ਵਿਚ ਚੀਫ਼ ਇੰਜੀਨੀਅਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਦੀ ਨਿਖੇਧੀ ਕੀਤੀ ਗਈ ਅਤੇ ਫ਼ੈਸਲਾ ਲਿਆ ...

ਪੂਰੀ ਖ਼ਬਰ »

ਖਰੜ ਵਿਖੇ ਵੱਖ-ਵੱਖ ਥਾਵਾਂ 'ਤੇ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਸ਼ਰਧਾ-ਭਾਵਨਾ ਨਾਲ ਮਨਾਇਆ

ਖਰੜ, 5 ਫਰਵਰੀ (ਗੁਰਮੁੱਖ ਸਿੰਘ ਮਾਨ)-ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਖਰੜ ਸ਼ਹਿਰ ਅਤੇ ਨਾਲ ਲਗਦੇ ਪਿੰਡਾਂ ਦੇ ਗੁਰਦੁਆਰਾ ਸਾਹਿਬਾਨਾਂ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰ ਤੋਂ ਹੀ ਸੰਗਤਾਂ ਵਲੋਂ ਗੁਰਦੁਆਰਾ ਸਾਹਿਬਾਨਾਂ ਵਿਖੇ ...

ਪੂਰੀ ਖ਼ਬਰ »

ਉਰਸ ਮੇਲੇ ਦੌਰਾਨ ਕਬੱਡੀ ਖੇਡ ਮੇਲਾ ਭਲਕੇ

ਮੁੱਲਾਂਪੁਰ ਗਰੀਬਦਾਸ, 5 ਫਰਵਰੀ (ਖੈਰਪੁਰ)-ਪਿੰਡ ਸਿਆਲਬਾ ਵਿਖੇ ਪੀਰ ਬਾਬਾ ਨੱਥਨ ਸ਼ਾਹ ਦੇ ਦਰਬਾਰ 'ਚ 50ਵਾਂ ਉਰਸ-ਮੇਲਾ 7 ਤੇ 8 ਫਰਵਰੀ ਨੂੰ ਭਰਨ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਜਮੀਲ ਖਾਨ ਪੱਪੀ, ਖਲੀਫਾ ਫਕੀਰ ਮੁਹੰਮਦ ਸਾਬਰੀ, ਪ੍ਰਧਾਨ ਮੰਗਤ ...

ਪੂਰੀ ਖ਼ਬਰ »

'ਮਾਊਾਟ ਕਾਰਮਲ ਸਕੂਲ'' ਵਿਖੇ ਵਿੰਟਰ ਕਾਰਨੀਵਲ 'ਐਮ.ਸੀ.ਸੀ. 2023' 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ

ਚੰਡੀਗੜ੍ਹ, 5 ਫਰਵਰੀ (ਅਜਾਇਬ ਸਿੰਘ ਔਜਲਾ)-ਮਾਊਾਟ ਕਾਰਮਲ ਸਕੂਲਾਂ ਦੇ ਸੰਸਥਾਪਕਾਂ ਅਤੇ ਡਾਇਰੈਕਟਰਾਂ, ਡਾ. ਅਰਨੇਸਟ ਚਾਰਲਸ ਜੇ. ਸੈਮੂਅਲ, ਡਾ. ਐਨੀ ਚਾਰਲਸ ਸੈਮੂਅਲ ਅਤੇ ਪਿ੍ੰਸੀਪਲ ਡਾ. ਪਰਵੀਨਾ ਜੌਹਨ ਸਿੰਘ ਦੀ ਸਰਪ੍ਰਸਤੀ ਹੇਠ, ਮਾਊਾਟ ਵਿਖੇ ਵਿੰਟਰ ਕਾਰਨੀਵਲ ...

ਪੂਰੀ ਖ਼ਬਰ »

ਚੋਰੀ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਮਾਮਲਾ ਦਰਜ

ਜ਼ੀਰਕਪੁਰ, 5 ਫਰਵਰੀ (ਅਵਤਾਰ ਸਿੰਘ)-ਨਾਭਾ ਪਿੰਡ ਤੋਂ ਏਅਰਫੋਰਸ ਸਟੇਸ਼ਨ ਹਾਈ ਗਰਾਊਾਡ ਨੂੰ ਜਾਂਦੀ ਸੜਕ 'ਤੇ ਉਸਾਰੀ ਅਧੀਨ ਇਮਾਰਤ 'ਚੋਂ ਬਿਜਲੀ ਅਤੇ ਪਲੰਬਿੰਗ ਦਾ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਚੋਰੀ ...

ਪੂਰੀ ਖ਼ਬਰ »

ਸੀ.ਜੀ.ਸੀ. ਝੰਜੇੜੀ ਕੈਂਪਸ ਵਿਖੇ ਵਿਦਿਆਰਥੀਆਂ ਲਈ ਕੈਂਸਰ ਜਾਗਰੂਕਤਾ ਸੈਮੀਨਾਰ ਕਰਵਾਇਆ

ਐੱਸ. ਏ. ਐੱਸ. ਨਗਰ, 5 ਫਰਵਰੀ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ. ਜੀ. ਸੀ.) ਦੇ ਝੰਜੇੜੀ ਕੈਂਪਸ ਵਿਖੇ ਦੇਸ਼ ਦੇ ਭਵਿੱਖ ਨੌਜਵਾਨਾਂ ਨੂੰ ਭਾਰਤ ਵਿਚ ਲਗਾਤਾਰ ਪੈਰ ਪਸਾਰ ਰਹੀ ਕੈਂਸਰ ਦੀ ਬਿਮਾਰੀ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਤਹਿਤ ਸੈਮੀਨਾਰ ...

ਪੂਰੀ ਖ਼ਬਰ »

ਖਰੜ ਵਿਖੇ ਅਲਫ਼ਾ ਚੰਡੀਗੜ੍ਹ ਹਸਪਤਾਲ ਦਾ ਉਦਘਾਟਨ

ਖਰੜ, 5 ਫਰਵਰੀ (ਜੰਡਪੁਰੀ)-'ਆਪ' ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਅਤੇ ਪੀ.ਜੀ.ਆਈ. ਦੇ ਸਾਬਕਾ ਡਾਇਰੈਕਟਰ ਪ੍ਰੋ. ਜਗਤ ਰਾਮ ਵਲੋਂ ਅੱਜ ਲੁਧਿਆਣਾ-ਚੰਡੀਗੜ੍ਹ ਮੁੱਖ ਮਾਰਗ 'ਤੇ ਪਿੰਡ ਘੜੂੰਆਂ ਵਿਖੇ ਨਵੇਂ ਖੁਲ੍ਹੇ ਅਲਫ਼ਾ ਚੰਡੀਗੜ੍ਹ ਹਸਪਤਾਲ (ਏ. ਸੀ. ਐਚ.) ਦਾ ਉਦਘਾਟਨ ...

ਪੂਰੀ ਖ਼ਬਰ »

ਸੰਸਦ ਮੈਂਬਰ ਮਨੀਸ਼ ਤਿਵਾੜੀ ਵਲੋਂ ਹਲਕਾ ਖਰੜ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇਣ ਦਾ ਐਲਾਨ

ਖਰੜ, 5 ਫਰਵਰੀ (ਗੁਰਮੁੱਖ ਸਿੰਘ ਮਾਨ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੇ ਵਿਧਾਨ ਸਭਾ ਹਲਕਾ ਖਰੜ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇਣ ਦਾ ...

ਪੂਰੀ ਖ਼ਬਰ »

ਖਰੜ ਵਿਚਲੀਆਂ ਮੋਬਾਈਲਾਂ ਦੀਆਂ ਦੁਕਾਨਾਂ ਤੋਂ ਮੋਬਾਈਲ ਚੋਰੀ ਹੋਣ ਦਾ ਸਿਲਸਿਲਾ ਜਾਰੀ

ਖਰੜ, 5 ਫਰਵਰੀ (ਜੰਡਪੁਰੀ)-ਖਰੜ ਸ਼ਹਿਰ ਅਤੇ ਇਸ ਦੇ ਆਸਪਾਸ ਸ਼ਹਿਰੀ ਖੇਤਰ ਵਿਚੋਂ ਮੋਬਾਈਲ ਦੀਆਂ ਦੁਕਾਨਾਂ ਤੋਂ ਮੋਬਾਈਲ ਚੋਰੀ ਹੋਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ, ਜਿਸ ਕਾਰਨ ਸਥਾਨਕ ਦੁਕਾਨਦਾਰ ਕਾਫ਼ੀ ਖ਼ਫਾ ਹਨ | ਇਸ ਸੰਬੰਧੀ ਅੱਜ ਅੰਕੁਸ਼ ਮੰਗਲ ਨਾਮਕ ...

ਪੂਰੀ ਖ਼ਬਰ »

ਮਾਮਲਾ 4 ਮਹੀਨੇ ਪਹਿਲਾਂ ਹੋਈ ਔਰਤ ਦੀ ਮੌਤ ਮੁਬਾਰਕਪੁਰ ਪੁਲਿਸ ਚੌਕੀ ਦੇ ਬਾਹਰ ਹੋਇਆ ਹੰਗਾਮਾ, ਦੋਸ਼ੀਆਂ ਨੂੰ ਫੜਨ ਦੀ ਕੀਤੀ ਮੰਗ

ਡੇਰਾਬੱਸੀ, 5 ਫਰਵਰੀ (ਗੁਰਮੀਤ ਸਿੰਘ)-ਪਿੰਡ ਮੁਬਾਰਕਪੁਰ ਵਿਖੇ ਪਿਛਲੇ ਸਾਲ ਅਗਸਤ ਮਹੀਨੇ 'ਚ 2 ਧਿਰਾਂ ਵਿਚਕਾਰ ਹੋਏ ਝਗੜੇ 'ਚ ਇਕ ਵਿਧਵਾ ਔਰਤ ਦੀ ਮੌਤ ਹੋਣ ਦੇ ਮਾਮਲੇ 'ਚ ਫ਼ਰਾਰ ਦੋਸ਼ੀਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਅੱਜ ਮਾਹੌਲ ਮੁੜ ਤੋਂ ਗਰਮਾ ਗਿਆ | ਪੀੜਤ ਪਰਿਵਾਰ ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ ਆਗਮਨ ਪੁਰਬ ਨੂੰ ਮੁੱਖ ਰੱਖਦੇ ਹੋਏ ਵਿਸ਼ੇਸ਼ ਸਮਾਗਮ ਕਰਵਾਇਆ

ਖਰੜ, 5 ਫਰਵਰੀ (ਜੰਡਪੁਰੀ)-ਲਾਂਡਰਾਂ ਰੋਡ 'ਤੇ ਸਥਿਤ ਸੰਤ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਭਗਤ ਰਵਿਦਾਸ ਜੀ ਦੇ ਆਗਮਨ ਪੁਰਬ ਨੂੰ ਮੁੱਖ ਰੱਖਦੇ ਹੋਏ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਖਰੜ ਮੰਡਲ-1 ਦੇ ਪ੍ਰਧਾਨ ਅਮਰੀਕ ਸਿੰਘ ਵਲੋਂ ਆਪਣੀ ਟੀਮ ਸਮੇਤ ...

ਪੂਰੀ ਖ਼ਬਰ »

ਗੁਰੂ ਰਵਿਦਾਸ ਸਭਾ ਅਤੇ ਗੁਰਦੁਆਰਾ ਕਮੇਟੀ ਵਲੋਂ ਟ੍ਰੈਫ਼ਿਕ ਇੰਚਾਰਜ ਦਾ ਸਨਮਾਨ

ਖਰੜ, 5 ਫਰਵਰੀ (ਗੁਰਮੁੱਖ ਸਿੰਘ ਮਾਨ)-ਟ੍ਰੈਫ਼ਿਕ ਪੁਲਿਸ ਖਰੜ ਦੇ ਇੰਚਾਰਜ ਸੁਖਮੰਦਰ ਸਿੰਘ ਅਤੇ ਸਮੂਹ ਟ੍ਰੈਫ਼ਿਕ ਮੁਲਾਜ਼ਮਾਂ ਵਲੋਂ ਆਵਾਜ਼ਾਈ ਨੂੰ ਕੰਟਰੋਲ ਕਰਨ ਸੰਬੰਧੀ ਦਿੱਤੀਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਸ੍ਰੀ ਗੁਰੂ ਰਵਿਦਾਸ ਸਭਾ ਖਰੜ ...

ਪੂਰੀ ਖ਼ਬਰ »

15 ਸਾਲਾ ਨਾਬਾਲਗਾ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਲਾਲੜੂ, 5 ਫਰਵਰੀ (ਰਾਜਬੀਰ ਸਿੰਘ)-ਝੁੱਗੀ-ਝੌਪੜੀ 'ਚ ਰਹਿਣ ਵਾਲੀ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਲਾਲੜੂ ਪੁਲਿਸ ਨੇ ਇਕ ਨੌਜਵਾਨ ਖ਼ਿਲਾਫ਼ ਜਬਰ-ਜਨਾਹ ਦਾ ਮਾਮਲਾ ਦਰਜ ਕੀਤਾ ਹੈ | ਪੀੜਤਾ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ...

ਪੂਰੀ ਖ਼ਬਰ »

63 ਸਾਲਾ ਬਜ਼ੁਰਗ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਜ਼ੀਰਕਪੁਰ, 5 ਫਰਵਰੀ (ਅਵਤਾਰ ਸਿੰਘ)-ਵੀ. ਆਈ ਪੀ. ਰੋਡ 'ਤੇ ਰਹਿੰਦੇ ਇਕ 63 ਸਾਲਾ ਬਜ਼ੁਰਗ ਨੇ ਮਾਇਆ ਗਾਰਡਨ ਸਿਟੀ ਸੁਸਾਇਟੀ ਦੀ ਕੰਧ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਬਜ਼ੁਰਗ ਸ਼ਰਾਬ ਪੀਣ ਦਾ ਆਦੀ ਦੱਸਿਆ ਜਾ ਰਿਹਾ ਹੈ, ਜਿਸ ਕਾਰਨ ਉਹ ਦਿਮਾਗੀ ਤੌਰ 'ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX