ਤਾਜਾ ਖ਼ਬਰਾਂ


ਨੈਸ਼ਨਲ ਐੱਸ.ਸੀ. ਕਮਿਸ਼ਨ ਦੀ ਟੀਮ ਪਹੁੰਚੀ ਪਿੰਡ ਕਾਨਿਆਂਵਾਲੀ, ਮਾਮਲਾ ਪਿੰਡ 'ਚ ਪੁਲਿਸ ਕੁੱਟਮਾਰ ਦੀ ਘਟਨਾ ਦਾ
. . .  7 minutes ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਬਲਕਰਨ ਸਿੰਘ ਖਾਰਾ)-ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂਵਾਲੀ ਵਿਖੇ ਪੁਲਿਸ ਨਾਲ ਮਾਰਕੁੱਟ ਦੀ ਘਟਨਾ ਦੇ ਮਾਮਲੇ ਵਿਚ ਪਿੰਡ ਵਾਸੀਆਂ ਵਲੋਂ ਕਿਸਾਨ ਮਜ਼ਦੂਰ ਜਥੇਬੰਦੀਆਂ...
ਦਰਬਾਰਾ ਸਿੰਘ ਗੁਰੂ ਦੀ ਅਕਾਲੀ ਦਲ 'ਚ ਵਾਪਸੀ,ਸੁਖਬੀਰ ਸਿੰਘ ਬਾਦਲ ਘਰ ਪਹੁੰਚ ਕਰਵਾਉਣਗੇ ਦਲ 'ਚ ਸ਼ਮੂਲੀਅਤ
. . .  22 minutes ago
ਖਮਾਣੋਂ, 2 ਜੂਨ (ਮਨਮੋਹਨ ਸਿੰਘ ਕਲੇਰ)- ਹਲਕਾ ਬੱਸੀ ਪਠਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਜਿਹੜੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ...
ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਐਡਵੋਕੇਟ ਧਾਮੀ
. . .  35 minutes ago
ਅੰਮ੍ਰਿਤਸਰ, 2 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀਆਂ ਮਨਘੜਤ ਟਿੱਪਣੀਆਂ 'ਤੇ ਸਖ਼ਤ ਪ੍ਰਤੀਕਿਰਿਆ ...
1983 ਕ੍ਰਿਕਟ ਵਿਸ਼ਵ ਕੱਪ ਜੇਤੂ ਟੀਮ ਆਈ ਪਹਿਲਵਾਨਾਂ ਦੇ ਹੱਕ ਵਿਚ
. . .  about 1 hour ago
ਨਵੀਂ ਦਿੱਲੀ, 2 ਜੂਨ- 1983 ਕ੍ਰਿਕੇਟ ਵਿਸ਼ਵ ਕੱਪ ਜੇਤੂ ਟੀਮ ਨੇ ਪਹਿਲਵਾਨਾਂ ਦੇ ਵਿਰੋਧ ’ਤੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਚੈਂਪੀਅਨ ਪਹਿਲਵਾਨਾਂ ਨਾਲ ਛੇੜਛਾੜ ਕੀਤੇ ਜਾਣ ਵਾਲੇ ਅਜੀਬ ਦ੍ਰਿਸ਼ਾਂ ਤੋਂ....
ਕਟਾਰੂਚੱਕ ਵੀਡੀਓ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ
. . .  about 1 hour ago
ਚੰਡੀਗੜ੍ਹ, 2 ਜੂਨ- ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਨਾਮ ਇਕ ਪੱਤਰ ਲਿਖਿਆ ਗਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ...
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  about 1 hour ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਰਾਹੁਲ ਗਾਂਧੀ ਲਗਾਤਾਰ ਚਲਾ ਰਹੇ ਹਨ ਹੇਟ ਇੰਡੀਆ ਮੁਹਿੰਮ- ਅਨਿਲ ਵਿੱਜ
. . .  about 2 hours ago
ਅੰਬਾਲਾ, 2 ਜੂਨ- ਮੁਸਲਿਮ ਲੀਗ ’ਤੇ ਰਾਹੁਲ ਗਾਂਧੀ ਦੇ ਬਿਆਨ ’ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਅੰਬਾਲਾ ’ਚ ਕਿਹਾ ਕਿ ਰਾਹੁਲ ਗਾਂਧੀ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਭਾਰਤ ਆਜ਼ਾਦ ਹੋ ਗਿਆ.....
ਦਿੱਲੀ ਆਬਕਾਰੀ ਮਾਮਲਾ: ਦਿੱਲੀ ਹਾਈ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 2 hours ago
ਨਵੀਂ ਦਿੱਲੀ, 2 ਜੂਨ- ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਿਤ ਈ.ਡੀ. ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ....
ਭਾਰਤ ਤੇ ਨਿਪਾਲ ਪ੍ਰਾਚੀਨ ਤੇ ਮਹਾਨ ਰਾਸ਼ਟਰ- ਸ਼ਿਵਰਾਜ ਸਿੰਘ ਚੌਹਾਨ
. . .  about 3 hours ago
ਭੋਪਾਲ, 2 ਜੂਨ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ ਦਾ ਇੰਦੌਰ ਪਹੁੰਚਣ ’ਤੇ ਸਵਾਗਤ ਕੀਤਾ। ਇਸ ਮੌਕੇ ਗੱਲ ਕਰਦਿਆਂ ਮੁੱਖ ਮੰਤਰੀ.....
ਬੀ.ਸੀ.ਸੀ.ਆਈ. ਨੇ ਮਹਿਲਾ ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਕੀਤਾ ਐਲਾਨ
. . .  about 4 hours ago
ਨਵੀਂ ਦਿੱਲੀ, 2 ਜੂਨ- ਅਖਿਲ ਭਾਰਤੀ ਮਹਿਲਾ ਚੋਣ ਕਮੇਟੀ ਨੇ ਅੱਜ ਆਗਾਮੀ ਏ.ਸੀ.ਸੀ. ਮਹਿਲਾ ਏਸ਼ੀਆ ਕੱਪ 2023 ਲਈ ਭਾਰਤ ‘ਏ’ (ਉਭਰਦੀ) ਟੀਮ ਦਾ ਐਲਾਨ ਕਰ ਦਿੱਤਾ। ਦੱਸ ਦਈਏ ਕਿ ਇਹ....
ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਕੀਤੀ ਮੁਲਤਵੀ
. . .  about 4 hours ago
ਨਵੀਂ ਦਿੱਲੀ, 2 ਜੂਨ- ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ 5 ਜੂਨ ਤੋਂ ਹੋਣ ਵਾਲੀ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਨੂੰ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਨੇ ਖ਼ੁਦ ਇਸ ਦੀ.....
ਸਰਹੱਦੀ ਪਿੰਡ ਤੋਂ 2 ਕਿੱਲੋ ਹੈਰੋਇਨ ਬਰਾਮਦ
. . .  about 5 hours ago
ਜਲਾਲਾਬਾਦ, 2 ਜੂਨ (ਜਤਿੰਦਰ ਪਾਲ ਸਿੰਘ)- ਸਪੈਸ਼ਲ ਸਟੇਟ ਓਪਰੇਸ਼ਨ ਸੈੱਲ ਫ਼ਾਜ਼ਿਲਕਾ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਐਸ. ਐਸ. ਓ. ਸੀ. ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਜਲਾਲਾਬਾਦ ਵਲੋਂ ਬੀਤੀ....
ਕੌਂਸਲਰਾਂ ਵਲੋਂ ਸ਼ਹਿਰ ਵਿਚ ਵਿਕਾਸ ਦੇ ਕੰਮ ਨਾ ਹੋਣ ਕਾਰਨ ਭੁੱਖ ਹੜਤਾਲ ਸ਼ੁਰੂ
. . .  about 5 hours ago
ਖਰੜ, 2 ਜੁਨ (ਗੁਰਮੁੱਖ ਸਿੰਘ ਮਾਨ - ਨਗਰ ਕੌਂਸਲ ਖਰੜ ਦੇ ਮਿਊਂਪਲ ਕੌਂਸਲਰਾਂ ਵਲੋਂ ਵਿਕਾਸ ਅਤੇ ਸ਼ਹਿਰ ਦੇ ਕੰਮ ਨਾ ਹੋਣ ਕਾਰਨ ਰੋਸ ਵਜੋਂ ਨਗਰ ਕੌਂਸਲ ਪ੍ਰਧਾਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ....
4 ਆਈ.ਏ.ਐਸ. ਤੇ 34 ਪੀ.ਸੀ.ਐਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 5 hours ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਨੇ ਵੱਡਾ ਫ਼ੇਰਬਦਲ ਕਰਦਿਆਂ ਰਾਜ ਦੇ 4 ਆਈ.ਏ.ਐਸ. ਅਤੇ 34 ਪੀ.ਸੀ.ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਹੈ।
1984 ਸਿੱਖ ਵਿਰੋਧੀ ਦੰਗੇ- ਜਗਦੀਸ਼ ਟਾਈਟਲਰ ਦਾ ਕੇਸ ਵਿਸ਼ੇਸ਼ ਸੰਸਦ ਮੈਂਬਰ ਅਦਾਲਤ ’ਚ ਤਬਦੀਲ
. . .  about 6 hours ago
ਨਵੀਂ ਦਿੱਲੀ, 2 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਕਾਂਗਰਸ ਦੇ....
ਨਰਿੰਦਰ ਮੋਦੀ ਨੇ ਤੇਲੰਗਨਾ ਦਿਵਸ ’ਤੇ ਰਾਜ ਦੇ ਲੋਕਾਂ ਨੂੰ ਦਿੱਤੀ ਵਧਾਈ
. . .  about 7 hours ago
ਨਵੀਂ ਦਿੱਤੀ, 2 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਥਾਪਨਾ ਦਿਵਸ ’ਤੇ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ...
ਯੂ.ਪੀ- ਅਫ਼ਰੀਕੀ ਮੂਲ ਦੇ 16 ਨਾਗਰਿਕ ਬਿਨਾਂ ਪਾਸਪੋਰਟ-ਵੀਜ਼ਾ ਦੇ ਗਿ੍ਫ਼ਤਾਰ
. . .  about 7 hours ago
ਲਖਨਊ, 2 ਜੂਨ- ਮੀਡੀਆ ਸੈਲ ਗੌਤਮ ਬੁੱਧ ਨਗਰ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਸਥਾਨਕ ਪੁਲਿਸ ਵਲੋਂ ਕੁਝ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਦੀ ਮਿਆਦ ਦੀ ਚੈਕਿੰਗ ਕੀਤੀ ਗਈ ਤਾਂ....
ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਅੱਤਵਾਦੀ ਢੇਰ
. . .  1 minute ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਵਿਚ ਰਾਜੌਰੀ ਦੇ ਦਾਸਲ ਜੰਗਲੀ ਖ਼ੇਤਰ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਇਸ ਸੰਬੰਧੀ ਫ਼ਿਲਹਾਲ ਤਲਾਸ਼ੀ ਮੁਹਿੰਮ ਚੱਲ ਰਹੀ....
ਸਾਕਸ਼ੀ ਕਤਲ ਕੇਸ: ਪੁਲਿਸ ਨੇ ਹੱਤਿਆ ਲਈ ਵਰਤਿਆ ਚਾਕੂ ਕੀਤਾ ਬਰਾਮਦ
. . .  about 8 hours ago
ਨਵੀਂ ਦਿੱਲੀ, 2 ਜੂਨ- ਡੀ. ਸੀ. ਪੀ. ਆਊਟਰ ਨਾਰਥ ਰਵੀ ਕੁਮਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ਪੁਲਿਸ ਨੇ ਸਾਕਸ਼ੀ ਕਤਲ ਕੇਸ ਵਿਚ ਵਰਤਿਆ ਗਿਆ ਚਾਕੂ ਪੁਲਿਸ ਨੇ ਬਰਾਮਦ ਕਰ ਲਿਆ....
ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ- ਰਾਹੁਲ ਗਾਂਧੀ
. . .  about 8 hours ago
ਵਾਸ਼ਿੰਗਟਨ, 2 ਜੂਨ- ਕਾਂਗਰਸ ਨੇਤਾ ਰਾਹੁਲ ਗਾਂਧੀ ਅਮਰੀਕਾ ਦੇ ਦੌਰੇ ’ਤੇ ਹਨ। ਵਾਸ਼ਿੰਗਟਨ ਡੀ.ਸੀ. ਵਿਚ ਉਨ੍ਹਾਂ ਕਿਹਾ ਕਿ ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ ਹੈ, ਜੋ ਕਿਸੇ ਤੋਂ ਲੁਕੀ ਨਹੀਂ ਹੈ....
ਰਾਜੌਰੀ: ਦਾਸਲ ਜੰਗਲੀ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ
. . .  about 9 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਹ ਮੁੱਠਭੇੜ...
⭐ਮਾਣਕ-ਮੋਤੀ⭐
. . .  about 9 hours ago
⭐ਮਾਣਕ-ਮੋਤੀ⭐
ਬ੍ਰਿਕਸ ਐਫਐਮਜ਼ ਦੀ ਮੀਟਿੰਗ : ਜੈਸ਼ੰਕਰ, ਰੂਸੀ ਹਮਰੁਤਬਾ ਲਾਵਰੋਵ ਨੇ ਦੁਵੱਲੇ ਏਜੰਡੇ ਦੇ ਮੁੱਦਿਆਂ 'ਤੇ ਚਰਚਾ ਕੀਤੀ
. . .  1 day ago
ਇਮਰਾਨ ਖਾਨ ਦੀ ਪਾਰਟੀ ਦੇ ਪ੍ਰਧਾਨ ਪਰਵੇਜ਼ ਇਲਾਹੀ ਨੂੰ ਲਾਹੌਰ ਸਥਿਤ ਉਨ੍ਹਾਂ ਦੇ ਘਰ ਦੇ ਬਾਹਰੋਂ ਕੀਤਾ ਗ੍ਰਿਫ਼ਤਾਰ
. . .  1 day ago
ਭਾਰਤ ਮੌਸਮ ਵਿਗਿਆਨ ਵਿਭਾਗ ਦੇ ਡਾਇਰੈਕਟਰ ਜਨਰਲ, ਮ੍ਰਿਤਯੂੰਜਯ ਮਹਾਪਾਤਰਾ ਨੂੰ ਵਿਸ਼ਵ ਮੌਸਮ ਵਿਗਿਆਨ ਸੰਗਠਨ ਦਾ ਤੀਜਾ ਉਪ-ਪ੍ਰਧਾਨ ਚੁਣਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮਾਘ ਸੰਮਤ 554

ਖੰਨਾ / ਸਮਰਾਲਾ

ਵੱਖ-ਵੱਖ ਥਾਈਾ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਪੁਲਿਸ ਜ਼ਿਲੇ੍ਹ ਦੇ ਸਾਰੇ ਕਸਬਿਆਂ ਸਮਰਾਲਾ, ਮਾਛੀਵਾੜਾ ਸਾਹਿਬ, ਪਾਇਲ, ਬੀਜਾ, ਦੋਰਾਹਾ, ਈਸੜੂ, ਮਲੌਦ, ਰਾੜਾ ਸਾਹਿਬ, ਸਾਹਨੇਵਾਲ, ਕੁਹਾੜਾ, ਡੇਹਲੋਂ, ਅਹਿਮਦਗੜ੍ਹ ਆਦਿ ਵਿਚ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਕਈ ਥਾਵਾਂ 'ਤੇ ਅੱਜ ਸ਼ਾਨਦਾਰ ਸਮਾਗਮ ਕੀਤੇ ਗਏ ਤੇ ਕਈ ਥਾਵਾਂ 'ਤੇ ਨਗਰ ਕੀਰਤਨ ਸਜਾਏ ਗਏ | ਇਸ ਮੌਕੇ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ | ਇਨ੍ਹਾਂ ਨਗਰ ਕੀਰਤਨਾਂ ਦਾ ਥਾਂ-ਥਾਂ ਸਵਾਗਤ ਕੀਤਾ ਗਿਆ ਤੇ ਸਮਾਗਮਾਂ ਵਿਚ ਗੁਰੂ ਦੇ ਲੰਗਰ ਵਰਤਾਏ ਗਏ | ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ ਦੇਣ ਵਾਲਿਆਂ ਵਿਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ, ਭਾਜਪਾ ਦੇ ਸੂਬਾ ਜਨਰਲ ਸਕੱਤਰ ਬਿਕਰਮਜੀਤ ਸਿੰਘ ਚੀਮਾ, ਸਾਬਕਾ ਮੰਤਰੀ ਗੁਰਕੀਰਤ ਸਿੰਘ, ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ, ਕਾਂਗਰਸ ਸਮਰਾਲਾ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ, ਅਕਾਲੀ ਨੇਤਾ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਹੀਰਾ ਆਦਿ ਸ਼ਾਮਿਲ ਹਨ |
ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ 'ਤੇ ਨਗਰ ਕੀਰਤਨ ਸਜਾਇਆ
ਖੰਨਾ (ਹਰਜਿੰਦਰ ਸਿੰਘ ਲਾਲ)-ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਖੰਨਾ ਸ਼ਹਿਰ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਵਲੋਂ ਸਮੁੱਚੇ ਭਾਈਚਾਰੇ ਦੇ ਸਹਿਯੋਗ ਨਾਲ ਇਹ ਪਾਵਨ ਦਿਨ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸ਼ਮਸ਼ੇਰ ਸਿੰਘ ਦੂਲੋ ਸਾਬਕਾ ਰਾਜ ਸਭਾ ਮੈਂਬਰ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਜੋ ਸ੍ਰੀ ਗੁਰੂ ਰਵਿਦਾਸ ਮੰਦਰ ਤੋਂ ਸ਼ੁਰੂ ਹੋ ਕੇ ਕਿਤਾਬ ਬਾਜ਼ਾਰ, ਜੰਝ ਘਰ, ਲਲਹੇੜੀ ਰੋਡ, ਜੀ.ਟੀ. ਰੋਡ, ਤੋਂ ਪੀਰਖਾਨਾ ਰੋਡ ਤੋਂ ਹੁੰਦਾ ਹੋਇਆ ਵਾਪਸ ਗੁਰੂ ਰਵਿਦਾਸ ਮੰਦਿਰ ਵਿਚ ਸਮਾਪਤ ਹੋਇਆ | ਇਸ ਮੌਕੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨਾਂ ਵਿਚ ਹਾਜ਼ਰੀ ਲਗਵਾਈ ਗਈ | ਇਸ ਤੋਂ ਬਾਅਦ ਅੱਜ ਰਾਤ ਨੂੰ ਵੀ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ | ਇਸ ਮੌਕੇ ਭਗਵਾਨ ਵਾਲਮੀਕਿ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਰਾਮ ਬਾਲੂ ਤੇ ਵਾਲਮੀਕਿ ਸਮਾਜ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਤੇ ਲੱਡੂ ਵੰਡੇ ਗਏ | ਇਸ ਮੌਕੇ ਸ੍ਰੀ ਗੁਰੂ ਰਵਿਦਾਸ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਕੌਂਸਲਰ ਰਵਿੰਦਰ ਸਿੰਘ ਬੱਬੂ, ਬਾਬਾ ਭਿੰਦਰ ਸਿੰਘ, ਰਾਮ ਸਰੂਪ, ਗੁਰਪ੍ਰੀਤ ਸਿੰਘ, ਰਾਜ ਕੁਮਾਰ ਜੱਸਲ, ਬਿੰਦਰ ਸਿੰਘ, ਸਤਪਾਲ ਸਿੰਘ, ਰਣਜੀਤ ਸਿੰਘ ਜੱਸਲ, ਜਸਵੰਤ ਸਿੰਘ, ਬਬਲਾ ਜੱਸਲ, ਸ਼ੈਰੀ ਮਾਨ, ਬਲਵਿੰਦਰ ਤੂਰ, ਰਣਜੀਤ ਸੁਮਨ, ਦਵਿੰਦਰ ਜੱਸਲ, ਬਾਬਾ ਤਰਸੇਮ ਸਿੰਘ ਹੈੱਡ ਗ੍ਰੰਥੀ, ਵਾਲਮੀਕੀ ਮੰਦਿਰ ਪ੍ਰਬੰਧਕ ਵਲੋਂ ਸੁਸ਼ੀਲ ਸਹੋਤਾ, ਰਾਕੇਸ਼ ਬਾਲੂ, ਸੰਜੇ ਚੌਹਾਨ, ਪ੍ਰਵੀਨ ਸਹੋਤਾ, ਬੰਟੀ ਕੁਮਾਰ, ਰਮੇਸ਼ ਸਹੋਤਾ, ਰਮੇਸ਼ ਚੌਹਾਨ, ਅਸ਼ੋਕ ਬਾਲੂ, ਜਸਵੰਤ ਬਾਲੂ, ਅਸ਼ਵਨੀ ਮੱਟੂ, ਗਰੀਬ ਦਾਸ, ਰਿੰਕੂ ਸਹੋਤਾ, ਅਰੁਣ ਬਾਲੂ, ਰਵੀ ਕੁਮਾਰ, ਆਦਿ ਹਾਜ਼ਰ ਸਨ |
ਵਿਧਾਇਕ ਸੌਂਦ ਨੇ ਦਰਜਨਾਂ ਪਿੰਡਾਂ 'ਚ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਮੱਥਾ ਟੇਕਿਆ
ਖੰਨਾ (ਹਰਜਿੰਦਰ ਸਿੰਘ ਲਾਲ)-ਅੱਜ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਦਰਜਨਾਂ ਪਿੰਡਾਂ ਵਿਚ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸਮਾਗਮਾਂ ਵਿਚ ਸ਼ਿਰਕਤ ਕੀਤੀ ਤੇ ਮੱਥਾ ਟੇਕਿਆ | ਅੱਜ ਉਹ ਹੋਰਨਾਂ ਪਿੰਡਾਂ ਤੋਂ ਇਲਾਵਾ ਪਿੰਡ ਰੋਹਣੋਂ ਕਲਾਂ, ਰੋਹਣੋਂ ਖ਼ੁਰਦ, ਰਾਜੇਵਾਲ, ਹੋਲ਼, ਟੌਂਸਾ, ਤੁਰਮਰੀ, ਈਸੜੂ, ਫੈਜਗੜ੍ਹ, ਕੰਮਾ, ਕੋਟਲਾ ਢੱਕ, ਇਕੋਲਾਹਾ, ਇਕੋਲਾਹੀ, ਚਕੋਹੀ, ਬੁੱਲ੍ਹੇਪੁਰ, ਗੋਹ, ਲਲਹੇੜੀ, ਮਾਜਰਾ ਆਦਿ ਪਿੰਡਾਂ ਵਿਖੇ ਨਤਮਸਤਕ ਹੋਏ | ਇਸ ਮੌਕੇ ਲਛਮਣ ਸਿੰਘ ਗਰੇਵਾਲ, ਬਲਾਕ ਪ੍ਰਧਾਨ ਸੁਖਵਿੰਦਰ ਸਿੰਘ, ਬਲਾਕ ਪ੍ਰਧਾਨ ਵਰਿੰਦਰ ਸਿੰਘ, ਜਗਤਾਰ ਸਿੰਘ ਰਤਨਹੇੜੀ ਅਤੇ ਪੀ.ਏ ਮਹੇਸ਼ ਕੁਮਾਰ, ਗੁਰਸੀਰਤ ਸਿੰਘ ਬਾਦਸ਼ਾਹ, ਕੀਮਤੀ ਲਾਲ, ਸੁਖਵਿੰਦਰ ਸਿੰਘ ਜਸਪਾਲੋਂ, ਅਵਤਾਰ ਸਿੰਘ ਜਸਪਾਲੋਂ ਅਤੇ ਪਿੰਡ ਵਾਸੀ ਹਾਜ਼ਰ ਸਨ |
ਪਾਇਲ 'ਚ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ
ਪਾਇਲ, (ਰਜਿੰਦਰ ਸਿੰਘ/ਨਿਜ਼ਾਮਪੁਰ)-ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਵਾਰਡ ਨੰ: 11 ਪਾਇਲ ਤੇ ਸ਼ਹਿਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਸੰੁਦਰ ਢੰਗ ਨਾਲ ਸਜਾਇਆ ਹੋਇਆ ਸੀ ਤੇ ਅੱਗੇ ਪੰਜ ਪਿਆਰੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਸਨ | ਨਗਰ ਕੀਰਤਨ 'ਚ ਬਾਬਾ ਰਣਜੀਤ ਸਿੰਘ ਖ਼ਾਲਸਾ ਦੇ ਕੀਰਤਨੀ ਜਥਾ, ਗਿਆਨੀ ਜਸਮੇਰ ਸਿੰਘ ਬਾਠ ਮੋਰਿੰਡੇ ਵਾਲੇ ਦੇ ਢਾਡੀ ਜਥੇ ਨੇ ਗੁਰੂ ਰਵਿਦਾਸ ਜੀ ਦੇ ਜੀਵਨ ਇਤਿਹਾਸ 'ਤੇ ਚਾਨਣਾ ਪਾ ਕੇ ਸੰਗਤ ਨੂੰ ਨਿਹਾਲ ਕੀਤਾ | ਇਸ ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ ਉੱਘੇ ਸਮਾਜ ਸੇਵੀ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਵਲੋਂ ਨਗਰ ਕੀਰਤਨ ਸਮੇਂ ਪੰਜਾਂ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ, ਪ੍ਰਧਾਨ ਹੁਸ਼ਿਆਰ ਸਿੰਘ, ਖ਼ਜ਼ਾਨਚੀ ਰਾਮ ਸਰੂਪ ਸਿੰਘ, ਗੁਰਮੀਤ ਸਿੰਘ ਚਾਪੜਾ ਖੇਤੀ ਸਟੋਰ ਚਾਪੜੇ ਵਾਲੇ, ਸੁਰਿੰਦਰ ਸਿੰਘ ਢਿੱਲੋਂ, ਪ੍ਰਧਾਨ ਮਲਕੀਤ ਸਿੰਘ ਗੋਗਾ, ਸੀਨੀ: ਮੀਤ ਪ੍ਰਧਾਨ ਗੁਰਕਿਰਪਾਲ ਸਿੰਘ, ਕੌਂਸਲਰ ਬਲਵੀਰ ਸਿੰਘ ਲਾਲਾ, ਮਾ. ਦੇਵ ਰਾਜ, ਹੈੱਡ ਗ੍ਰੰਥੀ ਬਲਵਿੰਦਰ ਸਿੰਘ, ਐੱਸ.ਡੀ.ਓ. ਮੁਖ਼ਤਿਆਰ ਸਿੰਘ, ਜਸਵੀਰ ਸਿੰਘ, ਬਲਵੀਰ ਚੰਦ, ਫ਼ੌਜੀ ਗੁਰਜੰਟ ਸਿੰਘ, ਸੀਤਲ ਸਿੰਘ, ਪਰਮਜੀਤ ਸਿੰਘ ਪੰਮੀ, ਸੋਢੀ ਸਿੰਘ, ਰਾਮਪਾਲ ਸਿੰਘ ਨੀਟਾ, ਰਣਜੀਤ ਸਿੰਘ, ਅਮਰੀਕ ਸਿੰਘ, ਦਲਵਾਰਾ ਸਿੰਘ, ਜੋਗਾ ਸਿੰਘ, ਕੁਲਵਿੰਦਰ ਸਿੰਘ, ਸੁਲੱਖਣ ਸਿੰਘ, ਦਿਲਪ੍ਰੀਤ ਸਿੰਘ ਡੀ.ਪੀ, ਮਨਪ੍ਰੀਤ ਸਿੰਘ ਬਿੱਲਾ, ਵਿਜੇ ਕੁਮਾਰ ਨੇਤਾ ਆਦਿ ਹਾਜ਼ਰ ਸਨ |
ਗੁ. ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ
ਖੰਨਾ, (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮੁਹੱਲਾ ਅੰਨ੍ਹੀਆਂ ਵਾਲਾ, ਸਮਰਾਲਾ ਰੋਡ ਖੰਨਾ ਵਿਖੇ ਗੁਰੂ ਰਵਿਦਾਸ ਜੀ ਮਹਾਰਾਜ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ¢ ਉਪਰੰਤ ਮਹਿਲਾ ਕੀਰਤਨ ਮੰਡਲੀ ਦੀਆਂ ਬੀਬੀਆਂ ਵਲੋਂ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ¢ ਭੋਗ ਪੈਣ ਤੋਂ ਉਪਰੰਤ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ | ਇਸ ਮੌਕੇ ਮੁੱਖ ਸੇਵਾਦਾਰ ਮਨਜੀਤ ਸਿੰਘ, ਪਿਆਰਾ ਸਿੰਘ, ਦਵਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਪਰਮਜੀਤ ਸਿੰਘ, ਨਵਦੀਪ ਸਿੰਘ, ਜਸਦੀਪ ਸਿੰਘ, ਹਰਪ੍ਰੀਤ ਸਿੰਘ, ਲਖਵਿੰਦਰ ਸਿੰਘ, ਗੁਰਦੀਪ ਸਿੰਘ, ਅਮਰਦੀਪ ਸਿੰਘ, ਜਸਵੀਰ ਸਿੰਘ, ਗਗਨਦੀਪ ਸਿੰਘ, ਮਲਕੀਤ ਸਿੰਘ, ਸਿਮਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ ਲਾਡੀ, ਚਰਨ ਸਿੰਘ ਆਦਿ ਹਾਜ਼ਰ ਸਨ |
ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤੇ ਗੁਰਮਤਿ ਸਮਾਗਮ
ਬੀਜਾ, (ਕਸ਼ਮੀਰਾ ਸਿੰਘ ਬਗ਼ਲੀ)-ਗੁਰਦੁਆਰਾ ਸ੍ਰੀ ਬੇਗ਼ਮਪੁਰਾ ਸਾਹਿਬ ਪਿੰਡ ਬਗ਼ਲੀ ਕਲਾਂ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ¢ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ (ਬਾਕੀ ਸਫ਼ਾ 7 'ਤੇ)
ਸਫ਼ਾ 5 ਦੀ ਬਾਕੀ
ਬਾਬਾ ਬੁੱਧ ਸਿੰਘ ਬਰਮਾਲੀਪੁਰ ਵਾਲਿਆਂ ਨੇ ਕਥਾ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਜੀਵਨ ਬਸਰ ਕਰਨਾ ਚਾਹੀਦਾ ਹੈ¢ ਨਗਰ ਕੀਰਤਨ ਦਾ ਗੁਰਦੁਆਰਾ ਨਾਨਕਸਰ ਸਾਹਿਬ, ਗੁਰਦੁਆਰਾ ਕਲਗ਼ੀਧਰ ਸਾਹਿਬ, ਗੁਰਦੁਆਰਾ ਬਾਬਾ ਨਰਾਇਣ ਜੀ ਤੋਂ ਇਲਾਵਾ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ¢ ਇਸ ਮੌਕੇ ਪਾਠੀ ਸਿੰਘ ਸੁਰਜੀਤ ਸਿੰਘ, ਪ੍ਰਕਾਸ਼ ਸਿੰਘ ਸਾਬਕਾ ਸਰਪੰਚ, ਗੁਰਮੁਖ ਸਿੰਘ, ਪਿਆਰਾ ਸਿੰਘ, ਗੁਲਜ਼ਾਰ ਸਿੰਘ, ਤਾਰਾ ਸਿੰਘ, ਤਰਸੇਮ ਸਿੰਘ ਜੇ.ਈ., ਡਾ. ਫ਼ਕੀਰ ਚੰਦ ਬਗ਼ਲੀ ਵਾਲੇ, ਨੇਤਰ ਸਿੰਘ, ਮਹਿੰਦਰ ਸਿੰਘ, ਬਹਾਦਰ ਸਿੰਘ, ਮਨਦੀਪ ਸਿੰਘ, ਮੇਜਰ ਸਿੰਘ, ਅੰਗਰੇਜ਼ ਸਿੰਘ, ਤੇਜਪਾਲ ਸਿੰਘ, ਦਰਸ਼ਨ ਸਿੰਘ ਪੋਸਟਮੈਨ, ਗੁਰਮੁਖ ਸਿੰਘ ਪੀ.ਪੀ., ਗੁਰਮੁਖ ਸਿੰਘ ਨਾਮਧਾਰੀ, ਗੁਰਿੰਦਰ ਸਿੰਘ ਗਿੰਦਾ, ਸਤਨਾਮ ਸਿੰਘ, ਜਸਵੀਰ ਸਿੰਘ ਜੱਸ, ਭੀਮਾ ਸਿੰਘ, ਮੱਘਰ ਸਿੰਘ, ਹਰਚੰਦ ਸਿੰਘ ਚੰਦ ਆਦਿ ਨੇ ਸ਼ਿਰਕਤ ਕੀਤੀ¢
ਪਿੰਡ ਬਗ਼ਲੀ ਖ਼ੁਰਦ ਵਿਖੇ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਮਨਾਇਆ
ਬੀਜਾ (ਅਵਤਾਰ ਸਿੰਘ ਜੰਟੀ ਮਾਨ)- ਪਿੰਡ ਬਗ਼ਲੀ ਖ਼ੁਰਦ ਵਿਖੇ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ¢ ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਰਾਗੀ ਉਂਕਾਰ ਸਿੰਘ ਰੁਪਾਲੋਂ ਦੇ ਜਥੇ ਵਲੋਂ ਕੀਰਤਨ ਦੀ ਸੇਵਾ ਨਿਵਾਈ ਗਈ | ਇਸ ਮੌਕੇ 'ਤੇ ਗੁਰਪ੍ਰੀਤ ਸਿੰਘ ਹੈਪੀ, ਕੁਲਦੀਪ ਸਿੰਘ ਬੰਟੀ, ਬਲਵਿੰਦਰ ਸਿੰਘ, ਜੰਟੀ, ਅਮਨ, ਰਮਨਜੋਤ ਸਿੰਘ, ਤਰਨਪ੍ਰੀਤ ਸਿੰਘ, ਬਲਜਿੰਦਰ ਸਿੰਘ, ਮਨਦੀਪ ਸਿੰਘ ਅੰਮੀ, ਗੁਰਵਿੰਦਰ ਸਿੰਘ ਗਿੰਦੀ, ਗੁਰਚਰਨ ਸਿੰਘ ਗੰਗੀ, ਦਿਲਪ੍ਰੀਤ ਸਿੰਘ, ਹਰਜਿੰਦਰ ਸਿੰਘ, ਜਗਦੀਸ਼ ਸਿੰਘ, ਬਲਵਿੰਦਰ ਸਿੰਘ, ਜਸਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਸੁਖਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਆਕਾਸ਼ਦੀਪ ਸਿੰਘ ਗ੍ਰੰਥੀ, ਅਵਤਾਰ ਸਿੰਘ, ਪ੍ਰਧਾਨ ਗੁਰਪਾਲ ਸਿੰਘ ਆਦਿ ਹਾਜ਼ਰ ਸਨ¢
ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ
ਬੀਜਾ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਦਹਿੜੂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਮੂਹ ਨਗਰ ਨਿਵਾਸੀਆਂ ਵਲੋਂ ਨੌਜਵਾਨਾਂ ਦੇ ਵਿਸ਼ੇਸ਼ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ¢ ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ¢ ਕੀਰਤਨੀ ਜਥਿਆਂ ਵਲੋਂ ਕੀਰਤਨ ਅਤੇ ਭਾਈ ਸ਼ਿੰਦਰ ਸਿੰਘ ਵਲੋਂ ਕਥਾ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ¢ ਇਸ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਮੈਨੇਜਰ ਗੁਰਪ੍ਰੀਤ ਸਿੰਘ ਮੱਲੇਵਾਲ, ਜਗਜੀਤ ਸਿੰਘ ਸੰਤ, ਜਗਮੋਹਨ ਸਿੰਘ, ਸਮਾਜ ਸੇਵੀ ਗੁਰਦੀਪ ਸਿੰਘ ਕਾਲੀ ਪਾਇਲ, ਬਾਬਾ ਮਹਿੰਦਰ ਸਿੰਘ ਦੈਹਿੜੂ, ਪਾਲ ਸਿੰਘ, ਅੰਮਿ੍ਤ ਭਾਰਤੀ ਸਮੇਤ ਸਮਾਗਮ ਨੂੰ ਸੰਬੋਧਨ ਕੀਤਾ¢ ਮੈਨੇਜਰ ਗੁਰਪ੍ਰੀਤ ਸਿੰਘ ਮੱਲੇਵਾਲ ਨੂੰ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ¢ ਇਸ ਸਮੇਂ ਗੁਰਦੁਆਰਾ ਸਾਹਿਬ ਦੀ ਕਮੇਟੀ ਵਲੋਂ ਪਹੁੰਚੇ ਵਿਸ਼ੇਸ਼ ਵਿਸ਼ੇਸ਼ ਮਹਿਮਾਨ ਗੁਰਪ੍ਰੀਤ ਸਿੰਘ ਮੱਲੇਵਾਲ, ਗੁਰਦੀਪ ਸਿੰਘ ਕਾਲੀ, ਸਰਪੰਚ ਪਾਲਾ ਸਿੰਘ, ਰਜਿੰਦਰਪਾਲ ਸਿੰਘ ਰਾਓ, ਗੁਰਪ੍ਰੀਤ ਸਿੰਘ ਘੋਗਾ, ਹਰਪ੍ਰੀਤ ਸਿੰਘ ਭੋਲਾ, ਜਗਜੀਤ ਸਿੰਘ ਸੰਤ, ਪੰਚ ਜਸਵੰਤ ਸਿੰਘ ਆਦਿ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ¢
ਸ਼ਾਹਪੁਰ ਵਿਚ ਨਗਰ ਕੀਰਤਨ ਸਜਾਇਆ
ਪਾਇਲ, (ਰਜਿੰਦਰ ਸਿੰਘ)-ਪਾਇਲ ਦੇ ਨੇੜਲੇ ਪਿੰਡ ਸ਼ਾਹਪੁਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ¢ ਜਿਸ ਵਿਚ ਬਾਬਾ ਹਰਨੇਕ ਸਿੰਘ ਕੱਦੋਂ ਵਾਲਿਆਂ ਵਲੋਂ ਕੀਰਤਨ ਵਿਖਿਆਨ ਕਰਕੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ ਗਿਆ ਤੇ ਕਵੀਸ਼ਰੀ ਜਥੇ ਨੇ ਧਾਰਮਿਕ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ¢ ਇਸ ਮੌਕੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਨਗਰ ਕੌਂਸਲ ਦੋਰਾਹਾ ਦੇ ਪ੍ਰਧਾਨ ਸੁਦਰਸ਼ਨ ਕੁਮਾਰ ਸ਼ਰਮਾ, ਪੀ.ਏ ਮਨਜੀਤ ਸਿੰਘ ਡੀ.ਸੀ., ਆੜ੍ਹਤੀਆ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ, ਕੌਂਸਲਰ ਕੁਲਵੰਤ ਸਿੰਘ ਕਾਲੂ, ਆਪ ਆਗੂ ਬੂਟਾ ਸਿੰਘ ਰਾਣੋਂ ਤੋਂ ਇਲਾਵਾ ਪ੍ਰਧਾਨ ਗੁਰਮੇਲ ਸਿੰਘ ਸ਼ਾਹਪੁਰ, ਸਰਪੰਚ ਮਲਦੀਪ ਸਿੰਘ ਸ਼ਾਹਪੁਰ, ਸ਼ਮਸ਼ੇਰ ਸਿੰਘ, ਲਾਲ ਸਿੰਘ ਸਾਬਕਾ ਫ਼ੌਜੀ, ਉਜਾਗਰ ਸਿੰਘ, ਡਾ. ਸੁਰਿੰਦਰ ਸਿੰਘ ਸ਼ਾਹਪੁਰ, ਬਲਦੇਵ ਸਿੰਘ, ਦਰਸ਼ਨ ਸਿੰਘ, ਡਾ. ਬਲਵਿੰਦਰ ਸਿੰਘ, ਪਾਲ ਸਿੰਘ ਸਟੂਡੀਓ ਵਾਲੇ, ਹਰਜੋਤ ਸਿੰਘ, ਬਲਵੰਤ ਸਿੰਘ, ਗੁਰਪ੍ਰੀਤ ਸਿੰਘ, ਡਾ. ਸੋਨੀ ਮਕਸੂਦੜਾ ਆਦਿ ਨੇ ਹਾਜ਼ਰੀ ਲਗਵਾਈ¢
ਜਨਮ ਦਿਹਾੜੇ 'ਤੇ ਵੱਖ-ਵੱਖ ਪਿੰਡਾਂ ਵਿੱਚ ਹਲਕਾ ਇੰਚਾਰਜ ਰਾਜਾ ਗਿੱਲ ਨੇ ਹਾਜ਼ਰੀ ਲਗਵਾਈ
ਸਮਰਾਲਾ (ਕੁਲਵਿੰਦਰ ਸਿੰਘ)-ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਹਲਕਾ ਸਮਰਾਲਾ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਧੂਮਧਾਮ ਨਾਲ ਮਨਾਇਆ ਗਿਆ¢ ਪਿੰਡ ਜਲਣਪੁਰ, ਘਰਖਣਾ ਅਤੇ ਉਟਾਲਾਂ ਵਿਖੇ ਕਾਂਗਰਸ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਵਲੋਂ ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ | ਸਮੂਹ ਗ੍ਰਾਮ ਪੰਚਾਇਤਾਂ ਵਲੋਂ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ 'ਤੇ ਹਾਜ਼ਰੀ ਲਗਵਾਉਣ ਲਈ ਪੁੱਜੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ¢
ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਈਸੜੂ, (ਬਲਵਿੰਦਰ ਸਿੰਘ)-ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਕਰੌਦੀਆਂ ਵਿਖੇ ਨਗਰ ਕੀਰਤਨ ਸਜਾਇਆ ਗਿਆ¢ ਇਸ ਮੌਕੇ ਰਾਗੀ ਅਤੇ ਢਾਡੀ ਜਥਿਆਂ ਨੇ ਗੁਰੂ ਰਵਿਦਾਸ ਜੀ ਦੇ ਜੀਵਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਗੁਰੂਆਂ ਵੱਲੋਂ ਦਰਸਾਏ ਮਾਰਗ ਤੇ ਚੱਲਣ ਦੀ ਪ੍ਰੇਰਨਾ ਕੀਤੀ ¢ ਨਗਰ ਕੀਰਤਨ ਦੌਰਾਨ ਸੰਗਤਾਂ ਲਈ ਵੱਖ ਵੱਖ ਪੜਾਵਾਂ ਤੇ ਚਾਹ, ਬੈੱ੍ਰਡ, ਪਕੌੜੇ, ਫਲਾਂ ਆਦਿ ਦੇ ਲੰਗਰ ਲਗਾਏ ਗਏ |
ਰਸੂਲੜਾ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾਂੜਾ ਮਨਾਇਆ
ਖੰਨਾ,(ਹਰਜਿੰਦਰ ਸਿੰਘ ਲਾਲ)-ਪਿੰਡ ਰਸੂਲੜਾ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਾਹਿਬ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ¢ ਤਿੰਨ ਦਿਨਾਂ ਸਮਾਗਮ ਦੀ ਸਮਾਪਤੀ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕੀਰਤਨ ਨਾਲ ਹੋਈ¢ ਸਾਬਕਾ ਮੰਤਰੀ ਗੁਰਕੀਰਤ ਸਿੰਘ ਨੇ ਸਮਾਗਮ 'ਚ ਉਚੇਚੇ ਤੌਰ 'ਤੇ ਹਾਜ਼ਰੀ ਲਗਾਉਂਦੇ ਹੋਏ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਉੱਪਰ ਚਾਨਣਾ ਪਾਇਆ¢ ਇਸ ਮੌਕੇ ਜਸਕਰਨ ਸਿੰਘ, ਜਤਿੰਦਰ ਸਿੰਘ, ਨਵਦੀਪ ਸਿੰਘ ਅਤੇ ਦਿਲਪ੍ਰੀਤ ਸਿੰਘ ਨੇ ਕਵੀਸ਼ਰੀ ਰਾਹੀਂ ਗੁਰੂ ਸਾਹਿਬ ਦੀ ਉਸਤਤ ਕੀਤੀ¢ ਇਸ ਮੌਕੇ ਸਰਪੰਚ ਗੁਰਦੀਪ ਸਿੰਘ ਰਸੂਲੜਾ, ਬਲਾਕ ਕਾਂਗਰਸ ਦਿਹਾਤੀ ਪ੍ਰਧਾਨ ਹਰਜਿੰਦਰ ਸਿੰਘ ਇਕੋਲਾਹਾ, ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਗਜੀਤ ਸਿੰਘ, ਮੁੱਖ ਸੇਵਾਦਾਰ ਬਲਜੀਤ ਸਿੰਘ, ਮਾਸਟਰ ਸ਼ਿੰਗਾਰਾ ਸਿੰਘ, ਜੋਰਾ ਸਿੰਘ, ਪੰਚ ਗੁਰਦੀਪ ਸਿੰਘ, ਪੰਚ ਜਸਵੀਰ ਸਿੰਘ ਘੋਲਾ, ਨੰਬਰਦਾਰ ਸ਼ੇਰ ਸਿੰਘ ਆਦਿ ਹਾਜ਼ਰ ਸਨ¢

ਬੀ.ਕੇ.ਯੂ. ਕਾਦੀਆਂ ਪੰਜਾਬ ਵਲੋਂ ਲੁਧਿਆਣਾ ਜ਼ਿਲੇ੍ਹ ਦੀ ਜਥੇਬੰਦਕ ਢਾਂਚੇ ਦੀ ਚੋਣ

ਸਮਰਾਲਾ, 5 ਫਰਵਰੀ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪੰਜਾਬ ਦੀ ਜ਼ਿਲ੍ਹਾ ਲੁਧਿਆਣਾ ਦੇ ਜਥੇਬੰਦਕ ਢਾਂਚੇ ਦੀ ਚੋਣ ਗੁਰਦੁਆਰਾ ਸਾਹਿਬ ਪਿੰਡ ਰੋਹਲਾ ਸਮਰਾਲਾ (ਲੁਧਿਆਣਾ) ਵਿਖੇ ਬੀਕੇਯੂ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ...

ਪੂਰੀ ਖ਼ਬਰ »

ਤੇਲ ਕੀਮਤਾਂ ਵਧਾ ਕੇ ਆਰਥਿਕ ਪੱਖੋਂ ਡਾਵਾਂਡੋਲ ਟਰਾਂਸਪੋਰਟਰਾਂ ਨੂੰ ਖ਼ਤਮ ਕਰਨ ਦੇ ਰਾਹ ਤੁਰੀ 'ਆਪ' ਸਰਕਾਰ-ਰਾਮਗੜ੍ਹ ਸਰਦਾਰਾਂ

ਮਲੌਦ, 5 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਤੇਲ ਕੀਮਤਾਂ ਵਧਾ ਕੇ ਆਰਥਿਕ ਪੱਖੋਂ ਡਾਵਾਂਡੋਲ ਟਰਾਂਸਪੋਰਟਰਾਂ ਨੂੰ ਖ਼ਤਮ ਕਰਨ ਦੇ ਰਾਹ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਤੁਰ ਪਈ ਹੈ ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ...

ਪੂਰੀ ਖ਼ਬਰ »

'ਆਪ' ਸਰਕਾਰ ਦਲਿਤ ਸਮਾਜ ਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਤਰਜਮਾਨੀ ਨਹੀਂ ਕਰ ਰਹੀ-ਡਾ. ਬੀਜਾ

ਮਲੌਦ, 5 ਫਰਵਰੀ (ਸਹਾਰਨ ਮਾਜਰਾ)-ਆਪ ਸਰਕਾਰ ਦਲਿਤ ਸਮਾਜ ਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਸਹੀ ਤਰੀਕੇ ਨਾਲ ਤਰਜਮਾਨੀ ਨਹੀਂ ਕਰ ਰਹੀ¢ ਜਿਸ ਦਾ ਸਿੱਟਾ ਹੈ ਕਿ ਕੁੱਝ ਸਿਰ-ਫਿਰੇ ਸਮਾਜ ਵਿਰੋਧੀ ਲੋਕ ਅਜੇ ਦਲਿਤ ਸਮਾਜ ਦੇ ਲੋਕਾਂ ਨਾਲ ਦੁਰਵਿਵਹਾਰ ਕਰਕੇ ਅੰਤਾਂ ਦਾ ਨਾ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਤੋਂ ਤਸਕਰ ਬਣਿਆ ਇਕ ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ

ਸਮਰਾਲਾ, 5 ਫਰਵਰੀ (ਗੋਪਾਲ ਸੋਫਤ)-ਸਮਰਾਲਾ ਪੁਲਿਸ ਨੇ ਪੰਜਾਬ 'ਚ ਵੱਡੇ ਪੱਧਰ 'ਤੇ ਅਫ਼ੀਮ ਦੀ ਸਪਲਾਈ ਕਰਨ ਵਾਲੇ ਇਕ ਅਜਿਹੇ ਵਿਅਕਤੀ ਨੂੰ 1 ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ ਜੋ 6 ਸਾਲ ਪਹਿਲਾਂ ਪੰਜਾਬ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਵਜੋਂ ਆਇਆ ਸੀ ਤੇ ਨਸ਼ੇ ਦੀ ...

ਪੂਰੀ ਖ਼ਬਰ »

ਖੰਨਾ ਵਿਖੇ ਐਲ. ਆਈ. ਸੀ. ਦਫ਼ਤਰ ਦੇ ਸਾਹਮਣੇ ਭਾਜਪਾ ਦੇ ਮਿੱਤਰ ਅਡਾਨੀ ਖ਼ਿਲਾਫ ਅੱਜ ਰੋਸ ਧਰਨਾ ਦਿੱਤਾ ਜਾਵੇਗਾ-ਗਿੱਲ ਬੇਰਕਲਾਂ

ਮਲੌਦ, 5 ਫਰਵਰੀ (ਦਿਲਬਾਗ ਸਿੰਘ ਚਾਪੜਾ)-ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਬਲਾਕ ਮਲੌਦ ਦੇ ਪਿੰਡਾ ਅੰਦਰ ਨੁੱਕੜ ਮੀਟਿੰਗਾਂ ਕਰਨ ਸਮੇਂ ਕਿਹਾ ਕਿ ਮੋਦੀ ਸਰਕਾਰ ਦੇ ਮਿੱਤਰ ਸਰਮਾਏਦਾਰ ਕਾਰਪੋਰੇਟ ਘਰਾਣੇ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਮਲੌਦ ਦੀ ਮੀਟਿੰਗ

ਮਲੌਦ, 5 ਫਰਵਰੀ (ਦਿਲਬਾਗ ਸਿੰਘ ਚਾਪੜਾ)-ਨੰਬਰਦਾਰ ਯੂਨੀਅਨ ਸਬ ਤਹਿਸੀਲ ਮਲੌਦ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਜਗਦੀਪ ਸਿੰਘ ਲਹਿਲ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਇਲਾਕੇ ਦੇ ਨੰਬਰਦਾਰਾਂ ਨੇ ਭਾਗ ਲਿਆ | ਇਸ ਮੌਕੇ ਨੰਬਰਦਾਰਾਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਚਰਚਾ ...

ਪੂਰੀ ਖ਼ਬਰ »

ਖੱਟੜਾ ਕਬੱਡੀ ਕੱਪ ਦਾ ਪੋਸਟਰ ਦਲਮੇਘ ਸਿੰਘ ਖੱਟੜਾ ਨੇ ਕੀਤਾ ਰਿਲੀਜ਼

ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)-11ਵਾਂ ਖੱਟੜਾ ਕਬੱਡੀ ਕੱਪ ਦਾ ਪੋਸਟਰ ਰਿਲੀਜ਼ ਦਲਮੇਘ ਸਿੰਘ ਖੱਟੜਾ ਤੇ ਕਲੱਬ ਦੇ ਮੈਂਬਰਾਂ ਦੀ ਅਗਵਾਈ 'ਚ ਕੀਤਾ ਗਿਆ | ਹਰ ਸਾਲ ਦੀ ਤਰ੍ਹਾਂ ਇਸ ਸਾਲ 26 ਫਰਵਰੀ ਦਿਨ ਐਤਵਾਰ ਨੂੰ ਪਿੰਡ ਖੱਟੜਾ, ਖੰਨਾ ਵਿਖੇ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ 'ਚ ਕੀਤੇ ਵਾਧੇ ਦੀ ਨਿੰਦਾ

ਪਾਇਲ, 5 ਫਰਵਰੀ (ਰਜਿੰਦਰ ਸਿੰਘ/ਨਿਜ਼ਾਮਪੁਰ)-ਪੰਜਾਬ ਸਰਕਾਰ ਨੇ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ 'ਚ 90 ਪੈਸੇ ਦਾ ਵਾਧਾ ਕਰਕੇ ਸੂਬੇ ਦੇ ਕਿਸਾਨਾਂ, ਟਰੱਕ, ਟੈਕਸੀ ਮਾਲਕਾਂ, ਸਨਅਤ ਤੇ ਆਮ ਲੋਕਾਂ ਨਾਲ ਬਹੁਤ ਵੱਡਾ ਧੋਖਾ ਤੇ ਵਿਸ਼ਵਾਸਘਾਤ ਕੀਤਾ ਹੈ¢ ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ

ਪਾਇਲ, 5 ਫਰਵਰੀ (ਨਿਜ਼ਾਮਪੁਰ/ ਰਜਿੰਦਰ ਸਿੰਘ)-ਸਿਹਤ ਬਲਾਕ ਪਾਇਲ ਵਲੋਂ ਕੌਮੀ ਕੈਂਸਰ ਜਾਗਰੂਕਤਾ ਦਿਵਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੈਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਆਪਣੇ ਅਧੀਨ ਆਉਂਦੇ ਪਿੰਡਾਂ 'ਚ ਕੈਂਸਰ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਰੱਬੋਂ ਉੱਚੀ ਵਿਖੇ 21ਵਾਂ ਪੇਂਡੂ ਖੇਡ ਮੇਲਾ 11 ਤੋਂ

ਮਲੌਦ, 5 ਫਰਵਰੀ (ਸਹਾਰਨ ਮਾਜਰਾ)-ਇਤਿਹਾਸਕ ਨਗਰ ਰੱਬੋਂ ਉੱਚੀ ਵਿਖੇ ਦੇਸ਼ ਦੇ ਮਹਾਨ ਸ਼ਹੀਦ ਬਾਬਾ ਮਹਾਰਾਜ ਸਿੰਘ ਨੌਰਗਾਬਾਦ ਤੇ ਕੂਕਾ ਲਹਿਰ ਦੇ ਸ਼ਹੀਦ ਭਾਈ ਨੱਥਾ ਸਿੰਘ, ਭਾਈ ਵਜ਼ੀਰ ਸਿੰਘ, ਭਾਈ ਸੋਭਾ ਸਿੰਘ, ਭਾਈ ਸੇਵਾ ਸਿੰਘ, ਭਾਈ ਸੁਜਾਨ ਸਿੰਘ, ਭਾਈ ਬੇਲਾ ਸਿੰਘ ਦੀ ...

ਪੂਰੀ ਖ਼ਬਰ »

'ਆਪ' ਸਰਕਾਰ ਵਲੋਂ ਪੈਟਰੋਲ-ਡੀਜ਼ਲ 'ਚ ਕੀਤਾ ਵਾਧੇ ਦਾ ਫ਼ੈਸਲਾ ਨਿੰਦਣਯੋਗ-ਬਲੀਏਵਾਲ

ਕੁਹਾੜਾ, 5 ਫਰਵਰੀ (ਸੰਦੀਪ ਸਿੰਘ ਕੁਹਾੜਾ)-ਆਪ ਪਾਰਟੀ ਦੀ ਸਰਕਾਰ ਨੇ ਜੋ ਪੈਟਰੋਲ-ਡੀਜ਼ਲ ਦੇ ਰੇਟਾਂ 'ਚ ਵਾਧਾ ਕੀਤਾ ਹੈ, ਉਹ ਬਹੁਤ ਹੀ ਨਿੰਦਣਯੋਗ ਫ਼ੈਸਲਾ ਹੈ¢ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਬਲੀਏਵਾਲ ਵਲੋਂ ਕੀਤਾ ਗਿਆ¢ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧਾ ਕਰਕੇ 'ਆਪ' ਸਰਕਾਰ ਨੇ ਹਿਲਾਇਆ ਆਮ ਆਦਮੀ ਦਾ ਬਜਟ-ਬਾਜਵਾ

ਕੁਹਾੜਾ, 5 ਫਰਵਰੀ (ਸੰਦੀਪ ਸਿੰਘ ਕੁਹਾੜਾ)-'ਆਪ' ਪਾਰਟੀ ਦੀ ਸਰਕਾਰ ਨੇ ਪੈਟ੍ਰੋਲ ਤੇ ਤੇਲ ਦੀਆਂ ਕੀਮਤਾਂ 'ਚ ਵਾਧਾ ਕਰਕੇ ਟਰਾਂਸਪੋਰਟ ਨਾਲ ਜੁੜੇ ਕਾਰੋਬਾਰੀਆਂ ਤੇ ਆਮ ਆਦਮੀ ਦਾ ਬਜਟ ਹਿਲਾ ਕੇ ਰੱਖ ਦਿੱਤਾ ਹੈ¢ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਬੱਤਰਾ ਯਾਦਗਾਰੀ ਮਿੰਨੀ ਕਹਾਣੀ ਮੁਕਾਬਲੇ ਲਈ ਕਹਾਣੀਆਂ ਮੰਗੀਆਂ

ਸਮਰਾਲਾ, 5 ਫਰਵਰੀ (ਗੋਪਾਲ ਸੋਫਤ)-'ਟਿ੍ਬਿਊਨ ਤੇ ਅਜੀਤ' ਦੇ ਪੱਤਰਕਾਰ ਰਹੇ ਪੀ. ਐਸ. ਬੱਤਰਾ ਦੀ ਯਾਦ ਨੂੰ ਸਮਰਪਿਤ ਪੰਜਾਬੀ ਸੱਥ ਬਰਵਾਲੀ ਵਲੋਂ ਕਰਵਾਏ ਜਾਣ ਵਾਲੇ ਬੱਤਰਾ ਯਾਦਗਾਰੀ ਮਿੰਨੀ ਕਹਾਣੀ ਮੁਕਾਬਲੇ ਸੰਬੰਧੀ ਪ੍ਰਬੰਧਕਾਂ ਵਲੋਂ ਮਿੰਨੀ ਕਹਾਣੀਆਂ ਦੀ ਮੰਗ ...

ਪੂਰੀ ਖ਼ਬਰ »

ਮਾਮਲਾ ਪੁਰਾਣੀ ਰੰਜਸ਼ ਦਾ

ਮਹਿੰਦੀਪੁਰ ਵਿਖੇ ਲੜਾਈ-ਝਗੜਾ ਕਰਨ ਵਾਲੀਆਂ ਦੋਨੋਂ ਧਿਰਾਂ 'ਤੇ ਪਰਚਾ ਦਰਜ

ਬੀਜਾ, 5 ਫ਼ਰਵਰੀ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਮਹਿੰਦੀਪੁਰ ਵਿਖੇ ਇੱਕ ਵਿਅਕਤੀ ਨੂੰ ਕੁੱਟਮਾਰ ਕਰਕੇ ਜ਼ਖਮੀ ਕੀਤੇ ਜਾਣ ਦੀ ਖ਼ਬਰ ਹੈ¢ ਸ਼ਿਕਾਇਤਕਰਤਾ ਪਰਮਜੀਤ ਸਿੰਘ ਉਰਫ਼ ਪੰਮਾ ਪੁੱਤਰ ਲਾਭ ਸਿੰਘ ਵਾਸੀ ਪਿੰਡ ਮਹਿੰਦੀਪੁਰ ਤਹਿਸੀਲ ਖੰਨਾ ਜ਼ਿਲ੍ਹਾ ਲੁਧਿਆਣਾ ...

ਪੂਰੀ ਖ਼ਬਰ »

ਪੰਜਾਬ ਫਾਇਰ ਬਿ੍ਗੇਡ ਦੇ ਕੱਚੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਨੂੰ ਸੰਘਰਸ਼ ਦਾ ਅਲਟੀਮੇਟਮ

ਸਮਰਾਲਾ, 5 ਫਰਵਰੀ (ਰਾਮ ਗੋਪਾਲ ਸੋਫਤ)-ਪੰਜਾਬ ਭਰ ਦੇ ਫਾਇਰ ਬਿ੍ਗੇਡ ਦੇ ਕੱਚੇ ਤੇ ਆਊਟਸੋਰਸਿੰਗ ਰਾਹੀਂ ਕੰਮ ਕਰਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਦਾ ਰੋਜ਼ਗਾਰ ਖੋਹ ਕੇ ਅੱਗ ਬੁਝਾਊ ਅਮਲੇ ਦੀ ਨਵੀਂ ਭਰਤੀ ਕਰਨ ਦੀ ਨੀਤੀ ਵਿਰੁੱਧ ਸੰਘਰਸ਼ ਅਮਲੇ ਰੰਭ ...

ਪੂਰੀ ਖ਼ਬਰ »

ਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਕੈਂਪ

ਮਾਛੀਵਾੜਾ ਸਾਹਿਬ, 5 ਫ਼ਰਵਰੀ (ਮਨੋਜ ਕੁਮਾਰ)-ਸਿਵਲ ਸਰਜਨ ਲੁਧਿਆਣਾ ਡਾ. ਹਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਕੌਰ ਦੀ ਅਗਵਾਈ ਹੇਠ ਸਥਾਨਕ ਸੀ. ਐੱਚ. ਸੀ. ਤੇ ਇਸ ਅਧੀਨ ਆਉਂਦੇ ਸਿਹਤ ਕੇਂਦਰਾਂ 'ਚ ਵਿਸ਼ਵ ਕੈਂਸਰ ਦਿਵਸ ਮੌਕੇ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਵਿਰੋਧੀ ਫ਼ਰੰਟ ਦੀ ਮਾਸਿਕ ਮੀਟਿੰਗ

ਮਾਛੀਵਾੜਾ ਸਾਹਿਬ, 5 ਫ਼ਰਵਰੀ (ਮਨੋਜ ਕੁਮਾਰ)-ਸਮੇਂ ਸਮੇਂ 'ਤੇ ਸਮਾਜ ਵਿਰੋਧੀ ਗਤੀਵਿਧੀਆਂ ਤੇ ਆਵਾਜ਼ ਬੁਲੰਦ ਕਰਨ ਵਾਲੀ ਸੰਸਥਾ ਭਿ੍ਸ਼ਟਾਚਾਰ ਵਿਰੋਧੀ ਫ਼ਰੰਟ ਦੇ ਆਗੂਆਂ ਨੇ ਆਪਣੀ ਮਾਸਿਕ ਮੀਟਿੰਗ ਵਿੱਚ ਮਾਛੀਵਾੜਾ ਦੇ ਮੇਨ ਬਾਜ਼ਾਰ ਵਿੱਚ ਦੁਕਾਨਦਾਰਾ ਵਲੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵਿਚ ਦਾਖ਼ਲੇ ਸੰਬੰਧੀ ਬਲਾਕ ਪੱਧਰੀ ਜਾਗਰੂਕਤਾ ਰੈਲੀ ਕੱਢੀ

ਪਾਇਲ, 5 ਫਰਵਰੀ (ਨਿਜ਼ਾਮਪੁਰ, ਰਜਿੰਦਰ ਸਿੰਘ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ 2023-24 ਦੇ ਸੈਸ਼ਨ ਵਿਚ ਦਾਖ਼ਲੇ ਸੰਬੰਧੀ ਸ਼ੁਰੂ ਕੀਤੀ ਮੁਹਿੰਮ ਤਹਿਤ ਪੰਜਾਬ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਲੁਧਿਆਣਾ ਹਰਜੀਤ ਸਿੰਘ ਖੱਟੜਾ ਅਤੇ ਉਪ ਜ਼ਿਲ੍ਹਾ ...

ਪੂਰੀ ਖ਼ਬਰ »

ਸਰਕਾਰ ਕਿਲ੍ਹਾ ਰਾਏਪੁਰ ਵਿਖੇ ਬੈਲਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਵਾਉਣ ਨੂੰ ਯਕੀਨੀ ਬਣਾਏਗੀ-ਅਨਮੋਲ ਗਗਨ ਮਾਨ

ਡੇਹਲੋਂ, 5 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਵਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਸਰਕਾਰ ਅਗਲੇ ਸਾਲ ਤੋਂ ਪੇਂਡੂ ਓਲੰਪਿਕ ਦੇ ਨਾਮ ਨਾਲ ਜਾਣੀਆਂ ਜਾਂਦੀਆਂ ਕਿਲ੍ਹਾ ...

ਪੂਰੀ ਖ਼ਬਰ »

ਸੜਕ ਬਣਾਉਣ ਦੇ ਕੰਮ ਦਾ ਉਦਘਾਟਨ ਵਿਧਾਇਕ ਸੌਂਦ ਨੇ ਕੀਤਾ

ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਵਲੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਵਿਚ ਅੱਜ ਵਾਰਡ ਨੰਬਰ 18 ਦੇ ਗਲੀ ਨੰ. 15 ਕਿ੍ਸ਼ਨਾ ਨਗਰ ਵਿਚ ਸੜਕ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ ਹੈ | ਇਹ ਗਲੀ ਵਾਰਡ ਨੰਬਰ 16 ਅਤੇ ਵਾਰਡ ਨੰਬਰ 18 ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX