ਤਾਜਾ ਖ਼ਬਰਾਂ


ਨਰਿੰਦਰ ਮੋਦੀ ਨੇ ਤੇਲੰਗਨਾ ਦਿਵਸ ’ਤੇ ਰਾਜ ਦੇ ਲੋਕਾਂ ਨੂੰ ਦਿੱਤੀ ਵਧਾਈ
. . .  8 minutes ago
ਨਵੀਂ ਦਿੱਤੀ, 2 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਥਾਪਨਾ ਦਿਵਸ ’ਤੇ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ...
ਯੂ.ਪੀ- ਅਫ਼ਰੀਕੀ ਮੂਲ ਦੇ 16 ਨਾਗਰਿਕ ਬਿਨਾਂ ਪਾਸਪੋਰਟ-ਵੀਜ਼ਾ ਦੇ ਗਿ੍ਫ਼ਤਾਰ
. . .  38 minutes ago
ਲਖਨਊ, 2 ਜੂਨ- ਮੀਡੀਆ ਸੈਲ ਗੌਤਮ ਬੁੱਧ ਨਗਰ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਸਥਾਨਕ ਪੁਲਿਸ ਵਲੋਂ ਕੁਝ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਦੀ ਮਿਆਦ ਦੀ ਚੈਕਿੰਗ ਕੀਤੀ ਗਈ ਤਾਂ....
ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਅੱਤਵਾਦੀ ਢੇਰ
. . .  50 minutes ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਵਿਚ ਰਾਜੌਰੀ ਦੇ ਦਾਸਲ ਜੰਗਲੀ ਖ਼ੇਤਰ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਇਸ ਸੰਬੰਧੀ ਫ਼ਿਲਹਾਲ ਤਲਾਸ਼ੀ ਮੁਹਿੰਮ ਚੱਲ ਰਹੀ....
ਸਾਕਸ਼ੀ ਕਤਲ ਕੇਸ: ਪੁਲਿਸ ਨੇ ਹੱਤਿਆ ਲਈ ਵਰਤਿਆ ਚਾਕੂ ਕੀਤਾ ਬਰਾਮਦ
. . .  about 1 hour ago
ਨਵੀਂ ਦਿੱਲੀ, 2 ਜੂਨ- ਡੀ. ਸੀ. ਪੀ. ਆਊਟਰ ਨਾਰਥ ਰਵੀ ਕੁਮਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ਪੁਲਿਸ ਨੇ ਸਾਕਸ਼ੀ ਕਤਲ ਕੇਸ ਵਿਚ ਵਰਤਿਆ ਗਿਆ ਚਾਕੂ ਪੁਲਿਸ ਨੇ ਬਰਾਮਦ ਕਰ ਲਿਆ....
ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ- ਰਾਹੁਲ ਗਾਂਧੀ
. . .  about 1 hour ago
ਵਾਸ਼ਿੰਗਟਨ, 2 ਜੂਨ- ਕਾਂਗਰਸ ਨੇਤਾ ਰਾਹੁਲ ਗਾਂਧੀ ਅਮਰੀਕਾ ਦੇ ਦੌਰੇ ’ਤੇ ਹਨ। ਵਾਸ਼ਿੰਗਟਨ ਡੀ.ਸੀ. ਵਿਚ ਉਨ੍ਹਾਂ ਕਿਹਾ ਕਿ ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ ਹੈ, ਜੋ ਕਿਸੇ ਤੋਂ ਲੁਕੀ ਨਹੀਂ ਹੈ....
ਰਾਜੌਰੀ: ਦਾਸਲ ਜੰਗਲੀ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ
. . .  about 1 hour ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਹ ਮੁੱਠਭੇੜ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਬ੍ਰਿਕਸ ਐਫਐਮਜ਼ ਦੀ ਮੀਟਿੰਗ : ਜੈਸ਼ੰਕਰ, ਰੂਸੀ ਹਮਰੁਤਬਾ ਲਾਵਰੋਵ ਨੇ ਦੁਵੱਲੇ ਏਜੰਡੇ ਦੇ ਮੁੱਦਿਆਂ 'ਤੇ ਚਰਚਾ ਕੀਤੀ
. . .  1 day ago
ਇਮਰਾਨ ਖਾਨ ਦੀ ਪਾਰਟੀ ਦੇ ਪ੍ਰਧਾਨ ਪਰਵੇਜ਼ ਇਲਾਹੀ ਨੂੰ ਲਾਹੌਰ ਸਥਿਤ ਉਨ੍ਹਾਂ ਦੇ ਘਰ ਦੇ ਬਾਹਰੋਂ ਕੀਤਾ ਗ੍ਰਿਫ਼ਤਾਰ
. . .  1 day ago
ਭਾਰਤ ਮੌਸਮ ਵਿਗਿਆਨ ਵਿਭਾਗ ਦੇ ਡਾਇਰੈਕਟਰ ਜਨਰਲ, ਮ੍ਰਿਤਯੂੰਜਯ ਮਹਾਪਾਤਰਾ ਨੂੰ ਵਿਸ਼ਵ ਮੌਸਮ ਵਿਗਿਆਨ ਸੰਗਠਨ ਦਾ ਤੀਜਾ ਉਪ-ਪ੍ਰਧਾਨ ਚੁਣਿਆ
. . .  1 day ago
ਭਗਵੰਤ ਮਾਨ ਸਰਕਾਰ ਦੀ 'ਅਜੀਤ' ਨੂੰ ਦਬਾਉਣ ਦੀ ਨੀਤੀ ਦੀ ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਵਿਚ ਸਖ਼ਤ ਨਿਖੇਧੀ
. . .  1 day ago
ਸ੍ਰੀ ਮੁਕਤਸਰ ਸਾਹਿਬ ,1 ਜੂਨ (ਰਣਜੀਤ ਸਿੰਘ ਢਿੱਲੋਂ)-ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੀ ਸਮਾਜ ਸੇਵੀ ਸੰਸਥਾ ਵਿਕਾਸ ਮਿਸ਼ਨ ਦੀ ਮੀਟਿੰਗ ਜਗਦੀਸ਼ ਰਾਏ ਢੋਸੀਵਾਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿਚ ਭਗਵੰਤ ਮਾਨ ...
ਡਾ: ਬਰਜਿੰਦਰ ਸਿੰਘ ਹਮਦਰਦ ਦੇ ਹੱਕ ‘ਚ ਹਾਈਕੋਰਟ ਦੇ ਆਏ ਫ਼ੈਸਲੇ ਨਾਲ ਮਾਨ ਸਰਕਾਰ ਦੀਆਂ ਵਧੀਕੀਆਂ ਦਾ ਮਿਲਿਆ ਜਵਾਬ-ਕੰਵਰਪ੍ਰਤਾਪ ਸਿੰਘ ਅਜਨਾਲਾ
. . .  1 day ago
ਅਜਨਾਲਾ, 1 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਹੱਕ-ਸੱਚ ਦੀ ਆਵਾਜ਼ ਰੋਜ਼ਾਨਾਂ ‘ਅਜੀਤ’ ਦੇ ਮੁੱਖ ਸੰਪਾਦਕ ਸਤਿਕਾਰਯੋਗ ਭਾਅਜੀ ਡਾ: ਬਰਜਿੰਦਰ ਸਿੰਘ ਹਮਦਰਦ ਨਾਲ ਨਿੱਜੀ ਕਿੜ ਕੱਢਦਿਆਂ ਉਨ੍ਹਾਂ ਨੂੰ ਬੇਵਜ੍ਹਾ ਤੰਗ ਪ੍ਰੇਸ਼ਾਨ ...
ਜਸਪਾਲ ਸਿੰਘ ਪੰਧੇਰ ਕਾਹਨੂੰਵਾਨ ਮਾਰਕੀਟ ਕਮੇਟੀ ਅਤੇ ਮੋਹਨ ਸਿੰਘ ਬੋਪਾਰਾਏ ਕਾਦੀਆਂ ਮਾਰਕੀਟ ਕਮੇਟੀ ਦੇ ਚੇਅਰਮੈਨ ਕੀਤੇ ਨਿਯੁਕਤ
. . .  1 day ago
ਕਾਹਨੂੰਵਾਨ, 1 ਜੂਨ (ਕੁਲਦੀਪ ਸਿੰਘ ਜਾਫਲਪੁਰ)-ਪੰਜਾਬ ਸਰਕਾਰ ਵਲੋਂ ਵੀਰਵਾਰ ਨੂੰ ਜੋ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ ਉਸ ਤਰ੍ਹਾਂ ਮਾਰਕੀਟ ਕਮੇਟੀ ਕਾਹਨੂੰਵਾਨ ਦੇ ਚੇਅਰਮੈਨ ਵਜੋਂ ਡਾਕਟਰ ਜਸਪਾਲ ਸਿੰਘ ਪੰਧੇਰ ਲਾਧੂਪੁਰ ਨੂੰ...
ਕੇਰਲਾ ਦੀ ਨੰਨ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਫਰੈਂਕੋ ਮੁਲੱਕਲ ਨੇ ਜਲੰਧਰ ਬਿਸ਼ਪ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਜਲੰਧਰ, 1 ਜੂਨ- ਕੇਰਲਾ ਦੀ ਨਨ ਨਾਲ ਰੇਪ ਕੇਸ ਦੇ ਦੋਸ਼ੀ ਜਲੰਧਰ ਦੇ ਬਿਸ਼ਪ ਫਰੈਂਕੋ ਮਲੱਕਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਫਰੈਂਕੋ ਮੁਲੱਕਲ - ਜਿਸ ਨੂੰ ਇਕ ਨੰਨ ਦੁਆਰਾ ਜਬਰ-ਜ਼ਿਨਾਹ ਦੇ ਦੋਸ਼ਾਂ ਤੋਂ ਬਾਅਦ 2018 'ਚ ਅਸਥਾਈ ਤੌਰ 'ਤੇ...
ਮੋਟਰਸਾਈਕਲ ਤੇ ਕਾਰ ਦੀ ਟੱਕਰ ’ਚ ਔਰਤ ਦੀ ਮੌਤ
. . .  1 day ago
ਘੋਗਰਾ, 1 ਮਈ (ਆਰ.ਐਸ.ਸਲਾਰੀਆ)- ਦਸੂਹਾ ਹਾਜ਼ੀਪੁਰ ਸੜ੍ਹਕ ’ਤੇ ਪੈਂਦੇ ਪਿੰਡ ਹਲੇੜ ਦੇ ਨਜ਼ਦੀਕ ਮੋਟਰਸਾਈਕਲ ਕਾਰ ਦੀ ਟੱਕਰ ’ਚ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ....
ਕੱਟਾਰੂਚੱਕ ਨੂੰ ਅਹੁਦੇ ’ਤੇ ਰਹਿਣ ਦਾ ਕੋਈ ਹੱਕ ਨਹੀਂ- ਰਾਜਪਾਲ
. . .  1 day ago
ਚੰਡੀਗੜ੍ਹ, 1 ਜੂਨ- ਅੱਜ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ’ਤੇ ਬੋਲਦਿਆਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਲਾਲ ਚੰਦ ਕਟਾਰੂਚੱਕ ਨੇ....
ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਮਾਣਯੋਗ ਹਾਈਕੋਰਟ ਤੋਂ ਰਾਹਤ ਮਿਲਣ ਨਾਲ ਤਾਨਸ਼ਾਹੀ ਮਾਨ ਸਰਕਾਰ ਦਾ ਹੰਕਾਰ ਟੁੱਟਿਆ- ਬੀਬਾ ਗੁਨੀਵ ਕੌਰ ਮਜੀਠੀਆ
. . .  1 day ago
ਮਜੀਠਾ, 1 ਜੂਨ (ਜਗਤਾਰ ਸਿੰਘ ਸਹਿਮੀ)- ਪੰਜਾਬ ਦੀ ਆਪ ਸਰਕਾਰ ਵਲੋਂ ਪ੍ਰੈਸ ਦੀ ਆਜ਼ਾਦੀ ’ਤੇ ਹਮਲਾ ਤੇ ਬਦਲਾਖੋਰੀ ਦੀ ਨੀਅਤ ਨਾਲ ਪਿਛਲੇ ਦਿਨੀਂ ਵਿਜੀਲੈਂਸ ਰਾਹੀਂ ‘ਅਜੀਤ’ ਦੇ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ....
ਲਾਰੈਂਸ ਤੇ ਗੋਲਡੀ ਬਰਾੜ ਗੈਂਗ ਦੇ 10 ਸ਼ਾਰਪ ਸ਼ੂਟਰ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 1 ਜੂਨ- ਗੁਰੂਗ੍ਰਾਮ ਪੁਲਿਸ ਦੇ ਏ.ਸੀ.ਪੀ. ਕ੍ਰਾਈਮ ਵਰੁਣ ਦਹੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ 10 ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ....
ਨਹਿਰ ਵਿਚ ਡਿੱਗੀ ਕਾਰ, ਪੁਲਿਸ ਵਲੋਂ ਬਚਾਅ ਕਾਰਜ ਸ਼ੁਰੂ
. . .  1 day ago
ਦਸੂਹਾ, 1 ਜੂਨ- ਤਲਵਾੜਾ ਦੇ ਸਾਹ ਨਹਿਰ ਨਜ਼ਦੀਕ 52 ਗੇਟ ਵਿਚ ਅੱਜ ਇਕ ਕਾਰ ਦੇ ਬੇਕਾਬੂ ਹੋ ਕੇ ਨਹਿਰ ਵਿਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਚਸ਼ਮਦੀਦਾਂ ਦੇ ਅਨੁਸਾਰ ਕਾਰ ਵਿਚ ਇਕੱਲਾ....
ਨੰਬਰਦਾਰ ਯੂਨੀਅਨ ਮਮਦੋਟ ਵਲੋਂ ਮਾਨ ਸਰਕਾਰ ਦੇ ਰਵੱਈਏ ਦੀ ਨਿੰਦਾ
. . .  1 day ago
ਮਮਦੋਟ, 1 ਜੂਨ (ਸੁਖਦੇਵ ਸਿੰਘ ਸੰਗਮ)- ਪੰਜਾਬ ਨੰਬਰਦਾਰ ਯੂਨੀਅਨ ਸਬ ਤਹਿਸੀਲ ਮਮਦੋਟ ਦੀ ਮਹੀਨਾਵਾਰ ਮੀਟਿੰਗ ਦਫ਼ਤਰ ਤਹਿਸੀਲ ਕੰਪਲੈਕਸ ਮਮਦੋਟ ਵਿਖੇ ਪ੍ਰਧਾਨ ਵਰਿੰਦਰ ਸਿੰਘ ਵੈਰੜ ਦੀ ਪ੍ਰਧਾਨਗੀ ਹੇਠ....
ਮਹਿਲਾ ਪਹਿਲਵਾਨਾਂ ਨਾਲ ਹੋਈ ਧੱਕੇਸ਼ਾਹੀ ਦੇ ਵਿਰੋਧ ’ਚ ਸਾੜਿਆ ਕੇਂਦਰ ਸਰਕਾਰ ਦਾ ਪੁਤਲਾ
. . .  1 day ago
ਬਠਿੰਡਾ, 1 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਦੇ ਰਹੀਆਂ ਮਹਿਲਾਂ ਪਹਿਲਵਾਨਾਂ ਨਾਲ ਧੱਕੇਸ਼ਾਹੀਆਂ ਅਤੇ ਬਦਸਲੂਕੀਆਂ ਕਰਨ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ....
ਹਿਮਾਚਲ: ਖੱਡ ’ਚ ਡਿੱਗੀ ਬੱਸ, ਕਈ ਯਾਤਰੀ ਜ਼ਖ਼ਮੀ
. . .  1 day ago
ਸ਼ਿਮਲਾ, 1 ਜੂਨ- ਪੁਲਿਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ’ਚ 40 ਤੋਂ ਵੱਧ ਲੋਕਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਦੇ ਸੜਕ ਤੋਂ ਉਤਰ ਕੇ ਖੱਡ ’ਚ ਡਿੱਗਣ ਕਾਰਨ ਕਈ ਯਾਤਰੀ ਜ਼ਖ਼ਮੀ ਹੋ ਗਏ। ਮੰਡੀ ਦੇ ਪੁਲਿਸ ਸੁਪਰਡੈਂਟ ਸੌਮਿਆ ਸੰਬਸ਼ਿਵਮ ਨੇ ਦੱਸਿਆ ਕਿ.....
ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ
. . .  1 day ago
ਚੰਡੀਗੜ੍ਹ, 1 ਜੂਨ- ਪੰਜਾਬ ਦੇ ਸੀਨੀਅਰ ਪੱਤਰਕਾਰ ਡਾ: ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ...
ਸਰਕਾਰ ਨੂੰ ਟਿਚ ਕਰਕੇ ਜਾਣਦੇ ਪ੍ਰਾਈਵੇਟ ਸਕੂਲ, ਸਰਕਾਰੀ ਛੁੱਟੀ ਦੇ ਬਾਵਜੂਦ ਭੁਲੱਥ ’ਚ ਕੁੱਝ ਸਕੂਲ ਰਹੇ ਖੁੱਲ੍ਹੇ
. . .  1 day ago
ਭੁਲੱਥ, 1 ਜੂਨ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ’ਚ ਕੁੱਝ ਚੋਣਵੇਂ ਪ੍ਰਾਈਵੇਟ ਸਕੂਲ ਤੇ ਸਰਕਾਰੀ ਸਕੂਲ ਪੰਜਾਬ ਦੇ ਹੁਕਮਾਂ ਅਨੁਸਾਰ ਤਾਂ ਬੰਦ ਨਜ਼ਰ ਆਏ, ਪਰ ਕੁੱਝ ਨਾਮਵਰ ਚੋਣਵੇਂ ਪ੍ਰਾਈਵੇਟ....
ਦਲ ਖ਼ਾਲਸਾ ਵਲੋਂ 5 ਜੂਨ ਨੂੰ ਘੱਲੂਘਾਰਾ ਯਾਦਗਾਰੀ ਮਾਰਚ ਕੱਢਣ ਦਾ ਸੱਦਾ
. . .  1 day ago
ਅੰਮ੍ਰਿਤਸਰ ,1 ਜੂਨ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਜੂਨ 1984 ਘੱਲੂਘਾਰਾ ਨੂੰ ਸਮਰਪਿਤ ਅੰਮ੍ਰਿਤਸਰ ਵਿਚ 5 ਜੂਨ ਨੂੰ ਘੱਲੂਘਾਰਾ ਯਾਦਗਾਰੀ ਮਾਰਚ ਕੱਢਣ ਦਾ ਐਲਾਨ ਕਰਨ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮਾਘ ਸੰਮਤ 554

ਲੁਧਿਆਣਾ

ਕਾਂਗਰਸ ਵਲੋਂ ਮੋਦੀ ਸਰਕਾਰ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ

ਲੁਧਿਆਣਾ, 6 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਕਾਂਗਰਸ ਵਲੋਂ ਮੋਦੀ ਸਰਕਾਰ ਖਿਲਾਫ਼ ਅੱਜ ਜੀਵਨ ਬੀਮਾ ਨਿਗਮ ਦੇ ਦਫ਼ਤਰ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕਾਂਗਰਸੀ ਵਰਕਰਾਂ ਵਲੋਂ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਕਰ ਰਹੇ ਸਨ | ਇਸ ਮੌਕੇ ਸੰਬੋਧਨ ਕਰਦੇ ਹੋਏ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਆਪਣੇ ਨਜਦੀਕੀ ਦੋਸਤਾ ਅਤੇ ਚੁਣੇ ਹੋਏ ਅਰਬਪਤੀਆ ਨੂੰ ਲਾਭ ਪਹੁੰਚਾਉਣ ਦੇ ਲਈ ਜੀਵਨ ਬੀਮਾਂ ਨਿਗਮ ਦੇ 29 ਕਰੋੜ ਪਾਲਿਸੀ ਧਾਰਕਾਂ ਅਤੇ ਭਾਰਤੀਯ ਸਟੇਟ ਬੈਕ ਦੇ 45 ਕਰੋੜ ਖਾਤਾ ਧਾਰਕਾਂ, ਦੀ ਅਰਬਾਂ ਰੁਪਏ ਦੀ ਰਕਮ ਨੂੰ ਖਤਰੇ ਵਿਚ ਪਾਇਆ ਹੋਇਆ ਹੈ | ਮੋਦੀ ਸਰਕਾਰ ਵਲੋਂ ਜ਼ਬਰਦਸਤੀ ਜੀਵਨ ਬੀਮਾ ਨਿਗਮ, ਭਾਰਤੀਯ ਸਟੇਟ ਬੈਂਕ ਅਤੇ ਹੋਰ ਜਨਤਕ ਖੇਤਰ ਦੇ ਬੈਂਕਾਂ ਨੂੰ ਅਡਾਨੀ ਗਰੂਪ ਵਿਚ ਨਿਵੇਸ਼ ਕਰਨ ਲਈ ਮਜ਼ਬੂਰ ਕੀਤਾ ਗਿਆ ਹੈ | ਪਿਛਲੇ ਕੁਝ ਦਿਨਾਂ ਵਿਚ ਹੀ ਜੀਵਨ ਬੀਮਾ ਨਿਗਮ ਦੇ 29 ਕਰੋੜ ਪਾਲਿਸੀ ਧਾਰਕਾਂ ਅਤੇ ਨਿਵੇਸ਼ਕਾਂ ਨੂੰ 33060 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ | ਭਾਰਤੀਯ ਸਟੇਟ ਬੈਂਕ ਅਤੇ ਹੋਰ ਭਾਰਤੀ ਬੈਕਾਂ ਨੇ ਅਡਾਨੀ ਗਰੁੱਪ ਨੂੰ ਬਹੁਤ ਵੱਡੀ ਰਕਮ ਦਾ ਕਰਜ਼ਾ ਦਿੱਤਾ ਹੋਇਆ ਹੈ | ਅਡਾਨੀ ਗਰੁੱਪ ਵੱਲ ਭਾਰਤੀ ਬੈਕਾਂ ਦਾ ਲਗਭਗ 80 ਹਜਾਰ ਕਰੋੜ ਰੁਪਏ ਦਾ ਬਕਾਇਆ ਹੈ | ਧਰਨੇ ਵਿਚ ਸੀਨੀਅਰ ਵਾਇਸ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਾਮ ਸੁੰਦਰ ਮਲਹੋਤਰਾ (ਸੀਨੀਅਰ ਡਿਪਟੀ ਮੇਅਰ), ਸਾਬਕਾ ਵਿਧਾਇਕ ਸੁਰਿੰਦਰ ਡਾਵਰ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਹਲਕਾ ਇੰਚਾਰਜ ਇਸ਼ਵਰਜੋਤ ਸਿੰਘ ਚੀਮਾ, ਮਮਤਾ ਆਸ਼ੂ ਕੌਂਸਲਰ, ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਸ਼ਹਿਰੀ ਮਨੀਸ਼ਾ ਕਪੂਰ, ਕੋਮਲ ਖੰਨਾ ਸਾਬਕਾ ਪ੍ਰਧਾਨ, ਕੌਂਸਲਰ ਕੁਲਦੀਪ ਜੰਡਾ, ਕੌਂਸਲਰ ਹਰਜਿੰਦਰ ਪਾਲ ਲਾਲੀ, ਕੌਂਸਲਰ ਦਿਲਰਾਜ ਸਿੰਘ, ਕੌਂਸਲਰ ਪੰਕਜ ਕਾਕਾ, ਕੌਂਸਲਰ ਸ਼ੀਲਾ ਢੁਗਰੀ, ਕੌਂਸਲਰ ਮੋਨੂੰ ਖਿੰਡਾ, ਕੌਂਸਲਰ ਸਤੀਸ਼ ਮਲਹੋਤਰਾਂ, ਕੌਂਸਲਰ ਨਰੇਸ਼ ਉੱਪਲ, ਕੌਂਸਲਰ ਅਨਿਲ ਪਾਰਤੀ, ਕੌਂਸਲਰ ਜਸਵਿੰਦਰ ਸਿੰਘ ਠੁਕਰਾਲ, ਕੌਂਸਲਰ ਸਰਬਜੀਤ ਸਿੰਘ, ਕੌਂਸਲਰ ਸੁਖਦੇਵ ਬਾਵਾ, ਕੌਂਸਲਰ ਹਰਕਰਨ ਸਿੰਘ ਵੈਦ, ਤਨੀਸ਼ ਅਹੂਜਾ ਪਾਰਸ, ਵਿਪਨ ਅਰੋੜਾ ਬਲਾਕ ਪ੍ਰਧਾਨ, ਸਰਬਜੀਤ ਸਿੰਘ ਬਲਾਕ ਪ੍ਰਧਾਨ, ਹਰੀਸ਼ ਕੁਮਾਰ ਬਲਾਕ ਪ੍ਰਧਾਨ, ਸੁਨੀਲ ਕੁਮਾਰ ਬਲਾਕ ਪ੍ਰਧਾਨ, ਨਰੇਸ਼ ਸ਼ਰਮਾ ਬਲਾਕ ਪ੍ਰਧਾਨ, ਅਸ਼ੋਕ ਕੁਮਾਰ ਬਲਾਕ ਪ੍ਰਧਾਨ, ਪਿ੍ੰਸ ਕੁਮਾਰ ਦੁਆਬਾ ਬਲਾਕ ਪ੍ਰਧਾਨ, ਹਰਜਿੰਦਰ ਸਿੰਘ ਬਲਾਕ ਪ੍ਰਧਾਨ, ਮਨੀਸ਼ ਸ਼ਾਹ ਬਲਾਕ ਪ੍ਰਧਾਨ, ਰੁਪੇਸ਼ ਜਿੰਦਲ ਬਲਾਕ ਪ੍ਰਧਾਨ, ਜੁਗਿੰਦਰ ਸਿੰਘ ਜੰਗੀ ਬਲਾਕ ਪ੍ਰਧਾਨ, ਬਲਵੀਰ ਸਿੰਘ ਬਲਾਕ ਪ੍ਰਧਾਨ, ਸੁਰਿੰਦਰ ਕੌਰ ਮਹਿਲਾ ਬਲਾਕ ਪ੍ਰਧਾਨ, ਨੀਰੂ ਸ਼ਰਮਾ ਜਨਰਲ ਸੈਕਟਰੀ, ਨਿੱਕੀ ਰਿਆਤ, ਨਿਰਮਲ ਕੈੜਾ ਪੰਜਾਬ ਪ੍ਰਧਾਨ ਸੇਵਾ ਦਲ, ਡਾ. ਦੀਪਕ ਮੰਨਣ ਮੀਤ ਪ੍ਰਧਾਨ ਸੇਵਾ ਦਲ, ਸੋਨੀਆ ਧਵਨ, ਵਰਿੰਦਰ ਸਹਿਦੇਵ, ਵਿੱਕੀ ਮਲਹੋਤਰਾ ਯਸ਼ਪਾਲ ਸ਼ਰਮਾ, ਦਾਰਾ ਟਾਂਕ, ਸੁਰਿੰਦਰ ਸ਼ਰਮਾ, ਚੇਤਨ ਜੁਨੇਜਾ, ਭਾਨੂ ਕਪੂਰ, ਗੁਰਨਾਮ ਸਿੰਘ, ਚੀਮਾ ਸਚਦੇਵਾ, ਰੇਖਾ ਰਾਣੀ, ਸੁਖਵਿੰਦਰ ਕੌਰ, ਰਾਮਜੀ ਦਾਸ, ਸਤਪਾਲ ਲਾਲੀ, ਗੋਲਡੀ ਕਟਾਰਿਆ, ਸੁਰਿੰਦਰ ਪਾਲ ਸ਼ਰਮਾ, ਬਹਾਦੁਰ ਸਿੰਘ, ਕਮਲ ਬੱਸੀ, ਗੋਰੀ ਸ਼ੰਕਰ, ਲਾਲ ਸਿੰਘ, ਸਤਨਾਮ ਸਿੰਘ, ਗੁਰਮੁੱਖ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਨ |

ਬੁੱਢੇ ਨਾਲੇ ਦੇ ਕਿਨਾਰਿਆਂ 'ਤੇ ਸੀ.ਸੀ. ਟੀ.ਵੀ. ਕੈਮਰੇ ਲੱਗੇ ਨਾ ਹੋਣ ਕਾਰਨ ਲੋਕਾਂ ਦੇ ਨਹੀਂ ਹੋ ਸਕਣਗੇ ਈ-ਚਾਲਾਨ

ਲੁਧਿਆਣਾ, 6 ਫਰਵਰੀ (ਭੁਪਿੰਦਰ ਸਿੰਘ ਬੈਂਸ)-ਇਕ ਪਾਸੇ ਤਾਂ ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਵਲੋਂ ਨਿਗਮ ਅਧਿਕਾਰੀਆਂ ਨੰੂ ਕੰਮ ਵਿਚ ਤੇਜ਼ੀ ਲਿਆਉਣ ਤੇ ਖੁਲੀਆਂ ਥਾਵਾਂ ਤੇ ਬੁੱਢੇ ਨਾਲੇ ਵਿਚ ਲੋਕਾਂ ਵਲੋਂ ਕੂੜਾ ਸੁੱਟਣ 'ਤੇ ਈ-ਚਾਲਾਨ ਕੱਟਣ ਦੇ ਨਿਰਦੇਸ਼ ਦਿੱਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਜਗਰਾਉਂ ਸਥਿਤ ਨਵਦਿਸ਼ਾ-ਨਸ਼ਾ ਮੁਕਤੀ ਹਸਪਤਾਲ ਦਾ ਲਾਇਸੈਂਸ ਮੁਅੱਤਲ

ਲੁਧਿਆਣਾ, 7 ਫਰਵਰੀ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਜਗਰਾਉਂ ਸਥਿਤ ਨਵਦਿਸ਼ਾ - ਨਸ਼ਾ ਮੁਕਤੀ ਹਸਪਤਾਲ ਦਾ ਨਸ਼ਾ ਛੁਡਾਊ ਕੇਂਦਰ ਚਲਾਉਣ ਲਈ ਜਾਰੀ ਕੀਤਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ¢ ਡਾਇਰੈਕਟਰ ਸਿਹਤ ਨੇ ਇਹ ਹੁਕਮ ਲਾਇਸੈਂਸ ਮੁਅੱਤਲ ਹੋਣ ...

ਪੂਰੀ ਖ਼ਬਰ »

60 ਬੋਤਲਾਂ ਸ਼ਰਾਬ ਸਮੇਤ ਗਿ੍ਫ਼ਤਾਰ

ਲੁਧਿਆਣਾ, 6 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸੀਆਈਏ ਸਟਾਫ਼ ਦੋ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 60 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਾਂਚ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 6 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਲੱਖਾਂਾ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸ਼ਿਵ ਕੁਮਾਰ ਵਾਸੀ ਗੁਰੂ ਨਾਨਕ ਨਗਰ ਵਜੋਂ ਕੀਤੀ ਗਈ ਹੈ | ਕਥਿਤ ...

ਪੂਰੀ ਖ਼ਬਰ »

ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਡੀਜ਼ਲ-ਪੈਟਰੋਲ 'ਤੇ ਸੱੈਸ ਲਗਾਉਣ ਖ਼ਿਲਾਫ਼ ਪ੍ਰਦਰਸ਼ਨ

ਲੁਧਿਆਣਾ, 6 ਫ਼ਰਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਡੀਜ਼ਲ-ਪੈਟਰੋਲ 'ਤੇ ਲਗਾਏ ਸੈਸ ਦੇ ਵਿਰੋਧ ਵਿਚ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ | ਪ੍ਰਧਾਨ ...

ਪੂਰੀ ਖ਼ਬਰ »

ਪੀ.ਏ.ਯੂ. ਨੇ ਪੰਜਾਬ ਰਾਜ ਊਰਜਾ ਸੰਭਾਲ ਪੁਰਸਕਾਰ ਜਿੱਤਿਆ

ਲੁਧਿਆਣਾ, 6 ਫਰਵਰੀ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਪੰਜਾਬ ਰਾਜ ਊਰਜਾ ਵਿਕਾਸ ਏਜੰਸੀ ਦੁਆਰਾ ਕਰਵਾਏ ਰਾਜ ਊਰਜਾ ਸੰਭਾਲ ਪੁਰਸਕਾਰਾਂ 'ਚ ਊਰਜਾ ਦੀ ਸੰਭਾਲ ਕਰਨ ਵਾਲੀਆਂ ਵਪਾਰਕ ਇਮਾਰਤਾਂ ਦੀ ਸ਼੍ਰੇਣੀ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਵਰਗ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਨੌਜਵਾਨ ਤੋਂ ਮੋਬਾਈਲ ਖੋਹ ਕੇ ਫ਼ਰਾਰ

ਲੁਧਿਆਣਾ, 6 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਤਿਸੰਗ ਘਰ ਨੇੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਨੌਜਵਾਨ ਪਾਸੋਂ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਇਕਬਾਲ ਨਗਰ ਦੇ ਰਹਿਣ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਤੇ ਉੱਚ ਪੁਲਿਸ ਅਧਿਕਾਰੀਆਂ ਵਲੋਂ ਪੀ.ਏ.ਯੂ. ਦੇ ਪੇਂਡੂ ਜੀਵਨ ਅਜਾਇਬ ਘਰ ਦਾ ਦੌਰਾ

ਲੁਧਿਆਣਾ, 6 ਫਰਵਰੀ (ਪੁਨੀਤ ਬਾਵਾ)-ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਲੁਧਿਆਣਾ ਦੇ ਉੱਚ ਅਧਿਕਾਰੀਆਂ ਨੇ ਪੀ.ਏ.ਯੂ. ਵਿਚ ਸਥਿਤ ਪੇਂਡੂ ਜੀਵਨ ਅਜਾਇਬ ਘਰ ਦਾ ਦੌਰਾ ਕੀਤਾ | ਇਸ ਦੌਰਾਨ ਸ. ਸਿੱਧੂ ਤੇ ਹੋਰ ਪੁਲਿਸ ਅਧਿਕਾਰੀਆਂ ਨੇ ਅਜਾਇਬ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ ਟੈਂਪੂ ਚਾਲਕ ਪਾਸੋਂ 5 ਐਲ.ਈ.ਡੀ. ਲੁੱਟ ਕੇ ਫ਼ਰਾਰ

ਲੁਧਿਆਣਾ, 6 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਹਥਿਆਰਬੰਦ ਲੁਟੇਰੇ ਟੈਂਪੂ ਚਾਲਕ ਪਾਸੋਂ 5 ਐਲ. ਈ. ਡੀ. ਲੁੱਟ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਮਾਮਲੇ 'ਚ ਕੇਸ ਦਰਜ ਕਰ ਲਿਆ ਹੈ | ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਸੀ.ਆਰ.ਪੀ.ਐਫ. ਕਾਲੋਨੀ ਦੁੱਗਰੀ ਦੇ ਵਾਸੀ ਟੈਂਪੂ ਚਾਲਕ ...

ਪੂਰੀ ਖ਼ਬਰ »

ਮੋਬਾਈਲ ਸ਼ੋਅਰੂਮ ਤੋਂ ਮੋਬਾਈਲ ਚੋਰੀ ਕਰਨ ਦੇ ਮਾਮਲੇ 'ਚ ਚਾਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 6 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਮੋਬਾਈਲ ਸ਼ੋਅਰੂਮ ਤੋਂ ਮੋਬਾਈਲ ਚੋਰੀ ਕਰਨ ਵਾਲੇ ਚਾਰ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਅਜੇ ਕੁਮਾਰ ਵਾਸੀ ਗੋਬਿੰਦਗੜ੍ਹ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ ਟੈਂਪੂ ਚਾਲਕ ਪਾਸੋਂ 5 ਐਲ.ਈ.ਡੀ. ਲੁੱਟ ਕੇ ਫ਼ਰਾਰ

ਲੁਧਿਆਣਾ, 6 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਹਥਿਆਰਬੰਦ ਲੁਟੇਰੇ ਟੈਂਪੂ ਚਾਲਕ ਪਾਸੋਂ 5 ਐਲ. ਈ. ਡੀ. ਲੁੱਟ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਮਾਮਲੇ 'ਚ ਕੇਸ ਦਰਜ ਕਰ ਲਿਆ ਹੈ | ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਸੀ.ਆਰ.ਪੀ.ਐਫ. ਕਾਲੋਨੀ ਦੁੱਗਰੀ ਦੇ ਵਾਸੀ ਟੈਂਪੂ ਚਾਲਕ ...

ਪੂਰੀ ਖ਼ਬਰ »

ਜੇਲ੍ਹ 'ਚੋਂ 4 ਮੋਬਾਈਲ ਬਰਾਮਦ

ਲੁਧਿਆਣਾ, 6 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ 'ਚ ਕੀਤੀ ਗਈ ਚੈਕਿੰਗ ਦੌਰਾਨ ਚਾਰ ਮੋਬਾਈਲ ਬਰਾਮਦ ਕੀਤੇ ਹਨ | ਅਧਿਕਾਰੀਆਂ ਵਲੋਂ ਇਸ ਮਾਮਲੇ 'ਚ ਕੇਸ ਦਰਜ ਕਰਵਾਇਆ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ...

ਪੂਰੀ ਖ਼ਬਰ »

4 ਰੋਜ਼ਾ ਕੌਮਾਂਤਰੀ ਇੰਨਟੈਕਸ ਪ੍ਰਦਰਸ਼ਨੀ ਸਮਾਪਤ

ਲੁਧਿਆਣਾ, 6 ਫ਼ਰਵਰੀ (ਪੁਨੀਤ ਬਾਵਾ)-ਉਡਾਣ ਮੀਡੀਆ ਐਂਡ ਕਮਿਊਨੀਕੇਸ਼ਨ ਪ੍ਰਾਈਵੇਟ ਲਿਮਟਿਡ ਵਲੋਂ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ, ਕੌਂਸਲ ਆਫ਼ ਇੰਜੀਨੀਅਰਜ਼ ਐਂਡ ਵੈਲਯੂਅਰਜ਼ , ਕਲੱਬ ਐਨ.ਪੀ.ਸੀ. ਇੰਡੀਆ, ਕਰੇਡਾਈ ਪੰਜਾਬ, ਖੰਕਲ ਪਾਈਪਜ਼, ਟਾਟਾ ਪਾਈਪਸ, ...

ਪੂਰੀ ਖ਼ਬਰ »

ਗੁਰਜਿੰਦਰ ਸਿੰਘ ਸਿਵਲ ਡਿਫੈਂਸ ਦੇ ਡਿਪਟੀ ਡਵੀਜ਼ਨਲ ਵਾਰਡਨ ਨਿਯੁਕਤ

ਲੁਧਿਆਣਾ, 6 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਿਵਲ ਡਿਫੈਂਸ ਦੇ ਅਧਿਕਾਰੀਆਂ ਵੱਲੋਂ ਗੁਰਜਿੰਦਰ ਸਿੰਘ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਤਰੱਕੀ ਦੇ ਕੇ ਡਿਪਟੀ ਡਵੀਜ਼ਨਲ ਵਾਰਡਨ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਨਰੇਸ਼ ਗੋਇਲ ਨੂੰ ਸਹਾਇਕ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖਸ ਪੰਜਾਬ ਵਲੋਂ 'ਮੇਰੀ ਦਸਤਾਰ-ਮੇਰਾ ਸਤਿਕਾਰ' ਮੁਹਿੰਮ ਤਹਿਤ ਸਮਾਗਮ

ਲੁਧਿਆਣਾ, 6 ਫਰਵਰੀ (ਕਵਿਤਾ ਖੁੱਲਰ)-ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਉਂਦਿਆਂ ਯੂਨਾਈਟਿਡ ਸਿੱਖਸ ਪੰਜਾਬ ਨੇ ਗੁਰਦੁਆਰਾ ਗੁਰੂ ਰਵਿਦਾਸ ਜੀ ਛੋਟੀ ਜਵੱਦੀ ਲੁਧਿਆਣਾ ਵਿਖੇ 'ਮੇਰੀ ਦਸਤਾਰ-ਮੇਰਾ ਸਤਿਕਾਰ' ਮੁਹਿੰਮ ਤਹਿਤ ਸਮਾਗਮ ਕਰਾਇਆ, ਜਿਸ 'ਚ ਬੱਚਿਆਂ, ...

ਪੂਰੀ ਖ਼ਬਰ »

ਗੁਰਮਤਿ ਰਾਗੀ ਸਭਾ ਵਲੋਂ ਵਿਸ਼ੇਸ਼ ਸਨਮਾਨ ਸਮਾਗਮ ਅੱਜ

ਲੁਧਿਆਣਾ, 6 ਫਰਵਰੀ (ਕਵਿਤਾ ਖੁੱਲਰ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਲੁਧਿਆਣਾ ਵਿਖੇ ਗੁਰਮਤਿ ਰਾਗੀ ਸਭਾ ਲੁਧਿਆਣਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਦੇ ਸਮੂਹ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 7 ਫਰਵਰੀ 2023 ...

ਪੂਰੀ ਖ਼ਬਰ »

ਹਰਚੰਦ ਸਿੰਘ ਬਰਸਟ ਦੇ ਚੇਅਰਮੈਨ ਬਣਨ ਨਾਲ ਮੰਡੀ ਬੋਰਡ ਹੋਰ ਤਰੱਕੀ ਕਰੇਗਾ-ਲੰਬੜਦਾਰ ਗਿੱਲ

ਆਲਮਗੀਰ, 6 ਫਰਵਰੀ (ਜਰਨੈਲ ਸਿੰਘ ਪੱਟੀ)-ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਜਨਰਲ ਹਰਚੰਦ ਸਿੰਘ ਬਰਸਟ ਨੂੰ ਪੰਜਾਬ ਮੰਡੀ ਬੋਰਡ ਦਾ ਚੇਅਰਮੈਨ ਲਗਾਏ ਜਾਣ 'ਤੇ ਸਮਰਥਕਾਂ 'ਚ ਖ਼ੁਸ਼ੀ ਦੀ ਵੱਡੀ ਲਹਿਰ ਪਾਈ ਜਾ ਰਹੀ ਹੈ | 'ਆਪ' ਦੇ ਸੀਨੀਅਰ ਆਗੂ ਲੰਬੜਦਾਰ ਕਰਮਜੀਤ ਸਿੰਘ ਗਿੱਲ, ...

ਪੂਰੀ ਖ਼ਬਰ »

ਭਗਵੰਤ ਮਾਨ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ-ਜੀਵਨ ਗੁਪਤਾ

ਲੁਧਿਆਣਾ, 6 ਫਰਵਰੀ (ਕਵਿਤਾ ਖੁੱਲਰ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਾਜੇਸ਼ ਮਿਸ਼ਰਾ ਦੀ ਅਗਵਾਈ ਹੇਠ ਵਾਰਡ ਨੰ. 31 'ਚ ਹੋਈ ਮੀਟਿੰਗ ਨੇ ਇਕ ਰੈਲੀ ਦਾ ਰੂਪ ਧਾਰ ਲਿਆ, ਜਿਸ ਵਿਚ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਜੀਵਨ ਗੁਪਤਾ, ਭਾਜਪਾ ਪੰਜਾਬ ਦੇ ਬੁਲਾਰੇ ਗੁਰਦੀਪ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਮੱਕੀ ਰੋਗ ਮਾਹਿਰ ਡਾ. ਹਰਲੀਨ ਕੌਰ ਨੇ ਸਰਬੋਤਮ ਪੇਪਰ ਖੋਜ ਲਈ ਇਨਾਮ ਜਿੱਤਿਆ

ਲੁਧਿਆਣਾ, 6 ਫ਼ਰਵਰੀ (ਪੁਨੀਤ ਬਾਵਾ)-ਭਾਰਤੀ ਫਾਈਟੋਪੈਥੋਲੋਜੀਕਲ ਸੁਸਾਇਟੀ ਦੀ 75ਵੀਂ ਸਲਾਨਾ ਮੀਟਿੰਗ ਵਿਚ ਪੀ. ਏ. ਯੂ. ਦੇ ਪਲਾਂਟ ਬ੍ਰੀਡਿੰਗ ਤੇ ਜੈਨੇਟਿਕਸ ਵਿਭਾਗ ਵਿਚ ਮੱਕੀ ਰੋਗ ਮਾਹਿਰ ਵਿਗਿਆਨੀ ਡਾ. ਹਰਲੀਨ ਕÏਰ ਨੇ ਪÏਦਾ ਤੇ ਮਿੱਟੀ ਸਿਹਤ ਪ੍ਰਬੰਧਨ ਮੁੱਦਿਆਂ ...

ਪੂਰੀ ਖ਼ਬਰ »

ਨਾਰਥ ਜ਼ੋਨ ਅੰਤਰ ਯੂਨੀਵਰਸਿਟੀ ਯੁਵਕ ਮੇਲੇ 'ਚ ਪੀ.ਏ.ਯੂ. ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਲੁਧਿਆਣਾ, 6 ਫ਼ਰਵਰੀ (ਪੁਨੀਤ ਬਾਵਾ)-ਜੰਮੂ ਯੂਨੀਵਰਸਿਟੀ ਵਿਖੇ ਹੋਏ ਨਾਰਥ ਜ਼ੋਨ ਅੰਤਰ ਯੂਨੀਵਰਸਿਟੀ ਯੁਵਕ ਮੇਲੇ 'ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਕੀਤੀਆਂ ਅਹਿਮ ਪ੍ਰਾਪਤੀਆਂ 'ਤੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਸਬੰਧਤ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਲੁਧਿਆਣਾ, 6 ਫਰਵਰੀ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਂਕ ਵਿਖੇ ਹਫਤਾਵਾਰੀ ਗੁਰਮਤਿ ਸਮਾਗਮ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਗਿਆ | ਅੰਮਿ੍ਤ ...

ਪੂਰੀ ਖ਼ਬਰ »

ਦਲੀਪ ਸਿੰਘ ਪੈਨਸ਼ਨਰ ਇਨਫਰਮੇਸ਼ਨ ਸੈਂਟਰ ਦੇ ਬਿਨ੍ਹਾਂ ਮੁਕਾਬਲਾ ਨਵੇਂ ਚੇਅਰਮੈਨ ਬਣੇ

ਲੁਧਿਆਣਾ, 6 ਫਰਵਰੀ (ਸਲੇਮਪੁਰੀ)-ਪੈਨਸ਼ਨਰ ਇਨਫਰਮੇਸ਼ਨ ਸੈਂਟਰ ਮੈਨੇਜਮੈਂਟ ਕਮੇਟੀ ਲੁਧਿਆਣਾ ਦੇ ਅਹੁਦੇਦਾਰਾਂ ਦੀ ਚੋਣ ਕਰਨ ਲਈ ਪੈਨਸ਼ਨਰ ਭਵਨ ਮਿੰਨੀ ਸਕਤਰੇਤ ਲੁਧਿਆਣਾ ਵਿਚ ਇਕ ਮੀਟਿੰਗ ਹੋਈ, ਜਿਸ ਵਿਚ ਸੈਂਟਰ ਦੇ ਨਵੇਂ ਚੇਅਰਮੈਨ ਦੀ ਚੋਣ ਕਰਨ ਲਈ ਤਿੰਨ ...

ਪੂਰੀ ਖ਼ਬਰ »

ਪਲਾਸਟਿਕ ਦੀ ਡੋਰ ਵਿਚ ਫਸੇ ਕਬੂਤਰ ਨੂੰ ਪੁਲਿਸ ਮੁਲਾਜ਼ਮਾਂ ਨੇ ਨਿੱਜੀ ਸੰਸਥਾ ਦੇ ਸਹਿਯੋਗ ਨਾਲ ਬਚਾਇਆ

ਲੁਧਿਆਣਾ, 6 ਫਰਵਰੀ (ਪਰਮਿੰਦਰ ਸਿੰੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਘੱਟੋ-ਘੱਟ 50 ਫੁੱਟ ਦੀ ਉਚਾਈ ਤੋਂ ਪਲਾਸਟਿਕ ਦੀ ਪਤੰਗ ਦੀ ਤਾਰ੍ਹਾਂ ਵਿਚ ਫਸੇ ਇਕ ਕਬੂਤਰ ਦੀ ਜਾਨ ਬਚਾਉਣ ਵਿਚ ਕਾਮਯਾਬੀ ਹਾਸਲ ਕੀਤੀ ਹੈ | ਪੁਲਿਸ ਕਮਿਸ਼ਨਰ ਦਫ਼ਤਰ ਵਿਚ ਤਾਇਨਾਤ ਪੁਲਿਸ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਵਲੋਂ ਬੁੱਢਾ ਦਰਿਆ ਦੇ ਪ੍ਰਦੂਸ਼ਣ ਦੇ ਕਾਰਨਾਂ ਦੀ ਜਾਂਚ ਸੰਬੰਧੀ ਕਮੇਟੀ ਗਠਿਤ

ਲੁਧਿਆਣਾ, 6 ਫ਼ਰਵਰੀ (ਸਲੇਮਪੁਰੀ)-ਜਮਹੂਰੀ ਅਧਿਕਾਰ ਸਭਾ ਪੰਜਾਬ (ਜ਼ਿਲ੍ਹਾ ਲੁਧਿਆਣਾ) ਦੀ ਮੀਟਿੰਗ ਜਸਵੰਤ ਜੀਰਖ ਦੀ ਪ੍ਰਧਾਨਗੀ ਹੇਠ ਸਥਾਨਕ ਬੀਬੀ ਅਮਰ ਕੌਰ ਯਾਦਗਾਰੀ ਮੀਟਿੰਗ ਹਾਲ ਵਿਖੇ ਹੋਈ | ਮੀਟਿੰਗ ਦੇ ਸ਼ੁਰੂ 'ਚ ਸਭਾ ਦੇ ਸੀਨੀਅਰ ਆਗੂ ਡਾ: ਹਰਬੰਸ ਸਿੰਘ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਨੇ ਸਮੁੱਚੀ ਮਾਨਵਤਾ ਨੂੰ ਸਾਂਝੀ ਏਕਤਾ ਦਾ ਸੰਦੇਸ਼ ਦਿੱਤਾ-ਧੀਂਗਾਨ

ਲੁਧਿਆਣਾ, 6 ਫ਼ਰਵਰੀ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਮੌਕੇ ਚੌੜਾ ਬਜ਼ਾਰ ਵਿਖੇ ਕੱਢੀ ਗਈ ਸ਼ੋਭਾ ਦਾ ਸਵਾਗਤ ਭਾਵਾਧਸ ਦੇ ਰਾਸ਼ਟਰੀ ਮੁੱਖ ਸੰਚਾਲਕ ਨਰੇਸ਼ ਧੀਂਗਾਨ ਦੀ ਅਗਵਾਈ 'ਚ ਕੀਤਾ ...

ਪੂਰੀ ਖ਼ਬਰ »

ਸੁਤੰਤਰਤਾ ਸੈਨਾਨੀਆਂ ਦੇ ਵਾਰਸਾਂ ਦੀ ਜਥੇਬੰਦੀ ਦੀ ਮੀਟਿੰਗ

ਲੁਧਿਆਣਾ, 6 ਫਰਵਰੀ (ਸਲੇਮਪੁਰੀ)-ਸੁਤੰਤਰਤਾ ਸੈਨਾਨੀ ਉਤਰਾਧਿਕਾਰੀ ਜਥੇਬੰਦੀ ਦੇ ਅਹੁਦੇਦਾਰਾਂ ਦੀ ਮੀਟਿੰਗ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਬਲਵਿੰਦਰ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਵਲੋਂ ਲੁਧਿਆਣਾ ਵਿਚ ਨੇਤਾ ਜੀ ...

ਪੂਰੀ ਖ਼ਬਰ »

ਮੋਦੀ ਸਰਕਾਰ ਦਾ ਬਜਟ ਭਾਰਤ ਨੂੰ ਆਰਥਿਕ ਮਹਾਸ਼ਕਤੀ ਬਣਾਉਣ ਦੀ ਦਿਸ਼ਾ 'ਚ ਮੀਲ ਪੱਥਰ ਸਾਬਤ ਹੋਵੇਗਾ-ਧੀਮਾਨ

ਲੁਧਿਆਣਾ, 6 ਫਰਵਰੀ (ਕਵਿਤਾ ਖੁੱਲਰ)-ਕਰਮਸਰ ਕਲੋਨੀ ਵਾਰਡ ਨੰ: 12 ਵਿਚ ਸਥਿਤ ਜ਼ਿਲ੍ਹਾ ਭਾਜਪਾ ਸਕੱਤਰ ਨਵਲ ਜੈਨ ਦੇ ਦਫ਼ਤਰ ਵਿਚ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ, ਗੁਰਦੀਪ ਸਿੰਘ ਗੋਸ਼ਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਤੇ ਸ਼ੁਕਰਾਨਾ ਸਮਾਗਮ

ਲੁਧਿਆਣਾ, 6 ਫਰਵਰੀ (ਕਵਿਤਾ ਖੁੱਲਰ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ, ਦਸਮੇਸ਼ ਸੇਵਾ ਸੁਸਾਇਟੀ ਅਤੇ ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ ਬਲਾਕ-ਜੇ ਭਾਈ ਰਣਧੀਰ ਸਿੰਘ ਨਗਰ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਕੀਰਤਨ ਦਰਬਾਰ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਅੰਤਰਰਾਸ਼ਟਰੀ ਫਾਉੂਾਡੇਸ਼ਨ ਵਲੋਂ ਪੰਜਾਬੀ ਲੇਖਕ ਬੂਟਾ ਸਿੰਘ ਚੌਹਾਨ ਦਾ ਸਨਮਾਨ

ਲੁਧਿਆਣਾ, 6 ਫਰਵਰੀ (ਕਵਿਤਾ ਖੁੱਲਰ)-ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਉਂਡੇਸ਼ਨ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਪੁਰਸਕਾਰ ਨਾਲ ਸਨਮਾਨਿਤ ਕਰਦਿਆਂ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਕਿਹਾ ਹੈ ਕਿ ਸ਼ਸਤਰ ਤੇ ਸ਼ਾਸਤਰ ਦਾ ਸੁਮੇਲ ਕਰਕੇ ਦਸਮੇਸ਼ ਪਿਤਾ ...

ਪੂਰੀ ਖ਼ਬਰ »

ਆਪਣਾ ਪੰਜਾਬ ਫਾਊਾਡੇਸ਼ਨ ਦੇ ਸਹਿਯੋਗ ਨਾਲ ਮੈਗਾ ਕੈਂਸਰ ਕੈਂਪ ਲਗਾਇਆ

ਭਾਮੀਆਂ ਕਲਾਂ, 6 ਫਰਵਰੀ (ਜਤਿੰਦਰ ਭੰਬੀ)-ਵਿਸ਼ਵ ਪ੍ਰਸਿੱਧ ਵਰਲਡ ਕੈਂਸਰ ਕੇਅਰ ਸੋਸਾਇਟੀ ਵਲੋਂ ਤੇ ਆਪਣਾ ਪੰਜਾਬ ਫਾਊਾਡੇਸ਼ਨ ਨਾਲ ਰਲ ਕੇ ਸੈਂਟ ਜੀ.ਡੀ.ਐੱਸ. ਸਕੂਲ ਪਿ੍ਆ ਕਾਲੋਨੀ ਰਾਹੋਂ ਰੋਡ (ਲੁਧਿਆਣਾ) ਵਿਖੇ ਮੁਫ਼ਤ ਕੈਂਸਰ ਕੇਅਰ ਕੈਂਪ ਲਗਾਇਆ ਗਿਆ | ਕੈਂਪ ਦਾ ...

ਪੂਰੀ ਖ਼ਬਰ »

ਪੀ.ਏ.ਯੂ. ਤੇ ਵੈਟਰਨਰੀ ਯੂਨੀਵਰਸਿਟੀ ਨੇ ਸਾਂਝੇ ਤੌਰ 'ਤੇ ਔਰਤਾਂ ਲਈ ਡੇਅਰੀ ਸਿਖਲਾਈ ਸਮਾਗਮ ਕਰਵਾਇਆ

ਲੁਧਿਆਣਾ, 6 ਫਰਵਰੀ (ਪੁਨੀਤ ਬਾਵਾ)-ਪੀ.ਏ.ਯੂ. ਦੇ ਪਸਾਰ ਸਿੱਖਿਆ ਤੇ ਸੰਚਾਰ ਪ੍ਰਬੰਧਨ ਵਿਭਾਗ ਤੇ ਕਾਲਜ ਆਫ਼ ਡੇਅਰੀ ਸਾਇੰਸ ਐਂਡ ਟੈਕਨਾਲੋਜੀ ਗਡਵਾਸੂ ਵਲੋਂ ਸਾਂਝੇ ਤੌਰ 'ਤੇ ਡੇਅਰੀ ਖੇਤਰ 'ਚ ਔਰਤਾਂ ਲਈ ਦੁੱਧ ਤੇ ਦੁੱਧ ਉਤਪਾਦਾਂ ਦੇ ਮੁੱਲ ਵਾਧੇ ਬਾਰੇ ਪੰਜ ਦਿਨਾਂ ...

ਪੂਰੀ ਖ਼ਬਰ »

ਇਸ਼ਮੀਤ ਅਕੈਡਮੀ 'ਚ ਵਿਦਿਆਰਥੀਆਂ ਨੂੰ ਵਿਖਾਈ ਕਿ੍ਕਟ ਵਿਸ਼ਵ ਕੱਪ 'ਤੇ ਆਧਾਰਿਤ ਫ਼ਿਲਮ '83'

ਲੁਧਿਆਣਾ, 6 ਫਰਵਰੀ (ਕਵਿਤਾ ਖੁੱਲਰ, ਪੁਨੀਤ ਬਾਵਾ)-ਨੇਤਰਹੀਣਾਂ ਲਈ ਸਰਕਾਰੀ ਸੰਸਥਾ ਜਮਾਲਪੁਰ, ਲੁਧਿਆਣਾ ਤੇ ਵੋਕੇਸ਼ਨਲ ਰੀਹੇਬਲੀਟੇਸ਼ਨ ਸੈਂਟਰ ਫ਼ਾਰ ਬਲਾਈਾਡ ਹੈਬੋਵਾਲ, ਲੁਧਿਆਣਾ ਦੇ ਨੇਤਰਹੀਣ ਤੇ ਅੰਗਹੀਣ ਵਿਦਿਆਰਥੀਆਂ ਨੂੰ ਹਰ ਪਰਸਥਿਤੀ ਵਿਚ ਆਪਣੇ ਮਨੋਬਲ ...

ਪੂਰੀ ਖ਼ਬਰ »

ਅਖੰਡ ਮਹਾਂਯੱਗ ਕਰਮ ਕਰਨ ਦੀ ਸਭ ਤੋਂ ਉੱਤਮ ਰਸਮ-ਮਹੰਤ ਪ੍ਰਵੀਨ ਚੌਧਰੀ

ਲੁਧਿਆਣਾ, 6 ਫਰਵਰੀ (ਕਵਿਤਾ ਖੁੱਲਰ)-ਪੱਖੋਵਾਲ ਰੋਡ 'ਤੇ ਬਣਿਆ ਮਾਂ ਬਗਲਾਮੁਖੀ ਧਾਮ ਭਗਤੀ ਤੇ ਸ਼ਕਤੀ ਦਾ ਅਦਭੁਤ ਸੰਗਮ ਬਣ ਗਿਆ ਹੈ | ਅਖੰਡ ਮਹਾਯੱਗ ਦੇ ਚੱਲਦਿਆਂ ਇਨ੍ਹਾਂ ਦਿਨਾਂ ਮਾਂ ਬਗਲਾਮੁਖੀ ਧਾਮ ਵੱਡੀ ਗਿਣਤੀ ਵਿਚ ਸ਼ਰਧਾਲੂ ਪੀਲੇ ਕੱਪੜੇ 'ਤੇ ਮੰਤਰ ਦੇ ਜਾਪ ਤੇ ...

ਪੂਰੀ ਖ਼ਬਰ »

ਪੀ.ਏ.ਯੂ. ਦੀਆਂ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ

ਲੁਧਿਆਣਾ, 6 ਫ਼ਰਵਰੀ (ਪੁਨੀਤ ਬਾਵਾ)-ਤਨਖ਼ਾਹ ਤੇ ਪੈਨਸ਼ਨ ਨਾ ਮਿਲਣ ਕਾਰਨ ਪੀ.ਏ.ਯੂ. ਦੀਆਂ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਹੰਗਾਮੀ ਮੀਟਿੰਗ ਪੀ.ਏ.ਯੂ. ਇੰਪਲਾਈਜ਼ ਯੂਨੀਅਨ ਦੇ ਦਫ਼ਤਰ ਵਿਖੇ ਕੀਤੀ ਗਈ, ਜਿਸ ਵਿਚ ਗਡਵਾਸੂ ਯੂਨੀਅਨ ਦੇ ਆਗੂ ਵੀ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਅਡਾਨੀ ਗਰੁੱਪ 'ਤੇ ਹਿੰਡਬਰਗ ਦੀ ਰਿਪੋਰਟ ਨੇ ਕਾਂਗਰਸ ਦੇ ਦੋਸ਼ਾਂ ਨੂੰ ਸਹੀ ਸਾਬਿਤ ਕੀਤਾ -ਇਸ਼ਵਰਜੋਤ ਚੀਮਾ

ਲੁਧਿਆਣਾ, 6 ਫਰਵਰੀ (ਕਵਿਤਾ ਖੁੱਲਰ)-ਦੇਸ਼ ਦੇ ਵੱਡੇ ਵਪਾਰਕ ਅਦਾਰੇ ਅਡਾਨੀ ਗਰੁੱਪ 'ਤੇ ਲੱਗੇ ਹੇਰਾ-ਫੇਰੀ ਦੇ ਦੋਸ਼ਾਂ ਤੋਂ ਬਾਅਦ ਕਾਂਗਰਸ ਪਾਰਟੀ ਨੇ ਲਗਾਤਾਰ ਹਮਲਾਵਰ ਅਖ਼ਤਿਆਰ ਕੀਤਾ ਹੋਇਆ ਹੈ, ਜਿਸ ਸਦਕਾ ਅੱਜ ਪੰਜਾਬ ਕਾਂਗਰਸ ਵਲੋਂ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

'ਪ੍ਰਤੱਖ ਅਤੇ ਅਸਿੱਧੇ ਟੈਕਸ' ਵਿਸ਼ੇ ਨੂੰ ਕਵਰ ਕਰਨ ਵਾਲੇ ਕੇਂਦਰੀ ਬਜਟ 'ਤੇ ਸੈਮੀਨਰ

ਫੁੱਲਾਂਵਾਲ, 6 ਫਰਵਰੀ (ਮਨਜੀਤ ਸਿੰਘ ਦੁੱਗਰੀ)-ਇੰਸਟੀਚਿਊਟ ਆਫ ਚਾਰਟਰਡ ਅਕਾਊਾਟੈਂਟਸ ਆਫ ਇੰਡੀਆ ਦੀ ਉੱਤਰੀ ਭਾਰਤ ਖੇਤਰੀ ਕੌਂਸਲ ਦੀ ਲੁਧਿਆਣਾ ਸਥਿਤ ਆਈ.ਸੀ.ਏ.ਆਈ ਭਵਨ ਵਿਖੇ ਸੰਸਥਾ ਦੇ ਸਾਬਕਾ ਪ੍ਰਧਾਨ ਦੀ ਯਾਦ ਵਿਚ ''ਐਸ. ਵੈਦਿਆਨਾਥ ਅਈਅਰ ਮੈਮੋਰੀਅਲ ਲੈਕਚਰ ...

ਪੂਰੀ ਖ਼ਬਰ »

ਜੀ.ਟੀ.ਬੀ. ਮਿਸ਼ਨ ਸਕੂਲ ਸ਼ਿਮਲਾਪੁਰੀ ਵਿਖੇ ਧਾਰਮਿਕ ਸਮਾਗਮ

ਡਾਬਾ/ਲੁਹਾਰਾ, 6 ਫਰਵਰੀ (ਕੁਲਵੰਤ ਸਿੰਘ ਸੱਪਲ)-ਜੀ.ਟੀ.ਬੀ. ਮਿਸ਼ਨ ਸੀਨੀਅਰ ਸਕੈਂਡਰੀ ਸਕੂਲ ਸ਼ਿਮਲਾਪੁਰੀ ਵਿਖੇ ਬੱਚਿਆਂ ਦੀ ਤੰਦਰੁਸਤੀ ਤੇ ਚੰਗੇ ਭਵਿੱਖ ਦੀ ਕਾਮਨਾ ਲਈ ਸਕੂਲ ਵਿਖੇ ਸਕੂਲ ਪ੍ਰਬੰਧਕਾ ਵਲੋਂ ਸਮੂਹ ਸਟਾਫ਼, ਬੱਚਿਆਂ ਤੇ ਸੰਗਤ ਦੀ ਹਾਜ਼ਰੀ ਵਿਚ ਸ੍ਰੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਇਕ ਕ੍ਰਾਂਤੀਕਾਰੀ ਸਮਾਜ ਸੁਧਾਰਕ ਸਨ-ਵਿਜੈ ਦਾਨਵ

ਲੁਧਿਆਣਾ, 6 ਫ਼ਰਵਰੀ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਰਾਸ਼ਟਰੀ ਮੁੱਖ ਸੰਚਾਲਕ ਵਿਜੈ ਦਾਨਵ ਵਲੋਂ ਸ਼ਹਿਰ 'ਚ ਵੱਖ-ਵੱਖ ਥਾਂਵਾਂ 'ਤੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਏ ਗਏ ਸਮਾਗਮਾਂ ਵਿਚ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਬਾਬਾ ਫਰੀਦ ਕਾਲਜ ਆਫ ਫਾਰਮੇਸੀ ਵਲੋਂ ਖੇਡ ਮੁਕਾਬਲੇ ਕਰਵਾਏ

ਲੁਧਿਆਣਾ, 6 ਫਰਵਰੀ (ਅ.ਬ.)-ਮੁੱਲਾਂਪੁਰ ਸਥਿਤ ਬਾਬਾ ਫਰੀਦ ਕਾਲਜ ਆਫ ਫਾਰਮੇਸੀ ਦੇ ਐਨ.ਐਸ.ਐਸ. ਵਿੰਗ ਵਲੋਂ ਦੋ ਰੋਜ਼ਾ ਖੇਡ ਮੁਕਾਬਲੇ ਕਰਵਾਏ ਗਏ | ਇਸ ਖੇਡ ਮੁਕਾਬਲੇ ਵਿਚ ਕਈ ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਗਈਆਂ | ਕਾਲਜ ਦੇ ਪਿ੍ੰਸੀਪਲ ਡਾ. ਅਰੁਣ ਕੋਰਾ ਨੇ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਲਈ ਕੀਤਾ ਜਾਗਰੂਕ

ਲੁਧਿਆਣਾ, 6 ਫਰਵਰੀ (ਸਲੇਮਪੁਰੀ)-ਸਿਹਤ ਵਿਭਾਗ ਪੰਜਾਬ ਵਲੋਂ ਜਾਰੀ ਹੁਕਮਾਂ ਤਹਿਤ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਦੀ ਅਗਵਾਈ ਵੱਖ-ਵੱਖ ਸਿਹਤ ਟੀਮਾਂ ਵਲੋਂ ਲੋਕਾਂ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਇਸੇ ਤਰ੍ਹਾਂ ਹੀ ਜ਼ਿਲ੍ਹਾ ਮਾਸ ਮੀਡੀਆ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਰਣਜੀਤ ਅਕੈਡਮੀ ਵਿਖੇ ਕੇਕ ਕੱਟਿਆ

ਲੁਧਿਆਣਾ, 6 ਫਰਵਰੀ (ਕਵਿਤਾ ਖੁੱਲਰ)-ਜਿੱਥੇ ਸਮੂਹ ਸੰਗਤਾਂ ਵਲੋਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਤਹਿਤ ਧਾਰਮਿਕ ਸਮਾਗਮ ਕਰਵਾਏ ਗਏ, ਉੱਥੇ ਹੀ ਦੀਪ ਨਗਰ ਹੈਬੋਵਾਲ ਰਣਜੀਤ ਵੀਜ਼ਾ ਕੰਸਲਟੈਂਟ ਵਿਖੇ ਸਮਾਜ ਸੇਵੀ ਜਗਜੀਤ ਸਿੰਘ ਅਰੋੜਾ ਵਲੋਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ 'ਤੇ ਸਜਾਇਆ ਨਗਰ ਕੀਰਤਨ

ਭਾਮੀਆਂ ਕਲਾਂ, 6 ਜਨਵਰੀ (ਜਤਿੰਦਰ ਭੰਬੀ)-ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਪਿੰਡ ਮੁੰਡੀਆਂ ਕਲਾਂ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ...

ਪੂਰੀ ਖ਼ਬਰ »

ਹੌਜਰੀ ਵਪਾਰੀ ਨੂੰ ਆਈ.ਪੀ.ਐਸ. ਅਧਿਕਾਰੀ ਬਣ ਕੇ ਡਰਾਉਣ ਦੇ ਮਾਮਲੇ ਦੀ ਜਾਂਚ ਸ਼ੁਰੂ

ਲੁਧਿਆਣਾ, 6 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਹੌਜ਼ਰੀ ਵਪਾਰੀ ਨੂੰ ਆਈ.ਪੀ.ਐਸ. ਅਧਿਕਾਰੀ ਬਣ ਕੇ ਡਰਾਉਣ ਦੇ ਮਾਮਲੇ ਦੀ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਹੈ | ਹਾਲ ਦੀ ਘੜੀ ਇਸ ਮਾਮਲੇ ਵਿਚ ਪੁਲਿਸ ਵਲੋਂ ਕੋਈ ਵੀ ਕੇਸ ਦਰਜ ਨਹੀਂ ਕੀਤਾ ਗਿਆ ਹੈ | ਜਮਾਲਪੁਰ ਦੇ ਇਕ ...

ਪੂਰੀ ਖ਼ਬਰ »

ਧੋਖਾਧੜੀ ਤੇ ਰਿਸ਼ਵਤ ਦੇ ਮਾਮਲੇ 'ਚ ਲੋੜੀਂਦੇ ਭਗੋੜੇ ਨੂੰ ਵਿਜੀਲੈਂਸ ਨੇ 13 ਸਾਲ ਬਾਅਦ ਕੀਤਾ ਗਿ੍ਫ਼ਤਾਰ

ਲੁਧਿਆਣਾ, 6 ਫ਼ਰਵਰੀ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਧੋਖਾਧੜੀ ਤੇ ਰਿਸ਼ਵਤ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਭਗÏੜਾ ਕਰਾਰ ਦਿੱਤੇ ਗਏ ਚÏਲ ਮਿੱਲ ਦੇ ਮਾਲਕ ਨੂੰ ਅੱਜ ਗਿ੍ਫ਼ਤਾਰ ਕਰ ਲਿਆ ਗਿਆ ਹੈ ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਦੋਸ਼ੀ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬਜ਼ੁਰਗ ਦੀ ਮÏਤ

ਲੁਧਿਆਣਾ, 6 ਫ਼ਰਵਰੀ (ਪਰਮਿੰਦਰ ਸਿੰਘ ਆਹੂਜਾ)-ਐਕਟਿਵਾ 'ਤੇ ਸਵਾਰ ਹੋ ਕੇ ਕੰਮ 'ਤੇ ਜਾ ਰਹੇ ਬਜ਼ੁਰਗ ਜੋੜੇ ਨੂੰ ਕਾਰ ਨੇ ਟੱਕਰ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ¢ ਘਟਨਾ ਤੋਂ ਬਾਅਦ ਕਾਰ ਚਾਲਕ ਮÏਕੇ ਤੋਂ ਫਰਾਰ ਹੋ ਗਿਆ¢ ਰਾਹਗੀਰਾਂ ਨੇ ਘਟਨਾ ਦੀ ਸੂਚਨਾ ਪੁਲਿਸ ...

ਪੂਰੀ ਖ਼ਬਰ »

ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਾਇਗੀ ਪਾਰਟੀ

ਫੁੱਲਾਂਵਾਲ, 6 ਫਰਵਰੀ (ਮਨਜੀਤ ਸਿੰਘ ਦੁੱਗਰੀ)-ਜਸਟਿਸ ਗੁਰਨਾਮ ਸਿੰਘ ਮਾਰਗ ਧਾਂਦਰਾ ਸੜਕ ਸਥਿਤ ਸੈਕਰੇਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਬੈਚ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ | ਜਿਸ ਦੌਰਾਨ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਵਲੋਂ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਲੁਧਿਆਣਾ, 6 ਫਰਵਰੀ (ਕਵਿਤਾ ਖੁੱਲਰ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਜ਼ਿਲ੍ਹਾ ਭਾਜਪਾ ਵਲੋਂ ਹਰ ਮੰਡਲ ਤੇ ਵਾਰਡਾਂ ਵਿਚ ਮਨਾਇਆ ਗਿਆ | ਇਸੇ ਤਹਿਤ ਕਈ ਮੰਡਲਾਂ 'ਚ ...

ਪੂਰੀ ਖ਼ਬਰ »

ਹਸਪਤਾਲ 'ਚੋਂ ਲੋਕਾਂ ਦੇ ਮੋਬਾਈਲ ਫ਼ੋਨ ਚੋਰੀ ਕਰਨ ਵਾਲਾ ਗਿ੍ਫ਼ਤਾਰ

ਲੁਧਿਆਣਾ, 6 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦਿਆਨੰਦ ਹਸਪਤਾਲ 'ਚ ਲੋਕਾਂ ਦੇ ਮੋਬਾਈਲ ਚੋਰੀ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਪਿੰਡ ਸੁਨੇਤ ਵਾਸੀ ਰਮਨਦੀਪ ਕੁਮਾਰ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਮਨਜੀਤ ਸਵੈ ਸਹਾਇਤਾ ਸਮੂਹ ਨੂੰ ਐਫ਼.ਐਸ.ਐਸ.ਏ.ਆਈ. ਸਰਟੀਫਿਕੇਟ ਕਰਵਾਇਆ ਜਾਰੀ

ਲੁਧਿਆਣਾ, 6 ਫਰਵਰੀ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੀ.ਐਸ.ਆਰ.ਐਲ.ਐਮ. ਸਕੀਮ ਅਧੀਨ ਸਵੈ ਸਹਾਇਤਾ ਸਮੂਹ ਸਥਾਪਤ ਕੀਤੇ ਗਏ ਹਨ, ਜਿਸ ਦੇ ਤਹਿਤ ਇਕ ਹੋਰ ਪੁਲਾਂਘ ਪੁੱਟਦਿਆਂ, ਪ੍ਰਸ਼ਾਸਨ ਨੇ ਬਲਾਕ ਸਿੱਧਵਾਂ ਬੇਟ ਦੇ ਪਿੰਡ ਗੁੜ੍ਹੇ ਵਿਚ ਬਣੇ ਮਨਜੀਤ ਸਵੈ ...

ਪੂਰੀ ਖ਼ਬਰ »

ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਬੈਠਕ

ਲੁਧਿਆਣਾ, 6 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਮੈਨੂੰਫੈਕਚਰਾਰ ਤੇ ਟਰੇਡਰਜ਼ ਐਸੋਸੀਏਸ਼ਨ ਦੇ ਸਰਪ੍ਰਸਤ ਅਮਰਜੀਤ ਸਿੰਘ ਹੈਪੀ ਤੇ ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ ਬੌਬੀ ਦੀ ਅਗਵਾਈ ਹੇਠ ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ

ਲੁਧਿਆਣਾ, 6 ਫਰਵਰੀ (ਕਵਿਤਾ ਖੁੱਲਰ)-ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਪਿੰਡ ਜੋਧਾਂ ਦੇ ਸਮੂਹ ਨਗਰ ਨਿਵਾਸੀਆਂ ਤੇ ਸੰਗਤ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਵਿਚ ਢਾਡੀਆਂ ਅਤੇ ਕੀਰਤਨੀ ਜਥਿਆਂ ਨੇ ਗੁਰੂ ਜੀ ਦੇ ਜੀਵਨ ਸੰਬੰਧੀ ...

ਪੂਰੀ ਖ਼ਬਰ »

ਵੈਰੀਫਿਕੇਸ਼ਨ ਦੌਰਾਨ ਵੱਡੀ ਗਿਣਤੀ 'ਚ ਕਾਰਡ ਰੱਦ ਹੋਣ ਦੀ ਸੰਭਾਵਨਾ

ਲੁਧਿਆਣਾ, 6 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਸਰਕਾਰ ਵਲੋਂ ਕੁੱਝ ਸਾਲ ਪਹਿਲਾ ਲੋਕਾਂ ਨੂੰ ਸਸਤਾ ਰਾਸ਼ਨ ਦੇਣ ਲਈ ਆਟਾ ਦਾਲ ਯੋਜਨਾ ਸਕੀਮ ਦਾ ਐਲਾਨ ਕੀਤਾ ਗਿਆ, ਜਿਸ ਦੇ ਤਹਿਤ 2 ਰੁਪਏ ਕਿੱਲੋ ਆਟਾ ਤੇ 20 ਰੁਪਏ ਕਿਲੋ ਦਾਲ ਦੇਣ ਦੀ ਗੱਲ ਕੀਤੀ ਗਈ | ਭਾਵੇਂ ਕਿ ਇਸ ਸਕੀਮ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX