ਤਾਜਾ ਖ਼ਬਰਾਂ


4 ਆਈ.ਏ.ਐਸ. ਤੇ 34 ਪੀ.ਸੀ.ਐਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  2 minutes ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਨੇ ਵੱਡਾ ਫ਼ੇਰਬਦਲ ਕਰਦਿਆਂ ਰਾਜ ਦੇ 4 ਆਈ.ਏ.ਐਸ. ਅਤੇ 34 ਪੀ.ਸੀ.ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਹੈ।
1984 ਸਿੱਖ ਵਿਰੋਧੀ ਦੰਗੇ- ਜਗਦੀਸ਼ ਟਾਈਟਲਰ ਦਾ ਕੇਸ ਵਿਸ਼ੇਸ਼ ਸੰਸਦ ਮੈਂਬਰ ਅਦਾਲਤ ’ਚ ਤਬਦੀਲ
. . .  30 minutes ago
ਨਵੀਂ ਦਿੱਲੀ, 2 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਕਾਂਗਰਸ ਦੇ....
ਨਰਿੰਦਰ ਮੋਦੀ ਨੇ ਤੇਲੰਗਨਾ ਦਿਵਸ ’ਤੇ ਰਾਜ ਦੇ ਲੋਕਾਂ ਨੂੰ ਦਿੱਤੀ ਵਧਾਈ
. . .  about 1 hour ago
ਨਵੀਂ ਦਿੱਤੀ, 2 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਥਾਪਨਾ ਦਿਵਸ ’ਤੇ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ...
ਯੂ.ਪੀ- ਅਫ਼ਰੀਕੀ ਮੂਲ ਦੇ 16 ਨਾਗਰਿਕ ਬਿਨਾਂ ਪਾਸਪੋਰਟ-ਵੀਜ਼ਾ ਦੇ ਗਿ੍ਫ਼ਤਾਰ
. . .  about 1 hour ago
ਲਖਨਊ, 2 ਜੂਨ- ਮੀਡੀਆ ਸੈਲ ਗੌਤਮ ਬੁੱਧ ਨਗਰ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਸਥਾਨਕ ਪੁਲਿਸ ਵਲੋਂ ਕੁਝ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਦੀ ਮਿਆਦ ਦੀ ਚੈਕਿੰਗ ਕੀਤੀ ਗਈ ਤਾਂ....
ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਵਿਚ ਰਾਜੌਰੀ ਦੇ ਦਾਸਲ ਜੰਗਲੀ ਖ਼ੇਤਰ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਇਸ ਸੰਬੰਧੀ ਫ਼ਿਲਹਾਲ ਤਲਾਸ਼ੀ ਮੁਹਿੰਮ ਚੱਲ ਰਹੀ....
ਸਾਕਸ਼ੀ ਕਤਲ ਕੇਸ: ਪੁਲਿਸ ਨੇ ਹੱਤਿਆ ਲਈ ਵਰਤਿਆ ਚਾਕੂ ਕੀਤਾ ਬਰਾਮਦ
. . .  about 2 hours ago
ਨਵੀਂ ਦਿੱਲੀ, 2 ਜੂਨ- ਡੀ. ਸੀ. ਪੀ. ਆਊਟਰ ਨਾਰਥ ਰਵੀ ਕੁਮਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ਪੁਲਿਸ ਨੇ ਸਾਕਸ਼ੀ ਕਤਲ ਕੇਸ ਵਿਚ ਵਰਤਿਆ ਗਿਆ ਚਾਕੂ ਪੁਲਿਸ ਨੇ ਬਰਾਮਦ ਕਰ ਲਿਆ....
ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ- ਰਾਹੁਲ ਗਾਂਧੀ
. . .  about 2 hours ago
ਵਾਸ਼ਿੰਗਟਨ, 2 ਜੂਨ- ਕਾਂਗਰਸ ਨੇਤਾ ਰਾਹੁਲ ਗਾਂਧੀ ਅਮਰੀਕਾ ਦੇ ਦੌਰੇ ’ਤੇ ਹਨ। ਵਾਸ਼ਿੰਗਟਨ ਡੀ.ਸੀ. ਵਿਚ ਉਨ੍ਹਾਂ ਕਿਹਾ ਕਿ ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ ਹੈ, ਜੋ ਕਿਸੇ ਤੋਂ ਲੁਕੀ ਨਹੀਂ ਹੈ....
ਰਾਜੌਰੀ: ਦਾਸਲ ਜੰਗਲੀ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ
. . .  about 2 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਹ ਮੁੱਠਭੇੜ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਬ੍ਰਿਕਸ ਐਫਐਮਜ਼ ਦੀ ਮੀਟਿੰਗ : ਜੈਸ਼ੰਕਰ, ਰੂਸੀ ਹਮਰੁਤਬਾ ਲਾਵਰੋਵ ਨੇ ਦੁਵੱਲੇ ਏਜੰਡੇ ਦੇ ਮੁੱਦਿਆਂ 'ਤੇ ਚਰਚਾ ਕੀਤੀ
. . .  1 day ago
ਇਮਰਾਨ ਖਾਨ ਦੀ ਪਾਰਟੀ ਦੇ ਪ੍ਰਧਾਨ ਪਰਵੇਜ਼ ਇਲਾਹੀ ਨੂੰ ਲਾਹੌਰ ਸਥਿਤ ਉਨ੍ਹਾਂ ਦੇ ਘਰ ਦੇ ਬਾਹਰੋਂ ਕੀਤਾ ਗ੍ਰਿਫ਼ਤਾਰ
. . .  1 day ago
ਭਾਰਤ ਮੌਸਮ ਵਿਗਿਆਨ ਵਿਭਾਗ ਦੇ ਡਾਇਰੈਕਟਰ ਜਨਰਲ, ਮ੍ਰਿਤਯੂੰਜਯ ਮਹਾਪਾਤਰਾ ਨੂੰ ਵਿਸ਼ਵ ਮੌਸਮ ਵਿਗਿਆਨ ਸੰਗਠਨ ਦਾ ਤੀਜਾ ਉਪ-ਪ੍ਰਧਾਨ ਚੁਣਿਆ
. . .  1 day ago
ਭਗਵੰਤ ਮਾਨ ਸਰਕਾਰ ਦੀ 'ਅਜੀਤ' ਨੂੰ ਦਬਾਉਣ ਦੀ ਨੀਤੀ ਦੀ ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਵਿਚ ਸਖ਼ਤ ਨਿਖੇਧੀ
. . .  1 day ago
ਸ੍ਰੀ ਮੁਕਤਸਰ ਸਾਹਿਬ ,1 ਜੂਨ (ਰਣਜੀਤ ਸਿੰਘ ਢਿੱਲੋਂ)-ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੀ ਸਮਾਜ ਸੇਵੀ ਸੰਸਥਾ ਵਿਕਾਸ ਮਿਸ਼ਨ ਦੀ ਮੀਟਿੰਗ ਜਗਦੀਸ਼ ਰਾਏ ਢੋਸੀਵਾਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿਚ ਭਗਵੰਤ ਮਾਨ ...
ਡਾ: ਬਰਜਿੰਦਰ ਸਿੰਘ ਹਮਦਰਦ ਦੇ ਹੱਕ ‘ਚ ਹਾਈਕੋਰਟ ਦੇ ਆਏ ਫ਼ੈਸਲੇ ਨਾਲ ਮਾਨ ਸਰਕਾਰ ਦੀਆਂ ਵਧੀਕੀਆਂ ਦਾ ਮਿਲਿਆ ਜਵਾਬ-ਕੰਵਰਪ੍ਰਤਾਪ ਸਿੰਘ ਅਜਨਾਲਾ
. . .  1 day ago
ਅਜਨਾਲਾ, 1 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਹੱਕ-ਸੱਚ ਦੀ ਆਵਾਜ਼ ਰੋਜ਼ਾਨਾਂ ‘ਅਜੀਤ’ ਦੇ ਮੁੱਖ ਸੰਪਾਦਕ ਸਤਿਕਾਰਯੋਗ ਭਾਅਜੀ ਡਾ: ਬਰਜਿੰਦਰ ਸਿੰਘ ਹਮਦਰਦ ਨਾਲ ਨਿੱਜੀ ਕਿੜ ਕੱਢਦਿਆਂ ਉਨ੍ਹਾਂ ਨੂੰ ਬੇਵਜ੍ਹਾ ਤੰਗ ਪ੍ਰੇਸ਼ਾਨ ...
ਜਸਪਾਲ ਸਿੰਘ ਪੰਧੇਰ ਕਾਹਨੂੰਵਾਨ ਮਾਰਕੀਟ ਕਮੇਟੀ ਅਤੇ ਮੋਹਨ ਸਿੰਘ ਬੋਪਾਰਾਏ ਕਾਦੀਆਂ ਮਾਰਕੀਟ ਕਮੇਟੀ ਦੇ ਚੇਅਰਮੈਨ ਕੀਤੇ ਨਿਯੁਕਤ
. . .  1 day ago
ਕਾਹਨੂੰਵਾਨ, 1 ਜੂਨ (ਕੁਲਦੀਪ ਸਿੰਘ ਜਾਫਲਪੁਰ)-ਪੰਜਾਬ ਸਰਕਾਰ ਵਲੋਂ ਵੀਰਵਾਰ ਨੂੰ ਜੋ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ ਉਸ ਤਰ੍ਹਾਂ ਮਾਰਕੀਟ ਕਮੇਟੀ ਕਾਹਨੂੰਵਾਨ ਦੇ ਚੇਅਰਮੈਨ ਵਜੋਂ ਡਾਕਟਰ ਜਸਪਾਲ ਸਿੰਘ ਪੰਧੇਰ ਲਾਧੂਪੁਰ ਨੂੰ...
ਕੇਰਲਾ ਦੀ ਨੰਨ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਫਰੈਂਕੋ ਮੁਲੱਕਲ ਨੇ ਜਲੰਧਰ ਬਿਸ਼ਪ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਜਲੰਧਰ, 1 ਜੂਨ- ਕੇਰਲਾ ਦੀ ਨਨ ਨਾਲ ਰੇਪ ਕੇਸ ਦੇ ਦੋਸ਼ੀ ਜਲੰਧਰ ਦੇ ਬਿਸ਼ਪ ਫਰੈਂਕੋ ਮਲੱਕਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਫਰੈਂਕੋ ਮੁਲੱਕਲ - ਜਿਸ ਨੂੰ ਇਕ ਨੰਨ ਦੁਆਰਾ ਜਬਰ-ਜ਼ਿਨਾਹ ਦੇ ਦੋਸ਼ਾਂ ਤੋਂ ਬਾਅਦ 2018 'ਚ ਅਸਥਾਈ ਤੌਰ 'ਤੇ...
ਮੋਟਰਸਾਈਕਲ ਤੇ ਕਾਰ ਦੀ ਟੱਕਰ ’ਚ ਔਰਤ ਦੀ ਮੌਤ
. . .  1 day ago
ਘੋਗਰਾ, 1 ਮਈ (ਆਰ.ਐਸ.ਸਲਾਰੀਆ)- ਦਸੂਹਾ ਹਾਜ਼ੀਪੁਰ ਸੜ੍ਹਕ ’ਤੇ ਪੈਂਦੇ ਪਿੰਡ ਹਲੇੜ ਦੇ ਨਜ਼ਦੀਕ ਮੋਟਰਸਾਈਕਲ ਕਾਰ ਦੀ ਟੱਕਰ ’ਚ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ....
ਕੱਟਾਰੂਚੱਕ ਨੂੰ ਅਹੁਦੇ ’ਤੇ ਰਹਿਣ ਦਾ ਕੋਈ ਹੱਕ ਨਹੀਂ- ਰਾਜਪਾਲ
. . .  1 day ago
ਚੰਡੀਗੜ੍ਹ, 1 ਜੂਨ- ਅੱਜ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ’ਤੇ ਬੋਲਦਿਆਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਲਾਲ ਚੰਦ ਕਟਾਰੂਚੱਕ ਨੇ....
ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਮਾਣਯੋਗ ਹਾਈਕੋਰਟ ਤੋਂ ਰਾਹਤ ਮਿਲਣ ਨਾਲ ਤਾਨਸ਼ਾਹੀ ਮਾਨ ਸਰਕਾਰ ਦਾ ਹੰਕਾਰ ਟੁੱਟਿਆ- ਬੀਬਾ ਗੁਨੀਵ ਕੌਰ ਮਜੀਠੀਆ
. . .  1 day ago
ਮਜੀਠਾ, 1 ਜੂਨ (ਜਗਤਾਰ ਸਿੰਘ ਸਹਿਮੀ)- ਪੰਜਾਬ ਦੀ ਆਪ ਸਰਕਾਰ ਵਲੋਂ ਪ੍ਰੈਸ ਦੀ ਆਜ਼ਾਦੀ ’ਤੇ ਹਮਲਾ ਤੇ ਬਦਲਾਖੋਰੀ ਦੀ ਨੀਅਤ ਨਾਲ ਪਿਛਲੇ ਦਿਨੀਂ ਵਿਜੀਲੈਂਸ ਰਾਹੀਂ ‘ਅਜੀਤ’ ਦੇ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ....
ਲਾਰੈਂਸ ਤੇ ਗੋਲਡੀ ਬਰਾੜ ਗੈਂਗ ਦੇ 10 ਸ਼ਾਰਪ ਸ਼ੂਟਰ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 1 ਜੂਨ- ਗੁਰੂਗ੍ਰਾਮ ਪੁਲਿਸ ਦੇ ਏ.ਸੀ.ਪੀ. ਕ੍ਰਾਈਮ ਵਰੁਣ ਦਹੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ 10 ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ....
ਨਹਿਰ ਵਿਚ ਡਿੱਗੀ ਕਾਰ, ਪੁਲਿਸ ਵਲੋਂ ਬਚਾਅ ਕਾਰਜ ਸ਼ੁਰੂ
. . .  1 day ago
ਦਸੂਹਾ, 1 ਜੂਨ- ਤਲਵਾੜਾ ਦੇ ਸਾਹ ਨਹਿਰ ਨਜ਼ਦੀਕ 52 ਗੇਟ ਵਿਚ ਅੱਜ ਇਕ ਕਾਰ ਦੇ ਬੇਕਾਬੂ ਹੋ ਕੇ ਨਹਿਰ ਵਿਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਚਸ਼ਮਦੀਦਾਂ ਦੇ ਅਨੁਸਾਰ ਕਾਰ ਵਿਚ ਇਕੱਲਾ....
ਨੰਬਰਦਾਰ ਯੂਨੀਅਨ ਮਮਦੋਟ ਵਲੋਂ ਮਾਨ ਸਰਕਾਰ ਦੇ ਰਵੱਈਏ ਦੀ ਨਿੰਦਾ
. . .  1 day ago
ਮਮਦੋਟ, 1 ਜੂਨ (ਸੁਖਦੇਵ ਸਿੰਘ ਸੰਗਮ)- ਪੰਜਾਬ ਨੰਬਰਦਾਰ ਯੂਨੀਅਨ ਸਬ ਤਹਿਸੀਲ ਮਮਦੋਟ ਦੀ ਮਹੀਨਾਵਾਰ ਮੀਟਿੰਗ ਦਫ਼ਤਰ ਤਹਿਸੀਲ ਕੰਪਲੈਕਸ ਮਮਦੋਟ ਵਿਖੇ ਪ੍ਰਧਾਨ ਵਰਿੰਦਰ ਸਿੰਘ ਵੈਰੜ ਦੀ ਪ੍ਰਧਾਨਗੀ ਹੇਠ....
ਮਹਿਲਾ ਪਹਿਲਵਾਨਾਂ ਨਾਲ ਹੋਈ ਧੱਕੇਸ਼ਾਹੀ ਦੇ ਵਿਰੋਧ ’ਚ ਸਾੜਿਆ ਕੇਂਦਰ ਸਰਕਾਰ ਦਾ ਪੁਤਲਾ
. . .  1 day ago
ਬਠਿੰਡਾ, 1 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਦੇ ਰਹੀਆਂ ਮਹਿਲਾਂ ਪਹਿਲਵਾਨਾਂ ਨਾਲ ਧੱਕੇਸ਼ਾਹੀਆਂ ਅਤੇ ਬਦਸਲੂਕੀਆਂ ਕਰਨ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ....
ਹਿਮਾਚਲ: ਖੱਡ ’ਚ ਡਿੱਗੀ ਬੱਸ, ਕਈ ਯਾਤਰੀ ਜ਼ਖ਼ਮੀ
. . .  1 day ago
ਸ਼ਿਮਲਾ, 1 ਜੂਨ- ਪੁਲਿਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ’ਚ 40 ਤੋਂ ਵੱਧ ਲੋਕਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਦੇ ਸੜਕ ਤੋਂ ਉਤਰ ਕੇ ਖੱਡ ’ਚ ਡਿੱਗਣ ਕਾਰਨ ਕਈ ਯਾਤਰੀ ਜ਼ਖ਼ਮੀ ਹੋ ਗਏ। ਮੰਡੀ ਦੇ ਪੁਲਿਸ ਸੁਪਰਡੈਂਟ ਸੌਮਿਆ ਸੰਬਸ਼ਿਵਮ ਨੇ ਦੱਸਿਆ ਕਿ.....
ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ
. . .  1 day ago
ਚੰਡੀਗੜ੍ਹ, 1 ਜੂਨ- ਪੰਜਾਬ ਦੇ ਸੀਨੀਅਰ ਪੱਤਰਕਾਰ ਡਾ: ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮਾਘ ਸੰਮਤ 554

ਫਰੀਦਕੋਟ

ਜ਼ਿਲ੍ਹਾ ਕਾਂਗਰਸ ਵਲੋਂ ਐੱਲ. ਆਈ. ਸੀ. ਦਫ਼ਤਰ ਦੇ ਬਾਹਰ ਰੋਸ ਧਰਨਾ

ਫ਼ਰੀਦਕੋਟ, 6 ਫ਼ਰਵਰੀ (ਸਤੀਸ਼ ਬਾਗ਼ੀ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਆਈਆਂ ਹਦਾਇਤਾਂ ਮੁਤਾਬਿਕ ਐੱਲ. ਆਈ. ਸੀ. ਸ਼ਾਖਾ ਫ਼ਰੀਦਕੋਟ ਦੇ ਬਾਹਰ ਨਵਦੀਪ ਸਿੰਘ ਬੱਬੂ ਬਰਾੜ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਅਗਵਾਈ ਹੇਠ ਰੋਸ ਧਰਨਾ ਲਗਾਇਆ ਗਿਆ | ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਨਵਦੀਪ ਸਿੰਘ ਬੱਬੂ ਬਰਾੜ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਓਪੇਂਦਰ ਸ਼ਰਮਾ ਸਾਬਕਾ ਮੰਤਰੀ, ਪਵਨ ਗੋਇਲ ਸਾਬਕਾ ਕਾਰਜਕਾਰੀ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਡਾ. ਜਗੀਰ ਸਿੰਘ ਸਕੱਤਰ ਪੰਜਾਬ ਕਾਂਗਰਸ, ਅਜੇਪਾਲ ਸਿੰਘ ਸੰਧੂ ਹਲਕਾ ਇੰਚਾਰਜ ਕੋਟਕਪੂਰਾ, ਦਰਸ਼ਨ ਸਿੰਘ ਢਿਲਵਾਂ ਹਲਕਾ ਇੰਚਾਰਜ ਜੈਤੋ, ਸੂਰਜ ਭਾਰਦਵਾਜ ਸੀਨੀਅਰ ਕਾਂਗਰਸੀ ਆਗੂ, ਐਡਵੋਕੇਟ ਗੁਰਸ਼ਵਿੰਦਰ ਸਿੰਘ ਬਲਾਕ ਪ੍ਰਧਾਨ, ਰਿੱਕੀ ਗਾਂਧੀ ਬਲਾਕ ਪ੍ਰਧਾਨ, ਰਾਜਵਿੰਦਰ ਸਿੰਘ ਸ਼ਿਮਰੇਵਾਲਾ, ਸਰਪੰਚ ਬਲਵਿੰਦਰ ਸਿੰਘ ਫ਼ਿੱਡੇੇ, ਗੁਰਦੇਵ ਸਿੰਘ ਚਰਨ ਸਾਬਕਾ ਚੇਅਰਮੈਨ, ਡਬਲਜੀਤ ਸਿੰਘ ਧੌਂਸੀ ਸਪੋਕਸਮੈਨ ਜ਼ਿਲ੍ਹਾ ਕਾਂਗਰਸ ਤੇ ਪ੍ਰਭਦੀਪ ਸਿੰਘ ਬਲਾਕ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਦੇ ਕਾਰਨ ਅਡਾਨੀ ਗਰੁੱਪ ਨੇ ਦੇਸ਼ ਨੂੰ ਲੁੱਟਿਆ ਹੈ ਅਤੇ ਐੱਲ.ਆਈ.ਸੀ. ਤੇ ਐੱਸ.ਬੀ.ਆਈ. ਨੂੰ ਇਸਵੈਸਟਮੈਂਟ ਦੇ ਨਾਂਅ 'ਤੇ ਡਬੋ ਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਅਡਾਨੀ ਗਰੁੱਪ ਵਲੋਂ ਫ਼ਰਜ਼ੀ ਕੰਪਨੀਆਂ ਬਣਾਕੇ ਐੱਲ.ਆਈ.ਸੀ. ਅਤੇ ਐੱਸ.ਬੀ.ਆਈ. ਦੀ ਕਰੋੜਾਂ ਰੁਪਏ ਦੀ ਰਾਸ਼ੀ ਨੂੰ ਸ਼ੇਅਰਾਂ ਵਿਚ ਲਗਾ ਦਿੱਤਾ ਹੈ ਅਤੇ ਆਮ ਲੋਕਾਂ ਦੇ ਪੈਸਿਆਂ ਨੂੰ ਵੱਡੇ ਘਰਾਣੇ ਆਪਣੇ ਨਿੱਜੀ ਫ਼ਾਇਦੇ ਵਾਸਤੇ ਵਰਤ ਰਹੇ ਹਨ | ਇਸ ਮੌਕੇ ਸਰਪੰਚ ਗੋਪਾਲ ਕਿ੍ਸ਼ਨ ਜੋਸ਼ੀ, ਸ਼ਿਵਰਾਜ ਸਿੰਘ ਢਿੱਲੋਂ ਸਰਪੰਚ, ਹਰਮਨਪ੍ਰੀਤ ਸਿੰਘ ਬਰਾੜ ਤੇ ਜਤਿੰਦਰ ਕੁਮਾਰ ਦੋਨੋਂ ਨਗਰ ਕੌਂਸਲਰ, ਬੁੱਧ ਸਿੰਘ ਢਿੱਲੋਂ, ਅਮਰਜੀਤ ਸਿੰਘ ਜੱਜ, ਤੇਜਿੰਦਰ ਸਿੰਘ ਬੇਗੂਵਾਲਾ, ਕਾਲਾ ਸਿੰਘ, ਹਰਦੇਵ ਸਿੰਘ ਸੁਪਰਡੈਂਟ, ਕੇ.ਕੇ. ਕਟਾਰੀਆ, ਭਾਗ ਸਿੰਘ ਪਿੱਪਲੀ, ਚਰਨਜੀਤ ਸ਼ਰਮਾ, ਸਰਪੰਚ ਬਲਦੇਵ ਸਿੰਘ, ਡਾ. ਰਾਮੇਸ਼ ਕੱਕੜ, ਜੈ ਪ੍ਰਕਾਸ਼ ਸ਼ਰਮਾ ਬਲਾਕ ਪ੍ਰਧਾਨ ਸ਼ਹਿਰੀ, ਕੁਲਦੀਪ ਸਿੰਘ, ਸੋਨੂ ਫ਼ੋਟੋਗ੍ਰਾਫ਼ਰ, ਜੋਰਾ ਸਿੰਘ, ਪ੍ਰਦੀਪ ਗੁਪਤਾ ਵਾਈਸ ਪ੍ਰਧਾਨ, ਨਰਿੰਦਰ ਸਿੰਘ ਅਤੇ ਤਰਸੇਮ ਸਿੰਘ ਦੋਨੋ ਪੀ.ਏ, ਜਸਵੰਤ ਸਿੰਘ, ਤਰਸੇਮ ਸਿੰਘ ਪੰਜਗਰਾਈਾ ਅਤੇ ਕਰਨੈਲ ਸਿੰਘ ਬਰਗਾੜੀ ਤੋਂ ਇਲਾਵਾ ਭਾਰੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |

ਜ਼ਿਲ੍ਹਾ ਕਾਂਗਰਸ ਕਮੇਟੀ ਨੇ ਐੱਲ. ਆਈ. ਸੀ. ਦਫ਼ਤਰ ਮੂਹਰੇ ਲਗਾਇਆ ਧਰਨਾ

ਸ੍ਰੀ ਮੁਕਤਸਰ ਸਾਹਿਬ, 6 ਫ਼ਰਵਰੀ (ਹਰਮਹਿੰਦਰਪਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਦੀ ਅਗਵਾਈ 'ਚ ਰੇਲਵੇ ਰੋਡ ਸਥਿਤ ਭਾਰਤੀ ਜੀਵਨ ਬੀਮਾ ਨਿਗਮ ਦੇ ਦਫ਼ਤਰ ਮੂਹਰੇ ਧਰਨਾ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ, ਇਕ ਗਿ੍ਫ਼ਤਾਰ

ਸ੍ਰੀ ਮੁਕਤਸਰ ਸਾਹਿਬ, 6 ਫ਼ਰਵਰੀ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 7 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਜ਼ਮਾਨਤ ਹੋ ਚੁੱਕੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 6 ਫ਼ਰਵਰੀ (ਹਰਮਹਿੰਦਰ ਪਾਲ)-ਨਰੇਗਾ ਜਾਗਰੂਕਤਾ ਤੇ ਦਿਹਾਤੀ ਮਜ਼ਦੂਰ ਸਭਾ ਵਲੋਂ ਜ਼ਿਲ੍ਹਾ ਪੱਧਰੀ ਸਾਂਝੀ ਮੀਟਿੰਗ ਪਿੰਡ ਭੁੱਲਰ ਵਿਖੇ ਕਾਲਾ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਮਜਦੂਰਾਂ ਨੂੰ ਸੰਬੋਧਨ ਕਰਦਿਆਂ ਦਿਹਾਤੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ, 6 ਫ਼ਰਵਰੀ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਸ਼ਹਿਰ 'ਚ ਵਾਪਰੇ ਇਕ ਸੜਕ ਹਾਦਸੇ 'ਚ 2 ਵਿਅਕਤੀ ਜ਼ਖ਼ਮੀ ਹੋ ਗਏ, ਜਿਸ 'ਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਇਸ ਸੰਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ 20 ਨੂੰ

ਜੈਤੋ, 6 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਜਲੰਧਰ ਸਿੰਘ ਮੱਤਾ ਅਤੇ ਰਣਜੀਤ ਸਿੰਘ ਸੋਨੀ ਦਬੜ੍ਹੀਖਾਨਾ ਨੇ ਦੱਸਿਆ ਕਿ ਜਥੇਬੰਦੀ ਵਲੋਂ ਆਪਣੀਆਂ ਹੱਕਾਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਐੱਸ. ਡੀ. ਐੱਮ. ਦੇ ਦਫ਼ਤਰਾਂ ਅੱਗੇ 20 ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੀਆਂ ਸੜਕਾਂ ਦਾ ਮੰਦਾ ਹਾਲ

ਫ਼ਰੀਦਕੋਟ, 6 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਦੀਆਂ ਅੰਦਰਲੀਆਂ ਸਾਰੀਆਂ ਸੜਕਾਂ ਦੀ ਹਾਲਤ ਦਿਨ ਪ੍ਰਤੀ ਦਿਨ ਖਸਤਾ ਹੋ ਰਹੀ ਹੈ, ਜਿਸ ਕਾਰਨ ਮਰੀਜ਼ਾਂ ਦੀ ਸਮੱਸਿਆਵਾਂ ਹਰ ਰੋਜ਼ ਵੱਧ ਰਹੀਆਂ ਹਨ | ਜੇਕਰ ਮਹਾਤਮਾ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਮੋਨੂੰ ਡਾਂਗਰ ਤੋਂ ਜੇਲ੍ਹ 'ਚ ਮੋਬਾਈਲ ਬਰਾਮਦ

ਫ਼ਰੀਦਕੋਟ, 6 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ਦੇ ਉੱਚ ਸੁਰੱਖਿਆ ਖੇਤਰ ਵਿਚ ਬੰਦ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਹਰਿਆਣਾ ਵਾਸੀ ਗੈਂਗਸਟਰ ਮੋਨੂੰ ਡਾਂਗਰ ਕੋਲੋਂ ਜੇਲ੍ਹ ਗਾਰਡਾਂ ਨੇ ਤਲਾਸੀ ਦੌਰਾਨ ਇਕ ਸਮਾਰਟ ਫ਼ੋਨ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਦੋਦਾ, 6 ਫ਼ਰਵਰੀ (ਰਵੀਪਾਲ)-ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਵਿਖੇ ਪਿੰ੍ਰਸੀਪਲ ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਸੱਭਿਆਚਾਰਕ ਸਮਾਗਮ ਤੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ | ਜਿਸ ਦੀ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਜੀਤ ਸਿੰਘ ਬਰਾੜ ਅਤੇ ...

ਪੂਰੀ ਖ਼ਬਰ »

ਦੋ ਨੌਜਵਾਨ ਹੈਰੋਇਨ ਸਮੇਤ ਕਾਬੂ

ਜੈਤੋ, 6 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤੇ ਜਾਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਐਂਟੀ ਨਾਰਕੋਟਿਕ ਸੈੱਲ ਫ਼ਰੀਦਕੋਟ ਕੈਂਪ ਜੈਤੋ ਦੇ ਸਹਾਇਕ ਥਾਣੇਦਾਰ ਜਸਵੀਰ ਸਿੰਘ ...

ਪੂਰੀ ਖ਼ਬਰ »

ਭਾਕਿਯੂ ਡਕੌਂਦਾ ਬਲਾਕ ਫ਼ਰੀਦਕੋਟ ਦੀ ਚੋਣ ਹੋਈ

ਫ਼ਰੀਦਕੋਟ, 6 ਫ਼ਰਵਰੀ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਫ਼ਰੀਦਕੋਟ ਦੀ ਕਾਰਜਕਾਰੀ ਚੋਣ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਚੈਨਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਬਲਾਕ ਪ੍ਰਧਾਨ ਜਸਕਰਨ ਸਿੰਘ ਮੋਰਾਂਵਾਲੀ, ਖ਼ਜ਼ਾਨਚੀ ਜਗਰੂਪ ਸਿੰਘ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ 'ਚ ਪਰਵਰਿਸ਼ ਪ੍ਰੋਗਰਾਮ ਕਰਵਾਇਆ

ਜੈਤੋ, 6 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਸ਼ਿਵਾਲਿਕ ਪਬਲਿਕ ਸਕੂਲ ਜੈਤੋ ਵਿਖੇ ਪਰਵਰਿਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਸਕੂਲ ਦੇ ਪਿ੍ੰਸੀਪਲ ਨਿਖਿਲ ਗਾਂਧੀ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਵਲੋਂ ਦੀਪ ਜਗ੍ਹਾ ਕੇ ਕੀਤੀ ਗਈ | ...

ਪੂਰੀ ਖ਼ਬਰ »

ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਤੇ ਹੋਰਨਾਂ ਦੀ ਰਿਹਾਈ ਤੁਰੰਤ ਹੋਵੇ-ਨੱਥਾ ਸਿੰਘ

ਜੈਤੋ, 6 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ ਨੇ ਦੱਸਿਆ ਹੈ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਪਏ ਬੰਦੀ ਸਿੰਘਾਂ ਤੇ ਹੋਰਨਾਂ ਦੀ ਰਿਹਾਈ 'ਤੇ ਵਿਚਾਰ ਚਰਚਾ ਕਰਨ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਦੀਪ ਸਿੰਘ ਵਾਲਾ ਨੇ ਖਿਡਾਰੀਆਂ ਨੂੰ ਟਰੈਕ ਸੂਟ ਦਿੱਤੇ

ਸ਼ਾਦਿਕ, 6 ਫ਼ਰਵਰੀ (ਆਰ.ਐਸ.ਧੁੰਨਾ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੇ ਮੰਤਵ ਨਾਲ ਨੇੜਲੇ ਪਿੰਡ ਦੀਪ ਸਿੰਘ ਵਾਲਾ ਦੀ ਗ੍ਰਾਮ ਪੰਚਾਇਤ ਵਲੋਂ ਆਪਣੇ ਪਿੰਡ ਦੀ ਵਾਲੀਬਾਲ ਟੀਮ ਦੇ ਮੈਂਬਰਾਂ ਤਲਵਿੰਦਰ ਸਿੰਘ ਧਾਲੀਵਾਲ (ਕੈਪਟਨ), ਅਮਨਦੀਪ ਸਿੰਘ ਬੱਲ, ਹਰਦੀਪ ...

ਪੂਰੀ ਖ਼ਬਰ »

ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਤੇ ਹੋਰਨਾਂ ਦੀ ਰਿਹਾਈ ਤੁਰੰਤ ਹੋਵੇ-ਨੱਥਾ ਸਿੰਘ

ਜੈਤੋ, 6 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ ਨੇ ਦੱਸਿਆ ਹੈ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਪਏ ਬੰਦੀ ਸਿੰਘਾਂ ਤੇ ਹੋਰਨਾਂ ਦੀ ਰਿਹਾਈ 'ਤੇ ਵਿਚਾਰ ਚਰਚਾ ਕਰਨ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਇਕੱਤਰਤਾ ਹੋਈ

ਫ਼ਰੀਦਕੋਟ, 6 ਫ਼ਰਵਰੀ (ਸਤੀਸ਼ ਬਾਗ਼ੀ)-ਪੰਜਾਬੀ ਸਾਹਿਤ ਸਭਾ (ਰਜਿ:) ਫ਼ਰੀਦਕੋਟ ਦੀ ਇਕੱਤਰਤਾ ਪ੍ਰੋ. ਪਾਲ ਸਿੰਘ ਪਾਲ ਦੀ ਪ੍ਰਧਾਨਗੀ ਹੇਠ ਸਥਾਨਕ ਸਿਵਲ ਪੈਨਸ਼ਨਰਜ਼ ਭਵਨ ਵਿਖੇ ਪ੍ਰਸਿੱਧ ਵਿਦਵਾਨ ਹੈੱਡ ਮਾਸਟਰ ਸਵ: ਹਰਚੰਦ ਸਿੰਘ ਸੇਖੋਂ ਨੂੰ ਸਮਰਪਿਤ ਹੋਈ | ਆਰੰਭ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਵਲੋਂ ਅਰਥੀ ਫੂਕ ਮੁਜ਼ਾਹਰਾ

ਫ਼ਰੀਦਕੋਟ, 6 ਫ਼ਰਵਰੀ (ਸਤੀਸ਼ ਬਾਗ਼ੀ)-ਪੈਨਸ਼ਨਰ ਐਸੋਸੀਏਸ਼ਨ (ਰਜਿ:) ਪਾਵਰਕਾਮ ਮੰਡਲ ਫ਼ਰੀਦਕੋਟ ਵਲੋਂ ਸਟੇਟ ਕਮੇਟੀ ਦੇ ਸੱਦੇ 'ਤੇ ਮੰਡਲ ਪ੍ਰਧਾਨ ਮਿੱਠੂ ਸਿੰਘ ਦੀ ਅਗਵਾਈ ਹੇਠਲੇ ਵਫ਼ਦ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂਅ 'ਤੇ ਇਕ ਮੰਗ ਪੱਤਰ ਹਲਕਾ ...

ਪੂਰੀ ਖ਼ਬਰ »

ਮਨਿਸਟੀਰੀਅਲ ਮੁਲਾਜ਼ਮਾਂ ਨੇ ਵਿਧਾਇਕ ਸੇਖੋਂ ਨੂੰ ਦਿੱਤਾ ਮੰਗ ਪੱਤਰ

ਫ਼ਰੀਦਕੋਟ, 6 ਫ਼ਰਵਰੀ (ਸਰਬਜੀਤ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਅਮਰੀਕ ਸਿੰਘ ਸੰਧੂ ਪ੍ਰਧਾਨ ਨੇ ਫ਼ਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੂੰ ਮਿਲ ਕੇ ਮਨਿਸਟੀਰੀਅਲ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸੰਬੰਧੀ ਮੰਗ ਪੱਤਰ ...

ਪੂਰੀ ਖ਼ਬਰ »

ਕੈਂਸਰ ਜਾਗਰੂਕਤਾ ਕੈਂਪ ਲਗਾਇਆ

ਸਾਦਿਕ, 6 ਫ਼ਰਵਰੀ (ਆਰ.ਐਸ.ਧੁੰਨਾ)-ਸਿਹਤ ਵਿਭਾਗ ਵਲੋਂ ਵਿਸ਼ਵ ਕੈਂਸਰ ਦਿਵਸ ਮੌਕੇ ਵੈਕਸੀਨ ਸਟੋਰ ਜੰਡ ਸਾਹਿਬ ਵਿਖੇ ਕੈਂਸਰ ਜਾਗਰੂਕਤਾ ਕੈਂਪ ਲਗਾਇਆ ਗਿਆ | ਬੀ. ਈ. ਈ ਡਾ. ਪ੍ਰਭਦੀਪ ਸਿੰਘ ਚਾਵਲਾ ਤੇ ਹੈਲਥ ਸੁਪਰਵਾਈਜ਼ਰ ਸੁਰਿੰਦਰ ਕੌਰ ਨੇ ਕੈਂਸਰ ਦੇ ਲੱਛਣਾਂ ਅਤੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਜੈਤੋ, 6 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਜੈਤੋ ਦੀ ਮੀਟਿੰਗ ਪੈਨਸ਼ਨਰ ਭਵਨ ਜੈਤੋ ਵਿਖੇ ਪ੍ਰਕਾਸ਼ ਸਿੰਘ ਜੈਤੋ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਬੁਲਾਰਿਆਂ ਨੇ ਆਪਣੇ ਵਿਚਾਰ ਰੱਖੇ ...

ਪੂਰੀ ਖ਼ਬਰ »

ਪਿ੍ੰਸੀਪਲ ਡਾ. ਸੁਰਜੀਤ ਸਿੰਘ ਦਾ ਵਿਦਾਇਗੀ ਮੌਕੇ ਵਿਸ਼ੇਸ਼ ਸਨਮਾਨ

ਕੋਟਕਪੂਰਾ, 6 ਫ਼ਰਵਰੀ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ 'ਚ ਪਿ੍ੰਸੀਪਲ ਡਾ. ਸੁਰਜੀਤ ਸਿੰਘ ਦਾ ਵਿਦਾਇਗੀ ਅਤੇ ਸਨਮਾਲ ਸਮਾਰੋਹ ਰੱਖਿਆ ਗਿਆ | ਇਸ ਪ੍ਰੋਗਰਾਮ ਵਿਚ ਪਿ੍ੰਸੀਪਲ ਡਾ. ਸੁਰਜੀਤ ਸਿੰਘ ਦੀ ਪਤਨੀ ਬਿੰਦਰ ਕੌਰ, ਬੇਟਾ ...

ਪੂਰੀ ਖ਼ਬਰ »

ਸਾਹਿਤਕ ਮੇਲੇ ਦਾ ਪੋਸਟਰ ਜਾਰੀ

ਕੋਟਕਪੂਰਾ, 6 ਫ਼ਰਵਰੀ (ਮੋਹਰ ਸਿੰਘ ਗਿੱਲ)-ਹਰੀਕੇ ਕਲਾਂ ਦਾ ਸਾਹਿਤਕ ਮੇਲਾ ਇਸ ਵਾਰ 11 ਫ਼ਰਵਰੀ ਨੂੰ ਹੋਵੇਗਾ | ਮੇਲਾ ਕਮੇਟੀ ਦੇ ਸਰਗਰਮ ਮੈਂਬਰ ਜਸਵਿੰਦਰ ਸਿੰਘ, ਰਾਜਵਿੰਦਰ ਸਿੰਘ, ਜਸਪਾਲ ਸਿੰਘ, ਗੁਰਲਾਲ ਸਿੰਘ ਤੇ ਦਿਲਬਾਗ ਸਿੰਘ ਨੇ ਇਸ ਸਬੰਧੀ ਪਿੰਡ ਮੋਰਾਂਵਾਲੀ ...

ਪੂਰੀ ਖ਼ਬਰ »

ਐੱਨ. ਐੱਸ. ਕਿਊ. ਐੱਫ. ਵੋਕੇਸ਼ਨਲ ਸਿਖਿਆਰਥੀਆਂ ਦੇ ਮੁਕਾਬਲੇ ਕਰਵਾਏ

ਕੋਟਕਪੁਰਾ, 6 ਫ਼ਰਵਰੀ (ਮੋਹਰ ਸਿੰਘ ਗਿੱਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਅਨੁਸਾਰ ਐੱਨ.ਐੱਸ.ਕਿਊ.ਐੱਫ. ਵੋਕੇਸਨਲ ਸਿੱਖਿਆ ਅਧੀਨ ਆਉਂਦੇ 30 ਸੀਨੀਅਰ ਸੈਕੰਡਰੀ ਸਕੂਲਾਂ ਵਿਚੋਂ ਚੁਣੇ ਗਏ 20 ਵਿਦਿਆਰਥੀਆਂ ਦਾ ਸਾਲਾਨਾ ਹੁਨਰ ਮੁਕਾਬਲਾ ਸਥਾਨਕ ਡਾ. ਹਰੀ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 11 ਨੂੰ

ਕੋਟਕਪੂਰਾ, 6 ਫ਼ਰਵਰੀ (ਮੋਹਰ ਸਿੰਘ ਗਿੱਲ)-ਲਾਇਨ ਕਲੱਬ ਕੋਟਕਪੂਰਾ ਵਲੋਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਦਾ ਕੈਂਪ 11 ਫ਼ਰਵਰੀ ਨੂੰ ਸਵੇਰੇ 9 ਵਜੇ ਬਰਾੜ ਅੱਖਾਂ ਦਾ ਹਸਪਤਾਲ ਕੋਟਕਪੂਰਾ ਵਿਖੇ ਲਗਾਇਆ ਜਾ ਰਿਹਾ ਹੈ | ਲਾਇਨ ਕਲੱਬ ਦੇ ਪ੍ਰਧਾਨ ਅਮਿਤ ਗਰਗ, ਸਕੱਤਰ ਵਿਪਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨੂੰ ਸੰਧਵਾਂ ਨੇ 1.50 ਲੱਖ ਰੁਪਏ ਦਾ ਦਿੱਤਾ ਚੈੱਕ

ਕੋਟਕਪੂਰਾ, 6 ਫ਼ਰਵਰੀ (ਮੋਹਰ ਸਿੰਘ ਗਿੱਲ)-ਮੁੱਖ ਮੰਤਰੀ ਦੀ ਦੂਰਦਰਸ਼ੀ ਸੋਚ ਸਦਕਾ ਪੰਜਾਬ ਸਰਕਾਰ ਸਿੱਖਿਆ ਸੁਧਾਰਾਂ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ | ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਪਲੇਸਮੈਂਟ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 6 ਫ਼ਰਵਰੀ (ਹਰਮਹਿੰਦਰ ਪਾਲ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਲਾਇਆ ਗਿਆ | ਦਲਜੀਤ ਸਿੰਘ ਪਲੇਸਮੈਂਟ ਅਫ਼ਸਰ ਨੇ ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿਚ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਕੇਸਧਾਰੀ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 6 ਫ਼ਰਵਰੀ (ਚਰਨਜੀਤ ਸਿੰਘ ਗੋਂਦਾਰਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਕਰਵਾਏ ਗਏ ਦਸਤਾਰ ਮੁਕਾਬਲਿਆਂ 'ਚ ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਕੇਸਧਾਰੀ ਵਿਦਿਆਰਥੀਆਂ ...

ਪੂਰੀ ਖ਼ਬਰ »

ਸਥਾਈ ਵਿਕਾਸ ਟੀਚਿਆਂ ਨੂੰ ਲਾਗੂ ਕਰਨ ਲਈ ਪੰਚਾਂ, ਸਰਪੰਚਾਂ ਤੇ ਸਕੱਤਰਾਂ ਦੀ ਸਿਖਲਾਈ ਕਰਵਾਈ

ਮਲੋਟ, 6 ਫ਼ਰਵਰੀ (ਪਾਟਿਲ)-ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ/ ਕਰਮਚਾਰੀਆਂ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਤਹਿਤ ਜੀ. ਪੀ. ਡੀ. ਪੀ. ਰਾਹੀਂ ਸਥਾਈ ਵਿਕਾਸ ਟੀਚਿਆਂ ਦੇ ਸਥਾਨੀਕਰਨ ਨੂੰ ਲੈ ਕੇ ਮਲੋਟ ਬੀ. ਡੀ. ਪੀ. ਓ. ਦਫ਼ਤਰ ਵਿਖੇ ਇਕ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 6 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ:), ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਡਾ. ਬਲਵਿੰਦਰ ਸਿੰਘ ਨਿੱਕਾ ਦੀ ਪ੍ਰਧਾਨਗੀ ਹੇਠ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਮੁਕਤਸਰ ਵਿਕਾਸ ਮਿਸ਼ਨ ਨੇ ਵਿਧਾਇਕ ਕਾਕਾ ਬਰਾੜ ਨਾਲ ਕੀਤੀ ਮੁਲਾਕਾਤ

ਸ੍ਰੀ ਮੁਕਤਸਰ ਸਾਹਿਬ, 6 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਮੁਕਤਸਰ ਵਿਕਾਸ ਮਿਸ਼ਨ ਦੇ ਵਫ਼ਦ ਨੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ | ਮਿਸ਼ਨ ਮੁਖੀ ਪ੍ਰਸਿੱਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕੈਂਸਰ ਪ੍ਰਤੀ ਲੋਕਾਂ ਨੂੰ ਕੀਤਾ ਜਾਗਰੂਕ

ਮਲੋਟ, 6 ਫਰਵਰੀ (ਪਾਟਿਲ)-ਕੈਂਸਰ ਪ੍ਰਤੀ ਆਮ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ 'ਵਿਸ਼ਵ ਕੈਂਸਰ ਦਿਵਸ' ਦੁਨੀਆਂ ਭਰ ਵਿਚ ਮਨਾਇਆ ਜਾਂਦਾ ਹੈ | ਵਿਸ਼ਵ ਕੈਂਸਰ ਦਿਵਸ ਦਾ ਮੁੱਖ ਉਦੇਸ਼ ਜ਼ਿੰਦਗੀ ਨੂੰ ਬਦਲਣ ਵਾਲੀ ਬਿਮਾਰੀ ਕੈਂਸਰ ਨਾਲ ਲੜ ਰਹੇ ਲੋਕਾਂ ਪ੍ਰਤੀ, ਲੋਕਾਂ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਦੀ ਐਡਹਾਕ ਕਮੇਟੀ ਦੀ ਚੋਣ ਹੋਈ

ਸ੍ਰੀ ਮੁਕਤਸਰ ਸਾਹਿਬ, 6 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੂਡੈਂਟਸ ਯੂਨੀਅਨ ਇਕਾਈ ਸ੍ਰੀ ਮੁਕਤਸਰ ਸਾਹਿਬ ਦੀ ਧੀਰਜ ਕੁਮਾਰ ਦੀ ਅਗਵਾਈ ਵਿਚ 11 ਮੈਂਬਰੀ ਐਡਹਾਕ ਕਮੇਟੀ ਦੀ ਚੋਣ ਕੀਤੀ ਗਈ | ਇਸ ਦੌਰਾਨ ਵਿਦਿਆਰਥੀਆਂ ਦੀਆਂ ਮੰਗਾਂ ਅਤੇ ਕਾਲਜ ਮੰਗਾਂ ਬਾਰੇ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਅਡਵੈਂਚਰ ਐਕਟੀਵਿਟੀ-ਹੋਟ ਏਅਰ ਬੈਲੂਨ ਐਕਸਪੇਡੀਸ਼ਨ ਕਰਵਾਈ

ਮਲੋਟ, 6 ਫ਼ਰਵਰੀ (ਪਾਟਿਲ, ਅਜਮੇਰ ਸਿੰਘ ਬਰਾੜ)-ਡੀ. ਏ. ਵੀ. ਕਾਲਜ ਮਲੋਟ ਵਿਖੇ ਪਿ੍ੰਸੀਪਲ ਸੁਭਾਸ਼ ਗੁਪਤਾ ਅਤੇ ਐੱਨ. ਸੀ. ਸੀ. ਯੂਨਿਟ ਦੇ ਏ. ਐੱਨ. ਓ. ਲੈਫ਼ਟੀਨੈਂਟ ਡਾ: ਮੁਕਤਾ ਮੁਟਨੇਜਾ ਦੀ ਅਗਵਾਈ ਵਿਚ ਅਡਵੈਂਚਰ ਐਕਟੀਵਿਟੀ-ਹੋਟ ਏਅਰ ਬੈਲੂਨ ਐਕਸਪੇਡੀਸ਼ਨ ਕਰਵਾਈ ਗਈ | ...

ਪੂਰੀ ਖ਼ਬਰ »

ਸਾਹਿਤਕ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 6 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੈਕੰਡਰੀ ਸਕੂਲ ਥਾਂਦੇਵਾਲਾ ਵਿਖੇ ਵਿਸ਼ੇਸ਼ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਜਾਬੀ ਦੇ ਪ੍ਰਸਿੱਧ ਆਲੋਚਕ, ਵਿਦਵਾਨ ਤੇ ਲੇਖਕ ਡਾ: ਪਰਮਜੀਤ ਸਿੰਘ ਢੀਂਗਰਾ ਮੁੱਖ ਮਹਿਮਾਨ ਵਜੋਂ ਸ਼ਾਮਿਲ ...

ਪੂਰੀ ਖ਼ਬਰ »

ਪਿੰਡ ਦੂਹੇਵਾਲਾ ਵਿਖੇ ਫੁੱਟਬਾਲ ਟੂਰਨਾਮੈਂਟ 11 ਤੋਂ

ਰੁਪਾਣਾ, 6 ਫ਼ਰਵਰੀ (ਜਗਜੀਤ ਸਿੰਘ)-ਬਾਬਾ ਸਿੱਧ ਭੋਇ ਸਪੋਰਟਸ ਕਲੱਬ ਦੂਹੇਵਾਲਾ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰਵਿੰਦਰ ਸਿੰਘ ਧਾਲੀਵਾਲ ਦੀ ਯਾਦਗਾਰੀ 'ਚ 18ਵਾਂ ਫੁੱਟਬਾਲ ਓਪਨ ਟੂਰਨਾਮੈਂਟ 11, 12, 13 ਅਤੇ 14 ਫ਼ਰਵਰੀ ਨੂੰ ਪੰਚਾਇਤ ਦੇ ਖੇਡ ਮੈਦਾਨ 'ਚ ਕਰਵਾਇਆ ਜਾ ...

ਪੂਰੀ ਖ਼ਬਰ »

ਫਰੀਡਮ ਫਾਈਟਰ ਉਤਰਾਧਿਕਾਰੀ ਜਥੇਬੰਦੀ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 6 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਫਰੀਡਮ ਫਾਈਟਰ ਉਤਰਾਧਿਕਾਰੀ ਜਥੇਬੰਦੀ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਲੋਟ ਦੀ ਅਗਵਾਈ ਹੇਠ ਡੀ. ਸੀ. ਦਫ਼ਤਰ ਦੇ ਮੀਟਿੰਗ ਹਾਲ ਵਿਖੇ ਹੋਈ | ਜ਼ਿਲ੍ਹਾ ਪ੍ਰਧਾਨ ਨੇ ...

ਪੂਰੀ ਖ਼ਬਰ »

ਅੰਮਿ੍ਤ ਪਬਲਿਕ ਸਕੂਲ ਦੀਆਂ ਖਿਡਾਰਨਾਂ ਫੁੱਟਬਾਲ 'ਚ ਮੋਹਰੀ

ਦੋਦਾ, 6 ਫ਼ਰਵਰੀ (ਰਵੀਪਾਲ)-ਫੁੱਟਬਾਲ ਫੈਡਰੇਸ਼ਨ ਵਲੋਂ ਖੇਲੋ ਇੰਡੀਆ ਤਹਿਤ ਲੜਕੀਆਂ ਦੀ ਫੁੱਟਬਾਲ ਲੀਗ ਮੁੱਦਕੀ ਵਿਖੇ ਕਰਵਾਈ ਗਈ, ਜਿਸ 'ਚ ਅੰਮਿ੍ਤ ਪਬਲਿਕ ਸਕੂਲ ਭਲਾਈਆਣਾ ਦੀਆਂ ਫੁੱਟਬਾਲ ਖਿਡਾਰਣਾਂ ਨੇ ਮਾਲਵਾ ਕਲੱਬ ਗਿੱਦੜਬਾਹਾ ਵਲੋਂ ਖੇਡਦੇ ਹੋਏ ਸ਼ਾਨਦਾਰ ...

ਪੂਰੀ ਖ਼ਬਰ »

'ਆਪ' ਸਰਕਾਰ ਨੇ ਤੇਲ 'ਤੇ ਵੈਟ ਵਧਾ ਕੇ ਲੋਕ ਵਿਰੋਧੀ ਫ਼ੈਸਲਾ ਲਿਆ-ਸੰਧੂ

ਮਲੋਟ, 6 ਫ਼ਰਵਰੀ (ਅਜਮੇਰ ਸਿੰਘ ਬਰਾੜ)-ਪੰਜਾਬ ਸਰਕਾਰ ਨੇ ਪੈਟਰੋਲ-ਡੀਜ਼ਲ 'ਤੇ 90 ਪੈਸੇ ਵੈਟ ਵਧਾ ਕੇ ਲੋਕ ਵਿਰੋਧੀ ਫ਼ੈਸਲਾ ਲਿਆ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਸ਼ਿਵਕੰਵਰ ਸਿੰਘ ਸੰਧੂ ਨੇ ਮਲੋਟ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਕਰਵਾਈ

ਗਿੱਦੜਬਾਹਾ, 6 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਸਾਲ 1993-94 ਵਿਚ ਗਿੱਦੜਬਾਹਾ ਦੇ ਡੀ. ਏ. ਵੀ. ਵੈਸ਼ ਸੀਨੀਅਰ ਸੈਕੰਡਰੀ ਸਕੂਲ ਤੋਂ ਦਸਵੀਂ ਦੀ ਪ੍ਰੀਖਿਆ ਪਾਸ ਕਰਨ ਉਪਰੰਤ ਵੱਖ-ਵੱਖ ਖੇਤਰਾਂ ਵਿਚ ਕੰਮਕਾਜ ਕਰਦੇ ਨੌਜਵਾਨਾਂ ਵਲੋਂ ਬੀਤੀ ਦੇਰ ਸ਼ਾਮ ਕਰੀਬ 29 ਸਾਲ ਬਾਅਦ ਮੁੜ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ 'ਤੇ ਨਗਰ ਕੀਰਤਨ ਸਜਾਇਆ

ਸ੍ਰੀ ਮੁਕਤਸਰ ਸਾਹਿਬ, 6 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ 'ਤੇ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਹੁੰਦਾ ਹੋਇਆ ਰਵਿਦਾਸ ਮੰਦਿਰ ਵਿਖੇ ਸਮਾਪਤ ਹੋਇਆ | ਇਸ ਮੌਕੇ ਅਬੋਹਰ ਰੋਡ, ਤਿਲਕ ਨਗਰ ...

ਪੂਰੀ ਖ਼ਬਰ »

ਨੈਸ਼ਨਲ ਲੋਕ ਅਦਾਲਤ 11 ਨੂੰ

ਗਿੱਦੜਬਾਹਾ, 6 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਰਾਜ ਕੁਮਾਰ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਸਹਿਤ ਚੇਅਰਮੈਨ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ 11 ਫ਼ਰਵਰੀ ਨੂੰ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਦੀਆਂ ਅਦਾਲਤਾਂ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਮੁਲਾਜ਼ਮ ਤਨਖਾਹਾਂ ਤੋਂ ਵਾਂਝੇ

ਸ੍ਰੀ ਮੁਕਤਸਰ ਸਾਹਿਬ, 6 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਨਵੰਬਰ ਤੋਂ ਲੈ ਕੇ ਹੁਣ ਤੱਕ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ-ਫੀਮੇਲ ਯੂਨੀਅਨ ਪੰਜਾਬ ਵਲੋਂ ਜਥੇਬੰਦੀ ਦੇ ਪੰਜਾਬ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਦੋਦਾ, 6 ਫ਼ਰਵਰੀ (ਰਵੀਪਾਲ)-ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਕੋਠੇ ਫੁੰਮਣ ਸਿੰਘ ਵਾਲੇ (ਕੋਟਲੀ ਅਬਲੂ) ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ...

ਪੂਰੀ ਖ਼ਬਰ »

ਕੌਮੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 6 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਕਿਸਾਨ ਯੂਨੀਅਨ ਦੀ ਮੀਟਿੰਗ ਰੁਪਿੰਦਰ ਸਿੰਘ ਡੋਹਕ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਵੱਖ-ਵੱਖ ਕਿਸਾਨੀ ਮੁੱਦਿਆਂ 'ਤੇ ਚਰਚਾ ਕੀਤੀ ਗਈ | ਇਸ ਮੌਕੇ ਚੰਡੀਗੜ੍ਹ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਨੇ ਨਸ਼ਿਆਂ ਵਿਰੁੱਧ ਸੈਮੀਨਾਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 6 ਫ਼ਰਵਰੀ (ਹਰਮਹਿੰਦਰਪਾਲ)-ਨਸ਼ਿਆਂ ਵਿਰੁੱਧ ਕਰਵਾਏ ਜਾ ਰਹੇ ਸੈਮੀਨਾਰ ਦੀ ਲੜੀ ਦੇ ਅਧੀਨ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਨਸ਼ਿਆਂ ਦੇ ਦੁਸ਼ਪ੍ਰਭਾਵਾਂ ਤੋਂ ਬਚਾਉਣ ਲਈ ਸੈਮੀਨਾਰ ਲਗਾਇਆ ਗਿਆ | ਡਾ. ਸ਼ਿਵਾਨੀ ਨਾਗਪਾਲ ਜ਼ਿਲ੍ਹਾ ...

ਪੂਰੀ ਖ਼ਬਰ »

-ਮਾਮਲਾ ਐੱਨ. ਆਰ. ਆਈ. ਦੀ ਜ਼ਮੀਨ 'ਚੋਂ ਸਫ਼ੈਦੇ ਦੇ ਦਰੱਖਤ ਵੱਢਣ ਦਾ- ਸਰਕਾਰ ਵਲੋਂ ਐੱਨ. ਆਰ. ਆਈ. ਦੀਆਂ ਜ਼ਮੀਨਾਂ ਦੇ ਮਸਲੇ ਹੱਲ ਕਰਨ ਦੇ ਦਾਅਵੇ ਖੋਖਲੇ

ਮੋਗਾ, 6 ਫਰਵਰੀ (ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਮੋਗਾ ਵਿਖੇ ਤਾਇਨਾਤ ਡਿਪਟੀ ਕਮਿਸ਼ਨਰ ਮੋਗਾ ਤੋਂ ਪ੍ਰਭਾਵਿਤ ਹੋ ਕੇ ਵਾਤਾਵਰਨ ਨੂੰ ਬਚਾਉਣ ਲਈ ਲਈ ਐੱਨ. ਆਰ. ਆਈ. ਚਰਨਜੀਤ ਸ਼ਰਮਾ ਨੇ ਆਪਣੀ ਸਮਾਲਸਰ ਸਥਿਤ ਜ਼ਮੀਨ ਵਿਚ ਸਫ਼ੈਦਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਵਲੋਂ ਐੱਲ. ਆਈ. ਸੀ. ਦਫ਼ਤਰ ਅੱਗੇ ਅਡਾਨੀ ਖ਼ਿਲਾਫ਼ ਧਰਨਾ

ਮੋਗਾ, 6 ਫਰਵਰੀ (ਗੁਰਤੇਜ ਸਿੰਘ)-ਜ਼ਿਲ੍ਹਾ ਕਾਂਗਰਸ ਵਲੋਂ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਸਾਬਕਾ ਵਿਧਾਇਕ, ਸੀਨੀਅਰ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਮੋਗਾ ਮਾਲਵਿਕਾ ਸੂਦ ਸੱਚਰ ਦੀ ਅਗਵਾਈ ਵਿਚ ਸਥਾਨਕ ਸ਼ਹਿਰ ਦੇ ਮੁੱਖ ਚੌਕ ਵਿਚ ਐੱਲ. ਆਈ. ਸੀ. ...

ਪੂਰੀ ਖ਼ਬਰ »

ਵੋਟਰ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਲਈ 12 ਨੂੰ ਲੱਗਣਗੇ ਕੈਂਪ

ਮੋਗਾ, 6 ਫਰਵਰੀ (ਗੁਰਤੇਜ ਸਿੰਘ ਬੱਬੀ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੇ ਡਾਟੇ ਨਾਲ ਆਧਾਰ ਕਾਰਡ ਨੂੰ ਲਿੰਕ ਕਰਨ ਦੇ ਮੰਤਵ ਲਈ ਸੁਪਰਵਾਈਜ਼ਰ ਅਤੇ ...

ਪੂਰੀ ਖ਼ਬਰ »

ਇੰਡੋ ਕੈਨੇਡੀਅਨ ਇਮੀਗ੍ਰੇਸ਼ਨ ਨੇ ਲਗਾਇਆ ਜਸਪ੍ਰੀਤ ਸਿੰਘ ਦਾ ਸਟੱਡੀ ਵੀਜ਼ਾ

ਮੋਗਾ, 6 ਫਰਵਰੀ (ਗੁਰਤੇਜ ਸਿੰਘ)-ਸਥਾਨਕ ਸ਼ਹਿਰ 'ਚ ਸਥਿਤ ਇੰਡੋ ਕੈਨੇਡੀਅਨ ਇਮੀਗ੍ਰੇਸ਼ਨ ਜੋ ਕਿ ਵਿਦਿਆਰਥੀਆਂ ਦੇ ਬਾਹਰ ਜਾ ਕੇ ਪੜ੍ਹਾਈ ਕਰਨ ਦੇ ਸੁਪਨੇ ਲਗਾਤਾਰ ਸਾਕਾਰ ਕਰਦੀ ਆ ਰਹੀ ਹੈ ਤੇ ਇਸ ਸੰਸਥਾ ਰਾਹੀਂ ਵੱਖ-ਵੱਖ ਦੇਸ਼ਾਂ ਵਿਚ ਲੋਕ ਵੀਜ਼ਾ ਲੈ ਕੇ ਪੜ੍ਹਾਈ ਕਰਨ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਦਿੱਤਾ ਮੰਗ ਪੱਤਰ

ਮੋਗਾ, 6 ਫਰਵਰੀ (ਗੁਰਤੇਜ ਸਿੰਘ ਬੱਬੀ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਸਾਂਝਾਂ ਅਧਿਆਪਕ ਮੋਰਚਾ ਜ਼ਿਲ੍ਹਾ ਮੋਗਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਇਕੱਠੇ ਹੋ ਕੇ ਜਨਵਰੀ ਮਹੀਨੇ ਵਿਚ ਅਧਿਆਪਕਾਂ ਦਾ ਮੋਬਾਈਲ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮੋਗਾ, 6 ਫਰਵਰੀ (ਗੁਰਤੇਜ ਸਿੰਘ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਤੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਗੁਰਦੇਵ ਸਿੰਘ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਹਾਲ ਮੋਗਾ ਵਿਖੇ ਕੀਤੀ ਗਈ | ਸਾਂਝੇ ਫ਼ਰੰਟ ਵਲੋਂ ਰੱਖੇ ਗਏ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX