ਤਾਜਾ ਖ਼ਬਰਾਂ


'ਪਹਿਲੀ ਜੰਗ ਪਹਿਲੀ ਫ਼ਤਹਿ' ਦਿਵਸ ਨੂੰ ਸਮਰਪਿਤ ਗੁ: ਸ਼ਹੀਦਗੰਜ ਸਾਹਿਬ ਤੋਂ ਗੁ: ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਨਗਰ ਕੀਰਤਨ
. . .  19 minutes ago
ਅੰਮ੍ਰਿਤਸਰ, 9 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਮੁਗ਼ਲ ਹਕੂਮਤ ਵਿਰੁੱਧ ਅੰਮ੍ਰਿਤਸਰ ਦੀ ਧਰਤੀ 'ਤੇ ਲੜੀ ਗਈ 'ਪਹਿਲੀ ਜੰਗ' ਵਿਚ ਪ੍ਰਾਪਤ ਕੀਤੀ 'ਪਹਿਲੀ ਫ਼ਤਹਿ' ਨੂੰ ਸਮਰਪਿਤ ਗੁ: ਕਿਲ੍ਹਾ ਸ੍ਰੀ ਲੋਹਗੜ੍ਹ੍ ਸਾਹਿਬ ਵਿਖੇ ਮਨਾਏ ਜਾ ਰਹੇ ਸਲਾਨਾ ਫ਼ਤਹਿ...
ਪਿੰਡ ਦੀਨਾਂ ਸਾਹਿਬ ਦੇ ਨੌਜਵਾਨ ਦੀ ਮਨੀਲਾ ਵਿਖੇ ਭੇਦਭਰੀ ਹਾਲਤ ਚ ਮੌਤ
. . .  about 1 hour ago
ਨਿਹਾਲ ਸਿੰਘ ਵਾਲਾ (ਮੋਗਾ), 9 ਜੂਨ (ਸੁਖਦੇਵ ਸਿੰਘ ਖ਼ਾਲਸਾ)-ਮੋਗਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਦੀਨਾਂ ਸਾਹਿਬ ਦੇ ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਵਿਖੇ ਗਏ ਨੌਜਵਾਨ ਪ੍ਰਦੀਪ ਸਿੰਘ (34) ਪੁੱਤਰ ਜਗਦੇਵ ਸਿੰਘ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦੀ ਖ਼ਬਰ ਮਿਲਣ 'ਤੇ ਪਰਿਵਾਰ ਡੂੰਘੇ ਸਦਮੇ...
ਭਾਰਤੀ ਹਵਾਈ ਫ਼ੌਜ ਦੇ ਲੜਾਕੂ ਜਹਾਜ਼ਾਂ ਨੇ ਹਿੰਦ ਮਹਾਸਾਗਰ ਖੇਤਰ ਚ ਅੱਠ ਘੰਟੇ ਲੰਬੇ ਮਿਸ਼ਨ ਨੂੰ ਦਿੱਤਾ ਅੰਜਾਮ
. . .  about 1 hour ago
ਨਵੀਂ ਦਿੱਲੀ, 9 ਜੂਨ-ਭਾਰਤੀ ਹਵਾਈ ਫ਼ੌਜ ਦੇ Su-30MKI ਲੜਾਕੂ ਜਹਾਜ਼ਾਂ ਨੇ ਹਿੰਦ ਮਹਾਸਾਗਰ ਖੇਤਰ ਵਿਚ ਅੱਠ ਘੰਟੇ ਲੰਬੇ ਮਿਸ਼ਨ ਨੂੰ ਅੰਜਾਮ ਦਿੱਤਾ।ਭਾਰਤੀ ਹਵਾਈ ਫ਼ੌਜ ਅਨੁਸਾਰ ਜਹਾਜ਼ਾਂ ਨੂੰ ਮੱਧ-ਹਵਾਈ ਰਿਫਿਊਲਿੰਗ ਏਅਰਕ੍ਰਾਫਟ ਦੁਆਰਾ...
ਦਿੱਲੀ:ਨਵਜੰਮੇ ਬੱਚਿਆਂ ਦੇ ਹਸਪਤਾਲ ਚ ਲੱਗੀ ਅੱਗ
. . .  about 1 hour ago
ਨਵੀਂ ਦਿੱਲੀ, 9 ਜੂਨ- ਵੈਸ਼ਾਲੀ ਕਾਲੋਨੀ ਵਿਚ ਨਵਜੰਮੇ ਬੱਚਿਆਂ ਦੇ ਹਸਪਤਾਲ ਵਿਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ 'ਤੇ ਪਹੁੰਚੀਆਂ। ਸਾਰੇ 20 ਨਵਜੰਮੇ ਬੱਚਿਆਂ ਨੂੰ ਦਿੱਲੀ ਫਾਇਰ...
ਬਾਰਾਮੂਲਾ ਪੁਲਿਸ ਨੇ ਬਚਾਏ ਕੇਬਲ ਕਾਰ ਚ ਫ਼ਸੇ 250 ਸੈਲਾਨੀ
. . .  about 1 hour ago
ਗੁਲਮਰਗ, 9 ਜੂਨ-ਰਾਤ ਭਰ ਦੀਆਂ ਕੋਸ਼ਿਸ਼ਾਂ ਵਿਚ, ਬਾਰਾਮੂਲਾ ਪੁਲਿਸ ਨੇ ਲਗਭਗ 250 ਸੈਲਾਨੀਆਂ ਨੂੰ ਬਚਾਇਆ, ਜੋ ਗੰਡੋਲਾ ਸੈਕਿੰਡ ਫੇਜ਼ ਅਫਾਰਵਾਟ ਸਟੇਸ਼ਨ ਲਈ ਗੰਡੋਲਾ ਰਾਈਡ ਲਈ ਗਏ ਸਨ ਅਤੇ ਕੇਬਲ ਕਾਰ...
ਟਰੰਪ ਨੂੰ ਕਲਾਸੀਫਾਈਡ ਦਸਤਾਵੇਜ਼ਾਂ ਦੇ ਮਾਮਲੇ 'ਚ ਠਹਿਰਾਇਆ ਗਿਆ ਦੋਸ਼ੀ
. . .  about 2 hours ago
ਨਿਊਯਾਰਕ, 9 ਜੂਨ -ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵ੍ਹਾਈਟ ਹਾਊਸ ਛੱਡਣ ਤੋਂ ਬਾਅਦ ਗੁਪਤ ਦਸਤਾਵੇਜ਼ਾਂ ਨਾਲ ਨਜਿੱਠਣ ਦੀ ਜਾਂਚ ਵਿਚ ਦੋਸ਼ੀ ਠਹਿਰਾਇਆ ਗਿਆ ਹੈ।ਟਰੰਪ ਨੇ ਟਰੂਥ ਸੋਸ਼ਲ 'ਤੇ ਪੋਸਟ ਕੀਤਾ ਕਿ ਉਨ੍ਹਾਂ ਨੂੰ ਮੰਗਲਵਾਰ ਦੁਪਹਿਰ...
ਕਿਊਬਾ ਨੇ ਚੀਨ ਨੂੰ ਟਾਪੂ 'ਤੇ ਜਾਸੂਸੀ ਕੇਂਦਰ ਬਣਾਉਣ ਦੀ ਦਿੱਤੀ ਇਜਾਜ਼ਤ- ਅਮਰੀਕੀ ਖੁਫੀਆ ਵਿਭਾਗ
. . .  about 2 hours ago
ਵਾਸ਼ਿੰਗਟਨ, 9 ਜੂਨ - ਅਮਰੀਕੀ ਖੁਫੀਆ ਵਿਭਾਗ ਨੇ ਸੂਤਰਾਂ ਦੇ ਹਵਾਲੇ ਤੋਂ ਕਿਹਾ ਕਿ ਕਿਊਬਾ ਨੇ ਚੀਨ ਨੂੰ ਇਸ ਟਾਪੂ 'ਤੇ ਇਕ ਨਿਗਰਾਨੀ ਕੇਂਦਰ ਬਣਾਉਣ ਦੀ ਇਜਾਜ਼ਤ ਦੇਣ ਲਈ ਸਹਿਮਤੀ ਦਿੱਤੀ ਹੈ ਜੋ ਚੀਨੀ ਲੋਕਾਂ...
ਸਾਰੇ ਮਾਮਲੇ ਅਦਾਲਤ ਦੇ ਸਾਹਮਣੇ ਹਨ, ਮੈਂ ਨਹੀਂ ਕਹਿ ਸਕਦਾ ਕੁਝ-ਬ੍ਰਿਜ ਭੂਸ਼ਣ
. . .  about 2 hours ago
ਨਵੀਂ ਦਿੱਲੀ, 9 ਜੂਨ-ਨਾਬਾਲਗ ਪੀੜਤਾ ਵਲੋਂ ਦਬਾਅ ਹੇਠ ਪੋਕਸੋ ਸ਼ਿਕਾਇਤ ਦਰਜ ਕਰਵਾਏ ਜਾਣ ਸੰਬੰਧੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ, "ਸਾਰੇ ਮਾਮਲੇ ਅਦਾਲਤ ਦੇ ਸਾਹਮਣੇ ਹਨ। ਸਰਕਾਰ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ 15 ਜੂਨ ਤੱਕ ਚਾਰਜਸ਼ੀਟ ਦਾਇਰ ਕਰ ਦਿੱਤੀ...
ਪਾਕਿਸਤਾਨੀ ਡਰੋਨ ਰਾਹੀਂ ਸੁੱਟੀ 5 ਕਿਲੋ ਹੈਰੋਇਨ ਬਰਾਮਦ
. . .  about 1 hour ago
ਚੋਗਾਵਾਂ, 9 ਜੂਨ (ਗੁਰਵਿੰਦਰ ਸਿੰਘ ਕਲਸੀ)- ਅੰਮਿ੍ਤਸਰ ਭਾਰਤ ਪਾਕਿਸਤਾਨ ਨੇੜੇ ਸਰਹੱਦੀ ਬੀ.ਓ.ਪੀ. ਰਾਮਕੋਟ ਦੇ ਜਵਾਨਾਂ ਅਤੇ ਲੋਪੋਕੇ ਪੁਲਿਸ ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ 5 ਕਿਲੋ ਹੈਰੋਇਨ ਬਰਾਮਦ ਕਰਨ ਦੀ ਖ਼ਬਰ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਫ਼ੋਨ 'ਤੇ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ , 8 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ । ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ਦੀ ਸਮੀਖਿਆ ਕੀਤੀ ...
ਬਾਲਾਸੋਰ (ਓਡੀਸ਼ਾ) : ਬਾਲਾਸੋਰ ਰੇਲ ਹਾਦਸੇ ਤੋਂ ਬਾਅਦ ਵਿਦਿਆਰਥੀ ਬਹਾਨਾਗਾ ਸਕੂਲ ਆਉਣ ਤੋਂ ਡਰ ਰਹੇ
. . .  1 day ago
ਬਾਲਾਸੋਰ (ਓਡੀਸ਼ਾ) , 8 ਜੂਨ- ਕਲੈਕਟਰ ਦੱਤਾਤ੍ਰੇਯ ਭਾਉਸਾਹਿਬ ਸ਼ਿੰਦੇ ਨੇ ਕਿਹਾ, "ਮੈਂ ਸਕੂਲ ਦਾ ਦੌਰਾ ਕੀਤਾ ਹੈ ਅਤੇ ਇਹ ਇਮਾਰਤ ਬਹੁਤ ਪੁਰਾਣੀ ਹੈ ਅਤੇ ਇਹ ਕਿਸੇ ਵੀ ਸਮੇਂ ਢਹਿ ਸਕਦੀ ਹੈ । ਇਸ ਇਮਾਰਤ ਨੂੰ ਬੈਕਅੱਪ ਕਰਨ ਲਈ ਇਕ...
ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ
. . .  1 day ago
ਨਵੀਂ ਦਿੱਲੀ , 8 ਜੂਨ-ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ । ਪਹਿਲੀ ਮਹਿਲਾ ਹੱਜ ਉਡਾਣ, IX 3025, 145 ਮਹਿਲਾ ਸ਼ਰਧਾਲੂਆਂ ਨੂੰ ਲੈ ...
ਮੱਧ ਪ੍ਰਦੇਸ਼ : ਬੋਰਵੈੱਲ 'ਚ ਫਸੀ ਲੜਕੀ ਨੂੰ ਬਚਾਇਆ ਨਹੀਂ ਜਾ ਸਕਿਆ
. . .  1 day ago
ਭੋਪਾਲ, 8 ਜੂਨ - ਸਿਹੋਰ ਦੇ ਐਸ.ਪੀ. ਮਯੰਕ ਅਵਸਥੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ ਅਤੇ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ । ਅਸੀਂ ਖੇਤ ਮਾਲਕ ਅਤੇ ਬੋਰ ਕਰਨ ਵਾਲੇ...
ਵਿਜੀਲੈਂਸ ਬਿਊਰੋ ਵਲੋਂ ਮਲੇਰਕੋਟਲਾ 'ਚ 35 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ
. . .  1 day ago
ਮਲੇਰਕੋਟਲਾ, 8 ਜੂਨ (ਪਰਮਜੀਤ ਸਿੰਘ ਕੁਠਾਲਾ)- ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਨੇੜੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਦਿਲਵਰ ਖਾਂ ਨੂੰ ਮੁਹੰਮਦ ਸਮੀਰ ...
ਦਿਨ ਦਿਹਾੜੇ ਹਥਿਆਰਾਂ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ 46 ਹਜ਼ਾਰ ਨਕਦ ਅਤੇ ਮੋਬਾਈਲ ਖੋਹਿਆ
. . .  1 day ago
ਮੰਡੀ ਲਾਧੂਕਾ, 8 ਜੂਨ (ਰਾਕੇਸ਼ ਛਾਬੜਾ)-ਪਿੰਡ ਗੰਧੜ ਦੇ ਨੇੜੇ ਮੰਡੀ ਦੀ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਤਿੰਨ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਇਕ ਮੋਬਾਈਲ ਅਤੇ 46 ਹਜ਼ਾਰ ਰੁਪਏ ਦੀ ...
ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ , 8 ਜੂਨ - ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰਪਤੀ ਲਈ ਵਰਕਿੰਗ ਲੰਚ ਦੀ ਮੇਜ਼ਬਾਨੀ ਕੀਤੀ ...
ਮਨੀ ਲਾਂਡਰਿੰਗ ਮਾਮਲੇ ’ਚ 4.49 ਕਰੋੜ ਰੁਪਏ ਦੀਆਂ ਤਿੰਨ ਅਚੱਲ ਜਾਇਦਾਦਾਂ ਨੂੰ ਕੀਤਾ ਜ਼ਬਤ
. . .  1 day ago
ਨਵੀਂ ਦਿੱਲੀ , 8 ਜੂਨ - ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੇਥਾਕੁਆਲੋਨ ਗੋਲੀਆਂ ਦੇ ਨਿਰਮਾਣ ਅਤੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਚਲਾਉਣ ਵਾਲੇ ਸੁਭਾਸ਼ ਦੁਡਾਨੀ ...
ਬਿਹਾਰ : ਖੰਭਿਆਂ ਵਿਚਕਾਰ ਫਸੇ 12 ਸਾਲ ਦੇ ਮਾਸੂਮ ਰੰਜਨ ਦੀ ਮੌਤ
. . .  1 day ago
ਪਟਨਾ, 8 ਜੂਨ - ਬਿਹਾਰ ਦੇ ਐਸ.ਡੀ.ਐਮ. ਉਪੇਂਦਰ ਪਾਲ ਨੇ ਦੱਸਿਆ ਕਿ 12 ਸਾਲ ਦੇ ਫਸੇ ਮਾਸੂਮ ਰੰਜਨ ਦੀ ਮੌਤ ਦੀ ਮੌਤ ਹੋ ਗਈ ਹੈ । ਐਨ. ਡੀ. ਆਰ. ਐਫ. ਟੀਮ ਨੇ 14 ਘੰਟੇ ਦੀ ਮਿਹਨਤ ਤੋਂ ਬਾਅਦ ਬੱਚੇ ਨੂੰ ਬਾਹਰ ...
ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਪੁਲਿਸ ਨੇ ਕੀਤੇ ਕਾਬੂ
. . .  1 day ago
ਮੋਗਾ, 8 ਜੂਨ- ਅੱਜ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ....
ਭਾਰਤ ਭਾਰਤੀ ਵਿਦਿਆਰਥੀਆਂ ਦੇ ਮਾਮਲੇ ’ਤੇ ਦਬਾਅ ਬਣਾਉਂਦਾ ਰਹੇਗਾ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਾਖ਼ਲਾ ਪੇਸ਼ਕਸ਼ ਪੱਤਰ ਦੇ ਕਾਰਨ ਦੇਸ਼ ਨਿਕਾਲੇ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ਦੇ ਵਿਚਕਾਰ, ਵਿਦੇਸ਼ ਮੰਤਰੀ ਐਸ. ਜੈਸ਼ੰਕਰ....
ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ
. . .  1 day ago
ਚੰਡੀਗੜ੍ਹ, 8 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਧਾਰਨ ਕਿਸਾਨ ਪਰਿਵਾਰ ਦੇ ਗਤੀਸ਼ੀਲ, ਤਜ਼ਰਬੇਕਾਰ ਅਤੇ ਮਿਹਨਤੀ ਨੌਜਵਾਨ.....
ਚੰਨੀ ਦਾ ਅਪਮਾਨ ਕਰਨ ਲਈ ਕੇਜਰੀਵਾਲ ਅਤੇ ਭਗਵੰਤ ਮਾਨ ਮੰਗੇ ਮੁਆਫ਼ੀ- ਪ੍ਰਤਾਪ ਸਿੰਘ ਬਾਜਵਾ
. . .  1 day ago
ਚੰਡੀਗੜ੍ਹ, 8 ਜੂਨ- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਧਾਨ ਸਭਾ ਚੋਣ....
ਸਾਥੀ ਵਲੋਂ ਲੜਕੀ ਦੇ ਕਤਲ ਮਾਮਲੇ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
. . .  1 day ago
ਨਵੀਂ ਦਿੱਲੀ, 8 ਜੂਨ- ਰਾਸ਼ਟਰੀ ਮਹਿਲਾ ਕਮਿਸ਼ਨ ਨੇ 32 ਸਾਲਾ ਔਰਤ ਦੀ ਉਸ ਦੇ ਲਿਵ-ਇਨ ਸਾਥੀ ਵਲੋਂ ਕੀਤੀ ਹੱਤਿਆ ਦਾ ਨੋਟਿਸ ਲੈਂਦਿਆਂ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ....
ਅਗਨੀ ਪ੍ਰਾਈਮ ਬੈਲਿਸਟਿਕ ਮਿਜ਼ਾਈਲ ਦਾ ਹੋਇਆ ਸਫ਼ਲ ਪ੍ਰੀਖਣ
. . .  1 day ago
ਭੁਵਨੇਸ਼ਵਰ, 8 ਜੂਨ- ਡੀ.ਆਰ.ਡੀ.ਓ. ਨੇ ਬੀਤੇ ਦਿਨ ਓਡੀਸ਼ਾ ਦੇ ਤੱਟ ਤੋਂ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਟਾਪੂ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ ਪ੍ਰਾਈਮ ਦਾ ਸਫ਼ਲ ਪ੍ਰੀਖਣ ਕੀਤਾ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮਾਘ ਸੰਮਤ 554

ਪੰਜਾਬ / ਜਨਰਲ

ਬਟਾਲਾ ਨੇੜੇ ਦੋ ਧਿਰਾਂ 'ਚ ਚੱਲੀਆਂ ਗੋਲੀਆਂ-2 ਦੀ ਮੌਤ

ਊਧਨਵਾਲ/ਪੰਜਗਰਾਈਆਂ, 6 ਫਰਵਰੀ (ਪਰਗਟ ਸਿੰਘ, ਬਲਵਿੰਦਰ ਸਿੰਘ)-ਬਟਾਲਾ ਦੇ ਨਜ਼ਦੀਕੀ ਪਿੰਡ ਦਈਆ ਵਿਖੇ ਆਪਸੀ ਲੜਾਈ ਦੌਰਾਨ ਚੱਲੀਆਂ ਗੋਲੀਆਂ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ | ਜਤਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 10 ਵਜੇ ਉਹ ਆਪਣੇ ਘਰ ਸੁੱਤਾ ਪਿਆ ਸੀ ਕਿ ਕਰੀਬ 8 ਵਿਅਕਤੀ ਉਸ ਦੇ ਘਰ ਦੇ ਬਾਹਰ ਕਾਰ 'ਚ ਆਏ ਅਤੇ ਉਸ ਦੇ ਪਿਤਾ ਦਾ ਨਾਂਅ ਲੈ ਕੇ ਅਪਸ਼ਬਦ ਬੋਲਣ ਲੱਗੇ | ਮੇਰੇ ਪਿਤਾ ਸਾ. ਸਰਪੰਚ ਸਵਰਨ ਸਿੰਘ (55) ਪੁੱਤਰ ਹਰਭਜਨ ਸਿੰਘ ਨੇ ਬਾਹਰ ਆ ਕੇ ਗੇਟ ਖੋਲਿ੍ਹਆ ਤਾਂ ਸਾਰੇ ਜ਼ਬਰਦਸਤੀ ਘਰ ਦੇ ਅੰਦਰ ਵੜਨ ਲੱਗੇ, ਜਿਸ ਤੋਂ ਬਾਅਦ ਉਸ ਦੇ ਪਿਤਾ ਨੇ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਜਵਾਬੀ ਫਾਇਰਿੰਗ ਕੀਤੀ ਪਰ ਹਮਲਾਵਰਾਂ ਵਲੋਂ ਕੀਤੀ ਗੋਲੀਬਾਰੀ ਦੌਰਾਨ ਇਕ ਗੋਲੀ ਮੇਰੇ ਪਿਤਾ ਨੂੰ ਲੱਗ ਗਈ ਤੇ ਉਹ ਗੰਭੀਰ ਜ਼ਖ਼ਮੀ ਹੋ ਗਏ | ਬਾਅਦ 'ਚ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ | ਉਨ੍ਹਾਂ ਆਪਣੇ ਪਿਤਾ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ, ਜਿੱਥੇ ਐਮਰਜੈਂਸੀ ਵਾਰਡ ਦੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਉਸ ਨੇ ਦੱਸਿਆ ਕਿ ਜਦੋਂ ਹਮਲਾਵਰਾਂ ਵਲੋਂ ਗੋਲੀਆਂ ਚਲਾਈਆਂ ਜਾ ਰਹੀਆਂ ਸਨ ਤਾਂ ਮੇਰੇ ਪਿਤਾ ਨੇ ਆਪਣੇ ਬਚਾਅ ਲਈ ਆਪਣੇ ਰਿਵਾਲਵਰ ਨਾਲ ਜਵਾਬੀ ਕਾਰਵਾਈ ਕੀਤੀ ਸੀ | ਦੁਸ਼ਮਣੀ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਕੋਈ ਦੁਸ਼ਮਣੀ ਨਹੀਂ ਹੈ | ਦੂਜੀ ਧਿਰ ਦੇ ਮਿ੍ਤਕ ਹਰਭਿੰਦਰ ਸਿੰਘ (35) ਪੁੱਤਰ ਗੁਰਮੁਖ ਸਿੰਘ ਵਾਸੀ ਭੰਬੋਈ ਦੇ ਤਾਇਆ ਪੂਰਨ ਸਿੰਘ ਨੇ ਦੱਸਿਆ ਕਿ ਸਾਡਾ ਪੁੱਤਰ ਕਬੱਡੀ ਦਾ ਖਿਡਾਰੀ ਸੀ ਅਤੇ ਬੀਤੀ ਸ਼ਾਮ ਵੀ ਉਹ ਕਬੱਡੀ ਖੇਡ ਕੇ ਵਾਪਸ ਆ ਰਿਹਾ ਸੀ ਤਾਂ ਪੁਰਾਣੀ ਰੰਜਿਸ਼ ਦੇ ਤਹਿਤ ਹਰਭਿੰਦਰ ਸਿੰਘ ਤੇ ਉਸ ਦੇ ਸਾਥੀਆਂ ਨੂੰ ਘੇਰ ਕੇ ਉਕਤ ਧਿਰ ਦੇ ਵਿਅਕਤੀਆਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਰਕੇ ਅਸੀਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਆਪਣੇ ਪੁੱਤਰ ਨੂੰ ਅੰਮਿ੍ਤਸਰ ਹਸਪਤਾਲ 'ਚ ਦਾਖਲ ਕਰਵਾਇਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ | ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸ.ਪੀ. ਹੈਡਕੁਆਟਰ ਗੁਰਪ੍ਰੀਤ ਸਿੰਘ, ਐਸਐਚਓ ਘੁਮਾਣ ਬਲਕਾਰ ਸਿੰਘ, ਸ੍ਰੀ ਹਰਗੋਬਿੰਦਪੁਰ ਦੇ ਡੀਐਸਪੀ ਗੁਰਬਿੰਦਰਬੀਰ ਸਿੰਘ ਸਿੱਧੂ ਨੇ ਪੁਲਿਸ ਟੀਮ ਸਮੇਤ ਘਟਨਾ ਸਥਾਨ ਤੇ ਸਿਵਲ ਹਸਪਤਾਲ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ |

ਪੇਂਡੂ ਖੇਤਰਾਂ 'ਚ ਐਮ.ਬੀ.ਬੀ.ਐਸ. ਡਾਕਟਰਾਂ ਦੀ ਥਾਂ 'ਤੇ ਸੀ.ਐਚ.ਓ. ਤੇ ਆਯੁਰਵੈਦਿਕ ਡਾਕਟਰ ਤੈਨਾਤ ਕਰਨ ਦੇ ਚਰਚੇ

ਪਟਿਆਲਾ, 6 ਫਰਵਰੀ (ਗੁਰਵਿੰਦਰ ਸਿੰਘ ਔਲਖ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ 'ਚ ਖੋਲੇ੍ਹ ਜਾ ਰਹੇ ਮੁਹੱਲਾ ਕਲੀਨਿਕਾਂ ਦੀਆਂ ਖ਼ਾਮੀਆਂ ਨਿੱਤ ਉਜਾਗਰ ਹੋ ਰਹੀਆਂ ਹਨ ਅਤੇ ਜਿਨ੍ਹਾਂ ਦਾ ਵੱਖ-ਵੱਖ ਥਾਵਾਂ 'ਤੇ ਲੋਕਾਂ ਵਲੋਂ ਵਿਰੋਧ ਵੀ ਕੀਤਾ ਜਾ ਰਿਹਾ ਹੈ | ਹੁਣ ...

ਪੂਰੀ ਖ਼ਬਰ »

ਡਰਾਈਵਰਾਂ-ਕੰਡਕਟਰਾਂ ਦੀ ਘਾਟ ਕਾਰਨ ਕਬਾੜ ਬਣ ਰਹੀਆਂ ਡਿਪੂਆਂ 'ਚ ਖੜ੍ਹੀਆਂ ਰੋਡਵੇਜ਼ ਦੀਆਂ ਬੱਸਾਂ

ਗੁਰਦੀਪ ਸਿੰਘ ਮਲਕ ਜਗਰਾਉਂ, 6 ਫਰਵਰੀ -ਭਗਵੰਤ ਮਾਨ ਸਰਕਾਰ ਵਲੋਂ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਕੇ ਸੂਬੇ 'ਚੋਂ ਬੇਰੁਜ਼ਗਾਰੀ ਖ਼ਤਮ ਕਰ ਦੇ ਕੀਤੇ ਜਾ ਰਹੇ ਦਾਅਵਿਆਂ ਦੀ ਪੋਲ ਪੰਜਾਬ ਰੋਡਵੇਜ਼ ਵਿਭਾਗ 'ਚ ਕਾਮਿਆਂ ਦੀ ਘਾਟ ਕਾਰਨ 18 ਰੋਡਵੇਜ਼ ਡਿਪੂਆਂ 'ਚ ...

ਪੂਰੀ ਖ਼ਬਰ »

ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਅੰਤਰਰਾਸ਼ਟਰੀ ਗਰੋਹ ਦੇ 8 ਮੈਂਬਰ ਗਿ੍ਫ਼ਤਾਰ

ਕਪੂਰਥਲਾ, 6 ਫਰਵਰੀ (ਅਮਰਜੀਤ ਕੋਮਲ)-ਕਪੂਰਥਲਾ ਪੁਲਿਸ ਨੇ ਪਿੰਡ ਗਾਜੀ ਗੁਡਾਣਾ ਦੇ ਇਕ ਬਜ਼ੁਰਗ ਨੂੰ ਅਗਵਾ ਕਰਕੇ ਉਸ ਦੇ ਅਮਰੀਕਾ ਵਿਚ ਰਹਿੰਦੇ ਲੜਕੇ ਕੋਲੋਂ ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦਾ ਪਰਦਾਫਾਸ਼ ਕਰਕੇ ਗਰੋਹ ਦੇ 8 ਮੈਂਬਰਾਂ ...

ਪੂਰੀ ਖ਼ਬਰ »

ਜਨਵਰੀ 'ਚ ਹਵਾ ਗੁਣਵੱਤਾ ਦਸੰਬਰ ਨਾਲੋਂ ਹੋਈ ਸਾਫ਼

ਲੁਧਿਆਣਾ, 6 ਫ਼ਰਵਰੀ (ਪੁਨੀਤ ਬਾਵਾ)-ਪੰਜਾਬ ਦੀ ਆਬੋ-ਹਵਾ ਵਿਚ ਦਸੰਬਰ ਮਹੀਨੇ ਦੇ ਮੁਕਾਬਲੇ ਜਨਵਰੀ ਮਹੀਨੇ 'ਚ ਸੁਧਾਰ ਹੋਇਆ ਹੈ ਅਤੇ ਹਵਾ ਸਾਫ਼ ਹੋਈ ਹੈ | ਦਸੰਬਰ 2022 ਮਹੀਨੇ ਦੇ ਮੁਕਾਬਲੇ ਜਨਵਰੀ 2023 ਮਹੀਨੇ 'ਚ ਪੰਜਾਬ ਦੀ ਆਬੋ-ਹਵਾ 18 ਸੂਚਕ ਅੰਕ ਘੱਟ ਦੂਸ਼ਿਤ ਰਹੀ | ਦਸੰਬਰ ...

ਪੂਰੀ ਖ਼ਬਰ »

ਲੋਹ ਟੋਪ ਦੇ ਹੱਕ 'ਚ ਚੇਅਰਮੈਨ ਲਾਲਪੁਰਾ ਦੀ ਵਕਾਲਤ ਦਾ ਸ਼ੋ੍ਰਮਣੀ ਕਮੇਟੀ ਵਲੋਂ ਤਿੱਖਾ ਪ੍ਰਤੀਕਰਮ

ਅੰਮਿ੍ਤਸਰ, 6 ਫਰਵਰੀ (ਜੱਸ)-ਭਾਰਤ ਸਰਕਾਰ ਦੁਆਰਾ ਸਿੱਖ ਫੌਜੀਆਂ ਨੂੰ ਲੋਹ ਟੋਪ ਪਹਿਨਾਉਣ ਦੀ ਪ੍ਰਸਤਾਵਿਤ ਤਜਵੀਜ਼ ਸੰਬੰਧੀ ਸ਼ੋ੍ਰਮਣੀ ਕਮੇਟੀ ਨੇ ਬੀਤੇ ਦਿਨ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਕੀਤੀ ਵਕਾਲਤ 'ਤੇ ਤਿੱਖੀ ...

ਪੂਰੀ ਖ਼ਬਰ »

ਬਹਿਬਲ ਮੋਰਚਾ ਸਥਾਨ 'ਤੇ ਦੂਸਰੇ ਦਿਨ ਵੀ ਰਹੀ ਸੜਕ ਜਾਮ

ਬਰਗਾੜੀ, 6 ਫ਼ਰਵਰੀ (ਲਖਵਿੰਦਰ ਸ਼ਰਮਾ)-ਬਹਿਬਲ ਮੋਰਚਾ ਸਥਾਨ 'ਤੇ ਮੋਰਚਾ ਪ੍ਰਬੰਧਕਾਂ ਵਲੋਂ ਨੈਸ਼ਨਲ ਹਾਈਵੇ ਸੜਕ ਦੇ ਦੋਵੇਂ ਪਾਸੇ ਅੱਜ ਦੂਸਰੇ ਦਿਨ ਵੀ ਪੂਰੀ ਤਰ੍ਹਾਂ ਜਾਮ ਰਹੇ | ਮੋਰਚਾ ਪ੍ਰਬੰਧਕਾਂ ਨਾਲ ਐਸ.ਡੀ.ਐਮ ਡਾ. ਨਿਰਮਲਾ ਉਸੇਪਚਨ ਅਤੇ ਜ਼ਿਲ੍ਹਾ ਪੁਲਿਸ ...

ਪੂਰੀ ਖ਼ਬਰ »

ਕੌਮੀ ਇਨਸਾਫ਼ ਮੋਰਚੇ ਦੇ ਮੰਚ ਤੋਂ ਅਰਦਾਸ ਉਪਰੰਤ ਭਗਵੰਤ ਮਾਨ ਦੀ ਰਿਹਾਇਸ਼ ਵੱਲ ਪਹਿਲਾ ਜਥਾ ਰਵਾਨਾ

ਐੱਸ. ਏ. ਐੱਸ. ਨਗਰ, 6 ਫਰਵਰੀ (ਕੇ. ਐੱਸ. ਰਾਣਾ)-ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਮੁਹਾਲੀ ਦੇ ਵਾਈ. ਪੀ. ਐਸ. ਚੌਕ ਤੋਂ ਅੱਗੇ ਚੰਡੀਗੜ੍ਹ-ਮੁਹਾਲੀ ਬਾਰਡਰ 'ਤੇ ਜਾਰੀ ਕੌਮੀ ਇਨਸਾਫ਼ ਮੋਰਚੇ ਤੋਂ ਸੋਮਵਾਰ ਦੀ ਦੁਪਹਿਰ ਪਹਿਲਾ 31 ਮੈਂਬਰੀ ਜਥਾ ਮੁੱਖ ...

ਪੂਰੀ ਖ਼ਬਰ »

'ਆਪ' ਨੇ ਬਿਜਲੀ ਕੰਪਨੀ ਨੂੰ ਕੰਗਾਲ ਕਰ ਪੰਜਾਬ ਨੂੰ ਹਨੇਰੇ 'ਚ ਧੱਕਿਆ-ਸੁਖਬੀਰ

ਅੰਮਿ੍ਤਸਰ, 6 ਫਰਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਿਆਸਤ ਝੂਠ 'ਤੇ ਨਿਰਭਰ ਹੈ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਂਅ ਬਦਲਣ ਦੀ ਮੁਹਿੰਮ ਨਾਲ ਪੰਜਾਬੀਆਂ ਨੂੰ ਮੂਰਖ ਬਣਾਉਣ ...

ਪੂਰੀ ਖ਼ਬਰ »

ਮਾਨ ਸਰਕਾਰ ਨੇ ਪੇਂਡੂ ਡਿਸਪੈਂਸਰੀਆਂ 'ਚ ਡਾਕਟਰਾਂ ਦੀ ਥਾਂ ਨਰਸਾਂ ਨੂੰ ਕੀਤਾ ਤਾਇਨਾਤ-ਸਿੱਧੂ

ਐੱਸ. ਏ. ਐੱਸ. ਨਗਰ, 6 ਫਰਵਰੀ (ਕੇ. ਐੱਸ. ਰਾਣਾ)–ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਮਾਨ ਸਰਕਾਰ ਨੇ ਨਰਸਾਂ ਅਤੇ ਆਯੁਰਵੈਦ ਪ੍ਰੈਕਟੀਸ਼ਨਰਾਂ ਨੂੰ ਕਈ ਪੇਂਡੂ ਡਿਸਪੈਂਸਰੀਆਂ 'ਚ ਡਾਕਟਰਾਂ ਦੀ ਥਾਂ 'ਤੇ ਕੰਮ ਕਰਨ ਲਈ ਕਿਹਾ ...

ਪੂਰੀ ਖ਼ਬਰ »

ਖਪਤਕਾਰਾਂ ਤੋਂ ਵਸੂਲ ਕੀਤਾ ਜਾਵੇਗਾ ਲਗਾਏ ਜਾਣ ਵਾਲੇ ਪ੍ਰੀ-ਪੇਡ ਬਿਜਲੀ ਮੀਟਰਾਂ ਦਾ ਖਰਚਾ

ਸ਼ਿਵ ਸ਼ਰਮਾ ਜਲੰਧਰ, 6 ਫਰਵਰੀ-ਕੇਂਦਰ ਵਲੋਂ ਰਾਜ 'ਚ ਸਮਾਰਟ ਬਿਜਲੀ ਮੀਟਰ ਲਗਾਉਣ ਅਤੇ ਬਿਜਲੀ ਸਿਸਟਮ 'ਚ ਸੁਧਾਰ ਕਰਨ ਲਈ ਰੀਵੈਮਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ. ਡੀ. ਐੱਸ. ਐੱਸ.) ਤਹਿਤ 9641 ਕਰੋੜ ਦੀ ਮਨਜ਼ੂਰ ਕੀਤੀ ਸਕੀਮ ਦਾ ਫ਼ਾਇਦਾ ਤਾਂ ਹੀ ਪਾਵਰਕਾਮ ਨੂੰ ...

ਪੂਰੀ ਖ਼ਬਰ »

ਰੇਤ ਦੀ ਲੁੱਟ ਜਾਰੀ, ਨਾ ਮਾਫ਼ੀਆ ਖ਼ਤਮ ਹੋਇਆ, ਨਾ 20 ਹਜ਼ਾਰ ਕਰੋੜ ਕਮਾ ਸਕੀ ਸਰਕਾਰ-ਬਾਜਵਾ

ਚੰਡੀਗੜ੍ਹ, 6 ਫਰਵਰੀ (ਅਜੀਤ ਬਿਊਰੋ)- ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ 'ਆਪ' ਸਰਕਾਰ ਨੂੰ ਪੰਜਾਬ ਵਿਚ ਰੇਤਾ-ਬਜਰੀ ਦੀ ਵੰਡ ਅਤੇ ਵਿੱਕਰੀ 'ਤੇ ਸਪੱਸ਼ਟਤਾ ਅਤੇ ਪਾਰਦਰਸ਼ਤਾ ਲਿਆਉਣ ਵਿਚ ਪੂਰੀ ਤਰ੍ਹਾਂ ਅਸਮਰਥਾ ਹੋਣ 'ਤੇ ...

ਪੂਰੀ ਖ਼ਬਰ »

ਨਸ਼ੇ ਨੇ ਲਈ ਦੋ ਨੌਜਵਾਨਾਂ ਦੀ ਜਾਨ

ਮੱਲਾਂਵਾਲਾ, 6 ਫਰਵਰੀ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਮੱਲਾਂਵਾਲਾ ਤੋਂ ਥੋੜੀ ਦੂਰ ਪਿੰਡ ਮੱਲੂ ਵਲੀਏ ਵਾਲਾ 'ਚ ਇਕ ਨੌਜਵਾਨ ਦੀ ਨਸ਼ੇ ਨਾਲ ਮੌਤ ਹੋ ਗਈ | ਮਿ੍ਤਕ ਗੁਰਲਾਲ ਸਿੰਘ ਦੇ ਮਾਸੀ ਦੇ ਲੜਕੇ ਰਣਜੀਤ ਸਿੰਘ ਨੇ ਦੱਸਿਆ ਹੈ ਕਿ ਗੁਰਲਾਲ ਸਿੰਘ ਪਿਛਲੇ ਕਾਫੀ ...

ਪੂਰੀ ਖ਼ਬਰ »

ਅਦਾਲਤ ਦੀਆਂ ਫ਼ਰਜ਼ੀ ਈ-ਮੇਲ ਰਾਹੀਂ ਜੇਲ੍ਹ 'ਚ ਜ਼ਮਾਨਤ ਦਾ ਹੁਕਮ ਭੇਜਣ ਵਾਲੇ ਮਾਮਲੇ ਦੀਆਂ ਤਾਰਾਂ ਜੁੜੀਆਂ ਜੇਲ੍ਹ ਅਧਿਕਾਰੀਆਂ ਨਾਲ

ਫ਼ਿਰੋਜ਼ਪੁਰ, 6 ਫਰਵਰੀ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਅਦਾਲਤ ਦੀਆਂ ਫ਼ਰਜ਼ੀ ਈ-ਮੇਲ ਰਾਹੀਂ ਫ਼ਰਜ਼ੀ ਜ਼ਮਾਨਤੀ ਆਰਡਰਾਂ 'ਤੇ ਜੇਲ੍ਹ 'ਚੋਂ ਬਾਹਰ ਜਾਣ ਦੇ ਮਾਮਲੇ ਵਿਚ ਵੱਡੇ ਖ਼ੁਲਾਸੇ ਹੋ ਰਹੇ ਹਨ | ਇਸ ਫਰਜੀਵਾੜੇ ਅੰਦਰ ਜੇਲ੍ਹ ਅਧਿਕਾਰੀ ਦਾ ਵੀ ਨਾਂਅ ਸਾਹਮਣੇ ਆਇਆ ...

ਪੂਰੀ ਖ਼ਬਰ »

ਵੱਡਾ ਘੱਲੂਘਾਰਾ ਕੁੱਪ-ਰੋਹੀੜਾ ਵਿਖੇ ਸ਼ਹੀਦੀ ਸਮਾਗਮ ਸਮਾਪਤ

ਕੁੱਪ ਕਲਾਂ, 6 ਫਰਵਰੀ (ਮਨਜਿੰਦਰ ਸਿੰਘ ਸਰÏਦ) - ਸਿੱਖ ਇਤਿਹਾਸ ਦੇ ਸੁਨਹਿਰੀ ਪੰਨਿਆਂ 'ਤੇ ਲਾਸਾਨੀ ਕੁਰਬਾਨੀ ਦੇ ਪ੍ਰਤੀਕ ਵਜੋਂ ਦਰਜ਼ ਵੱਡਾ ਘੱਲੂਘਾਰਾ ਕੁੱਪ-ਰੋਹੀੜਾ ਜਿੱਥੇ ਫਰਵਰੀ 3, 4 ਅਤੇ 5, ਸੰਨ 1762 ਨੂੰ ਅਹਿਮਦ ਸ਼ਾਹ ਅਬਦਾਲੀ ਦੀਆਂ ਫ਼ੌਜਾਂ ਨਾਲ ਲੋਹਾ ਲੈਂਦਿਆਂ ...

ਪੂਰੀ ਖ਼ਬਰ »

ਸਰਕਾਰ ਮੁਹੱਲਾ ਕਲੀਨਿਕਾਂ 'ਤੇ ਕੇਂਦਰ ਦਾ ਪੈਸਾ ਲਾ ਕੇ ਫੰਡਾਂ ਦੀ ਦੁਰਵਰਤੋਂ ਕਰ ਰਹੀ ਹੈ-ਅਰਵਿੰਦ ਖੰਨਾ

ਸੰਗਰੂਰ, 6 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਿਹੜਾ ਪੈਸਾ ਆਮ ਆਦਮੀ ਕਲੀਨਿਕਾਂ 'ਤੇ ਲਾਇਆ ਜਾ ਰਿਹਾ ਹੈ, ਉਹ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਦੇ ਸਰਕਾਰੀ ਹਸਪਤਾਲਾਂ ਅਤੇ ਸਿਹਤ ...

ਪੂਰੀ ਖ਼ਬਰ »

ਅੱਜ ਤੱਕ ਸਰਕਾਰਾਂ ਦੀ ਨੀਅਤ ਸਿੱਖਾਂ ਪ੍ਰਤੀ ਕਦੇ ਵੀ ਸਾਫ਼ ਨਹੀਂ ਰਹੀ-ਗਿਆਨੀ ਹਰਪ੍ਰੀਤ ਸਿੰਘ

ਲੌਂਗੋਵਾਲ, 6 ਫਰਵਰੀ (ਸ.ਸ.ਖੰਨਾ, ਵਿਨੋਦ ਸ਼ਰਮਾ)-ਸਿੱਖ ਕÏਮ ਦੇ ਲਾਸਾਨੀ ਸ਼ਹੀਦ, ਬ੍ਰਹਮ ਗਿਆਨੀ, ਸਿੰਘ ਸਾਹਿਬ ਭਾਈ ਸਾਹਿਬ ਭਾਈ ਮਨੀ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

'ਆਪ' ਨੇ ਬਲਕਾਰ ਸਿੰਘ ਨੂੰ ਜੰਮੂ-ਕਸ਼ਮੀਰ ਦਾ ਤੇ ਜਗਦੀਪ ਗੋਲਡੀ ਨੂੰ ਹਿਮਾਚਲ ਦਾ ਇੰਚਾਰਜ ਲਗਾਇਆ

ਚੰਡੀਗੜ੍ਹ, 6 ਫਰਵਰੀ (ਪ੍ਰੋ. ਅਵਤਾਰ ਸਿੰਘ)-ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਜਿੱਥੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਿਚ ਵਾਰ-ਵਾਰ ਬਦਲੀਆਂ ਕਰਨ ਕਰਕੇ ਚਰਚਾ ਵਿਚ ਹੈ, ਉੱਥੇ ਪਾਰਟੀ ਵਿਚ ਵੀ ਆਹੁਦੇਦਾਰਾਂ ਨੂੰ ਬਹੁਤ ਹੀ ਜਲਦੀ-ਜਲਦੀ ਬਦਲਿਆ ਜਾ ਰਿਹਾ ਹੈ | ਜਿਸ ਦੀ ...

ਪੂਰੀ ਖ਼ਬਰ »

ਉਦਯੋਗਿਕ ਖੇਤਰ 'ਚ ਚਮਕਦੇ ਸਿੱਖ ਸਿਤਾਰਿਆਂ ਬਾਰੇ ਹੈ 'ਸਿੱਖ ਬਿਜ਼ਨੈੱਸ ਲੀਡਰਜ਼ ਆਫ਼ ਇੰਡੀਆ' ਕਿਤਾਬ

ਜਲੰਧਰ, 6 ਫਰਵਰੀ (ਅਜੀਤ ਬਿਊਰੋ)- ਡਾ. ਪ੍ਰਭਲੀਨ ਸਿੰਘ (ਪ੍ਰਬੰਧਕੀ ਅਫ਼ਸਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ) ਦੀ ਪੰਜਵੀਂ ਪ੍ਰਕਾਸ਼ਨਾ 'ਸਿੱਖ ਬਿਜ਼ਨਸ ਲੀਡਰਜ਼ ਆਫ਼ ਇੰਡੀਆ' ਨੂੰ ਭਾਰਤ ਦੇ ਨਾਮਵਰ ਪ੍ਰਕਾਸ਼ਨਾ ਆਊਟਲੁੱਕ ਗਰੁੱਪ ਵਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਸਾਧੂ ਸਿੰਘ ਧਰਮਸੋਤ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 6 ਫਰਵਰੀ (ਜਸਬੀਰ ਸਿੰਘ ਜੱਸੀ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭਿ੍ਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸ੍ਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗਿ੍ਫ਼ਤਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 16 ਰੇਤੇ ਦੀਆਂ ਖੱਡਾਂ ਜਨਤਕ ਤÏਰ 'ਤੇ ਸ਼ੁਰੂ ਕਰਨ ਦਾ ਟਿੱਪਰ ਐਸੋਸੀਏਸ਼ਨ ਵਲੋਂ ਸਖ਼ਤ ਵਿਰੋਧ

ਲੁਧਿਆਣਾ, 6 ਫ਼ਰਵਰੀ (ਪੁਨੀਤ ਬਾਵਾ)-ਟਿੱਪਰ ਐਸੋਸੀਏਸ਼ਨ ਦੇ ਪ੍ਰਧਾਨ ਮੁਹੰਮਦ ਇਲਿਆਸ ਦੀ ਅਗਵਾਈ ਹੇਠ ਪੂਰੇ ਪੰਜਾਬ ਦੇ ਟਿੱਪਰ ਮਾਲਕਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਪੰਜਾਬ ਸਰਕਾਰ ਵਲੋਂ 16 ਰੇਤੇ ਦੀਆਂ ਖੱਡਾਂ ਜਨਤਕ ਤÏਰ 'ਤੇ ਸ਼ੁਰੂ ਕਰਨ ਦਾ ਵਿਰੋਧ ਕੀਤਾ ਗਿਆ | ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਨੂੰ ਆਲ ਇੰਡੀਆ ਗੁਰਦੁਆਰਾ ਐਕਟ ਦਾ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ਭੇਜਣਾ ਚਾਹੀਦਾ-ਜਥੇਦਾਰ

ਅੰਮਿ੍ਤਸਰ, 6 ਫਰਵਰੀ (ਜਸਵੰਤ ਸਿੰਘ ਜੱਸ)-ਸੁਪਰੀਮ ਕੋਰਟ ਵਲੋਂ ਹਰਿਆਣਾ ਸਿੱਖ ਗੁ: ਮੈਨੇਜਮੈਂਟ ਐਕਟ ਨੂੰ ਮਾਨਤਾ ਦੇਣ ਵਾਲੀਆਂ ਨਜ਼ਰਸਾਨੀ ਪਟੀਸ਼ਨਾਂ ਬੀਤੇ ਦਿਨੀ ਰੱਦ ਕਰ ਦਿੱਤੇ ਜਾਣ ਬਾਅਦ ਸ਼ੋ੍ਰਮਣੀ ਕਮੇਟੀ ਵਲੋਂ ਕਾਨੂੰਨੀ ਨੁਕਤੇ ਨਿਗਾਹ ਤੋਂ ਇਸ ਮਾਮਲੇ ਦਾ ...

ਪੂਰੀ ਖ਼ਬਰ »

ਇਮਰਾਨ ਖ਼ਾਨ ਨੇ 'ਜੇਲ੍ਹ ਭਰੋ ਤਹਿਰੀਕ' ਦਾ ਕੀਤਾ ਐਲਾਨ

ਅੰਮਿ੍ਤਸਰ, 6 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਲੋਕਾਂ ਨੂੰ ਸੱਦਾ ਦਿੰਦੇ ਹੋਏ ਕਿਹਾ ਹੈ ਕਿ ਉਹ 'ਜੇਲ੍ਹ ਭਰੋ ਤਹਿਰੀਕ' ਲਈ ਤਿਆਰ ਰਹਿਣ | ਪਾਕਿ ਦੀਆਂ ਜੇਲ੍ਹਾਂ 'ਚ ਸਾਰਿਆਂ ਨੂੰ ਰੱਖਣ ਲਈ ਥਾਂ ਨਹੀਂ ਹੋਵੇਗੀ | ਉਨ੍ਹਾਂ ...

ਪੂਰੀ ਖ਼ਬਰ »

ਮਾਂ ਨੇ ਆਪਣੀ 3 ਦਿਨਾਂ ਦੀ ਬੱਚੀ ਨੂੰ ਜ਼ਿੰਦਾ ਦਫਨਾਇਆ, ਇਲਾਜ ਦੌਰਾਨ ਮੌਤ

ਐੱਸ. ਏ. ਐੱਸ. ਨਗਰ, 6 ਫਰਵਰੀ (ਜਸਬੀਰ ਸਿੰਘ ਜੱਸੀ)-ਇਕ ਮਾਂ ਨੇ ਆਪਣੀ 3 ਦਿਨਾਂ ਦੀ ਧੀ ਨੂੰ ਜ਼ਿੰਦਾ ਦਫ਼ਨਾ ਦਿੱਤਾ ਅਤੇ ਜਦੋਂ ਪੁਲਿਸ ਨੇ ਨਵਜਾਤ ਨੂੰ ਬਰਾਮਦ ਕਰਕੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਤਾਂ ਇਲਾਜ ਦੌਰਾਨ ਬੱਚੀ ਦੀ ਮੌਤ ਹੋ ਗਈ | ਪੁਲਿਸ ਨੇ ਉਕਤ ਔਰਤ ਨੂੰ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸਮੱਸਿਆਵਾਂ ਨਾ ਸੁਣੇ ਜਾਣ ਕਰਕੇ ਨਿਰਾਸ਼ ਪਰਤੇ ਕਈ ਸਨਅਤਕਾਰ

ਜਲੰਧਰ, 6 ਫਰਵਰੀ (ਸ਼ਿਵ ਸ਼ਰਮਾ)-ਜਲੰਧਰ ਵਿਚ ਕਈ ਸਨਅਤਕਾਰਾਂ ਨੂੰ ਮੁੱਖ ਮੰਤਰੀ ਦੀ ਹਾਜ਼ਰੀ ਵਿਚ ਰੱਖੇ ਪ੍ਰੋਗਰਾਮ ਵਿਚ ਬਿਨਾਂ ਆਪਣੇ ਮਸਲੇ ਰੱਖੇ ਹੀ ਵਾਪਸ ਪਰਤਣਾ ਪਿਆ | ਮੁੱਖ ਮੰਤਰੀ ਸਾਹਮਣੇ ਉਨ੍ਹਾਂ ਨੇ ਆਪਣੇ ਮਸਲੇ ਰੱਖ ਕੇ ਉਨ੍ਹਾਂ ਨੂੰ ਹੱਲ ਕਰਵਾਉਣਾ ਸੀ ਪਰ ...

ਪੂਰੀ ਖ਼ਬਰ »

ਭਾਰਤ ਤੇ ਕੈਨੇਡਾ ਦਰਮਿਆਨ ਵਪਾਰ, ਸਿੱਖਿਆ ਤੇ ਸੁਰੱਖਿਆ ਮੁੱਦਿਆਂ 'ਤੇ ਦੁਵੱਲੀ ਗੱਲਬਾਤ

ਨਵੀਂ ਦਿੱਲੀ, 6 ਫਰਵਰੀ (ਏਜੰਸੀ)-ਵਿਦੇਸ਼ ਮੰਤਰੀ ਜੈਸ਼ੰਕਰ ਨੇ ਸੋਮਵਾਰ ਨੂੰ ਭਾਰਤ ਦੌਰੇ 'ਤੇ ਆਈ ਕੈਨੇਡਾਈ ਹਮਰੁਤਬਾ ਮੇਲੋਨੀ ਜੋਲੀ ਨਾਲ ਵਪਾਰ, ਸੁਰੱਖਿਆ ਅਤੇ ਵਿਦਿਆਰਥੀਆਂ ਦੀ ਗਤੀਸ਼ੀਲਤਾ ਸਮੇਤ ਕਈ ਖੇਤਰਾਂ 'ਚ ਸਹਿਯੋਗ ਵਧਾਉਣ 'ਤੇ ਧਿਆਨ ਕੇਂਦਰਿਤ ਕਰਦੇ ਹੋਏ ...

ਪੂਰੀ ਖ਼ਬਰ »

ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ 'ਚ ਚੱਲੇਗਾ ਸਿੱਪੀ ਸਿੱਧੂ ਕਤਲ ਕੇਸ

ਚੰਡੀਗੜ੍ਹ, 6 ਫਰਵਰੀ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਸ਼ਹਿਰ ਦੇ ਬਹੁਚਰਚਿਤ ਸਿੱਪੀ ਸਿੱਧੂ ਕਤਲ ਕੇਸ ਦੀ ਸੁਣਵਾਈ ਹੁਣ ਸੀ.ਬੀ.ਆਈ ਦੀ ਸਪੈਸ਼ਲ ਕੋਰਟ ਵਿਚ ਹੋਵੇਗੀ | ਹੁਣ ਤੱਕ ਇਹ ਕੇਸ ਸੀ.ਬੀ.ਆਈ ਦੀ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ 'ਚ ਚੱਲ ਰਿਹਾ ਸੀ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX