ਤਾਜਾ ਖ਼ਬਰਾਂ


1984 ਸਿੱਖ ਵਿਰੋਧੀ ਦੰਗੇ- ਜਗਦੀਸ਼ ਟਾਈਟਲਰ ਦਾ ਕੇਸ ਵਿਸ਼ੇਸ਼ ਸੰਸਦ ਮੈਂਬਰ ਅਦਾਲਤ ’ਚ ਤਬਦੀਲ
. . .  4 minutes ago
ਨਵੀਂ ਦਿੱਲੀ, 2 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਕਾਂਗਰਸ ਦੇ....
ਨਰਿੰਦਰ ਮੋਦੀ ਨੇ ਤੇਲੰਗਨਾ ਦਿਵਸ ’ਤੇ ਰਾਜ ਦੇ ਲੋਕਾਂ ਨੂੰ ਦਿੱਤੀ ਵਧਾਈ
. . .  43 minutes ago
ਨਵੀਂ ਦਿੱਤੀ, 2 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਥਾਪਨਾ ਦਿਵਸ ’ਤੇ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ...
ਯੂ.ਪੀ- ਅਫ਼ਰੀਕੀ ਮੂਲ ਦੇ 16 ਨਾਗਰਿਕ ਬਿਨਾਂ ਪਾਸਪੋਰਟ-ਵੀਜ਼ਾ ਦੇ ਗਿ੍ਫ਼ਤਾਰ
. . .  about 1 hour ago
ਲਖਨਊ, 2 ਜੂਨ- ਮੀਡੀਆ ਸੈਲ ਗੌਤਮ ਬੁੱਧ ਨਗਰ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਸਥਾਨਕ ਪੁਲਿਸ ਵਲੋਂ ਕੁਝ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਦੀ ਮਿਆਦ ਦੀ ਚੈਕਿੰਗ ਕੀਤੀ ਗਈ ਤਾਂ....
ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਵਿਚ ਰਾਜੌਰੀ ਦੇ ਦਾਸਲ ਜੰਗਲੀ ਖ਼ੇਤਰ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਇਸ ਸੰਬੰਧੀ ਫ਼ਿਲਹਾਲ ਤਲਾਸ਼ੀ ਮੁਹਿੰਮ ਚੱਲ ਰਹੀ....
ਸਾਕਸ਼ੀ ਕਤਲ ਕੇਸ: ਪੁਲਿਸ ਨੇ ਹੱਤਿਆ ਲਈ ਵਰਤਿਆ ਚਾਕੂ ਕੀਤਾ ਬਰਾਮਦ
. . .  about 1 hour ago
ਨਵੀਂ ਦਿੱਲੀ, 2 ਜੂਨ- ਡੀ. ਸੀ. ਪੀ. ਆਊਟਰ ਨਾਰਥ ਰਵੀ ਕੁਮਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ਪੁਲਿਸ ਨੇ ਸਾਕਸ਼ੀ ਕਤਲ ਕੇਸ ਵਿਚ ਵਰਤਿਆ ਗਿਆ ਚਾਕੂ ਪੁਲਿਸ ਨੇ ਬਰਾਮਦ ਕਰ ਲਿਆ....
ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ- ਰਾਹੁਲ ਗਾਂਧੀ
. . .  about 1 hour ago
ਵਾਸ਼ਿੰਗਟਨ, 2 ਜੂਨ- ਕਾਂਗਰਸ ਨੇਤਾ ਰਾਹੁਲ ਗਾਂਧੀ ਅਮਰੀਕਾ ਦੇ ਦੌਰੇ ’ਤੇ ਹਨ। ਵਾਸ਼ਿੰਗਟਨ ਡੀ.ਸੀ. ਵਿਚ ਉਨ੍ਹਾਂ ਕਿਹਾ ਕਿ ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ ਹੈ, ਜੋ ਕਿਸੇ ਤੋਂ ਲੁਕੀ ਨਹੀਂ ਹੈ....
ਰਾਜੌਰੀ: ਦਾਸਲ ਜੰਗਲੀ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ
. . .  about 2 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਹ ਮੁੱਠਭੇੜ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਬ੍ਰਿਕਸ ਐਫਐਮਜ਼ ਦੀ ਮੀਟਿੰਗ : ਜੈਸ਼ੰਕਰ, ਰੂਸੀ ਹਮਰੁਤਬਾ ਲਾਵਰੋਵ ਨੇ ਦੁਵੱਲੇ ਏਜੰਡੇ ਦੇ ਮੁੱਦਿਆਂ 'ਤੇ ਚਰਚਾ ਕੀਤੀ
. . .  1 day ago
ਇਮਰਾਨ ਖਾਨ ਦੀ ਪਾਰਟੀ ਦੇ ਪ੍ਰਧਾਨ ਪਰਵੇਜ਼ ਇਲਾਹੀ ਨੂੰ ਲਾਹੌਰ ਸਥਿਤ ਉਨ੍ਹਾਂ ਦੇ ਘਰ ਦੇ ਬਾਹਰੋਂ ਕੀਤਾ ਗ੍ਰਿਫ਼ਤਾਰ
. . .  1 day ago
ਭਾਰਤ ਮੌਸਮ ਵਿਗਿਆਨ ਵਿਭਾਗ ਦੇ ਡਾਇਰੈਕਟਰ ਜਨਰਲ, ਮ੍ਰਿਤਯੂੰਜਯ ਮਹਾਪਾਤਰਾ ਨੂੰ ਵਿਸ਼ਵ ਮੌਸਮ ਵਿਗਿਆਨ ਸੰਗਠਨ ਦਾ ਤੀਜਾ ਉਪ-ਪ੍ਰਧਾਨ ਚੁਣਿਆ
. . .  1 day ago
ਭਗਵੰਤ ਮਾਨ ਸਰਕਾਰ ਦੀ 'ਅਜੀਤ' ਨੂੰ ਦਬਾਉਣ ਦੀ ਨੀਤੀ ਦੀ ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਵਿਚ ਸਖ਼ਤ ਨਿਖੇਧੀ
. . .  1 day ago
ਸ੍ਰੀ ਮੁਕਤਸਰ ਸਾਹਿਬ ,1 ਜੂਨ (ਰਣਜੀਤ ਸਿੰਘ ਢਿੱਲੋਂ)-ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੀ ਸਮਾਜ ਸੇਵੀ ਸੰਸਥਾ ਵਿਕਾਸ ਮਿਸ਼ਨ ਦੀ ਮੀਟਿੰਗ ਜਗਦੀਸ਼ ਰਾਏ ਢੋਸੀਵਾਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿਚ ਭਗਵੰਤ ਮਾਨ ...
ਡਾ: ਬਰਜਿੰਦਰ ਸਿੰਘ ਹਮਦਰਦ ਦੇ ਹੱਕ ‘ਚ ਹਾਈਕੋਰਟ ਦੇ ਆਏ ਫ਼ੈਸਲੇ ਨਾਲ ਮਾਨ ਸਰਕਾਰ ਦੀਆਂ ਵਧੀਕੀਆਂ ਦਾ ਮਿਲਿਆ ਜਵਾਬ-ਕੰਵਰਪ੍ਰਤਾਪ ਸਿੰਘ ਅਜਨਾਲਾ
. . .  1 day ago
ਅਜਨਾਲਾ, 1 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਹੱਕ-ਸੱਚ ਦੀ ਆਵਾਜ਼ ਰੋਜ਼ਾਨਾਂ ‘ਅਜੀਤ’ ਦੇ ਮੁੱਖ ਸੰਪਾਦਕ ਸਤਿਕਾਰਯੋਗ ਭਾਅਜੀ ਡਾ: ਬਰਜਿੰਦਰ ਸਿੰਘ ਹਮਦਰਦ ਨਾਲ ਨਿੱਜੀ ਕਿੜ ਕੱਢਦਿਆਂ ਉਨ੍ਹਾਂ ਨੂੰ ਬੇਵਜ੍ਹਾ ਤੰਗ ਪ੍ਰੇਸ਼ਾਨ ...
ਜਸਪਾਲ ਸਿੰਘ ਪੰਧੇਰ ਕਾਹਨੂੰਵਾਨ ਮਾਰਕੀਟ ਕਮੇਟੀ ਅਤੇ ਮੋਹਨ ਸਿੰਘ ਬੋਪਾਰਾਏ ਕਾਦੀਆਂ ਮਾਰਕੀਟ ਕਮੇਟੀ ਦੇ ਚੇਅਰਮੈਨ ਕੀਤੇ ਨਿਯੁਕਤ
. . .  1 day ago
ਕਾਹਨੂੰਵਾਨ, 1 ਜੂਨ (ਕੁਲਦੀਪ ਸਿੰਘ ਜਾਫਲਪੁਰ)-ਪੰਜਾਬ ਸਰਕਾਰ ਵਲੋਂ ਵੀਰਵਾਰ ਨੂੰ ਜੋ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ ਉਸ ਤਰ੍ਹਾਂ ਮਾਰਕੀਟ ਕਮੇਟੀ ਕਾਹਨੂੰਵਾਨ ਦੇ ਚੇਅਰਮੈਨ ਵਜੋਂ ਡਾਕਟਰ ਜਸਪਾਲ ਸਿੰਘ ਪੰਧੇਰ ਲਾਧੂਪੁਰ ਨੂੰ...
ਕੇਰਲਾ ਦੀ ਨੰਨ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਫਰੈਂਕੋ ਮੁਲੱਕਲ ਨੇ ਜਲੰਧਰ ਬਿਸ਼ਪ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਜਲੰਧਰ, 1 ਜੂਨ- ਕੇਰਲਾ ਦੀ ਨਨ ਨਾਲ ਰੇਪ ਕੇਸ ਦੇ ਦੋਸ਼ੀ ਜਲੰਧਰ ਦੇ ਬਿਸ਼ਪ ਫਰੈਂਕੋ ਮਲੱਕਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਫਰੈਂਕੋ ਮੁਲੱਕਲ - ਜਿਸ ਨੂੰ ਇਕ ਨੰਨ ਦੁਆਰਾ ਜਬਰ-ਜ਼ਿਨਾਹ ਦੇ ਦੋਸ਼ਾਂ ਤੋਂ ਬਾਅਦ 2018 'ਚ ਅਸਥਾਈ ਤੌਰ 'ਤੇ...
ਮੋਟਰਸਾਈਕਲ ਤੇ ਕਾਰ ਦੀ ਟੱਕਰ ’ਚ ਔਰਤ ਦੀ ਮੌਤ
. . .  1 day ago
ਘੋਗਰਾ, 1 ਮਈ (ਆਰ.ਐਸ.ਸਲਾਰੀਆ)- ਦਸੂਹਾ ਹਾਜ਼ੀਪੁਰ ਸੜ੍ਹਕ ’ਤੇ ਪੈਂਦੇ ਪਿੰਡ ਹਲੇੜ ਦੇ ਨਜ਼ਦੀਕ ਮੋਟਰਸਾਈਕਲ ਕਾਰ ਦੀ ਟੱਕਰ ’ਚ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ....
ਕੱਟਾਰੂਚੱਕ ਨੂੰ ਅਹੁਦੇ ’ਤੇ ਰਹਿਣ ਦਾ ਕੋਈ ਹੱਕ ਨਹੀਂ- ਰਾਜਪਾਲ
. . .  1 day ago
ਚੰਡੀਗੜ੍ਹ, 1 ਜੂਨ- ਅੱਜ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ’ਤੇ ਬੋਲਦਿਆਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਲਾਲ ਚੰਦ ਕਟਾਰੂਚੱਕ ਨੇ....
ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਮਾਣਯੋਗ ਹਾਈਕੋਰਟ ਤੋਂ ਰਾਹਤ ਮਿਲਣ ਨਾਲ ਤਾਨਸ਼ਾਹੀ ਮਾਨ ਸਰਕਾਰ ਦਾ ਹੰਕਾਰ ਟੁੱਟਿਆ- ਬੀਬਾ ਗੁਨੀਵ ਕੌਰ ਮਜੀਠੀਆ
. . .  1 day ago
ਮਜੀਠਾ, 1 ਜੂਨ (ਜਗਤਾਰ ਸਿੰਘ ਸਹਿਮੀ)- ਪੰਜਾਬ ਦੀ ਆਪ ਸਰਕਾਰ ਵਲੋਂ ਪ੍ਰੈਸ ਦੀ ਆਜ਼ਾਦੀ ’ਤੇ ਹਮਲਾ ਤੇ ਬਦਲਾਖੋਰੀ ਦੀ ਨੀਅਤ ਨਾਲ ਪਿਛਲੇ ਦਿਨੀਂ ਵਿਜੀਲੈਂਸ ਰਾਹੀਂ ‘ਅਜੀਤ’ ਦੇ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ....
ਲਾਰੈਂਸ ਤੇ ਗੋਲਡੀ ਬਰਾੜ ਗੈਂਗ ਦੇ 10 ਸ਼ਾਰਪ ਸ਼ੂਟਰ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 1 ਜੂਨ- ਗੁਰੂਗ੍ਰਾਮ ਪੁਲਿਸ ਦੇ ਏ.ਸੀ.ਪੀ. ਕ੍ਰਾਈਮ ਵਰੁਣ ਦਹੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ 10 ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ....
ਨਹਿਰ ਵਿਚ ਡਿੱਗੀ ਕਾਰ, ਪੁਲਿਸ ਵਲੋਂ ਬਚਾਅ ਕਾਰਜ ਸ਼ੁਰੂ
. . .  1 day ago
ਦਸੂਹਾ, 1 ਜੂਨ- ਤਲਵਾੜਾ ਦੇ ਸਾਹ ਨਹਿਰ ਨਜ਼ਦੀਕ 52 ਗੇਟ ਵਿਚ ਅੱਜ ਇਕ ਕਾਰ ਦੇ ਬੇਕਾਬੂ ਹੋ ਕੇ ਨਹਿਰ ਵਿਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਚਸ਼ਮਦੀਦਾਂ ਦੇ ਅਨੁਸਾਰ ਕਾਰ ਵਿਚ ਇਕੱਲਾ....
ਨੰਬਰਦਾਰ ਯੂਨੀਅਨ ਮਮਦੋਟ ਵਲੋਂ ਮਾਨ ਸਰਕਾਰ ਦੇ ਰਵੱਈਏ ਦੀ ਨਿੰਦਾ
. . .  1 day ago
ਮਮਦੋਟ, 1 ਜੂਨ (ਸੁਖਦੇਵ ਸਿੰਘ ਸੰਗਮ)- ਪੰਜਾਬ ਨੰਬਰਦਾਰ ਯੂਨੀਅਨ ਸਬ ਤਹਿਸੀਲ ਮਮਦੋਟ ਦੀ ਮਹੀਨਾਵਾਰ ਮੀਟਿੰਗ ਦਫ਼ਤਰ ਤਹਿਸੀਲ ਕੰਪਲੈਕਸ ਮਮਦੋਟ ਵਿਖੇ ਪ੍ਰਧਾਨ ਵਰਿੰਦਰ ਸਿੰਘ ਵੈਰੜ ਦੀ ਪ੍ਰਧਾਨਗੀ ਹੇਠ....
ਮਹਿਲਾ ਪਹਿਲਵਾਨਾਂ ਨਾਲ ਹੋਈ ਧੱਕੇਸ਼ਾਹੀ ਦੇ ਵਿਰੋਧ ’ਚ ਸਾੜਿਆ ਕੇਂਦਰ ਸਰਕਾਰ ਦਾ ਪੁਤਲਾ
. . .  1 day ago
ਬਠਿੰਡਾ, 1 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਦੇ ਰਹੀਆਂ ਮਹਿਲਾਂ ਪਹਿਲਵਾਨਾਂ ਨਾਲ ਧੱਕੇਸ਼ਾਹੀਆਂ ਅਤੇ ਬਦਸਲੂਕੀਆਂ ਕਰਨ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ....
ਹਿਮਾਚਲ: ਖੱਡ ’ਚ ਡਿੱਗੀ ਬੱਸ, ਕਈ ਯਾਤਰੀ ਜ਼ਖ਼ਮੀ
. . .  1 day ago
ਸ਼ਿਮਲਾ, 1 ਜੂਨ- ਪੁਲਿਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ’ਚ 40 ਤੋਂ ਵੱਧ ਲੋਕਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਦੇ ਸੜਕ ਤੋਂ ਉਤਰ ਕੇ ਖੱਡ ’ਚ ਡਿੱਗਣ ਕਾਰਨ ਕਈ ਯਾਤਰੀ ਜ਼ਖ਼ਮੀ ਹੋ ਗਏ। ਮੰਡੀ ਦੇ ਪੁਲਿਸ ਸੁਪਰਡੈਂਟ ਸੌਮਿਆ ਸੰਬਸ਼ਿਵਮ ਨੇ ਦੱਸਿਆ ਕਿ.....
ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ
. . .  1 day ago
ਚੰਡੀਗੜ੍ਹ, 1 ਜੂਨ- ਪੰਜਾਬ ਦੇ ਸੀਨੀਅਰ ਪੱਤਰਕਾਰ ਡਾ: ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ...
ਸਰਕਾਰ ਨੂੰ ਟਿਚ ਕਰਕੇ ਜਾਣਦੇ ਪ੍ਰਾਈਵੇਟ ਸਕੂਲ, ਸਰਕਾਰੀ ਛੁੱਟੀ ਦੇ ਬਾਵਜੂਦ ਭੁਲੱਥ ’ਚ ਕੁੱਝ ਸਕੂਲ ਰਹੇ ਖੁੱਲ੍ਹੇ
. . .  1 day ago
ਭੁਲੱਥ, 1 ਜੂਨ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ’ਚ ਕੁੱਝ ਚੋਣਵੇਂ ਪ੍ਰਾਈਵੇਟ ਸਕੂਲ ਤੇ ਸਰਕਾਰੀ ਸਕੂਲ ਪੰਜਾਬ ਦੇ ਹੁਕਮਾਂ ਅਨੁਸਾਰ ਤਾਂ ਬੰਦ ਨਜ਼ਰ ਆਏ, ਪਰ ਕੁੱਝ ਨਾਮਵਰ ਚੋਣਵੇਂ ਪ੍ਰਾਈਵੇਟ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮਾਘ ਸੰਮਤ 554

ਫਿਰੋਜ਼ਪੁਰ

ਕਾਂਗਰਸ ਵਲੋਂ ਕੇਂਦਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਜ਼ੀਰਾ, 6 ਫਰਵਰੀ (ਪ੍ਰਤਾਪ ਸਿੰਘ ਹੀਰਾ, ਮਨਜੀਤ ਸਿੰਘ ਢਿੱਲੋਂ) - ਦੇਸ਼ ਦੀ ਸੱਤਾ 'ਤੇ ਕਾਬਜ਼ ਹੋਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਅੰਬਾਨੀ/ਅਡਾਨੀ ਅਤੇ ਹੋਰ ਵੱਡੇ-ਵੱਡੇ ਘਰਾਣਿਆਂ ਨੂੰ ਫ਼ਾਇਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਤਹਿਤ ਐਲ.ਆਈ.ਸੀ. ਦੇ 29 ਕਰੋੜ ਪਾਲਿਸੀ ਧਾਰਕਾਂ ਅਤੇ ਐੱਸ.ਬੀ.ਆਈ. ਦੇ 45 ਕਰੋੜ ਖਾਤਾ ਧਾਰਕਾਂ ਦਾ ਗਲਾ ਘੁੱਟ ਕੇ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਦੀ ਗੱਲ ਪ੍ਰਧਾਨ ਮੰਤਰੀ ਨਰਿੰਦਰ ਕਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਜ਼ੀਰਾ ਵਿਖੇ ਕਾਂਗਰਸ ਵਰਕਰਾਂ ਅਤੇ ਸਮਰਥਕਾਂ ਵਲੋਂ ਐੱਸ.ਬੀ.ਆਈ. ਬੈਂਕ ਜ਼ੀਰਾ ਵਿਖੇ ਪੁਤਲਾ ਫ਼ੂਕ ਪ੍ਰਦਰਸ਼ਨ ਸਮੇਂ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਦਿੱਲੀ ਅੰਦੋਲਨ ਦੀ ਗੱਲ ਕਰਦਿਆਂ ਕਿਹਾ ਕਿ ਦਿੱਲੀ ਮੋਰਚੇ ਦੌਰਾਨ ਮਾਰੇ ਗਏ 700 ਕਿਸਾਨਾਂ ਦੇ ਪਰਿਵਾਰਾਂ ਦਾ ਕਰਜ਼ਾ ਕਿਉਂ ਨਹੀਂ ਮੁਆਫ਼ ਕੀਤਾ ਗਿਆ, ਜਦੋਂ ਕਿ ਇਨ੍ਹਾਂ ਪਰਿਵਾਰਾਂ ਦੇ ਜੀਅ ਮਾਰੇ ਗਏ, ਪਰ ਮੋਦੀ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਨਾਲ ਦੋਸਤੀ ਨਿਭਾਈ ਜਾ ਰਹੀ ਹੈ | ਇਸ ਮੌਕੇ ਹਰੀਸ਼ ਜੈਨ ਗੋਗਾ ਸਾਬਕਾ ਚੇਅਰਮੈਨ ਪੰਜਾਬ ਰਾਜ ਸਹਿਕਾਰੀ ਬੈਂਕ, ਮਹਿੰਦਰਜੀਤ ਸਿੰਘ ਜ਼ੀਰਾ ਚੇਅਰਮੈਨ ਬਲਾਕ ਸੰਮਤੀ, ਕੁਲਬੀਰ ਸਿੰਘ ਟਿੰਮੀ ਸਾਬਕਾ ਚੇਅਰਮੈਨ, ਡਾ: ਰਛਪਾਲ ਸਿੰਘ ਪ੍ਰਧਾਨ ਨਗਰ ਕੌਂਸਲ, ਹਰੀਸ਼ ਤਾਂਗਰਾ ਵਾਈਸ ਪ੍ਰਧਾਨ, ਧਰਮਪਾਲ ਚੁੱਘ ਸਾਬਕਾ ਪ੍ਰਧਾਨ ਨਗਰ ਕੌਂਸਲ, ਬਲਵਿੰਦਰ ਸਿੰਘ ਬੁੱਟਰ ਉਪ ਚੇਅਰਮੈਨ, ਕੌਂਸਲਰ ਗੁਰਭਗਤ ਸਿੰਘ ਗਿੱਲ, ਅਸ਼ੋਕ ਮਨਚੰਦਾ, ਦਰਸ਼ਨ ਸਿੰਘ ਭਾਗੋ ਕੇ, ਰਾਜੇਸ਼ ਕੁਮਾਰ ਨਿੱਕਾ ਵਿੱਜ, ਲਖਵਿੰਦਰ ਸਿੰਘ ਜੌੜਾ ਚੇਅਰਮੈਨ, ਪਰਮਿੰਦਰ ਸਿੰਘ ਲਾਡਾ ਪ੍ਰਧਾਨ ਯੂਥ ਕਾਂਗਰਸ ਆਦਿ ਹਾਜ਼ਰ ਸਨ |
ਕਾਂਗਰਸੀ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫੂਕਿਆ ਪੁਤਲਾ
ਗੁਰੂਹਰਸਹਾਏ, (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ) - ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਗੁਰੂਹਰਸਹਾਏ ਤੋਂ ਕਾਂਗਰਸ ਦੇ ਇੰਚਾਰਜ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਅੱਜ ਰਾਮ ਚੌਕ ਵਿਖੇ ਬਣੇ ਕਾਂਗਰਸ ਦੇ ਦਫ਼ਤਰ ਦੇ ਬਾਹਰ ਕਾਂਗਰਸੀਆਂ ਵਲੋਂ ਇਕੱਠੇ ਹੋ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਅਤੇ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਅਡਾਨੀ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕਾਂਗਰਸ ਦੇ ਬਲਾਕ ਪ੍ਰਧਾਨ ਭੀਮ ਕੰਬੋਜ ਨੇ ਦੱਸਿਆ ਕਿ ਮੋਦੀ ਸਰਕਾਰ ਵਲੋਂ ਐਲ.ਆਈ.ਸੀ. ਅਤੇ ਐੱਸ.ਬੀ.ਆਈ. ਦੇ ਕਰੋੜਾਂ ਖਾਤਾ ਧਾਰਕਾਂ ਦੀ ਪੂੰਜੀ ਨੂੰ ਖ਼ਤਰੇ ਵਿਚ ਪਾਇਆ ਜਾ ਰਿਹਾ ਹੈ, ਜਿਸ ਦੇ ਰੋਸ ਵਜੋਂ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਡਾਨੀ ਅਤੇ ਅੰਬਾਨੀ ਨੂੰ ਖ਼ੁਸ਼ ਕਰਨ ਦੇ ਲਈ ਲੋਕਾਂ ਦੇ ਕਰੋੜਾਂ ਰੁਪਏ ਬਰਬਾਦ ਕਰ ਰਹੇ ਹਨ | ਇਸ ਮੌਕੇ ਮਨਿੰਦਰ ਸਿੰਘ ਮਿੰਟੂ ਬਰਾੜ ਦਫ਼ਤਰ ਇੰਚਾਰਜ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ, ਭੀਮ ਕੰਬੋਜ, ਮਨਦੀਪ ਸਰਪੰਚ, ਅਮਰੀਕ ਸਿੰਘ, ਸਵਰਨ ਸਿੰਘ, ਬੂਟਾ ਸਿੰਘ, ਬਲਦੇਵ ਰਾਜ, ਨਛੱਤਰ ਸਿੰਘ, ਅਮਨਦੀਪ ਲੱਖੋਂ ਕੇ, ਜਤਿੰਦਰ ਸਿੰਘ, ਭੋਲਾ ਬਹਿਲ, ਰਮੇਸ਼, ਚੰਦਰ ਪ੍ਰਕਾਸ਼, ਮੱਖਣ ਸਿੰਘ, ਬਲਵਿੰਦਰ, ਮੇਜਰ ਲਾਲਚੀਆਂ, ਬੂਟਾ ਸਿੰਘ ਆਦਿ ਹਾਜ਼ਰ ਸਨ |
ਸਟੇਟ ਬੈਂਕ ਆਫ਼ ਇੰਡੀਆ ਸਾਹਮਣੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
ਮੱਲਾਂਵਾਲਾ, (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ) - ਸਟੇਟ ਬੈਂਕ ਆਫ਼ ਇੰਡੀਆ ਦੀ ਬ੍ਰਾਂਚ ਮੱਲਾਂਵਾਲਾ ਦੇ ਸਾਹਮਣੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਰੋਸ ਧਰਨਾ ਦਿੱਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਸਾਬਕਾ ਵਿਧਾਇਕ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਐਸ.ਬੀ.ਆਈ. ਦੇ 45 ਕਰੋੜ ਖਾਤਾ ਧਾਰਕਾਂ ਅਤੇ ਐਲ.ਆਈ.ਸੀ. ਦੇ 29 ਕਰੋੜ ਪਾਲਿਸੀ ਧਾਰਕਾਂ ਦੀ ਪੂੰਜੀ ਨੂੰ ਖ਼ਤਰੇ ਵਿਚ ਪਾਇਆ ਹੈ | ਕਾਂਗਰਸ ਪਾਰਟੀ ਐਲ.ਆਈ.ਸੀ. ਜਨਤਕ ਖੇਤਰ ਦੇ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਦੁਆਰਾ ਮਾਰਕੀਟ ਮੱੁਲ ਗੁਆਉਣ ਵਾਲੀਆਂ ਕੰਪਨੀਆਂ 'ਚ ਨਿਵੇਸ਼ ਦੇ ਮੱੁਦੇ 'ਤੇ ਚਰਚਾ ਸ਼ੁਰੂ ਕਰਨ ਲਈ ਲੜ ਰਹੀ ਹੈ | ਕਾਂਗਰਸ ਪਾਰਟੀ ਨੇ ਇਸ ਗੰਭੀਰ ਮੱੁਦੇ 'ਤੇ ਅੰਦੋਲਨ ਕਰਨ ਦਾ ਫ਼ੈਸਲਾ ਕੀਤਾ | ਇਸੇ ਲੜੀ ਤਹਿਤ ਅੱਜ ਐਲ.ਆਈ.ਸੀ. ਅਤੇ ਐਸ.ਬੀ.ਆਈ. ਬੈਂਕਾਂ ਸਾਹਮਣੇ ਰੋਸ ਧਰਨੇ ਦੇ ਕੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾ ਰਹੇ ਹਨ | ਮੱਲਾਂਵਾਲਾ ਵਿਖੇ ਮੋਦੀ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਲਖਵਿੰਦਰ ਸਿੰਘ ਜੌੜਾ ਮੈਂਬਰ ਪੀ.ਪੀ.ਸੀ., ਸਤਪਾਲ ਚਾਵਲਾ ਸ਼ਹਿਰੀ ਪ੍ਰਧਾਨ, ਸਤਨਾਮ ਸਿੰਘ ਢਿੱਲੋਂ ਫਰੀਦੇਵਾਲਾ, ਤਰਸੇਮ ਸਿੰਘ ਸਾਬਕਾ ਕੌਂਸਲਰ, ਕਿੱਕਰ ਸਿੰਘ ਚਾਹਲ, ਸੁਖਦੇਵ ਸਿੰਘ ਸੰਧੂ, ਬੱਬਲ ਸ਼ਰਮਾ ਯੂਥ ਆਗੂ, ਬਲਜੀਤ ਸਿੰਘ ਸਰਪੰਚ, ਸਤਪਾਲ ਸਿੰਘ ਦੱੁਲੂ, ਰਾਮੇਸ਼ ਅਟਵਾਲ ਆਦਿ ਹਾਜ਼ਰ ਸਨ |
ਮਖੂ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ
ਮਖੂ, (ਵਰਿੰਦਰ ਮਨਚੰਦਾ) - ਮੋਦੀ ਸਰਕਾਰ ਵਲੋਂ ਐਲ.ਆਈ.ਸੀ. ਅਤੇ ਐਸ.ਬੀ.ਆਈ. ਦੇ ਕਰੋੜਾਂ ਖਾਤਾ ਧਾਰਕਾਂ ਦੀ ਪੰੂਜੀ ਨੂੰ ਖ਼ਤਰੇ 'ਚ ਪਾਇਆ ਜਾ ਰਿਹਾ ਹੈ ਤੇ ਅਡਾਨੀ ਪਰਿਵਾਰ ਨੂੰ ਅਰਬਾਂ ਰੁਪਏ ਦਾ ਫ਼ਾਇਦਾ ਪਹੁੰਚਾਇਆ ਜਾ ਰਿਹਾ ਹੈ, ਦੇ ਰੋਸ ਵਜੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਦੇ 'ਤੇ ਅੱਜ ਸਟੇਟ ਬੈਂਕ ਆਫ਼ ਇੰਡੀਆ ਮਖੂ ਬੈਂਕ ਦੇ ਸਾਹਮਣੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਵਲੋਂ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਸਮੇਂ ਵਿਸ਼ੇਸ਼ ਤੌਰ 'ਤੇ ਨਗਰ ਪੰਚਾਇਤ ਮਖੂ ਦੇ ਸਾਬਕਾ ਪ੍ਰਧਾਨ ਮਹਿੰਦਰ ਮਦਾਨ, ਬੋਹੜ ਸਿੰਘ ਸੱਧਰ ਵਾਲਾ, ਰਸ਼ਪਾਲ ਸਿੰਘ ਦੀਨੇ ਕੇ, ਮੇਹਰ ਸਿੰਘ ਬਾਹਰ ਵਾਲੀ, ਭੁਪਿੰਦਰ ਸਿੰਘ, ਸੁਖਵਿੰਦਰ ਸਿੰਘ ਗੱਟਾ, ਹਰਦੀਪ ਸਿੰਘ ਸ਼ੀਹਾਂ ਪਾੜੀ, ਗੁਰਸੇਵਕ ਸਿੰਘ, ਰੂਬਲ ਵਿਰਦੀ, ਰਾਜੂ ਕੰਧਾਰੀ, ਬਲਵਿੰਦਰ ਸਿੰਘ ਘੁਦੂ ਵਾਲਾ, ਰਵੀ ਚੋਪੜਾ ਆਦਿ ਕਾਂਗਰਸੀ ਆਗੂ ਹਾਜ਼ਰ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ
ਮਮਦੋਟ, (ਸੁਖਦੇਵ ਸਿੰਘ ਸੰਗਮ) - ਆਲ ਇੰਡੀਆ ਕਾਂਗਰਸ ਪਾਰਟੀ ਬਲਾਕ ਮਮਦੋਟ ਵਲੋਂ ਹਲਕਾ ਇੰਚਾਰਜ ਫ਼ਿਰੋਜ਼ਪੁਰ ਦਿਹਾਤੀ ਅਮਰਦੀਪ ਸਿੰਘ ਆਸ਼ੂ ਬੰਗੜ ਦੀ ਅਗਵਾਈ ਹੇਠ ਕਸਬਾ ਮਮਦੋਟ ਦੇ ਚਪਾਤੀ ਚੌਕ ਵਿਚ ਮਹਿੰਗਾਈ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਹਲਕਾ ਇੰਚਾਰਜ ਆਸ਼ੂ ਬੰਗੜ ਨੇ ਕਿਹਾ ਕਿ ਦੇਸ਼ ਵਿਚ ਮਹਿੰਗਾਈ ਦਿਨ-ਬ-ਦਿਨ ਅਸਮਾਨ ਵੱਲ ਵੱਧ ਰਹੀ ਹੈ ਤੇ ਦੇਸ਼ ਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਬਚਾਉਣ ਲਈ ਲੱਗੀ ਹੋਈ ਹੈ। ਉਨ੍ਹਾਂ ਖ਼ਦਸ਼ਾ ਜ਼ਾਹਿਰ ਕੀਤਾ ਕਿ ਪਿਛਲੇ ਕਾਰੋਬਾਰੀਆਂ ਮੇਹੁਲ ਚੌਕਸੀ, ਵਿਜੇ ਮਾਲੀਆ ਅਤੇ ਨੀਰਵ ਮੋਦੀ ਦੀ ਤਰ੍ਹਾਂ ਅਡਾਨੀ ਵੀ ਦੇਸ਼ ਛੱਡ ਕੇ ਫ਼ਰਾਰ ਹੋ ਜਾਵੇਗਾ ਤੇ ਭਾਜਪਾ ਸਰਕਾਰ ਵੇਖ ਦੀ ਰਹਿ ਜਾਵੇਗੀ। ਇਸ ਮੌਕੇ ਗੁਰਬਖ਼ਸ਼ ਸਿੰਘ ਭਾਵੜਾ ਬਲਾਕ ਪ੍ਰਧਾਨ, ਪ੍ਰੇਮ ਸਾਹਨ ਕੇ, ਬਾਜ਼ ਸਿੰਘ ਐਮ.ਸੀ, ਮਹਿੰਦਰਪਾਲ ਗਿੱਲ, ਮਹਿਤਾਬ ਸਿੰਘ ਐਮ.ਸੀ, ਕਾਲੀ ਮਨਚੰਦਾ, ਪੁਸ਼ਪਿੰਦਰ ਸਾਹਨ ਕੇ, ਬਲਜਿੰਦਰ ਸਿੰਘ ਸੇਠਾਂ ਵਾਲਾ ਆਦਿ ਮੌਜੂਦ ਸਨ।

ਰੇਲ ਵਿਭਾਗ ਨੇ ਬਿਨਾਂ ਰੇਲ ਟਿਕਟ ਸਫ਼ਰ ਕਰਨ ਵਾਲੇ ਯਾਤਰੀਆਂ 'ਤੇ ਕੱਸਿਆ ਸ਼ਿਕੰਜਾ

ਫ਼ਿਰੋਜ਼ਪੁਰ, 6 ਫਰਵਰੀ (ਕੁਲਬੀਰ ਸਿੰਘ ਸੋਢੀ) - ਫ਼ਿਰੋਜ਼ਪੁਰ ਡਵੀਜ਼ਨ ਅੰਦਰ ਬਿਨਾਂ ਟਿਕਟ ਸਫ਼ਰ ਕਰਨ ਵਾਲੇ ਯਾਤਰੀਆਂ 'ਤੇ ਸ਼ਿਕੰਜਾ ਕੱਸਦੇ ਹੋਏ ਟਿਕਟ ਜਾਂਚ ਟੀਮ ਵਲੋਂ ਰੇਲ ਗੱਡੀਆਂ ਅੰਦਰ ਲਗਾਤਾਰ ਟਿਕਟਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦੇ ...

ਪੂਰੀ ਖ਼ਬਰ »

ਦੋਪਹੀਆ ਵਾਹਨ ਚੋਰ ਗਰੋਹ ਦਾ ਪਰਦਾਫਾਸ਼

ਫ਼ਿਰੋਜ਼ਪੁਰ, 6 ਫਰਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਪੁਲਿਸ ਨੇ ਫ਼ਿਰੋਜ਼ਪੁਰ ਸ਼ਹਿਰ, ਛਾਉਣੀ ਅਤੇ ਆਸ-ਪਾਸ ਦੇ ਇਲਾਕਿਆਂ ਵਿਚੋਂ ਦੋਪਹੀਆ ਵਾਹਨ ਚੋਰੀ ਕਰਕੇ ਅੱਗੇ ਵੇਚਣ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਗਰੋਹ ਦੇ 2 ਮੈਂਬਰਾਂ ਨੂੰ ਕਾਬੂ ...

ਪੂਰੀ ਖ਼ਬਰ »

ਚੋਰੀ ਦੀ ਮੋਟਰ ਤੇ ਮੋਟਰਸਾਈਕਲ ਸਣੇ ਤਿੰਨ ਕਾਬੂ

ਜ਼ੀਰਾ, 6 ਫਰਵਰੀ (ਮਨਜੀਤ ਸਿੰਘ ਢਿੱਲੋਂ)-ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਜਾਣ ਵਾਲੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਚੋਰੀ ਦੀ ਮੋਟਰ ਮੋਨੋਬਲਾਕ ਅਤੇ ਇਕ ਬਿਨਾਂ ਨੰਬਰੀ ...

ਪੂਰੀ ਖ਼ਬਰ »

ਪਿੰਡ ਕਰੀ ਕਲਾਂ ਨੇੜੇ ਕਾਰ ਦੇ ਬੱਸ ਨਾਲ ਟਕਰਾਉਣ ਕਾਰਨ ਇਕ ਦਰਜਨ ਜ਼ਖ਼ਮੀ

ਮਮਦੋਟ, 6 ਫਰਵਰੀ (ਸੁਖਦੇਵ ਸਿੰਘ ਸੰਗਮ) - ਅੱਜ ਸ਼ਾਮ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਪਿੰਡ ਕਰੀ ਕਲਾਂ ਲਾਗੇ ਕਾਰ ਦੇ ਰੋਡਵੇਜ਼ ਦੀ ਬੱਸ ਨਾਲ ਟਕਰਾਉਣ ਕਾਰਨ ਕਾਰ ਚਾਲਕ ਸਮੇਤ ਇਕ ਦਰਜਨ ਸਵਾਰੀਆਂ ਜ਼ਖ਼ਮੀ ਹੋ ਗਈਆਂ | ਗੰਭੀਰ ਜ਼ਖ਼ਮੀ ਕਾਰ ਚਾਲਕ ਨੂੰ ਇਲਾਜ ...

ਪੂਰੀ ਖ਼ਬਰ »

2 ਨੌਜਵਾਨਾਂ ਤੋਂ 200 ਗ੍ਰਾਮ ਹੈਰੋਇਨ ਬਰਾਮਦ

ਜ਼ੀਰਾ, 6 ਫਰਵਰੀ (ਪ੍ਰਤਾਪ ਸਿੰਘ ਹੀਰਾ)-ਜ਼ਿਲ੍ਹਾ ਪੁਲਿਸ ਮੁਖੀ ਕੰਵਰਦੀਪ ਕੌਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸੀ.ਆਈ.ਏ ਸਟਾਫ਼ ਜ਼ੀਰਾ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 2 ਨੌਜਵਾਨਾਂ ਨੂੰ 200 ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ

ਮਮਦੋਟ, 6 ਫਰਵਰੀ (ਰਾਜਿੰਦਰ ਸਿੰਘ ਹਾਂਡਾ) - ਪੁਲਿਸ ਥਾਣਾ ਲੱਖੋਂ ਕੇ ਬਹਿਰਾਮ ਦੀ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਮਾਮਲੇ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਦੇਵ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ...

ਪੂਰੀ ਖ਼ਬਰ »

ਜ਼ੀਰਾ ਪੁਲਿਸ ਵਲੋਂ 1.60 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਜ਼ੀਰਾ, 6 ਫਰਵਰੀ (ਮਨਜੀਤ ਸਿੰਘ ਢਿੱਲੋਂ) - ਥਾਣਾ ਸਦਰ ਜ਼ੀਰਾ ਪੁਲਿਸ ਨੇ ਇਕ ਵਿਅਕਤੀ ਨੂੰ 1.60 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਜ਼ੀਰਾ ਦੇ ਸਬ-ਇੰਸਪੈਕਟਰ ਜੁਗਰਾਜ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਆਰ.ਐਸ.ਡੀ. ਕਾਲਜ ਸਟਾਫ਼ ਵਲੋਂ ਮੁਕੰਮਲ ਹੜਤਾਲ ਕਰਕੇ ਕੀਤਾ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 6 ਫਰਵਰੀ (ਤਪਿੰਦਰ ਸਿੰਘ)-ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੱਦੇ 'ਤੇ ਅੱਜ ਆਰ.ਐੱਸ.ਡੀ. ਕਾਲਜ ਦੇ ਸਟਾਫ਼ ਵਲੋਂ ਕਾਲਜ ਦਾ ਗੇਟ ਬੰਦ ਕਰਕੇ ਮੁਕੰਮਲ ਹੜਤਾਲ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਲੋਕਲ ਯੂਨਿਟ ਪੀ.ਸੀ.ਸੀ.ਟੀ.ਯੂ ਦੇ ਪ੍ਰਧਾਨ ਡਾ: ...

ਪੂਰੀ ਖ਼ਬਰ »

ਭਖਦੇ ਮਸਲਿਆਂ ਨੂੰ ਲੈ ਕੇ ਮਹਾਂ ਪੰਚਾਇਤ ਪੰਜਾਬ ਵਲੋਂ ਮੀਟਿੰਗ

ਝੋਕ ਹਰੀ ਹਰ, 6 ਫਰਵਰੀ (ਜਸਵਿੰਦਰ ਸਿੰਘ ਸੰਧੂ)-ਸਮਾਜਿਕ ਕੁਰੀਤੀਆਂ ਦੇ ਖ਼ਾਤਮੇ ਅਤੇ ਭਖਦੇ ਮਸਲਿਆ ਨੂੰ ਵਿਚਾਰਨ ਲਈ ਮਹਾਂ ਪੰਚਾਇਤ ਪੰਜਾਬ ਦੀ ਮੀਟਿੰਗ ਸੂਬਾਈ ਆਗੂ ਡਾ: ਮੁਖਤਿਆਰ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਕਰਮਸਰ ਸਾਹਿਬ ਪਿੰਡ ਝੋਕ ਹਰੀ ਹਰ ...

ਪੂਰੀ ਖ਼ਬਰ »

ਵਿਵੇਕਾਨੰਦ ਵਰਲਡ ਸਕੂਲ 'ਚ ਨੰਨ੍ਹੇ-ਮੁੰਨੇ ਬੱਚਿਆਂ ਨੇ ਮਨਾਇਆ ਫੁੱਲ ਦਿਵਸ

ਫ਼ਿਰੋਜ਼ਪੁਰ, 6 ਫਰਵਰੀ (ਤਪਿੰਦਰ ਸਿੰਘ) - ਵਿਵੇਕਾਨੰਦ ਵਰਲਡ ਸਕੂਲ ਦੇ ਵਿਹੜੇ ਵਿਚ ਬੱਚਿਆਂ ਨੇ ਵੱਖ-ਵੱਖ ਫੁੱਲਾਂ ਦੀਆਂ ਪੁਸ਼ਾਕਾਂ ਪਾ ਕੇ ਫੁੱਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ | ਸਕੂਲ ਦੇ ਸੰਚਾਲਕ ਡਾ: ਰੁਦਰਾ ਨੇ ਦੱਸਿਆ ਕਿ ਪਲੇ ਗਰੁੱਪ ਦੇ ਸਾਰੇ ਵਿਦਿਆਰਥੀ ...

ਪੂਰੀ ਖ਼ਬਰ »

ਸੇਵਾਮੁਕਤ ਕਾਨੂੰਗੋ ਤੇ ਪਟਵਾਰੀਆਂ ਵਲੋਂ ਕੰਮਕਾਜ ਬੰਦ ਕਰਨ ਦੀ ਚਿਤਾਵਨੀ

ਫ਼ਾਜ਼ਿਲਕਾ, 6 ਫ਼ਰਵਰੀ (ਦਵਿੰਦਰ ਪਾਲ ਸਿੰਘ) - ਦੀ ਰੈਵੀਨਿਊ ਰਿਟਾਇਰਡ ਕਾਨੂੰਗੋ ਅਤੇ ਪਟਵਾਰੀ ਐਸੋਸੀਏਸ਼ਨ ਫ਼ਾਜ਼ਿਲਕਾ ਨੇ 15 ਫ਼ਰਵਰੀ ਤੋਂ ਮੁਕੰਮਲ ਕੰਮਕਾਜ ਠੱਪ ਕਰਨ ਦੀ ਚਿਤਾਵਨੀ ਦਿੱਤੀ ਹੈ | ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਮਾਲ ਮੰਤਰੀ ਵਲੋਂ 15 ਦਿਨ ਵਿਚ ...

ਪੂਰੀ ਖ਼ਬਰ »

ਏਾਜਲਸ ਵਰਲਡ ਸਕੂਲ ਵਿਖੇ ਕਰਵਾਈਆਂ ਯੋਗ ਗਤੀਵਿਧੀਆਂ

ਅਬੋਹਰ, 6 ਫਰਵਰੀ(ਵਿਵੇਕ ਹੂੜੀਆ) - ਏਾਜਲਸ ਵਰਲਡ ਵਿਚ ਐਕਟੀਵਿਟੀ ਦੇ ਮਾਧਿਅਮ ਨਾਲ ਬੱਚਿਆਂ ਨੂੰ ਯੋਗ ਦੀ ਵੱਖ-ਵੱਖ ਕਿਰਿਆਵਾਂ ਸਿਖਾਈਆਂ ਗਈਆਂ | ਸਕੂਲ ਡਾਇਰੈਕਟਰ ਸਰਬਜੀਤ ਪੋਪਲੀ ਨੇ ਕਿਹਾ ਕਿ ਯੋਗ ਕਰਨ ਨਾਲ ਸਰੀਰ ਸਿਹਤਯਾਬ ਰਹਿੰਦਾ ਹੈ | ਉਨ੍ਹਾਂ ਬੱਚਿਆਂ ਨੂੰ ਹਰ ...

ਪੂਰੀ ਖ਼ਬਰ »

ਵਿਧਾਇਕ ਸਵਨਾ ਨੇ ਬਾਧਾ 'ਚ ਰੇਤ ਖੱਡ 2 ਦੀ ਕਰਵਾਈ ਸ਼ੁਰੂਆਤ

ਫ਼ਾਜ਼ਿਲਕਾ, 6 ਫ਼ਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਬਾਧਾ ਵਿਚ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਰੇਤ ਖੱਡ 2 ਦੀ ਸ਼ੁਰੂਆਤ ਰੀਬਨ ਕੱਟ ਕੇ ਕਰਵਾਈ ਗਈ | ਖੱਡ ਸ਼ੁਰੂ ਹੋਣ ਨਾਲ ਮਜ਼ਦੂਰਾਂ ਵਿਚ ਵੀ ਖ਼ੁਸ਼ੀ ਵੇਖਣ ਨੂੰ ਮਿਲੀ ਕਿਉਂਕਿ ਪਿਛਲੇ ...

ਪੂਰੀ ਖ਼ਬਰ »

ਜੁਡੀਸ਼ੀਅਲ ਕੋਰਟ ਕੰਪਲੈਕਸ 'ਚ ਲਗਾਏ ਖ਼ੂਨਦਾਨ ਕੈਂਪ ਦੌਰਾਨ 80 ਲੋਕਾਂ ਵਲੋਂ ਖ਼ੂਨ ਦਾਨ

ਅਬੋਹਰ, 6 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ) - ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਗਵਾਈ ਹੇਠ ਅੱਜ ਸਬ ਡਿਵੀਜ਼ਨ ਅਬੋਹਰ ਦੇ ਜੁਡੀਸ਼ੀਅਲ ਕੋਰਟ ਕੰਪਲੈਕਸ 'ਚ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਦੌਰਾਨ ਜੱਜ, ਵਕੀਲਾਂ ਤੋਂ ਇਲਾਵਾ ਆਮ ਲੋਕਾਂ ਨੇ ਵੀ ਖ਼ੂਨਦਾਨ ਕਰਦੇ ...

ਪੂਰੀ ਖ਼ਬਰ »

ਸ੍ਰੀ ਬਾਲਾ ਜੀ ਸੇਵਾ ਸੰਮਤੀ ਨੇ ਹਿੰਮਤਪੁਰਾ 'ਚ ਲਗਾਇਆ ਖ਼ੂਨਦਾਨ ਕੈਂਪ

ਬੱਲੂਆਣਾ, 6 ਫ਼ਰਵਰੀ (ਜਸਮੇਲ ਸਿੰਘ ਢਿੱਲੋਂ)-ਸ੍ਰੀ ਬਾਲਾ ਜੀ ਸੇਵਾ ਸੰਮਤੀ ਵਲੋਂ ਬੱਲੂਆਣਾ ਹਲਕੇ ਦੇ ਪਿੰਡ ਹਿੰਮਤਪੁਰਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ 51 ਨੌਜਵਾਨਾਂ ਨੇ ਖ਼ੂਨਦਾਨ ਕੀਤਾ | ਇਸ ਦੌਰਾਨ ਸੰਮਤੀ ਵਲੋਂ ਖ਼ੂਨਦਾਨੀਆਂ ਨੂੰ ਸਰਟੀਫਿਕੇਟ ਦੇ ...

ਪੂਰੀ ਖ਼ਬਰ »

ਕੱਟਿਆਂਵਾਲੀ ਸਕੂਲ ਦੇ 10ਵੀਂ, 12ਵੀਂ ਜਮਾਤ ਦੇ ਬੱਚਿਆਂ ਨੇ ਕੀਤਾ ਸੱਚਖੰਡ ਕਾਲਜ ਦਾ ਸਿੱਖਿਅਕ ਦੌਰਾ

ਅਬੋਹਰ, 6 ਫ਼ਰਵਰੀ (ਵਿਵੇਕ ਹੂੜੀਆ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਟਿਆਂਵਾਲੀ ਦੇ ਵਿਦਿਆਰਥੀਆਂ ਨੂੰ ਸਥਾਨਕ ਸੱਚਖੰਡ ਕਾਲਜ ਆਫ਼ ਨਰਸਿੰਗ ਦੀ ਸਿੱਖਿਅਕ ਸੈਰ ਕਰਵਾਈ ਗਈ ਜਿਸ ਦਾ ਮੁੱਖ ਉਦੇਸ਼ ਨਰਸਿੰਗ ਕੈਰੀਅਰ ਨਾਲ ਜੁੜੇ ਵਿਕਲਪ ਦੱਸਣਾ ਸੀ | ਇਸ ਮੌਕੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਮੀਟਿੰਗ ਹੋਈ

ਮਮਦੋਟ, 6 ਫਰਵਰੀ (ਸੁਖਦੇਵ ਸਿੰਘ ਸੰਗਮ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਸਰਕਲ ਮਮਦੋਟ ਦੀ ਮੀਟਿੰਗ ਮਮਦੋਟ ਵਿਖੇ ਸੂਰਤ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਦੇ ਗ੍ਰਹਿ ਵਿਖੇ ਹੋਈ | ਇਸ ਮੀਟਿੰਗ ਦੌਰਾਨ ਪਾਰਟੀ ਆਗੂਆਂ ਵਲੋਂ 12 ਫਰਵਰੀ ਨੂੰ ਫ਼ਤਿਹਗੜ੍ਹ ਸਾਹਿਬ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਯੂਨੀਅਨ ਵਲੋਂ ਜ਼ਿਲ੍ਹਾ ਪੱਧਰੀ ਰੋਸ ਰੈਲੀ 15 ਨੂੰ

ਫ਼ਿਰੋਜ਼ਪੁਰ, 6 ਫਰਵਰੀ (ਤਪਿੰਦਰ ਸਿੰਘ)-ਪੰਜਾਬ ਪੈਨਸ਼ਨਰ ਯੂਨੀਅਨ ਦੀ ਮੀਟਿੰਗ ਬੱਸ ਸਟੈਂਡ ਫ਼ਿਰੋਜ਼ਪੁਰ ਸ਼ਹਿਰ ਵਿਖੇ ਮਲਕੀਤ ਚੰਦ ਪਾਸੀ ਉਪ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ 15 ਫਰਵਰੀ ਨੂੰ ਜ਼ਿਲ੍ਹਾ ਪੱਧਰੀ ਅਤੇ 19 ਫਰਵਰੀ ਨੂੰ ਮੁਹਾਲੀ ਵਿਖੇ ਸਾਂਝੇ ...

ਪੂਰੀ ਖ਼ਬਰ »

ਅੱਖਾਂ ਦੇ ਚਿੱਟੇ ਮੋਤੀਏ ਦਾ ਮੁਫ਼ਤ ਆਪ੍ਰੇਸ਼ਨ ਕੈਂਪ 15 ਨੂੰ ਇਸਲਾਮ ਵਾਲਾ ਵਿਖੇ

ਮੰਡੀ ਅਰਨੀਵਾਲਾ, 6 ਫਰਵਰੀ (ਨਿਸ਼ਾਨ ਸਿੰਘ ਮੋਹਲਾ) - ਸ਼ੰਕਰਾ ਆਈ ਹਸਪਤਾਲ ਲੁਧਿਆਣਾ ਅਤੇ ਦਾਖਾ-ਈਸੇਵਾਲ ਕਲੱਬ ਟਰਾਂਟੋ ਵਲੋਂ ਪਿੰਡ ਇਸਲਾਮ ਵਾਲਾ ਵਿਖੇ ਅੱਖਾਂ ਦੇ ਚਿੱਟੇ ਮੋਤੀਏ ਦਾ ਆਪ੍ਰੇਸ਼ਨ ਕੈਂਪ 15 ਫਰਵਰੀ ਨੂੰ ਸਵੇਰੇ 8 ਵਜੇ ਤੋਂ 2 ਵਜੇ ਤੱਕ ਲਗਾਇਆ ਜਾ ਰਿਹਾ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਨੇ ਮੰਗਾਂ ਸੰਬੰਧੀ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਗੁਰੂਹਰਸਹਾਏ, 6 ਫਰਵਰੀ (ਕਪਿਲ ਕੰਧਾਰੀ)-ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਗੁਰੂਹਰਸਹਾਏ ਦੀ ਮੀਟਿੰਗ ਸਥਾਨਕ ਸ਼ਹਿਰ ਦੇ ਰੇਲਵੇ ਪਾਰਕ ਵਿਖੇ ਪ੍ਰਧਾਨ ਰਵਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਅਗਲੇ ਦੋ ਸਾਲ ਲਈ ਪ੍ਰਧਾਨ ਅਤੇ ...

ਪੂਰੀ ਖ਼ਬਰ »

ਸ਼ਹੀਦ ਗੰਜ ਵੁਮੈਨ ਕਾਲਜ 'ਚ ਸਾਲਾਨਾ ਐਥਲੈਟਿਕਸ ਮੀਟ ਕਰਵਾਈ

ਮੁੱਦਕੀ, 6 ਫਰਵਰੀ (ਭੁਪਿੰਦਰ ਸਿੰਘ) - ਇਲਾਕੇ ਦੀ ਉੱਚ ਵਿੱਦਿਅਕ ਸੰਸਥਾ ਸ਼ਹੀਦ ਗੰਜ ਕਾਲਜ ਫ਼ਾਰ ਵੁਮੈਨ ਅਤੇ ਸ਼ਹੀਦ ਗੰਜ ਹਾਈ ਸਕੂਲ ਮੁੱਦਕੀ ਵਿਖੇ ਕਾਲਜ ਡਾਇਰੈਕਟਰ ਪ੍ਰੋ: ਦਲਬੀਰ ਸਿੰਘ ਦੀ ਯੋਗ ਅਗਵਾਈ ਹੇਠ ਸਾਲਾਨਾ ਐਥਲੈਟਿਕਸ ਮੀਟ ਕਰਵਾਈ ਗਈ, ਜਿਸ ਵਿਚ ਬੱਚਿਆਂ ...

ਪੂਰੀ ਖ਼ਬਰ »

ਪਾਣੀਆਂ 'ਤੇ ਸਾਡਾ ਹੱਕ-ਨਹਿਰਾਂ ਦੇ ਤਲੇ ਨਹੀਂ ਹੋਣ ਦੇਵਾਂਗੇ ਪੱਕੇ-ਭੁੱਲਰ

ਝੋਕ ਹਰੀ ਹਰ, 6 ਫਰਵਰੀ (ਜਸਵਿੰਦਰ ਸਿੰਘ ਸੰਧੂ) - ਦਰਿਆਈ ਪਾਣੀਆਂ ਦੇ ਮਾਲਕ ਪੰਜਾਬ ਨੂੰ ਰੇਗਿਸਤਾਨ ਬਣਾਉਣ ਵਾਲੀ ਕੋਝੀਆਂ ਸਰਕਾਰੀ ਚਾਲਾਂ ਤਹਿਤ ਪੰਜਾਬ ਦੇ ਧਰਤ ਹੇਠਲੇ ਖਾਰੇ ਪਾਣੀ ਨੂੰ ਸ਼ੁੱਧ ਕਰਦਿਆਂ ਕੱਚੇ ਤਲੇ ਵਾਲੀਆਂ ਨਹਿਰਾਂ ਅੰਦਰ ਪਲਾਸਟਿਕ ਵਿਛਾ ਕੇ ...

ਪੂਰੀ ਖ਼ਬਰ »

ਪਿੰਡ ਮਨਸੂਰਵਾਲ ਵਿਖੇ ਬਾਬਾ ਸੁੰਦਰ ਦਾਸ ਦੀ ਬਰਸੀ ਸੰਬੰਧੀ ਸਮਾਗਮ ਆਰੰਭ

ਜ਼ੀਰਾ, 6 ਫਰਵਰੀ (ਪ੍ਰਤਾਪ ਸਿੰਘ ਹੀਰਾ) - ਸੰਤ ਬਾਬਾ ਸੁੰਦਰ ਦਾਸ ਜੀ ਵੱਡੇ ਮਨਸੂਰਵਾਲ ਵਾਲਿਆਂ ਦੀ 56ਵੀਂ ਬਰਸੀ ਸੰਤ ਬਾਬਾ ਸੁੰਦਰ ਦਾਸ ਜੀ ਸਮਾਧੀ ਕਮੇਟੀ, ਨੌਜਵਾਨ ਸੇਵਾਦਾਰ ਕਮੇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਵਲੋਂ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਈ ਜਾ ਰਹੀ ...

ਪੂਰੀ ਖ਼ਬਰ »

ਹਰਚੰਦ ਸਿੰਘ ਬਰਸਟ ਨੂੰ ਪੰਜਾਬ ਮੰਡੀ ਬੋਰਡ ਦਾ ਚੇਅਰਮੈਨ ਬਣਾਉਣ 'ਤੇ 'ਆਪ' ਆਗੂ ਕਟੋਰਾ ਵਲੋਂ ਪਾਰਟੀ ਦਾ ਧੰਨਵਾਦ

ਫ਼ਿਰੋਜ਼ਪੁਰ, 6 ਫਰਵਰੀ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਜਨਰਲ ਹਰਚੰਦ ਸਿੰਘ ਬਰਸਟ ਨੂੰ ਪੰਜਾਬ ਮੰਡੀ ਬੋਰਡ ਦਾ ਚੇਅਰਮੈਨ ਲਗਾਏ ਜਾਣ 'ਤੇ ਆਪ ਆਗੂਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਆਪ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਦੇ ਆਗੂਆਂ ਨੇ ਡੀ.ਸੀ. ਨਾਲ ਬੈਠਕ ਕਰਨ ਪਿੱਛੋਂ ਦਿੱਤਾ ਮੰਗ ਪੱਤਰ

ਫ਼ਿਰੋਜ਼ਪੁਰ, 6 ਫਰਵਰੀ (ਕੁਲਬੀਰ ਸਿੰਘ ਸੋਢੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਦੇ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਕਿਸਾਨਾਂ ਦੇ ਵਫ਼ਦ ਨੇ ਡੀ.ਸੀ ਫ਼ਿਰੋਜ਼ਪੁਰ ਰਾਜੇਸ਼ ਧੀਮਾਨ ਨਾਲ ਸੁਖਾਵੇਂ ਮਾਹੌਲ ਵਿਚ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਡਵੀਜ਼ਨ ਹੈੱਡਕੁਆਰਟਰ 'ਤੇ ਦਿੱਤਾ ਧਰਨਾ

ਫ਼ਿਰੋਜ਼ਪੁਰ, 6 ਫਰਵਰੀ (ਤਪਿੰਦਰ ਸਿੰਘ)-ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਫ਼ਿਰੋਜ਼ਪੁਰ ਸ਼ਹਿਰੀ ਮੰਡਲ ਅਤੇ ਸਬ ਅਰਬਨ ਮੰਡਲ ਫ਼ਿਰੋਜ਼ਪੁਰ ਦੇ ਪਾਵਰਕਾਮ ਦੇ ਪੈਨਸ਼ਨਰਜ਼ ਵਲੋਂ ਚੰਨਣ ਸਿੰਘ ਦੀ ਪ੍ਰਧਾਨਗੀ ਹੇਠ ਡਵੀਜ਼ਨ ਹੈੱਡ ਕੁਆਰਟਰ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਗੇਟ ਰੈਲੀ ਕੀਤੀ

ਗੁਰੂਹਰਸਹਾਏ, 6 ਫਰਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਅੱਜ ਪਾਵਰਕਾਮ ਦਫ਼ਤਰ ਗੁਰੂਹਰਸਹਾਏ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਗੇਟ ਰੈਲੀ ਕੀਤੀ ਗਈ, ਜਿਸ ਦੀ ਪ੍ਰਧਾਨਗੀ ਸਾਥੀ ਨਾਨਕ ਚੰਦ ਨੇ ਕੀਤੀ | ਉਨ੍ਹਾਂ ਦੱਸਿਆ ਕਿ ਪਾਵਰਕਾਮ ਦੀ ਮੈਨੇਜਮੈਂਟ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਦੇ ਸਟਾਫ਼ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਦੂਜੇ ਦਿਨ ਵੀ ਦਿੱਤਾ ਧਰਨਾ

ਫ਼ਿਰੋਜ਼ਪੁਰ, 6 ਫਰਵਰੀ (ਤਪਿੰਦਰ ਸਿੰਘ)-ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਛਾਉਣੀ ਦੇ ਪਿ੍ੰਸੀਪਲ, ਟੀਚਰਜ਼ ਅਤੇ ਮੈਨੇਜਮੈਂਟ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਦੂਸਰੇ ਦਿਨ ਵੀ 12 ਤੋਂ 2 ਵਜੇ ਤੱਕ ਧਰਨਾ ਦਿੱਤਾ ਗਿਆ | ...

ਪੂਰੀ ਖ਼ਬਰ »

ਮਾਮਲਾ ਸਰਹੱਦ ਨੇੜਿਓਾ ਫੜੇ ਗਏ ਅਣਜਾਣ ਵਿਅਕਤੀ ਦਾ ਪੁਲਿਸ ਨੇ ਮਹੇਸ਼ ਨੂੰ ਕੀਤਾ ਵਾਰਸਾਂ ਹਵਾਲੇ

ਮਮਦੋਟ, 6 ਫਰਵਰੀ (ਸੁਖਦੇਵ ਸਿੰਘ ਸੰਗਮ) - ਮਮਦੋਟ ਪੁਲਿਸ ਵਲੋਂ ਸਰਹੱਦੀ ਖੇਤਰ 'ਚੋਂ ਫੜੇ ਗਏ ਸ਼ੱਕੀ ਵਿਅਕਤੀ ਨੂੰ ਉਸ ਦੇ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ | ਥਾਣਾ ਮਮਦੋਟ ਦੇ ਮੁੱਖ ਮੁਨਸ਼ੀ ਤਿਲਕ ਰਾਜ ਅਤੇ ਜਸਪਾਲ ਸਿੰਘ ਏ.ਐਸ.ਆਈ. ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ...

ਪੂਰੀ ਖ਼ਬਰ »

ਰਾਏ ਸਿੱਖ ਆਜ਼ਾਦ ਸੈਨਾ ਵਲੋਂ ਲਗਾਇਆ ਮੁਫ਼ਤ ਆਯੁਰਵੈਦਿਕ ਕੈਂਪ

ਗੁਰੂਹਰਸਹਾਏ, 6 ਫਰਵਰੀ (ਕਪਿਲ ਕੰਧਾਰੀ)-ਰਾਏ ਸਿੱਖ ਆਜ਼ਾਦ ਸੈਨਾ (ਰਜਿ.) ਪੰਜਾਬ ਵਲੋਂ ਹਲਕਾ ਗੁਰੂਹਰਸਹਾਏ ਦੀ ਬੂਟਾ ਰਾਮ ਧਰਮਸ਼ਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਅਰੂੜ੍ਹ ਸਿੰਘ ਘੋਗਾ ਦੀ ਅਗਵਾਈ ਹੇਠ ਇੱਕ ਮੁਫ਼ਤ ਆਯੁਰਵੈਦਿਕ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਮਮਦੋਟ, 6 ਫਰਵਰੀ (ਰਾਜਿੰਦਰ ਸਿੰਘ ਹਾਂਡਾ) - ਥਾਣਾ ਲੱਖੋਂ ਕੇ ਬਹਿਰਾਮ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 22 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਮਹੇਸ਼ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਜ਼ਿਲ੍ਹਾ ਕਚਹਿਰੀ 'ਚੋਂ ਵਕੀਲ ਦਾ ਮੋਟਰਸਾਈਕਲ ਚੋਰੀ

ਫ਼ਿਰੋਜ਼ਪੁਰ, 6 ਫਰਵਰੀ (ਰਾਕੇਸ਼ ਚਾਵਲਾ)-ਕੈਂਟ ਪੁਲਿਸ ਦੀ ਨਾਕਾਮੀ ਕਰਕੇ ਜ਼ਿਲ੍ਹਾ ਕਚਹਿਰੀ 'ਚੋਂ ਚੋਰ ਸ਼ਰੇਆਮ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਹੈ ਅਤੇ ਪੁਲਿਸ ਅੱਖਾਂ ਮੀਟ ਕੇ ਸੁੱਤੀ ਪਈ ਹੈ, ਜਿਸ ਨੂੰ ਲੈ ਕੇ ਲੋਕਾਂ ਅੰਦਰ ਪੁਲਿਸ ...

ਪੂਰੀ ਖ਼ਬਰ »

ਸੇਵਾ ਮੁਕਤੀ 'ਤੇ ਜੇ.ਈ. ਪ੍ਰਗਟ ਸਿੰਘ ਇਲਮੇਵਾਲਾ ਨੂੰ ਦਿੱਤੀ ਨਿੱਘੀ ਵਿਦਾਇਗੀ

ਮੱਲਾਂਵਾਲਾ, 6 ਫਰਵਰੀ (ਗੁਰਦੇਵ ਸਿੰਘ)-ਸਬ ਡਵੀਜ਼ਨ ਮੱਲਾਂਵਾਲਾ ਤੋਂ ਸੇਵਾ ਮੁਕਤ ਹੋਏ ਜੇ.ਈ. ਪ੍ਰਗਟ ਸਿੰਘ ਇਲਮੇਵਾਲਾ ਨੂੰ ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਵਲੋਂ ਇਕ ਸਾਦੇ ਸਮਾਗਮ ਤੇ ਪ੍ਰਭਾਵਸ਼ਾਲੀ ਸਮਾਰੋਹ ਵਿਚ ਨਿੱਘੀ ਵਿਦਾਇਗੀ ਪਾਰਟੀ ...

ਪੂਰੀ ਖ਼ਬਰ »

ਕਾਂਗਰਸ ਵਲੋਂ ਕੇਂਦਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਜ਼ੀਰਾ, 6 ਫਰਵਰੀ (ਪ੍ਰਤਾਪ ਸਿੰਘ ਹੀਰਾ, ਮਨਜੀਤ ਸਿੰਘ ਢਿੱਲੋਂ) - ਦੇਸ਼ ਦੀ ਸੱਤਾ 'ਤੇ ਕਾਬਜ਼ ਹੋਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਅੰਬਾਨੀ/ਅਡਾਨੀ ਅਤੇ ਹੋਰ ਵੱਡੇ-ਵੱਡੇ ਘਰਾਣਿਆਂ ਨੂੰ ਫ਼ਾਇਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ...

ਪੂਰੀ ਖ਼ਬਰ »

ਸਾਹਿਤ ਸਭਾ ਦੀ ਇਕੱਤਰਤਾ ਹੋਈ

ਤਲਵੰਡੀ ਭਾਈ, 6 ਫਰਵਰੀ (ਕੁਲਜਿੰਦਰ ਸਿੰਘ ਗਿੱਲ) - ਸਾਹਿਤ ਸਭਾ ਤਲਵੰਡੀ ਭਾਈ ਦੀ ਮਾਸਿਕ ਇਕੱਤਰਤਾ ਇੱਥੇ ਮਿਉਂਸੀਪਲ ਪਾਰਕ ਵਿਖੇ ਪ੍ਰਧਾਨ ਰੌਸ਼ਨ ਲਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਆਰੰਭਤਾ ਸਮੇਂ ਸਾਹਿਤ ਸਭਾ ਦੇ ਸਾਲਾਨਾ ਸਮਾਗਮ ਸੰਬੰਧੀ ਵਿਚਾਰ ...

ਪੂਰੀ ਖ਼ਬਰ »

10 ਨੂੰ ਭਾਕਿਯੂ ਕਾਦੀਆਂ ਵਲੋਂ ਕੌਮੀ ਇਨਸਾਫ਼ ਮੋਰਚੇ 'ਚ ਪਹੁੰਚਣ ਦੀ ਅਪੀਲ

ਖੋਸਾ ਦਲ ਸਿੰਘ, 6 ਫਰਵਰੀ (ਮਨਪ੍ਰੀਤ ਸਿੰਘ ਸੰਧੂ)-ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਇਲਾਕੇ ਦੇ ਸੈਂਕੜੇ ਕਿਸਾਨਾਂ ਨੇ ਭਾਗ ਲਿਆ | ਮੀਟਿੰਗ ਵਿਚ ਹਾਜ਼ਰ ਕਿਸਾਨਾਂ ਨੇ ਕਾਦੀਆਂ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਤਨਖ਼ਾਹਾਂ ਨਾ ਮਿਲਣ 'ਤੇ ਐਸ.ਐਮ.ਓ. ਨੂੰ ਸੌਂਪਿਆ ਮੰਗ ਪੱਤਰ

ਫ਼ਿਰੋਜ਼ਸ਼ਾਹ, 6 ਫਰਵਰੀ (ਸਰਬਜੀਤ ਸਿੰਘ ਧਾਲੀਵਾਲ)-ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਮੇਲ-ਫੀਮੇਲ ਜ਼ਿਲ੍ਹਾ ਫ਼ਿਰੋਜ਼ਪੁਰ ਬਲਾਕ ਫ਼ਿਰੋਜ਼ਸ਼ਾਹ ਦੇ ਆਗੂ ਜਸਵੰਤ ਸਿੰਘ, ਰਮਨਦੀਪ ਸਿੰਘ ਅਤੇ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾ: ਚੇਤਨ ...

ਪੂਰੀ ਖ਼ਬਰ »

ਅਖਿਲ ਭਾਰਤੀ ਨਾਟਕ ਮੇਲੇ 'ਚ ਨਟਰੰਗ ਦੇ ਨਾਟਕ 'ਜੀ ਆਇਆਂ ਨੂੰ ' ਦੀ ਹੋਈ ਸਰਾਹਨਾ

ਅਬੋਹਰ, 6 ਫਰਵਰੀ (ਵਿਵੇਕ ਹੂੜੀਆ/ਤੇਜਿੰਦਰ ਸਿੰਘ ਖ਼ਾਲਸਾ) - ਬੀਤੇ ਦਿਨੀਂ ਮਹਾਸ਼ਕਤੀ ਕਲਾ ਮੰਦਰ ਬਰਨਾਲਾ ਵਲੋਂ 45ਵਾਂ ਅਖਿਲ ਭਾਰਤੀ ਨਾਟਕ ਮੇਲਾ 2023 ਕਰਵਾਇਆ ਗਿਆ ਜਿਸ ਵਿਚ ਨਟਰੰਗ ਅਬੋਹਰ ਦੀ ਟੀਮ ਵੀ ਭੁਪਿੰਦਰ ਉਤਰੇਜਾ ਵਲੋਂ ਲਿਖਿਤ ਅਤੇ ਹਨੀ ਉਤਰੇਜਾ ਵਲੋਂ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਨੇ ਇੰਟਰਲਾਕਿੰਗ ਟਾਈਲਾਂ ਰਾਹੀਂ ਬਣੀ ਸੜਕ ਦਾ ਕੀਤਾ ਉਦਘਾਟਨ

ਫ਼ਿਰੋਜ਼ਪੁਰ, 6 ਫਰਵਰੀ (ਕੁਲਬੀਰ ਸਿੰਘ ਸੋਢੀ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਹਲਕੇ ਦੇ ਪਿੰਡ ਸੋਢੇ ਵਾਲਾ ਅਤੇ ਢਾਣੀ ਬੂੜ ਸਿੰਘ ਜੰਬਰ ਦੇ ਵਾਸੀਆਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਪਿੰਡ ਸੋਢੇ ਵਾਲਾ ਦੀ ਫਿਰਨੀ ਜੋ ਕਿ ...

ਪੂਰੀ ਖ਼ਬਰ »

ਗਊ ਹੱਤਿਆ ਦੇ ਵਿਰੋਧ 'ਚ ਹਿੰਦੂ ਸੰਗਠਨਾਂ ਨੇ ਫ਼ਾਜ਼ਿਲਕਾ 'ਚ ਕੱਢੀ ਰੋਸ ਰੈਲੀ

ਫ਼ਾਜ਼ਿਲਕਾ, 6 ਫ਼ਰਵਰੀ (ਦਵਿੰਦਰ ਪਾਲ ਸਿੰਘ) - ਗਊ ਹੱਤਿਆ ਦੇ ਵਿਰੋਧ ਵਿਚ ਹਿੰਦੂ ਸੰਗਠਨਾਂ ਵਲੋਂ ਫ਼ਾਜ਼ਿਲਕਾ ਸ਼ਹਿਰ ਵਿਚ ਰੋਸ ਰੈਲੀ ਕੱਢੀ ਗਈ | ਫ਼ਾਜ਼ਿਲਕਾ ਦੇ ਸਾਧੂ ਆਸ਼ਰਮ ਤੋਂ ਸ਼ੁਰੂ ਰੋਸ ਰੈਲੀ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਘੰਟਾ ਘਰ ਚੌਂਕ ਵਿਖੇ ...

ਪੂਰੀ ਖ਼ਬਰ »

ਤਨਖ਼ਾਹ ਦਾ ਬਜਟ ਸਮੇਂ ਸਿਰ ਜਾਰੀ ਨਾ ਕਰਨ ਦੇ ਖ਼ਿਲਾਫ਼ ਅਧਿਆਪਕਾਂ ਨੇ ਕੀਤਾ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 6 ਫ਼ਰਵਰੀ (ਦਵਿੰਦਰ ਪਾਲ ਸਿੰਘ)-ਜਨਵਰੀ ਮਹੀਨੇ ਵਿਚ ਅਧਿਆਪਕਾਂ ਦਾ ਮੋਬਾਈਲ ਭੱਤਾ ਕੱਟਣ ਅਤੇ ਵਿੱਤੀ ਸਾਲ ਦੌਰਾਨ ਅਧਿਆਪਕਾਂ ਦੀਆਂ ਤਨਖ਼ਾਹਾਂ ਲਈ ਬਜਟ ਸਮੇਂ ਸਿਰ ਜਾਰੀ ਨਾ ਕਰਨ ਦੇ ਖ਼ਿਲਾਫ਼ ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ...

ਪੂਰੀ ਖ਼ਬਰ »

ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

ਅਬੋਹਰ, 6 ਫ਼ਰਵਰੀ (ਵਿਵੇਕ ਹੂੜੀਆ) - ਅਬੋਹਰ ਦੀ ਗੁਰੂ ਕਿਰਪਾ ਕਾਲੋਨੀ ਵਿਖੇ ਇਕ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ 22 ਸਾਲਾਂ ਨੌਜਵਾਨ ਕਿਸ਼ਨਦੀਪ ਪੁੱਤਰ ਰਾਜ ਕੁਮਾਰ ਵਾਸੀ ਵਿਚ ਕੰਡਕਟਰ ਦਾ ਕੰਮ ਕਰਦਾ ਸੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਜਲਾਲਾਬਾਦ ਨੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਕੀਤੀ ਨਾਅਰੇਬਾਜ਼ੀ

ਜਲਾਲਾਬਾਦ, 6 ਫਰਵਰੀ (ਜਤਿੰਦਰ ਪਾਲ ਸਿੰਘ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਤੋਂ ਸੇਵਾਮੁਕਤ ਮੁਲਾਜ਼ਮਾਂ ਦੀ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਜਲਾਲਾਬਾਦ ਦੀ ਮੀਟਿੰਗ ਮੰਡਲ ਪ੍ਰਧਾਨ ਰਾਮ ਕਿਸ਼ਨ ਦੀ ਪ੍ਰਧਾਨਗੀ ਹੇਠ 132 ਕੇ.ਵੀ ਜਲਾਲਾਬਾਦ ਵਿਖੇ ਕੀਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX