ਤਾਜਾ ਖ਼ਬਰਾਂ


ਰਾਜਸਥਾਨ: ਟਰੱਕ ਅਤੇ ਕਾਰ ਦੀ ਟੱਕਰ 'ਚ 4 ਮੌਤਾਂ
. . .  53 minutes ago
ਜੈਪੁਰ, 7 ਜੂਨ-ਰਾਜਸਥਾਨ ਦੇ ਫ਼ਤਹਿਪੁਰ ਇਲਾਕੇ 'ਚ ਸਾਲਾਸਰ-ਫਤਿਹਪੁਰ ਮਾਰਗ 'ਤੇ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ 4 ਲੋਕਾਂ ਦੀ ਮੌਤ ਹੋ...
ਰਾਸ਼ਟਰਪਤੀ ਦਰੋਪਦੀ ਮੁਰਮੂ ਸਰਕਾਰੀ ਦੌਰੇ ਤੇ ਸਰਬੀਆ ਲਈ ਹੋਏ ਰਵਾਨਾ
. . .  56 minutes ago
ਪੈਰਾਮਾਰੀਬੋ, 7 ਜੂਨ-ਆਪਣੇ ਦੋ ਦੇਸ਼ਾਂ ਦੇ ਦੌਰੇ ਦੇ ਅਗਲੇ ਪੜਾਅ ਵਿਚ, ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੀ ਆਪਣੀ ਯਾਤਰਾ ਦੀ ਸਮਾਪਤੀ ਤੋਂ ਬਾਅਦ ਸਰਬੀਆ ਲਈ ਰਵਾਨਾ ਹੋ ਗਏ ਹਨ।ਉਹ ਸਰਬੀਆ ਦੇ ਰਾਸ਼ਟਰਪਤੀ...।
ਭਿਆਨਕ ਦੁਰਘਟਨਾ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਸੇਵਾਵਾਂ ਬਹਾਲ ਕਰਨ ਲਈ ਤਿਆਰ
. . .  about 1 hour ago
ਨਵੀਂ ਦਿੱਲੀ, 7 ਜੂਨ - ਭਿਆਨਕ ਰੇਲ ਹਾਦਸੇ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਆਪਣੀਆਂ ਸੇਵਾਵਾਂ ਦੁਬਾਰਾ ਸ਼ੁਰੂ ਕਰਨ ਜਾ ਰਹੀ ਹੈ। ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਆਦਿਤਿਆ ਕੁਮਾਰ ਚੌਧਰੀ...
ਮੱਧ ਪ੍ਰਦੇਸ਼: ਬੋਰਵੈਲ ਚ ਡਿਗੀ ਢਾਈ ਸਾਲ ਦੀ ਬੱਚੀ
. . .  about 1 hour ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸੀਹੋਰ ਜ਼ਿਲ੍ਹੇ ਦੇ ਮੁੰਗਵਾਲੀ ਪਿੰਡ ਵਿਚ ਖੇਡਦੇ ਸਮੇਂ ਢਾਈ ਸਾਲ ਦੀ ਬੱਚੀ ਬੋਰਵੈਲ ਵਿਚ ਡਿਗ ਪਈ। ਬੱਚੀ ਨੂੰ ਬੋਰਵੈਲ ਚੋਂ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਤੋਂ
. . .  about 2 hours ago
ਲੰਡਨ, 7 ਜੂਨ-ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਲੰਡਨ ਦੇ ਓਵਲ ਸਟੇਡੀਅਮ 'ਚ ਹੋਵੇਗਾ। ਭਾਰਤੀ ਸਮੇਂ ਅਨੁਸਾਰ ਇਹ ਫਾਈਨਲ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  1 day ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  1 day ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  1 day ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  1 day ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮਾਘ ਸੰਮਤ 554

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਮੁਹੱਲਾ ਕਲੀਨਿਕਾਂ ਦੇ ਮੱਕੜ ਜਾਲ 'ਚ ਉਲਝੀ ਸਰਕਾਰ ਜ਼ਿਲ੍ਹਾ ਪੁਲਿਸ ਲਈ ਬਣਵਾ ਨਾ ਸਕੀ ਡਿਸਪੈਂਸਰੀ

ਨਵਾਂਸ਼ਹਿਰ, 7 ਫਰਵਰੀ (ਗੁਰਬਖਸ਼ ਸਿੰਘ ਮਹੇ) - ਨਵਾਂਸ਼ਹਿਰ ਨੂੰ ਜ਼ਿਲ੍ਹਾ ਬਣਿਆ 27 ਸਾਲ ਬੀਤ ਚੱੁਕੇ ਹਨ ਪਰ ਜ਼ਿਲ੍ਹੇ 'ਚ ਬੁਨਿਆਦੀ ਸਹੂਲਤਾਂ ਦੀ ਅੱਜ ਵੀ ਵੱਡੀ ਘਾਟ ਰੜਕਦੀ ਹੈ | ਇੱਥੇ ਜ਼ਿਕਰਯੋਗ ਹੈ ਕਿ ਸਾਬਕਾ ਖੇਤੀਬਾੜੀ ਮੰਤਰੀ ਸ. ਦਿਲਬਾਗ ਸਿੰਘ ਦੇ ਯਤਨਾਂ ਸਦਕਾ ਨਵਾਂਸ਼ਹਿਰ ਨੂੰ 7 ਨਵੰਬਰ 1995 ਨੂੰ ਤਤਕਾਲੀ ਮੱੁਖ ਮੰਤਰੀ ਸ. ਹਰਚਰਨ ਸਿੰਘ ਬਰਾੜ ਵਲੋਂ ਜ਼ਿਲ੍ਹਾ ਬਣਾਇਆ ਗਿਆ ਸੀ ਤਾਂ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਮਿਲਣ ਵਾਸਤੇ ਜਲੰਧਰ ਦਾ ਸਫ਼ਰ ਨਾ ਤਹਿ ਕਰਨਾ ਪਵੇ | ਜ਼ਿਲ੍ਹਾ ਪੱਧਰੀ ਅਧਿਕਾਰੀ ਨਵਾਂਸ਼ਹਿਰ 'ਚ ਨਿਯੁਕਤ ਹੋਣ ਨਾਲ ਆਮ ਲੋਕ ਤਾਂ ਸੌਖੇ ਹੋ ਗਏ ਪਰ ਅਧਿਕਾਰੀ ਅਤੇ ਛੋਟੇ ਮੁਲਾਜ਼ਮ ਸਹੂਲਤਾਂ ਦੀ ਘਾਟ ਕਾਰਨ ਅੱਜ ਵੀ ਦਿਨ ਕਟੀ ਕਰਨ ਲਈ ਮਜਬੂਰ ਹਨ | ਲੋਕਾਂ ਵਲੋਂ ਜਿਸ ਆਸ ਅਤੇ ਭਰੋਸੇ ਦੇ ਨਾਲ ਸੂਬੇ 'ਚ ਬਦਲਾਅ ਲਿਆਉਂਦਿਆਂ 'ਆਪ' ਸਰਕਾਰ ਦਾ ਗਠਨ ਕੀਤਾ ਸੀ, ਲੋਕਾਂ ਦੇ ਚਾਅ ਧਰੇ-ਧਰਾਏ ਰਹਿ ਗਏ | ਵਿਕਾਸ ਨਾਂਅ ਦੀ ਕੋਈ ਚੀਜ਼ ਨਜ਼ਰ ਨਹੀਂ ਆ ਰਹੀ | ਇੱਥੇ ਜ਼ਿਕਰਯੋਗ ਹੈ ਕਿ ਜ਼ਿਲ੍ਹਾ ਬਣਿਆ ਨਵਾਂਸ਼ਹਿਰ ਨੂੰ ਭਾਵੇਂ 27 ਸਾਲ ਬੀਤ ਚੱੁਕੇ ਹਨ ਪਰ ਜ਼ਿਲ੍ਹੇ ਨੂੰ ਹਾਲੇ ਤੱਕ ਪੁਲਿਸ ਲਾਈਨ ਅਤੇ ਪੁਲਿਸ ਮੁਲਾਜ਼ਮਾਂ ਨੂੰ ਰਹਿਣ ਲਈ ਹਾਲੇ ਤੱਕ ਕੁਆਰਟਰ ਨਹੀਂ ਬਣੇ ਅਤੇ ਨਾ ਹੀ ਸਿਹਤ ਸਹੂਲਤਾਂ ਲਈ ਵੱਖਰੀ ਡਿਸਪੈਂਸਰੀ ਮਿਲੀ | ਪਿਛਲੀ ਕਾਂਗਰਸ ਸਰਕਾਰ ਸਮੇਂ 31 ਜੁਲਾਈ 2021 ਨੂੰ ਉਸ ਸਮੇਂ ਦੀ ਐੱਸ.ਐੱਸ.ਪੀ. ਮੈਡਮ ਅਲਕਾ ਮੀਨਾ (ਆਈ.ਪੀ.ਐੱਸ) ਵਲੋਂ ਨਜ਼ਦੀਕੀ ਪਿੰਡ ਜੇਠੂਮਜਾਰਾ ਦੀ 10 ਏਕੜ ਪੰਚਾਇਤੀ ਜ਼ਮੀਨ ਦੀ ਭਾਲ ਕੀਤੀ ਗਈ ਤੇ ਪੰਚਾਇਤ ਨੂੰ ਭਰੋਸੇ 'ਚ ਲੈ ਕੇ ਇਹ ਜ਼ਮੀਨ ਪੁਲਿਸ ਵਿਭਾਗ ਨੂੰ ਦੇਣ ਲਈ ਰਾਜ਼ੀ ਕਰਦਿਆਂ ਇਹ ਜ਼ਮੀਨ ਖ਼ਰੀਦਣ ਲਈ ਸਰਕਾਰੀ ਤੌਰ 'ਤੇ ਵਿੱਤੀ ਬਜਟ 'ਚ 2,04,52,250 ਰੁਪਏ ਦਾ ਪ੍ਰਬੰਧ ਕਰਵਾਇਆ ਗਿਆ ਸੀ ਤੇ 29 ਜੁਲਾਈ 2021 ਨੂੰ ਉਕਤ 10 ਕਿੱਲੇ ਜ਼ਮੀਨ ਦੀ ਰਜਿਸਟਰੀ ਪੁਲਿਸ ਵਿਭਾਗ ਦੇ ਨਾਂਅ 'ਤੇ ਕਰਵਾਈ ਗਈ ਸੀ | 31 ਜੁਲਾਈ 2021 ਨੂੰ ਪੰਚਾਇਤ ਵਲੋਂ ਉਕਤ ਜ਼ਮੀਨ ਦਾ ਕਬਜ਼ਾ ਪੁਲਿਸ ਵਿਭਾਗ ਨੂੰ ਦੇ ਦਿੱਤਾ ਗਿਆ ਤੇ ਉਕਤ ਜ਼ਮੀਨ 'ਚ ਪੁਲਿਸ ਵਿਭਾਗ ਦਾ ਬੋਰਡ ਵੀ ਲਗਾ ਦਿੱਤਾ ਗਿਆ ਸੀ | ਮਿਤੀ 6 ਅਗਸਤ 2021 ਨੂੰ ਉਸ ਸਮੇਂ ਦੇ ਡੀ.ਜੀ.ਪੀ. ਸ੍ਰੀ ਦਿਨਕਰ ਗੁਪਤਾ ਵਲੋਂ ਪੁਲਿਸ ਲਾਈਨ ਦਾ ਉਕਤ ਜ਼ਮੀਨ 'ਚ ਨੀਂਹ ਪੱਥਰ ਰੱਖਿਆ ਗਿਆ | ਉਸ ਸਮੇਂ ਇਹ ਵੀ ਐਲਾਨ ਕੀਤਾ ਗਿਆ ਸੀ ਕਿ ਪੁਲਿਸ ਲਾਈਨ ਤੋਂ ਇਲਾਵਾ ਥਾਣਾ ਸਦਰ ਨਵਾਂਸ਼ਹਿਰ ਅਤੇ ਬਲਾਚੌਰ ਸਦਰ, ਦੋਨੋਂ ਥਾਵਾਂ 'ਤੇ ਡੀ.ਐੱਸ.ਪੀ. ਦਫ਼ਤਰ ਅਤੇ ਉੱਪ ਪੁਲਿਸ ਕਪਤਾਨਾਂ ਦੀਆਂ ਰਿਹਾਇਸ਼ਾਂ ਵੀ ਬਣਾਈਆਂ ਜਾਣਗੀਆਂ | ਇਸ ਉਪਰੰਤ ਸੂਬੇ 'ਚ ਸਰਕਾਰ ਬਦਲ ਗਈ ਤੇ 'ਆਪ' ਸਰਕਾਰ ਦਾ ਗਠਨ ਹੋਇਆ ਇਕ ਸਾਲ ਦਾ ਸਮਾਂ ਬੀਤਣ ਵਾਲਾ ਹੈ, ਫ਼ੰਡਾਂ ਦੀ ਘਾਟ ਕਾਰਨ ਸਾਰੇ ਵਿਕਾਸ ਕਾਰਜ ਠੱੁਸ ਹੋ ਕੇ ਰਹਿ ਗਏ ਹਨ | ਪੰਚਾਇਤ ਦੀ ਜ਼ਮੀਨ 'ਚ 31 ਜੁਲਾਈ 2021 ਨੂੰ ਲਗਾਇਆ ਗਿਆ ਪੁਲਿਸ ਵਿਭਾਗ ਦਾ ਬੋਰਡ ਕਿੱਥੇ ਖੁਰਦ-ਬੁਰਦ ਹੋ ਗਿਆ ਇਸ ਦੀ ਉੱਘ-ਸੱੁਘ ਨਹੀਂ ਮਿਲ ਰਹੀ | ਹੋਰ ਤਾਂ ਹੋਰ ਸਰਕਾਰ ਵਲੋਂ ਪਹਿਲਾਂ ਚੱਲ ਰਹੇ ਛੋਟੇ ਹਸਪਤਾਲਾਂ, ਡਿਸਪੈਂਸਰੀਆਂ ਦੇ ਨਾਂਅ ਬਦਲ ਕੇ ਹੁਣ ਆਮ ਆਦਮੀ ਕਲੀਨਿਕ ਦਾ ਨਾਂਅ ਦਿੱਤਾ ਜਾ ਰਿਹਾ ਹੈ ਜਦ ਕਿ ਜ਼ਿਲ੍ਹੇ ਦੇ ਪੁਲਿਸ ਵਿਭਾਗ ਪਾਸ ਮੈਡੀਕਲ ਕਰਵਾਉਣ ਲਈ ਵੱਖਰੇ ਤੌਰ 'ਤੇ ਸਿਹਤ ਵਿਭਾਗ ਦੀ ਟੀਮ ਦਾ ਕੋਈ ਪ੍ਰਬੰਧ ਨਹੀਂ ਹੈ ਜਦ ਕਿ ਸੂਬੇ ਦੇ ਕੁਝ ਹੋਰ ਜ਼ਿਲਿ੍ਹਆਂ 'ਚ ਇਹ ਪ੍ਰਬੰਧ ਹਨ | ਦਿਮਾਗੀ ਪ੍ਰੇਸ਼ਾਨੀ ਦੇ ਚੱਲਦਿਆਂ 24-24 ਘੰਟੇ ਸੇਵਾਵਾਂ ਨਿਭਾਉਣ ਵਾਲੇ ਬਹੁਤੇ ਪੁਲਿਸ ਮੁਲਾਜ਼ਮ ਸ਼ੂਗਰ, ਬੀ.ਪੀ. ਆਦਿ ਤੋਂ ਪੀੜਤ ਹਨ ਜਿਨ੍ਹਾਂ ਨੂੰ ਆਪਣਾ ਇਲਾਜ ਕਰਵਾਉਣ ਜਾਂ ਸਾਲਾਨਾ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ 'ਚ ਮਰੀਜ਼ਾਂ ਵਾਲੀਆਂ ਲੰਮੀਆਂ ਕਤਾਰਾਂ 'ਚ ਲੱਗਣਾ ਪੈਂਦਾ ਹੈ |
ਕੀ ਕਹਿਣਾ ਹੈ ਵਿਧਾਇਕ ਡਾ. ਨਛੱਤਰ ਪਾਲ ਦਾ - ਇਸ ਮਾਮਲੇ ਨੂੰ ਲੈ ਕੇ ਬਸਪਾ ਦੇ ਨਵਾਂਸ਼ਹਿਰ ਤੋਂ ਵਿਧਾਇਕ ਡਾ. ਨਛੱਤਰ ਪਾਲ ਨੇ ਆਖਿਆ ਹੈ ਕਿ ਲੋਕਾਂ ਨੂੰ ਮੱੁਢਲੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣਾ ਸਰਕਾਰ ਦਾ ਫ਼ਰਜ਼ ਬਣਦਾ ਹੈ ਪਰ ਪੰਜਾਬ ਸਰਕਾਰ ਇਸ ਮਾਮਲੇ 'ਤੇ ਲਗਾਤਾਰ ਪਾਸਾ ਵੱਟ ਰਹੀ ਹੈ, ਲੋਕ ਸਿਹਤ ਸੇਵਾਵਾਂ ਦੇ ਨਾਂਅ 'ਤੇ ਖੱਜਲ-ਖੁਆਰ ਹੋ ਰਹੇ ਹਨ | ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੁਲਿਸ ਵਿਭਾਗ ਲਈ ਵੱਖਰੇ ਤੌਰ 'ਤੇ ਇਕ ਮੈਡੀਕਲ ਅਫ਼ਸਰ, ਇਕ ਫਾਰਮਾਸਿਸਟ ਅਤੇ ਇਕ ਨਰਸਿੰਗ ਸਹਾਇਕ ਦੇ ਨਾਲ-ਨਾਲ ਛੋਟੀ-ਮੋਟੀ ਮਸ਼ੀਨਰੀ ਦਾ ਪ੍ਰਬੰਧ ਕਰੇ ਤਾਂ ਕਿ ਮੁਲਾਜ਼ਮਾਂ ਨੂੰ ਸਮੇਂ ਸਿਰ ਤੁਰੰਤ ਸਿਹਤ ਸੇਵਾਵਾਂ ਪ੍ਰਦਾਨ ਹੋ ਸਕਣ |
ਕੀ ਕਹਿੰਦੇ ਹਨ ਵਿਧਾਇਕ ਡਾ. ਐੱਸ. ਕੇ. ਸੁੱਖੀ-ਜ਼ਿਲ੍ਹੇ ਦੇ ਹਲਕਾ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਕਿਹਾ ਕਿ ਜੇਕਰ ਪੁਲਿਸ ਜ਼ਿਲ੍ਹਾ ਜਗਰਾਉਂ ਵਰਗੇ ਜ਼ਿਲ੍ਹੇ 'ਚ ਪੁਲਿਸ ਵਿਭਾਗ ਨੂੰ ਇਕ ਵੱਖਰਾ ਮੈਡੀਕਲ ਵਿੰਗ ਦਿੱਤਾ ਜਾ ਸਕਦਾ ਹੈ ਤਾਂ ਸ਼ਹੀਦ ਭਗਤ ਸਿੰਘ ਨਗਰ ਨਾਲ ਪੰਜਾਬ ਸਰਕਾਰ ਦਾ ਮਤਰੇਈ ਮਾਂ ਵਾਲਾ ਸਲੂਕ ਕਿਉਂ? ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਸਿਹਤ ਮੰਤਰੀ ਪੰਜਾਬ ਅਤੇ ਪੰਜਾਬ ਵਿਧਾਨ ਸਭਾ 'ਚ ਉਠਾ ਕੇ ਹੱਲ ਕਰਵਾਉਣਗੇ |
ਕੀ ਕਹਿਣਾ ਹੈ ਬਰਜਿੰਦਰ ਸਿੰਘ ਹੁਸੈਨਪੁਰ ਦਾ-ਨਰੋਆ ਪੰਜਾਬ ਸੰਸਥਾ ਦੇ ਮੁਖੀ ਸ. ਬਰਜਿੰਦਰ ਸਿੰਘ ਹੁਸੈਨਪੁਰ ਦਾ ਕਹਿਣਾ ਹੈ ਕਿ ਨਰੋਏ ਸਮਾਜ ਦੀ ਸਿਰਜਣਾ ਤਾਂ ਹੀ ਕੀਤੀ ਜਾ ਸਕਦੀ ਹੈ ਜੇਕਰ ਹਰ ਨਾਗਰਿਕ ਨੂੰ ਮੱੁਢਲੀਆਂ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਈਆਂ ਜਾਣ | ਪੁਲਿਸ ਮੁਲਾਜ਼ਮ ਵੀ ਸਾਡੀਆਂ ਸੱਜੀਆਂ-ਖੱਬੀਆਂ ਬਾਹਵਾਂ ਹਨ, ਜਿਨ੍ਹਾਂ ਦੇ ਸਿਰ 'ਤੇ ਅਸੀਂ ਬੇਫ਼ਿਕਰ ਹੋ ਕੇ ਘੁੰਮਦੇ-ਫਿਰਦੇ ਤੇ ਸੌਂਦੇ ਹਾਂ | ਜੇਕਰ ਸੂਬੇ ਦੇ ਰਾਖਿਆਂ ਨੂੰ ਬਣਦੀਆਂ ਸਿਹਤ ਸਹੂਲਤਾਂ ਨਹੀਂ ਮਿਲਦੀਆਂ ਤਾਂ ਅਸੀਂ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਮਹਿਸੂਸ ਕਰ ਸਕਦੇ ਹਾਂ? ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਲਈ ਪੁਲਿਸ ਲਾਈਨ, ਰਿਹਾਇਸ਼ ਅਤੇ ਸਿਹਤ ਸਹੂਲਤਾਂ ਉਪਲਬਧ ਕਰਵਾਉਣਾ ਸਰਕਾਰ ਦਾ ਮੁੱਢਲਾ ਫ਼ਰਜ਼ ਹੈ |

ਔੜ ਪੁਲਿਸ ਵਲੋਂ 30 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ

ਔੜ, 7 ਫਰਵਰੀ (ਜਰਨੈਲ ਸਿੰਘ ਖੁਰਦ) - ਥਾਣਾ ਔੜ ਦੀ ਪੁਲਿਸ ਪਾਰਟੀ ਵਲੋਂ 30 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਔੜ ਦੀ ਇੰਸਪੈਕਟਰ ਐੱਸ.ਐਚ.ਓ. ਨਰੇਸ਼ ਕੁਮਾਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਵਲੋਂ ਅੰਡਰ ਟ੍ਰਾਇਲ ਰਿਵਿਊ ਕਮੇਟੀ ਤੇ ਬਾਲ ਨਿਆਂ ਬੋਰਡ ਦੀ ਮੀਟਿੰਗ

ਨਵਾਂਸ਼ਹਿਰ, 7 ਫਰਵਰੀ (ਗੁਰਬਖਸ਼ ਸਿੰਘ ਮਹੇ, ਜਸਬੀਰ ਸਿੰਘ ਨੂਰਪੁਰ) - ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵਲੋਂ ਅੰਡਰ ਟਰਾਇਲ ਰਿਵਿਊ ਕਮੇਟੀ ਅਤੇ ਬਾਲ ਨਿਆਂ ਬੋਰਡ ਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨੌਰਾ 'ਚ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ

ਬੰਗਾ, 7 ਫਰਵਰੀ (ਕਰਮ ਲਧਾਣਾ, ਪਾਬਲਾ) - ਡਾਇਰੈਕਰ ਰਾਜ ਵਿੱਦਿਅਕ ਖੋਜ਼ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਪੰਜਾਬ ਦੇ ਆਦੇਸ਼ਾਂ ਅਨੁਸਾਰ ਡਾ: ਕੁਲਤਰਨਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ), ਅਤੇ ਉੱਪ- ਜ਼ਿਲ੍ਹਾ ...

ਪੂਰੀ ਖ਼ਬਰ »

ਦਸ਼ਮੇਸ਼ ਸਪੋਰਟਸ ਕਲੱਬ ਲਧਾਣਾ ਉੱਚਾ ਵਲੋਂ ਸਵ. ਡਾ. ਹਮਦਰਦ ਦੀ ਯਾਦ 'ਚ ਖ਼ੂਨ ਦਾਨ ਕੈਂਪ

ਬੰਗਾ, 7 ਫਰਵਰੀ (ਕਰਮ ਲਧਾਣਾ) - 'ਅਜੀਤ' ਅਖ਼ਬਾਰ ਦੇ ਬਾਨੀ ਸੰਪਾਦਕ ਸਵ: ਡਾ. ਸਾਧੂ ਸਿੰਘ ਹਮਦਰਦ ਦੀ ਯਾਦ ਵਿਚ ਹੋ ਰਹੇ ਛੇ ਰੋਜ਼ਾ ਫੁੱਟਬਾਲ ਟੂਰਨਾਮੈਂਟ ਦੇ ਆਖਰੀ ਦਿਨ ਉਨ੍ਹਾਂ ਦੀ ਨਿੱਘੀ ਮਿੱਠੀ ਯਾਦ ਵਿੱਚ ਟੂਰਨਾਮੈਂਟ ਦੇ ਪ੍ਰਬੰਧਕ ਕਲੱਬ ਦਸ਼ਮੇਸ਼ ਸਪੋਰਟਸ ਕਲੱਬ ...

ਪੂਰੀ ਖ਼ਬਰ »

ਡੇਅਰੀ ਸਿਖਲਾਈ ਕੋਰਸ 20 ਤੋਂ

ਨਵਾਂਸ਼ਹਿਰ, 7 ਫਰਵਰੀ (ਜਸਬੀਰ ਸਿੰਘ ਨੂਰਪੁਰ, ਗੁਰਬਖਸ਼ ਸਿੰਘ ਮਹੇ) - ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਮਿਤੀ 20 ਫਰਵਰੀ ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਆਫ਼ਲਾਈਨ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਵਲੋਂ ਫ਼ਸਲਾਂ ਦਾ ਉਜਾੜਾ, ਕਿਸਾਨ ਪ੍ਰੇਸ਼ਾਨ

ਬਹਿਰਾਮ, 7 ਫਰਵਰੀ (ਸਰਬਜੀਤ ਸਿੰਘ ਚੱਕਰਾਮੂੰ) - ਲੋਕਾਂ ਵਲੋਂ ਆਪਣੇ ਪਸ਼ੂਆਂ ਨੂੰ ਕਿਸੇ ਕਾਰਨ ਨਕਾਰਾ ਹੋਣ ਉਪਰੰਤ ਰਾਤ ਦੇ ਹਨੇਰੇ ਵਿਚ ਦੂਰ-ਦੁਰਾਡੇ ਪਿੰਡਾਂ ਵਿਚ ਛੱਡ ਦਿੱਤਾ ਜਾਂਦਾ ਹੈ | ਜੋ ਕਿਸਾਨਾਂ ਵਲੋਂ ਦੁੱਖ ਤਕਲੀਫ਼ਾਂ ਸਹਿ ਕੇ ਪਾਲੀਆਂ ਫ਼ਸਲਾਂ ਦਾ ਬੜੀ ...

ਪੂਰੀ ਖ਼ਬਰ »

ਗਊਸ਼ਾਲਾ ਸੰਤ ਨਗਰ ਬੂੰਗੜੀ ਵਿਖੇ ਵਿਸ਼ੇਸ਼ ਗਊ ਭਲਾਈ ਕੈਂਪ ਲਗਾਇਆ

ਭੱਦੀ, 7 ਫਰਵਰੀ (ਨਰੇਸ਼ ਧੌਲ)- ਪਸ਼ੂ ਪਾਲਣ ਵਿਭਾਗ ਵਲੋਂ ਗੋਬਿੰਦ ਗੋਧਾਮ ਗਊਸ਼ਾਲਾ ਪਿੰਡ ਸੰਤ ਨਗਰ ਬੂੰਗੜੀ (ਭੱਦੀ) ਵਿਖੇ ਵਿਕਾਸ ਪ੍ਰਤਾਪ ਪ੍ਰਮੁੱਖ ਸਕੱਤਰ, ਚੇਅਰਮੈਨ ਅਸ਼ੋਕ ਕੁਮਾਰ ਮਿੱਤਲ ਅਤੇ ਡਾਇਰੈਕਟਰ ਰਾਮ ਪਾਲ ਮਿੱਤਲ ਦੀ ਅਗਵਾਈ ਹੇਠ ਵਿਸ਼ੇਸ਼ ਗਊ ਭਲਾਈ ...

ਪੂਰੀ ਖ਼ਬਰ »

ਝਿੰਗੜਾਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਔੜ/ਝਿੰਗੜਾਂ, 7 ਫਰਵਰੀ (ਕੁਲਦੀਪ ਸਿੰਘ ਝਿੰਗੜ)-ਇਤਿਹਾਸਕ ਪਿੰਡ ਝਿੰਗੜਾਂ ਵਿਖੇ ਗੁਰੂ ਰਵਿਦਾਸ ਦੇ ਪਵਿੱਤਰ ਪੁਰਬ ਦੇ ਸਬੰਧ ਵਿਚ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਝਿੰਗੜਾਂ ਵਲੋਂ ਨਗਰ ਨਿਵਾਸੀਆਂ ਅਤੇ ਐਨ. ਆਰ. ਆਈ. ਸੰਗਤਾਂ ਦੇ ਸਹਿਯੋਗ ਨਾਲ ਤਿੰਨ ...

ਪੂਰੀ ਖ਼ਬਰ »

ਸੂੰਢ 'ਚ ਮੁਫ਼ਤ ਮੈਡੀਕਲ ਕੈਂਪ ਲਾਇਆ

ਸੰਧਵਾਂ, 7 ਫਰਵਰੀ (ਪ੍ਰੇਮੀ ਸੰਧਵਾਂ) - ਡਾ. ਬੀ. ਆਰ. ਅੰਬੇਡਕਰ ਬੁਧਿਸਟ ਰਿਸੋਰਸ ਸੈਂਟਰ ਸੂੰਢ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਮਹਿੰਦਰਾ ਹਸਪਤਾਲ ਬੰਗਾ ਦੇ ਮੈਨੇਜਿੰਗ ਡਾਇਰੈਕਟਰ ਡਾ. ਉਂਕਾਰ ਸਿੰਘ ਤੇ ਸਮਾਜ ਸੇਵਿਕਾ ਦਲਜੀਤ ਕੌਰ ...

ਪੂਰੀ ਖ਼ਬਰ »

ਆਤਮਾ ਸਕੀਮ ਅਧੀਨ ਫਾਰਮ ਸਕੂਲ ਲਗਾਇਆ

ਨਵਾਂਸ਼ਹਿਰ, 7 ਫਰਵਰੀ (ਜਸਬੀਰ ਸਿੰਘ ਨੂਰਪੁਰ, ਗੁਰਬਖਸ਼ ਸਿੰਘ ਮਹੇ)-ਬਾਗਬਾਨੀ ਵਿਭਾਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਪਿੰਡ ਸੋਨਾ ਬਲਾਕ ਨਵਾਂਸ਼ਹਿਰ ਦੇ ਅਗਾਂਹਵਧੂ ਬਾਗ਼ਬਾਨ ਬਹਾਦਰ ਸਿੰਘ ਦੇ ਫਾਰਮ 'ਤੇ ਆੜੂ ਦੀ ...

ਪੂਰੀ ਖ਼ਬਰ »

ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਬੰਗਾ, 7 ਫਰਵਰੀ (ਕਰਮ ਲਧਾਣਾ) - ਪਿੰਡ ਕਲੇਰਾਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪਿੰਡ ਦੀ ਸਰਪੰਚ ਵਿਜੇ ਕੁਮਾਰੀ ਅਤੇ ਉੱਘੇ ਸਮਾਜ ਸੇਵਕ ਦਾਰਾ ਸਿੰਘ ਮੱਲ ਜੀ. ਐਮ ਦੀ ਯੋਗ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤ ਅਤੇ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਦੋ ਭਗੌੜੇ ਗਿ੍ਫਤਾਰ

ਰਾਹੋਂ, 7 ਫਰਵਰੀ (ਬਲਬੀਰ ਸਿੰਘ ਰੂਬੀ)-ਸਥਾਨਕ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤੇ ਦੋ ਭਗੌੜਿਆਂ ਨੂੰ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਰਾਹੋਂ ਦੀ ਪੁਲਿਸ ਨੇ ਦੱਸਿਆ ਕਿ ਪਰਮਜੀਤ ਕੌਰ ਪਤਨੀ ਕਿ੍ਸ਼ਨ ਲਾਲ ਹੈੱਡ ਟੀਚਰ ...

ਪੂਰੀ ਖ਼ਬਰ »

ਮਕਸੂਦਪੁਰ 'ਚ ਕਾਂਗਰਸੀ ਵਰਕਰਾਂ ਦੀ ਮੀਟਿੰਗ

ਸੰਧਵਾਂ, 7 ਫਰਵਰੀ (ਪ੍ਰੇਮੀ ਸੰਧਵਾਂ)-ਮਕਸੂਦਪੁਰ ਸੂੰਢ 'ਚ ਕਾਂਗਰਸ ਦੀ ਮਜ਼ਬੂਤੀ ਲਈ ਪਾਰਟੀ ਵਰਕਰਾਂ ਦੀ ਹੋਈ ਮੀਟਿੰਗ ਤੋਂ ਬਾਅਦ ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਬੰਗਾ ਦੇ ਵਾਈਸ ਚੇਅਰਮੈਨ ਬਲਦੇਵ ਸਿੰਘ ਮਕਸੂਦਪੁਰ ਨੇ ਪੰਜਾਬ ਸਰਕਾਰ ਵਲੋਂ ਪੈਟਰੋਲ ...

ਪੂਰੀ ਖ਼ਬਰ »

ਗੰਨਾ ਪੂਰਾ ਕਰਨ ਵਾਲੇ ਕਿਸਾਨਾਂ ਨੰੂ ਨਾਲ ਦੀ ਨਾਲ ਹੀ ਕੀਤਾ ਜਾ ਰਿਹੈ ਭੁਗਤਾਨ-ਉੱਪਲ

ਉੜਾਪੜ/ਲਸਾੜਾ, 7 ਜਨਵਰੀ (ਲਖਵੀਰ ਸਿੰਘ ਖੁਰਦ) - ਜਿਨ੍ਹਾਂ ਕਿਸਾਨਾਂ ਦਾ 85 ਫੀਸਦੀ ਗੰਨਾ ਮਿੱਲ੍ਹ ਵਿਚ ਆ ਚੁੱਕਾ ਹੈ | ਉਨ੍ਹਾਂ ਦੀ ਬਣਦੀ ਅਦਾਇਗੀ ਨਾਲ ਦੀ ਨਾਲ ਹੀ ਕਿਸਾਨਾਂ ਦੇ ਖਾਤਿਆਂ ਵਿਚ ਪਾਈ ਜਾ ਰਹੀ ਹੈ | ਇਸ ਦੇ ਨਾਲ ਹੀ ਪੈਨਲਟੀ ਦੀ ਰਾਸ਼ੀ ਵੀ ਜੋ ਪਹਿਲਾਂ ...

ਪੂਰੀ ਖ਼ਬਰ »

ਲੰਗੜੋਆ ਸਕੂਲ 'ਚ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਵਰਕਸ਼ਾਪ ਲਗਾਈ

ਨਵਾਂਸ਼ਹਿਰ, 7 ਫਰਵਰੀ (ਗੁਰਬਖਸ਼ ਸਿੰਘ ਮਹੇ)-ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਰਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪ੍ਰੀ-ਪ੍ਰਾਇਮਰੀ ਦੀਆਂ ਜਮਾਤਾਂ ਐਲ.ਕੇ.ਜੀ. ਅਤੇ ਯੂ.ਕੇ.ਜੀ. ਦੇ ਬੱਚਿਆਂ ਦੀਆਂ ਸਿੱਖਣ ਸਿਖਾਉਣ ...

ਪੂਰੀ ਖ਼ਬਰ »

ਗੰਨਾ ਪੂਰਾ ਕਰਨ ਵਾਲੇ ਕਿਸਾਨਾਂ ਨੰੂ ਨਾਲ ਦੀ ਨਾਲ ਹੀ ਕੀਤਾ ਜਾ ਰਿਹੈ ਭੁਗਤਾਨ-ਉੱਪਲ

ਉੜਾਪੜ/ਲਸਾੜਾ, 7 ਜਨਵਰੀ (ਲਖਵੀਰ ਸਿੰਘ ਖੁਰਦ) - ਜਿਨ੍ਹਾਂ ਕਿਸਾਨਾਂ ਦਾ 85 ਫੀਸਦੀ ਗੰਨਾ ਮਿੱਲ੍ਹ ਵਿਚ ਆ ਚੁੱਕਾ ਹੈ | ਉਨ੍ਹਾਂ ਦੀ ਬਣਦੀ ਅਦਾਇਗੀ ਨਾਲ ਦੀ ਨਾਲ ਹੀ ਕਿਸਾਨਾਂ ਦੇ ਖਾਤਿਆਂ ਵਿਚ ਪਾਈ ਜਾ ਰਹੀ ਹੈ | ਇਸ ਦੇ ਨਾਲ ਹੀ ਪੈਨਲਟੀ ਦੀ ਰਾਸ਼ੀ ਵੀ ਜੋ ਪਹਿਲਾਂ ...

ਪੂਰੀ ਖ਼ਬਰ »

ਰੋਜ਼ਾ ਬਾਗ਼ ਸ਼ਰੀਫ਼ ਬਹਿਰਾਮ ਦਾ ਨਵਾਂ ਗੱਦੀ ਨਸ਼ੀਨ ਜੌਨੀ ਸ਼ਾਹ ਨੂੰ ਬਣਾਇਆ

ਬਹਿਰਾਮ, 7 ਫਰਵਰੀ (ਨਛੱਤਰ ਸਿੰਘ ਬਹਿਰਾਮ)-ਦਾਤਾ ਅਬਦੁੱਲ ਰਹਿਮਾਨ ਸੱਯਦ ਰੋਜ਼ਾ ਬਾਗ ਸ਼ਰੀਫ ਬਹਿਰਾਮ ਦੇ ਨਵੇਂ ਗੱਦੀ ਨਸ਼ੀਨ ਸੰਤ ਮਹਾਂਪੁਰਸ਼ਾਂ, ਗ੍ਰਾਮ ਪੰਚਾਇਤ ਬਹਿਰਾਮ ਅਤੇ ਸੰਗਤਾਂ ਦੀ ਹਾਜ਼ਰੀ ਵਿਚ ਬਾਬਾ ਜੌਨੀ ਸ਼ਾਹ ਫਗਵਾੜਾ ਨੂੰ ਦਰਬਾਰ ਦਾ ਗੱਦੀ ਨਸ਼ੀਨ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਬਹਿਰਾਮ ਦੀ ਨਵੀਂ ਕਮੇਟੀ ਦਾ ਗਠਨ

ਬਹਿਰਾਮ, 7 ਫਰਵਰੀ (ਨਛੱਤਰ ਸਿੰਘ ਬਹਿਰਾਮ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਬਹਿਰਾਮ ਦਾ ਸਾਲਾਨਾ ਇਜਲਾਸ ਪ੍ਰਧਾਨ ਬਲਕਾਰ ਕਟਾਰੀਆ ਦੀ ਅਗਵਾਈ ਵਿਚ ਬਹਿਰਾਮ ਵਿਖੇ ਹੋਇਆ ਜੋ ਗੁਰੂ ਰਵਿਦਾਸ ਜੀ ਦੇ ...

ਪੂਰੀ ਖ਼ਬਰ »

ਵੱਖ- ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਸੰਬੰਧੀ ਮੁਸ਼ਕਿਲਾਂ ਤੇ ਸ਼ਿਕਾਇਤਾਂ ਦੀ ਸੁਣਵਾਈ 9 ਨੂੰ

ਨਵਾਂਸ਼ਹਿਰ, 7 ਫਰਵਰੀ (ਜਸਬੀਰ ਸਿੰਘ ਨੂਰਪੁਰ, ਗੁਰਬਖਸ਼ ਸਿੰਘ ਮਹੇ) - ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਸਨੀਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਅਤੇ ਪੇਂਡੂ ਵਿਕਾਸ ਕਾਰਜਾਂ ਦੇ ਜਾਇਜ਼ੇ ਲਈ ਪਿੰਡਾਂ 'ਚ ਕੈਂਪ ਲਾਉਣ ਦੇ ਦਿੱਤੇ ਦਿਸ਼ਾ-ਨਿਰਦੇਸ਼ਾਂ ਦੀ ਲੜੀ ...

ਪੂਰੀ ਖ਼ਬਰ »

ਵੱਖ- ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਸੰਬੰਧੀ ਮੁਸ਼ਕਿਲਾਂ ਤੇ ਸ਼ਿਕਾਇਤਾਂ ਦੀ ਸੁਣਵਾਈ 9 ਨੂੰ

ਨਵਾਂਸ਼ਹਿਰ, 7 ਫਰਵਰੀ (ਜਸਬੀਰ ਸਿੰਘ ਨੂਰਪੁਰ, ਗੁਰਬਖਸ਼ ਸਿੰਘ ਮਹੇ) - ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਸਨੀਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਅਤੇ ਪੇਂਡੂ ਵਿਕਾਸ ਕਾਰਜਾਂ ਦੇ ਜਾਇਜ਼ੇ ਲਈ ਪਿੰਡਾਂ 'ਚ ਕੈਂਪ ਲਾਉਣ ਦੇ ਦਿੱਤੇ ਦਿਸ਼ਾ-ਨਿਰਦੇਸ਼ਾਂ ਦੀ ਲੜੀ ...

ਪੂਰੀ ਖ਼ਬਰ »

ਬਕਾਪੁਰ ਵਿਖੇ ਨਗਰ ਕੀਰਤਨ ਸਜਾਇਆ

ਮਜਾਰੀ/ਸਾਹਿਬਾ, 7 ਫਰਵਰੀ (ਨਿਰਮਲਜੀਤ ਸਿੰਘ ਚਾਹਲ) - ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪਿੰਡ ਬਕਾਪੁਰ ਦੀ ਸੰਗਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਜੋ ...

ਪੂਰੀ ਖ਼ਬਰ »

ਬਕਾਪੁਰ ਵਿਖੇ ਨਗਰ ਕੀਰਤਨ ਸਜਾਇਆ

ਮਜਾਰੀ/ਸਾਹਿਬਾ, 7 ਫਰਵਰੀ (ਨਿਰਮਲਜੀਤ ਸਿੰਘ ਚਾਹਲ) - ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪਿੰਡ ਬਕਾਪੁਰ ਦੀ ਸੰਗਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਜੋ ...

ਪੂਰੀ ਖ਼ਬਰ »

ਸਾਈਾ ਕਾਲਜ ਦੀਆਂ ਵਿਦਿਆਰਥਣਾਂ ਯੂਥ ਵੀਕ ਮੁਕਾਬਲੇ 'ਚ ਜੇਤੂ

ਜਾਡਲਾ, 7 ਫਰਵਰੀ (ਬੱਲੀ) - ਯੁਵਕ ਸੇਵਾਵਾਂ ਵਿਭਾਗ ਅਤੇ ਰੈੱਡ ਰਿਬਨ ਕਲੱਬ ਵਲੋਂ ਨਵਾਂਸ਼ਹਿਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਯੂਥ ਵੀਕ ਮੁਕਾਬਲੇ ਵਿਚ ਸਾਈਾ ਕਾਲਜ ਆਫ਼ ਐਜੂਕੇਸ਼ਨ ਜਾਡਲਾ ਦੀਆਂ ਵਿਦਿਆਰਥਣਾਂ ਵਲੋਂ ਜਿੱਤ ਕੇ ਵਾਪਸ ਕਾਲਜ ਪੁੱਜਣ 'ਤੇ ਉਨ੍ਹਾਂ ਦਾ ...

ਪੂਰੀ ਖ਼ਬਰ »

ਰਵਿਦਾਸ ਪੁਰਬ ਮੌਕੇ ਨਗਰ ਕੀਰਤਨ ਤੇ ਦੀਵਾਨ ਸਜਾਏ

ਜਾਡਲਾ, 7 ਫਰਵਰੀ (ਬੱਲੀ)-ਪਿੰਡ ਬਘੌਰਾਂ ਵਿਖੇ ਸੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ 'ਤੇ ਨਗਰ ਕੀਰਤਨ ਉਪਰੰਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ 'ਤੇ ਦੀਵਾਨ ਸਜਾਏ ਗਏ | ਇਸ ਸਮੇਂ ਭਾਈ ਕਰਨੈਲ ਸਿੰਘ ਕਾਉਂਕੇ ਅਤੇ ਪਵਿੱਤਰ ਸਿੰਘ ਰੁੜਕੇ ਵਾਲਿਆਂ ਦੇ ਜਥਿਆਂ ਨੇ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਗਾਮ

ਬੰਗਾ, 7 ਫਰਵਰੀ (ਜਸਬੀਰ ਸਿੰਘ ਨੂਰਪੁਰ) - ਸਥਾਨਕ ਗੁਰਦੁਆਰਾ ਸੰਗਤਪੁਰਾ ਪੰਡੋਰਾ ਮੁਹੱਲਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਗੁਰੂ ਕੀ ਰਸੋਈ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬਹੁਤ ਸ਼ਰਧਾ ਭਾਵਨਾ ...

ਪੂਰੀ ਖ਼ਬਰ »

ਕੋ-ਜਨਰੇਸ਼ਨ ਪਲਾਂਟ ਦੇ ਬੁਆਇਲਰ ਦੀ ਰਾਖ ਦੀ ਸਮੱਸਿਆ ਦੇ ਹੱਲ ਲਈ ਨਵੀਂ ਮਸ਼ੀਨਰੀ ਲਗਾਉਣ ਦਾ ਕੰਮ ਸ਼ੁਰੂ-ਮਿੱਲ ਮੈਨੇਜਮੈਂਟ

ਨਵਾਂਸ਼ਹਿਰ, 7 ਫਰਵਰੀ (ਗੁਰਬਖਸ਼ ਸਿੰਘ ਮਹੇ, ਜਸਬੀਰ ਸਿੰਘ ਨੂਰਪੁਰ) - ਪਿਛਲੇ ਕੁੱਝ ਸਮੇਂ ਤੋਂ ਮੈਸ. ਨਵਾਂਸ਼ਹਿਰ ਪਾਵਰ ਪ੍ਰਾਈਵੇਟ ਲਿਮ. ਦੇ ਕੋ-ਜਨਰੇਸ਼ਨ ਪਲਾਂਟ ਦੇ ਬੁਆਇਲਰ ਦੀ ਚਿਮਨੀ ਤੋਂ ਨਿਕਲ ਰਹੀ ਰਾਖ ਕਾਰਨ ਸ਼ਹਿਰ ਵਾਸੀਆਂ ਨੂੰ ਦਿੱਕਤ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਹਿੰਦੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ 14 ਨੂੰ

ਨਵਾਂਸ਼ਹਿਰ, 7 ਫਰਵਰੀ (ਗੁਰਬਖਸ਼ ਸਿੰਘ ਮਹੇ, ਜਸਬੀਰ ਸਿੰਘ ਨੂਰਪੁਰ) - ਪ੍ਰਮੁੱਖ ਸਕੱਤਰ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ...

ਪੂਰੀ ਖ਼ਬਰ »

ਹਿੰਦੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ 14 ਨੂੰ

ਨਵਾਂਸ਼ਹਿਰ, 7 ਫਰਵਰੀ (ਗੁਰਬਖਸ਼ ਸਿੰਘ ਮਹੇ, ਜਸਬੀਰ ਸਿੰਘ ਨੂਰਪੁਰ) - ਪ੍ਰਮੁੱਖ ਸਕੱਤਰ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ...

ਪੂਰੀ ਖ਼ਬਰ »

ਨਿੱਘੀਆਂ ਯਾਦਾਂ ਛੱਡਦਾ ਪਠਲਾਵਾ ਦਾ ਫੁੱਟਬਾਲ ਟੂਰਨਾਮੈਂਟ ਸਮਾਪਤ

ਬੰਗਾ, 7 ਫਰਵਰੀ (ਕਰਮ ਲਧਾਣਾ)-ਇਸ ਸਬ ਡਵੀਜਨ ਦੇ ਪਿੰਡ ਪਠਲਾਵਾ ਵਿਖੇ ਗ੍ਰਾਮ ਪੰਚਾਇਤ, ਐਨ. ਆਰ. ਆਈ ਸੱਜਣਾਂ, ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਸਹਿਯੋਗ ਨਾਲ ਸੰਤ ਬਾਬਾ ਘਨੱਯਾ ਸਿੰਘ ਸਪੋਰਟਸ ਕਲੱਬ ਵਲੋਂ ਸੰਤ ਮਹਾਂਪੁਰਸ਼ਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦਾ ਸਮੱੁਚਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ-ਕੁਲਜੀਤ ਸਰਹਾਲ

ਸੰਧਵਾਂ, 7 ਫਰਵਰੀ (ਪ੍ਰੇਮੀ ਸੰਧਵਾਂ) - ਪਿੰਡ ਸੂੰਢ ਦੀ ਅੰਦਰਲੀ ਆਬਾਦੀ ਵਿਖੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਸੰਤ ਬਾਬਾ ਸੇਵਾ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ 10 ਨੂੰ

ਪੱਲੀ ਝਿੱਕੀ, 7 ਫਰਵਰੀ (ਕੁਲਦੀਪ ਸਿੰਘ ਪਾਬਲਾ) - ਸੰਤ ਬਾਬਾ ਸੇਵਾ ਸਿੰਘ ਦੀ ਯਾਦ ਨੂੰ ਸਮਰਪਿਤ 40ਵਾਂ ਸਾਲਾਨਾ 57ਵਾਂ ਫੱੁਟਬਾਲ ਟੂਰਨਾਮੈਂਟ ਪਿੰਡ ਨੌਰਾ ਵਿਖੇ ਸਮੂਹ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀ ਅਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ 10 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX