ਤਾਜਾ ਖ਼ਬਰਾਂ


ਮੱਧ ਪ੍ਰਦੇਸ਼:ਐਲ.ਪੀ.ਜੀ. ਲੈ ਕੇ ਜਾ ਰਹੀ ਮਾਲ ਗੱਡੀ ਦੇ ਦੋ ਡੱਬੇ ਪਟੜੀ ਤੋਂ ਉਤਰੇ
. . .  16 minutes ago
ਜਬਲਪੁਰ, 7 ਜੂਨ -ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਸ਼ਾਹਪੁਰਾ ਭਿਟੋਨੀ ਵਿਚ ਇਕ ਮਾਲ ਰੇਲਗੱਡੀ ਦੇ ਐਲ.ਪੀ.ਜੀ. ਰੇਕ ਦੇ ਦੋ ਡੱਬੇ ਪਟੜੀ ਤੋਂ ਉਤਰ...
ਮੱਧ ਪ੍ਰਦੇਸ਼:ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ
. . .  22 minutes ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲ੍ਹੇ ਦੇ ਪਿੰਡ ਮੁੰਗੌਲੀ 'ਚ ਖੇਤ 'ਚ ਖੇਡਦੇ ਹੋਏ ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਲਈ ਬਚਾਅ ਕਾਰਜ ਪੂਰੇ ਜ਼ੋਰਾਂ 'ਤੇ ਚੱਲ...
ਲੋਪੋਕੇ ਪੁਲਿਸ ਵਲੋਂ 5 ਲੱਖ 95 ਹਜ਼ਾਰ ਦੀ ਡਰੱਗ ਮਨੀ ਤੇ ਹੈਰੋਇਨ ਸਮੇਤ ਤਿੰਨ ਕਾਬੂ
. . .  27 minutes ago
ਚੋਗਾਵਾਂ, 7 ਜੂਨ (ਗੁਰਵਿੰਦਰ ਸਿੰਘ ਕਲਸੀ)-ਡੀ.ਐਸ.ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਐਸ.ਐਚ.ਓ. ਹਰਪਾਲ ਸਿੰਘ ਸੋਹੀ ਤੇ ਪੁਲਿਸ ਪਾਰਟੀਆਂ ਵਲੋਂ ਟੀਮਾਂ ਬਣਾਕੇ ਪਿੰਡਾਂ ਵਿਚ ਗਸ਼ਤ ਦੌਰਾਨ...
ਅਗਲੇ 24 ਘੰਟਿਆਂ ਦੌਰਾਨ ਗੰਭੀਰ ਚੱਕਰਵਾਤੀ ਤੂਫਾਨ-ਮੌਸਮ ਵਿਭਾਗ
. . .  33 minutes ago
ਨਵੀਂ ਦਿੱਲੀ, 7 ਜੂਨ-ਮੌਸਮ ਵਿਭਾਗ ਅਨੁਸਾਰ ਪੂਰਬੀ ਮੱਧ ਅਤੇ ਨਾਲ ਲੱਗਦੇ ਦੱਖਣ-ਪੂਰਬੀ ਅਰਬ ਸਾਗਰ ਉੱਤੇ ਗੰਭੀਰ ਚੱਕਰਵਾਤੀ ਤੂਫ਼ਾਨ ਬਿਪਰਜੋਏ ਗੋਆ ਦੇ ਪੱਛਮ-ਦੱਖਣ-ਪੱਛਮ ਵਿਚ ਲਗਭਗ 890 ਕਿਲੋਮੀਟਰ...
ਰਾਜਸਥਾਨ: ਟਰੱਕ ਅਤੇ ਕਾਰ ਦੀ ਟੱਕਰ 'ਚ 4 ਮੌਤਾਂ
. . .  about 1 hour ago
ਜੈਪੁਰ, 7 ਜੂਨ-ਰਾਜਸਥਾਨ ਦੇ ਫ਼ਤਹਿਪੁਰ ਇਲਾਕੇ 'ਚ ਸਾਲਾਸਰ-ਫਤਿਹਪੁਰ ਮਾਰਗ 'ਤੇ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ 4 ਲੋਕਾਂ ਦੀ ਮੌਤ ਹੋ...
ਰਾਸ਼ਟਰਪਤੀ ਦਰੋਪਦੀ ਮੁਰਮੂ ਸਰਕਾਰੀ ਦੌਰੇ ਤੇ ਸਰਬੀਆ ਲਈ ਹੋਏ ਰਵਾਨਾ
. . .  about 1 hour ago
ਪੈਰਾਮਾਰੀਬੋ, 7 ਜੂਨ-ਆਪਣੇ ਦੋ ਦੇਸ਼ਾਂ ਦੇ ਦੌਰੇ ਦੇ ਅਗਲੇ ਪੜਾਅ ਵਿਚ, ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੀ ਆਪਣੀ ਯਾਤਰਾ ਦੀ ਸਮਾਪਤੀ ਤੋਂ ਬਾਅਦ ਸਰਬੀਆ ਲਈ ਰਵਾਨਾ ਹੋ ਗਏ ਹਨ।ਉਹ ਸਰਬੀਆ ਦੇ ਰਾਸ਼ਟਰਪਤੀ...।
ਭਿਆਨਕ ਦੁਰਘਟਨਾ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਸੇਵਾਵਾਂ ਬਹਾਲ ਕਰਨ ਲਈ ਤਿਆਰ
. . .  about 2 hours ago
ਨਵੀਂ ਦਿੱਲੀ, 7 ਜੂਨ - ਭਿਆਨਕ ਰੇਲ ਹਾਦਸੇ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਆਪਣੀਆਂ ਸੇਵਾਵਾਂ ਦੁਬਾਰਾ ਸ਼ੁਰੂ ਕਰਨ ਜਾ ਰਹੀ ਹੈ। ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਆਦਿਤਿਆ ਕੁਮਾਰ ਚੌਧਰੀ...
ਮੱਧ ਪ੍ਰਦੇਸ਼: ਬੋਰਵੈਲ ਚ ਡਿਗੀ ਢਾਈ ਸਾਲ ਦੀ ਬੱਚੀ
. . .  about 2 hours ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸੀਹੋਰ ਜ਼ਿਲ੍ਹੇ ਦੇ ਮੁੰਗਵਾਲੀ ਪਿੰਡ ਵਿਚ ਖੇਡਦੇ ਸਮੇਂ ਢਾਈ ਸਾਲ ਦੀ ਬੱਚੀ ਬੋਰਵੈਲ ਵਿਚ ਡਿਗ ਪਈ। ਬੱਚੀ ਨੂੰ ਬੋਰਵੈਲ ਚੋਂ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਤੋਂ
. . .  about 2 hours ago
ਲੰਡਨ, 7 ਜੂਨ-ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਲੰਡਨ ਦੇ ਓਵਲ ਸਟੇਡੀਅਮ 'ਚ ਹੋਵੇਗਾ। ਭਾਰਤੀ ਸਮੇਂ ਅਨੁਸਾਰ ਇਹ ਫਾਈਨਲ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮਾਘ ਸੰਮਤ 554

ਤਰਨਤਾਰਨ

ਹਲਕੇ ਦੇ ਪਿੰਡਾਂ ਦੇ ਵਿਕਾਸ ਅਤੇ ਸ਼ਹੀਦਾਂ ਦੇ ਨਾਂਅ 'ਤੇ ਯਾਦਗਾਰੀ ਗੇਟ ਬਣਾਉਣ ਲਈ ਕੀਤੀਆਂ ਗ੍ਰਾਂਟਾਂ ਜਾਰੀ-ਬੀਬਾ ਭੁੱਲਰ

ਪੱਟੀ, 7 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)¸ਜਿਥੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਵਿਕਾਸ ਲਈ ਪੱਬਾਂ ਭਾਰ ਦਿਖਾਈ ਦੇ ਰਹੀ, ਉਥੇ ਦੇਸ਼ ਕੌਮ ਦੀ ਖਾਤਿਰ ਆਪਾ ਵਾਰਨ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਬਣਦਾ ਮਾਣ ਸਤਿਕਾਰ ਦੇਣ 'ਚ ਕੋਈ ਕਸਰ ਨਹੀਂ ਛੱਡ ਰਹੀ | ਇਸੇ ਕੜੀ ਤਹਿਤ ਵਿਕਾਸ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਪੱਟੀ ਤੋਂ ਵਿਧਾਇਕ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਸ਼ਹੀਦਾਂ ਦੇ ਸਨਮਾਨ 'ਚ ਹਲਕੇ ਦੇ ਵੱਖ-ਵੱਖ ਪਿੰਡਾਂ 64 ਲੱਖ ਦੀ ਲਾਗਤ ਨਾਲ ਯਾਦਗਾਰੀ ਗੇਟ ਬਣਾਉਣ ਲਈ ਹਲਕੇ ਦੇ ਪਿੰਡਾਂ ਦੇ ਮੁਹਤਬਰਾਂ ਨੂੰ ਪੰਚਾਇਤ ਵਿਭਾਗ ਦੇ ਪੰਚਾਇਤ ਸਕੱਤਰ ਹਰਦਿਆਲ ਸਿੰਘ ਵਲੋਂ ਕੈਬਨਿਟ ਮੰਤਰੀ ਭੁੱਲਰ ਦੀ ਪਤਨੀ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਦੀ ਹਾਜ਼ਰੀ ਵਿਚ ਵਿਕਾਸ ਫੰਡ ਦੇ ਚੈੱਕ ਵੰਡੇ ਗਏ | ਇਸ ਮੌਕੇ ਬੀਬਾ ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਾਲਜੀਤ ਸਿੰਘ ਭੁੱਲਰ ਵਲੋਂ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਨੌਜਵਾਨਾਂ ਦੇ ਸਨਮਾਨ ਨੂੰ ਵਧਾਉਂਦੇ ਹੋਏ ਹਲਕੇ ਦੇ ਪਿੰਡਾਂ 'ਚ ਸ਼ਹੀਦਾਂ ਨੂੰ ਸਮਰਪਿਤ ਯਾਦਗਾਰੀ ਗੇਟ ਬਣਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਭੁੱਲਰ ਟਰਾਂਸਪੋਰਟ ਮੰਤਰੀ ਪੰਜਾਬ ਦੀ ਸੋਚ ਹੈ ਕਿ ਪੱਟੀ ਹਲਕੇ ਦੇ ਸ਼ਹੀਦ ਜਵਾਨਾਂ ਜਿਨ੍ਹਾਂ ਨੇ ਦੇਸ਼ ਦੀ ਖਾਤਰ ਆਪਣੀ ਜਾਨ ਗੁਆਈ, ਤੋਂ ਆਉਣ ਵਾਲੀ ਪੀੜ੍ਹੀ ਪ੍ਰੇਰਨਾ ਲਵੇ ਅਤੇ ਦੇਸ਼ ਤੇ ਸਮਾਜ ਦੀ ਤਰੱਕੀ ਲਈ ਆਪਣਾ ਅਹਿਮ ਯੋਗਦਾਨ ਪਾਵੇ | ਇਸ ਮੌਕੇ ਪਿੰਡ ਤੂਤ, ਰਾਮ ਸਿੰਘ ਵਾਲਾ, ਨੱਥੂਪੁਰ ਟੋਡਾ, ਬੱਠੇ ਭੈਣੀ, ਭੰਗਾਲਾ, ਲੌਹੁਕਾ, ਬੁਰਜ ਪੂਹਲਾ ਆਦਿ ਪਿੰਡ 'ਚ ਯਾਦਗਾਰੀ ਗੇਟ ਬਣਾਉਣ ਲਈ ਪਿੰਡ ਜਿੰਦਾਵਾਲਾ ਤੇ ਚੀਮਾਂ ਕਲਾਂ 'ਚ ਸ਼ਮਸ਼ਾਨਘਾਟ ਬਣਾਉਣ ਲਈ ਚੈੱਕ ਤਕਸੀਮ ਕੀਤੇ ਗਏ | ਇਸ ਮੌਕੇ ਦਿਲਬਾਗ ਸਿੰਘ ਪੀ.ਏ., ਮੀਡੀਆ ਇੰਚਾਰਜ਼ ਅਵਤਾਰ ਸਿੰਘ ਢਿੱਲੋਂ, ਜ਼ਿਲ੍ਹਾ ਜਰਨਲ ਸਕੱਤਰ ਰਜਿੰਦਰ ਸਿੰਘ ਉਸਮਾ, ਹਰਜੋਤ ਕੌਰ ਉਪਲ, ਜਗਜੀਤ ਸਿੰਘ, ਬਲਾਕ ਪ੍ਰਧਾਨ ਅਵਤਾਰ ਸਿੰਘ ਸਭਰਾ, ਹਸਨ ਤਲਵੰਡੀ, ਗੁਰਜੀਤ ਸਿੰਘ ਸ਼ਾਹ, ਗੁਰਬਿੰਦਰ ਸਿੰਘ, ਰਘਬੀਰ ਚੰਦ, ਰਮੇਸ਼ ਕੁਮਾਰ, ਬਾਬਾ ਜ਼ੋਗਾ ਸਿੰਘ, ਰਾਮਦੀਪ, ਹਰਭਿੰਦਰ ਸਿੰਘ, ਤਰਸੇਮ ਸਿੰਘ, ਜ਼ੋਬਨਜੀਤ, ਪਵਨਜੀਤ, ਤਿਲਕ ਰਾਜ ਆਦਿ ਹਾਜ਼ਰ ਸਨ |

ਭਾਜਪਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵਲੋਂ ਜ਼ਿਲ੍ਹੇ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ

ਤਰਨ ਤਾਰਨ, 7 ਫ਼ਰਵਰੀ (ਹਰਿੰਦਰ ਸਿੰਘ)¸ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਤਰਨ ਤਾਰਨ ਵਿਚਲੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਅਹੁਦੇਦਾਰਾਂ ਦੀ ਸੂਚੀ ਜਾਰੀ ਕਰਦਿਆਂ ਦੱਸਿਆ ਕਿ ਭਾਜਪਾ ਦੇ ਪੰਜਾਬ ...

ਪੂਰੀ ਖ਼ਬਰ »

ਭਾਜਪਾ ਸਰਕਾਰ ਬੰਦੀ ਸਿੰਘਾਂ ਸੰਬੰਧੀ ਗੁੰਮਰਾਹ ਕਰਨ ਤੋਂ ਗ਼ੁਰੇਜ਼ ਕਰੇ-ਔਲਖ

ਗੋਇੰਦਵਾਲ ਸਾਹਿਬ, 7 ਫਰਵਰੀ ( ਸਕੱਤਰ ਸਿੰਘ ਅਟਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਭਾਜਪਾ ਨੇ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਸਬੰਧੀ ਸਿੱਖ ਕੌਮ ਨਾਲ ...

ਪੂਰੀ ਖ਼ਬਰ »

ਪੰਚਾਇਤੀ ਸਲੈਬ ਢਾਹੁਣ ਤੋਂ ਰੋਕਣ 'ਤੇ ਮਾਰੀਆਂ ਸੱਟਾਂ, ਕੇਸ ਦਰਜ

ਤਰਨ ਤਾਰਨ, 7 ਫਰਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਘਰ ਦੇ ਸਾਹਮਣੇ ਬੈਠਣ ਵਾਸਤੇ ਪੰਚਾਇਤ ਵਲੋਂ ਬਣਾਈ ਗਈ ਸਲੈਬ ਢਾਹੁਣ ਤੋਂ ਰੋਕਣ 'ਤੇ 2 ਵਿਅਕਤੀਆਂ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ...

ਪੂਰੀ ਖ਼ਬਰ »

ਜੇਲ੍ਹ ਚੋਂ ਮੋਬਾਈਲ ਫ਼ੋਨ ਅਤੇ ਹੋਰ ਸਾਮਾਨ ਬਰਾਮਦ

ਤਰਨ ਤਾਰਨ, 7 ਫਰਵਰੀ (ਹਰਿੰਦਰ ਸਿੰਘ)-ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਜੋ ਕਿ ਅਕਸਰ ਸੁਰਖੀਆਂ ਵਿਚ ਬਣੀ ਰਹਿੰਦੀ ਹੈ , ਵਿਚੋਂ ਚੈਕਿੰਗ ਦੌਰਾਨ ਚਾਰ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਅਤੇ ਹੋਰ ਸਮਾਨ ਬਰਾਮਦ ਹੋਇਆ ਹੈ | ਇਸ ਸੰਬੰਧ ਵਿਚ ਜੇਲ੍ਹ ਦੇ ਸਹਾਇਕ ...

ਪੂਰੀ ਖ਼ਬਰ »

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਕਾਬੂ

ਤਰਨ ਤਾਰਨ, 7 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਰਹਾਲੀ ਦੇ ਐੱਸ.ਆਈ. ਕੇਵਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

5 ਸਾਲ ਤੱਕ ਦੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਇਆ ਜਾਵੇ-ਸਿਵਲ ਸਰਜਨ

ਤਰਨ ਤਾਰਨ, 7 ਫਰਵਰੀ (ਇਕਬਾਲ ਸਿੰਘ ਸੋਢੀ)¸ਡਾ. ਦਿਲਬਾਗ ਸਿੰਘ ਸਿਵਲ ਸਰਜਨ ਤਰਨ ਤਾਰਨ ਅਤੇ ਡਾ. ਵਰਿੰਦਰਪਾਲ ਕੌਰ ਜ਼ਿਲ੍ਹਾ ਟੀਕਾਕਰਨ ਅਫਸਰ ਤਰਨ ਤਾਰਨ ਦੀ ਅਗਵਾਈ ਹੇਠ ਦਫਤਰ ਸਿਵਲ ਸਰਜਨ ਦੇ ਅਨੈਕਸੀ ਹਾਲ 'ਚ ਟੀਕਾਕਰਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਵਰਕਸ਼ਾਪ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਦੇਸ਼ ਦੇ ਕਮਾਊ ਅਦਾਰਿਆਂ ਨੂੰ ਅਡਾਨੀ ਦੇ ਹੱਥ ਦਿੱਤਾ-ਹਰਮਿੰਦਰ ਸਿੰਘ ਗਿੱਲ

ਤਰਨ ਤਾਰਨ, 7 ਫਰਵਰੀ (ਹਰਿੰਦਰ ਸਿੰਘ)¸ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਰਪੋਰੇਟ ਗੌਤਮ ਭਾਈ ਅਡਾਨੀ ਦੇ ਪਰਮ ਮਿੱਤਰ ਹਨ ਉਨ੍ਹਾਂ ਨੇ ਪਿਛਲੇ ਵੀਹ ਵਰਿ੍ਹਆਂ ਤੋਂ ਰਾਜ ਸੱਤਾ 'ਤੇ ਕਾਬਜ਼ ਹੋਣ ਉਪਰੰਤ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਦੇਸ਼ ਦੇ ਕਮਾਊ ...

ਪੂਰੀ ਖ਼ਬਰ »

ਚੋਰਾਂ ਨੇ ਦੁਕਾਨ ਚੋਂ ਤਾਰ ਦੇ ਬੰਡਲ ਅਤੇ ਹੋਰ ਸਾਮਾਨ ਕੀਤਾ ਚੋਰੀ

ਤਰਨ ਤਾਰਨ, 7 ਫਰਵਰੀ (ਹਰਿੰਦਰ ਸਿੰਘ)-ਸ਼ਹਿਰ ਵਿਚ ਚੋਰੀ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਚੋਰ ਬੇਖੌਫ਼ ਹੋ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਜਿਸ ਦੀ ਤਾਜਾ ਮਿਸਾਲ ਤਰਨਤਾਰਨ ਸ਼ਹਿਰ ਦੇ ਗਾਰਦ ਬਾਜ਼ਾਰ ਵਿਚ ਦੇਖਣ ਨੂੰ ਮਿਲੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫ਼ੇਅਰ ਸੁਸਾਇਟੀ ਦਾ ਵਫ਼ਦ ਮੰਗਾਂ ਨੂੰ ਲੈ ਕੇ ਮੰਤਰੀ ਭੁੱਲਰ ਨੂੰ ਮਿਲਿਆ

ਪੱਟੀ, 7 ਫਰਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)- ਸੀਨੀਅਰ ਸਿਟੀਜਨ ਵੈਲਫੇਅਰ ਸੁਸਾਇਟੀ ਪੱਟੀ ਦਾ ਇੱਕ ਵਫ਼ਦ ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਮੰਤਰੀ ਪੰਜਾਬ ਨੂੰ ਮਿਲਿਆ | ਜਿਸ ਦਾ ਮੁੱਖ ਏਜੰਡਾ ਡਾਕਟਰ ਸੁਦਰਸ਼ਨ ਕੁਮਾਰ ਤ੍ਰੇਹਨ ਯਾਦਗਾਰੀ ...

ਪੂਰੀ ਖ਼ਬਰ »

'ਆਪ' ਆਗੂਆਂ ਵਲੋਂ ਜ਼ਿਲ੍ਹਾ ਪ੍ਰਧਾਨ ਬਹਿੜਵਾਲ ਨਾਲ ਮੀਟਿੰਗ

ਫਤਿਆਬਾਦ, 7 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂਆਂ ਵਲੋਂ ਜ਼ਿਲ੍ਹਾ ਪ੍ਰਧਾਨ ਤੇ ਯੋਜਨਾ ਬੋਰਡ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ 'ਆਪ' ਆਗੂਆਂ ਨੇ ਗੁਰਵਿੰਦਰ ਸਿੰਘ ਬਹਿੜਵਾਲ ਨਾਲ ਪਾਰਟੀ ਦੀ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਫਾਰਮ ਭਰੇ

ਗੋਇੰਦਵਾਲ ਸਾਹਿਬ, 7 ਫਰਵਰੀ (ਸਕੱਤਰ ਸਿੰਘ ਅਟਵਾਲ)¸ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਬੀਤੀ 1 ਦਸੰਬਰ ਨੂੰ ਆਰੰਭੀ ਦਸਤਖ਼ਤੀ ਮੁਹਿੰਮ ਨੂੰ ਆਉਂਦੇ ਸਮੇਂ 30 ਲੱਖ ਪ੍ਰੋਫ਼ਾਰਮਿਆਂ 'ਤੇ ਦਸਤਖ਼ਤ ਕਰਵਾ ਕੇ ਰਾਸ਼ਟਰਪਤੀ ਕੋਲ ...

ਪੂਰੀ ਖ਼ਬਰ »

ਸੇਂਟ ਫਰਾਂਸਿਸ ਸਕੂਲ 'ਚ ਦਸਵੀਂ ਦੇ ਵਿਦਿਆਰਥੀਆਂ ਵਲੋਂ ਵਿਦਾਇਗੀ ਪਾਰਟੀ ਦਾ ਆਯੋਜਨ

ਤਰਨ ਤਾਰਨ, 7 ਫਰਵਰੀ (ਹਰਿੰਦਰ ਸਿੰਘ)¸ਸੇਂਟ ਫਰਾਂਸਿਸ ਸਕੂਲ ਤਰਨ ਤਾਰਨ ਦੇ ਦੱਸਵੀਂ ਕਲਾਸ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਅਤੇ ਡਾਇਰੈਕਟਰ ਸਿਸਟਰ ਲਿਸਮੀ ਵਲੋਂ ਪ੍ਰੋਗਰਾਮ ਦੀ ਸ਼ੁਰੂਆਤ ਦੀ ਰਸਮ ਨਿਭਾਈ ...

ਪੂਰੀ ਖ਼ਬਰ »

ਹਲਕਾ ਇੰਚਾਰਜ ਰਾਣਾ ਨੇ 9 ਨੂੰ ਸੱਦੀ ਮੀਟਿੰਗ

ਭੁਲੱਥ, 7 ਫਰਵਰੀ (ਮੇਹਰ ਚੰਦ ਸਿੱਧੂ)-ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਵਲੋਂ 9 ਫਰਵਰੀ ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਮੁੱਖ ਦਫ਼ਤਰ ਆਮ ਆਦਮੀ ਪਾਰਟੀ ਭੁਲੱਥ ਵਿਖੇ ਇਕ ਹੰਗਾਮੀ ਮੀਟਿੰਗ ਸੱਦੀ ਗਈ ਹੈ , ਨੇ ਕਿਹਾ ਕਿ ਮੀਟਿੰਗ ਦੌਰਾਨ ਸਮੂਹ ਵਰਕਰ ਵਲੰਟੀਅਰ ਤੇ ...

ਪੂਰੀ ਖ਼ਬਰ »

ਗਲੀ ਵਿਚੋਂ ਗੱਡੀ ਪਾਸੇ ਕਰਵਾਉਣ ਨੂੰ ਲੈ ਕੇ ਕੀਤੀ ਕੁੱਟਮਾਰ

ਤਰਨ ਤਾਰਨ, 7 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਗੱਡੀ ਪਾਸੇ ਕਰਵਾਉਣ ਨੂੰ ਲੈ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 9 ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ...

ਪੂਰੀ ਖ਼ਬਰ »

ਸਰੀਰਿਕ ਸਿੱਖਿਆ ਅਧਿਆਪਕਾਂ ਦੀਆਂ ਅਸਾਮੀਆਂ ਜਲਦ ਕੱਢੇ ਜਾਣ ਦੀ ਮੰਗ

ਤਰਨ ਤਾਰਨ, 7 ਫਰਵਰੀ (ਇਕਬਾਲ ਸਿੰਘ ਸੋਢੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੁਆਰਾ ਸਿੱਖਿਆ ਅਤੇ ਸਿਹਤ ਨੂੰ ਬਿਹਤਰ ਕਰਨ ਦੇ ਵਾਅਦੇ ਪਤਾ ਨਹੀਂ ਕਦ ਪੂਰੇ ਹੋਣਗੇ | ਕਾਫ਼ੀ ਲੰਮੇ ਸਮੇਂ ਤੋਂ ਚੱਲ ਰਹੇ 4161 ਅਧਿਆਪਕਾਂ ਦੀ ਭਰਤੀ ਈ.ਟੀ.ਟੀ 5995 ਅਤੇ ਈ. ਟੀ .ਟੀ 6635 ਅਧਿਆਪਕਾਂ ...

ਪੂਰੀ ਖ਼ਬਰ »

ਬੱਡੀ ਪ੍ਰੋਗਰਾਮ ਤਹਿਤ ਅਧਿਆਪਕਾਂ ਨੂੰ ਦਿੱਤੀ ਵਿਸ਼ੇਸ਼ ਟ੍ਰੇਨਿੰਗ

ਤਰਨ ਤਾਰਨ, 7 ਫਰਵਰੀ (ਇਕਬਾਲ ਸਿੰਘ ਸੋਢੀ)-ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਨਾਮ ਸਿੰਘ ਬਾਠ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਬਚਨ ਸਿੰਘ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਬਲਾਕ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਪੰਜਾਬ ਸੂਬਾ ਕਮੇਟੀ ਦੀ ਮੀਟਿੰਗ ਹੋਈ

ਤਰਨ ਤਾਰਨ, 7 ਫਰਵਰੀ (ਹਰਿੰਦਰ ਸਿੰਘ)¸ਜਮਹੂਰੀ ਕਿਸਾਨ ਸਭਾ ਪੰਜਾਬ ਸੂਬਾ ਕਮੇਟੀ ਦੀ ਮੀਟਿੰਗ ਡਾ. ਸਤਨਾਮ ਸਿੰਘ ਅਜਨਾਲਾ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਸਭਾ ਦਾ ਸੂਬਾ ...

ਪੂਰੀ ਖ਼ਬਰ »

ਲੁੱਟਾਖੋਹਾਂ ਅਤੇ ਨਸ਼ੇ ਤੋਂ ਤੰਗ ਪਿੰਡ ਬਾਠ ਦੇ ਲੋਕਾਂ ਕੀਤੀ ਇਕੱਤਰਤਾ

ਤਰਨ ਤਾਰਨ, 7 ਫਰਵਰੀ (ਇਕਬਾਲ ਸਿੰਘ ਸੋਢੀ)-ਜਿੱਥੇ ਇਕ ਪਾਸੇ ਪੰਜਾਬ ਸਰਕਾਰ ਵਲੋਂ ਚੰਗੇ ਪ੍ਰਬੰਧਾਂ ਦੇ ਦਾਅਵੇ ਕੀਤੇ ਜਾ ਰਹੇ, ਓਥੇ ਪਿੰਡ ਬਾਠ ਦੇ ਲੋਕਾਂ ਨੇ ਪਿੰਡ 'ਚ ਚੱਲ ਰਹੇ ਨਸ਼ਿਆਂ ਦੇ ਅੱਡਿਆਂ ਤੋਂ ਤੌਬਾ ਕਰਦਿਆਂ ਅਤੇ ਪਿੰਡ ਦੇ ਆਸ-ਪਾਸ ਵੱਧ ਰਹੀਆਂ ...

ਪੂਰੀ ਖ਼ਬਰ »

ਪ੍ਰਚਾਰਕ ਕੌਮ ਨੂੰ ਸਿੱਖੀ ਵੱਲ ਪ੍ਰੇਰਿਤ ਕਰਨ- ਭਾਈ ਸਭਰਾ

ਪੱਟੀ, 7 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਮਾਝੇ ਦੇ ਪ੍ਰਚਾਰਕ ਵੀਰਾਂ ਦੀ ਹੰਗਾਮੀ ਮੀਟਿੰਗ ਭਾਈ ਸੰਤੋਖ ਸਿੰਘ ਪੱਟੀ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਵਿਚ ਪੰਥ ਪ੍ਰਸਿਧ ਵਿਦਵਾਨ ਅਤੇ ਸਿੱਖ ਚਿੰਤਕ ਭਾਈ ਹਰਜਿੰਦਰ ਸਿੰਘ ਸਭਰਾ ਨੇ ਉਚੇਚੇ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਦਸਤਖ਼ਤੀ ਮੁਹਿੰਮ ਤਹਿਤ ਫਾਰਮ ਭਰੇ

ਪੱਟੀ, 7 ਫ਼ਰਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਸ਼੍ਰੋਮਣੀ ਕਮੇਟੀ ਅੰਮਿ੍ਤਸਰ ਵਲੋਂ ਸ਼ੁਰੂ ਕੀਤੀ ਦਸਤਖ਼ਤੀ ਮੁਹਿੰਮ ਤਹਿਤ ਪੱਟੀ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ਤੇ ਪਿੰਡਾਂ ਵਿਚ ਜਾ ਕੇ ਫਾਰਮ ਭਰੇ ਗਏ | ...

ਪੂਰੀ ਖ਼ਬਰ »

ਭਾਕਿਯੂ (ਰਾਜੇਵਾਲ) ਵੱਲੋਂ ਪਿੰਡ ਇਕਾਈ ਦਾ ਗਠਨ

ਖੇਮਕਰਨ, 7 ਫਰਵਰੀ (ਰਾਕੇਸ਼ ਬਿੱਲਾ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਇਕ ਵਿਸੇਸ਼ ਮੀਟਿੰਗ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਪ੍ਰਗਟ ਸਿੰਘ ਮਹਿੰਦੀਪੁਰ ਦੀ ਪ੍ਰਧਾਨਗੀ ਹੇਠ ਪਿੰਡ ਮਾਛੀਕੇ ਵਿਖੇ ਹੋਈ | ਮੀਟਿੰਗ ਵਿਚ ਯੂਨੀਅਨ ਦੀ ਪਿੰਡ 'ਚ ਇਕਾਈ ਦਾ ਗਠਨ ...

ਪੂਰੀ ਖ਼ਬਰ »

ਚੋਰਾਂ ਨੇ ਤਿੰਨ ਦੁਕਾਨਾਂ ਦੇ ਜਿੰਦਰੇ ਤੋੜੇ

ਪੱਟੀ, 7 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਬੀਤੀ ਰਾਤ ਚੋਰਾਂ ਨੇ ਕੋਰਟ ਰੋਡ 'ਤੇ ਤਿੰਨ ਦੁਕਾਨਾਂ ਅੰਦਰ ਚੋਰੀ ਕਰਨ ਦੀ ਨੀਅਤ ਨਾਲ ਜਿੰਦਰੇ ਤੋੜੇ ਪਰ ਸੀ.ਪੀ.ਓ. ਮੁਲਾਜ਼ਮ ਨੂੰ ਦੇਖ ਕੇ ਚੋਰ ਆਪਣੇ ਲਿਆਂਦੇ ਸੰਦ ਛੱਡ ਕੇ ਭੱਜ ਗਏ | ਪੱਤਰਕਾਰਾਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਬਜਟ 'ਚ ਆਮ ਲੋਕਾਂ ਨਾਲ ਵੱਡਾ ਧੋਖਾ ਕੀਤਾ-ਮੇਹਰ ਤਲਵੰਡੀ

ਖੇਮਕਰਨ, 7 ਫਰਵਰੀ (ਰਾਕੇਸ਼ ਕੁਮਾਰ ਬਿੱਲਾ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਮੇਹਰ ਸਿੰਘ ਤਲਵੰਡੀ ਨੇ ਇਕ ਬਿਆਨ ਰਾਹੀਂ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਜਟ ਨੂੰ ਦੇਸ਼ ਦੀ ਆਮ ਜਨਤਾ ਨਾਲ ਧੋਖਾ ਕਰਾਰ ਦਿੱਤਾ ਹੈ, ਕਿਉਂਕਿ ਜੋ ਬਜਟ ਪੇਸ਼ ਕੀਤਾ ਗਿਆ ...

ਪੂਰੀ ਖ਼ਬਰ »

ਸਰਕਾਰਾਂ ਤੇ ਪ੍ਰਸ਼ਾਸਨ ਦੀ ਨਜ਼ਰ ਅੰਦਾਜ਼ੀ ਕਾਰਨ ਅਲੋਪ ਹੋਣ ਲੱਗੀ ਪੁਰਾਤਨ ਸ਼ੇਰਾਂ ਵਾਲਾ ਗੇਟ ਦੀ ਪਛਾਣ

ਅੰਮਿ੍ਤਸਰ, 7 ਫਰਵਰੀ (ਹਰਮਿੰਦਰ ਸਿੰਘ)-ਅੰਮਿ੍ਤਸਰ ਪੁਰਾਣੇ ਸ਼ਹਿਰ ਦੇ ਦੁਆਲੇ 12 ਦਰਵਾਜ਼ੇ ਹਨ, ਜਿਨ੍ਹਾਂ ਨੂੰ ਵੱਖ-ਵੱਖ ਗੇਟਾਂ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ | ਇਨ੍ਹਾਂ ਵਿਚੋਂ ਇਕ ਨਾਂਅ ਸ਼ੇਰਾਂ ਵਾਲਾ ਗੇਟ ਦਾ ਵੀ ਹੈ, ਜਿਸ ਦੇ ਬਾਹਰ ਦੋਵ੍ਹਾਂ ਪਾਸਿਆਂ 'ਤੇ ...

ਪੂਰੀ ਖ਼ਬਰ »

ਅੱਡਾ ਭਿੱਖੀਵਿੰਡ ਦੇ 2406 ਸਸਤਾ ਰਾਸ਼ਨ ਵਾਲੇ ਕਾਰਡਾਂ ਚੋਂ 1436 ਕਾਰਡ ਧਾਰਕ ਆਯੋਗ ਪਾਏ ਗਏ

ਭਿੱਖੀਵਿੰਡ, 7 ਫਰਵਰੀ (ਬੌਬੀ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਤੋਂ ਹੀ ਇਹ ਗੱਲ ਚੱਲ ਰਹੀ ਸੀ ਕਿ ਸਸਤਾ ਰਾਸ਼ਨ ਬਹੁਤ ਜ਼ਿਆਦਾ ਅਯੋਗ ਪਰਿਵਾਰ ਲੈ ਰਹੇ ਹਨ ਜਦਕਿ ਜੋ ਯੋਗ ਪਰਿਵਾਰ ਸਸਤੇ ਰਾਸ਼ਨ ਦੇ ਹੱਕਦਾਰ ...

ਪੂਰੀ ਖ਼ਬਰ »

ਰੰਜਿਸ਼ ਦੇ ਚੱਲਦਿਆਂ ਨੌਜਵਾਨਾਂ ਵਲੋਂ ਹਮਲਾ ਕਰ ਕੇ ਸਾਮਾਨ ਦੀ ਭੰਨਤੋੜ

ਵੇਰਕਾ, 7 ਫਰਵਰੀ (ਪਰਮਜੀਤ ਸਿੰਘ ਬੱਗਾ)-ਥਾਣਾ ਕੰਬੋ ਅਧੀਨ ਆਉਂਦੇ ਮਜੀਠਾ ਰੋਡ 'ਤੇ ਪੈਂਦੇ ਅੱਡਾ ਪੰਡੋਰੀ ਵੜੈਚ ਵਿਖੇ ਪੁਰਾਣੀ ਤੇ ਸਿਆਸੀ ਰੰਜਿਸ਼ ਦੇ ਚੱਲਦਿਆਂ ਦੋ ਦਰਜਨ ਦੇ ਕਰੀਬ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਦੁਕਾਨ 'ਤੇ ਹਮਲਾ ਕਰਕੇ ਸਾਮਾਨ ਤੇ ਐਕਟਿਵਾ ਦੀ ...

ਪੂਰੀ ਖ਼ਬਰ »

ਸਰਕਾਰਾਂ ਤੇ ਪ੍ਰਸ਼ਾਸਨ ਦੀ ਨਜ਼ਰ ਅੰਦਾਜ਼ੀ ਕਾਰਨ ਅਲੋਪ ਹੋਣ ਲੱਗੀ ਪੁਰਾਤਨ ਸ਼ੇਰਾਂ ਵਾਲਾ ਗੇਟ ਦੀ ਪਛਾਣ

ਅੰਮਿ੍ਤਸਰ, 7 ਫਰਵਰੀ (ਹਰਮਿੰਦਰ ਸਿੰਘ)-ਅੰਮਿ੍ਤਸਰ ਪੁਰਾਣੇ ਸ਼ਹਿਰ ਦੇ ਦੁਆਲੇ 12 ਦਰਵਾਜ਼ੇ ਹਨ, ਜਿਨ੍ਹਾਂ ਨੂੰ ਵੱਖ-ਵੱਖ ਗੇਟਾਂ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ | ਇਨ੍ਹਾਂ ਵਿਚੋਂ ਇਕ ਨਾਂਅ ਸ਼ੇਰਾਂ ਵਾਲਾ ਗੇਟ ਦਾ ਵੀ ਹੈ, ਜਿਸ ਦੇ ਬਾਹਰ ਦੋਵ੍ਹਾਂ ਪਾਸਿਆਂ 'ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਰੀਅਲ ਅਸਟੇਟ ਸੈਕਟਰ ਨੂੰ ਅਖੋਂ-ਪਰੋਖੇ ਕਰਨ 'ਤੇ ਕਾਰੋਬਾਰੀਆਂ 'ਚ ਰੋਸ ਦੀ ਲਹਿਰ

ਅੰਮਿ੍ਤਸਰ, 7 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਰੀਅਲ ਅਸਟੇਟ ਸੈਕਟਰ ਨੂੰ ਅਖੋਂ-ਪਰੋਖੇ ਕਰਨ 'ਤੇ ਕਾਰੋਬਾਰੀਆਂ 'ਚ ਰੋਸ ਦੀ ਲਹਿਰ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਰੀਅਲ ਅਸਟੇਟ ਨੂੰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਰੀਅਲ ਅਸਟੇਟ ਸੈਕਟਰ ਨੂੰ ਅਖੋਂ-ਪਰੋਖੇ ਕਰਨ 'ਤੇ ਕਾਰੋਬਾਰੀਆਂ 'ਚ ਰੋਸ ਦੀ ਲਹਿਰ

ਅੰਮਿ੍ਤਸਰ, 7 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਰੀਅਲ ਅਸਟੇਟ ਸੈਕਟਰ ਨੂੰ ਅਖੋਂ-ਪਰੋਖੇ ਕਰਨ 'ਤੇ ਕਾਰੋਬਾਰੀਆਂ 'ਚ ਰੋਸ ਦੀ ਲਹਿਰ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਰੀਅਲ ਅਸਟੇਟ ਨੂੰ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਰੀਗੋ ਬਰਿਜ਼ ਲਈ ਔਜਲਾ ਨੇ ਮੰਗੀ ਕੇਂਦਰੀ ਰੇਲਵੇ ਮੰਤਰੀ ਤੋਂ ਮਦਦ

ਅੰਮਿ੍ਤਸਰ, 7 ਫਰਵਰੀ (ਰੇਸ਼ਮ ਸਿੰਘ)-ਅੰਮਿ੍ਤਸਰ ਦੇ 129 ਸਾਲ ਪੁਰਾਣੇ ਰੇਲਵੇ ਓਵਰ ਬਰਿਜ ਜਿਸ ਨੂੰ ਰੀਗੋ ਪੁੱਲ ਨਾਲ ਜਾਣਿਆਂ ਜਾਂਦਾ ਹੈ ਦੀ ਖਸਤਾ ਹਾਲਾਤ ਲਈ ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਤੋਂ ਮਦਦ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਰੀਗੋ ਬਰਿਜ਼ ਲਈ ਔਜਲਾ ਨੇ ਮੰਗੀ ਕੇਂਦਰੀ ਰੇਲਵੇ ਮੰਤਰੀ ਤੋਂ ਮਦਦ

ਅੰਮਿ੍ਤਸਰ, 7 ਫਰਵਰੀ (ਰੇਸ਼ਮ ਸਿੰਘ)-ਅੰਮਿ੍ਤਸਰ ਦੇ 129 ਸਾਲ ਪੁਰਾਣੇ ਰੇਲਵੇ ਓਵਰ ਬਰਿਜ ਜਿਸ ਨੂੰ ਰੀਗੋ ਪੁੱਲ ਨਾਲ ਜਾਣਿਆਂ ਜਾਂਦਾ ਹੈ ਦੀ ਖਸਤਾ ਹਾਲਾਤ ਲਈ ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਤੋਂ ਮਦਦ ...

ਪੂਰੀ ਖ਼ਬਰ »

ਹਿੰਦੂ ਸਭਾ ਸਕੂਲ ਵਿਖੇ ਸੈਮੀਨਾਰ ਕਰਵਾਇਆ

ਅੰਮਿ੍ਤਸਰ, 7 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਹਿੰਦੂ ਸਭਾ ਸੀਨੀਅਰ ਸੈਕੰਡਰੀ ਸਕੂਲ ਢਾਬ ਖਟੀਕਾਂ ਵਿਖੇ ਆਧੁਨਿਕ ਸਿੱਖਿਆ ਪ੍ਰਣਾਲੀ 'ਚ ਬਦਲਾਅ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਡਾ. ਵਰਿੰਦਰ ਭਾਟੀਆ ਵਾਇਸ ਚੇਅਰਮੈਨ ਪੰਜਾਬ ...

ਪੂਰੀ ਖ਼ਬਰ »

ਇਸਰੋ ਦੇ ਸੈਟੇਲਾਈਟ ਲਈ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਤਿਆਰ ਚਿੱਪ ਦੀ ਹੋਈ ਚੋਣ

ਅੰਮਿ੍ਤਸਰ, 7 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮਿ੍ਤਸਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੀਆਂ ਵਿਦਿਆਰਥਣਾਂ ਨੇ ਇੰਡੀਅਨ ਸਪੇਸ ਰਿਸਰਚ ਸੰਸਥਾ ਇਸਰੋ ਲਈ 'ਆਜ਼ਾਦੀ ਸੈਂਟ-2' ਸੈਟੇਲਾਇਟ 'ਚ ਇਸਤੇਮਾਲ ਹੋਣ ਵਾਲੀ ਚਿੱਪ ਬਣਾਉਣ ਦਾ ਮਾਣ ...

ਪੂਰੀ ਖ਼ਬਰ »

ਭਾਜਪਾ ਵਲੋਂ ਹਲਕਾ ਪੱਧਰ 'ਤੇ ਇੰਚਾਰਜ ਬਣਾਏ

ਅੰਮਿ੍ਤਸਰ, 7 ਫਰਵਰੀ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਅੰਮਿ੍ਤਸਰ ਸ਼ਹਿਰੀ ਦੇ ਪ੍ਰਧਾਨ ਡਾ: ਹਰਵਿੰਦਰ ਸਿੰਘ ਸੰਧੂ ਵਲੋਂ ਸ਼ਹਿਰ ਦੇ ਪੰਜ ਵਿਧਾਨ ਸਭਾ ਹਲਕਿਆਂ 'ਚ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਨ ਲਈ ਇੰਚਾਰਜ਼ਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ...

ਪੂਰੀ ਖ਼ਬਰ »

ਭਾਜਪਾ ਵਲੋਂ ਹਲਕਾ ਪੱਧਰ 'ਤੇ ਇੰਚਾਰਜ ਬਣਾਏ

ਅੰਮਿ੍ਤਸਰ, 7 ਫਰਵਰੀ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਅੰਮਿ੍ਤਸਰ ਸ਼ਹਿਰੀ ਦੇ ਪ੍ਰਧਾਨ ਡਾ: ਹਰਵਿੰਦਰ ਸਿੰਘ ਸੰਧੂ ਵਲੋਂ ਸ਼ਹਿਰ ਦੇ ਪੰਜ ਵਿਧਾਨ ਸਭਾ ਹਲਕਿਆਂ 'ਚ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਨ ਲਈ ਇੰਚਾਰਜ਼ਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ...

ਪੂਰੀ ਖ਼ਬਰ »

ਇੰਦੌਰ ਦੇ ਸਿੰਧੀ ਸਮਾਜ ਵਲੋਂ ਪਾਵਨ ਸਰੂਪ ਗੁਰਦੁਆਰਾ ਸਾਹਿਬ ਪਹੁੰਚਾਉਣ ਦਾ ਮਾਮਲਾ

ਅੰਮਿ੍ਤਸਰ, 7 ਫਰਵਰੀ (ਜਸਵੰਤ ਸਿੰਘ ਜੱਸ)-ਪਿਛਲੇ ਦਿਨੀਂ ਮੱਧ ਪ੍ਰਦੇਸ਼ ਦੇ ਸ਼ਹਿਰ ਇੰਦੌਰ ਵੱਸਦੇ ਸਿੰਧੀ ਸਮਾਜ ਦੇ ਲੋਕਾਂ ਵਲੋਂ ਮਰਯਾਦਾ ਤੇ ਸੇਵਾ ਸੰਭਾਲ ਨੂੰ ਲੈ ਕੇ ਪੈਦਾ ਹੋਏ ਵਿਵਾਦ ਮਾਮਲੇ ਤੋਂ ਬਾਅਦ 92 ਦੇ ਕਰੀਬ ਪਾਵਨ ਸਰੂਪ ਗੁਰਦੁਆਰਾ ਇਮਲੀ ਸਾਹਿਬ ਇੰਦੌਰ ...

ਪੂਰੀ ਖ਼ਬਰ »

ਜੱਜ ਦੇ ਰੀਡਰ ਦੇ ਘਰ 'ਚ ਲੱਖਾਂ ਦੀ ਚੋਰੀ

ਅੰਮਿ੍ਤਸਰ, 7 ਫਰਵਰੀ (ਰੇਸ਼ਮ ਸਿੰਘ)-ਸ਼ਹਿਰ 'ਚ ਹੋ ਰਹੀਆਂ ਚੋਰੀਆਂ ਤਹਿਤ ਇੱਥੇ ਅਜਨਾਲਾ ਰੋਡ ਵਿਖੇ ਜੁਡੀਸ਼ੀਅਲ ਵਿਭਾਗ ਦੇ ਕਰਮਚਾਰੀ ਦੇ ਘਰ 'ਚ ਲੱਖਾਂ ਰੁਪਏ ਦੇ ਗਹਿਣੇ ਤੇ ਕੀਮਤੀ ਸਾਮਾਨ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਥਾਣਾ ਛਾਉਣੀ ਦੀ ਪੁਲਿਸ ਨੂੰ ਪ੍ਰਸ਼ੋਤਮ ...

ਪੂਰੀ ਖ਼ਬਰ »

ਇੰਦੌਰ ਦੇ ਸਿੰਧੀ ਸਮਾਜ ਵਲੋਂ ਪਾਵਨ ਸਰੂਪ ਗੁਰਦੁਆਰਾ ਸਾਹਿਬ ਪਹੁੰਚਾਉਣ ਦਾ ਮਾਮਲਾ

ਅੰਮਿ੍ਤਸਰ, 7 ਫਰਵਰੀ (ਜਸਵੰਤ ਸਿੰਘ ਜੱਸ)-ਪਿਛਲੇ ਦਿਨੀਂ ਮੱਧ ਪ੍ਰਦੇਸ਼ ਦੇ ਸ਼ਹਿਰ ਇੰਦੌਰ ਵੱਸਦੇ ਸਿੰਧੀ ਸਮਾਜ ਦੇ ਲੋਕਾਂ ਵਲੋਂ ਮਰਯਾਦਾ ਤੇ ਸੇਵਾ ਸੰਭਾਲ ਨੂੰ ਲੈ ਕੇ ਪੈਦਾ ਹੋਏ ਵਿਵਾਦ ਮਾਮਲੇ ਤੋਂ ਬਾਅਦ 92 ਦੇ ਕਰੀਬ ਪਾਵਨ ਸਰੂਪ ਗੁਰਦੁਆਰਾ ਇਮਲੀ ਸਾਹਿਬ ਇੰਦੌਰ ...

ਪੂਰੀ ਖ਼ਬਰ »

ਨਗਰ ਪੰਚਾਇਤ ਰਈਆ ਨੇ ਬਾਜ਼ਾਰਾਂ 'ਚੋਂ ਨਾਜਾਇਜ਼ ਕਬਜ਼ੇ ਹਟਾਏ

ਰਈਆ, 7 ਫਰਵਰੀ (ਸ਼ਰਨਬੀਰ ਸਿੰਘ ਕੰਗ)-ਕਸਬਾ ਰਈਆ ਦੇ ਬਾਜ਼ਾਰਾਂ ਦੇ ਦੁਕਾਨਦਾਰਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਕਰਕੇ ਰੋਜ਼ਾਨਾ ਟਰੈਫਿਕ ਜਾਮ ਲੱਗਾ ਰਹਿੰਦਾ ਸੀ | ਇਸ ਮੁਸ਼ਕਲ ਨੂੰ ਲੈ ਕੇ ਨਗਰ ਪੰਚਾਇਤ ਰਈਆ ਦੇ ਅਧਿਕਾਰੀਆਂ ਨੇ ਇੰਸਪੈਕਟਰ ਭੁਪਿੰਦਰ ਦੀ ...

ਪੂਰੀ ਖ਼ਬਰ »

ਪੰਜਾਬ-ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ' ਦੀ ਮੀਟਿੰਗ ਹੋਈ

ਅੰਮਿ੍ਤਸਰ, 7 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-'ਪੰਜਾਬ-ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ' ਜ਼ਿਲ੍ਹਾ ਅੰਮਿ੍ਤਸਰ ਵਲੋਂ ਮੁਖਤਾਰ ਸਿੰਘ ਮੁਹਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰ ਸਾਹਮਣੇ ਮੀਟਿੰਗ ਕੀਤੀ ਗਈ, ਜਿਸ 'ਚ ਸ਼ਾਮਲ ...

ਪੂਰੀ ਖ਼ਬਰ »

ਨਗਰ ਨਿਗਮ ਦੀ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ

ਅੰਮਿ੍ਤਸਰ, 7 ਫਰਵਰੀ (ਹਰਮਿੰਦਰ ਸਿੰਘ)-ਸ਼ਹਿਰ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਨਗਰ ਨਿਗਮ ਵਲੋਂ ਨਿਧਾਰਤ ਕੀਤੀਆਂ ਪੰਜ ਵਿਧਾਨ ਸਭਾ ਹਲਕਿਆਂ ਲਈ ਵੱਖ-ਵੱਖ ਟੀਮਾਂ ਵਲੋਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ | ਇਸ ਸਬੰਧ ਵਿਚ ਇਨ੍ਹਾਂ ਟੀਮਾਂ ਵਲੋਂ ...

ਪੂਰੀ ਖ਼ਬਰ »

ਸੂਬਾ ਸਰਕਾਰ ਤੇ ਮੈਨੇਜਮੈਂਟ ਦਾ ਅੜੀਅਲ ਵਤੀਰਾ ਟਰਾਂਸਪੋਰਟ ਵਿਭਾਗ ਨੂੰ ਲੈ ਡੁੱਬੇਗਾ- ਜੋਧ ਸਿੰਘ

ਅੰਮਿ੍ਤਸਰ, 7 ਫਰਵਰੀ (ਗਗਨਦੀਪ ਸ਼ਰਮਾ)-ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਆਗੂ ਜੋਧ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਤੇ ਮੈਨੇਜਮੈਂਟ ਦਾ ਅੜੀਅਲ ਵਤੀਰਾ ਟਰਾਂਸਪੋਰਟ ਵਿਭਾਗ ਨੂੰ ਲੈ ਡੁੱਬੇਗਾ | ਔਰਤਾਂ ਦੀ ਮੁਫ਼ਤ ...

ਪੂਰੀ ਖ਼ਬਰ »

ਪ੍ਰੋ: ਵਲਟੋਹਾ ਤੇ ਪੀਰ ਮੁਹੰਮਦ ਵਲੋਂ ਜਥੇਦਾਰ ਨਾਲ ਬੰਦ ਕਮਰਾ ਮੀਟਿੰਗ

ਅੰਮਿ੍ਤਸਰ, 7 ਫਰਵਰੀ (ਜਸਵੰਤ ਸਿੰਘ ਜੱਸ)-ਤਿੰਨ ਸੀਨੀਅਰ ਅਕਾਲੀ ਆਗੂਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੱਖੋ ਵੱਖਰੇ ਤੌਰ 'ਤੇ ਬੰਦ ਕਮਰਾ ਮੀਟਿੰਗ ਕੀਤੀ ਗਈ | ਸਵੇਰੇ ਬਿਕਰਮ ਸਿੰਘ ਮਜੀਠੀਆ ਵਲੋਂ ਜਥੇਦਾਰ ਨਾਲ ਅਕਾਲ ਤਖ਼ਤ ...

ਪੂਰੀ ਖ਼ਬਰ »

ਸੂਬਾ ਸਰਕਾਰ ਤੇ ਮੈਨੇਜਮੈਂਟ ਦਾ ਅੜੀਅਲ ਵਤੀਰਾ ਟਰਾਂਸਪੋਰਟ ਵਿਭਾਗ ਨੂੰ ਲੈ ਡੁੱਬੇਗਾ- ਜੋਧ ਸਿੰਘ

ਅੰਮਿ੍ਤਸਰ, 7 ਫਰਵਰੀ (ਗਗਨਦੀਪ ਸ਼ਰਮਾ)-ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਆਗੂ ਜੋਧ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਤੇ ਮੈਨੇਜਮੈਂਟ ਦਾ ਅੜੀਅਲ ਵਤੀਰਾ ਟਰਾਂਸਪੋਰਟ ਵਿਭਾਗ ਨੂੰ ਲੈ ਡੁੱਬੇਗਾ | ਔਰਤਾਂ ਦੀ ਮੁਫ਼ਤ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਵੇਰਕਾ, 7 ਫਰਵਰੀ (ਪਰਮਜੀਤ ਸਿੰਘ ਬੱਗਾ)-ਥਾਣਾ ਵੱਲਾ ਦੀ ਪੁਲਿਸ ਨੇ ਮੁਖ਼ਬਰ ਖਾਸ ਵਲੋਂ ਦਿੱਤੀ ਜਾਣਕਾਰੀ ਤਹਿਤ ਨਾਕਾਬੰਦੀ ਕਰਕੇ ਇਕ ਨੌਜਵਾਨ ਨੂੰ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਐੱਸ. ਆਈ. ਜਸਬੀਰ ਸਿੰਘ ਪਵਾਰ ਨੇ ...

ਪੂਰੀ ਖ਼ਬਰ »

ਬਿਲਡਿੰਗ ਵਿਭਾਗ ਵਲੋਂ ਅਣਅਧਿਕਾਰਤ ਉਸਾਰੀ 'ਤੇ ਕਾਰਵਾਈ

ਅੰਮਿ੍ਤਸਰ, 7 ਫਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਸਥਾਨਕ ਹਵਾਈ ਅੱਡਾ ਰੋਡ 'ਤੇ ਅਣਅਧਿਕਾਰਤ ਤੌਰ 'ਤੇ ਉਸਰ ਰਹੀਆਂ ਦੁਕਾਨਾਂ 'ਤੇ ਕਾਰਵਾਈ ਕੀਤੀ ਗਈ | ਏ. ਟੀ. ਪੀ. ਵਜੀਰ ਰਾਜ ਸਿੰਘ ਦੀ ਅਗਵਾਈ ਹੇਠ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ

ਅੰਮਿ੍ਤਸਰ, 7 ਫਰਵਰੀ (ਰੇਸ਼ਮ ਸਿੰਘ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰ ਵਿਖੇ 8 ਫਰਵਰੀ ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ, ਜਿਸ 'ਚ ਵਿਚ ਮਸ਼ਹੂਰ ਕੰਪਨੀਆਂ ਪੇ-ਟੀਐੱਮ, ਫਲਿਪ ਕਾਰਟ, ਪੁਖਰਾਜ਼ ਹੈਲਥ ਕੇਅਰ ਤੇ ਕੋਚਰ ਟੈੱਕ ਕੰਪਨੀਆਂ ਭਾਗ ਲੈ ਰਹੀਆਂ ਹਨ | ਇਹ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਮੀਟਿੰਗ ਹੋਈ

ਤਰਨ ਤਾਰਨ, 7 ਫਰਵਰੀ (ਪਰਮਜੀਤ ਜੋਸ਼ੀ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਜ਼ਿਲ੍ਹਾ ਜਥੇਬੰਦੀ ਤਰਨ ਤਾਰਨ ਦੀ ਮੀਟਿੰਗ ਰਸੂਲਪੁਰ ਨਹਿਰਾਂ 'ਤੇ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿਚ ਪਾਰਟੀ ਦੇ ਜਨਰਲ ਸਕੱਤਰ ਹਰਪਾਲ ਸਿੰਘ ਬਲੇਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ...

ਪੂਰੀ ਖ਼ਬਰ »

ਸਾਲਾਨਾ ਗੁਰਮਤਿ ਸਮਾਗਮ ਅਤੇ ਬੰਦੀ ਛੋੜ ਖ਼ਾਲਸਾ ਵਹੀਰ ਸੰਬੰਧੀ ਟਕਸਾਲ ਮੁਖੀ ਨੇ ਸੱਦੀ ਵਿਸ਼ੇਸ਼ ਇਕੱਤਰਤਾ

ਖੇਮਕਰਨ, 7 ਫਰਵਰੀ (ਰਾਕੇਸ਼ ਕੁਮਾਰ ਬਿੱਲਾ)¸20ਵੀਂ ਸਦੀ ਦੇ ਮਹਾਨ ਸਿੱਖ ਯੋਧੇ ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ, ਅਮਰ ਸ਼ਹੀਦ ਭਾਈ ਅਮਰੀਕ ਸਿੰਘ ਪ੍ਰਧਾਨ ਏ.ਆਈ.ਐਸ.ਐਸ.ਐਫ. ਦੇ ਜਨਮ ਦਿਸ ਨੂੰ ਸਮਰਪਿਤ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX