ਤਾਜਾ ਖ਼ਬਰਾਂ


ਅਨੁਰਾਗ ਠਾਕੁਰ ਨੂੰ ਮਿਲਣ ਪੁੱਜੇ ਬਜਰੰਗ ਪੂਨੀਆ ਤੇ ਰਾਕੇਸ਼ ਟਿਕੈਤ
. . .  0 minutes ago
ਨਵੀਂ ਦਿੱਲੀ, 7 ਜੂਨ- ਪਹਿਲਵਾਨ ਬਜਰੰਗ ਪੂਨੀਆ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਦੇ ਘਰ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ।
ਹਰਿਆਣਾ:ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ
. . .  16 minutes ago
ਕੁਰੂਕਸ਼ੇਤਰ, 7 ਜੂਨ-ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਆਪਣਾ ਧਰਨਾ ਜਾਰੀ ਰੱਖਿਆ...
ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਬੋਲੀ ਸਾਕਸ਼ੀ ਮਲਿਕ
. . .  19 minutes ago
ਨਵੀਂ ਦਿੱਲੀ, 7 ਜੂਨ-ਪਹਿਲਵਾਨ ਸਾਕਸ਼ੀ ਮਲਿਕ ਨੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਨਿਊਜ ਏਜੰਸੀ ਨਾਲ ਗੱਲਬਾਤ ਕਰਦਿਆ ਕਿਹਾ "ਅਸੀਂ ਆਪਣੇ ਸੀਨੀਅਰਾਂ ਅਤੇ ਸਮਰਥਕਾਂ ਨਾਲ ਸਰਕਾਰ ਦੁਆਰਾ ਦਿੱਤੇ ਪ੍ਰਸਤਾਵ...
ਮੱਧ ਪ੍ਰਦੇਸ਼:ਐਲ.ਪੀ.ਜੀ. ਲੈ ਕੇ ਜਾ ਰਹੀ ਮਾਲ ਗੱਡੀ ਦੇ ਦੋ ਡੱਬੇ ਪਟੜੀ ਤੋਂ ਉਤਰੇ
. . .  38 minutes ago
ਜਬਲਪੁਰ, 7 ਜੂਨ -ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਸ਼ਾਹਪੁਰਾ ਭਿਟੋਨੀ ਵਿਚ ਇਕ ਮਾਲ ਰੇਲਗੱਡੀ ਦੇ ਐਲ.ਪੀ.ਜੀ. ਰੇਕ ਦੇ ਦੋ ਡੱਬੇ ਪਟੜੀ ਤੋਂ ਉਤਰ...
ਮੱਧ ਪ੍ਰਦੇਸ਼:ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ
. . .  44 minutes ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲ੍ਹੇ ਦੇ ਪਿੰਡ ਮੁੰਗੌਲੀ 'ਚ ਖੇਤ 'ਚ ਖੇਡਦੇ ਹੋਏ ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਲਈ ਬਚਾਅ ਕਾਰਜ ਪੂਰੇ ਜ਼ੋਰਾਂ 'ਤੇ ਚੱਲ...
ਲੋਪੋਕੇ ਪੁਲਿਸ ਵਲੋਂ 5 ਲੱਖ 95 ਹਜ਼ਾਰ ਦੀ ਡਰੱਗ ਮਨੀ ਤੇ ਹੈਰੋਇਨ ਸਮੇਤ ਤਿੰਨ ਕਾਬੂ
. . .  49 minutes ago
ਚੋਗਾਵਾਂ, 7 ਜੂਨ (ਗੁਰਵਿੰਦਰ ਸਿੰਘ ਕਲਸੀ)-ਡੀ.ਐਸ.ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਐਸ.ਐਚ.ਓ. ਹਰਪਾਲ ਸਿੰਘ ਸੋਹੀ ਤੇ ਪੁਲਿਸ ਪਾਰਟੀਆਂ ਵਲੋਂ ਟੀਮਾਂ ਬਣਾਕੇ ਪਿੰਡਾਂ ਵਿਚ ਗਸ਼ਤ ਦੌਰਾਨ...
ਅਗਲੇ 24 ਘੰਟਿਆਂ ਦੌਰਾਨ ਗੰਭੀਰ ਚੱਕਰਵਾਤੀ ਤੂਫਾਨ-ਮੌਸਮ ਵਿਭਾਗ
. . .  55 minutes ago
ਨਵੀਂ ਦਿੱਲੀ, 7 ਜੂਨ-ਮੌਸਮ ਵਿਭਾਗ ਅਨੁਸਾਰ ਪੂਰਬੀ ਮੱਧ ਅਤੇ ਨਾਲ ਲੱਗਦੇ ਦੱਖਣ-ਪੂਰਬੀ ਅਰਬ ਸਾਗਰ ਉੱਤੇ ਗੰਭੀਰ ਚੱਕਰਵਾਤੀ ਤੂਫ਼ਾਨ ਬਿਪਰਜੋਏ ਗੋਆ ਦੇ ਪੱਛਮ-ਦੱਖਣ-ਪੱਛਮ ਵਿਚ ਲਗਭਗ 890 ਕਿਲੋਮੀਟਰ...
ਰਾਜਸਥਾਨ: ਟਰੱਕ ਅਤੇ ਕਾਰ ਦੀ ਟੱਕਰ 'ਚ 4 ਮੌਤਾਂ
. . .  about 2 hours ago
ਜੈਪੁਰ, 7 ਜੂਨ-ਰਾਜਸਥਾਨ ਦੇ ਫ਼ਤਹਿਪੁਰ ਇਲਾਕੇ 'ਚ ਸਾਲਾਸਰ-ਫਤਿਹਪੁਰ ਮਾਰਗ 'ਤੇ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ 4 ਲੋਕਾਂ ਦੀ ਮੌਤ ਹੋ...
ਰਾਸ਼ਟਰਪਤੀ ਦਰੋਪਦੀ ਮੁਰਮੂ ਸਰਕਾਰੀ ਦੌਰੇ ਤੇ ਸਰਬੀਆ ਲਈ ਹੋਏ ਰਵਾਨਾ
. . .  about 2 hours ago
ਪੈਰਾਮਾਰੀਬੋ, 7 ਜੂਨ-ਆਪਣੇ ਦੋ ਦੇਸ਼ਾਂ ਦੇ ਦੌਰੇ ਦੇ ਅਗਲੇ ਪੜਾਅ ਵਿਚ, ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੀ ਆਪਣੀ ਯਾਤਰਾ ਦੀ ਸਮਾਪਤੀ ਤੋਂ ਬਾਅਦ ਸਰਬੀਆ ਲਈ ਰਵਾਨਾ ਹੋ ਗਏ ਹਨ।ਉਹ ਸਰਬੀਆ ਦੇ ਰਾਸ਼ਟਰਪਤੀ...।
ਭਿਆਨਕ ਦੁਰਘਟਨਾ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਸੇਵਾਵਾਂ ਬਹਾਲ ਕਰਨ ਲਈ ਤਿਆਰ
. . .  about 2 hours ago
ਨਵੀਂ ਦਿੱਲੀ, 7 ਜੂਨ - ਭਿਆਨਕ ਰੇਲ ਹਾਦਸੇ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਆਪਣੀਆਂ ਸੇਵਾਵਾਂ ਦੁਬਾਰਾ ਸ਼ੁਰੂ ਕਰਨ ਜਾ ਰਹੀ ਹੈ। ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਆਦਿਤਿਆ ਕੁਮਾਰ ਚੌਧਰੀ...
ਮੱਧ ਪ੍ਰਦੇਸ਼: ਬੋਰਵੈਲ ਚ ਡਿਗੀ ਢਾਈ ਸਾਲ ਦੀ ਬੱਚੀ
. . .  about 3 hours ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸੀਹੋਰ ਜ਼ਿਲ੍ਹੇ ਦੇ ਮੁੰਗਵਾਲੀ ਪਿੰਡ ਵਿਚ ਖੇਡਦੇ ਸਮੇਂ ਢਾਈ ਸਾਲ ਦੀ ਬੱਚੀ ਬੋਰਵੈਲ ਵਿਚ ਡਿਗ ਪਈ। ਬੱਚੀ ਨੂੰ ਬੋਰਵੈਲ ਚੋਂ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਤੋਂ
. . .  about 3 hours ago
ਲੰਡਨ, 7 ਜੂਨ-ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਲੰਡਨ ਦੇ ਓਵਲ ਸਟੇਡੀਅਮ 'ਚ ਹੋਵੇਗਾ। ਭਾਰਤੀ ਸਮੇਂ ਅਨੁਸਾਰ ਇਹ ਫਾਈਨਲ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮਾਘ ਸੰਮਤ 554

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ ਨਗਰ ਨਿਗਮ ਵਲੋਂ 2176 ਕਰੋੜ ਰੁਪਏ ਦਾ ਪ੍ਰਸਤਾਵਿਤ ਬਜਟ ਪਾਸ

ਚੰਡੀਗੜ੍ਹ, 7 ਫਰਵਰੀ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਨਗਰ ਨਿਗਮ ਨੇ ਸਾਲ 2023-24 ਲਈ ਅੱਜ ਲਗਪਗ 2176 ਕਰੋੜ ਰੁਪਏ ਦਾ ਪ੍ਰਸਤਾਵਿਤ ਬਜਟ ਪਾਸ ਕੀਤਾ | ਜਾਣਕਾਰੀ ਅਨੁਸਾਰ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਬਜਟ ਹੈ | ਨਗਰ ਨਿਗਮ ਆਪਣਾ ਪ੍ਰਸਤਾਵਿਤ ਬਜਟ ਪ੍ਰਸ਼ਾਸਨ ਕੋਲ ਭੇਜੇਗਾ | ਮੇਅਰ ਅਨੂਪ ਗੁਪਤਾ ਨੇ ਕਿਹਾ ਕਿ ਪ੍ਰਸਤਾਵਿਤ ਬਜਟ ਪੂਰੇ ਸ਼ਹਿਰ ਦੇ ਲੋਕਾਂ, ਪਿੰਡਾਂ ਅਤੇ ਕਲੋਨੀਆਂ ਨੂੰ ਧਿਆਨ ਵਿਚ ਰੱਖ ਦੇ ਤਿਆਰ ਕੀਤਾ ਗਿਆ ਹੈ | ਇਨ੍ਹਾਂ ਵਿਚ ਕਈ ਵੱਡੇ ਪ੍ਰੋਜੈਕਟ ਵੀ ਸ਼ਾਮਿਲ ਕੀਤੇ ਗਏ ਹਨ, ਜਿਨ੍ਹਾਂ ਵਿਚ ਸ਼ਹਿਰ ਵਿਚ 24 ਘੰਟੇ ਪਾਣੀ ਦੀ ਸਪਲਾਈ ਦੇਣਾ, ਪ੍ਰੋਸੈਸਿੰਗ ਪਲਾਂਟ, ਬਾਗ਼ਬਾਨੀ ਵੇਸਟ ਪਲਾਂਟ, ਸੀ. ਅਤੇ ਡੀ. ਵੇਸਟ ਪਲਾਂਟ, ਪਲਾਸਟਿਕ ਵੇਸਟ ਆਦਿ ਨਾਲ ਜੁੜੇ ਪਲਾਂਟ ਅਤੇ ਪ੍ਰਜੈਕਟਾਂ ਨੂੰ ਮਜ਼ਬੂਤ ਕਰਨਾ ਸ਼ਾਮਿਲ ਹੈ | ਇਸ ਵਾਰ ਕੌਂਸਲਰਾਂ ਨੂੰ ਬਜਟ ਦੀ ਕਾਪੀ ਸਦਨ ਵਿਚ ਹੀ ਮਿਲੀ, ਜਿਸ 'ਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਵਲੋਂ ਸਵਾਲ ਉਠਾਏ ਗਏ | ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਕੌਂਸਲਰਾਂ ਨੂੰ ਦੋ ਦਿਨ ਪਹਿਲਾਂ ਬਜਟ ਦੀ ਕਾਪੀ ਮਿਲਦੀ ਰਹੀ ਹੈ, ਪਰ ਇਸ ਵਾਰ ਪੁਰਾਣੀ ਪਰੰਪਰਾ ਨੂੰ ਲਾਗੂ ਨਹੀਂ ਕੀਤਾ ਗਿਆ | ਇਸ ਵਾਰੀ ਬਜਟ ਭਾਸ਼ਣ ਦੀ ਕਾਪੀ ਕੌਂਸਲਰਾਂ ਨੂੰ ਪੰਜਾਬੀ ਅਤੇ ਹਿੰਦੀ ਦੋਨਾਂ ਭਾਸ਼ਾਵਾਂ ਵਿਚ ਦਿੱਤੀ ਗਈ | ਮੇਅਰ ਨੇ ਕਿਹਾ ਕਿ ਇਸ ਸਾਲ ਬਜਟ ਨਾਲ ਗਊਸ਼ਾਲਾ ਨੂੰ ਅੱਪਗ੍ਰੇਡ ਕੀਤਾ ਜਾਏਗਾ | ਪਿੰਡਾਂ ਦੇ ਵਿਕਾਸ ਲਈ ਵੀ ਨਿਵੇਸ਼ ਰੱਖਿਆ ਗਿਆ ਹੈ | ਇਸ ਦੇ ਨਾਲ ਹੀ ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ 'ਤੇ ਜ਼ੋਰ ਦਿੱਤਾ ਗਿਆ ਹੈ | ਇਸੇ ਤਰ੍ਹਾਂ ਡਰਾਈ ਅਤੇ ਵੇਟ ਵੇਸਟ ਪਲਾਂਟ ਰਾਹੀਂ ਬਾਇਓ ਸੀ.ਐਨ.ਜੀ. ਬਣਾਇਆ ਜਾਏਗਾ | ਮੇਅਰ ਨੇ ਕਿਹਾ ਕਿ ਨਿਗਮ ਦਾ ਮਾਲੀਆ ਵਧਾਉਣ ਲਈ ਪ੍ਰਾਪਰਟੀ ਟੈਕਸ ਦਾ ਦਾਇਰਾ ਵਧਾਇਆ ਜਾਏਗਾ | ਸ਼ਹਿਰ ਵਿਚ ਕੋਈ ਨਵਾਂ ਟੈਕਸ ਨਾ ਲਗਾ ਕੇ ਪੁਰਾਣੇ ਟੈਕਸਾਂ ਤੋਂ ਹੀ ਮਾਲੀਆ ਵਧਾਇਆ ਜਾਏਗਾ | ਉਨ੍ਹਾਂ ਕਿਹਾ ਕਿ ਨਵੇਂ ਬਜਟ ਤਹਿਤ ਸ਼ਹਿਰ ਵਿਚ ਸਮਾਰਟ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਡ੍ਰੇਨ ਵਾਟਰ ਸਿਸਟਮ ਨੂੰ ਹੋਰ ਮਜ਼ਬੂਤ ਕੀਤਾ ਜਾਏਗਾ | ਇਸ ਦੇ ਨਾਲ ਹੀ ਸੜਕਾਂ ਲਈ ਅਤੇ ਕੂੜਾ ਇਕੱਠਾ ਕਰਨ ਸੰਬੰਧੀ ਪ੍ਰੋਜੈਕਟਾਂ 'ਤੇ ਕੰਮ ਕੀਤਾ ਜਾਏਗਾ |

ਚੰਡੀਗੜ੍ਹ ਕਾਲਜਾਂ ਦੇ ਸਟਾਫ਼ ਦਾ ਅੰਦੋਲਨ 7ਵੇਂ ਦਿਨ 'ਚ ਦਾਖ਼ਲ

ਚੰਡੀਗੜ੍ਹ, 7 ਫਰਵਰੀ (ਪ੍ਰੋ. ਅਵਤਾਰ ਸਿੰਘ)-ਪ੍ਰਾਈਵੇਟ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਵੱਡੀ ਗਿਣਤੀ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਨੇ ਅੱਜ ਦੇਵ ਸਮਾਜ ਕਾਲਜ ਸੈਕਟਰ-36 ਵਿਖੇ ਵਿਸ਼ਾਲ ਧਰਨਾ ਦਿੱਤਾ, ਜਿਸ ਤੋਂ ਬਾਅਦ ਕਿਸਾਨ ਭਵਨ, ਮੱਧਿਆ ਮਾਰਗ ਚੌਂਕ ਵਿਖੇ ...

ਪੂਰੀ ਖ਼ਬਰ »

ਚੰਡੀਗੜ੍ਹ ਪੁਲਿਸ ਨੇ ਕੁਝ ਹੀ ਘੰਟਿਆਂ ਵਿਚ ਗੁੰਮ ਹੋਇਆ ਬੱਚਾ ਲੱਭਿਆ

ਚੰਡੀਗੜ੍ਹ, 7 ਫਰਵਰੀ (ਨਵਿੰਦਰ ਸਿੰਘ ਬੜਿੰਗ)-ਵਾਰਡ ਨੰਬਰ 24 ਅਧੀਨ ਪੈਂਦੇ ਪਿੰਡ ਅਟਾਵਾ ਦਾ ਸਾਵਣ ਜੋ ਕਿ ਸਵੇਰੇ ਸੈਕਟਰ-35 ਦੇ ਸਰਕਾਰੀ ਹਾਈ ਸਕੂਲ ਵਿਚ ਪੰਜਵੀਂ ਜਮਾਤ ਵਿਚ ਪੜ੍ਹਨ ਲਈ ਘਰੋਂ ਨਿਕਲਿਆ ਸੀ | ਸਕੂਲ ਤੋ ਛੁੱਟੀ ਹੋਣ ਬਾਅਦ ਜਦੋਂ ਸਾਵਣ ਕਾਫ਼ੀ ਦੇਰ ਤੱਕ ਘਰ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੇ ਵੱਕਾਰੀ ਕੋਲੋਕਿਅਮ ਲੈਕਚਰ ਕਰਵਾਇਆ

ਚੰਡੀਗੜ੍ਹ, 7 ਫਰਵਰੀ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਨੇ ਆਪਣਾ ਵੱਕਾਰੀ ਕੋਲੋਕਿਅਮ ਲੈਕਚਰ ਕਰਵਾਇਆ | ਇਸ ਮੌਕੇ 'ਤੇ ਵਿਸ਼ੇਸ਼ ਬੁਲਾਰੇ ਡਾ. ਰਤਨਾ ਘੋਸ਼ ਸਨ ਜੋ ਕਿ ਕੈਨੇਡਾ ਦੇ ਮਾਂਟਰੀਅਲ ਵਿਚ ਮੈਕਗਿਲ ਯੂਨੀਵਰਸਿਟੀ ਵਿਚ ਜੇਮ ਮੈਕਗਿਲ ਪ੍ਰੋਫੈਸਰ ਅਤੇ ...

ਪੂਰੀ ਖ਼ਬਰ »

ਲੱਦਾਖ ਨੂੰ ਰਾਜ ਦਾ ਦਰਜਾ ਦਿਓ-ਐੱਸ.ਐੱਫ਼.ਐੱਸ

ਚੰਡੀਗੜ੍ਹ, 7 ਫਰਵਰੀ (ਪ੍ਰੋ. ਅਵਤਾਰ ਸਿੰਘ)-ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਵਿਖੇ ਐੱਸ.ਐੱਫ਼.ਐੱਸ, ਐਲ.ਐੱਸ.ਏ ਤੇ ਏ.ਕੇ.ਐੱਸ.ਏ.ਸੀ ਵਿਦਿਆਰਥੀ ਜਥੇਬੰਦੀਆਂ ਵਲੋਂ ਲੱਦਾਖ ਨੂੰ ਰਾਜ ਦਾ ਦਰਜਾ ਦਿਵਾਉਣ ਅਤੇ 6ਵੀਂ ਅਨੁਸੂਚੀ ਨੂੰ ਲਾਗੂ ਕਰਵਾਉਣ ਲਈ ਚੱਲ ਰਹੇ ਅੰਦੋਲਨ ਦੇ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਅਪਾਹਜ ਵਿਅਕਤੀ ਦੀ ਮੌਤ

ਚੰਡੀਗੜ੍ਹ, 7 ਫਰਵਰੀ (ਨਵਿੰਦਰ ਸਿੰਘ ਬੜਿੰਗ)-ਸੁਖਜੀਤ ਸਿੰਘ ਵਾਸੀ ਸੈਕਟਰ-46 ਸੀ ਚੰਡੀਗੜ੍ਹ ਨੇ ਸਥਾਨਕ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਕਿਸੇ ਅਣਪਛਾਤੇ ਵਾਹਨ ਨੇ ਰਵਿੰਦਰ ਸਿੰਘ (68) ਨਾ ਦੇ ਅਪਾਹਜ ਵਿਅਕਤੀ ਨੂੰ ਸਾਈਾ ਬਾਬਾ ਮੰਦਰ ਸੈਕਟਰ-29 ਚੰਡੀਗੜ੍ਹ ਦੇ ...

ਪੂਰੀ ਖ਼ਬਰ »

ਹਰਿਆਣਾ 'ਚ ਵੀ.ਆਈ.ਪੀ. ਨੰਬਰ ਜਾਰੀ ਕਰਨ ਦਾ ਮਾਮਲਾ ਹਰਿਆਣਾ ਟਰਾਂਸਪੋਰਟ ਵਿਭਾਗ ਦੇ ਫੰਡ ਦੀ ਘਪਲੇਬਾਜ਼ੀ ਨਾਲ ਜੁੜੇ ਤਿੰਨ ਵਿਅਕਤੀ ਗਿ੍ਫ਼ਤਾਰ

ਚੰਡੀਗੜ੍ਹ, 7 ਫਰਵਰੀ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਪੁਲਿਸ ਨੇ ਵੀ.ਆਈ.ਪੀ ਨੰਬਰ ਜਾਰੀ ਕਰਨ ਦੇ ਨਾਂ 'ਤੇ ਹਰਿਆਣਾ ਟਰਾਂਸਪੋਰਟ ਵਿਭਾਗ ਦੇ ਫੰਡ ਦੀ ਘਪਲੇਬਾਜ਼ੀ ਨਾਲ ਜੁੜੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਫੜੇ ਗਏ ਮੁਲਜ਼ਮਾਂ ...

ਪੂਰੀ ਖ਼ਬਰ »

ਸੀ.ਸੀ.ਪੀ.ਸੀ.ਆਰ. ਨੇ ਬੱਚਿਆਂ ਲਈ ਦਿੱਲੀ ਪਬਲਿਕ ਸਕੂਲ ਵਿਖੇ ਮੌਕ ਪਾਰਲੀਮੈਂਟ ਪ੍ਰੋਗਰਾਮ ਕਰਵਾਇਆ

ਚੰਡੀਗੜ੍ਹ, 7 ਫਰਵਰੀ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਕਮਿਸ਼ਨ ਫ਼ਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ (ਸੀ.ਸੀ.ਪੀ.ਸੀ.ਆਰ) ਨੇ ਸਕੂਲੀ ਬੱਚਿਆਂ ਦਾ ਦਿੱਲੀ ਪਬਲਿਕ ਸਕੂਲ ਵਿਖੇ ਮੌਕ ਪਾਰਲੀਮੈਂਟ ਪ੍ਰੋਗਰਾਮ ਕਰਵਾਇਆ | ਇਸ ਪ੍ਰੋਗਰਾਮ ਦਾ ਮਨੋਰਥ ਯੂ.ਕੇ., ਕੈਨੇਡਾ ...

ਪੂਰੀ ਖ਼ਬਰ »

ਟੈਗੋਰ ਥੀਏਟਰ 'ਚ 'ਸਦਾ ਬਹਾਰ ਗੀਤਾਂ' ਦੀ ਸ਼ਾਮ ਦਾ ਸਰੋਤਿਆਂ ਨੇ ਖ਼ੂਬ ਆਨੰਦ ਮਾਣਿਆ

ਚੰਡੀਗੜ੍ਹ, 7 ਫਰਵਰੀ (ਅਜਾਇਬ ਸਿੰਘ ਔਜਲਾ)-ਸਥਾਨਕ ਟੈਗੋਰ ਥੀਏਟਰ ਦਾ ਖਚਾਖਚ ਭਰਿਆ ਹਾਲ ਵਿਚ ਹਿੰਦੀ ਫ਼ਿਲਮ ਸੰਗੀਤ ਦੇ ਸੁਨਹਿਰੀ ਯੁੱਗ ਦੇ ਸਦਾ ਬਹਾਰ ਗੀਤਾਂ ਦਾ ਸਰੋਤਿਆਂ ਨੇ ਖ਼ੂਬ ਆਨੰਦ ਮਾਣਿਆ | ਇਸੇ ਦੌਰਾਨ ਵਿਸ਼ਵ ਪ੍ਰਸਿੱਧ ਗਾਇਕ ਮੁਹੰਮਦ ਰਫ਼ੀ ਸਾਹਿਬ ਨੂੰ ...

ਪੂਰੀ ਖ਼ਬਰ »

ਸਾਹਿਤ ਚਿੰਤਨ ਚੰਡੀਗੜ੍ਹ ਵਲੋਂ ਲੇਖਿਕਾ ਦੀਪਤੀ ਬਬੂਟਾ ਦੇ ਕਹਾਣੀ ਸੰਗ੍ਰਹਿ 'ਭੁੱਖ ਇਉਂ ਸਾਹ ਲੈਂਦੀ ਹੈ' ਸੰਬੰਧੀ ਸਮਾਗਮ ਹੋਇਆ

ਚੰਡੀਗੜ੍ਹ, 7 ਫਰਵਰੀ (ਅਜਾਇਬ ਸਿੰਘ ਔਜਲਾ)-ਸਾਹਿਤ ਚਿੰਤਨ ਚੰਡੀਗੜ੍ਹ ਵਲੋਂ ਕਨਵੀਨਰ ਸਰਦਾਰਾ ਸਿੰਘ ਚੀਮਾ ਦੀ ਅਗਵਾਈ ਹੇਠ ਲੇਖਿਕਾ ਦੀਪਤੀ ਬਬੂਟਾ ਦੇ ਕਹਾਣੀ ਸੰਗ੍ਰਹਿ 'ਭੁੱਖ ਇਉਂ ਸਾਹ ਲੈਂਦੀ ਹੈ' ਸੰਬੰਧੀ ਸਾਹਿਤਕ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਡਾ. ਜਸਪਾਲ ...

ਪੂਰੀ ਖ਼ਬਰ »

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਉੱਘੇ ਸਮਾਜ ਸੇਵੀ ਜਗਦੀਸ਼ ਸਿੰਘ ਹਵੇਲੀ ਸਨਮਾਨਿਤ

ਚੰਡੀਗੜ੍ਹ, 7 ਫਰਵਰੀ (ਅਜਾਇਬ ਸਿੰਘ ਔਜਲਾ)-ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਅੱਜ ਇੱਥੇ ਉੱਘੇ ਸਾਹਿਤਕਾਰਾਂ ਵਲੋਂ ਸਾਹਿਤਕ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਲੇਖਕ ਅਤੇ ਸਮਾਜ ਸੇਵੀ ਜਗਦੀਸ਼ ਸਿੰਘ ਹਵੇਲੀ (ਰੋਪੜ) ਦਾ ਵਿਸ਼ੇਸ਼ ਤੌਰ 'ਤੇ ਸਨਮਾਨਿਤ ...

ਪੂਰੀ ਖ਼ਬਰ »

ਚੱਲਦੀ ਗੱਡੀ ਨੂੰ ਅਚਾਨਕ ਲੱਗੀ ਅੱਗ, ਜਾਨੀ ਨੁਕਸਾਨ ਦਾ ਰਿਹਾ ਬਚਾਅ

ਚੰਡੀਗੜ੍ਹ, 7 ਫਰਵਰੀ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਵਿਚ ਅਚਾਨਕ ਇਕ ਗੱਡੀ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ | ਗੱਡੀ ਵਿਚ ਪਰਿਵਾਰ ਸਮੇਤ ਇਕ ਚਾਰ ਸਾਲ ਦਾ ਬੱਚਾ ਵੀ ਬੈਠਾ ਹੋਇਆ ਸੀ | ਸਮਾਂ ਰਹਿੰਦੇ ਪਰਿਵਾਰ ਗੱਡੀ ਵਿੱਚੋਂ ਬਾਹਰ ਨਿਕਲ ਗਿਆ, ਜਿਸ ਨਾਲ ਇਕ ...

ਪੂਰੀ ਖ਼ਬਰ »

ਮਾਮਲਾ ਸਕੂਲ ਬੱਸ 'ਤੇ ਹੋਏ ਹਮਲੇ ਦਾ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਕਾਰਵਾਈ ਕਰਨ ਲਈ ਕਿਹਾ

ਐੱਸ. ਏ. ਐੱਸ. ਨਗਰ, 7 ਫਰਵਰੀ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਗੁਰਦਾਸਪੁਰ ਵਿਖੇ ਸਕੂਲ ਬੱਸ ਹੇਠਾਂ ਕੁੱਤਾ ਆਉਣ ਕਾਰਨ ਬੱਸ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵਲੋਂ ਸੂ-ਮੋਟੋ ਲੈਂਦਿਆਂ ਗੁਰਦਾਸਪੁਰ ਦੇ ਜ਼ਿਲ੍ਹਾ ਪੁਲਿਸ ...

ਪੂਰੀ ਖ਼ਬਰ »

ਵੋਟਰ ਕਾਰਡਾਂ ਨੂੰ ਆਧਾਰ ਕਾਰਡਾਂ ਨਾਲ ਲਿੰਕ ਕਰਨ ਲਈ ਵਿਸ਼ੇਸ਼ ਕੈਂਪ 12 ਨੂੰ

ਐੱਸ. ਏ. ਐੱਸ. ਨਗਰ, 7 ਫਰਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਚੋਣ ਅਫ਼ਸਰ ਮੁਹਾਲੀ ਅਸ਼ਿਕਾ ਜੈਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਜ਼ਰੂਰ ਕਰਵਾਉਣ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਭਾਰਤੀ ਚੋਣ ਕਮਿਸ਼ਨ ਦੀਆਂ ...

ਪੂਰੀ ਖ਼ਬਰ »

ਪਰਿਵਾਰ ਪਹਿਚਾਣ ਪੱਤਰ ਅੰਕੜਿਆਂ ਦੀ ਅਧਿਕਾਰਕ ਪੁਸ਼ਟੀ ਕਰਨ 'ਤੇ ਧਿਆਨ ਦਿੱਤਾ ਜਾਣਾ ਚਾਹੀਦਾ-ਮੁੱਖ ਮੰਤਰੀ

ਚੰਡੀਗੜ੍ਹ, 7 ਫਰਵਰੀ (ਵਿਸ਼ੇਸ਼ ਪ੍ਰਤੀਨਿਧੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਪਰਿਵਾਰ ਪਹਿਚਾਣ ਪੱਤਰ ਨਾਲ ਸਬੰਧਿਤ ਅੰਕੜਿਆਂ ਨੂੰ ਤਸਦੀਕ ਕਰਨ ਦੇ ਬਜਾਏ ਉਨ੍ਹਾਂ ਦੀ ਅਧਿਕਾਰਕ ਪੁਸ਼ਟੀ ਕਰਨ 'ਤੇ ਧਿਆਨ ਦਿੱਤਾ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸਕੂਲਾਂ 'ਚ 'ਕਰੀਅਰ ਟਾਕ' ਕੈਂਪਾਂ ਦਾ ਪ੍ਰਬੰਧ

ਐੱਸ. ਏ. ਐੱਸ. ਨਗਰ, 7 ਫਰਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮੁਹਾਲੀ ਵਲੋਂ ਸ਼ਾਸਤਰੀ ਮਾਡਲ ਸਕੂਲ ਫੇਜ਼-1, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਡਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੱਲਾਂਪੁਰ ਵਿਖੇ ਕਰੀਅਰ ਟਾਕ ਅਤੇ ਵੱਟ ਐਨ ...

ਪੂਰੀ ਖ਼ਬਰ »

ਮੁਹਾਲੀ ਪੁਲਿਸ ਵਲੋਂ ਕਈ ਗੱਡੀਆਂ ਤੇ 2 ਪਹੀਆ ਵਾਹਨਾਂ, 4 ਲੱਖ ਦੀ ਨਕਦੀ ਸਮੇਤ ਚੋਰ ਗਰੋਹ ਦੇ 6 ਮੈਂਬਰ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 7 ਫਰਵਰੀ (ਜਸਬੀਰ ਸਿੰਘ ਜੱਸੀ)-ਸੀ.ਆਈ.ਏ. ਸਟਾਫ਼ ਵਲੋਂ ਮੁਹਾਲੀ 'ਚੋਂ ਵਾਹਨ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ 6 ਮੁਲਜ਼ਮਾਂ ਨੂੰ ਚੋਰੀ ਦੇ ਵਾਹਨਾਂ, ਲੱਖਾਂ ਦੀ ਨਕਦੀ ਅਤੇ ਸਪੇਅਰ ਪਾਰਟਸ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਨਰਲ ਬਾਡੀ ਦੀ ਮੀਟਿੰਗ ਸੱਦੀ

ਐੱਸ. ਏ. ਐੱਸ. ਨਗਰ, 7 ਫਰਵਰੀ (ਕੇ. ਐੱਸ. ਰਾਣਾ)-ਰੈਜ਼ੀਡੈਂਟ ਵੈੱਲਫੇਅਰ ਅਤੇ ਡਿਵੈਲਪਮੈਂਟ ਕਮੇਟੀ ਸੈਕਟਰ-78 ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਨਰਲ ਬਾਡੀ ਦੀ ਮੀਟਿੰਗ ਪ੍ਰਧਾਨ ਕਿ੍ਸ਼ਨ ਮਿੱਤੂ ਦੀ ਅਗਵਾਈ ਹੇਠ ਸੱਦੀ ਗਈ | ਇਸ ਸੰਬੰਧੀ ...

ਪੂਰੀ ਖ਼ਬਰ »

ਲਕਸ਼ੈ ਪਬਲਿਕ ਸਕੂਲ ਦੱਪਰ ਵਿਖੇ ਸਾਲਾਨਾ ਸਮਾਰੋਹ ਕਰਵਾਇਆ

ਲਾਲੜੂ, 7 ਫਰਵਰੀ (ਰਾਜਬੀਰ ਸਿੰਘ)-ਲਕਸ਼ੈ ਪਬਲਿਕ ਸਕੂਲ ਦੱਪਰ ਵਿਖੇ ਸਾਲਾਨਾ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਸਮਾਗਮ ਦੀ ਸ਼ੁਰੂਆਤ ਏ. ਸੀ. ਪੀ. ਡੇਰਾਬੱਸੀ ਦਰਪਣ ਆਹਲੂਵਾਲੀਆ (ਆਈ. ਪੀ ਐਸ.) ਤੇ ਲੈਫ. ਕਰਨਲ ਨਿਧੀ ਸਿੰਘ (33 ...

ਪੂਰੀ ਖ਼ਬਰ »

ਮਕਾਨ ਦੇ ਤਾਲੇ ਤੋੜ ਕੇ ਗਹਿਣੇ ਤੇ ਨਕਦੀ ਚੋਰੀ

ਮਾਜਰੀ, 7 ਫਰਵਰੀ (ਧੀਮਾਨ)-ਕਸਬਾ ਨਵਾਂਗਰਾਉਂ ਦੇ ਸ਼ਿਵਾਲਿਕ ਵਿਹਾਰ ਵਿਖੇ ਇਕ ਮਕਾਨ ਦੇ ਤਾਲੇ ਤੋੜ ਕੇ ਚੋਰ ਅੰਦਰ ਪਈਆਂ ਅਲਮਾਰੀਆਂ 'ਚੋਂ ਸੋਨੇ-ਚਾਂਦੀ ਦੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਲੈ ਗਏ | ਇਸ ਸੰਬੰਧੀ ਪੀੜਤ ਮਕਾਨ ਮਾਲਕ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ...

ਪੂਰੀ ਖ਼ਬਰ »

ਭਾਗੂਮਾਜਰਾ ਕਾਲਜ ਦੇ ਸਟਾਫ਼ ਨੇ ਕਾਲੇ ਬਿੱਲੇ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ

ਖਰੜ, 7 ਫਰਵਰੀ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਦੀਆਂ ਸਿੱਖਿਆ ਮਾਰੂ ਨੀਤੀਆਂ ਖ਼ਿਲਾਫ਼ ਪੀ. ਸੀ. ਸੀ. ਟੀ. ਯੂ. ਅਤੇ ਜੁਆਇੰਟ ਐਕਸ਼ਨ ਕਮੇਟੀ ਵਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਾਲਜ ਭਾਗੂਮਾਜਰਾ (ਖਰੜ) ਵਿਖੇ ਅਧਿਆਪਕਾਂ ਵਲੋਂ ...

ਪੂਰੀ ਖ਼ਬਰ »

ਸਿਹਤ ਮੰਤਰੀ ਨੇ ਆਯੂਸ਼ ਹਸਪਤਾਲ ਦਾ ਰੁਕਿਆ ਕੰਮ ਮੁੜ ਤੋਂ ਸ਼ੁਰੂ ਕਰਵਾਉਣ ਦਾ ਦਿੱਤਾ ਭਰੋਸਾ

ਜ਼ੀਰਕਪੁਰ, 7 ਫਰਵਰੀ (ਹੈਪੀ ਪੰਡਵਾਲਾ)-ਪਿੰਡ ਦਿਆਲਪੁਰਾ ਵਿਖੇ ਬਣ ਰਹੇ ਆਯੂਸ਼ ਹਸਪਤਾਲ ਬਾਬਤ ਆਰ. ਡਬਲਿਊ. ਏ. ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਸੁਖਦੇਵ ਚੌਧਰੀ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਸਿਹਤ ਮੰਤਰੀ ਨੇ ਭਰੋਸਾ ...

ਪੂਰੀ ਖ਼ਬਰ »

ਪਲੈਟੀਨਮ ਹੋਮਜ਼ ਦੇ ਵਸਨੀਕਾਂ ਨੇ ਐੱਸ.ਡੀ.ਐੱਮ. ਡੇਰਾਬੱਸੀ ਦੇ ਦਫ਼ਤਰ ਦੇ ਬਾਹਰ ਦਿੱਤਾ ਧਰਨਾ

ਡੇਰਾਬੱਸੀ, 7 ਫਰਵਰੀ (ਰਣਬੀਰ ਸਿੰਘ ਪੜ੍ਹੀ)-ਪਲੈਟੀਨਮ ਹੋਮਜ਼ ਜ਼ੀਰਕਪੁਰ ਦੇ ਵਸਨੀਕਾਂ ਵਲੋਂ ਰਿਹਾਇਸ਼ੀ ਸੁਸਾਇਟੀ 'ਚ ਨਾਗਰਿਕ ਸਹੂਲਤਾਂ ਦੀ ਘਾਟ ਨੂੰ ਲੈ ਕੇ ਅੱਜ ਐੱਸ.ਡੀ.ਐਮ. ਡੇਰਾਬੱਸੀ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ | ਉਨ੍ਹਾਂ ਦੋਸ਼ ਲਗਾਇਆ ਕਿ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਅਪਾਹਜ ਵਿਅਕਤੀ ਦੀ ਮੌਤ

ਚੰਡੀਗੜ੍ਹ, 7 ਫਰਵਰੀ (ਨਵਿੰਦਰ ਸਿੰਘ ਬੜਿੰਗ)-ਸੁਖਜੀਤ ਸਿੰਘ ਵਾਸੀ ਸੈਕਟਰ-46 ਸੀ ਚੰਡੀਗੜ੍ਹ ਨੇ ਸਥਾਨਕ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਕਿਸੇ ਅਣਪਛਾਤੇ ਵਾਹਨ ਨੇ ਰਵਿੰਦਰ ਸਿੰਘ (68) ਨਾ ਦੇ ਅਪਾਹਜ ਵਿਅਕਤੀ ਨੂੰ ਸਾਈਾ ਬਾਬਾ ਮੰਦਰ ਸੈਕਟਰ-29 ਚੰਡੀਗੜ੍ਹ ਦੇ ...

ਪੂਰੀ ਖ਼ਬਰ »

ਨਗਰ ਕੌਂਸਲ ਖਰੜ 'ਚ ਪ੍ਰ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਇਕ ਧਿਰ ਵਜੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਨਿੰਦਣਯੋਗ : ਮੁੰਡੀ ਖਰੜ

ਐੱਸ. ਏ. ਐੱਸ. ਨਗਰ, 7 ਫਰਵਰੀ (ਕੇ. ਐੱਸ. ਰਾਣਾ)-ਨਗਰ ਕੌਂਸਲ ਖਰੜ 'ਚ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਇਕ ਧਿਰ ਵਜੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਨਿੰਦਣਯੋਗ ਹੀ ਨਹੀਂ, ਬਲਕਿ ਗ਼ੈਰ-ਕਾਨੂੰਨੀ ਹਨ | ਇਹ ਵਿਚਾਰ ਸਾਂਝੇ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਵਿਖੇ 7 ਬਜ਼ੁਰਗਾਂ ਦੀਆਂ ਅੱਖਾਂ ਦੇ ਕੀਤੇ ਆਪ੍ਰੇਸ਼ਨ

ਡੇਰਾਬੱਸੀ, 7 ਫਰਵਰੀ (ਰਣਬੀਰ ਸਿੰਘ ਪੜ੍ਹੀ)-ਰਾਸ਼ਟਰੀ ਨੇਤਰ ਜੋਤੀ ਅਭਿਆਨ ਤਹਿਤ ਡੇਰਾਬੱਸੀ ਦੇ ਸਿਵਲ ਹਸਪਤਾਲ ਵਿਖੇ ਬਜ਼ੁਰਗਾਂ ਦੀਆਂ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕੀਤੇ ਜਾ ਰਹੇ ਹਨ | ਇਸ ਪੰਦ੍ਹਰਵਾੜੇ ਤਹਿਤ ਮੰਗਲਵਾਰ ਨੂੰ ਡੇਰਾਬੱਸੀ ਵਿਖੇ ਚੈਕਅੱਪ ਕਰਵਾਉਣ ...

ਪੂਰੀ ਖ਼ਬਰ »

ਪੰਜਾਬ ਦੀ ਸਰਪੰਚ ਯੂਨੀਅਨ ਵਲੋਂ ਕੌਮੀ ਇਨਸਾਫ਼ ਮੋਰਚੇ ਨੂੰ ਪੂਰਨ ਸਹਿਯੋਗ ਦੇਣ ਦਾ ਐਲਾਨ

ਐੱਸ. ਏ. ਐੱਸ. ਨਗਰ, 7 ਫਰਵਰੀ (ਕੇ. ਐੱਸ. ਰਾਣਾ)-ਕੌਮੀ ਇਨਸਾਫ਼ ਮੋਰਚੇ ਨੂੰ ਉਸ ਸਮੇਂ ਭਾਰੀ ਹੁਲਾਰਾ ਮਿਲਿਆ ਜਦੋਂ ਲੋਕਤੰਤਰ ਦੀ ਮਜ਼ਬੂਤ ਨੀਂਹ ਗ੍ਰਾਮ ਪੰਚਾਇਤਾਂ ਵਲੋਂ ਮਤੇ ਪਾ ਕੇ ਮੋਰਚੇ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ | ਇਸ ਦੇ ਨਾਲ ਹੀ ਪੰਚਾਇਤੀ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਟੈੱਕ ਸਟਾਰਟਅੱਪ ਕੰਨੈਕਟ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 7 ਫਰਵਰੀ (ਕੇ. ਐੱਸ. ਰਾਣਾ)-ਪੰਜਾਬ ਰਾਜ ਸਾਇੰਸ ਅਤੇ ਤਕਨਾਲੋਜੀ ਕੌਂਸਲ (ਪੀ. ਐਸ. ਸੀ. ਐਸ. ਟੀ.) ਵਲੋਂ ਸਟਾਰਟਅੱਪ ਦੇ ਵਿਚਾਰਾਂ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਨੂੰ ਸਰਕਾਰ ਦੁਆਰਾ ਵਿਕਸਿਤ ਕੀਤੇ ਗਏ ਸਪਾਂਸਰਡ ਈਕੋ ਸਿਸਟਮ ਦੀ ਭੂਮਿਕਾ ਬਾਰੇ ...

ਪੂਰੀ ਖ਼ਬਰ »

ਪਿੰਡ ਮਲਕਪੁਰ ਵਿਖੇ ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਖਰੜ, 7 ਫਰਵਰੀ (ਗੁਰਮੁੱਖ ਸਿੰਘ ਮਾਨ)-ਪਿੰਡ ਮਲਕਪੁਰ ਵਿਖੇ ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਧਰਮ ਪਤਨੀ ਡਾ. ਕਮਲਜੀਤ ਕੌਰ ਨੇ ਉਚੇਚੇ ਤੌਰ 'ਤੇ ਹਾਜ਼ਰੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਸਨਮਾਨ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 7 ਫਰਵਰੀ (ਕੇ. ਐੱਸ. ਰਾਣਾ)-ਸਥਾਨਕ ਫੇਜ਼-4 ਵਿਖੇ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਪੰਜਾਬ ਦੀ ਮੀਤ ਪ੍ਰਧਾਨ ਪ੍ਰਭਜੋਤ ਕੌਰ ਜੋਤੀ ਦੀ ਅਗਵਾਈ ਹੇਠ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਪੰਜਾਬ ਸੀਵਰੇਜ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀ ਤਰਜ਼ 'ਤੇ ਪੇਸ਼ ਹੋਵੇਗਾ ਸੂਬੇ ਦਾ ਅੰਮਿ੍ਤ ਸਮੇਂ ਦਾ ਪਹਿਲਾ ਬਜਟ : ਮਨੋਹਰ ਲਾਲ

ਚੰਡੀਗੜ੍ਹ, 7 ਫਰਵਰੀ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਤਰਜ਼ 'ਤੇ ਹਰਿਆਣਾ ਸਰਕਾਰ ਵੀ ਸੂਬੇ ਦੇ ਲਈ ਅਮਿ੍ਤ ਸਮੇਂ ਦਾ ਪਹਿਲਾ ਬਜਟ ਪੇਸ਼ ਕਰੇਗੀ | ਸਾਡਾ ਯਤਨ ਅਜਿਹਾ ਲੋਕਤਾਂਤਰਿਕ ਬਜਟ ਬਣਾਉਣਾ ਹੈ, ਜਿਸ ਨਾਲ ...

ਪੂਰੀ ਖ਼ਬਰ »

ਦਿਵਿਆਂਗਜਨਾਂ ਦੀ ਸਿੱਧੀ ਭਰਤੀ ਦੇ ਜਾਰੀ ਨਿਰਦੇਸ਼ਾਂ ਦਾ ਪਾਲਣ ਕਰਨ ਦੇ ਮੁੱਖ ਸਕੱਤਰ ਨੇ ਦਿੱਤੇ ਨਿਰਦੇਸ਼

ਚੰਡੀਗੜ੍ਹ, 7 ਫਰਵਰੀ (ਵਿਸ਼ੇਸ਼ ਪ੍ਰਤੀਨਿਧੀ)-ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਸਾਰੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਦਿਵਿਆਂਗਜਨਾਂ (ਪੀ.ਡਬਲਿਯੂ.ਡੀ) ਦੀ ਸਿੱਧੀ ਭਰਤੀ ਦੇ ਸੰਬੰਧ ਵਿਚ ਜਾਰੀ ਨਿਰਦੇਸ਼ਾਂ ਦਾ ਸਖ਼ਤੀ ਨਾਲ ਪਾਲਣ ਕਰਨ ਦੇ ਨਿਰਦੇਸ਼ ਦਿੱਤੇ | ...

ਪੂਰੀ ਖ਼ਬਰ »

ਪਿੰਡ ਜੈਅੰਤੀ ਮਾਜਰੀ ਵਿਖੇ ਸਾਲਾਨਾ ਮੇਲੇ ਮੌਕੇ ਕੁਸ਼ਤੀ ਦੰਗਲ ਕਰਵਾਇਆ

ਮੁੱਲਾਂਪੁਰ ਗਰੀਬਦਾਸ, 7 ਫਰਵਰੀ (ਦਿਲਬਰ ਸਿੰਘ ਖੈਰਪੁਰ)-ਪਿੰਡ ਜੈਅੰਤੀ ਮਾਜਰੀ ਵਿਖੇ ਮਾਤਾ ਜੈਅੰਤੀ ਦੇਵੀ ਦੇ ਪ੍ਰਚੀਨ ਮੰਦਰ ਦੇ ਸਾਲਾਨਾ ਮੇਲੇ ਮੌਕੇ ਛਿੰਝ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੁਸ਼ਤੀ ਦੰਗਲ ਕਰਵਾਇਆ ਗਿਆ | ਇਸ ਮੌਕੇ ਪ੍ਰਧਾਨ ਦੇਸ ਰਾਜ, ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਨੂੰ ਵਧੇਰੇ ਪ੍ਰਫੁੱਲਿਤ ਕਰਨ ਲਈ ਸਾਹਿਤ ਸਭਾਵਾਂ ਨੂੰ ਇਕੱਠੇ ਹੋ ਕੇ ਯਤਨ ਕਰਨ ਦੀ ਲੋੜ-ਇੰਦਰਜੀਤ ਪ੍ਰੇਮੀ

ਚੰਡੀਗੜ੍ਹ, 7 ਫਰਵਰੀ (ਅਜਾਇਬ ਸਿੰਘ ਔਜਲਾ)-ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵੱਖ ਵੱਖ ਸੰਸਥਾਵਾਂ ਵਲੋਂ ਆਪਣੇ ਆਪਣੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ, ਪਰ ਪੰਜਾਬੀ ਭਾਸ਼ਾ ਨੂੰ ਵਧੇਰੇ ਪ੍ਰਫੁਲਿਤ ਕਰਨ ਲਈ ਸਾਹਿਤ ਸਭਾਵਾਂ ਤੇ ਹੋਰ ਸੰਸਥਾਵਾਂ ਨੂੰ ...

ਪੂਰੀ ਖ਼ਬਰ »

ਸੀ.ਜੀ.ਸੀ. ਲਾਂਡਰਾਂ ਵਿਖੇ ਤਣਾਅ ਦੇ ਪ੍ਰਬੰਧਨ ਵਿਸ਼ੇ 'ਤੇ ਵਰਕਸ਼ਾਪ ਕਰਵਾਈ

ਐੱਸ. ਏ. ਐੱਸ. ਨਗਰ, 7 ਫਰਵਰੀ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ. ਜੀ. ਸੀ.) ਲਾਂਡਰਾਂ ਵਿਖੇ 'ਦਿਲ ਦੀ ਸਿਹਤ ਅਤੇ ਨੌਜਵਾਨਾਂ 'ਚ ਤਣਾਅ ਦੇ ਪ੍ਰਬੰਧਨ' ਵਿਸ਼ੇ 'ਤੇ ਵਰਕਸ਼ਾਪ ਕਰਵਾਈ ਗਈ, ਜਿਸ ਦੌਰਾਨ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਸਮੇਤ ਲਗਪਗ 1000 ...

ਪੂਰੀ ਖ਼ਬਰ »

ਯੂਨੀਵਰਸਲ ਗਰੁੱਪ ਵਿਖੇ ਵਿਦਿਆਰਥੀਆਂ ਦੇ ਹੁਨਰ ਵਿਕਾਸ ਸੰਬੰਧੀ ਵਰਕਸ਼ਾਪ ਕਰਵਾਈ

ਲਾਲੜੂ, 7 ਫਰਵਰੀ (ਰਾਜਬੀਰ ਸਿੰਘ)-ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ, ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਵਲੋਂ ਅੱਜ ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਬੱਲੋਪੁਰ ਵਿਖੇ ਵਰਕਸ਼ਾਪ ਕਰਵਾਈ ਗਈ, ਜਿਸ ਦਾ ਵਿਸ਼ਾ 'ਵੱਟ ਐਂਨ ...

ਪੂਰੀ ਖ਼ਬਰ »

ਹਿੰਦਵੇਅਰ ਨੇ ਮੁਹਾਲੀ ਵਿਖੇ ਟ੍ਰਾਈਸਿਟੀ ਦਾ ਪਹਿਲਾ ਸਟੋਰ ਕੀਤਾ ਲਾਂਚ

ਐੱਸ. ਏ. ਐੱਸ. ਨਗਰ, 7 ਫਰਵਰੀ (ਕੇ. ਐੱਸ. ਰਾਣਾ)-ਭਾਰਤ ਦੀ ਮੋਹਰੀ ਸੈਨੇਟਰੀਵੇਅਰ ਕੰਪਨੀ ਹਿੰਦਵੇਅਰ ਲਿਮ. ਜਿਹੜੀ ਕਿ ਬਾਥਵੇਅਰ ਸਮੱਗਰੀ ਦਾ ਸੰਪੂਰਨ ਸਾਮਾਨ ਤਿਆਰ ਕਰਦੀ ਹੈ, ਵਲੋਂ ਮੁਹਾਲੀ ਦੇ ਸੈਕਟਰ-82 ਵਿਖੇ ਆਪਣਾ ਪਹਿਲਾ ਸਟੋਰ ਲਾਂਚ ਕੀਤਾ ਗਿਆ ਹੈ | ਇਸ ਸਟੋਰ ਦਾ ...

ਪੂਰੀ ਖ਼ਬਰ »

ਸਪੀਡ ਬ੍ਰੇਕਰ ਬਣਾਉਣ ਦਾ ਕੰਮ ਅਧੂਰਾ ਛੱਡਣ ਕਾਰਨ ਵਾਪਰ ਰਹੇ ਨੇ ਹਾਦਸੇ

ਐੱਸ. ਏ. ਐੱਸ. ਨਗਰ, 7 ਫਰਵਰੀ (ਜੱਸੀ)-ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਪਿੰਡ ਭਾਗੋਮਾਜਰਾ ਵਿਖੇ ਸਪੀਡ ਬ੍ਰੇਕਰ ਬਣਾਉਣ ਦਾ ਕੰਮ ਅੱਧਵਟੇ ਹੀ ਛੱਡਣ ਕਾਰਨ ਹਾਦਸੇ ਵਾਪਰ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੈਰੀਫੈਰੀ ਮਿਲਕਮੈਨ ਯੂਨੀਅਨ ਦੇ ਜਰਨਲ ਸਕੱਤਰ ...

ਪੂਰੀ ਖ਼ਬਰ »

ਸਨਅਤਕਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਲਕਾ ਵਿਧਾਇਕ ਵਲੋਂ ਸੱਦੀ ਮੀਟਿੰਗ

ਡੇਰਾਬੱਸੀ, 7 ਫਰਵਰੀ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੇ ਸਨਅਤਕਾਰਾਂ ਨਾਲ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਮੀਟਿੰਗ ਕੀਤੀ ਗਈ | ਇਸ ਮੌਕੇੇ ਸਨਅਤਕਾਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਰੰਧਾਵਾ ਨੇ ਆਖਿਆ ਕਿ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਲਈ 'ਆਪ' ...

ਪੂਰੀ ਖ਼ਬਰ »

ਡੇਰਾਬੱਸੀ ਦੇ ਸਰਕਾਰੀ ਦਫ਼ਤਰਾਂ 'ਚ ਵੀ ਪੰਜਾਬੀ ਭਾਸ਼ਾ ਨਾਲ ਹੋ ਰਿਹੈ ਮਤਰੇਈ ਮਾਂ ਵਾਲਾ ਸਲੂਕ : ਪੰਡਿਤ ਧਨੇਰਵਰ

ਡੇਰਾਬੱਸੀ, 7 ਫਰਵਰੀ (ਗੁਰਮੀਤ ਸਿੰਘ)-ਡੇਰਾਬੱਸੀ ਵਿਖੇ ਥਾਂ-ਥਾਂ 'ਤੇ ਲੱਗੇ ਬੋਰਡਾਂ 'ਤੇ ਅੰਗਰੇਜ਼ੀ ਨੂੰ ਉਪਰ ਰੱਖ ਕੇ ਤੇ ਪੰਜਾਬੀ ਭਾਸ਼ਾ ਨੂੰ ਹੇਠ ਲਿਖ ਕੇ ਮਾਂ-ਬੋਲੀ ਪੰਜਾਬੀ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ | ਇਥੇ ਹੀ ਬਸ ਨਹੀਂ ਸਰਕਾਰੀ ਹੁਕਮਾਂ ...

ਪੂਰੀ ਖ਼ਬਰ »

ਸਿਹਤਮੰਦ ਪੰਜਾਬ ਦੀ ਨੀਂਹ ਰੱਖਣ 'ਚ ਡਾਕਟਰ ਆਪਣਾ ਭਰਪੂਰ ਯੋਗਦਾਨ ਦੇ ਰਹੇ ਹਨ : ਵਿਧਾਇਕ ਰੰਧਾਵਾ

ਜ਼ੀਰਕਪੁਰ, 7 ਫਰਵਰੀ (ਅਵਤਾਰ ਸਿੰਘ)-ਸੂਬੇ 'ਚ ਬਦਲਾਅ ਦੀ ਲਹਿਰ ਤੋਂ ਬਾਅਦ ਪੰਜਾਬ ਨੂੰ ਵਿਕਾਸ ਦੀ ਰਾਹ 'ਤੇ ਚੱਲਦਾ ਰੱਖਣ ਲਈ ਸਰਕਾਰ ਦੇ ਨਾਲ-ਨਾਲ ਲੋਕਾਂ ਅਤੇ ਸੰਸਥਾਵਾਂ ਦੇ ਸਾਂਝੇ ਯਤਨਾਂ ਦੀ ਲੋੜ ਹੈ | ਐਡਮਾਵੇਡ ਵਰਗੇ ਹਸਪਤਾਲ ਅਤੇ ਹੋਰ ਨਿੱਜੀ ਅਦਾਰੇ ਅਜਿਹੇ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਰਵਿਦਾਸ ਦਾ 646ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਐੱਸ. ਏ. ਐੱਸ. ਨਗਰ, 7 ਫਰਵਰੀ (ਕੇ. ਐੱਸ. ਰਾਣਾ)-ਸ਼ੋ੍ਰਮਣੀ ਭਗਤ ਰਵਿਦਾਸ ਦਾ 646ਵਾਂ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਾਹਿਬ ਪਿੰਡ ਮਨੌਲੀ ਵਿਖੇ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋੋਏ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਸਿਹਤਮੰਦ ਪੰਜਾਬ ਦੀ ਨੀਂਹ ਰੱਖਣ 'ਚ ਡਾਕਟਰ ਆਪਣਾ ਭਰਪੂਰ ਯੋਗਦਾਨ ਦੇ ਰਹੇ ਹਨ : ਵਿਧਾਇਕ ਰੰਧਾਵਾ

ਜ਼ੀਰਕਪੁਰ, 7 ਫਰਵਰੀ (ਅਵਤਾਰ ਸਿੰਘ)-ਸੂਬੇ 'ਚ ਬਦਲਾਅ ਦੀ ਲਹਿਰ ਤੋਂ ਬਾਅਦ ਪੰਜਾਬ ਨੂੰ ਵਿਕਾਸ ਦੀ ਰਾਹ 'ਤੇ ਚੱਲਦਾ ਰੱਖਣ ਲਈ ਸਰਕਾਰ ਦੇ ਨਾਲ-ਨਾਲ ਲੋਕਾਂ ਅਤੇ ਸੰਸਥਾਵਾਂ ਦੇ ਸਾਂਝੇ ਯਤਨਾਂ ਦੀ ਲੋੜ ਹੈ | ਐਡਮਾਵੇਡ ਵਰਗੇ ਹਸਪਤਾਲ ਅਤੇ ਹੋਰ ਨਿੱਜੀ ਅਦਾਰੇ ਅਜਿਹੇ ...

ਪੂਰੀ ਖ਼ਬਰ »

ਭਾਜਪਾ ਮੁਹਾਲੀ ਦੀ ਜ਼ਿਲ੍ਹਾ ਟੀਮ 'ਚ ਸ਼ਾਮਿਲ ਹੋਣ 'ਤੇ ਜੋਗਿੰਦਰ ਭਾਟੀਆ ਦਾ ਸਨਮਾਨ

ਐੱਸ. ਏ. ਐੱਸ. ਨਗਰ, 7 ਫਰਵਰੀ (ਜਸਬੀਰ ਸਿੰਘ ਜੱਸੀ)-ਭਾਜਪਾ ਆਗੂ ਜੋਗਿੰਦਰ ਭਾਟੀਆ ਦਾ ਭਾਜਪਾ ਦੀ ਜ਼ਿਲ੍ਹਾ ਕਾਰਜਕਾਰਨੀ ਦਾ ਮੈਂਬਰ ਬਣਨ 'ਤੇ ਵੇਵ ਅਸਟੇਟ ਮੁਹਾਲੀ ਸਥਿਤ ਭਾਜਪਾ ਦੇ ਸੂਬਾ ਮੀਡੀਆ ਸਹਿ ਸਕੱਤਰ ਹਰਦੇਵ ਸਿੰਘ ਉੱਭਾ ਦੀ ਰਿਹਾਇਸ਼ ਵਿਖੇ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ 64ਵੇਂ ਅਧਿਆਏ ਨੇ ਪਹਿਲਾ ਅੰਤਾਕਸ਼ਰੀ ਮੁਕਾਬਲਾ ਕਰਵਾਇਆ

ਐੱਸ. ਏ. ਐੱਸ. ਨਗਰ, 7 ਫਰਵਰੀ (ਜਸਬੀਰ ਸਿੰਘ ਜੱਸੀ)-ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ 64ਵੇਂ ਅਧਿਆਏ ਦੁਆਰਾ ਜਲਵਾਯੂ ਵਿਹਾਰ ਦੇ ਆਡੀਟੋਰੀਅਮ ਵਿਖੇ ਮੈਂਬਰਾਂ ਲਈ ਪਹਿਲਾ ਅੰਤਾਕਸ਼ਰੀ ਮੁਕਾਬਲਾ ਕਰਵਾਇਆ ਗਿਆ, ਜਿਸ ਦੌਰਾਨ ਅੱਠ ਟੀਮਾਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਡੀ.ਜੀ.ਐੱਸ.ਈ. ਨੂੰ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸੌਂਪਿਆ

ਐੱਸ. ਏ. ਐੱਸ. ਨਗਰ, 7 ਫਰਵਰੀ (ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਵਲੋਂ ਹੁਕਮ ਜਾਰੀ ਕਰਕੇ ਡੀ. ਜੀ. ਐਸ. ਈ. ਪੰਜਾਬ ਵਿਨੇ ਬੁਬਲਾਨੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਅਗਲੇ ਹੁਕਮਾਂ ਤੱਕ ਸੌਂਪਿਆ ਗਿਆ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਦਾਊਾ ਵਿਖੇ ਸ਼ਰਧਾ ਨਾਲ ਮਨਾਇਆ ਭਗਤ ਰਵਿਦਾਸ ਦਾ ਪ੍ਰਕਾਸ਼ ਦਿਹਾੜਾ

ਐੱਸ. ਏ. ਐੱਸ. ਨਗਰ, 7 ਫਰਵਰੀ (ਕੇ. ਐੱਸ. ਰਾਣਾ)-ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਦਾਊਾ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ 646ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਗੁਰਮਤਿ ...

ਪੂਰੀ ਖ਼ਬਰ »

ਗ਼ੈਰ-ਸਮਾਜਿਕ ਅਨਸਰ ਜ਼ੀਰਕਪੁਰ ਸ਼ਹਿਰ ਤੋਂ ਦੂਰੀ ਬਣਾ ਕੇ ਰੱਖਣ : ਡੀ.ਐੱਸ.ਪੀ. ਬਰਾੜ

ਜ਼ੀਰਕਪੁਰ, 7 ਫਰਵਰੀ (ਅਵਤਾਰ ਸਿੰਘ)-ਗ਼ੈਰ-ਸਮਾਜਿਕ ਅਨਸਰ ਜ਼ੀਰਕਪੁਰ ਸ਼ਹਿਰ ਤੋਂ ਦੂਰੀ ਬਣਾ ਕੇ ਰੱਖਣ ਅਤੇ ਸ਼ਹਿਰ 'ਚ ਕਿਸੇ ਵੀ ਤਰ੍ਹਾਂ ਦਾ ਜੁਰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡੀ. ਐੱਸ. ਪੀ. ਜ਼ੀਰਕਪੁਰ ਬਿਕਰਮਜੀਤ ਸਿੰਘ ਬਰਾੜ ...

ਪੂਰੀ ਖ਼ਬਰ »

ਗ਼ੈਰ-ਸਮਾਜਿਕ ਅਨਸਰ ਜ਼ੀਰਕਪੁਰ ਸ਼ਹਿਰ ਤੋਂ ਦੂਰੀ ਬਣਾ ਕੇ ਰੱਖਣ : ਡੀ.ਐੱਸ.ਪੀ. ਬਰਾੜ

ਜ਼ੀਰਕਪੁਰ, 7 ਫਰਵਰੀ (ਅਵਤਾਰ ਸਿੰਘ)-ਗ਼ੈਰ-ਸਮਾਜਿਕ ਅਨਸਰ ਜ਼ੀਰਕਪੁਰ ਸ਼ਹਿਰ ਤੋਂ ਦੂਰੀ ਬਣਾ ਕੇ ਰੱਖਣ ਅਤੇ ਸ਼ਹਿਰ 'ਚ ਕਿਸੇ ਵੀ ਤਰ੍ਹਾਂ ਦਾ ਜੁਰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡੀ. ਐੱਸ. ਪੀ. ਜ਼ੀਰਕਪੁਰ ਬਿਕਰਮਜੀਤ ਸਿੰਘ ਬਰਾੜ ...

ਪੂਰੀ ਖ਼ਬਰ »

ਰਾਹੁਲ ਬਾਂਬਾ ਬਣੇ ਭਗਵਤ ਪ੍ਰਚਾਰ ਮੰਡਲ ਦੇ ਸੂਬਾ ਸਕੱਤਰ

ਐੱਸ. ਏ. ਐੱਸ. ਨਗਰ, 7 ਫਰਵਰੀ (ਰਾਣਾ)-ਅਖਿਲ ਭਾਰਤੀ ਭਗਵਤ ਪ੍ਰਚਾਰ ਮੰਡਲ ਪੰਜਾਬ ਵਲੋਂ ਰਾਹੁਲ ਬਾਂਬਾ ਆਰਕੀਟੈਕਟ ਮੁਹਾਲੀ ਨੂੰ ਮੰਡਲ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਅਹੁਦੇ ਸੰਬੰਧੀ ਬਾਂਬਾ ਨੂੰ ਮੰਡਲ ਦੇ ਕੌਮੀ ਪ੍ਰਧਾਨ ਜਗਜੀਵਨ ਸ਼ਰਮਾ ਵਲੋਂ ਨਿਯੁਕਤ ...

ਪੂਰੀ ਖ਼ਬਰ »

ਸੈਲਫ ਹੈਲਪ ਗਰੁੱਪ ਦੀਆਂ ਮੈਬਰਾਂ ਨੂੰ ਨਬਾਰਡ ਦੁਆਰਾ ਟ੍ਰੇਨਿੰਗ ਪੂਰੀ ਕਰਨ 'ਤੇ ਸੌਂਪੇ ਗਏ ਸਰਟੀਫ਼ਿਕੇਟ

ਖਰੜ, 7 ਫਰਵਰੀ (ਗੁਰਮੁੱਖ ਸਿੰਘ ਮਾਨ)-ਸੈਲਫ ਹੈਲਪ ਗਰੁੱਪ ਦੀਆਂ ਮੈਂਬਰਾਂ ਲਈ ਨਾਬਾਰਡ ਦੁਆਰਾ ਮਹਿਲਾ ਕਲਿਆਣ ਸਮਿਤੀ ਖਰੜ ਦੇ ਸਹਿਯੋਗ ਨਾਲ ਪਿੰਡ ਸੋਲਖੀਆਂ ਵਿਖੇ ਜੂਟ ਅਤੇ ਬੈਗ ਟ੍ਰੇਨਿੰਗ ਦਾ ਪ੍ਰਬੰਧ ਕੀਤਾ ਗਿਆ | ਅੱਜ ਟ੍ਰੇਨਿੰਗ ਪੂਰੀ ਹੋਣ ਮੌਕੇ ਕਰਵਾਏ ਗਏ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX