ਤਾਜਾ ਖ਼ਬਰਾਂ


ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ...
"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  1 day ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  1 day ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਇੰਜਣ ਵਿਚ ਖਰਾਬੀ ਦੇ ਚੱਲਦਿਆਂ ਗੁਹਾਟੀ ਵੱਲ ਮੋੜੀ ਗਈ ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ
. . .  1 day ago
ਗੁਹਾਟੀ, 4 ਜੂਨ-ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ ਨੂੰ ਗੁਹਾਟੀ ਦੇ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਇੰਟਰਨੈਸ਼ਨਲ ਵੱਲ ਮੋੜ ਦਿੱਤਾ ਗਿਆ, ਜਦੋਂ ਜਹਾਜ਼ ਦੇ ਪਾਇਲਟ ਨੇ ਜਹਾਜ਼ ਦੇ ਇੰਜਣ ਵਿਚ ਖਰਾਬੀ...
ਬਾਲਾਸੋਰ ਰੇਲ ਹਾਦਸਾ:ਰੇਲ ਮੰਤਰੀ ਨੂੰ ਲੈਣੀ ਚਾਹੀਦੀ ਹੈ ਜ਼ਿੰਮੇਵਾਰੀ-ਕਾਂਗਰਸ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਅਸੀਂ ਮਨੁੱਖੀ ਦੁਖਾਂਤ ਦੇ ਦੌਰਾਨ ਰਾਜਨੀਤੀ ਨਹੀਂ ਕਰਦੇ। ਮਾਧਵਰਾਓ ਸਿੰਧੀਆ, ਨਿਤੀਸ਼ ਕੁਮਾਰ ਅਤੇ ਲਾਲ ਬਹਾਦੁਰ ਸ਼ਾਸਤਰੀ...
ਓਡੀਸ਼ਾ ਰੇਲ ਹਾਦਸਾ: ਮੁੱਖ ਮੰਤਰੀ ਪਟਨਾਇਕ ਵਲੋਂ ਕੋਲਕਾਤਾ ਲਈ ਮੁਫ਼ਤ ਬੱਸ ਸੇਵਾਵਾਂ ਦਾ ਐਲਾਨ
. . .  1 day ago
ਭੁਵਨੇਸ਼ਵਰ, 4 ਜੂਨ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਬਾਲਾਸੋਰ ਰੇਲ ਹਾਦਸੇ ਦੇ ਮੱਦੇਨਜ਼ਰ ਕੋਲਕਾਤਾ ਲਈ ਮੁਫ਼ਤ ਬੱਸ ਸੇਵਾ ਦਾ ਐਲਾਨ ਕੀਤਾ, ਜਿਸ 'ਚ 288 ਲੋਕਾਂ ਦੀ ਮੌਤ ਹੋ ਗਈ ਸੀ।ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਮੁਸਾਫ਼ਰਾਂ ਦੇ ਵੱਧ ਤੋਂ ਵੱਧ ਲਾਭ ਨੂੰ ਧਿਆਨ ਵਿੱਚ...
ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਜਾਣਿਆ ਬਾਲਾਸੋਰ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ
. . .  1 day ago
ਬਾਲਾਸੋਰ, 4 ਜੂਨ-ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਰੇਲ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਭਦਰਕ ਦੇ ਸਰਕਾਰੀ ਹਸਪਤਾਲ...
ਘੱਲੂਘਾਰਾ ਦਿਵਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਬੰਧ -ਏ.ਡੀ.ਜੀ.ਪੀ. ਅਰਪਿਤ ਸ਼ੁਕਲਾ
. . .  1 day ago
ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ)-ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਸ਼ਹਿਰ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਅਣਸੁਖਾਵੇ ਮਾਹੌਲ ਨਾਲ ਨਜਿੱਠਣ ਦੇ ਪੂਰੀ ਤਰ੍ਹਾਂ ਸਮਰੱਥ ਹੈ। ਇਹ ਪ੍ਰਗਟਾਵਾ...
ਕਲਾਨੌਰ ਤਹਿਸੀਲ ਟੁੱਟਣ ਨਹੀਂ ਦੇਵਾਂਗੇ, ਮਾਮਲਾ ਵਿਧਾਨ ਸਭਾ ’ਚ ਚੁੱਕਾਂਗੇ- ਵਿਧਾਇਕ ਰੰਧਾਵਾ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਸੂਬੇ ਦੀ ਆਮ ਆਦਮੀਂ ਪਾਰਟੀ ਦੀ ਸਰਕਾਰ ਵਲੋਂ ਸਥਾਨਕ ਤਹਿਸੀਲ ਨੂੰ ਤੋੜਨ ਲਈ ਸ਼ੁਰੂ ਕੀਤੀ ਗਈ ਪੈਰਵਾਈ ’ਤੇ ਪ੍ਰਤੀਕਰਮ ਦਿੰਦਿਆਂ ਸਾਬਕਾ ਉੱਪ ਮੁੱਖ ਮੰਤਰੀ ਤੇ ਵਿਧਾਇਕ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਲਾਨੌਰ ਤਹਿਸੀਲ ਨੂੰ ਟੁੱਟਣ ਨਹੀਂ ਦਿੱਤਾ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਦੀ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੇ ਮਾਹਿਰ ਪੈਨਲ ਤੋਂ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ...
ਬਾਲਾਸੋਰ ਰੇਲ ਹਾਦਸੇ ਦੇ ਕਾਰਨਾਂ ਦੀ ਕਰ ਰਹੇ ਹਾਂ ਜਾਂਚ-ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਅਸੀਂ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਾਂ, ਫਿਲਹਾਲ ਸਾਡਾ ਧਿਆਨ ਜ਼ਖਮੀਆਂ ਨੂੰ ਵਧੀਆ ਸੰਭਵ...
ਸੁੰਨੇ ਮਕਾਨ ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬਠਿੰਡਾ, 4 ਜੂਨ-ਬਠਿੰਡਾ ਵਿਖੇ ਬਾਦਲ ਮਾਰਗ ਅਤੇ ਮਲੋਟ ਮਾਰਗ ਨੂੰ ਮਿਲਾਉਣ ਵਾਲੇ ਰਿੰਗ ਮਾਰਗ 'ਤੇ ਨੰਨ੍ਹੀ ਛਾਂ ਚੌਂਕ ਦੇ ਨਜ਼ਦੀਕ ਖੇਤਾਂ ਵਿਚ ਸੁੰਨੇ ਮਕਾਨ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼...
ਹਾਦਸੇ ਦੀ ਜੜ੍ਹ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰ ਲਈ ਗਈ ਹੈ-ਓਡੀਸ਼ਾ ਰੇਲ ਹਾਦਸੇ ਤੇ ਰੇਲ ਮੰਤਰੀ
. . .  1 day ago
ਬਾਲਾਸੋਰ, 4 ਜੂਨ - ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬਾਲਾਸੋਰ ਤੀਹਰੀ ਟਰੇਨ ਦੀ ਟੱਕਰ ਵਾਲੀ ਥਾਂ 'ਤੇ ਬਹਾਲੀ ਦੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ 288 ਯਾਤਰੀਆਂ ਦੀ ਜਾਨ ਲੈਣ ਵਾਲਾ ਹਾਦਸਾ ਇਲੈਕਟ੍ਰਾਨਿਕ ਇੰਟਰਲਾਕਿੰਗ...
ਓਡੀਸ਼ਾ ਰੇਲ ਹਾਦਸਾ: ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 4 ਜੂਨ-ਭਾਰਤ ਵਿਚ ਸਿੰਗਾਪੁਰ ਦੇ ਹਾਈ ਕਮਿਸ਼ਨਰ ਸਾਈਮਨ ਵੋਂਗ ਨੇ ਕਿਹਾ ਕਿ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਹਸੀਨ ਲੂਂਗ ਨੇ ਓਡੀਸ਼ਾ ਰੇਲ ਹਾਦਸੇ'ਤੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ...
ਓਡੀਸ਼ਾ ਰੇਲ ਹਾਦਸਾ:ਮੁੱਖ ਮੰਤਰੀ ਨਵੀਨ ਪਟਨਾਇਕ ਵਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਭੁਵਨੇਸ਼ਵਰ, 4 ਜੂਨ- ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ...
ਪ੍ਰਧਾਨ ਮੰਤਰੀ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ 'ਤੇ ਮੌਜੂਦ ਰੇਲ ਮੰਤਰੀ ਨੂੰ ਕੀਤਾ ਫ਼ੋਨ
. . .  1 day ago
ਨਵੀਂ ਦਿੱਲੀ, 4 ਜੂਨ-ਰੇਲਵੇ ਮੰਤਰਾਲੇ ਦੇ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਮੰਤਰੀ ਨੇ ਅਸ਼ਵਿਨੀ ਵੈਸ਼ਨਵ ਨੂੰ ਫ਼ੋਨ ਕੀਤਾ ਜੋ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ'ਤੇ ਮੌਜੂਦ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨੇ ਰੇਲ ਮੰਤਰੀ...
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਕਾਰਵਾਈ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਦਾ ਟਵੀਟ
. . .  1 day ago
ਭੁਲੱਥ, 4 ਜੂਨ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕਿਹਾ ਕਿ ਭ੍ਰਿਸ਼ਟ ਅਫਸਰਾਂ, ਬਿਸ਼ਨੋਈ ਵਰਗੇ ਗੈਂਗਸਟਰਾਂ ਅਤੇ ਕਟਾਰੂਚੱਕ ਵਰਗੇ ਦਾਗੀ ਮੰਤਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਇ ਭਗਵੰਤ ਮਾਨ ਡਾ. ਬਰਜਿੰਦਰ ਸਿੰਘ ਹਮਦਰਦ ਵਰਗੇ ਸੁਤੰਤਰ ਪੱਤਰਕਾਰਾਂ ਨੂੰ ਸਿਰਫ਼ ਆਪਣੇ ਅਖ਼ਬਾਰ 'ਅਜੀਤ' ਦੀ ਲਕੀਰ 'ਤੇ ਨਹੀਂ ਚੱਲਣ ਦੇ ਕਾਰਨ ਠੱਗਣ...
ਟਿਪਰ ਵਲੋਂ ਟੱਕਰ ਮਾਰ ਦੇਣ ਮੋਟਰਸਾਈਕਲ ਸਵਾਰ ਦੀ ਮੌਤ, ਲੋਕਾਂ ਵਲੋਂ ਸੜਕ ਜਾਮ
. . .  1 day ago
ਭਵਾਨੀਗੜ੍ਹ, 4 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਝਨੇੜੀ ਵਿਖੇ ਮੁਖ ਸੜਕ 'ਤੇ ਟਿਪਰ ਵਲੋਂ ਮੋਟਰਸਾਈਕਲ ਸਵਾਰ ਨੂੰ ਪਿਛੋਂ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਿਸ ਤੋਂ ਗੁੱਸੇ ਚ ਆਏ ਲੋਕਾਂ...
ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਫ਼ਰੀਦਕੋਟ ਜ਼ਿਲ੍ਹੇ ਵਿਚ ਚਲਾਇਆ ਗਿਆ ਸਰਚ ਅਭਿਆਨ
. . .  1 day ago
ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-1 ਜੂਨ ਤੋਂ 6 ਜੂਨ ਤੱਕ ਚੱਲਣ ਵਾਲੇ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਹਰ ਜ਼ਿਲ੍ਹੇ ਵਿਚ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਦੇ ਚੱਲਦਿਆਂ ਅੱਜ ਏ.ਡੀ.ਜੀ.ਪੀ. ਸੁਰੱਖਿਆ ਐਸ.ਸ੍ਰੀਵਾਸਤਵ...
ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਆਰੰਭ
. . .  1 day ago
ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)- ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦਾ ਭੋਗ 6 ਜੂਨ ਨੂੰ ਸਵੇਰੇ ਸੱਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਮਾਘ ਸੰਮਤ 554

ਸ੍ਰੀ ਮੁਕਤਸਰ ਸਾਹਿਬ

ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫ਼ਰੰਟ ਵਲੋਂ 15 ਨੂੰ ਰੋਸ ਪ੍ਰਦਰਸ਼ਨ ਦਾ ਐਲਾਨ

ਫ਼ਰੀਦਕੋਟ, 8 ਫ਼ਰਵਰੀ (ਸਰਬਜੀਤ ਸਿੰਘ)-ਪੰਜਾਬ ਯੂ. ਟੀ. ਮੁਲਾਜ਼ਮ ਅਤੇ ਪੈਨਸਨਰ ਸਾਂਝੇ ਫ਼ਰੰਟ ਦੇ ਸੱਦੇ 'ਤੇ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਇੰਦਰਜੀਤ ਸਿੰਘ ਖੀਵਾ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ, ਜਿਸ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ | ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਲਗਪਗ ਇਕ ਸਾਲ ਦੇ ਕਰੀਬ ਹੋ ਗਿਆ ਹੈ, ਪਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਹੋਏ ਵਾਅਦੇ ਸਰਕਾਰ ਨੂੰ ਅਜੇ ਤੱਕ ਯਾਦ ਨਹੀਂ ਆਏ | ਸਾਂਝੇ ਫ਼ਰੰਟ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਮਾਣਭੱਤਾ ਵਰਕਰਾਂ ਦੀਆਂ ਉਜਰਤਾਂ ਵਿਚ ਵਾਧਾ ਕੀਤਾ ਜਾਵੇਗਾ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ, ਛੇਵੇਂ ਤਨਖਾਹ ਕਮਿਸ਼ਨ ਨੂੰ ਸੋਧ ਕੇ ਮੁਲਾਜ਼ਮ ਤੇ ਪੈਨਸ਼ਨਰ ਪੱਖੀ ਬਣਾਇਆ ਜਾਵੇਗਾ ਤੇ ਹੋਰ ਕਈ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ, ਪਰ ਅਜੇ ਤੱਕ ਇਹ ਸਾਰੇ ਮਾਮਲੇ ਜਿਉਂ ਦੇ ਤਿਉਂ ਖੜ੍ਹੇ ਹਨ, ਜਿਸ ਕਾਰਨ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ, ਕੱਚੇ ਮੁਲਾਜ਼ਮਾਂ ਅਤੇ ਮਾਣਭੱਤਾ ਵਰਕਰਾਂ ਵਿਚ ਪੰਜਾਬ ਸਰਕਾਰ ਦੇ ਖ਼ਿਲਾਫ਼ ਭਾਰੀ ਰੋਸ ਅਤੇ ਗੁੱਸਾ ਹੈ | ਉਨ੍ਹਾਂ ਕਿਹਾ ਕਿ 15 ਫ਼ਰਵਰੀ ਨੂੰ 11:30 ਵਜੇ ਡੀ.ਸੀ. ਦਫ਼ਤਰ ਫ਼ਰੀਦਕੋਟ ਵਿਖੇ ਸਾਂਝੇ ਫ਼ਰੰਟ ਵਲੋਂ ਪੰਜਾਬ ਦੀ ਆਮ ਆਦਮੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ 19 ਫਰਵਰੀ ਨੂੰ ਚੰਡੀਗੜ੍ਹ ਵਿਖੇ ਪੋਲ੍ਹ ਖੋਲ੍ਹ ਰੈਲੀ ਕੀਤੀ ਜਾਵੇਗੀ, ਜਿਸ ਵਿਚ ਪੰਜਾਬ ਅਤੇ ਚੰਡੀਗੜ੍ਹ ਦੇ 40 ਹਜ਼ਾਰ ਤੋਂ ਵਧੇਰੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮਿਲ ਹੋਣਗੇ | ਇਸ ਮੌਕੇ ਵੀਰ ਇੰਦਰਜੀਤ ਸਿੰਘ ਪੁਰੀ ਸੂਬਾ ਪ੍ਰਧਾਨ ਮੰਡੀ ਬੋਰਡ, ਜਤਿੰਦਰ ਕੁਮਾਰ, ਜਗਤਾਰ ਸਿੰਘ ਗਿੱਲ, ਸੁਖਵਿੰਦਰ ਸਿੰਘ ਸੁੱਖੀ, ਬਲਕਾਰ ਸਿੰਘ, ਅਮੀ ਚੰਦ, ਅਸ਼ੋਕ ਕੌਸਲ, ਹਰਪ੍ਰੀਤ ਸਿੰਘ, ਮਿੱਠੂ ਸਿੰਘ ਪ੍ਰਧਾਨ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ, ਚਿਤਰੰਜਨ ਸਿੰਘ ਗਾਬਾ, ਸੂਰਤ ਸਿੰਘ ਮਾਹਲਾ, ਲਖਵਿੰਦਰ ਕੌਰ, ਸੰਤ ਸਿੰਘ, ਕਿਰਨ ਪ੍ਰਕਾਸ਼ ਮਹਿਤਾ ਤੇ ਪਰਦੀਪ ਸਿੰਘ ਆਦਿ ਹਾਜ਼ਰ ਸਨ |

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਗਿੱਦੜਬਾਹਾ, 8 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਪੈਨਸ਼ਨਰਜ਼ ਐਸੋਸੀਏਸ਼ਨ ਪੀ. ਐੱਸ. ਪੀ. ਟੀ. ਸੀ. ਐੱਲ. ਮੰਡਲ ਗਿੱਦੜਬਾਹਾ ਵਲੋਂ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਡਵੀਜ਼ਨ ਗਿੱਦੜਬਾਹਾ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਦੀ ਅਗਵਾਈ ਵਿਚ ਮੀਟਿੰਗ ਤੋਂ ਬਾਅਦ ਆਪਣੀਆਂ ...

ਪੂਰੀ ਖ਼ਬਰ »

ਬਜਟ ਜਾਰੀ ਨਾ ਹੋਣ ਕਾਰਨ ਜਨਵਰੀ ਮਹੀਨੇ ਦੀਆਂ ਤਨਖ਼ਾਹਾਂ ਲਟਕੀਆਂ

ਸ੍ਰੀ ਮੁਕਤਸਰ ਸਾਹਿਬ, 8 ਫ਼ਰਵਰੀ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਬਜਟ ਜਾਰੀ ਕਰਨ ਵਿਚ ਕੀਤੀ ਜਾ ਰਹੀ ਢਿੱਲ-ਮੱਠ ਦਾ ਖ਼ਮਿਆਜ਼ਾ ਵੱਡੀ ਗਿਣਤੀ ਵਿਚ ਅਧਿਆਪਕਾਂ ਨੂੰ ਭੁਗਤਣਾ ਪੈ ਰਿਹਾ ਹੈ | ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ...

ਪੂਰੀ ਖ਼ਬਰ »

ਬੇਕਾਬੂ ਬੈਲੇਰੋ ਦਰੱਖ਼ਤ ਨਾਲ ਟਕਰਾਈ, ਪਿਤਾ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ

ਗਿੱਦੜਬਾਹਾ, 8 ਫ਼ਰਵਰੀ (ਪਰਮਜੀਤ ਸਿੰਘ ਥੇੜੀ)-ਕੋਟਭਾਈ-ਛੱਤਿਆਣਾ ਰੋਡ 'ਤੇ ਕੋਠੇ ਦਸ਼ਮੇਸ਼ ਨਗਰ ਦੇ ਨਜ਼ਦੀਕ ਇਕ ਬੁਲੈਰੋ ਕਾਰ ਬੇਸਹਾਰਾ ਪਸ਼ੂ ਨੂੰ ਬਚਾਉਂਦਿਆਂ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਸਫ਼ੈਦੇ ਦੇ ਦਰਖ਼ਤ ਨਾਲ ਜਾ ਟਕਰਾਈ, ਜਿਸ ਦੇ ਨਤੀਜੇ ਵਜੋਂ ਕਾਰ ...

ਪੂਰੀ ਖ਼ਬਰ »

ਮਿਹਨਤੀ ਅਧਿਆਪਕ ਸਮੁੱਚੇ ਸਮਾਜ ਦਾ ਗਹਿਣਾ ਹੁੰਦੇ ਹਨ-ਪਵਨ ਕੁਮਾਰ

ਫ਼ਰੀਦਕੋਟ, 8 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਮਿਹਨਤੀ ਤੇ ਪ੍ਰਤੀਭਾਸ਼ਾਲੀ ਅਧਿਆਪਕ ਸਮੁੱਚੇ ਸਮਾਜ ਦਾ ਕੀਮਤੀ ਗਹਿਣਾ ਹੁੰਦੇ ਹਨ | ਇਹ ਬਾਕੀ ਅਧਿਆਪਕਾਂ ਲਈ ਮਾਰਗ ਦਰਸ਼ਕ ਹੁੰਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਐਲੀਮੈਂਟਰੀ ਸਮਾਰਟ ਸਕੂਲ ਜੀਵਨ ਨਗਰ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਚੱਪਲਾਂ ਸਮੇਤ ਦਾਖ਼ਲ ਹੋਏ 2 ਵਿਅਕਤੀ

ਗਿੱਦੜਬਾਹਾ, 8 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਸਬ ਡਵੀਜ਼ਨ ਗਿੱਦੜਬਾਹਾ ਦੇ ਪਿੰਡ ਫਕਰਸਰ ਦੇ ਗੁਰਦੁਆਰਾ ਮਾਤਾ ਸਾਹਿਬ ਦੇਵਾ ਕੌਰ ਜੀ ਵਿਖੇ ਬੀਤੀ ਰਾਤ 2 ਅਣਪਛਾਤੇ ਵਿਅਕਤੀਆਂ ਵਲੋਂ ਚੱਪਲਾਂ ਸਮੇਤ ਦਰਬਾਰ ਸਾਹਿਬ ਵਿਖੇ ਦਾਖ਼ਲ ਹੋ ਕੇ ਗੁਰੂਘਰ ਦੀ ਮਰਿਆਦਾ ਨੂੰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਡੋਡ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਬਾਜਾਖਾਨਾ, 8 ਫ਼ਰਵਰੀ (ਜੀਵਨ ਗਰਗ)-ਪਿੰਡ ਡੋਡ ਦੇ ਜੰਮਪਲ ਸੇਵਾ-ਮੁਕਤ ਮੁੱਖ ਅਧਿਆਪਕ ਸਵ: ਅਜੈਬ ਸਿੰਘ ਦੀ ਯਾਦ ਨੂੰ ਸਮਰਪਿਤ ਉਨ੍ਹਾਂ ਦੇ ਪਰਿਵਾਰ ਵਲੋਂ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਦੇ ਹੋਣਹਾਰ ਬੱਚਿਆਂ ਦੇ ...

ਪੂਰੀ ਖ਼ਬਰ »

ਲੜਕੀ ਦੀ ਰੇਲ ਗੱਡੀ ਤੋਂ ਡਿੱਗਣ ਕਾਰਨ ਮੌਤ

ਗਿੱਦੜਬਾਹਾ, 8 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ-ਬਠਿੰਡਾ ਰੇਲ ਸੈਕਸ਼ਨ 'ਤੇ ਸਥਿਤ ਪਿੰਡ ਬੱਲੂਆਣਾ ਨੇੜੇ ਇਕ ਲੜਕੀ ਦੀ ਰੇਲ ਗੱਡੀ ਵਿਚੋਂ ਡਿੱਗਣ ਕਾਰਨ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਰੇਲਵੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸ੍ਰੀ ਮੁਕਤਸਰ ਸਾਹਿਬ 'ਚ ਸੀਵਰੇਜ ਦੇ ਖਪਤਕਾਰਾਂ ਨਾਲ ਵਿਤਕਰਾ

ਸ੍ਰੀ ਮੁਕਤਸਰ ਸਾਹਿਬ, 8 ਫ਼ਰਵਰੀ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਸੀਵਰੇਜ਼ ਦੇ ਖਪਤਕਾਰਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ | ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਰੇ ਪੰਜਾਬ ਵਿਚ ਵਾਟਰ ਸਪਲਾਈ ਤੇ ਸੀਵਰੇਜ਼ ਦੇ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਚਾਈਨਾ ਡੋਰ ਦੀ ਲਪੇਟ 'ਚ ਆਉਣ ਕਾਰਨ ਗੰਭੀਰ ਜ਼ਖ਼ਮੀ

ਮਲੋਟ, 8 ਫ਼ਰਵਰੀ (ਪਾਟਿਲ)-ਚਾਇਨਾਂ ਡੋਰ ਦੀ ਲਪੇਟ ਵਿਚ ਆਉਣ ਕਰਕੇ ਪਿੰਡ ਮਾਹਣੀ ਖੇੜੇ ਦਾ ਰਹਿਣ ਵਾਲਾ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ¢ ਹਸਪਤਾਲ ਵਿਚ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਪੇਸ਼ੇ ਵਜੋਂ ਬੱਸ ਦਾ ਡਰਾਈਵਰ ਹੈ ਅਤੇ ਉਹ ਮੋਟਰਸਾਈਕਲ 'ਤੇ ਸਵਾਰ ਹੋ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅੱਜ

ਦੋਦਾ, 8 ਫ਼ਰਵਰੀ (ਰਵੀਪਾਲ)-ਸੈਨਿਕ ਵੈੱਲਫ਼ੇਅਰ ਕਲੱਬ ਪਿੰਡ ਭਲਾਈਆਣਾ ਦੇ ਸਮੂਹ ਸੈਨਿਕ ਵੀਰਾਂ ਵਲੋਂ 9 ਫ਼ਰਵਰੀ ਨੂੰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੈਨਿਕ ਜਸਪ੍ਰੀਤ ਸਿੰਘ, ਗਗਨਦੀਪ ਸਿੰਘ, ਬੋਹੜ ਸਿੰਘ, ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਮਲੋਟ, 8 ਫ਼ਰਵਰੀ (ਪਾਟਿਲ)-ਡੀ. ਏ. ਵੀ. ਕਾਲਜ ਮਲੋਟ ਦੇ ਵਿਦਿਆਰਥੀਆਂ ਨੇ ਪਿੰ੍ਰਸੀਪਲ ਸੁਭਾਸ਼ ਗੁਪਤਾ ਦੀ ਅਗਵਾਈ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਇਕਬਾਲ ਕੌਰ ਦੀ ਨਿਗਰਾਨੀ ਹੇਠ ਦਸਮੇਸ਼ ਗਰਲਜ਼ ਕਾਲਜ ਬਾਦਲ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜ਼ਿਲ੍ਹਾ ...

ਪੂਰੀ ਖ਼ਬਰ »

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈੱਲਫ਼ੇਅਰ ਸੁਸਾਇਟੀ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 8 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈੱਲਫ਼ੇਅਰ ਸੁਸਾਇਟੀ (ਰਜਿ:) ਸ੍ਰੀ ਮੁਕਤਸਰ ਸਹਿਬ ਦੀ ਮੀਟਿੰਗ ਸ਼ਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਸਵਿੰਦਰ ਸਿੰਘ ਜਨਰਲ ਸਕੱਤਰ, ਗੁਰਪਾਲ ਸਿੰਘ ਪਾਲੀ ...

ਪੂਰੀ ਖ਼ਬਰ »

ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 8 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਸ੍ਰੀ ਮੁਕਤਸਰ ਸਾਹਿਬ ਵਲੋਂ ਨਸ਼ਿਆਂ ਤੇ ਸਾਈਬਰ ਕਰਾਈਮ ਵਿਰੁੱਧ ਡੇਰਾ ਭਾਈ ਮਸਤਾਨ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੀ ...

ਪੂਰੀ ਖ਼ਬਰ »

ਪਿੰਡ ਹਰੀਕੇ ਕਲਾਂ ਵਿਖੇ ਸਾਹਿਤਕ ਮੇਲਾ 11 ਨੂੰ

ਸ੍ਰੀ ਮੁਕਤਸਰ ਸਾਹਿਬ, 8 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਬਾਬਾ ਲੰਗਰ ਸਿੰਘ ਸਪੋਰਟਸ ਕਲੱਬ (ਰਜਿ:) ਹਰੀਕੇ ਕਲਾਂ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਗਿਆਨ, ਸੰਗੀਤ ਤੇ ਕਲਾ ਦਾ ਗੁਲਦਸਤਾ 8ਵਾਂ ਸਾਹਿਤਕ ਮੇਲਾ 11 ਫ਼ਰਵਰੀ ਨੂੰ ਦਾਣਾ ਮੰਡੀ ਹਰੀਕੇ ਕਲਾਂ ਜ਼ਿਲ੍ਹਾ ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ 'ਚ ਬਰੀਵਾਲਾ ਦੀ ਟੀਮ ਰਹੀ ਜੇਤੂ

ਮੰਡੀ ਬਰੀਵਾਲਾ, 8 ਫ਼ਰਵਰੀ (ਨਿਰਭੋਲ ਸਿੰਘ)-ਬਾਬਾ ਮੋਡਾ ਸਪੋਰਟਸ ਕਲੱਬ ਬਰੀਵਾਲਾ ਵਲੋਂ ਬਰੀਵਾਲਾ ਵਾਸੀਆਂ ਅਤੇ ਐੱਨ. ਆਰ. ਆਈਜ਼. ਦੇ ਸਹਿਯੋਗ ਨਾਲ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਬਾਬਾ ਮੋਡਾ ਸਪੋਰਟਸ ਕਲੱਬ ਨੇ ਪਹਿਲਾ ਸਥਾਨ ਹਾਸਲ ਕਰਕੇ ...

ਪੂਰੀ ਖ਼ਬਰ »

ਮਾਤਾ ਦਲੀਪ ਕੌਰ ਛੱਤਿਆਣਾ ਨੂੰ ਸ਼ਰਧਾਂਜਲੀਆਂ ਭੇਟ

ਦੋਦਾ, 8 ਫ਼ਰਵਰੀ (ਰਵੀਪਾਲ)-ਰਣਜੀਤ ਸਿੰਘ ਤੇ ਬਲਜੀਤ ਸਿੰਘ ਆੜ੍ਹਤੀ ਪਿੰਡ ਛੱਤਿਆਣਾ ਦੇ ਮਾਤਾ ਦਲੀਪ ਕੌਰ ਪਤਨੀ ਸਵ: ਮੁਕੰਦ ਸਿੰਘ ਜੋ ਕਿ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ, ਨਮਿਤ ਡੇਰਾ ਸਾਹਿਬ ਛੱਤਿਆਣਾ ਵਿਖੇ ਅੰਤਿਮ ਅਰਦਾਸ ਮੌਕੇ ਵੱਖ-ਵੱਖ ਪਾਰਟੀਆਂ ਦੇ ...

ਪੂਰੀ ਖ਼ਬਰ »

ਨਸ਼ਿਆਂ ਤੇ ਸਾਇਬਰ ਕ੍ਰਾਈਮ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 8 ਫ਼ਰਵਰੀ (ਹਰਮਹਿੰਦਰ ਪਾਲ)-ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਲੋਂ ਸਲੱਮ ਏਰੀਆ ਸ੍ਰੀ ਮੁਕਤਸਰ ਸਾਹਿਬ ਵਿਖੇ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੇ ਸਾਇਬਰ ਕਰਾਈਮ ਤੋਂ ਬਚਾਉਣ ਲਈ ਜਾਗਰੂਕਤਾ ਕੈਂਪ ਲਗਾਇਆ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭੁੱਲਰ ਵਿਖੇ ਕੈਰੀਅਰ ਗਾਈਡੈਂਸ ਵਰਕਸ਼ਾਪ ਲਗਾਈ

ਸ੍ਰੀ ਮੁਕਤਸਰ ਸਾਹਿਬ, 8 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨਹਿਰੂ ਯੂਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਕੋਮਲ ਨਿਗਮ ਜ਼ਿਲ੍ਹਾ ਯੂਥ ਅਧਿਕਾਰੀ ਦੀ ਅਗਵਾਈ ਹੇਠ ਕੈਰੀਅਰ ਗਾਈਡੈਂਸ ਵਰਕਸ਼ਾਪ ਆਜ਼ਾਦ ਸਪੋਰਟਸ ਕਲੱਬ ਭੁੱਲਰ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਟਰੱਸਟ ਵਲੋਂ ਦਿੱਤੀ ਵੈਨ ਲਾਵਾਰਸ ਲਾਸ਼ਾਂ ਸੰਭਾਲਣ ਲਈ ਪਾ ਰਹੀ ਵਡਮੁੱਲਾ ਯੋਗਦਾਨ

ਸ੍ਰੀ ਮੁਕਤਸਰ ਸਾਹਿਬ, 8 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪ੍ਰਸਿੱਧ ਸਮਾਜ ਸੇਵਕ ਡਾ: ਐੱਸ. ਪੀ. ਸਿੰਘ ਉਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਵੱਖ-ਵੱਖ ਥਾਂਵਾਂ 'ਤੇ ਮੋਰਚਰੀ ਵੈਨਾਂ ਉਪਲਬਧ ਕਰਵਾਈਆਂ ਗਈਆਂ ਹਨ, ਤਾਂ ਜੋ ਲੋੜ ਪੈਣ 'ਤੇ ...

ਪੂਰੀ ਖ਼ਬਰ »

ਔਰਤ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ 'ਚ ਇਕ ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 8 ਫ਼ਰਵਰੀ (ਹਰਮਹਿੰਦਰ ਪਾਲ)-ਔਰਤ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ 'ਚ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ, ਜਿਸ ਦੀ ਗਿ੍ਫ਼ਤਾਰੀ ਬਾਕੀ ਹੈ | ਇਸ ਸੰਬੰਧੀ ਵੀਰਪਾਲ ਕੌਰ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਕਾਬੂ

ਮਲੋਟ, 8 ਫ਼ਰਵਰੀ (ਪਾਟਿਲ)-ਥਾਣਾ ਕਬਰਵਾਲਾ ਦੀ ਪੁਲਿਸ ਨੇ ਇਕ ਅੰਤਰਰਾਜੀ ਨਸ਼ਾ ਤਸਕਰ ਨੂੰ ਅੱਧਾ ਕਿੱਲੋਂ ਅਫ਼ੀਮ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਕਬਰਵਾਲਾ ਦੇ ਮੁੱਖ ਅਫ਼ਸਰ ਇੰਸਪੈਕਟਰ ਬਲਵੰਤ ਸਿੰਘ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX