ਤਾਜਾ ਖ਼ਬਰਾਂ


ਜ਼ਿਲ੍ਹਾ ਬਰਨਾਲਾ ਵਿਚ ਭਾਰਤ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ, ਸੜਕਾਂ ਤੇ ਰੇਲਵੇ ਟਰੈਕ ਜਾਮ
. . .  1 minute ago
ਬਰਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਜ਼ਿਲ੍ਹਾ ਬਰਨਾਲਾ ਵਿਚ ਪੂਰਨ ਸਮਰਥਨ ਮਿਲਿਆ ਹੈ। ਜ਼ਿਲ੍ਹਾ ਬਰਨਾਲਾ ਨੂੰ ਆਉਣ ਵਾਲੀਆਂ ਸਾਰੀਆਂ ਮੁੱਖ ਸੜਕਾਂ ਅਤੇ ਰੇਲਵੇ ਟਰੈਕ ਕਿਸਾਨਾਂ ਵਲੋਂ ਜਾਮ ਕਰ ਦਿੱਤੇ ਗਏ ਹਨ ਅਤੇ ਸ਼ਹਿਰਾਂ ਵਿਚ ਬਾਜ਼ਾਰ ਪੂਰਨ ਤੌਰ 'ਤੇ ਬੰਦ ਹਨ...
ਭਾਰਤ ਬੰਦ ਦੇ ਸੱਦੇ 'ਤੇ ਫਗਵਾੜਾ ਤੇ ਸੁਲਤਾਨਪੁਰ ਲੋਧੀ 'ਚ ਮੁਕੰਮਲ ਬੰਦ
. . .  3 minutes ago
ਫਗਵਾੜਾ/ਸੁਲਤਾਨਪੁਰ ਲੋਧੀ, 27 ਸਤੰਬਰ (ਹਰਜੋਤ ਸਿੰਘ ਚਾਨਾ/ਥਿੰਦ, ਹੈਪੀ, ਲਾਡੀ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਇਆ ਜਾ ਰਿਹਾ ਹੈ। ਜਿਸ ਤਹਿਤ ਫਗਵਾੜਾ ਵਿਖੇ ਸ਼ੂਗਰ ਮਿਲ...
ਸੰਯੁਕਤ ਕਿਸਾਨ ਮੋਰਚਾ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਵੱਡਾ ਹੁੰਗਾਰਾ
. . .  8 minutes ago
ਖੰਨਾ, 27 ਸਤੰਬਰ (ਹਰਜਿੰਦਰ ਸਿੰਘ ਲਾਲ) - ਸੰਯੁਕਤ ਕਿਸਾਨ ਮੋਰਚਾ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਵੱਡਾ ਹੁੰਗਾਰਾ ਮਿਲ ਰਿਹਾ ਹੈ। ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਏਕਤਾ ਬੰਦ ਨੂੰ ਸਫ਼ਲ ਬਣਾਇਆ ਜਾ ਰਿਹਾ ਹੈ...
ਮਲੋਟ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕਿਸਾਨ ਔਰਤਾਂ ਵਲੋਂ ਧਰਨੇ ਦੀ ਸ਼ੁਰੂਆਤ, ਤਪਾ ਮੰਡੀ ਵੀ ਬੰਦ, ਯਾਤਰੀਆਂ ਨੂੰ ਦਿੱਕਤਾਂ
. . .  16 minutes ago
ਮਲੋਟ/ਤਪਾ ਮੰਡੀ, 27 ਸਤੰਬਰ (ਪਾਟਿਲ/ਪ੍ਰਵੀਨ ਗਰਗ, ਵਿਜੇ ਸ਼ਰਮਾ) - ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਮਲੋਟ ਵਿਖੇ ਸੰਯੁਕਤ ਕਿਸਾਨ ਮੋਰਚੇ ਦੀਆਂ ਔਰਤਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਆਰੰਭ ਕਰਕੇ ਧਰਨੇ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਉੱਤੇ ਹੀ, ਤਪਾ ਮੰਡੀ ਵਿਚ ਬੰਦ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ...
ਅੰਮ੍ਰਿਤਸਰ ਵਿਚ ਬੰਦ ਕਾਰਨ ਬੱਸਾਂ ਬੰਦ
. . .  25 minutes ago
ਅੰਮ੍ਰਿਤਸਰ, 27 ਸਤੰਬਰ (ਸੁਰਿੰਦਰ ਕੋਛੜ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਇਆ ਜਾ ਰਿਹਾ ਹੈ। ਅੰਮ੍ਰਿਤਸਰ ਵਿਚ ਬੱਸਾਂ ਬੰਦ ਹਨ ਤੇ ਬੱਸਾਂ ਬੱਸ ਅੱਡੇ ਅੰਦਰ ਖੜੀਆਂ ਹੋਈਆਂ ਹਨ। ਇਸ ਦੇ ਨਾਲ ਹੀ ਮੁੱਖ ਰਸਤਿਆਂ ਨੂੰ ਬਦਲਿਆ ਗਿਆ ਹੈ...
ਟਾਂਡਾ ਤੇ ਦੋਰਾਹਾ 'ਚ ਭਾਰਤ ਬੰਦ ਨੂੰ ਭਰਪੂਰ ਸਮਰਥਨ
. . .  38 minutes ago
ਟਾਂਡਾ/ਦੋਰਾਹਾ, 27 ਸਤੰਬਰ (ਭਗਵਾਨ ਸਿੰਘ ਸੈਣੀ/ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਟਾਂਡਾ ਵਿਖੇ ਦੋਆਬਾ ਕਿਸਾਨ ਕਮੇਟੀ ਨੇ ਚੱਕਾ ਜਾਮ ਕਰ ਦਿੱਤਾ ਅਤੇ ਦੋਰਾਹਾ ਵਿਖੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਠੱਪ ਕਰ ਦਿੱਤਾ ਗਿਆ...
ਭਾਰਤ ਬੰਦ ਨੂੰ ਅਜਨਾਲਾ 'ਚ ਮਿਲਿਆ ਪੂਰਾ ਸਮਰਥਨ
. . .  50 minutes ago
ਅਜਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਅਜਨਾਲਾ ਖੇਤਰ 'ਚ ਪੂਰਾ ਸਮਰਥਨ ਮਿਲਿਆ ਹੈ। ਸਾਰੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਹਨ...
ਭਾਰਤ ਬੰਦ : ਕਿਸਾਨਾਂ ਵਲੋਂ ਦਿੱਲੀ-ਮੇਰਠ ਐਕਸਪ੍ਰੈਸ ਵੇਅ ਕੀਤਾ ਠੱਪ, ਗਾਜੀਪੁਰ ਬਾਰਡਰ ਵੀ ਬੰਦ
. . .  54 minutes ago
ਭਾਰਤ ਬੰਦ : ਕਿਸਾਨਾਂ ਵਲੋਂ ਦਿੱਲੀ-ਮੇਰਠ ਐਕਸਪ੍ਰੈਸ ਵੇਅ ਕੀਤਾ ਠੱਪ, ਗਾਜੀਪੁਰ ਬਾਰਡਰ ਵੀ ਬੰਦ...
ਫ਼ਿਰੋਜ਼ਪੁਰ 'ਚ ਕਿਸਾਨਾਂ ਵਲੋਂ ਧਰਨਾ ਪ੍ਰਦਰਸ਼ਨ
. . .  about 1 hour ago
ਫ਼ਿਰੋਜ਼ਪੁਰ, 27 ਸਤੰਬਰ (ਕੁਲਬੀਰ ਸਿੰਘ ਸੋਢੀ) - ਕੇਂਦਰ ਸਰਕਾਰ ਦੀ ਮੋਦੀ ਸਰਕਾਰ ਵਲੋਂ ਤਾਨਾਸ਼ਾਹੀ ਰਵਈਆ ਨੂੰ ਅਪਣਾਉਂਦੇ ਹੋਏ ਖੇਤੀ ਸਬੰਧੀ ਕਾਲੇ ਕਾਨੂੰਨ ਪਾਸ ਕੀਤੇ ਗਏ ਸਨ। ਜਿਸ ਦੇ ਵਿਰੋਧ ਵਿਚ ਸੰਯੁਕਤ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਫ਼ੈਸਲਾ ਲਿਆ ਗਿਆ ਸੀ। ਜਿਸ 'ਤੇ ਪਹਿਰਾ ਦਿੰਦੇ ਹੋਏ ਜ਼ਿਲ੍ਹੇ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਖੰਨਾ ਦਾ ਜੀ.ਟੀ. ਰੋਡ ਜਾਮ
. . .  about 1 hour ago
ਖੰਨਾ, 27 ਸਤੰਬਰ (ਹਰਜਿੰਦਰ ਸਿੰਘ ਲਾਲ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਖੰਨਾ ਵਿਚ ਨੈਸ਼ਨਲ...
ਅੰਮ੍ਰਿਤਸਰ ਦਿੱਲੀ ਕੌਮੀ ਮਾਰਗ ਤੇ ਰੇਲ ਮਾਰਗ ਕਿਸਾਨਾਂ ਵਲੋਂ ਠੱਪ
. . .  about 1 hour ago
ਜਲੰਧਰ, 27 ਸਤੰਬਰ (ਚਿਰਾਗ਼ ਸ਼ਰਮਾ) - ਭਾਰਤ ਬੰਦ ਦੇ ਸੱਦੇ 'ਤੇ ਕਿਸਾਨਾਂ ਵਲੋਂ ਜਲੰਧਰ ਦਾ ਪੀ.ਏ.ਪੀ. ਚੌਕ 'ਤੇ ਜਾਮ ਲਗਾ ਕੇ ਅੰਮ੍ਰਿਤਸਰ-ਦਿੱਲੀ ਕੌਮੀ ਮਾਰਗ ਤੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ ਕਰ ਦਿੱਤਾ ਗਿਆ...
⭐ਮਾਣਕ - ਮੋਤੀ⭐
. . .  about 1 hour ago
ਯੂ.ਪੀ. ਕੈਬਨਿਟ ਵਿਸਥਾਰ : ਯੋਗੀ ਆਦਿੱਤਿਆਨਾਥ ਦੀ ਕੈਬਨਿਟ ਵਿਚ 7 ਮੰਤਰੀ ਸ਼ਾਮਲ
. . .  1 day ago
ਬੰਗਲੌਰ ਨੇ ਮੁੰਬਈ ਦੇ ਖਿਲਾਫ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ’ਚ 6 ਵਿਕਟਾਂ ਦੇ ਨੁਕਸਾਨ’ਤੇ 165 ਦੌੜਾਂ ਬਣਾਈਆਂ
. . .  1 day ago
ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ
. . .  1 day ago
ਚੰਡੀਗੜ੍ਹ , 26 ਸਤੰਬਰ -ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸਾਡੇ ਵੀ ਬਦਲਦੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਦੀ ਤਰ੍ਹਾਂ ਬੇਇੱਜ਼ਤ ਨਹੀਂ ਹੁੰਦੇ । ਉਨ੍ਹਾਂ ਨੂੰ ਇਸ ਤਰ੍ਹਾਂ ਅਹੁਦੇ ਤੋਂ ਨਹੀਂ ਹਟਾਇਆ ...
ਪਹਿਲੀ ਵਾਰ ਨਵੇਂ ਬਣੇ ਮੰਤਰੀਆਂ ਨੂੰ ਮਿਲਿਆ ਨਿੱਜੀ ਸਟਾਫ
. . .  1 day ago
ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨਾਂ ਦਾ ਰਸਤਾ ਛੱਡ ਕੇ ਚਰਚਾ ਦਾ ਰਾਹ ਅਪਣਾਉਣ- ਨਰਿੰਦਰ ਸਿੰਘ ਤੋਮਰ
. . .  1 day ago
ਚੱਕਰਵਾਤ ਗੁਲਾਬ ਨੇ ਮਚਾਈ ਦਹਿਸ਼ਤ
. . .  1 day ago
ਨਵੀਂ ਦਿੱਲੀ, 26 ਸਤੰਬਰ - ਚੱਕਰਵਾਤ ਗੁਲਾਬ ਨੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟੀ ਇਲਾਕਿਆਂ ਵਿਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਗਿਆ ਹੈ ਕਿ ਅਗਲੇ ਤਿੰਨ ਘੰਟਿਆਂ ਵਿਚ ਆਂਧਰਾ ਪ੍ਰਦੇਸ਼ ਦੇ ਕਲਿੰਗਪੱਟਨਮ ਤੇ ਓਡੀਸ਼ਾ ਦੇ ਗੋਪਾਲਪੁਰ ਦੇ ਤੱਟਾਂ ਤੋਂ ਇਹ ਚਕਰਵਾਤ ਲੰਘੇਗਾ...
ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  1 day ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  1 day ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਪਰਵਾਸੀ ਸਮਸਿਆਵਾਂ



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX