ਜਲੰਧਰ : ਮੰਗਲਵਾਰ 19 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਤਾਜ਼ਾ ਖ਼ਬਰਾਂ

ਕਪੂਰਥਲਾ, 22 ਅਪ੍ਰੈਲ (ਅਮਰਜੀਤ ਕੋਮਲ)-ਕੋਰੋਨਾ ਮਹਾਂਮਾਰੀ ਕਾਰਨ ਹਸਪਤਾਲਾਂ ਵਿਚ ਵੱਧ ਰਹੀ ਆਕਸੀਜਨ ਦੀ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਂਦਰੀ ਰੇਲਵੇ ਮੰਤਰੀ ਪਿਊਸ਼ ਗੋਇਲ ਦੇ ਆਦੇਸ਼ਾਂ ਅਨੁਸਾਰ ਭਾਰਤੀ ਰੇਲਵੇ ਵਲੋਂ ਆਕਸੀਜਨ ਦੀ ਕਿੱਲਤ ਨੂੰ ਦੂਰ ਕਰਨ ਲਈ ਠੋਸ ਕਦਮ ਚੁੱਕੇ ਗਏ ਹਨ। ਇਸੇ ਤਹਿਤ ਹੀ ਅੱਜ ਰੇਲ ਕੋਚ ਫ਼ੈਕਟਰੀ ਕਪੂਰਥਲਾ ਨੇ ਆਪਣੇ ਆਕਸੀਜਨ ਪਲਾਂਟ ਵਿਚੋਂ 1210 ਕਿੱਲੋਗਰਾਮ ਤਰਲ ਆਕਸੀਜਨ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ ਇੱਥੋਂ ਦੀ ਇਕ ਆਕਸੀਜਨ ਸਪਲਾਈ ਕਰਨ ਵਾਲੀ ਕੰਪਨੀ ਜ਼ਰੀਏ ਭੇਜੀ ਹੈ ਤਾਂ ਜੋ ਕੋਰੋਨਾ ਵਾਇਰਸ ਨਾਲ ਜੂਝ ਰਹੇ ਮਰੀਜ਼ਾਂ ਨੂੰ ਆਕਸੀਜਨ ਦੀ ਘਾਟ ਕਾਰਨ ਆ ਰਹੀ ਮੁਸ਼ਕਿਲ ਨੂੰ ਦੂਰ ਕੀਤਾ ਜਾਵੇ। ਆਰ.ਸੀ.ਐਫ. ਵਲੋਂ ਤਰਲ ਆਕਸੀਜਨ ਦੀ ਸਪਲਾਈ ਗੁਰੂ ਨਾਨਕ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ ਦੇਣ ਨਾਲ ਰੇਲ ਡੱਬਿਆਂ ਦੇ ਉਤਪਾਦਨ 'ਤੇ ਕੁੱਝ ਅਸਰ ਪਵੇਗਾ, ਪ੍ਰੰਤੂ ਕੋਰੋਨਾ ਮਰੀਜ਼ਾਂ ਨੂੰ ਇਸ ਸੰਕਟ ਦੇ ਸਮੇਂ ਆਕਸੀਜਨ ਦੀ ਦਿੱਤੀ ਸਪਲਾਈ ਉਨ੍ਹਾਂ ਲਈ ਮਦਦਗਾਰ ਸਾਬਤ ਹੋਵੇਗੀ।

 

ਖ਼ਬਰ ਸ਼ੇਅਰ ਕਰੋ

 

2021-04-22 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 380