ਜਲੰਧਰ : ਸ਼ਨੀਵਾਰ 10 ਅੱਸੂ ਸੰਮਤ 553
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਤਾਜ਼ਾ ਖ਼ਬਰਾਂ

ਅੰਮ੍ਰਿਤਸਰ,13 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਬੇਅਦਬੀ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ । ਇਸੇ ਕੜੀ 'ਚ ਅੱਜ ਫਿਰ ਉਨ੍ਹਾਂ ਸੋਸ਼ਲ ਮੀਡੀਆ ਦੇ ਮਾਧਿਅਮ ਰਾਹੀ ਮੁੱਖ ਮੰਤਰੀ ਨੂੰ ਬਿਨਾਂ ਨਾ ਲਏ ਸੰਬੋਧਨ ਕਰਦਿਆਂ ਕਿਹਾ ਕਿ ਮੁੱਦੇ 'ਤੇ ਆਓ, ਭਟਕਾਉਣਾ ਬੰਦ ਕਰੋ । ਕੱਲ੍ਹ, ਅੱਜ ਤੇ ਕੱਲ੍ਹ - ਮੇਰੀ ਆਤਮਾ ਗੁਰੂ ਸਾਹਿਬ ਦੇ ਇਨਸਾਫ਼ ਦੀ ਮੰਗ ਕਰਦੀ ਹੈ ਤੇ ਆਉਣ ਵਾਲੇ ਸਮੇਂ ਵਿਚ ਵੀ ਕਰਦੀ ਰਹੇਗੀ। ਗੁਰੂ ਦੀ ਬੇਅਦਬੀ ਦੇ ਇਨਸਾਫ਼ ਦੀ ਮੰਗ ਪਾਰਟੀਆਂ ਤੋਂ ਉੱਪਰ ਹੈ । ਪਾਰਟੀ ਮੈਂਬਰਾਂ ਦੇ ਮੋਢੇ ਉੱਤੇ ਰੱਖ ਕੇ ਬੰਦੂਕ ਚਲਾਉਣੀ ਬੰਦ ਕਰੋ। ਤੁਸੀਂ ਆਪ ਸਿੱਧੇ ਤੌਰ 'ਤੇ ਇਸ ਦੇ ਜ਼ਿੰਮੇਵਾਰ ਅਤੇ ਜਵਾਬਦੇਹ ਹੋ।ਗੁਰੂ ਸਾਹਿਬ ਦੀ ਸੱਚੀ ਕਚਹਿਰੀ ਵਿਚ ਤੁਹਾਨੂੰ ਕੌਣ ਬਚਾਏਗਾ ।

 

ਖ਼ਬਰ ਸ਼ੇਅਰ ਕਰੋ

 

2021-05-13 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 380