ਜਲੰਧਰ : ਸੋਮਵਾਰ 2 ਕੱਤਕ ਸੰਮਤ 553
ਵਿਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਤਾਜ਼ਾ ਖ਼ਬਰਾਂ

ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ ਬਗ਼ਾਵਤ ਦੇ ਸੁਰ ਉਸ ਸਮੇਂ ਉੱਭਰ ਕੇ ਸਾਹਮਣੇ ਆ ਗਏ ਜਦੋਂ ਅੱਜ ਸਥਾਨਕ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਤੇ ਜ਼ਿਲ੍ਹਾ ਯੂਥ ਪ੍ਰਧਾਨ ਬਰਜਿੰਦਰ ਸਿੰਘ ਬੱਬਲੂ ਲੋਪੋਂ ਸਮੇਤ 60 ਦੇ ਕਰੀਬ ਸਰਪੰਚਾਂ, ਅਹੁਦੇਦਾਰਾਂ, ਕੌਂਸਲਰਾਂ ਅਤੇ ਪਾਰਟੀ ਆਗੂਆਂ ਨੇ ਹਾਈ ਕਮਾਨ ਨੂੰ ਇਸ ਨਿਯੁਕਤੀ 'ਤੇ ਮੁੜ ਵਿਚਾਰ ਕਰਨ ਲਈ ਦਸ ਦਿਨ ਦਾ ਅਲਟੀਮੇਟਮ ਦੇ ਦਿੱਤਾ। ਇਨ੍ਹਾਂ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਪਾਰਟੀ ਹਾਈ ਕਮਾਨ ਨੇ ਆਪਣਾ ਫ਼ੈਸਲਾ ਨਾ ਬਦਲਿਆ ਤਾਂ ਉਹ ਪਾਰਟੀ ਵਰਕਰਾਂ ਦੀ ਸਲਾਹ ਲੈ ਕੇ ਅਗਲੀ ਰਣਨੀਤੀ ਉਲੀਕਣਗੇ ਅਤੇ ਜੇਕਰ ਇਨ੍ਹਾਂ ਵਰਕਰਾਂ ਤੇ ਵੋਟਰਾਂ ਨੇ ਕਿਹਾ ਤਾਂ ਉਹ ਵਿਧਾਨ ਸਭਾ ਦੀ ਚੋਣ ਵੀ ਲੜਨਗੇ |

 

ਖ਼ਬਰ ਸ਼ੇਅਰ ਕਰੋ

 

2021-05-15 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 380