ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਤਾਜ਼ਾ ਖ਼ਬਰਾਂ

ਨਾਭਾ, 17 ਮਈ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਹਲਕਾ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਅੱਜ ਨਾਭਾ ਦੇ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਅੱਜ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਨਜਾਇਜ਼ ਪੁਲਿਸ ਕੇਸ ਪਾ ਕੇ ਉਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਤਹਿਤ ਨਾਭਾ ਪੁਲਿਸ ਵਲੋਂ ਸਿਆਸੀ ਰੰਜਸ਼ ਤਹਿਤ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਵਲੋਂ ਪੁਲਿਸ ਤੇ ਦਬਾਅ ਬਣਾ ਕੇ ਯੂਥ ਵਿੰਗ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਵਰਿੰਦਰ ਕੁਮਾਰ ਬਿੱਟੂ 'ਤੇ ਨਜਾਇਜ਼ ਪਰਚਾ ਦਰਜ ਕੀਤਾ ਗਿਆ ਹੈ, ਜੋ ਲੋਕਤੰਤਰ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਸਰਕਾਰ ਦੀ ਤਾਕਤ ਦਾ ਗਲਤ ਇਸਤੇਮਾਲ ਕਰਨ ਦੀ ਬਜਾਏ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਹਸਪਤਾਲਾਂ ਵਿਚ ਚੰਗੀਆਂ ਸਿਹਤ ਸੇਵਾਵਾਂ, ਆਕਸੀਜਨ ਅਤੇ ਕੋਰੋਨਾ ਵੈਕਸੀਨ ਦਾ ਪ੍ਰਬੰਧ ਕਰਨ।

 

ਖ਼ਬਰ ਸ਼ੇਅਰ ਕਰੋ

 

2021-05-17 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 380