ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਤਾਜ਼ਾ ਖ਼ਬਰਾਂ

ਚੰਡੀਗੜ੍ਹ , 17 ਮਈ - ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਰਲੇਵੇਂ ਤੋਂ ਬਾਅਦ ਅੱਜ ਸਾਂਝੇ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸ੍ਰ. ਸੁਖਦੇਵ ਸਿੰਘ ਢੀਂਡਸਾ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਐਲਾਨ ਕਰ ਦਿੱਤਾ ਹੈ ਅਤੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ।ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਕੁੱਝ ਚੌਣਵੇਂ ਸੀਨੀਅਰ ਆਗੂਆਂ ਦੀ ਹੋਈ ਮੀਟਿੰਗ ਵਿਚ ਪੰਥ ਅਤੇ ਪੰਜਾਬ ਦੀਆਂ ਸਿਰਮੋਰ ਹਸਤੀਆਂ ਜਿਨ੍ਹਾ ਵਿਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸਾਬਕਾ ਸਿਹਤ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ, ਜਥੇਦਾਰ ਰਜਿੰਦਰ ਸਿੰਘ ਕਾਂਝਲਾ, ਪੱਤਰਕਾਰ ਜਰਨੈਲ ਸਿੰਘ, ਸ: ਅਭੇ ਸਿੰਘ ਸੰਧੂ ਭਤੀਜਾ ਅਮਰ ਸ਼ਹੀਦ ਭਗਤ ਸਿੰਘ, ਸੰਤ ਬਾਬਾ ਛੋਟਾ ਸਿੰਘ ਜੀ, ਸਾਬਕਾ ਮੈਂਬਰ ਪਾਰਲੀਮੈਂਟ ਰਘੁਨੰਦਨ ਲਾਲ ਭਾਟੀਆ, ਸ਼ਹੀਦ ਹਵਲਦਾਰ ਅੰਮ੍ਰਿਤਪਾਲ ਸਿੰਘ, ਜਥੇਦਾਰ ਸੰਤੋਖ਼ ਸਿੰਘ ਸਾਹਨੀ ਗੁੜਗਾਂਵ ਅਤੇ ਡਾ. ਨਿਜ਼ਾਮ ਮਲੇਰਕੋਟਲਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੀਟਿੰਗ ਵਿਚ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਸੋਂ ਸ਼ਪਸੱਟੀਕਰਨ ਮੰਗਿਆ ਗਿਆ ਕਿ ਉਹ ਦੱਸਣ ਕਿ ਦਿੱਲੀ ਗੁਰਦੁਆਰਾ ਮੈਨਜਮੈਂਟ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਕੋਰੋਨਾ ਕਾਲ ਅਤੇ ਕਿਸਾਨ ਸੰਘਰਸ਼ ਦੌਰਾਨ ਦਾਨ ਵਜੋਂ ਆਈ ਰਕਮ ਦਾ ਵੇਰਵੇ ਸਬੰਧੀ ਵਾਈਟ ਪੇਪਰ ਜਾਰੀ ਕਰਨ ਤਾਂ ਜੋ ਦੇਸ਼ ਦੁਨੀਆ ਅੰਦਰ ਵੱਸ ਦੀ ਸਿੱਖ ਕੌਮ ਨੂੰ ਪਤਾ ਲੱਗ ਸਕੇ ਕਿ ਦਾਨ ਵਜੋਂ ਆਈ ਰਕਮ ਕਿਹੜੇ ਲੋਕਾਂ ਪਾਸੋਂ ਕਬੂਲ ਕੀਤੀ ਗਈ ਹੈ, ਕਿਉਂਕਿ ਇਸ ਵਕਤ ਫਿਲਮੀ ਅਦਾਕਾਰ ਅਮਿਤਾਬ ਬਚਨ ਜਿਸ ਦਾ ਨਾਮ ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਜੁੜਿਆ ਹੋਇਆ ਹੈ ਪਾਸੋਂ ਦਿੱਲੀ ਗੁਰਦੁਆਰਾ ਮੈਨਜਮੈਂਟ ਕਮੇਟੀ ਨੇ 12 ਕਰੋੜ ਰੁਪਏ ਹਾਸਿਲ ਕੀਤੇ ਹਨ। ਕੀ ਬਾਦਲ ਦੱਸਣਗੇ ਕਿ ਕਾਤਲਾਂ ਕੋਲੋਂ ਦਾਨ ਵਜੋਂ ਪੈਸੇ ਲੈਣੇ ਕਿਨ੍ਹੇ ਕੁ ਵਾਜਬ ਹਨ।

 

ਖ਼ਬਰ ਸ਼ੇਅਰ ਕਰੋ

 

2021-05-17 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 380