ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਤਾਜ਼ਾ ਖ਼ਬਰਾਂ

ਚੰਡੀਗੜ੍ਹ,18 ਮਈ (ਬਿਕਰਮਜੀਤ ਸਿੰਘ ਮਾਨ) - ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਦੇਸ਼ ਵਿਚ ਵੱਧ ਰਹੇ ਹਨ । ਪੰਜਾਬ ਵਿਚ ਪਿੰਡਾਂ ਨੂੰ ਉਤਸ਼ਾਹਿਤ ਕਰਨ ਲਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਰਾਜ ਸਰਕਾਰ ਦੀ 'ਕੋਰੋਨਾ ਮੁਕਤ ਪਿੰਡ ਅਭਿਆਨ' ਤਹਿਤ 100% ਟੀਕਾਕਰਨ ਟੀਚੇ ਨੂੰ ਪ੍ਰਾਪਤ ਕਰਨ ਵਾਲੇ ਹਰੇਕ ਪਿੰਡ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਵਿਕਾਸ ਗਰਾਂਟ ਦੇਣ ਦਾ ਐਲਾਨ ਕੀਤਾ ਹੈ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਸਰਪੰਚਾਂ ਨੂੰ ਪੰਚਾਇਤੀ ਫ਼ੰਡਾਂ ਵਿਚੋਂ 5000 ਰੁਪਏ ਪ੍ਰਤੀ ਦਿਨ ਵਰਤੋਂ ਲਈ ਅਤੇ ਨਾਲ ਹੀ ਐਮਰਜੈਂਸੀ ਵਿਚ ਕੋਵਿਡ ਦੇ ਇਲਾਜ ਲਈ ਵੱਧ ਤੋਂ ਵੱਧ 50,000 ਰੁਪਏ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਜਾਗਰੂਕਤਾ ਮੁਹਿੰਮ ਨੂੰ ਵੀ ਹੁਲਾਰਾ ਦੇਣ ਲਈ ਕਿਹਾ ਗਿਆ ਹੈ । ਇਸ ਦੇ ਨਾਲ ਹੀ ਸਰਪੰਚ ਅਤੇ ਪੰਚਾ ਨੂੰ ਠੀਕਰੀ ਪੈਰਾ ਦੇਣ ਲਈ ਵੀ ਕਿਹਾ ਗਿਆ । ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਰਾਜ ਸਰਕਾਰ ਵੱਖ - ਵੱਖ ਸਰੋਤਾਂ ਤੋਂ 18+ ਉਮਰ ਵਰਗ ਦੇ ਟੀਕਾਕਰਨ ਲਈ ਟੀਕੇ ਦੇ ਲੋੜੀਂਦੇ ਸਟਾਕ ਦੀ ਖ਼ਰੀਦ ਲਈ ਹਰ ਇਕ ਯਤਨ ਕਰ ਰਹੀ ਹੈ।

 

ਖ਼ਬਰ ਸ਼ੇਅਰ ਕਰੋ

 

2021-05-18 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 380