ਜਲੰਧਰ : ਵੀਰਵਾਰ 8 ਅੱਸੂ ਸੰਮਤ 553
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਤਾਜ਼ਾ ਖ਼ਬਰਾਂ

ਜੈਤੋ, 28 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ-ਕੋਟਕਪੂਰਾ ਰੋਡ ’ਤੇ ਸਥਿਤ ਢੈਪਈ ਨਹਿਰ ਵਿਚ ਨਹਾਉਣ ਆਏ ਤਿੰਨ ਲੜਕਿਆਂ ਵਿਚੋਂ ਇਕ ਦੇ ਡੁੱਬ ਕੇ ਮਰ ਜਾਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆ ਸਬ-ਡਵੀਜਨ ਜੈਤੋ ਦੇ ਉਪ ਕਪਤਾਨ ਪੁਲਿਸ ਪਰਮਿੰਦਰ ਸਿੰਘ ਗਰੇਵਾਲ ਪੀ.ਪੀ.ਐਸ., ਥਾਣਾ ਜੈਤੋ ਦੇ ਐਸ.ਐਚ.ਓ ਰਾਜੇ ਸ਼ ਕੁਮਾਰ ਨੇ ਦੱਸਿਆ ਹੈ ਕਿ ਜੈਤੋ-ਕੋਟਕਪੂਰਾ ਰੋਡ ’ਤੇ ਸਥਿਤ ਢੈਪਈ ਨਹਿਰ ਵਿਚ ਨਹਾਉਂਦਿਆ ਗਗਨ (17) ਪੁੱਤਰ ਛਿੰਦਰ ਰਾਮ ਵਾਸੀ ਦੁਆਰੇ ਆਣਾ ਰੋਡ ਕੋਟਕਪੂਰਾ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਰੁੜ੍ਹ ਗਿਆ ,ਨੂੰ ਬਚਾਉਣ ਦੀ ਬਜਾਏ ਉਸ ਦੇ ਦੋਵੇਂ ਸਾਥੀ ਚਲੇ ਗਏ । ਜਦ ਕਿ ਲੋਕਾਂ ਅਤੇ ਨੌਜਵਾਨ ਵੈੱਲਫੇਅਰ ਸੁਸਾਇਟੀ ਜੈਤੋ ਦੇ ਮੈਂਬਰਾਂ ਵਲੋਂ ਪਾਣੀ ਦੇ ਵਹਾਅ ਨਾਲ ਰੁੜੇ ਗਗਨ ਦੀ ਤਲਾਸ਼ ਕਰਨ ਲੱਗੇ ਅਤੇ ਕੋਸ਼ਿਸ਼ ਉਪਰੰਤ ਗਗਨ ਨੂੰ ਢੈਪਈ ਨਹਿਰ ਵਿਚੋਂ ਬਾਹਰ ਕੱਢਿਆ ਤੇ ਸਿਵਲ ਹਸਪਤਾਲ ਜੈਤੋ ਵਿਖੇ ਪਹੁੰਚਿਆ ਜਿਥੇ ਡਾਕਟਰੀ ਟੀਮ ਨੇ ਗਗਨ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

 

 

ਖ਼ਬਰ ਸ਼ੇਅਰ ਕਰੋ

 

2021-07-28 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 380