ਜਲੰਧਰ : ਸ਼ੁੱਕਰਵਾਰ 9 ਅੱਸੂ ਸੰਮਤ 553
ਵਿਚਾਰ ਪ੍ਰਵਾਹ: ਨੀਤੀਆਂ ਵਿਚ ਕਦੇ ਵੀ ਤਬਦੀਲੀ ਕੀਤੀ ਜਾ ਸਕਦੀ ਹੈ ਪਰ ਜੇ ਇਨ੍ਹਾਂ ਦੀ ਦਿਸ਼ਾ ਸਹੀ ਹੋਵੇ ਤਾਂ ਇਨ੍ਹਾਂ ਨੂੰ ਜੋਸ਼ ਨਾਲ ਲਾਗੂ ਕਰਨਾ ਚਾਹੀਦਾ ਹੈ। ਮਹਾਤਮਾ ਗਾਂਧੀ

ਤਾਜ਼ਾ ਖ਼ਬਰਾਂ

 21 ਸਤੰਬਰ ਤੋਂ ਮੋਤੀ ਮਹਿਲ ਪਟਿਆਲਾ ਵਿਖੇ ਦਿੱਤਾ ਜਾਵੇਗਾ ਰੋਸ ਧਰਨਾ - ਪਰਮਜੀਤ ਸਿੰਘ ਸਹੋਲੀ
ਨਾਭਾ, 14 ਸਤੰਬਰ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਅਗਵਾਈ ਵਿਚ ਪਾਰਟੀ ਦੇ ਮੁੱਖ ਦਫ਼ਤਰ ਮੋਤੀ ਬਾਗ ਵਿਖੇ ਅਹਿਮ ਮੀਟਿੰਗ ਹੋਈ। ਬੈਠਕ ਨੂੰ ਸੰਬੋਧਨ ਕਰਦਿਆਂ ਪਰਮਜੀਤ ਸਿੰਘ ਸਹੋਲੀ ਨੇ ਕਿਹਾ ਕਿ ਨਾਭਾ ਪਟਿਆਲਾ ਰੋਡ ਰੱਖੜਾ ਪਿੰਡ ਵਿਖੇ ਸ਼ੂਗਰ ਮਿੱਲ ਸ਼ੁਰੂ ਕਰਵਾਉਣ ਸਬੰਧੀ ਪੰਜਾਬ ਸਰਕਾਰ ਖ਼ਿਲਾਫ਼ ਲਗਾਤਾਰ ਧਰਨਾ ਦਿੱਤਾ ਗਿਆ ਸੀ ਪ੍ਰੰਤੂ ਅਜੇ ਤੱਕ ਸ਼ੂਗਰ ਮਿੱਲ ਪੰਜਾਬ ਸਰਕਾਰ ਵਲੋਂ ਸ਼ੁਰੂ ਨਹੀਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਸਮਾਣਾ ਤੋਂ ਵਿਧਾਇਕ ਰਜਿੰਦਰ ਸਿੰਘ ਨੇ ਸ਼ੂਗਰ ਮਿਲ ਚਲਾਉਣ ਲਈ ਮੁੱਦਾ ਉਠਾਇਆ ਸੀ ਜੋ ਇੱਕ ਸਹੀ ਕਦਮ ਸੀ, ਜਿਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲਣਾ ਸੀ। ਪਿਛਲੇ ਕਈ ਸਾਲਾਂ ਤੋਂ ਇਹ ਸ਼ੂਗਰ ਮਿੱਲ ਬੰਦ ਪਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਟਿਆਲਾ ਤੋਂ ਇਲਾਵਾ ਆਸ-ਪਾਸ ਦੇ ਕਈ ਜ਼ਿਲ੍ਹਿਆਂ ਦੇ ਕਿਸਾਨ ਪ੍ਰਭਾਵਿਤ ਹੋ ਰਹੇ ਹਨ।

 

ਖ਼ਬਰ ਸ਼ੇਅਰ ਕਰੋ

 

2021-09-14 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 380