ਜਲੰਧਰ : ਸੋਮਵਾਰ 2 ਕੱਤਕ ਸੰਮਤ 553
ਵਿਚਾਰ ਪ੍ਰਵਾਹ: ਬੋਲਣ ਦਾ ਅਤੇ ਚੁੱਪ ਰਹਿਣ ਦਾ ਵੀ ਇਕ ਸਮਾਂ ਹੁੰਦਾ ਹੈ। -ਵਿਲੀਅਮ ਕੈਕਸਟਨ

ਤਾਜ਼ਾ ਖ਼ਬਰਾਂ

ਅਜਨਾਲਾ, ਗੱਗੋਮਾਹਲ 18 ਸਤੰਬਰ (ਗੁਰਪ੍ਰੀਤ ਸਿੰਘ,ਬਲਵਿੰਦਰ ਸੰਧੂ, ਕੜਿਆਲ) - ਕੇਂਦਰ ਸਰਕਾਰ ਵਲੋਂ ਨਵੰਬਰ ਮਹੀਨੇ ਵਿਚ ਕਰਵਾਏ ਜਾ ਰਹੇ ਕੌਮੀ ਪ੍ਰਾਪਤੀ ਸਰਵੇਖਣ ਅਤੇ ਸਰਕਾਰੀ ਸਕੂਲਾਂ ਅੰਦਰ ਪੜ੍ਹਾਈ ਸਿੱਖਿਆ ਦੇ ਮਿਆਰ ਨੂੰ ਜਾਂਚਣ ਲਈ ਕ੍ਰਿਸ਼ਨ ਕੁਮਾਰ ਆਈ.ਏ.ਐੱਸ. ਸਕੱਤਰ ਸਕੂਲ ਸਿੱਖਿਆ ਪੰਜਾਬ ਵਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ ਕੀਤਾ ਜਾ ਰਿਹਾ ਹੈ। ਅਜਨਾਲਾ ਤਹਿਸੀਲ ਦੇ ਸਰਹੱਦੀ ਸਕੂਲਾਂ ਦਾ ਦੌਰਾ ਕਰਨ ਸਮੇਂ ਸਕੱਤਰ ਸਕੂਲ ਸਿੱਖਿਆ ਪੰਜਾਬ ਵਲੋਂ ਕੌਮੀ ਪ੍ਰਾਪਤੀ ਸਰਵੇਖਣ ਨੂੰ ਲੈ ਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕੌਮੀ ਸਰਵੇਖਣ ਵਿਚ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਉਨ੍ਹਾਂ ਨਾਲ ਮੁੱਖ ਦਫ਼ਤਰ ਚੰਡੀਗੜ੍ਹ ਤੋਂ ਸਿੱਖਿਆ ਅਧਿਕਾਰੀ ਵੀ ਹਾਜ਼ਰ ਸਨ।

 

ਖ਼ਬਰ ਸ਼ੇਅਰ ਕਰੋ

 

2021-09-18 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 380