ਜਲੰਧਰ : ਸ਼ੁੱਕਰਵਾਰ 6 ਕੱਤਕ ਸੰਮਤ 553
ਵਿਚਾਰ ਪ੍ਰਵਾਹ: ਬੋਲਣ ਦਾ ਅਤੇ ਚੁੱਪ ਰਹਿਣ ਦਾ ਵੀ ਇਕ ਸਮਾਂ ਹੁੰਦਾ ਹੈ। -ਵਿਲੀਅਮ ਕੈਕਸਟਨ

ਤਾਜ਼ਾ ਖ਼ਬਰਾਂ

ਚੰਡੀਗੜ੍ਹ, 18 ਸਤੰਬਰ - ਪੰਜਾਬ ਕਾਂਗਰਸ 'ਚ ਵੱਡਾ ਕਲੇਸ਼ ਛਿੜਿਆ ਹੋਇਆ ਹੈ | ਚਰਚਾ ਇਸ ਗੱਲ ਦੀ ਵੀ ਹੈ ਕਿ ਹਾਈਕਮਾਨ ਵਲੋਂ ਇਸ ਕਲੇਸ਼ ਨੂੰ ਨਿਬੇੜਨ ਲਈ ਮਾਮਲਾ ਇਕ ਬੰਨੇ ਕਰਨ ਬਾਰੇ ਸੋਚ ਲਿਆ ਗਿਆ ਹੈ | ਇਸ ਗੱਲ ਦੀ ਚਰਚਾ ਸਿਖ਼ਰਾਂ 'ਤੇ ਹੈ ਕਿ ਮੁੱਖ ਮੰਤਰੀ ਬਦਲਣ ਦੀਆਂ ਚਰਚਾਵਾਂ ਦੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹਾਈਕਮਾਨ ਸਮੇਤ ਸੀਨੀਅਰ ਕਾਂਗਰਸੀ ਲੀਡਰ ਕਮਲਨਾਥ ਅਤੇ ਮਨੀਸ਼ ਤਿਵਾੜੀ ਨਾਲ ਫ਼ੋਨ 'ਤੇ ਲੰਮੀ ਗੱਲ ਕੀਤੀ ਗਈ | ਇਸ ਸਾਰੇ ਘਟਨਾਕ੍ਰਮ ਦੌਰਾਨ ਅੱਜ ਸ਼ਾਮ ਨੂੰ ਕਾਂਗਰਸ ਵਲੋਂ ਸੱਦੀ ਵਿਧਾਇਕ ਦਲ ਦੀ ਮੀਟਿੰਗ ਦੌਰਾਨ ਕੋਈ ਨਾ ਕੋਈ ਫ਼ੈਸਲਾ ਹੋਣ ਦੇ ਆਸਾਰ ਜਤਾਏ ਜਾ ਰਹੇ ਹਨ | ਸੂਤਰਾਂ ਅਨੁਸਾਰ ਅੱਜ ਸ਼ਾਮ ਹੋਣ ਵਾਲੀ ਮੀਟਿੰਗ ਵਿਚ ਵਿਧਾਇਕ ਦਲ ਦਾ ਨਵਾਂ ਨੇਤਾ ਚੁਣਿਆ ਜਾ ਸਕਦਾ ਹੈ, ਜਿਸ ਮਗਰੋਂ ਕਾਂਗਰਸ 'ਚ ਸਿਆਸੀ ਭੂਚਾਲ ਆਉਣਾ ਸੁਭਾਵਿਕ ਹੈ | ਜੇਕਰ ਹਾਈਕਮਾਨ ਵਲੋਂ ਵਿਧਾਇਕ ਦਲ ਦਾ ਨੇਤਾ ਬਦਲਿਆ ਜਾਂਦਾ ਹੈ ਤਾਂ ਸਿੱਧੇ ਤੌਰ 'ਤੇ ਨਵਾਂ ਮੁੱਖ ਮੰਤਰੀ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ | ਉਧਰ ਵੱਖ ਵੱਖ ਚਰਚਾਵਾਂ ਦੌਰਾਨ ਮੁੱਖ ਮੰਤਰੀ ਬਣਨ ਦੇ ਚਾਹਵਾਨਾਂ ਦੀ ਦੌੜ ਸ਼ੁਰੂ ਹੋ ਚੁੱਕੀ ਹੈ ਜਿਸ ਵਿਚ ਸਭ ਤੋਂ ਮੂਹਰਲਾ ਨਾਂਅ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦਾ ਲਿਆ ਜਾ ਰਿਹਾ ਹੈ | ਉੱਧਰ ਪੰਜਾਬ ਕਾਂਗਰਸ ਭਵਨ 'ਚ ਨਵਜੋਤ ਸਿੰਘ ਸਿੱਧੂ, ਹਰੀਸ਼ ਰਾਵਤ, ਅਜੇ ਮਾਕਨ ਅਤੇ ਹੋਰ ਮੰਤਰੀ ਇਕੱਠੇ ਹੋ ਰਹੇ ਹਨ |

 

ਖ਼ਬਰ ਸ਼ੇਅਰ ਕਰੋ

 

2021-09-18 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 380