ਜਲੰਧਰ : ਵੀਰਵਾਰ 17 ਮੱਘਰ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਤਾਜ਼ਾ ਖ਼ਬਰਾਂ

ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਬੀ.ਐੱਸ.ਐਫ. ਨੂੰ ਸਰਹੱਦੀ ਖੇਤਰ ਵਿਚ ਦਿੱਤੇ ਵਾਧੂ ਅਧਿਕਾਰਾਂ ਦੀ ਕਰੜੀ ਆਲੋਚਨਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਨੇ ਇਹ ਫ਼ੈਸਲਾ ਜਲਦ ਵਾਪਸ ਨਾ ਲਿਆ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਜੇਲ੍ਹ ਭਰੋ ਜਾਂ ਗ੍ਰਿਫ਼ਤਾਰੀ ਅੰਦੋਲਨ ਸ਼ੁਰੂ ਕੀਤਾ ਜਾ ਸਕਦਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦਾ ਗੁਜਰਾਤ ਜਾਂ ਰਾਜਸਥਾਨ ਨਾਲ ਮੁਕਾਬਲਾ ਨਹੀਂ ਕੀਤਾ ਜਾ ਸਕਦਾ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੋਦੀ ਸਰਕਾਰ ਨੂੰ ਐਮਰਜੈਂਸੀ ਵਰਗੇ ਹਾਲਾਤ ਪੈਦਾ ਨਹੀਂ ਕਰਨ ਦੇਵੇਗਾ। ਇਸ ਮੌਕੇ ਪ੍ਰੋ. ਵਿਰਸਾ ਸਿੰਘ ਵਲਟੋਹਾ, ਵਿਧਾਇਕ ਬੋਨੀ ਅਜਨਾਲਾ, ਜਥੇਦਾਰ ਵੀਰ ਸਿੰਘ ਲੋਪੋਕੇ, ਲਖਬੀਰ ਸਿੰਘ ਲੋਧੀਨੰਗਲ, ਡਾ. ਦਲਬੀਰ ਸਿੰਘ ਵੇਰਕਾ, ਗੁਰਪ੍ਰਤਾਪ ਸਿੰਘ ਟਿੱਕਾ ਸਮੇਤ ਹੋਰ ਅਕਾਲੀ ਆਗੂ ਹਾਜ਼ਰ ਸਨ।

 

 

 

ਖ਼ਬਰ ਸ਼ੇਅਰ ਕਰੋ

 

2021-10-16 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 380