ਜਲੰਧਰ : ਸੋਮਵਾਰ 24 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਤਾਜ਼ਾ ਖ਼ਬਰਾਂ

ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਾਅਵਾ ਕੀਤਾ ਹੈ ਕਿ ਸੂਬੇ ਭਰ 'ਚ ਰੇਤ ਦੀ ਨਾਜਾਇਜ਼ ਮਾਈਨਿੰਗ ਤੇ 95 ਫ਼ੀਸਦੀ ਰੋਕ ਲਗਾਈ ਗਈ ਹੈ ਅਤੇ ਆਉਂਦੇ ਦਿਨਾਂ 'ਚ ਨਾਜਾਇਜ਼ ਮਾਈਨਿੰਗ ਦਾ ਧੰਦਾ ਬਿਲਕੁਲ ਖ਼ਤਮ ਕਰ ਦਿੱਤਾ ਜਾਵੇਗਾ ਤੇ ਲੋਕਾਂ ਨੂੰ ਸਸਤੀ ਰੇਤ ਮੁਹੱਈਆ ਕਰਵਾਈ ਜਾਵੇਗੀ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਵਲੋਂ 59 ਦਿਨਾਂ 'ਚ ਆਮ ਲੋਕਾਂ ਦੀ ਭਲਾਈ ਦੇ ਬੇਮਿਸਾਲ ਕੰਮ ਕੀਤੇ ਗਏ ਹਨ ਜੋ ਕਿ ਸਾਰੇ ਲੋਕਾਂ ਦੇ ਸਾਹਮਣੇ ਹਨ।

ਉਨ੍ਹਾਂ ਦੱਸਿਆ ਕਿ ਜੇਲ੍ਹਾਂ 'ਚ ਵੀ.ਆਈ.ਪੀ. ਕਲਚਰ ਖ਼ਤਮ ਕੀਤਾ ਜਾ ਰਿਹਾ ਹੈ ਅਤੇ ਇਸ ਲਈ ਪੰਜਾਬ ਦੀਆਂ ਜੇਲ੍ਹਾਂ 'ਚ ਵਿਸ਼ੇਸ਼ ਤੌਰ 'ਤੇ ਜੈਮਰ ਲਗਾਏ ਜਾ ਰਹੇ ਹਨ ਤਾਂ ਜੋ ਕੈਦੀ ਜੇਲ੍ਹ ਦੇ ਅੰਦਰ ਮੋਬਾਈਲ ਤੇ ਗੱਲਬਾਤ ਨਾ ਕਰ ਸਕਣ। ਉਨ੍ਹਾਂ ਦੱਸਿਆ ਕਿ ਜੇਲ੍ਹਾਂ 'ਚ ਕੈਦੀਆਂ ਨਾਲ ਕੈਦੀਆਂ ਵਰਗਾ ਹੀ ਸਲੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆਉਂਦੇ ਛੇ ਮਹੀਨਿਆਂ 'ਚ ਸੂਬੇ ਦੀਆਂ ਜੇਲ੍ਹਾਂ ਵਿਚ ਪੂਰੀ ਤਰ੍ਹਾਂ ਨਾਲ ਨਾਜਾਇਜ਼ ਧੰਦਿਆਂ 'ਤੇ ਕਾਬੂ ਪਾਇਆ ਜਾਵੇਗਾ।

 

ਖ਼ਬਰ ਸ਼ੇਅਰ ਕਰੋ

 

2022-05-15 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX