ਜਲੰਧਰ : ਵੀਰਵਾਰ 16 ਹਾੜ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਤਾਜ਼ਾ ਖ਼ਬਰਾਂ

ਨਵੀਂ ਦਿੱਲੀ, 18 ਮਈ- ਸ਼ੀਨਾ ਬੋਰਾ ਕਤਲ ਕੇਸ ਦੀ ਮੁੱਖ ਦੋਸ਼ੀ ਇੰਦਰਾਣੀ ਮੁਖਰਜੀ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਪਟੀਸ਼ਨਕਰਤਾ ਇੰਦਰਾਣੀ ਮੁਖਰਜੀ 'ਤੇ ਦੋਸ਼ ਹੈ ਕਿ ਉਸ ਨੇ ਰਾਹੁਲ ਮੁਖਰਜੀ ਨਾਲ ਆਪਣੀ ਧੀ ਦੇ ਲਿਵ-ਇਨ ਰਿਲੇਸ਼ਨ ਦੇ ਮੱਦੇਨਜ਼ਰ ਇਹ ਕਤਲ ਕੀਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਇੰਦਰਾਣੀ ਮੁਖਰਜੀ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਹੋ ਚੁੱਕੀ ਹੈ। ਇੰਦਰਾਣੀ ਮੁਖਰਜੀ ਦੀ ਗ੍ਰਿਫ਼ਤਾਰੀ ਉਸ ਦੇ ਡਰਾਈਵਰ ਦੇ ਕਬੂਲਨਾਮੇ ਤੋਂ ਬਾਅਦ ਹੋਈ ਹੈ, ਜਿਸ ਨੇ ਕਿਹਾ ਸੀ ਕਿ ਇੰਦਰਾਣੀ ਵੀ ਇਸ ਕਤਲ 'ਚ ਸ਼ਾਮਿਲ ਸੀ। ਪਟੀਸ਼ਨਕਰਤਾ ਇੰਦਰਾਣੀ ਮੁਖਰਜੀ ਦਾ ਇਲਜ਼ਾਮ ਹੈ ਕਿ ਉਸਨੇ ਰਾਹੁਲ ਮੁਖਰਜੀ ਨਾਲ ਆਪਣੀ ਧੀ ਦੇ ਲਿਵ-ਇਨ ਰਿਲੇਸ਼ਨਸ਼ਿਪ ਦੇ ਮੱਦੇਨਜ਼ਰ ਇਹ ਕਤਲ ਕੀਤਾ ਹੈ। ਜੋ ਪੀਟਰ ਮੁਖਰਜੀ ਦੀ ਸਾਬਕਾ ਪਤਨੀ ਦਾ ਪੁੱਤਰ ਹੈ। ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਦਲੀਲ ਦਿੱਤੀ ਕਿ ਪਟੀਸ਼ਨਰ 6.5 ਸਾਲਾਂ ਤੋਂ ਹਿਰਾਸਤ 'ਚ ਹੈ।

 

ਖ਼ਬਰ ਸ਼ੇਅਰ ਕਰੋ

 

2022-05-18 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX