ਜਲੰਧਰ : ਬੁਧਵਾਰ 22 ਹਾੜ ਸੰਮਤ 554
ਵਿਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖ਼ਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਤਾਜ਼ਾ ਖ਼ਬਰਾਂ

 ਅੰਮ੍ਰਿਤਸਰ, 24 ਮਈ (ਬਿਉਰੋ ਰਿਪੋਰਟ) ਵਿਜੀਲੈਂਸ ਬਿਊਰੋ ਅੰਮਿ੍ਤਸਰ ਨੇ ਇਕ ਵੱਡੀ ਕਾਰਵਾਈ ਕਰਦੇ ਹੋਏ ਜਾਅਲੀ ਜਨਮ ਸਰਟੀਫਿਕੇਟ ਬਣਾਉਣ ਵਾਲੇ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਅਤੇ ਉਨਾਂ ਕੋਲੋਂ 13 ਜਾਅਲੀ ਸਰਟੀਫਿਕੇਟ ਫੜ੍ਹੇ ਗਏ ਹਨ। ਇਸ ਸਬੰਧੀ ਵਿਜੀਲੈਂਸ ਬਿਓਰੇ ਦੇ ਐਸ ਐਸ ਪੀ ਦਲਜੀਤ ਸਿੰਘ ਢਿਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਵਿੰਦਰ ਸਿੰਘ ਹੈਲਪਰ ਦਫ਼ਤਰ ਪੰਜਾਬ ਸਕੂਲ ਸਿੱਖਿਆ ਬੋਰਡ, ਗੋਲਡਨ ਐਵੀਨਿਊ ਅੰਮ੍ਰਿਤਸਰ, ਪ੍ਰਾਇਵੇਟ ਏਜੰਟ ਜੈ ਕਪੂਰ, ਇੰਦਰਾ ਕਲੋਨੀ ਮਜੀਠਾ ਰੋਡ ਅਤੇ ਇਕ ਹੋਰ ਏਜੰਟ ਸੁਨੀਲ ਕੁਮਾਰ ਸਟੈਨੋਗ੍ਰਾਫਰ ਜਿਲ੍ਹਾ ਕਚਿਹਿਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਕ ਹੋਰ ਦੋਸ਼ੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਬੁਲਾਰੇ ਨੇ ਦੱਸਿਆ ਕਿ ਦੋਸ਼ੀਆਂ ਵਿਰੁੱਧ ਜੁਰਮ 420, 465, 466, 471, 120 ਬੀ, 7 ਪੀ.ਸੀ. ਐਕਟ 1988 ਅਧੀਨ ਮੁਕਦਮਾ ਦਰਜ਼ ਕਰ ਲਿਆ ਗਿਆ ਹੈ ਅਤੇ ਇਨਾਂ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇਕ ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ। ਉਨਾਂ ਦੱਸਿਆ ਕਿ ਇਸ ਧੰਦੇ ਵਿੱਚ ਪਾਏ ਜਾਣ ਵਾਲੇ ਬਾਕੀ ਦੋਸ਼ੀਆਂ ਨੂੰ ਵੀ ਤੁਰੰਤ ਗ੍ਰਿਫਤਾਰ ਕਰ ਲਿਆ ਜਾਵੇਗਾ।

 

ਖ਼ਬਰ ਸ਼ੇਅਰ ਕਰੋ

 

2022-05-24 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX