ਜਲੰਧਰ : ਵੀਰਵਾਰ 16 ਹਾੜ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਤਾਜ਼ਾ ਖ਼ਬਰਾਂ

ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸੰਬੰਧੀ ਯਤਨ ਆਰੰਭੇ ਗਏ ਹਨ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਰਾਹੀਂ ਚਲਾਏ ਜਾਂਦੇ ਗੁਰਮਤਿ ਸੰਗੀਤ ਵਿਦਿਆਲਿਆ ਅਤੇ ਮਿਸ਼ਨਰੀ ਕਾਲਜਾਂ ਵਿਚ ਕੀਰਤਨ ਸਿਖਲਾਈ ਲੈਣ ਵਾਲੇ ਵਿਦਿਆਰਥੀਆਂ ਨੂੰ ਤੰਤੀ ਸਾਜ਼ਾਂ ਦਾ ਅਭਿਆਸ ਲਾਜ਼ਮੀ ਕਰਨ ਲਈ ਆਖਿਆ ਹੈ।

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ 3 ਮਈ 2022 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਇਕ ਗੁਰਮਤਾ ਕਰਕੇ ਸ਼੍ਰੋਮਣੀ ਕਮੇਟੀ ਨੂੰ ਭੇਜਿਆ ਗਿਆ ਹੈ, ਜਿਸ ਵਿਚ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ 3 ਸਾਲ ਦੇ ਸਮੇਂ ਅੰਦਰ ਕੀਰਤਨ ਦੌਰਾਨ ਤੰਤੀ ਸਾਜ਼ ਲਾਗੂ ਕਰਨ ਦਾ ਆਦੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਧਾਮੀ ਵਲੋਂ ਰਾਗੀ ਜਥਿਆਂ ਨੂੰ ਵੀ ਤੰਤੀ ਸਾਜ਼ਾਂ ਦਾ ਅਭਿਆਸ ਕਰਨ ਦੀ ਅਪੀਲ ਕੀਤੀ ਗਈ ਹੈ ਅਤੇ ਇਸ ਤੋਂ ਇਲਾਵਾ ਨਵੇਂ ਰਾਗੀ ਜਥੇ ਤਿਆਰ ਕਰਨ ਸਮੇਂ ਗੁਰਮਤਿ ਮਿਸ਼ਨਰੀ ਕਾਲਜਾਂ ਅਤੇ ਗੁਰਮਤਿ ਸੰਗੀਤ ਵਿਦਿਆਲਿਆ ਵਿਚ ਤੰਤੀ ਸਾਜ਼ਾਂ ਦੇ ਅਧਿਆਪਕਾਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਗਿਆ ਹੈ।

 

ਖ਼ਬਰ ਸ਼ੇਅਰ ਕਰੋ

 

2022-05-25 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX