ਜਲੰਧਰ : ਵੀਰਵਾਰ 16 ਹਾੜ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਤਾਜ਼ਾ ਖ਼ਬਰਾਂ

ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਬਾਰੇ ਮਾਣਯੋਗ ਹਾਈਕੋਰਟ ਵਿਚ ਪੰਜਾਬ ਦੇ ਹਿੱਤਾਂ ਨੂੰ ਸਾਹਮਣੇ ਰੱਖ ਕੇ ਪੱਖ ਪੂਰਿਆ ਜਾਣਾ ਚਾਹੀਦਾ ਸੀ, ਜਿਸ ਵਿਚ ਪੰਜਾਬ ਦੀ ਸਰਕਾਰ ਨਾਕਾਮ ਨਜ਼ਰ ਆ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਕਿਸੇ ਵੀ ਕੀਮਤ 'ਤੇ ਕੇਂਦਰੀ ਯੂਨੀਵਰਸਿਟੀ ਨਹੀਂ ਬਣਨੀ ਚਾਹੀਦੀ ਅਤੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਸੰਜੀਦਾ ਹੋਣ ਦੀ ਲੋੜ ਹੈ। ਸਰਕਾਰ ਇਸ ਮਾਮਲੇ 'ਚ ਵੱਡੇ ਵਕੀਲਾਂ ਨਾਲ ਮਸ਼ਵਰਾ ਕਰਕੇ ਮਾਮਲਾ ਅੱਗੇ ਵਧਾਏ, ਤਾਂ ਜੋ ਪੰਜਾਬ ਦੀ ਵਿਰਾਸਤ ਸੁਰੱਖਿਅਤ ਰਹੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਦੇ ਮੁਲਾਜ਼ਮਾਂ 'ਤੇ ਕੇਂਦਰ ਦੇ ਸੇਵਾ ਨਿਯਮ ਲਾਗੂ ਕਰਨ ਦਾ ਪੰਜਾਬ ਵਿਰੋਧੀ ਫ਼ੈਸਲਾ ਸਾਹਮਣੇ ਆਇਆ ਸੀ ਅਤੇ ਹੁਣ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਕੇਸ ਵਿਚ ਇਹ ਯੂਨੀਵਰਸਿਟੀ ਪੰਜਾਬ ਤੋਂ ਖੁਸਦੀ ਨਜ਼ਰ ਆ ਰਹੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਹੱਕਾਂ 'ਤੇ ਹਿੱਤਾਂ 'ਤੇ ਡਾਕਾ ਬਰਦਾਸ਼ਯੋਗ ਨਹੀਂ ਹੈ, ਲਿਹਾਜ਼ਾ ਪੰਜਾਬ ਸਰਕਾਰ ਪੰਜਾਬ ਨਾਲ ਜੁੜੇ ਸਰੋਕਾਰਾਂ ਪ੍ਰਤੀ ਸੰਜੀਦਾ ਹੋਵੇ।

 

ਖ਼ਬਰ ਸ਼ੇਅਰ ਕਰੋ

 

2022-05-25 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX