ਜਲੰਧਰ : ਵੀਰਵਾਰ 16 ਹਾੜ ਸੰਮਤ 554
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਤਾਜ਼ਾ ਖ਼ਬਰਾਂ

ਸੀਚੇਵਾਲ (ਜਲੰਧਰ), 27 ਮਈ  (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ ਹੈ। ਇੱਥੇ ਸ਼ੁੱਕਰਵਾਰ ਨੂੰ ਸੰਤ ਅਵਤਾਰ ਸਿੰਘ ਜੀ ਦੀ 34ਵੀਂ ਬਰਸੀ ਮੌਕੇ ਕਰਵਾਏ ਸਮਾਗਮ 'ਚ ਭਾਗ ਲੈਣ ਪੁੱਜੇ ਮੁੱਖ ਮੰਤਰੀ ਨੇ ਸੂਬੇ 'ਚ ਜ਼ਮੀਨ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿਗਦੇ ਪੱਧਰ ਅਤੇ ਵਾਤਾਵਰਨ ਦੇ ਪ੍ਰਦੂਸ਼ਣ ਉੱਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਕੋ-ਇਕ ਦੁਰਲੱਭ ਤੇ ਬਹੁਮੁੱਲਾ ਕੁਦਰਤੀ ਸਰੋਤ ਪਾਣੀ ਬਚਾਉਣ ਅਤੇ ਵਾਤਾਵਰਨ ਪ੍ਰਦੂਸ਼ਣ ਦੀ ਰੋਕਥਾਮ ਲਈ ਫੌਰੀ ਲੋੜੀਂਦੇ ਕਦਮ ਚੁੱਕਣ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਇਕੱਲੀ ਸਰਕਾਰ ਇਹ ਕੰਮ ਨਹੀਂ ਕਰ ਸਕਦੀ, ਸਗੋਂ ਲੋਕਾਂ ਦੀ ਭਾਈਵਾਲੀ ਲਾਜ਼ਮੀ ਹੈ ਤਾਂ ਜੋ ਖ਼ਾਸ ਤੌਰ 'ਤੇ ਆਲਮੀ ਤਪਸ ਦੇ ਮੱਦੇਨਜ਼ਰ ਇਸ ਸਰੋਤ ਦੀ ਅਹਿਮੀਅਤ ਬਾਰੇ ਜਾਣੂੰ ਕਰਵਾਉਣ ਲਈ ਵਿਆਪਕ ਲੋਕ ਲਹਿਰ ਬਣਾਈ ਜਾਵੇ।

ਪਾਣੀ ਦੇ ਤੇਜ਼ੀ ਨਾਲ ਘਟਦੇ ਪੱਧਰ ਕਾਰਨ ਪੈਦਾ ਹੋ ਰਹੀ ਸਥਿਤੀ ਦੀ ਗੰਭੀਰਤਾ 'ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਜ਼ਮੀਨ ਹੇਠਲੇ ਪਾਣੀ ਦਾ ਸਬੰਧ ਹੈ, ਸੂਬੇ ਦੇ ਲਗਭਗ ਸਾਰੇ ਬਲਾਕ 'ਡਾਰਕ ਜ਼ੋਨ' 'ਚ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਜਾਣ ਕੇ ਬੇਹੱਦ ਦੁੱਖ ਹੋਇਆ ਹੈ ਕਿ ਦੁਬਈ ਤੇ ਹੋਰ ਅਰਬ ਮੁਲਕਾਂ 'ਚ ਤੇਲ ਕੱਢਣ ਲਈ ਵਰਤੀਆਂ ਜਾਣ ਵਾਲੀਆਂ ਮੋਟਰਾਂ ਦੀ ਹੁਣ ਪੰਜਾਬ 'ਚ ਧਰਤੀ ਹੇਠੋਂ ਪਾਣੀ ਕੱਢਣ ਲਈ ਵਰਤੋਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲਾਪਰਵਾਹੀ ਵਾਲੇ ਰੁਝਾਨ ਨੂੰ ਫੌਰੀ ਰੋਕਣ ਦੀ ਲੋੜ ਹੈ ਤਾਂ ਕਿ ਸਾਡੀਆਂ ਆਉਣ ਵਾਲੀਆਂ ਨਸਲਾਂ ਪਾਣੀ ਲਈ ਤਰਸਣ ਲਈ ਮਜਬੂਰ ਨਾ ਹੋਣ।

 

ਖ਼ਬਰ ਸ਼ੇਅਰ ਕਰੋ

 

2022-05-27 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX