ਜਲੰਧਰ : ਸੋਮਵਾਰ 24 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ. ਇਕਬਾਲ

ਤਾਜ਼ਾ ਖ਼ਬਰਾਂ

ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐੱਮ.ਡੀ. ਮੈਡਮ ਕਰਮਜੀਤ ਕੌਰ ਦੇਵਾ ਨੇ ਦੱਸਿਆ ਕਿ ਦਸਵੀਂ ਜਮਾਤ ਦੇ ਐਲਾਨੇ ਨਤੀਜੇ 'ਚੋਂ ਸਾਡੀ ਸੰਸਥਾ ਦੀ ਵਿਦਿਆਰਥਣ ਰਮਨਪ੍ਰੀਤ ਕੌਰ 632/650 97.23 ਫ਼ੀਸਦੀ ਅੰਕ ਲੈ ਕੇ ਮੈਰਿਟ ਲਿਸਟ 'ਚ 12ਵਾਂ ਰੈਂਕ, ਹਰਸ਼ਦੀਪ ਕੌਰ 631/650, 97.8 ਫ਼ੀਸਦੀ ਅੰਕ ਪ੍ਰਾਪਤ ਕਰਕੇ 13ਵਾਂ ਰੈਕ, ਮਹਿਕਦੀਪ ਕੌਰ ਨੇ 629/650, 96.77 ਫ਼ੀਸਦੀ ਅੰਕ 15 ਵਾਂ ਰੈਕ ਪ੍ਰਾਪਤ ਕਰਕੇ ਮੈਰਿਟ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਬਾਰ੍ਹਵੀਂ ਜਮਾਤ 'ਚੋਂ ਵੀ ਸਾਡੀ ਸੰਸਥਾ ਦੀਆਂ ਦੋ ਵਿਦਿਆਰਥਣਾਂ ਮੈਰਿਟ ਵਿਚ ਆਈਆਂ ਸਨ।

 

ਖ਼ਬਰ ਸ਼ੇਅਰ ਕਰੋ

 

2022-07-05 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX