ਚੰਡੀਗੜ੍ਹ, 6 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਆਪਣੇ ਨਵੇਂ ਬਣੇ ਮੰਤਰੀਆਂ ਸਣੇ ਕੈਬਨਿਟ ਮੀਟਿੰਗ ਕੀਤੀ ਗਈ। ਇਸ ਮਗਰੋਂ ਸੀ.ਐੱਮ. ਮਾਨ ਦੀ ਕੈਬਨਿਟ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ ਗਈ ਸਭ ਤੋਂ ਵੱਡੀ ਗਾਰੰਟੀ ਮੁਫ਼ਤ ਬਿਜਲੀ ਦੇ ਫ਼ੈਸਲੇ 'ਤੇ ਮੋਹਰ ਲਾਈ ਗਈ। ਇਸ ਸੰਬੰਧੀ ਜਾਣਕਾਰੀ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਰ ਬਿੱਲ 'ਤੇ 600 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਅਸੀਂ ਪੰਜਾਬ-ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਾਂਗੇ।
ਤਿਰੂਵਨੰਤਪੁਰਮ, 6 ਜੁਲਾਈ - ਕੇਰਲ ਦੇ ਰਾਜਪਾਲ ਆਰਿਫ਼ ਮੁਹੰਮਦ ਖ਼ਾਨ ਨੇ ਅੱਜ ਕੇਰਲ ਦੇ ਮੰਤਰੀ ਸਾਜੀ ਚੇਰਿਅਨ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਸਾਜੀ ਚੇਰੀਅਨ ਨੇ ਰਾਜ ਮੰਤਰੀ ਮੰਡਲ ਤੋਂ ...
...38 days ago
ਨਵੀਂ ਦਿੱਲੀ, 6 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਗੀਤਕਾਰ ਅਤੇ ਗਾਇਕ ਇਲਿਆਰਾਜਾ ਨੂੰ ਰਾਜ ਸਭਾ ਲਈ ਨਾਮਜ਼ਦ ਕੀਤੇ ਜਾਣ 'ਤੇ ਵਧਾਈ ਦਿੱਤੀ ਹੈ।
...38 days ago
ਤਰਨ ਤਾਰਨ, 6 ਜੁਲਾਈ (ਹਰਿੰਦਰ ਸਿੰਘ)-ਬੀਤੇ ਦਿਨੀਂ ਸੀ.ਆਈ.ਏ. ਸਟਾਫ਼ ਪੱਟੀ ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਪੁੱਛਗਿੱਛ ਤੋਂ ਬਾਅਦ ਉਸ ਨੂੰ ਨਸ਼ੇ ਦੇ ਕੇਸ ਵਿਚੋਂ ਗ੍ਰਿਫ਼ਤਾਰ ਨਾ ਕਰਨ ਲਈ ਡੀ.ਐੱਸ.ਪੀ. ਫ਼ਰੀਦਕੋਟ ...
...38 days ago
ਮੁੰਬਈ, 6 ਜੁਲਾਈ - ਮੁੰਬਈ ਐਂਟੀ ਨਾਰਕੋਟਿਕ ਸੈੱਲ ਬਾਂਦਰਾ ਯੂਨਿਟ ਨੇ 80 ਗ੍ਰਾਮ ਕੋਕੀਨ ਸਮੇਤ ਵਿਦੇਸ਼ੀ ਨਸ਼ਾ ਤਸਕਰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੋਕੀਨ ਦੀ ਕੀਮਤ 24 ਲੱਖ ਰੁਪਏ ਦੱਸੀ...
...38 days ago
ਨਵੀਂ ਦਿੱਲੀ, 6 ਜੁਲਾਈ - 'ਮੇਕ ਇਨ ਇੰਡੀਆ' ਲਈ ਕੇਂਦਰ ਦੇ ਉਤਸ਼ਾਹ ਵਿਚਕਾਰ ਘਰੇਲੂ ਖਿਡੌਣਾ ਉਦਯੋਗ ਦੀ ਦਰਾਮਦ 'ਚ ਗਿਰਾਵਟ ਅਤੇ ਨਿਰਯਾਤ 'ਚ ਤੇਜ਼ੀ ਨਾਲ ਵਾਧਾ ਦਰਜ ਕੀਤਾ...
ਸੁਨਾਮ ਊਧਮ ਸਿੰਘ ਵਾਲਾ, 6 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸੰਗਰੂਰ ਤੋਂ ਬਦਲ ਕੇ ਆਏ ਡੀ.ਐੱਸ.ਪੀ. ਭਰਪੂਰ ਸਿੰਘ ਵਲੋਂ ਅੱਜ ਡੀ.ਐੱਸ.ਪੀ. ਸੁਨਾਮ ਦਾ ਅਹੁਦਾ ਸੰਭਾਲ ਲਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ. ਭਰਪੂਰ ਸਿੰਘ...
ਨਵੀਂ ਦਿੱਲੀ, 6 ਜੁਲਾਈ - ਕੇਂਦਰੀ ਸਿਹਤ ਮੰਤਰਾਲੇ ਨੇ 18 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਕੋਵਿਡ-19 ਸਾਵਧਾਨੀ ਖ਼ੁਰਾਕ ਦਾ ਅੰਤਰ ਮੌਜੂਦਾ 9 ਮਹੀਨਿਆਂ ਤੋਂ ਘਟਾ ਕੇ 6 ਮਹੀਨੇ ਕਰ ਦਿੱਤਾ...
...38 days ago
ਤਿਰੂਵਨੰਤਪੁਰਮ, 6 ਜੁਲਾਈ - ਕੇਰਲ ਦੇ ਮੰਤਰੀ ਸਾਜੀ ਚੇਰੀਅਨ ਨੇ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੰਵਿਧਾਨ ਨੂੰ ਲੈ ਕੇ ਦਿੱਤੇ ਗਏ ਵਿਵਾਦਿਤ ਬਿਆਨ ਤੋਂ ਬਾਅਦ ਉਨ੍ਹਾਂ ਦੇ ਅਸਤੀਫ਼ੇ...
...38 days ago
ਲੰਡਨ, 6 ਜੁਲਾਈ - ਬਰਤਾਨੀਆ ਦੇ 2 ਹੋਰ ਮੰਤਰੀਆਂ ਜੌਨ ਗਲੇਨ ਅਤੇ ਵਿਕਟੋਰੀਆ ਐਟਕਿਨਸ ਨੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੀ ਸਰਕਾਰ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਕੱਲ੍ਹ ਪੰਜਾਬੀ ਮੂਲ ਦੇ ਮੰਤਰੀਆਂ ਖਜ਼ਾਨਾ ਮੰਤਰੀ ਰਿਸ਼ੀ ਸੁਨਾਕ ਅਤੇ ਸਿਹਤ ਮੰਤਰੀ...
ਚੰਡੀਗੜ੍ਹ, 6 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਰਕਾਰੀ ਦਫ਼ਤਰਾਂ 'ਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵਿਭਾਗਾਂ 'ਚ ਪੰਜਾਬੀ ਭਾਸ਼ਾ...
...38 days ago
ਕਾਠਮੰਡੂ, 6 ਜੁਲਾਈ - ਨਿਪਾਲ ਦੇ ਵਿੱਤ ਮੰਤਰੀ ਜਨਾਰਦਨ ਸ਼ਰਮਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਹ ਐਲਾਨ ਉਨ੍ਹਾਂ ਲੋਕ ਸਭਾ ਦੀ ਮੀਟਿੰਗ ਨੂੰ ਸੰਬੋਧਨ ਕਰਦਿਆ...
...38 days ago
ਚੰਡੀਗੜ੍ਹ, 6 ਜੁਲਾਈ (ਅਜੀਤ ਬਿਊਰੋ) - ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਡਾ. ਗੁਰਪ੍ਰੀਤ ਕੌਰ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ। ਇਸ ਮੌਕੇ ਭਗਵੰਤ ਮਾਨ ਦੇ ਨਾਲ ਨਾਲ ਡਾ. ਗੁਰਪ੍ਰੀਤ ਕੌਰ ਨੇ ਵੀ...
...38 days ago
ਅੰਮ੍ਰਿਤਸਰ, 6 ਜੁਲਾਈ (ਸੁਰਿੰਦਰ ਸਿੰਘ ਵਰਪਾਲ) - ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਵਿਆਹ ਦੀ ਮੁਬਾਰਕਬਾਦ ਦਿੱਤੀ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ...
ਨਵੀਂ ਦਿੱਲੀ, 6 ਜੁਲਾਈ - ਕੇਂਦਰੀ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ...
ਨਾਭਾ, 6 ਜੁਲਾਈ (ਕਰਮਜੀਤ ਸਿੰਘ) - ਭ੍ਰਿਸ਼ਟਾਚਾਰ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਲਗਪਗ 30 ਮਿੰਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ...
...38 days ago
ਮੁੰਬਈ, 6 ਜੁਲਾਈ - ਵੈਸਟ ਇੰਡੀਜ਼ ਖ਼ਿਲਾਫ਼ 3 ਇਕਦਿਨਾਂ ਮੈਚਾਂ ਲਈ ਭਾਰਤੀ ਕ੍ਰਿਕੇਟ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼ਿਖਰ ਧਵਨ ਟੀਮ ਦੇ ਕਪਤਾਨ ਹੋਣਗੇ, ਜਦਕਿ ਰਵਿੰਦਰ ਜਡੇਜਾ ਉਪ ਕਪਤਾਨ ਹੋਣਗੇ। ਇਸ ਤੋਂ ਇਲਾਵਾ ਰਿਤੂਰਾਜ ਗਾਇਕਵਾੜ...
ਚੰਡੀਗੜ੍ਹ, 6 ਜੁਲਾਈ (ਅਜੀਤ ਬਿਊਰੋ) - ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸੂਬੇ...
...38 days ago
ਚੰਡੀਗੜ੍ਹ, 6 ਜੁਲਾਈ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਨੂੰ ਵਧਾਈ ਦਿੱਤੀ ਹੈ।ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਛੋਟੇ ਦਾ ਨੰਬਰ ਵੱਡੇ ਤੋਂ ਬਾਅਦ...
...38 days ago
ਚੰਡੀਗੜ੍ਹ, 6 ਜੁਲਾਈ - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਲੋਕ ਸਭਾ ਸਪੀਕਰ ਓਮ ਬਿਰਲਾ ਦਾ ਉਨ੍ਹਾਂ ਨੂੰ ਵਿਆਹ ਦੀ ਵਧਾਈ ਦੇਣ 'ਤੇ ਧੰਨਵਾਦ ਕੀਤਾ...
...38 days ago
ਅੰਮ੍ਰਿਤਸਰ, 6 ਜੁਲਾਈ (ਹਰਮਿੰਦਰ ਸਿੰਘ)-ਬੀਤੇ ਕੁਝ ਸਮਾਂ ਪਹਿਲਾਂ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਸਾਹਮਣੇ ਇਕ ਇਮਾਰਤ ਡਿੱਗਣ ਦੇ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਕਮ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵਲੋਂ ਨਗਰ ਨਿਗਮ ਦੇ ਐੱਮ.ਟੀ.ਪੀ...
ਜਲੰਧਰ, 6 ਜੁਲਾਈ (ਅੰਮ੍ਰਿਤਪਾਲ)-ਜਲੰਧਰ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਵਲੋਂ 536 ਦੇ ਕਰੀਬ ਪਾਸਪੋਰਟ ਸਮੇਤ 4 ਟਰੈਵਲ ਏਜੰਟਾਂ ਨੂੰ ਕਾਬੂ ਕੀਤਾ। ਦੱਸਿਆ ਜਾ ਰਿਹਾ ਹੈ ਕਿ ਜਲੰਧਰ 'ਚ ਚਾਰ ਵੱਖ-ਵੱਖ ਦਫ਼ਤਰਾਂ ਤੋਂ ਇਨ੍ਹਾਂ ਨੂੰ ਕਾਬੂ ਕੀਤਾ ਗਿਆ ਹੈ।
ਨੂਰਪੁਰਬੇਦੀ, 6 ਜੁਲਾਈ (ਹਰਦੀਪ ਸਿੰਘ ਢੀਂਡਸਾ)-ਨੂਰਪੁਰਬੇਦੀ ਦੇ ਜੰਮਪਲ ਅਤੇ ਸੇਵਾਮੁਕਤ ਅਧਿਆਪਕ ਮਾਸਟਰ ਤੇਲੂ ਰਾਮ ਦੇ ਸਪੁੱਤਰ ਡਾ. ਮਨੀਸ਼ ਦੇਵ ਸ਼ਰਮਾ ਦੀ ਯੂਨੀਵਰਸਿਟੀ ਆਫ ਲੇਹ, ਲੱਦਾਖ ਵਿਖੇ ਬਤੌਰ ਰਜਿਸਟਰਾਰ ਨਿਯੁਕਤੀ ਹੋਈ ਹੈ। ਕੇਂਦਰ ਸ਼ਾਸਿਤ...
ਚੰਡੀਗੜ੍ਹ, 6 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੂਜਾ ਕਰਵਾਉਣ ਜਾ ਰਹੇ ਹਨ। ਇਸ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਵਧਾਈਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਮੁੱਖ ਮੰਤਰੀ ਨੂੰ ਮੇਰੀਆਂ ਦਿਲੋਂ ਵਧਾਈਆਂ...
...38 days ago
ਨਵੀਂ ਦਿੱਲੀ, 6 ਜੁਲਾਈ-ਡੀ.ਜੀ.ਸੀ.ਏ. ਨੇ ਸਪਾਈਸਜੈੱਟ ਨੂੰ ਭੇਜਿਆ ਨੋਟਿਸ, ਪਿਛਲੇ 18 ਦਿਨਾਂ 'ਚ ਖ਼ਰਾਬੀ ਦੀਆਂ ਅੱਠ ਘਟਨਾਵਾਂ 'ਤੇ ਮੰਗਿਆ ਜਵਾਬ
...38 days ago
ਅੰਮ੍ਰਿਤਸਰ, 6 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਅਜਾਇਬ ਘਰ ਵਿਖੇ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਬਲਾਚੌਰ, 6 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਸਕੱਤਰ ਹਰਬੰਸ ਲਾਲ ਚਣਕੋਆ ਇਸ ਫ਼ਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ। ਕਰੀਬ 66 ਸਾਲਾ ਬਸਪਾ ਆਗੂ ਚਣਕੋਆ ਬਿਜਲੀ ਵਿਭਾਗ 'ਚੋਂ ਸੇਵਾ ਮੁਕਤ ਸਨ। ਉਨ੍ਹਾਂ ਦੇ ਅਕਾਲ ਚਲਾਣੇ ਕਾਰਨ ਪਾਰਟੀ 'ਚ ਸੋਗ ਦੀ ਲਹਿਰ ਦੌੜ ਗਈ।
...38 days ago
ਮਹਿਲ ਕਲਾਂ, 6 ਜੁਲਾਈ (ਗੁਰਪ੍ਰੀਤ ਸਿੰਘ ਅਣਖੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੂਜਾ ਕਰਵਾਉਣ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਯਾਨੀ ਕਿ ਵੀਰਵਾਰ ਨੂੰ ਡਾਕਟਰ ਗੁਰਪ੍ਰੀਤ ਕੌਰ ਨਾਲ ਦੂਜਾ ਵਿਆਹ ਕਰਵਾਉਣਗੇ...
ਦਸੂਹਾ, 6 ਜੁਲਾਈ (ਕੌਸ਼ਲ)- ਪੰਜਾਬ ਸਰਕਾਰ ਵਲੋਂ ਕੀਤੀਆਂ ਗਈਆਂ ਸਮੂਹ ਪੰਜਾਬ 'ਚ 334 ਪੁਲਿਸ ਅਫ਼ਸਰਾਂ ਦੇ ਤਬਾਦਲਿਆਂ ਦੀ ਸੂਚੀ 'ਚઠਸਬ-ਡਿਵੀਜ਼ਨ ਡੀ.ਐੱਸ.ਪੀ. ਦਸੂਹਾ 'ਚ ਪੀ.ਪੀ.ਐੱਸ. ਬਲਬੀਰ ਸਿੰਘ ਸੰਧੂ ਨੂੰ...
ਜਲੰਧਰ, 6 ਜੁਲਾਈ (ਐੱਮ.ਐੱਸ.ਲੋਹੀਆ)-ਜਲੰਧਰ 'ਚ ਦਿਨ-ਦਿਹਾੜੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸ਼ਹਿਰ ਦੇ ਕੇਂਦਰੀ ਹਲਕੇ ਸੈਂਟਰਲ ਟਾਊਨ 'ਚ ਪੈਦਲ ਜਾਂ ਰਹੇ ਵਪਾਰੀ ਤੋਂ ਮੋਟਰਸਾਈਕਲ ਸਵਾਰ ਲੁਟੇਰੇ ਨਕਦੀ ਵਾਲਾ ਬੈਗ ਲੁੱਟ ਕੇ ਫ਼ਰਾਰ...
ਮਾਨਸਾ, 6 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਗੈਂਗਸਟਰ ਜੱਗੂ ਭਗਵਾਨਪੁਰੀਆ ਦਾ 6 ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਮਾਨਸਾ ਪੁਲਿਸ ਵਲੋਂ ਉਸ ਨੂੰ ਮੁੜ ਸਥਾਨਕ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਸਿਵਲ ਹਸਪਤਾਲ...
...38 days ago
ਨਿਊਯਾਰਕ, 6 ਜੁਲਾਈ-ਟੋਰਾਂਟੋ ਸਿਟੀ ਪ੍ਰਸ਼ਾਸਨ ਵਲੋਂ ਬੀਤੇ ਦਿਨ 100 ਦੇ ਕਰੀਬ ਸਿੱਖ ਸਿਕਿਉਰਿਟੀ ਗਾਰਡਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ ਅਤੇ ਕਿਹਾ ਸੀ ਕਿ, ਜੇਕਰ ਉਹ ਕਲੀਨ ਸ਼ੇਵ ਹੋਣਗੇ ਤਾਂ, ਹੀ ਨੌਕਰੀ ਤੇ ਰੱਖਿਆ ਜਾਵੇਗਾ। ਇਸ ਸੰਬੰਧੀ ਹੁਣ ਤਾਜ਼ਾ ਖ਼ਬਰ ਸਾਹਮਣੇ ਆ ਰਹੀ...
ਚੰਡੀਗੜ੍ਹ, 6 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਟਵਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ
ਹੁਸ਼ਿਆਰਪੁਰ, 6 ਜੁਲਾਈ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਤੋਂ ਸੀਨੀਅਰ ਪੱਤਰਕਾਰ ਹਰਪ੍ਰੀਤ ਕੌਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਤੀ ਬਰਜਿੰਦਰ ਸਿੰਘ (59) ਸਾਬਕਾ ਪੀ.ਸੀ.ਐੱਸ. ਅਧਿਕਾਰੀ ਦਾ ਅੱਜ ਸਵੇਰੇ ਦਿਲ ਦੀ ਗਤੀ ਰੁਕ...
ਜਲੰਧਰ, 6 ਜੁਲਾਈ (ਭੱਲਾ)-ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਥਾਣਾ ਨਵੀਂ ਬਾਰਾਦਰੀ 'ਚ ਦਰਜ ਹੋਏ ਕੇਸ 'ਚ ਨਾਮਜ਼ਦ ਪੰਜਾਬੀ ਫ਼ਿਲਮਾਂ ਦੇ ਕਲਾਕਾਰ ਰਾਣਾ ਜੰਗ ਬਹਾਦਰ ਨੂੰ ਪੁਲਿਸ ਨੇ ਅੱਜ ਗ੍ਰਿਫ਼ਤਾਰ ਕਰ ਲਿਆ ਹੈ...
ਨਵੀਂ ਦਿੱਲੀ, 6 ਜੁਲਾਈ-ਅਗਨੀਪਥ ਯੋਜਨਾ 'ਤੇ ਚਰਚਾ ਕਰਨ ਲਈ ਰੱਖਿਆ ਮੰਤਰਾਲੇ ਦੀ ਸਲਾਹਕਾਰ ਕਮੇਟੀ ਕੱਲ੍ਹ ਸਵੇਰੇ 7 ਜੁਲਾਈ ਨੂੰ ਬੈਠਕ ਕਰੇਗੀ। ਬੈਠਕ ਦੀ ਪ੍ਰਧਾਨਗੀ ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ।
ਚੰਡੀਗੜ੍ਹ, 6 ਜੁਲਾਈ-1989 ਬੈਚ ਦੇ ਆਈ.ਏ.ਐੱਸ. ਅਧਿਕਾਰੀ ਵਿਜੇ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਦਾ ਅਹੁਦਾ ਸੰਭਾਲ ਲਿਆ। ਜੰਜੂਆ ਨੇ ਅਨਿਰੁੱਧ ਤਿਵਾੜੀ ਦੀ ਥਾਂ ਪੰਜਾਬ ਦੇ ਨਵੇਂ ਮੁੱਖ ਸਕੱਤਰ ਦਾ ਅਹੁਦਾ ਸਾਂਭਿਆ, ਜਿਨ੍ਹਾਂ ਨੂੰ ਹੁਣ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ ਦਾ ਡਾਇਰੈਕਟਰ ਜਨਰਲ ਲਗਾਇਆ ਹੈ।
ਅੰਮ੍ਰਿਤਸਰ, 6 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ 'ਚ ਹੋ ਰਹੀ ਹੈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਹੋ ਰਹੀ ਇਸ ਮੀਟਿੰਗ 'ਚ ਸ਼੍ਰੋਮਣੀ ਕਮੇਟੀ...
ਸ੍ਰੀਨਗਰ, 6 ਜੁਲਾਈ-ਜੰਮੂ-ਕਸ਼ਮੀਰ 'ਚ ਖ਼ਰਾਬ ਮੌਸਮ ਦੇ ਕਾਰਨ ਅਮਰਨਾਥ ਯਾਤਰਾ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪਹਿਲਗਾਮ 'ਚ ਸ਼ਰਧਾਲੂਆਂ ਨੂੰ ਠਹਿਰਾਇਆ ਗਿਆ ਹੈ, ਇੱਥੇ ਪਵਿੱਤਰ ਗੁਫ਼ਾ 'ਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।
...38 days ago
ਸ਼ਿਮਲਾ, 6 ਜੁਲਾਈ-ਹਿਮਾਚਲ ਪ੍ਰਦੇਸ਼ 'ਚ ਮੀਂਹ ਕਾਰਨ ਭਾਰੀ ਤਬਾਹੀ ਮਚੀ ਹੋਈ ਹੈ। ਕੁੱਲੂ ਜ਼ਿਲ੍ਹੇ ਦੇ ਮਨੀਕਰਨ ਸਾਹਿਬ ਦੇ ਚੋਜ ਇਲਾਕੇ 'ਚ ਬੱਦਲ ਫੱਟਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਵੀ ਦਸ ਦੇਈਏ ਕਿ ਬੱਦਲ ਫੱਟਣ ਨਾਲ ਪਿੰਡ ਨੂੰ ਜਾਣ ਵਾਲਾ ਇਕਲੌਤਾ...
ਸੈਕਰਾਮੈਂਟੋ, 6 ਜੁਲਾਈ (ਹੁਸਨ ਲੜੋਆ ਬੰਗਾ)- ਉੱਤਰ ਪੱਛਮੀ ਇੰਡਿਆਨਾ 'ਚ ਇਕ ਬਲਾਕ ਪਾਰਟੀ ਦੌਰਾਨ ਹੋਈ ਗੋਲੀਬਾਰੀ 'ਚ 3 ਵਿਅਕਤੀਆਂ ਦੀ ਮੌਤ ਹੋ ਗਈ ਤੇ 7 ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਲੀਬਾਰੀ ਗੈਰੀ, ਇੰਡਿਆਨਾ ਦੇ ਰਿਹਾਇਸ਼ੀ...
ਜ਼ੀਰਕਪੁਰ, 6 ਜੁਲਾਈ (ਹੈਪੀ ਪੰਡਵਾਲਾ)-ਇੱਥੋਂ ਨੇੜਲੇ ਪਿੰਡ ਭਬਾਤ ਵਿਖੇ ਬਰਸਾਤੀ ਪਾਣੀ ਨਾਲ ਭਰੇ ਨਾਲੇ 'ਚ ਇਕ ਸਕੂਲੀ ਬੱਸ ਟੇਢੀ ਹੋ ਗਈ ਪਰ ਕਿਸੇ ਨੁਕਸਾਨ ਤੋਂ ਬਚਾਅ ਰਿਹਾ। ਜਾਣਕਾਰੀ ਮੁਤਾਬਿਕ ਸੜਕ 'ਤੇ ਬਰਸਾਤ ਦਾ ਪਾਣੀ ਭਰਿਆ ਹੋਣ ਕਾਰਨ ਪੰਚਕੂਲਾ ਦੇ ਇਕ ਨਿੱਜੀ...
ਭਗਤਾ ਭਾਈਕਾ, 6 ਜੁਲਾਈ ( ਸੁਖਪਾਲ ਸਿੰਘ ਸੋਨੀ)-ਸਥਾਨਕ ਬਲਾਕ ਦੇ ਪਿੰਡ ਦਿਆਲਪੁਰਾ ਭਾਈਕਾ ਵਿਖੇ ਬੀਤੀ ਰਾਤ ਇਕ ਵਿਅਕਤੀ ਦੀ ਪੱਖੇ ਤੋਂ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਜਗਸੀਰ ਸਿੰਘ ਵਾਸੀ ਦਿਆਲਪੁਰਾ ਭਾਈਕਾ...
ਸ਼ਿਮਲਾ, 6 ਜੁਲਾਈ-ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਦੇ ਧਾਲੀ ਇਲਾਕੇ 'ਚ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਜ਼ਮੀਨ ਖਿਸਕਣ ਕਾਰਨ ਸੜਕ ਕਿਨਾਰੇ ਸੌ ਰਹੀ ਇਕ ਕੁੜੀ ਦੀ ਮੌਤ ਹੋ ਗਈ ਅਤੇ 2 ਲੋਕ ਜ਼ਖ਼ਮੀ ਹੋ ਗਏ।
ਨਵੀਂ ਦਿੱਲੀ, 6 ਜੁਲਾਈ-ਭਾਰਤ 'ਚ ਪਿਛਲੇ 24 ਘੰਟਿਆਂ 'ਚ 16,159 ਨਵੇਂ ਮਾਮਲੇ ਸਾਹਮਣੇ ਆਏ ਹਨ। 15,394 ਰਿਕਵਰੀ ਅਤੇ 28 ਮੌਤਾਂ ਹੋਈਆਂ ਹਨ।
ਅੰਮ੍ਰਿਤਸਰ, 6 ਜੁਲਾਈ- ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ ਇਕ ਵਾਰ ਫਿਰ ਪੰਜ ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਰਾਣਾ ਕੰਦੋਵਾਲੀਆ ਕਤਲ ਮਾਮਲੇ 'ਚ ਜਾਂਚ ਅੱਗੇ ਵਧਾਉਣ 'ਤੇ ਹੋਰ ਕੜੀਆਂ ਜੋੜਨ ਲਈ ਅੰਮ੍ਰਿਤਸਰ ਪੁਲਿਸ ਨੂੰ ਲਾਰੈਂਸ ਦਾ ਰਿਮਾਂਡ...
ਨਵੀਂ ਦਿੱਲੀ, 6 ਜੁਲਾਈ-ਮਹਿੰਗਾਈ ਕਾਰਨ ਪ੍ਰੇਸ਼ਾਨ ਜਨਤਾ ਨੂੰ ਇਕ ਹੋਰ ਝਟਕਾ ਲੱਗਾ ਹੈ। ਗੈਸ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਭਾਰੀ ਵਾਧਾ ਕੀਤਾ ਹੈ। ਹੁਣ 14.2 ਕਿਲੋ ਦੇ ਘਰੇਲੂ ਐਲ.ਪੀ.ਜੀ. ਸਿਲੰਡਰ ਲਈ ਤੁਹਾਨੂੰ 50 ਰੁਪਏ ਹੋਰ ਦੇਣੇ ਪੈਣਗੇ...
...38 days ago
ਅੰਮ੍ਰਿਤਸਰ, 6 ਜੁਲਾਈ-ਰਾਣਾ ਕੰਦੋਵਾਲੀਆ ਕਤਲ ਕੇਸ 'ਚ ਪੰਜਾਬ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਅਦਾਲਤ 'ਚ ਪੇਸ਼ ਕੀਤਾ ਗਿਆ।
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX