ਜਲੰਧਰ : ਸ਼ੁੱਕਰਵਾਰ 28 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇਕਰ ਕੋਈ ਵਿਅਕਤੀ ਆਪਣਾ ਕੰਮ ਇਮਾਨਦਾਰੀ ਨਾਲ ਕਰਦਾ ਹੈ ਤਾਂ ਮੈਂ ਉਸ ਦੀ ਕਾਰਜਕੁਸ਼ਲਤਾ ਦਾ ਦੀਵਾਨਾ ਹਾਂ। -ਨੈਪੋਲੀਅਨ ਬੋਨਾਪਾਰਟ

ਤਾਜ਼ਾ ਖ਼ਬਰਾਂ

ਮਹਿਲ ਕਲਾਂ, 6 ਜੁਲਾਈ (ਗੁਰਪ੍ਰੀਤ ਸਿੰਘ ਅਣਖੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੂਜਾ ਕਰਵਾਉਣ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਯਾਨੀ ਕਿ ਵੀਰਵਾਰ ਨੂੰ ਡਾਕਟਰ ਗੁਰਪ੍ਰੀਤ ਕੌਰ ਨਾਲ ਦੂਜਾ ਵਿਆਹ ਕਰਵਾਉਣਗੇ। ਇਹ ਵਿਆਹ ਸਮਾਗਮ ਚੰਡੀਗੜ੍ਹ 'ਚ ਹੋਵੇਗਾ, ਜਿਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਮੇਤ ਪਹੁੰਚਣਗੇ। ਇਸ ਤੋਂ ਇਲਾਵਾ ਬਹੁਤ ਹੀ ਸੀਮਤ ਮਹਿਮਾਨਾਂ ਨੂੰ ਇਸ ਵਿਆਹ 'ਚ ਬੁਲਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਸਾਲ 2015 'ਚ ਭਗਵੰਤ ਮਾਨ ਦਾ ਆਪਣੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨਾਲ ਕਾਨੂੰਨੀ ਤਲਾਕ ਹੋ ਗਿਆ ਸੀ। ਇਸ ਵੇਲੇ ਉਹ ਦੋ ਬੱਚਿਆਂ ਸਮੇਤ ਅਮਰੀਕਾ 'ਚ ਰਹਿ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ 'ਚ ਜਦੋਂ ਉਸ ਦੇ ਦੋਵੇਂ ਬੱਚੇ ਵਿਸ਼ੇਸ਼ ਤੌਰ 'ਤੇ ਪੰਜਾਬ ਆਏ ਸਨ ਤਾਂ ਇਹ ਸੰਭਾਵਨਾ ਜਤਾਈ ਜਾ ਰਹੀ ਸੀ ਕਿ ਮੁੜ ਤੋਂ ਭਗਵੰਤ ਮਾਨ ਦਾ ਪਰਿਵਾਰ ਇਕੱਠਾ ਹੋਵੇਗਾ ਅਤੇ ਉਨ੍ਹਾਂ ਦੀ ਪਤਨੀ ਇੰਦਰਪ੍ਰੀਤ ਕੌਰ ਵਾਪਸੀ ਕਰੇਗੀ ਪਰ ਅਜਿਹਾ ਨਹੀਂ ਹੋਇਆ। ਹੁਣ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਡਾਕਟਰ ਗੁਰਪ੍ਰੀਤ ਕੌਰ ਨਾਲ ਆਪਣਾ ਦੂਜਾ ਵਿਆਹ ਕਰਵਾਉਣਗੇ।

 

ਖ਼ਬਰ ਸ਼ੇਅਰ ਕਰੋ

 

2022-07-06 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX