ਜਲੰਧਰ : ਮੰਗਲਵਾਰ 11 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਤਾਜ਼ਾ ਖ਼ਬਰਾਂ

ਫਗਵਾੜਾ, 7 ਅਗਸਤ (ਹਰਜੋਤ ਸਿੰਘ ਚਾਨਾ)-ਇਥੋਂ ਦੀ ਗੰਨਾ ਮਿੱਲ ਵਲੋਂ ਕਿਸਾਨਾਂ ਦੀ ਗੰਨੇ ਦੀ 72 ਕਰੋੜ ਰੁਪਏ ਦੀ ਅਦਾਇਗੀ ਨਾ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਕੱਲ੍ਹ ਲੁਧਿਆਣਾ-ਜਲੰਧਰ, ਜਲੰਧਰ-ਲੁਧਿਆਣਾ ਤੇ ਫਗਵਾੜਾ ਨਕੋਦਰ ਦੀਆਂ ਸੜਕਾਂ ਨੂੰ ਜਾਮ ਕਰਨ ਲਈ ਸ਼ੂਗਰ ਮਿੱਲ ਚੌਕ ਵਿਖੇ ਅਣਮਿੱਥੇ ਸਮੇਂ ਦਾ ਧਰਨਾ ਸਵੇਰੇ 11 ਵਜੇ ਸ਼ੁਰੂ ਕਰਨਗੇ । ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਤੇ ਸਥਾਨਕ ਪ੍ਰਧਾਨ ਕੁਲਵਿੰਦਰ ਕਾਲਾ ਸਰਪੰਚ ਅਠੋਲੀ ਨੇ ਦੱਸਿਆ ਕਿ ਇਸ ਸਬੰਧ ’ਚ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਹਰਪਾਲ ਚੀਮਾ ਨਾਲ ਵੀ ਮੀਟਿੰਗ ਹੋਣ ਦੇ ਬਾਵਜੂਦ ਵੀ ਇਹ ਕਿਸੇ ਸਿੱਟੇ ‘ ਤੇ ਨਹੀਂ ਪੁੱਜੀ ਜਿਸ ਕਾਰਨ ਕਿਸਾਨਾਂ ਨੂੰ ਅੱਜ ਤੋਂ ਅਣਮਿੱਥੇ ਸਮੇਂ ਲਈ ਧਰਨਾ ਲਗਾਉਣ ਲਈ ਮਜਬੂਰ ਹੋਣਾ ਪਿਆ ਹੈ । ਉਨ੍ਹਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ ’ਚ ਪੁੱਜਣ ਦੀ ਅਪੀਲ ਕੀਤੀ ਤੇ ਕਿਹਾ ਕਿ ਇਹ ਧਰਨਾ ਦਿਨ-ਰਾਤ ਜਾਰੀ ਰਹੇਗਾ। ਦੂਸਰੇ ਪਾਸੇ ਅੱਜ ਐਸ.ਐਸ.ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਕਿਸਾਨ ਆਗੂਆ ਨਾਲ ਇਸ ਸਬੰਧ ’ਚ ਮੀਟਿੰਗ ਕੀਤੀ ਤੇ ਇਸ ਨੂੰ ਕੁਝ ਸਮੇਂ ਲਈ ਮੁੱਲਤਵੀ ਕਰਨ ਦੀ ਅਪੀਲ ਕੀਤੀ ਪਰ ਕਿਸਾਨਾਂ ਨੇ ਆਪਣੀ ਬੇਵੱਸੀ ਜ਼ਾਹਿਰ ਕੀਤੀ ਤੇ ਕਿਹਾ ਕਿ ਉਨ੍ਹਾਂ ਨਾਲ ਇਹ ਅਨਿਆਂ ਹੋ ਰਿਹਾ ਹੈ , ਜਿਸ ਕਾਰਨ ਸਾਨੂੰ ਅਜਿਹਾ ਕਰਨਾ ਪੈ ਰਿਹਾ ਹੈ।

 

 

ਖ਼ਬਰ ਸ਼ੇਅਰ ਕਰੋ

 

2022-08-07 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX