ਜਲੰਧਰ : ਐਤਵਾਰ 9 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਤਾਜ਼ਾ ਖ਼ਬਰਾਂ

ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ, ਜਦਕਿ ਉਸਦਾ ਦੂਜਾ ਸਾਥੀ ਗੰਭੀਰ ਰੂਪ 'ਚ ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ 'ਚ ਜੇਰੇ ਇਲਾਜ ਦਾਖ਼ਲ ਹੈ। ਗੁਰਮੁਖ ਸਿੰਘ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਬਤੌਰ ਸੇਵਾਵਾਂ ਨਿਭਾ ਰਿਹਾ ਸੀ। ਇਹ ਦੋਵੇਂ ਵਿਅਕਤੀ ਮੋਟਰਸਾਈਕਲ ਤੇ ਆਪਣੇ ਪਿੰਡ ਪਿੱਪਲ ਮਾਜਰਾ ਤੋਂ ਸ੍ਰੀ ਚਮਕੌਰ ਸਾਹਿਬ ਵਿਖੇ ਆ ਰਹੇ ਸਨ ਕਿ ਉੱਥੇ ਫਿਰਦੇ ਅਵਾਰਾ ਪਸ਼ੂਆਂ ਨਾਲ ਟਕਰਾ ਗਏ, ਜਿਸ ਨਾਲ ਮੋਟਰਸਾਈਕਲ ਪਿੱਛੇ ਬੈਠੇ ਗੁਰਮੁਖ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।

 

ਖ਼ਬਰ ਸ਼ੇਅਰ ਕਰੋ

 

2022-08-13 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX