ਜਲੰਧਰ : ਐਤਵਾਰ 12 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਗਿਆਨ ਲਈ ਕੀਤੇ ਨਿਵੇਸ਼ ਦਾ ਵਿਆਜ ਸਭ ਤੋਂ ਜ਼ਿਆਦਾ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਤਾਜ਼ਾ ਖ਼ਬਰਾਂ

ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਲਖੀਮਪੁਰ ਖੀਰੀ ਕਤਲਕਾਂਡ ਦੇ ਦੋਸ਼ੀਆਂ ਨੂੰ ਅਜੇ ਤੱਕ ਸਖ਼ਤ ਸਜ਼ਾਵਾਂ ਨਾ ਦੇਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਉਕਤ ਕਾਂਡ ਦੀ ਬਰਸੀ ’ਤੇ ਅੱਜ ਐਸ.ਡੀ.ਐਮ.ਦਫਤਰ ਸੁਨਾਮ ਅੱਗੇ ਮ੍ਰਿਤਕਾਂ ਨੂੰ ਸ਼ਰਧਾਜਲੀ ਭੇਟ ਕਰਦਿਆਂ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ।ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।ਜਥੇਬੰਦੀ ਦੇ ਇਕ ਵਫ਼ਦ ਵਲੋਂ ਐਸ.ਡੀ.ਐਮ. ਸੁਨਾਮ ਰਾਹੀਂ ਇਕ ਮੰਗ ਪੱਤਰ ਦੇ ਕੇ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਗਈ ਕਿ ਲਖੀਮਪੁਰ ਖੀਰੀ ਕਤਲਕਾਂਡ, ਜਿਸ ਵਿਚ ਕਿ ਚਾਰ ਕਿਸਾਨਾਂ ਤੋਂ ਇਲਾਵਾ ਇਕ ਪੱਤਰਕਾਰ ਦੀ ਵੀ ਜਾਨ ਚਲੀ ਗਈ ਸੀ, ਦੇ ਕਥਿਤ ਸਾਜ਼ਿਸ਼ ਕਰਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਅਹੁਦੇ ਤੋਂ ਤੁਰੰਤ ਬਰਖਾਸਤ ਕਰਕੇ ਜੇਲ੍ਹ ਭੇਜਿਆ ਜਾਵੇ।ਉਨ੍ਹਾਂ ਕਿਹਾ ਕਿ ਇਸ ਕਤਲਕਾਂਡ ਵਿਚ ਬੇਕਸੂਰ ਕਿਸਾਨਾਂ ’ਤੇ ਦਰਜ ਕੀਤੇ ਗਏ ਝੂਠੇ ਪਰਚੇ ਰੱਦ ਕਰ ਕੇ ਤੁਰੰਤ ਰਿਹਾਅ ਕੀਤੇ ਜਾਣ।ਮ੍ਰਿਤਕ ਕਿਸਾਨ ਪਰਿਵਾਰਾਂ ਦੇ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ। 

 

ਖ਼ਬਰ ਸ਼ੇਅਰ ਕਰੋ

 

2022-10-03 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX