ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) ਲਹਿਰਾਗਾਗਾ-ਰਾਮਗੜ੍ਹ ਸੰਧੂਆਂ ਸੜਕ 'ਤੇ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਸਿੱਧੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਅਤੇ ਇਕ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਇਹ ਘਟਨਾ ਕੱਲ੍ਹ ਦੇਰ ਸ਼ਾਮ ਦੀ ਦੱਸੀ ਜਾਂਦੀ ਹੈ। ਜਾਣਕਾਰੀ ਅਨੁਸਾਰ ਸੁਖਵੀਰ ਸਿੰਘ (38) ਪੁੱਤਰ ਲਾਭ ਸਿੰਘ ਵਾਸੀ ਰਾਮਗੜ੍ਹ ਸੰਧੂਆਂ ਆਪਣੇ ਮੋਟਰਸਾਈਕਲ ਉੱਪਰ ਸਵਾਰ ਹੋ ਕੇ ਪਿੰਡ ਜਾ ਰਿਹਾ ਸੀ ਅਤੇ ਸਾਹਮਣੇ ਵਾਲੀ ਸਾਈਡ ਤੋਂ ਮੋਟਰਸਾਈਕਲ ਉੱਪਰ ਆ ਰਹੇ ਜਸਪ੍ਰੀਤ ਸਿੰਘ ਜੱਸਾ ਅਤੇ ਹੁਸਨ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਘੋੜੇਨਬ ਦੇ ਮੋਟਰਸਾਈਕਲਾਂ ਦੀ ਆਪਸ ਵਿਚ ਸਿੱਧੀ ਟੱਕਰ ਹੋ ਗਈ। ਇਸ ਘਟਨਾ ਵਿਚ ਸੁਖਵੀਰ ਸਿੰਘ ਰਾਮਗੜ੍ਹ ਸੰਧੂਆਂ ਦੀ ਮੌਕੇ ਉੱਪਰ ਹੀ ਮੌਤ ਹੋ ਗਈ, ਜਦਕਿ ਜਸਪ੍ਰੀਤ ਸਿੰਘ ਜੱਸਾ ਅਤੇ ਹੁਸਨ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਸਪ੍ਰੀਤ ਸਿੰਘ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਦੀ ਵੀ ਹਸਪਤਾਲ ਵਿਚ ਜੇਰੇ ਇਲਾਜ ਅੱਜ ਮੌਤ ਹੋ ਗਈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
...175 days ago
ਬੁਢਲਾਡਾ ,4 ਅਕਤੂਬਰ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਮਾਲ ਤੇ ਪੁਨਰਵਾਸ ਵਿਭਾਗ ਵਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਪੱਤਰ ਰਾਹੀਂ ਠੇਕਾ ਆਧਾਰਿਤ ਭਰਤੀ ਪਟਵਾਰੀਆਂ ...
...175 days ago
ਢਾਕਾ, 4 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
ਸੰਗਰੂਰ, 4 ਅਕਤੂਬਰ (ਧੀਰਜ ਪਸ਼ੋਰੀਆ)- ਸੂਬਾ ਪੱਧਰੀ ਸਮਾਗਮ ਪਟਿਆਲਾ ਵਿਖੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੋੜਾ ਮਾਜਰਾ ਨੇ ਸਿਵਲ ਹਸਪਤਾਲ ਸੰਗਰੂਰ ਦੇ ਬਲੱਡ ਬੈਂਕ ਦੀ ਵਧੀਆ ਕਾਰਗੁਜ਼ਾਰੀ ਲਈ ਪੰਜਾਬ...
...175 days ago
ਇੰਦੌਰ, 4 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
...175 days ago
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਕੈਪਟਨ ਸੰਦੀਪ ਸੰਧੂ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਵਲੋਂ ਇਸ ਸੰਬੰਧੀ...
ਕਰਨਾਲ, 4 ਅਕਤੂਬਰ (ਗੁਰਮੀਤ ਸਿੰਘ ਸੱਗੂ)- ਸੈਕਟਰ-3 ਸਥਿਤ ਇਕ ਦਵਾਈਆਂ ਦੀ ਫੈਕਟਰੀ 'ਚ ਲੱਗੀ ਅੱਗ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ...
ਮੰਡੀ ਲਾਧੂਕਾ, 4 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਇਸ ਵਾਰ ਝੋਨੇ ਦੇ ਸੀਜ਼ਨ ਵਿਚ ਤਰੋਬੜੀ ਮਾਈਨਰ ਵਿਖੇ ਨਹਿਰੀ ਵਿਭਾਗ ਵਲੋਂ ਪਾਣੀ ਪੂਰਾ ਦੇਣ ਤੇ ਇਲਾਕੇ ਦੇ ਕਿਸਾਨਾਂ ਵਲੋਂ ਖ਼ੁਸ਼ੀ ਪ੍ਰਗਟਾਈ ਗਈ। ਇਸ ਮੌਕੇ ਤੇ ਕਿਸਾਨ ਜਗਜੀਤ ਸਿੰਘ ਰੋਮੀ ਸਾਬਕਾ ਸਰਪੰਚ, ਮੰਗਲ ਸਿੰਘ ਸਰਪੰਚ...
...175 days ago
ਬੁਢਲਾਡਾ, 4 ਅਕਤੂਬਰ (ਸਵਰਨ ਸਿੰਘ ਰਾਹੀ)- ਅੱਜ ਇੱਥੇ ਟਰੱਕ ਓਪਰੇਟਰ ਯੂਨੀਅਨ ਬੁਢਲਾਡਾ ਦੀ ਪ੍ਰਧਾਨਗੀ ਸੰਬੰਧੀ ਚੱਲ ਰਹੇ ਰੇੜਕੇ ਨੂੰ ਲੈ ਕੇ ਚੱਲੀਆਂ ਗੋਲੀਆਂ 'ਚ ਦੋ ਓਪਰੇਟਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਯੂਨੀਅਨ ਨੇੜਲੇ ਲੋਕਾਂ ਨੇ ਦੱਸਿਆ ਕਿ...
...175 days ago
ਕੈਲੀਫੋਰਨੀਆ, 4 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ 4 ਪੰਜਾਬੀਆਂ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਕੈਲੀਫੋਰਨੀਆ ਦੇ ਮਰਸਡ ਕਾਉਂਟੀ ਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਗਵਾ ਕੀਤੇ ਗਏ ਚਾਰ...
ਦੇਹਰਾਦੂਨ, 4 ਅਕਤੂਬਰ- ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ 'ਚ ਦਰੋਪਦੀ ਕਾ ਡਾਂਡਾ ਚੋਟੀ 'ਤੇ ਬਰਫ਼ ਖਿਸਕਣ ਕਾਰਨ ਨਹਿਰੂ ਪਰਬਤਾਰੋਹੀ ਸੰਸਥਾ ਦੇ 29 ਪਰਬਤਾਰੋਹੀ ਫਸ ਗਏ। ਉਨ੍ਹਾਂ ਨੂੰ ਬਚਾਉਣ ਲਈ ਬਚਾਅ ਕਾਰਜ ਸ਼ੁਰੂ ਕਰ ਦਿੱਤਾ...
ਸਮਰਾਲਾ, 4 ਅਕਤੂਬਰ (ਗੋਪਾਲ ਸੋਫਤ)- ਸਥਾਨਕ ਦੁਰਗਾ ਮੰਦਿਰ ਰੋਡ ਦੇ ਵਸਨੀਕ 27 ਸਾਲਾ ਨੌਜਵਾਨ ਨੇ ਪਰੇਸ਼ਾਨੀ ਦੇ ਚੱਲਦਿਆਂ ਘਰ 'ਚ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪ੍ਰਿੰਸ ਸ਼ਰਮਾ ਪੁੱਤਰ ਬਲਜੀਤ ਸ਼ਰਮਾ...
...175 days ago
ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਅੱਜ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਖ਼ਤਮ...
ਮੁੰਬਈ, 4 ਅਕਤੂਬਰ- ਬੰਬੇ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ 'ਚ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਨਿਲ ਦੇਸ਼ਮੁੱਖ ਨੂੰ ਜ਼ਮਾਨਤ ਦੇ ਦਿੱਤੀ ਹੈ। ਅਨਿਲ ਦੇਸ਼ਮੁੱਖ 'ਤੇ ਮਨੀ ਲਾਂਡਰਿੰਗ ਦਾ ਦੋਸ਼ ਹੈ, ਜਿਸ ਦੇ ਚੱਲਦੇ ਉਹ ਪਿਛਲੇ ਕਈ ਮਹੀਨਿਆਂ ਤੋਂ ਜੇਲ੍ਹ...
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) ਲਹਿਰਾਗਾਗਾ ਦੀ ਅਨਾਜ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ 'ਚ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਆੜ੍ਹਤੀ ਦੇਵ ਰਾਜ...
ਲੁਧਿਆਣਾ, 4 ਅਕਤੂਬਰ (ਰੂਪੇਸ਼ ਕੁਮਾਰ)- ਲੁਧਿਆਣਾ ਨਗਰ ਨਿਗਮ ਵਲੋਂ ਅੱਜ ਹਾਊਸ ਦੀ ਮੀਟਿੰਗ ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿਤ ਗੁਰੂ ਨਾਨਕ ਭਵਨ ਵਿਖੇ ਰੱਖੀ ਗਈ ਹੈ, ਜਿੱਥੇ ਹਾਊਸ ਦੀ ਮੀਟਿੰਗ ਦੀ ਕਾਰਵਾਈ ਜਾਰੀ ਹੈ...
...175 days ago
ਨਵੀਂ ਦਿੱਲੀ, 4 ਅਕਤੂਬਰ-ਹਵਾਈ ਸੈਨਾ ਦਿਵਸ ਤੋਂ ਪਹਿਲਾਂ ਏਅਰ ਚੀਫ਼ ਮਾਰਸ਼ਲ ਵੀ.ਆਰ. ਚੌਧਰੀ ਨੇ ਵੱਡਾ ਐਲਾਨ ਕੀਤਾ ਹੈ। ਹਵਾਈ ਸੈਨਾ ਮੁਖੀ ਨੇ ਕਿਹਾ ਕਿ ਅਗਨੀਪਥ ਯੋਜਨਾ ਤਹਿਤ 'ਏਅਰ ਵੀ.ਆਰ' ਦੀ ਭਰਤੀ ਨੂੰ ਸੁਚਾਰੂ ਬਣਾਇਆ ਗਿਆ...
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਵੱਡੀ ਸਫ਼ਲਤਾ ਹਾਸਲ ਕਰਦਿਆਂ 2 ਵੱਖ-ਵੱਖ ਥਾਵਾਂ ਤੋਂ 1 ਟਿਫ਼ਨ ਬੰਬ, 2 ਏ.ਕੇ 56 ਰਾਈਫਲਾਂ, 25 ਜ਼ਿੰਦਾ ਕਾਰਤੂਸ, 1 ਪਿਸਟਲ...
...175 days ago
ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਸੁਪਰੀਮ ਕੋਰਟ ਵਲੋਂ ਮਾਨਤਾ ਦਿੱਤੇ ਜਾਣ ਦੇ ਰੋਸ ਵਜੋਂ ਅਤੇ ਆਰ.ਐੱਸ.ਐੱਸ. ਵਲੋਂ ਦੇਸ਼ 'ਚ ਘੱਟ ਗਿਣਤੀਆਂ...
...175 days ago
ਕੌਹਰੀਆਂ/ਸੰਗਰੂਰ, 4 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ)-ਹਲਕਾ ਦਿੜ੍ਹਬਾ ਦੇ ਪਿੰਡ ਰੋਗਲਾ ਦੀ ਕੋਆਪਰੇਟਿਵ ਸੁਸਾਇਟੀ ਦੇ ਗੇਟ ਅੱਗੇ ਖਾਤਾਧਾਰਕਾਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ...
ਮੋਗਾ, 4 ਅਕਤੂਬਰ (ਗੁਰਦੇਵ)-ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੋਂ ਤੋਂ ਸੀ.ਆਈ.ਏ. ਬਾਘਾਪੁਰਾਣਾ ਨੇ 1 ਵਿਅਕਤੀ ਨੂੰ ਵੱਡੀ ਮਾਤਰਾ 'ਚ ਵਿਸਫੋਟ ਸਮੱਗਰੀ ਅਤੇ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ...
ਬਟਾਲਾ, 4 ਅਕਤੂਬਰ (ਹਰਦੇਵ ਸਿੰਘ ਸੰਧੂ)-ਅੱਜ ਸਵੇਰੇ ਘਰੇਲੂ ਵਰਤੋਂ ਲਈ ਸਬਜ਼ੀ ਲੈ ਕੇ ਜਾ ਰਹੇ ਇਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਇਕ ਸਾਬਕਾ ਫ਼ੌਜੀ ਵਲੋਂ ਗੋਲੀ ਚਲਾਉਣ ਦੀ ਖ਼ਬਰ ਹੈ। ਇਸ ਬਾਰੇ ਕਬੱਡੀ ਖਿਡਾਰੀ ਜਰਮਨਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਹਸਨਪੁਰ ਕਲਾਂ ਨੇ...
ਅੰਮ੍ਰਿਤਸਰ, 4 ਅਕਤੂਬਰ (ਰੇਸ਼ਮ ਸਿੰਘ)-ਇੱਥੇ ਜ਼ਿਲ੍ਹਾ ਕਚਹਿਰੀਆਂ 'ਚ ਪੇਸ਼ੀ ਭੁਗਤਣ ਆਈ ਇਕ ਔਰਤ 'ਤੇ ਉਸ ਦੇ ਸਹੁਰੇ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ, ਜਿਸ ਵਲੋਂ ਉਸ ਨੂੰ ਤਲਵਾਰ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ...
ਤਪਾ ਮੰਡੀ, 4 ਅਕਤੂਬਰ (ਵਿਜੇ ਸ਼ਰਮਾ)-ਤਪਾ ਰੇਲਵੇ ਸਟੇਸ਼ਨ 'ਤੇ ਇਕ ਮਹਿਲਾ ਦੀ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਰੇਲਵੇ ਪੁਲਿਸ ਦੇ ਮੁਲਾਜ਼ਮ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਨਗਰ ਦੀ ਮਹਿਲਾ ਪੱਪੀ ਕੌਰ ਪਤਨੀ ਬੰਤ ਸਿੰਘ...
...175 days ago
ਮੋਗਾ, 4 ਅਕਤੂਬਰ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਸੀ.ਆਈ.ਏ. ਸਟਾਫ ਬਾਘਾ ਪੁਰਾਣਾ ਦੀ ਪੁਲਿਸ ਵਲੋਂ ਵੱਡੀ ਮਾਤਰਾ ਵਿਚ ਵਿਸਫੋਟਕ ਸਮੱਗਰੀ ਸਣੇ ਇਕ ਨੌਜਵਾਨ ਨੂੰ ਫੜ ਲੈਣ ਦਾ ਸਮਾਚਾਰ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਇਸ ਮਾਮਲੇ ਸੰਬੰਧੀ ਜ਼ਿਲ੍ਹਾ ਪੁਲਿਸ ਮੁਖੀ...
...175 days ago
ਨਵੀਂ ਦਿੱਲੀ, 4 ਅਕਤੂਬਰ-ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.) ਨੇ ਸਾਰੀਆਂ 'ਉੱਚ ਵਿਦਿਅਕ ਸੰਸਥਾਵਾਂ' ਨੂੰ ਇਕ ਅਨੁਪਾਲਨ ਅਧਿਕਾਰੀ ਨਿਯੁਕਤ ਕਰਨ ਲਈ ਲਿਖਿਆ ਹੈ, ਜੋ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫ਼ਤਰਾਂ ਨਾਲ ਤਾਲਮੇਲ ਕਰੇਗਾ।ਸਿੱਖਿਆ ਲਈ ਭਾਰਤ ਆਉਣ...
...175 days ago
ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)-ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਮਾਨਤਾ ਦੇਣ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ...
...175 days ago
ਟੋਕੀਓ, 4 ਅਕਤੂਬਰ - ਜਾਪਾਨ ਨੇਉੱਤਰੀ ਕੋਰੀਆ ਦੁਆਰਾ ਟੋਕੀਓ ਦੇ ਉੱਪਰੋਂ ਉੱਡਣ ਵਾਲੀ ਇਕ ਅਣਪਛਾਤੀ ਬੈਲਿਸਟਿਕ ਮਿਜ਼ਾਈਲ ਦਾਗਣ ਤੋਂ ਬਾਅਦ ਲੋਕਾਂ ਨੂੰ ਪਨਾਹਗਾਹਾਂ ਵਿਚ ਜਾਣ ਦੀ ਅਪੀਲ ਕੀਤੀ ਹੈ। ਕਿਓਡੋ ਨਿਊਜ਼ ਦੇ ਅਨੁਸਾਰ, ਅੱਜ ਤੜਕੇ, ਸਰਕਾਰ ਨੇ ਜਾਪਾਨ ਦੇ ਉੱਤਰੀ ਮੁੱਖ ਟਾਪੂ...
ਦੇਹਰਾਦੂਨ, 4 ਅਕਤੂਬਰ - ਉੱਤਰਾਖੰਡ ਦੀ ਦਰਮਾ ਘਾਟੀ 'ਚ ਚੀਨ ਦੀ ਸਰਹੱਦ ਨੇੜੇ ਆਖਰੀ ਚੌਕੀ 'ਤੇ ਇਸ ਮੌਸਮ ਦੀ ਤੀਜੀ ਬਰਫ਼ਬਾਰੀ ਹੋਈ ਹੈ। ਇਥੇ ਇਕ ਫੁੱਟ ਤੋਂ ਵੱਧ ਬਰਫ਼ ਪੈਣ ਕਾਰਨ ਦਰਮਾ ਘਾਟੀ...
ਰਾਜਾਸਾਂਸੀ, 4 ਅਕਤੂਬਰ (ਹਰਦੀਪ ਸਿੰਘ ਖੀਵਾ)-ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕਸਟਮ ਵਿਭਾਗ ਨੇ ਵਿਦੇਸ਼ੀ ਕਰੰਸੀ ਦੇ ਤਸਕਰ ਨੂੰ ਕਾਬੂ ਕੀਤਾ ਹੈ। ਅੰਮ੍ਰਿਤਸਰ ਕਸਟਮ ਵਿਭਾਗ ਨੇ ਲੰਡਨ ਤੋਂ ਪਰਤੇ ਇਕ ਵਿਦੇਸ਼ੀ ਯਾਤਰੀ ਕੋਲੋਂ ਲੱਖਾਂ ਰੁਪਏ...
ਇੰਦੌਰ, 4 ਅਕਤੂਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਅੱਜ ਇੰਦੌਰ ਦੇ ਹੋਲਕਰ ਸਟੇਡੀਅਮ 'ਚ ਖੇਡਿਆ ਜਾਵੇਗਾ। ਪਹਿਲਾਂ 2 ਮੈਚ ਜਿੱਤ ਕੇ ਭਾਰਤ ਤਿੰਨ ਮੈਚਾਂ ਦੀ ਲੜੀ ਦੀ ਪਹਿਲਾਂ ਹੀ ਆਪਣੇ ਨਾਂਅ...
...175 days ago
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਥਾਣਾ ਅਜਨਾਲਾ ਅਧੀਨ ਆਉਂਦੀ ਚੌਂਕੀ ਪੁਰਾਣੀ ਸੁੰਦਰਗੜ੍ਹ ਨੇੜੇ ਬੀ.ਐਸ.ਐਫ. ਜਵਾਨਾਂ ਵਲੋਂ ਰਾਤ ਸਮੇਂ ਡਰੋਨ ਦੀ ਹਲਚਲ ਦੇਖੀ ਗਈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ...
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX