ਜਲੰਧਰ : ਸ਼ੁੱਕਰਵਾਰ 24 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜੋ ਕਹੋ, ਉਸ ਨੂੰ ਪੂਰਾ ਕਰੋ, ਜੇ ਪੂਰਾ ਕਰਨ ਦਾ ਵਿਚਾਰ ਨਹੀਂ ਤਾਂ ਵਾਅਦਾ ਹੀ ਨਾ ਕਰੋ। -ਬਾਲੰਬਲ

ਤਾਜ਼ਾ ਖ਼ਬਰਾਂ

ਸਾਨ ਫਰਾਂਸਿਸਕੋ, 6 ਅਕਤੂਬਰ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੇ ਪੰਜਾਬੀ ਭਾਈਚਾਰੇ ਲਈ ਅੱਜ ਦਾ ਦਿਨ ਮਨਹੂਸ ਮੰਦਭਾਗਾ ਅਤੇ ਕਦੇ ਵੀ ਨਾ ਭੁੱਲਣ ਵਾਲਾ ਮੰਨਿਆ ਜਾਂਦਾ ਰਹੇਗਾ। ਪਿਛਲੇ ਤਿੰਨ ਦਿਨਾਂ ਤੋਂ ਇਕ ਪੰਜਾਬੀ ਪਰਿਵਾਰ ਦੇ ਅਗਵਾ ਕੀਤੇ ਚਾਰ ਜੀਆਂ ਦੀ ਫ਼ਿਕਰਮੰਦੀ ਹਰ ਦਰਦਮੰਦ ਦਿਲ ਦਿਮਾਗ਼ ਅੰਦਰ ਸੀ ਪਰ ਅੱਜ ਸ਼ਾਮੀਂ ਕਰੀਬ 7:00 ਵਜੇ ਜਿਉਂ ਹੀ ਇਨ੍ਹਾਂ ਚਾਰਾਂ ਜੀਆਂ ਜਸਦੀਪ ਸਿੰਘ (36), ਉਸ ਦੀ ਪਤਨੀ ਜਸਲੀਨ ਕੌਰ (27), ਬੇਟੀ ਅਰੋਹੀ ਢੇਰੀ (8) ਅਤੇ ਭਰਾ ਅਮਨਦੀਪ ਸਿੰਘ (39) ਦੀਆਂ ਲਾਸ਼ਾਂ ਮਰਸਿਡ ਨੇੜੇ ਪੈਂਦੇ ਸ਼ਹਿਰ ਡੌਸ ਪੇਲੇਸ ਦੇ ਬਾਹਰ ਖੇਤਾਂ ਵਿਚ ਵੀਰਾਨ ਥਾਂ ਤੋਂ ਬਰਾਮਦ ਹੋਈਆਂ, ਜਿੱਥੇ ਕਿ ਉਨ੍ਹਾਂ ਦੇ ਫੋਨ ਵੀ ਸੁੱਟੇ ਗਏ ਸਨ। ਇਸ ਖ਼ਬਰ ਨਾਲ ਸੋਗ ਦੀ ਲਹਿਰ ਅਮਰੀਕਾ 'ਚ ਜੰਗਲ ਦੀ ਅੱਗ ਵਾਂਗ ਫੈਲ ਗਈ। ਅਜੇ ਮਰਸਿਡ ਕਾਉਂਟੀ ਦੇ ਸ਼ੈਰਿਫ ਵਰਨੌਨ ਵਾਰਨਕੇ ਵਲੋਂ ਅੱਜ ਸਵੇਰੇ ਪ੍ਰੈੱਸ ਕਾਨਫ਼ਰੰਸ ਸੱਦੀ ਗਈ ਸੀ ਜਿਸ ਵਿਚ ਦੱਸਿਆ ਗਿਆ ਸੀ ਕਿ ਪੁਲਿਸ ਡਿਪਾਰਟਮੈਂਟ ਆਫ਼ ਜਸਟਿਸ, ਹਾਈਵੇ ਪੈਟਰੋਲ, ਐੱਫ.ਬੀ.ਆਈ ਅਤੇ ਹੋਰ ਜਾਂਚ ਏਜੰਸੀਆਂ ਪਰਿਵਾਰ ਨੂੰ ਲੱਭਣ ਲਈ ਲਗਾਤਾਰ ਕੰਮ ਕਰ ਰਹੀਆਂ ਹਨ।

 

ਖ਼ਬਰ ਸ਼ੇਅਰ ਕਰੋ

 

2022-10-06 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX