ਜਲੰਧਰ : ਬੁਧਵਾਰ 19 ਮਾਘ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਤਾਜ਼ਾ ਖ਼ਬਰਾਂ

ਫ਼ਾਜ਼ਿਲਕਾ, 1 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ 'ਚ ਅਣਪਛਾਤਿਆਂ ਵਲੋਂ ਇਕ ਨੌਜਵਾਨ ਤੋਂ ਲੁੱਟ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਨੌਜਵਾਨ ਨੂੰ ਫ਼ੱਟੜ ਕਰ ਦਿੱਤਾ । ਜਿਸ ਤੋਂ ਬਾਅਦ ਨੌਜਵਾਨ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ । ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਇਕ ਕਾਰਪੋਰੇਟ ਸੁਸਾਇਟੀ ਵਿਚ ਮੁਲਾਜਮ ਹੈ ਅਤੇ ਦਫ਼ਤਰ ਤੋਂ ਘਰ ਜਾ ਰਿਹਾ ਸੀ । ਨੌਜਵਾਨ ਕੋਲ 1.50 ਲੱਖ ਰੁਪਏ ਦੀ ਨਕਦ ਰਾਸ਼ੀ ਸੀ । ਜਿਸ ਦੀ ਅਣਪਛਾਤੀਆਂ ਨੇ ਲੁੱਟ ਕਰਨ ਦੀ ਕੋਸ਼ਿਸ਼ ਕੀਤੀ । ਪਰ ਨੌਜਵਾਨ ਨੇ ਹੌਸਲਾ ਨਹੀਂ ਹਾਰਿਆ । ਨੌਜਵਾਨ ਨੇ ਕਿਸੇ ਦੇ ਘਰ ਵਿਚ ਵੜ ਕੇ ਆਪਣੀ ਜਾਨ ਬਚਾਈ ਅਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਆਏ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ । ਪੁਲਿਸ ਨੇ ਜ਼ਖਮੀ ਨੌਜਵਾਨ ਤੋਂ ਜਾਣਕਾਰੀ ਹਾਸਿਲ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।

 

 

 

 

 
 

ਖ਼ਬਰ ਸ਼ੇਅਰ ਕਰੋ

 

2022-12-01 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX