ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਦੇ ਨਾਲ ਹੀ ਕਰੜੀ ਜਾਂਚ ਕਰਕੇ ਇਸ ਘਟਨਾ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਨਸ਼ਰ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਲਗਾਤਾਰ ਵਾਪਰ ਰਹੇ ਹਨ, ਪਰ ਸਰਕਾਰਾਂ ਇਨ੍ਹਾਂ ਨੂੰ ਠੱਲ੍ਹਣ ’ਚ ਫੇਲ੍ਹ ਹੋ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਅੱਜ ਵਾਲੀ ਘਟਨਾ ਨਾਲ ਇਕ ਵਾਰ ਫਿਰ ਸਿੱਖਾਂ ਨੇ ਨਾਲ-ਨਾਲ ਹਰ ਸੰਜੀਦਾ ਮਨੁੱਖ ਝੰਜੋੜਿਆ ਗਿਆ ਹੈ, ਕਿਉਂਕਿ ਕੋਈ ਵੀ ਮਨੁੱਖ ਧਾਰਮਿਕ ਅਸਥਾਨਾਂ ਦੀ ਬੇਹੁਰਮਤੀ ਬਰਦਾਸ਼ਤ ਨਹੀਂ ਕਰ ਸਕਦਾ। ਐਡਵੋਕੇਟ ਧਾਮੀ ਨੇ ਮੰਗ ਕੀਤੀ ਕਿ ਬੇਅਦਬੀਆਂ ਦੇ ਮਾਮਲੇ ਵਿਚ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਬੇਹੱਦ ਲਾਜ਼ਮੀ ਹੋਵੇ ਅਤੇ ਅਜਿਹੇ ਮਾਮਲਿਆਂ ਵਿਚ ਤੇਜ਼ੀ ਨਾਲ ਅਦਾਲਤੀ ਸੁਣਵਾਈ ਯਕੀਨੀ ਬਣੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਘਟਨਾ ਵਾਪਰਨ ਦੀ ਸੂਚਨਾ ਮਿਲਦੇ ਹੀ ਸ਼੍ਰੋਮਣੀ ਕਮੇਟੀ ਵਲੋਂ ਮੈਂਬਰ ਸ. ਸਰਵਣ ਸਿੰਘ ਕੁਲਾਰ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਮੌ ਸਾਹਿਬ ਦੇ ਮੈਨੇਜਰ ਮੋਹਨ ਸਿੰਘ, ਪ੍ਰਚਾਰਕ ਭਾਈ ਹਰਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਘਟਨਾ ਸਥਾਨ ’ਤੇ ਪੁੱਜੇ ਹਨ।
ਬਠਿੰਡਾ,5 ਦਸੰਬਰ (ਨਾਇਬ ਸਿੱਧੂ) - ਬਠਿੰਡਾ ਮਾਨਸਾ ਰੋਡ ਉਪਰ ਸਥਿਤ ਇਕ ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾ ਦਿੱਤੀ । ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋਈ ਹੈ । ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ...
ਲਹਿਰਾਗਾਗਾ, 5 ਦਸੰਬਰ (ਅਸ਼ੋਕ ਗਰਗ , ਕੰਵਲਜੀਤ ਸਿੰਘ ਢੀਂਡਸਾ)- ਨੇੜਲੇ ਪਿੰਡ ਖੰਡੇਬਾਦ ਵਿਖੇ ਦੇਰ ਸ਼ਾਮ ਬੁਲਟ ਮੋਟਰਸਾਈਕਲ ਤੇ ਫਾਰਚੂਨਰ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਮਿਲੀ...
ਲੁਧਿਆਣਾ , 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁਕਰੋੜੀ ਟੈਂਡਰ ਘੁਟਾਲੇ ਘੁਟਾਲੇ ਵਿਚ ਨਾਮਜ਼ਦ ਕੀਤੇ ਗਏ ਖੁਰਾਕ ਅਤੇ ਸਪਲਾਈ ਮਹਿਕਮੇ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਨੂੰ ਭਗੌੜਾ ਕਰਾਰ ਦੇ ਦਿੱਤਾ ...
ਗਾਂਧੀਨਗਰ, 5 ਦਸੰਬਰ- ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ. ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਵਕ ਸੰਪੰਨ ਹੋ ਗਈ। ਸਾਨੂੰ ਕੋਈ ਵੱਡੀ ਸ਼ਿਕਾਇਤ ਨਹੀਂ ਮਿਲੀ, ਸਿਰਫ਼ 3-4 ਸ਼ਿਕਾਇਤਾਂ...
...59 days ago
ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਤਾਇਆ ਚਮਕੌਰ ਸਿੰਘ ਵਲੋਂ ਅੱਜ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ...
ਨਵੀਂ ਦਿੱਲੀ ,5 ਦਸੰਬਰ - ਜਰਮਨ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਮੁਸ਼ਕਲ ਲਿਆਂਦੀ ਹੈ ।
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
...59 days ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
...59 days ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
...59 days ago
ਨਵੀਂ ਦਿੱਲੀ, 5 ਦਸੰਬਰ-ਆਰਥਿਕ ਤੌਰ 'ਤੇ ਕਮਜ਼ੋਰ ਵਰਗ ਮੁੱਦਿਆਂ (ਈ.ਡਬਲਯੂ.ਐਸ.)'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਦੇ ਖ਼ਿਲਾਫ਼ ਡੀ.ਐਮ.ਕੇ. ਨੇ ਵਲੋਂ ਸੁਪਰੀਮ ਕੋਰਟ...
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਰਦਨਾਕ ਕਾਰਾ ਨਾ ਮੁਆਫ਼ੀਯੋਗ ਹੈ।ਉਨ੍ਹਾਂ ਮੁੱਖ ਮੰਤਰੀ...
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਘੁਮਾਰ ਮੰਡੀ ’ਚ ਸਥਿਤ ਚੌਧਰੀ ਕਰੌਕਰੀ ਹਾਊਸ ਵਿਖੇ ਛਾਪੇਮਾਰੀ ਕੀਤੀ...
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
...59 days ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
...59 days ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਪਿੰਡ ਮਨਸੂਰਪੁਰ ’ਚ ਬੀਤੀ ਰਾਤ ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਗੁਰੂ ਘਰ ’ਚ ਦਾਖ਼ਲ ਹੋ ਕੇ ਗੁਰੂ ਘਰ ਦੀ ਬੇਅਦਬੀ ਕੀਤੀ ਗਈ। ਸੀ.ਸੀ.ਟੀ.ਵੀ. ਫੁਟੇਜ਼ ਅਨੁਸਾਰ ਦੋਸ਼ੀ ਬੀਤੀ ਰਾਤ ਕਰੀਬ 12.30 ਵਜੇ ਦਾਖ਼ਲ ਹੋਏ। ਜਦੋਂ ਸਵੇਰੇ ਗੁਰੂ ਘਰ...
ਸ੍ਰੀ ਮੁਕਤਸਰ ਸਾਹਿਬ,5 ਦਸੰਬਰ (ਬਲਕਰਨ ਸਿੰਘ ਖਾਰਾ)- ਅੱਜ ਧੁੰਦ ਕਾਰਨ ਪਿੰਡ ਮਹੂਆਂਨਾਂ ਨੇੜੇ ਮਲੋਟ ਡੱਬਵਾਲੀ ਨੈਸ਼ਨਲ ਹਾਈਵੇ ਰੋਡ ’ਤੇ ਇਕ ਕਾਰ ਦੀ ਰੋਡਵੇਜ ਬਸ...
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾਂ 67ਵੀਂ ਸਿੱਖ ਵਿੱਦਿਅਕ ਕਾਨਫ਼ਰੰਸ ’ਚ ਅੱਜ ਤੀਜੇ ਦਿਨ ਕਰਵਾਏ ਜਾ ਰਹੇ ਮੁੱਖ ਸਮਾਗਮ ਵਿਚ...
...59 days ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਨੂੰ ਭੇਜੇ ਗਏ ਨੋਟਿਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਜਗਮੀਤ ਸੰਘ ਬਰਾੜ...
ਕੰਨੂਰ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦਾ ਕਹਿਣਾ ਹੈ ਕਿ ਜੇਕਰ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਐਨ.ਸੀ.ਪੀ. 'ਚ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਗਰਮਜੋਸ਼ੀ ਨਾਲ ਸਵਾਗਤ ਕਰਾਂਗੇ। ਸ਼ਸ਼ੀ ਥਰੂਰ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਬਣੇ...
...59 days ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਦੂਜੇ ਪੜਾਅ ਵਿਚ ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ। ਮੈਂ ਇਸਦੇ ਲਈ ਵਧਾਈ ਦਿੰਦਾ...
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਆਪਣੀ...
ਨਵੀਂ ਦਿੱਲੀ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਵੋਟਿੰਗ ਦੇ ਨਾਲ ਨਾਲ ਮੈਨਪੁਰੀ ਲੋਕ ਸਭਾ ਉਪਚੋਣ ਅਤੇ ਬਿਹਾਰ, ਉੜੀਸ਼ਾ, ਛੱਤੀਸਗੜ੍ਹ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੀਆਂ...
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ ਹੋਈ...
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਸ਼ਾਨ ਪਬਲਿਕ ਸਕੂਲ, ਰਾਨੀਪ ਵਿਖੇ ਆਪਣੀ...
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਮੱਧ ਅਤੇ ਉੱਤਰੀ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਫੈਲੇ 93 ਹਲਕਿਆਂ ਵਿਚ ਅੱਜ 2.5 ਕਰੋੜ ਤੋਂ ਵੱਧ...
...59 days ago
ਸਿੰਗਾਪੁਰ, 5 ਦਸੰਬਰ-ਪਿਛਲੇ ਹਫ਼ਤੇ ਪ੍ਰਕਾਸ਼ਿਤ ਵਿਸ਼ਵ ਬੈਂਕ ਦੀ ਇਕ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ ਕਿ ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 ਵਿਚ 100 ਅਰਬ ਡਾਲਰ...
...59 days ago
ਅਜਨਾਲਾ/ਗੱਗੋਮਾਹਲ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਥਾਣਾ ਰਮਦਾਸ ਦੀ ਬੀ.ਓ.ਪੀ. ਵਧਾਈ ਚੀਮਾ ਵਿਖੇ ਭਾਰਤ-ਪਾਕਿਸਤਾਨ ਸਰਹੱਦ 'ਤੇ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ 'ਤੇ ਬੀ.ਐੱਸ.ਐੱਫ. ਜਵਾਨਾਂ...
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX